Civil Hospital Faridkot - Sach Kahoon Punjabi

Safai Sevak Union: ਸਿਵਲ ਹਸਪਤਾਲ ਫ਼ਰੀਦਕੋਟ ਦੇ ਠੇਕਾ ਸਫਾਈ ਸੇਵਕਾਂ ਦੇ ਜਥੇਬੰਦੀ ਦੀ ਚੋਣ
ਸਿਵਲ ਹਸਪਤਾਲ ਫ਼ਰੀਦਕੋਟ ਦੇ ਠੇਕਾ ਸਫਾਈ ਸੇਵਕਾਂ ਦੇ ਜਥੇਬੰਦੀ ਦੀ ਚੋਣ

Safai Sevak Union: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਠੇਕੇਦਾਰੀ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਦੀ ਜਥੇਬੰਦੀ ਦੀ ਚੋਣ ਅੱਜ ਸਰਬਸੰਮਤੀ ਅਤੇ ਸੁਹਿਰਦ ਮਾਹੌਲ ਵਿੱਚ ਕਰਵਾਈ ਗਈ। ਇਸ ਦੌਰਾਨ ਨਵੀਂ ਕਮੇਟੀ ਦਾ ਗਠਨ ਕਰਦਿਆਂ ਕੁਲਦੀਪ ਸਿੰਘ ਨੂੰ ਪ੍ਰਧਾਨ ਅਤੇ ਮਨਿੰਦਰ ਕੁਮਾਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਚੋਣ ਦੌਰਾਨ ਨਰੇਸ਼ ਕੁਮਾਰ ਨੂੰ ਸਲਾਹਕਾਰ, ਲਖਵੀਰ ਸਿੰਘ ਨੂੰ ਮੁੱਖ ਸਲਾਹਕਾਰ, ਸਤਪਾਲ ਸਿੰਘ ਅਤੇ ਅਰਜੁਨ ਨੂੰ ਖ਼ਜ਼ਾਨਚੀ, ਜਦਕਿ ਅਰਜੁਨ ਅਤੇ ਸਤੀਸ਼ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਪਰਵਿੰਦਰ ਕੌਰ ਅਤੇ ਗੁਰਵਿੰਦਰ ਕੌਰ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਚੋਣ ਪ੍ਰਕਿਰਿਆ ਮੌਕੇ ਸੁਰਿੰਦਰ ਸਿੰਘ ਲਾਡਾ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਸਨੀ ਦਿਓਲ, ਵਿਜੇ ਕੁਮਾਰ, ਗੁਰਦਾਸ ਸਿੰਘ ਅਤੇ ਰਣਜੀਤ ਸਿੰਘ ਸਮੇਤ ਜਥੇਬੰਦੀ ਦੇ ਹੋਰ ਸਾਥੀ ਹਾਜ਼ਰ ਸਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਪ੍ਰਧਾਨ ਕੁਲਦੀਪ ਸਿੰਘ ਨੇ ਆਪਣੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਥੇਬੰਦੀ ਦੀ ਅਗਵਾਈ ਦੀ ਜ਼ਿੰਮੇਵਾਰੀ ਸੌਂਪ ਕੇ ਸਾਥੀਆਂ ਨੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ’ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਉਹ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਕੁਲਦੀਪ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨਗੇ। ਉਨ੍ਹਾਂ ਨਵੀਂ ਕਮੇਟੀ ਦੇ ਸਾਰੇ ਅਹੁਦੇਦਾਰਾਂ ਨੂੰ ਵੀ ਇਕਜੁੱਟ ਹੋ ਕੇ ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਸੱਦਾ ਦਿੱਤਾ।

ਸਿਵਲ ਹਸਪਤਾਲ ਫ਼ਰੀਦਕੋਟ ਦੇ ਠੇਕਾ ਸਫਾਈ ਸੇਵਕਾਂ ਦੇ ਜਥੇਬੰਦੀ ਦੀ ਚੋਣ

Civil Hospital Faridkot: ਸਿਵਲ ਹਸਪਤਾਲ ਫਰੀਦਕੋਟ ’ਚ ਮਿਲਦਾ ਹੈ ਗੋਡਿਆਂ ਦੇ ਅਪ੍ਰੇਸ਼ਨ ਦਾ ਸਫਲ ਇਲਾਜ
ਡਾ. ਪਰਵਜੀਤ ਸਿੰਘ ਗੁਲਾਟੀ ਨੇ ਸਿਵਲ ਹਸਪਤਾਲ ਵਿਖੇ ਕੀਤੇ ਗੋਡਿਆਂ ਦੇ ਸਫ਼ਲ ਅਪ੍ਰੇਸ਼ਨ

Civil Hospital Faridkot: (ਗੁਰਪ੍ਰੀਤ ਪੱਕਾ) ਫਰੀਦਕੋਟ। ਸਿਹਤ ਵਿਭਾਗ ਫਰੀਦਕੋਟ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਆਪਣੀਆਂ ਸੇਵਾਵਾਂ ਨਿਭਾ ਰਹੇ ਪ੍ਰਸਿੱਧ ਹੱਡੀਆਂ ਦੇ ਮਾਹਿਰ ਡਾ. ਪਰਵਜੀਤ ਸਿੰਘ ਗੁਲਾਟੀ ਵੱਲੋਂ ਮਰੀਜ਼ਾਂ ਦੇ ਗੋਡਿਆਂ ਦੇ ਕਈ ਸਫਲ ਅਪ੍ਰੇਸ਼ਨ ਕਰਕੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਗਈ ਹੈ। ਸਿਵਲ ਹਸਪਤਾਲ ਫਰੀਦਕੋਟ ਵਿੱਚ ਗੋਡਿਆਂ ਦੇ ਅਪ੍ਰੇਸ਼ਨਾਂ ਦੀ ਸਫਲਤਾ ਦਰ ਵਿੱਚ ਵਾਧਾ ਹੋਣਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਹੈ।

ਡਾ. ਪਰਵਜੀਤ ਗੁਲਾਟੀ ਜੋ ਕਿ ਇਸ ਤੋਂ ਪਹਿਲਾਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਲਈ ਜਾਣੇ ਜਾਂਦੇ ਹਨ ਨੇ ਦੱਸਿਆ ਕਿ ਇਹ ਅਪ੍ਰੇਸ਼ਨ ਪੂਰੀ ਤਰ੍ਹਾਂ ਸਫਲ ਰਹੇ ਹਨ ਅਤੇ ਮਰੀਜ਼ ਹੁਣ ਤੇਜ਼ੀ ਨਾਲ ਸਿਹਤਯਾਬ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਵਧੀਆ ਸਹੂਲਤਾਂ ਉਪਲੱਬਧ ਹੋਣ ਕਾਰਨ ਗੋਡੇ ਬਦਲਣ ਵਰਗੇ ਗੁੰਝਲਦਾਰ ਅਪ੍ਰੇਸ਼ਨ ਵੀ ਆਸਾਨੀ ਨਾਲ ਅਤੇ ਬਹੁਤ ਘੱਟ ਖਰਚੇ ‘ਤੇ ਕੀਤੇ ਜਾ ਰਹੇ ਹਨ।

ਲੋਕ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਉਠਾਉਣ : ਡਾ. ਚੰਦਰ ਸ਼ੇਖਰ ਕੱਕੜ

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਡਾ. ਗੁਲਾਟੀ ਅਤੇ ਉਨ੍ਹਾਂ ਦੀ ਟੀਮ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਦੀ ਬਜਾਏ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਜਿਨ੍ਹਾਂ ਮਰੀਜ਼ਾਂ ਦੇ ਅਪ੍ਰੇਸ਼ਨ ਹੋਏ ਹਨ, ਉਨ੍ਹਾਂ ਨੇ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਸਮੁੱਚੇ ਹਸਪਤਾਲ ਸਟਾਫ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Bhakra Canal Bridge News: ਦੇਰ ਰਾਤ ਭਾਖੜਾ ਨਹਿਰ ਦਾ ਪੁਲ ਟੁੱਟਿਆ, ਵੱਡਾ ਹਾਦਸਾ ਟਲਿਆ

ਉਨ੍ਹਾਂ ਕਿਹਾ ਕਿ ਗੋਡਿਆਂ ਦੇ ਦਰਦ ਕਾਰਨ ਉਨ੍ਹਾਂ ਦਾ ਚੱਲਣਾ ਫਿਰਨਾ ਮੁਸ਼ਕਿਲ ਹੋ ਗਿਆ ਸੀ, ਪਰ ਸਫਲ ਅਪ੍ਰੇਸ਼ਨ ਤੋਂ ਬਾਅਦ ਹੁਣ ਉਹ ਆਸਾਨੀ ਨਾਲ ਤੁਰ ਫਿਰ ਸਕਦੇ ਹਨ। ਡਾ. ਗੁਲਾਟੀ ਦੀ ਇਸ ਪਹਿਲਕਦਮੀ ਨਾਲ ਹੁਣ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮਹਿੰਗੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਡਾ. ਸਰਵਦੀਪ ਸਿੰਘ ਰੋਮਾਣਾ, ਡਿਪਟੀ ਮੀਡੀਆ ਅਫਸਰ ਸੁਧੀਰ ਧੀਰ, ਡਾ. ਪ੍ਰਭਦੀਪ ਸਿੰਘ ਚਾਵਲਾ, ਲਖਵਿੰਦਰ ਕੈਂਥ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਆਦਿ ਹਾਜ਼ਰ ਸਨ।