Flag - Sach Kahoon Punjabi
ਬਿਜਲੀ ਕਾਮਿਆਂ ਨੇ ਮਈ ਦਿਵਸ ਤੇ ਲਹਿਰਾਇਆ ਸਰਕਲ ਦਫਤਰ ਅੱਗੇ ਝੰਡਾ
(ਸੱਚ ਕਹੂੰ ਨਿਊਜ) ਪਟਿਆਲਾ। ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸਰਕਲ ਸਕੱਤਰ ਬਰੇਸ਼ ਕੁਮਾਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪਟਿਆਲਾ ਸਰਕਲ ਦੇ ਬਿਜਲੀ ਕਾਮਿਆਂ ਨੇ ਟੈਕਨੀਕਲ ਸਰਵਿਸ ਯੂਨੀਅਨ ਅਤੇ ਸੀ.ਐਚ.ਬੀ. ਯੂਨੀਅਨ ਵਲੋਂ ਸਾਂਝੇ ਤੌਰ ’ਤੇ ਟੀ.ਐਸ.ਯੂ. ਦਾ ਝੰਡਾ ਲਹਿਰਾਇਆ ਗਿਆ। (Labour Day 2024)
ਇਸ ਝੰਡੇ ਨੂੰ ਲਹਿਰਾਉਣ ਦੀ ਰਸਮ ਸਰਕਲ ਵਰਕਿੰਗ ਕਮੇਟੀ ਪਟਿਆਲਾ ਵਿਜੇ ਦੇਵ ਸਾਬਕਾ ਮੀਤ ਪ੍ਰਧਾਨ ਟੀ.ਐਸ.ਯੂ. ਪੰਜਾਬ, ਜਤਿੰਦਰ ਸਿੰਘ ਚੱਢਾ ਸਾਬਕਾ ਸਰਕਲ ਪ੍ਰਧਾਨ, ਜੋਗਿੰਦਰ ਸਿੰਘ ਮੌਝੀ ਸਾਬਕਾ ਸਰਕਲ ਸਹਾਇਕ ਸਕੱਤਰ ਅਤੇ ਸੀ.ਐਚ.ਬੀ. ਯੂਨੀਅਨ ਵਲੋਂ ਟੇਕ ਚੰਦ, ਬਿਕਰ ਖਾਨ ਅਤੇ ਦਵਿੰਦਰ ਸਿੰਘ ਨੇ ਕੀਤੀ। ਇਸ ਝੰਡੇ ਦੀ ਰਸਮ ਦੌਰਾਨ ਬਿਜਲੀ ਕਾਮਿਆਂ ਨੇ ਮੰਗ ਕੀਤੀ ਕਿ ਸੀ.ਐਚ.ਬੀ. ਕਾਮਿਆ ਨੂੰ ਪੱਕਾ ਕੀਤਾ ਜਾਵੇ, ਡਿਸਮਿਸ ਆਗੂਆਂ ਨੂੰ ਬਹਾਲ ਕੀਤਾ ਜਾਵੇ, ਪੈਨਸ਼ਨ ਵਿੱਚ ਕੀਤੀ ਕਟੌਤੀ ਬੰਦ ਕੀਤੀ ਜਾਵੇ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਲਈ ਸੌਖਾ ਨਹੀਂ ਹੋਵੇਗਾ ਸੰਸਦ ਦਾ ਰਸਤਾ
ਲੇਬਰ ਐਕਟ ਰਾਹੀਂ ਕਾਮਿਆਂ ਦੀ ਡਿਊਟੀ 12 ਘੰਟਿਆਂ ਦੀ ਕੀਤੀ ਗਈ ਹੈ ਉਸ ਕਾਨੂੰਨ ਨੂੰ ਰੱਦ ਕੀਤਾ ਜਾਵੇ। ਬਿਜਲੀ ਬਿੱਲ 2022 ਵਾਪਿਸ ਲਿਆ ਜਾਵੇ। ਸੀ.ਆਰ.ਏ. 295/19 ਦੇ ਕਾਮਿਆਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ। ਪੇਂਡੂ ਭੱਤਾ, 12 ਪ੍ਰਤੀਸ਼ਤ ਡੀ.ਏ. ਅਤੇ 01-01-2016 ਤੋਂ ਬਣਦਾ ਏਰੀਅਰ ਤੁਰੰਤ ਦਿੱਤਾ ਜਾਵੇ। ਇਸ ਮੌਕੇ ਟੀ.ਐਸ.ਯੂ. ਵਲੋਂ ਹਰਜੀਤ ਸਿੰਘ, ਬਰੇਸ਼ ਕੁਮਾਰ, ਦਰਸ਼ਨ ਕੁਮਾਰ, ਇੰਦਰਜੀਤ ਸਿੰਘ, ਜੋਗਿੰਦਰ ਸਿੰਘ ਮੌਜੀ, ਜਤਿੰਦਰ ਸਿੰਘ ਚੱਢਾ ਅਤੇ ਵਿਜੇ ਦੇਵ ਨੇ ਸੰਬੋਧਨ ਕੀਤਾ। ਇਸ ਦੇ ਨਾਲ ਹੀ ਭਰਾਤਰੀ ਜਥੇਬੰਦੀਆਂ ਸੀ.ਐਚ.ਬੀ. ਯੂਨੀਅਨ ਵਲੋਂ ਦਵਿੰਦਰ ਸਿੰਘ, ਬਿੱਕਰ ਖਾਨ ਅਤੇ ਟੇਕ ਚੰਦ ਨੇ ਸੰਬੋਧਨ ਕੀਤਾ ਅਤੇ ਪ੍ਰਣ ਕੀਤਾ ਕਿ ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। (Labour Day 2024)
ਹਲਕਾ ਇੰਚਾਰਜ਼ ਖਿਲਾਫ਼ ਟਕਸਾਲੀ ਕਾਂਗਰਸੀਆਂ ਨੇ ਚੁੱਕੇ ਬਗਾਵਤੀ ਝੰਡੇ
ਕਿਹਾ, ਨਹੀਂ ਹੋ ਰਹੀ ਸਾਡੀ ਕੋਈ ਪੁੱਛ-ਪੜਤਾਲ
ਬਰਨਾਲਾ, (ਮਾਲਵਿੰਦਰ ਸਿੰਘ) ਹਲਕਾ ਬਰਨਾਲਾ ਦੇ ਇੰਚਾਰਜ਼ ਖਿਲਾਫ਼ ਟਕਸਾਲੀ ਕਾਂਗਰਸੀਆਂ (taksali congress) ਨੇ ਝੰਡੇ ਚੁੱਕ ਲਏ ਹਨ। ਉਨ੍ਹਾਂ ਪੰਜਾਬ ਤੇ ਕੇਂਦਰ ਦੀ ਹਾਈ ਕਮਾਂਡ ਤੋਂ ਮੰਗ ਕੀਤੀ ਹੈ ਕਿ ਉਹ ਬਰਨਾਲਾ ਵਿਖੇ ਕਾਂਗਰਸ ਦੇ ਡਿੱਗ ਰਹੇ ਮਿਆਰ ਬਾਰੇ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਬਰਨਾਲਾ ਹਲਕੇ ਦਾ ਇੰਚਾਰਜ਼ ਬਦਲਕੇ ਲੋਕਲ ਬਰਨਾਲਾ ਤੋਂ ਹੀ ਕਿਸੇ ਸੀਨੀਅਰ ਆਗੂ ਨੂੰ ਬਣਾਇਆ ਜਾਵੇ। ਭਦੌੜ ਹਲਕੇ ਵਿੱਚ ਵੀ ਕਿਸੇ ਸੀਨੀਅਰ ਵਰਕਰ ਨੂੰ ਇੰਚਾਰਜ਼ ਲਗਾਇਆ ਜਾਵੇ।
ਸਥਾਨਕ ਰੈਸਟ ਹਾਊਸ ਵਿਖੇ ਜਾਣਕਾਰੀ ਦਿੰਦਿਆਂ ਰਾਜਵੰਤ ਸਿੰਘ ਭੱਦਲਵੱਢ ਮੀਤ ਪ੍ਰਧਾਨ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਐਡਵੋਕੇਟ ਜਤਿੰਦਰ ਬਹਾਦਰਪੁਰੀਆ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਹਰਦੇਵ ਸਿੰਘ ਬਾਜਵਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਨੇ ਦੱਸਿਆ ਕਿ ਹਲਕੇ ਅੰਦਰ ਉਨ੍ਹਾਂ ਦੀ ਕੋਈ ਪੁੱਛ-ਪੜਤਾਲ ਨਹੀਂ ਹੋ ਰਹੀ ਅਤੇ ਹਲਕਾ ਬਰਨਾਲਾ ਦੇ ਇੰਚਾਰਜ਼ ਵੱਲੋਂ ਮਿਹਨਤੀ ਕਾਂਗਰਸੀਆਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਮਰਜ਼ੀ ਨਾਲ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲਈ ਸਿਰ ਤੋੜ ਯਤਨ ਕਰਨ ਵਾਲਿਆਂ ਨੂੰ ਅਹੁਦੇ ਦੇਣ ਤੋਂ ਲਾਂਭੇ ਕੀਤਾ ਜਾ ਰਿਹਾ ਹੈ। ਭਦੌੜ ਅਤੇ ਮਹਿਲ ਕਲਾਂ ਹਲਕੇ ਵਿੱਚ ਵੀ ਜਿਆਦਾਤਰ ਕਾਂਗਰਸੀਆਂ ਨੂੰ ਨਜ਼ਰਅੰਦਾਜ ਹੀ ਕੀਤਾ ਜਾ ਰਿਹਾ ਹੈ ਅਤੇ ਭਦੌੜ ਹਲਕੇ ਤੋਂ ਉੱਥੋਂ ਦੇ ਲੋਕਾਂ ਦੀ ਮੰਗ ਦੇ ਬਾਵਜੂਦ ਹਲਕਾ ਇੰਚਾਰਜ਼ ਨਹੀਂ ਲਗਾਇਆ ਜਾ ਰਿਹਾ।
ਉਨ੍ਹਾਂ ਆਪਣੀ ਨਰਾਜਗੀ ਪ੍ਰਗਟ ਕਰਦਿਆਂ ਦੱਸਿਆ ਕਿ 2017 ਦੀਆਂ ਚੋਣਾਂ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਤਿੰਨੋ ਹਲਕਿਆਂ ਤੋਂ ਹੋਈ ਹਾਰ ਦਰਸਾਉਂਦੀ ਹੈ ਕਿ ਬਰਨਾਲਾ ਜ਼ਿਲ੍ਹਾ ਵਿੱਚ ਕਾਂਗਰਸ ਦਿਨੋਂ-ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਦੇ ਵੀ ਕੋਈ ਗੱਲ ਨਹੀਂ ਕੀਤੀ ਕਿ ਹਾਰ ਦੇ ਕਾਰਨ ਕੀ ਸਨ। ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ‘ਤੇ ਪਰਿਵਾਰਕ ਮੈਂਬਰ ਨਿਯੁਕਤ ਕਰਨਾ ਵੀ ਇਕ ਮਿਸਾਲ ਹੈ।
ਇਸ ਮੌਕੇ ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਦੀ ਹਾਈ ਕਮਾਂਡ ਤੋਂ ਮੰਗ ਕੀਤੀ ਕਿ ਸੂਬਾ ਪ੍ਰਧਾਨ ਸੁਨੀਲ ਜਾਖ਼ੜ ਦੁਬਾਰਾ ਬਰਨਾਲਾ ਆਉਣ ਜਾਂ ਉਨ੍ਹਾਂ ਨੂੰ ਬੁਲਾ ਕੇ ਉਨ੍ਹਾਂ ਦੇ ਦੁੱਖੜੇ ਸੁਣਨ ਅਤੇ ਬਰਨਾਲਾ ਵਿਖੇ ਕਾਂਗਰਸ ਦੇ ਡਿੱਗ ਰਹੇ ਗ੍ਰਾਫ਼ ਬਾਰੇ ਚੰਗੀ ਤਰ੍ਹਾਂ ਜਾਣੂ ਹੋਣ।
ਲੋਕਲ ਸੀਨੀਅਰ ਕਾਂਗਰਸੀ ਆਗੂ ਨੂੰ ਲਗਾਇਆ ਜਾਵੇ
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬਰਨਾਲਾ ਹਲਕੇ ਦਾ ਇੰਚਾਰਜ਼ ਬਦਲਕੇ ਕਿਸੇ ਲੋਕਲ ਸੀਨੀਅਰ ਕਾਂਗਰਸੀ ਆਗੂ ਨੂੰ ਲਗਾਇਆ ਜਾਵੇ ਅਤੇ ਬਿਨਾਂ ਇੰਚਾਰਜ਼ ਤੋਂ ਚੱਲ ਰਹੇ ਭਦੌੜ ਹਲਕੇ ਤੋਂ ਵੀ ਕਿਸੇ ਸੀਨੀਅਰ ਕਾਂਗਰਸੀ ਵਰਕਰ ਨੂੰ ਇੰਚਾਰਜ਼ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਕਾਂਗਰਸ ਪਾਰਟੀ ਨੂੰ ਬੁਲੰਦੀਆਂ ‘ਤੇ ਦੇਖਣਾ ਚਾਹੁੰਦੇ ਹਾਂ ਪਰ ਜੇਕਰ ਹਾਈ ਕਮਾਂਡ ਨੇ ਇਨ੍ਹਾਂ ਗੱਲਾਂ ‘ਤੇ ਧਿਆਨ ਨਾ ਦਿੱਤਾ ਤਾਂ ਟਕਸਾਲੀ ਕਾਂਗਰਸੀ ਗਰੁੱਪ ਸੰਘਰਸ਼ ਵਿੱਢੇਗਾ।
ਇਸ ਮੌਕੇ ਮਹੰਤ ਗੁਰਮੀਤ ਸਿੰਘ ਸੈਕਟਰੀ ਪੰਜਾਬ ਕਾਂਗਰਸ, ਮਨਦੀਪ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਜਸਵੰਤ ਸਿੰਘ ਸਕੱਤਰ ਪੰਜਾਬ ਆਰਗੇਨਾਇਜ਼ਡ ਵਰਕਰਜ਼ ਯੂਨੀਅਨ, ਹਰਵਿੰਦਰ ਸੰਧੂ ਸੀਨੀਅਰ ਕਾਂਗਰਸੀ ਆਗੂ, ਜਸਵਿੰਦਰ ਸਿੰਘ ਟੀਲੂ ਸਾਬਕਾ ਐਮਸੀ, ਕੁਲਦੀਪ ਹਾਂਸ ਮੀਤ ਪ੍ਰਧਾਨ ਜ਼ਿਲਾ ਕਾਂਗਰਸ, ਸੁਭਾਸ਼ ਕੁਮਾਰ ਕੁਰੜ ਵਾਲੇ, ਸੁਖਵਿੰਦਰ ਕਲਕੱਤਾ ਆਦਿ ਵੀ ਹਾਜ਼ਰ ਸਨ। ਜਦ ਇਸ ਸਬੰਧੀ ਸੂਬਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ਼ ਕੇਵਲ ਸਿੰਘ ਢਿੱਲੋਂ ਨਾਲ ਸੰਪਰਕ ਕਰਨ ਦੀ ਕੋਸ਼ਿਸ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਸੀਨੀਅਰ ਢੀਂਡਸਾ ਦੀ ਪਤਨੀ ਨੇ ਅਕਾਲੀ ਦਲ ਵਿਰੁੱਧ ਝੰਡਾ ਚੁੱਕਿਆ
ਸ: ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਦੱਸਣ ਕਿ ਉਨ੍ਹਾਂ ਦੀ ਪਾਰਟੀ ਲਈ ਕੀ ਕੁਰਬਾਨੀ : ਬੀਬੀ ਢੀਂਡਸਾ
ਸੰਗਰੁਰ, (ਗੁਰਪ੍ਰੀਤ ਸਿੰਘ) ਢੀਂਡਸਾ ਪਿਓ ਪੁੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦੇ ਆਏ ‘ਫੁਰਮਾਨ’ ਤੋਂ ਬਾਅਦ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਗਾਵਤ ਦਾ ਝੰਡਾ ਚੁੱਕ ਲਿਆ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਵਿਅਕਤੀ ਦੱਸਣ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ ਅਤੇ ਪਾਰਟੀ ਨੂੰ ਕੀ ਦੇਣ ਹੈ।  ਬੀਬੀ ਹਰਜੀਤ ਕੌਰ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸ. ਢੀਂਡਸਾ ਨੂੰ ਮੁਅੱਤਲ ਕਰਨ ਸਬੰਧੀ ਲਏ ਗਏ ਫੈਸਲੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੀ ਕੁਰਬਾਨੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੁਰਬਾਨੀ ਦੇ ਬਰਾਬਰ ਹੈ।
ਉਨ੍ਹਾਂ ਮੌਜੂਦਾ ਲੀਡਰਸ਼ਿਪ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਅੱਜ ਢੀਂਡਸਾ ਪਰਿਵਾਰ ਨੂੰ ਮੁਅੱਤਲ ਕਰਨ ਦੀ ਗੱਲ ਕਰ ਰਹੇ ਹਨ,
ਅਸਲ ਵਿੱਚ ਜਨਤਾ ਨੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ।
ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਬਹੁਤ ਵੱਡੀ ਦੇਣ ਹੈ।
ਉਨ੍ਹਾਂ ਨੇ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਜੇਲ੍ਹ ਕੱਟੀ ਹੈ।
ਜਦੋਂ ਉਹ ਪਹਿਲੀ ਵਾਰ ਜੇਲ੍ਹ ਗਏ ਸਨ, ਉਦੋਂ ਪਰਮਿੰਦਰ ਸਿੰਘ ਢੀਂਡਸਾ ਦਾ ਜਨਮ ਨਹੀਂ ਹੋਇਆ ਸੀ।
ਜਦੋਂ  ਢੀਂਡਸਾ ਪੰਜਾਬ ਦੇ ਭਲੇ ਤੇ ਲੋਕ ਹਿੱਤਾਂ ਲਈ ਦੂਜੀ ਵਾਰ ਜੇਲ੍ਹ ਗਏ, ਉਸ ਵੇਲੇ ਪਰਮਿੰਦਰ ਸਿਰਫ ਦੋ ਸਾਲ ਦਾ ਸੀ
ਉਹ ਆਪਣੇ ਤਾਏ ਨਾਲ ਉਸ ਦੇ ਮੋਢੇ ‘ਤੇ ਬੈਠ ਕੇ ਆਪਣੇ ਪਿਤਾ ਨੂੰ ਮਿਲਣ ਜੇਲ੍ਹ ਗਿਆ ਸੀ।
ਉਹਨਾਂ ਕਿਹਾ ਕਿ ਸਾਡਾ ਪਰਿਵਾਰ ਸ਼ੁਰੂ ਤੋਂ ਅਕਾਲੀ ਸੀ, ਅਕਾਲੀ ਹੈ ਅਤੇ ਅਕਾਲੀ ਹੀ ਰਹੇਗਾ।
ਸਾਨੂੰ ਅਖੌਤੀ ਲੀਡਰਸ਼ਿਪ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ
ਸ. ਸੁਖਦੇਵ ਸਿੰਘ ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ। ਉਨ੍ਹਾਂ ਦੀ ਇਸ ਸੇਵਾ ਸਦਕਾ ਹੀ ਢੀਂਡਸਾ ਪਰਿਵਾਰ ਨੂੰ ਅਕਾਲੀ ਲਾਣੇ ਦਾ ਖਿਤਾਬ ਮਿਲਿਆ ਸੀ। ਪਾਰਟੀ ਨੂੰ ਅੱਜ ਨਿਘਾਰ ਵੱਲ ਲੈ ਕੇ ਜਾਣ ਵਿਚ ਉਨ੍ਹਾਂ ਲੋਕਾਂ ਦਾ ਹੱਥ ਹੈ, ਜੋ ਪਾਰਟੀ ਨੂੰ ਤਾਨਾਸ਼ਾਹ ਵਾਂਗ ਚਲਾ ਰਹੇ ਹਨ ਅਤੇ ਉਨ੍ਹਾਂ ਚਾਪਲੂਸਾਂ ਦਾ ਹੱਥ ਹੈ, ਜੋ ਸਮੇਂ- ਸਮੇਂ ਗੁੰਮਰਾਹਕੁੰਨ ਪ੍ਰਚਾਰ ਕਰਕੇ ਉਨ੍ਹਾਂ ਦੇ ਆਲੇ-ਦੁਆਲੇ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਅਕਾਲੀ ਦਲ ਦੀ ਅਖੌਤੀ ਲੀਡਰਸ਼ਿਪ ਵੱਲੋਂ ਕੀਤੀ ਜਾਣ ਵਾਲੀ ਰੈਲੀ ਵਿੱਚ ਇਕੱਠ ਦਿਖਾਉਣ ਲਈ ਬਾਹਰਲੇ ਹਲਕਿਆਂ ਤੋਂ ਬੱਸਾਂ ਭਰ ਕੇ ਲੋਕ ਲਿਆਉਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸਾਨ ਯੂਨੀਅਨ ਦੇ ਝੰਡੇ ਹੇਠ ਕਿਸਾਨ ਨੇ ਲਾਇਆ ਝੋਨਾ
ਜੇ ਕਿਸੇ ਵੀ ਅਧਿਕਾਰੀ ਨੇ ਝੋਨਾ ਵਾਹੁਣ ਦੀ ਕੋਸ਼ਿਸ਼ ਕੀਤੀ ਤਾਂ ਕੀਤਾ ਜਾਵੇਗਾ ਘਿਰਾਓ : ਕਿਸਾਨ ਆਗ
ਬਠਿੰਡਾ (ਅਸ਼ੋਕ ਗਰਗ) ਪੰਜਾਬ ਸਰਕਾਰ ਨੇ ਬੇਸ਼ੱਕ ਝੋਨਾ ਲਾਉਣ ਲਈ 13 ਜੂਨ ਦੀ ਤਾਰੀਕ ਤੈਅ ਕਰਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਪਰ ਕਿਸਾਨ ਯੂਨੀਅਨ ਨੇ ਆਪਣੀ ਮੰਗ ਅਨੁਸਾਰ ਇਸ ਤਾਰੀਕ ਤੋਂ ਪਹਿਲਾਂ ਝੋਨਾ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਇਸ ਤਹਿਤ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਝੋਨਾ ਲਾਇਆ ਗਿਆ ਪਿੰਡ ਮਹਿਮਾ ਸਰਜਾ ਦੇ ਕਿਸਾਨ ਜਨਕ ਸਿੰਘ ਨੇ ਕਿਹਾ ਕਿ ਅਗੇਤਾ ਝੋਨਾ ਲਾਉਣ ਨਾਲ ਝਾੜ ਵੱਧ ਮਿਲਦਾ ਹੈ ਤੇ ਮਜਦੂਰ ਵੀ ਸੌਖੇ ਮਿਲ ਜਾਂਦੇ ਹਨ ਉਨ੍ਹਾਂ ਕਿਹਾ ਕਿ ਝੋਨੇ ਕਟਾਈ ਮੌਕੇ ਨਮੀ ਦੀ ਵੀ ਕੋਈ ਸਮੱਸਿਆ ਨਹੀਂ ਆਉਂਦੀ ਝੋਨਾ ਸਮੇਂ ਸਿਰ ਵਿਕ ਜਾਂਦਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਰੁਲਣਾ ਪੈਂਦਾ ਕਿਸਾਨ ਜਨਕ ਸਿੰਘ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ ਉੱਪਰੋਂ ਸਰਕਾਰਾਂ ਵੀ ਕਿਸਾਨ ਨੂੰ ਫੇਲ੍ਹ ਕਰਨ ‘ਤੇ ਤੁਲੀਆਂ ਹੋਈਆਂ ਹਨ ਕਿਸਾਨਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਝੋਨਾ ਲਾਉਣ ਦੀ ਪੂਰੀ ਖੁੱਲ੍ਹ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਟਾਈ ਕਰਕੇ ਕਣਕ ਦੀ ਬਿਜਾਈ ਹੋ ਸਕੇ ਕਿਸਾਨਾਂ ਨੇ ਸਰਕਾਰ ਤੇ ਨਹਿਰੀ ਪਾਣੀ ਨੂੰ ਬੰਦ ਕਰਨ ਦਾ ਵੀ ਰੋਸ ਜ਼ਾਹਿਰ ਕੀਤੀ ਤੇ ਮੰਗ ਕੀਤੀ ਕਿ ਛੇਤੀ ਨਹਿਰੀ ਪਾਣੀ ਛੱਡਿਆ ਜਾਵੇ ਤਾਂ ਜੋ ਨਰਮੇ ਦੀ ਫ਼ਸਲ ਨੂੰ ਨਹਿਰੀ ਪਾਣੀ ਲਗਾਕੇ ਕਿਸਾਨ ਮਹਿੰਗੇ ਭਾਅ ਦੇ ਡੀਜ਼ਲ ਤੋਂ ਬਚ ਸਕਣ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਜੀਵਨ ਬਬਲੀ ਮਹਿਮਾ ਭਗਵਾਨਾਂ ਤੇ ਗੁਰਦੇਵ ਚੰਦ ਸ਼ਰਮਾ ਮਹਿਮਾ ਸਰਕਾਰੀ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਜੇਕਰ ਕਿਸਾਨਾਂ ਉੱਪਰ ਵਿਭਾਗ ਵੱਲੋਂ ਕਾਰਵਾਈ ਕਰਨ ਜਾਂ ਕਿਸੇ ਅਧਿਕਾਰੀ ਵੱਲੋਂ ਝੋਨਾ ਵਾਹੁਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਯੂਨੀਅਨ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨਾਂ ਦੇ ਖਿਡਾਰੀਆਂ ਨੇ ਫਿਰ ਲਹਿਰਾਇਆ ਝੰਡਾ
ਸਰਸਾ (ਸੱਚ ਕਹੂੰ ਨਿਊਜ਼) | ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨਾਂ ਦੇ ਬੱਚਿਆਂ ਨੇ ਇੱਕ ਵਾਰ ਫਿਰ ਤੋਂ ਕ੍ਰਿਕਟ ‘ਚ ਆਪਣਾ ਝੰਡਾ ਲਹਿਰਾਉਂਦਿਆਂ ਸੂਬਾ ਤੇ ਸਿੱਖਿਆ ਸੰਸਥਾਨਾਂ ਦਾ ਨਾਂਅ ਰੌਸ਼ਨ ਕੀਤਾ ਜੰਮੂ-ਕਸ਼ਮੀਰ ‘ਚ ਹੋਏ ਧਰੁਵ ਪਾਂਡਿਆ ਟਰਾਫੀ ਮੁਕਾਬਲੇ ‘ਚ ਹਿੱਸਾ ਲੈਣ ਪਹੁੰਚੀ ਹਰਿਆਣਾ ਕ੍ਰਿਕਟ ਐਸੋਸੀਏਸ਼ਨ ਦੀ ਅੰਡਰ-14 ਟੀਮ ਨੇ ਆਪਣੇ ਪਹਿਲੇ ਮੈਚ ‘ਚ ਹੀ ਜਿੱਤ ਪ੍ਰਾਪਤ ਕੀਤੀ, ਜਿਸ ‘ਚ ਸ਼ਾਹ ਸਤਿਨਾਮ ਜੀ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਖਿਡਾਰੀ ਸੁਲਖੀਨ ਇੰਸਾਂ ਦੀ ਮਹੱਤਵਪੂਰਨ ਭੂਮਿਕਾ ਰਹੀ
ਕੋਚ ਰਾਹੁਲ ਸ਼ਰਮਾ ਨੇ ਦੱਸਾ ਕਿ ਜੰਮੂ-ਕਸ਼ਮੀਰ ‘ਚ ਧਰੁਵ ਪਾਡਿਆ ਟਰਾਫੀ 11 ਤੋਂ 24 ਫਰਵਰੀ ਤੱਕ ਕੀਤਾ ਜਾ ਰਿਹਾ ਹੈ ਮੁਕਾਬਲੇ ‘ਚ ਨਾਰਥ ਜੋਨ ਦੀਆਂ ਟੀਮਾਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਦੀਆ ਟੀਮਾਂ ਹਿੱਸਾ ਲੈ ਰਹੀਆਂ ਹਨ ਹਰਿਆਣਾ ਦੀ ਟੀਮ ਦਾ ਪਹਿਲਾ ਮੈਚ ਪੰਜਾਬ ਦੇ ਨਾਲ ਹੋਇਆ, ਜਿਸ ‘ਚ ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 56 ਓਵਰਾਂ ‘ਚ 155 ਦੋੜਾਂ ਬਣਾ ਕੇ ਆਲ ਆਊਟ ਹੋ ਗਈ ਜਵਾਬ ‘ਚ ਹਰਿਆਣਾ ਦੀ ਟੀਮ ਨੇ 90 ਓਵਰਾਂ ‘ਚ ਲੀਡ ਦਿੰਦਿਆਂ 333 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਹਰਿਆਣਾ ਦੀ ਟੀਮ ‘ਚ ਸ਼ਾਹ ਸਤਿਨਾਮ ਜੀ ਇੰਟਰਨੈਸ਼ਨਲ ਬੁਆਇਜ਼ ਸਕੂਲ ਦੇ ਖਿਡਾਰੀ ਸੁਖਲੀਨ ਇੰਸਾਂ ਨੇ ਆਪਣੇ ਪਹਿਲੇ ਮੈਚ ‘ਚ ਬਿਹਤਰੀਨ ਪ੍ਰਦਰਸ਼ਨ ਕੀਤਾ ਸੁਖਲੀਨ ਇੰਸਾਂ ਨੇ 31 ਗੇਂਦਾਂ ‘ਚ 55 ਦੋੜਾਂ ਬਣਾਈਆਂ, ਜਿਸ ‘ਚ ਚਾਰ ਛੱਕੇ ਵੀ ਸ਼ਾਮਲ ਹਨ ਤੁਹਾਨੂੰ ਦੱਸ ਦਈਏ ਕਿ ਸੁਖਲੀਨ ਇੰਸਾਂ ਦਾ ਹਰਿਆਣਾ ਦੀ ਅੰਡਰ-14 ਟੀਮ ‘ਚ ਚੋਣ ਹੋਇਆ ਸੀ ਆਪਣੇ ਪਹਿਲੇ ਮੈਚ ‘ਚ ਹਰਿਆਣਾ ਨੂੰ 333 ਦੌੜਾਂ ਬਣਾਉਣ ਦੀ ਬਦੌਲਤ ਤਿੰਨ ਅੰਕ ਪ੍ਰਾਪਤ ਕੀਤੇ, ਨਾਲ ਹੀ ਪੰਜਾਬ ਨੂੰ ਇੱਕ ਅੰਕ ਪ੍ਰਾਪਤ ਹੋਇਆ
ਸਰਸਾ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਡਾ. ਵੇਦ ਬੈਨੀਵਾਲ, ਜਸਮੀਤ ਇੰਸਾਂ, ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨ ਦੇ ਸਪੋਰਟਸ ਇੰਚਾਰਜ਼ ਚਰਨਜੀਤ ਇੰਸਾਂ, ਕੋਚ ਰਾਹੁਲ ਸ਼ਰਮਾ, ਸ਼ਾਹ ਸਤਿਨਾਮ ਜੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਅਭਿਸ਼ੇਕ ਸ਼ਰਮਾ ਤੇ ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਧਵਨ ਨੈ ਖਿਡਾਰੀ ਸੁਖਲੀਨ ਇਸੰਾਂ ਤੇ ਟੀਮ ਨੂੰ ਵਧਾਈ ਦਿੱਤੀ ਸੁਖਲੀਨ ਇੰਸਾਂ ਨੇ ਇਸ ਬਿਹਤਰੀਨ ਪ੍ਰਦਰਸ਼ਨ ਦਾ ਸਿਹਰਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਦਿੱਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿੱਤ ਮੰਤਰੀ ਨੂੰ ਕਾਲੇ ਝੰਡੇ ਦਿਖਾ ਰਹੇ ਮੁਲਾਜ਼ਮਾਂ ਦੀ ਪੁਲਿਸ ਵੱਲੋਂ ਖਿੱਚ-ਧੂਹ
ਪੁਲਿਸ ਨੇ ਇੱਕ ਦਰਜਨ ਦੇ ਕਰੀਬ ਆਗੂਆਂ ਨੂੰ ਹਿਰਾਸਤ ‘ਚ ਲਿਆ
ਬਠਿੰਡਾ(ਅਸ਼ੋਕ ਵਰਮਾ) | ਬਠਿੰਡਾ ਪੁਲਿਸ ਨੇ ਅੱਜ ਵੱਡੀ ਗਿਣਤੀ ‘ਚ ਥਰਮਲ ਮੁਲਾਜ਼ਮਾਂ ਨੂੰ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪ੍ਰੋਗਰਾਮ ਨੇੜੇ ਢੁਕਣ ਤੋਂ ਰੋਕ ਦਿੱਤਾ ਇਹ ਮੁਲਾਜ਼ਮ ਵਿੱਤ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਆਏ ਸਨ ਥਰਮਲ ਮੁਲਾਜ਼ਮਾਂ ਨੂੰ ਰੋਸ ਸੀ ਕਿ ਪਾਵਰਕੌਮ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਲਾਗੂ ਕਰਨ ਦੇ ਰਾਹ ‘ਚ ਵਿੱਤ ਮੰਤਰੀ ਵੱਲੋਂ ਰੋੜਾ ਅਟਕਾਇਆ ਜਾ ਰਿਹਾ ਹੈ
ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਗੋਲ ਡਿੱਗੀ ਦੇ ਨਜ਼ਦੀਕ ਅਕਾਲੀ ਕੌਂਸਲਰਾਂ ਨੂੰ ਕਾਂਗਰਸ ‘ਚ ਸ਼ਾਮਲ ਹੋਣ ਲਈ ਰੱਖੇ ਸਮਾਗਮ ‘ਚ ਸ਼ਮੂਲੀਅਤ ਕਰਨ ਆਏ ਸਨ ਜਦੋਂ ਨਾਅਰੇ ਮਾਰਦੇ ਹੋਏ ਥਰਮਲ ਮੁਲਾਜ਼ਮ ਸਮਾਗਮਾਂ ਦੇ ਕਾਫੀ ਨਜ਼ਦੀਕ ਪੁੱਜ ਗਏ ਤਾਂ  ਪੁਲੀਸ ਮੁਲਾਜ਼ਮਾਂ  ਨੇ ਉਥੇ ਸਖ਼ਤ ਪਹਿਰਾ ਲਾ ਦਿੱਤਾ ਪੁਲਿਸ ਨੇ ਥਰਮਲ ਮੁਲਾਜਮਾਂ ਦੀ ਖਿੱਚ ਧੂਹ ਵੀ ਕੀਤੀ ਤੇ ਇੱਕ ਦਰਜਨ ਦੇ ਕਰੀਬ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਤੇ ਕੋਤਵਾਲੀ ਲੈ ਗਈ ਇਸ ਮੌਕੇ ਦੂਰੋਂ ਹੀ ਥਰਮਲ ਮੁਲਾਜ਼ਮ ਖ਼ਜ਼ਾਨਾ ਮੰਤਰੀ ਖ਼ਿਲਾਫ਼ ਨਾਅਰੇ ਮਾਰਦੇ ਰਹੇ ਭਾਵੇਂ ਪੁਲਿਸ ਨੇ ਮੁਲਾਜ਼ਮਾਂ  ਨੂੰ ਵਿੱਤ ਮੰਤਰੀ ਤੱਕ ਨਹੀਂ ਪੁੱਜਣ ਦਿੱਤਾ, ਪਰ ਇਸ ਦੇ ਬਾਵਜੂਦ ਥਰਮਲ ਮੁਲਾਜ਼ਮ ਆਪਣੇ ਨਾਅਰਿਆਂ  ਨੂੰ ਵਿੱਤ ਮੰਤਰੀ ਦੇ ਕੰਨਾਂ ਤੱਕ ਪਹੁੰਚਾਉਣ ‘ਚ ਸਫ਼ਲ ਹੋ ਗਏ ਮੁਲਾਜ਼ਮ ਆਗੂ ਇਸ ਗੱਲੋਂ ਵੀ ਔਖੇ ਹਨ ਕਿ ਵਾਅਦੇ ਪੂਰੇ ਕਰਨੇ ਤਾਂ ਦੂਰ ਦੀ ਗੱਲ ਖਜ਼ਾਨਾ ਮੰਤਰੀ ਹੁਣ ਗੱਲ ਕਰਨ ਨੂੰ ਵੀ ਤਿਆਰ ਨਹੀਂ ਹਨ ਓਧਰ ਥਾਣੇ ‘ਚ ਬੰਦ ਕੀਤੇ ਆਗੂਆਂ ‘ਚ ਨਰਿੰਦਰ ਕਮਾਰ, ਥਰਮਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਗੁਰਸੇਵਕ ਸਿੰਘ, ਮੁਲਾਜਮ ਆਗੂ ਮਨੀ ਰਾਮ ਤਵਵੰਡੀ ਸਾਬੋ, ਹਰਜਿੰਦਰ ਸਿੰਘ, ਇੰਪਲਾਈਜ਼ ਫੈਡਰੇਸ਼ਨ ਆਗੂ ਅਜੈਬ ਸਿੰਘ ਤੇ ਮੋਹਨ ਲਾਲ ਆਦਿ ਨੇ ਦੋਸ਼ ਲਾਇਆ ਕਿ ਉਹ ਸ਼ਾਂਤੀਪੂਰਵਕ ਢੰਗ ਨਾਲ ਨਾਅਰੇਬਾਜੀ ਕਰ ਰਹੇ ਸਨ ਪਰ ਪੁਲਿਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਹੈ ਜਦੋਂਕਿ ਪੁਲਿਸ ਅਫਸਰਾਂ ਨੇ ਕਿਸੇ ਵੀ ਕਿਸਮ ਦੇ ਲਾਠੀਚਾਰਜ ਵਗੈਰਾ ਤੋਂ ਇਨਕਾਰ ਕੀਤਾ ਹੈ ਐਂਪਲਾਈਜ਼ ਫੈਡਰੇਸ਼ਨ ਪੀਐਸਪੀਸੀਐਲ ਦੇ ਸਰਕਲ ਪ੍ਰਧਾਨ ਰਾਮ ਕੁਮਾਰ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਥਰਮਲ ਮੁਲਾਜ਼ਮ ਵਿੱਤ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਉਨ੍ਹਾਂ ਆਖਿਆ ਕਿ ਖਜਾਨਾ ਮੰਤਰੀ ਥਰਮਲ ਦੀਆਂ ਬੰਦ ਚਿਮਨੀਆਂ ਨੂੰ ਦੇਖ ਕੇ ਦਰਦ ਜਤਾਇਆ ਸੀ, ਜਿਸ ਨੂੰ ਮਗਰੋਂ ਬੰਦ ਕਰਕੇ ਹਜ਼ਾਰਾਂ ਮੁਲਾਜ਼ਮਾਂ ਦੀ ਰੋਜੀ ਰੋਟੀ ‘ਤੇ ਸੰਕਟ ਖੜ੍ਹਾ ਕਰ ਦਿੱਤਾ ਹੈ ਮੁਲਾਜ਼ਮ ਆਗੂ ਨਛੱਤਰ ਸਿੰਘ ਆਦਿ ਆਗੂਆਂ ਨੇ ਮੰਗ ਕੀਤੀ ਕਿ ਵਿੱਤ ਮੰਤਰੀ ਆਪਣੇ ਚੋਣ ਵਾਅਦੇ ਮੁਤਾਬਕ ਆਪਣੇ ਵਾਅਦੇ ਪੂਰੇ ਕਰਨ ਨਹੀਂ ਤਾਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ 25 ਜਨਵਰੀ ਤੱਕ ਪਿੰਡਾਂ ਸ਼ਹਿਰਾਂ ਦੇ ਦੌਰਿਆਂ ਦੌਰਾਨ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਜਾਏਗਾ ਇਸੇ ਤਰੀਕ ਤੱਕ ਵਰਕ ਟੂ ਰੂਲ ਕੰਮ ਕੀਤਾ ਜਾਏਗਾ ਤੇ ਜਨਵਰੀ ਦੇ ਅੰਤ ‘ਚ ਪਾਵਰਕੌਮ ਦੇ ਮੁੱਖ ਦਫਤਰ ਪਟਿਆਲਾ ਵਿਖੇ ਜ਼ਬਰਦਸਤ ਰੋਸ ਵਿਖਾਵਾ ਕਰਨਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਸਰਕਾਰ ਖਿਲਾਫ਼ ਚੁੱਕਿਆ ਝੰਡਾ
ਕਿਹਾ, ਗੰਨਾ ਉਤਪਾਦਕ ਕਿਸਾਨਾਂ ਨਾਲ ਨਿਆਂ ਨਹੀਂ ਕਰ ਰਹੀ ਸਰਕਾਰ
ਅੰਮ੍ਰਿਤਸਰ| ਪੰਜਾਬ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਉਨ੍ਹਾਂ ਨੇ ਗੰਨਾ ਉਤਪਾਦਕ ਕਿਸਾਨਾਂ ਦੇ ਧਰਨੇ ਦਾ ਜ਼ਿਕਰ ਕਰਦਿਆਂ ਕਿਹਾ ਹੈ?ਕਿ ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੀ ਹਾਲਤ ਵੱਲ ਧਿਆਨ ਨਾ ਦਿੱਤਾ ਤਾਂ ਉਹ ਹਾਈਕੋਰਟ ਦਾ ਵੀ ਦਰਵਾਜਾ ਖੜਕਾਉਣਗੇ
ਅੱਜ ਗੰਨਾ ਉਤਪਾਦਕ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ‘ਚ ਸੜਕ ਜਾਮ ਕੀਤੇ ਜਾਣ ਦੇ ਸਬੰਧ ‘ਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਗੰਨਾ-ਕਮਾਦ ਲਉਣ ਵਾਲੇ ਕਿਸਾਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ , ਜਿਸ ਕਾਰਨ ਕਿਸਾਨਾਂ ਨੂੰ ਧਰਨੇ ‘ਤੇ ਬੈਠਣਾ ਪੈ ਰਿਹਾ ਹੈ ਉਨ੍ਹਾਂ?ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਕੇ  ਉਨ੍ਹਾਂ ਨੂੰ ਧਰਨੇ ਤੋਂ ਉਠਾਇਆ ਜਾਵੇ ਤਾਂ ਹੀ ਸੂਬਾ ਤਰੱਕੀ ਕਰੇਗਾ ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਅਵਾਜ਼ ਨੂੰ ਦਰਕਿਨਾਰ ਕੀਤਾ ਤਾਂ ਉਹ ਕਿਸਾਨਾਂ?ਦੇ ਹੱਕ ‘ਚ ਧਰਨਾ ਦੇਣਗੇ ਅਤੇ ਲੋੜ ਪਈ ਤਾਂ ਉਹ ਹਾਈਕੋਰਟ ਦਾ ਦਰਵਾਜਾ ਵੀ ਖੜਕਾਉਣਗੇ ਪਿਛਲੇ ਕਈ ਸਾਲਾਂ ਤੋਂ ਪ੍ਰਤਾਪ ਸਿੰਘ ਬਾਜਵਾ ਅਮਰਿੰਦਰ ਸਿੰਘ ਦੇ ਵਿਰੋਧੀ ਮੰਨੇ ਜਾਂਦੇ ਹਨ ਤੇ ਉਨ੍ਹਾਂ ਕਈ ਵਾਰ ਅਮਰਿੰਦਰ ਖਿਲਾਫ਼ ਬਿਆਨਬਾਜ਼ੀ ਕਰਕੇ ਵਿਵਾਦ ਵੀ ਖੜ੍ਹੇ ਕੀਤੇ ਸਨ ਅਮਰਿੰਦਰ ਤੇ ਬਾਜਵਾ ਦੀ ਇਹ ਲੜਾਈ ਕਈ ਵਾਰ ਹਾਈਕਮਾਨ ਕੋਲ ਵੀ ਪਹੁੰਚਦੀ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਨਵਜੋਤ ਸਿੱਧੂ ਖਿਲਾਫ ਝੰਡਾ ਚੁੱਕਣਗੇ 8 ਮੇਅਰ
ਕਾਂਗਰਸੀ ਤੇ ਗੈਰ ਕਾਂਗਰਸੀ ਮੇਅਰ, ਅਮਰਿੰਦਰ ਨੂੰ ਕਰਨਗੇ ਸ਼ਿਕਾਇਤ
ਕਿਹਾ, ਸਥਾਨਕ ਸਰਕਾਰਾਂ ਵਿਭਾਗ ਨਹੀਂ ਕਰ ਰਿਹਾ ਐ ਸੁਣਵਾਈ, ਤਨਖ਼ਾਹਾਂ ਦੇਣ ਤੋਂ ਵੀ ਤਰਸੇ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਦੂਜਿਆਂ ਦੇ ਕੰਮਕਾਜ ‘ਤੇ ਫਾਲਤੂ ਉਂਗਲ ਚੁੱਕਣ ਅਤੇ ਦਖ਼ਲ ਅੰਦਾਜ਼ੀ ਦੇਣ ਵਾਲੇ ਮੰਤਰੀ ਨਵਜੋਤ ਸਿੱਧੂ ਆਪਣੇ ਹੀ ਸਥਾਨਕ ਸਰਕਾਰਾਂ ਵਿਭਾਗ ਵਿੱਚ ਅਸਫ਼ਲ ਹੁੰਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਨਵਜੋਤ ਸਿੱਧੂ ਖ਼ਿਲਾਫ਼ ਪੰਜਾਬ ਦੀਆਂ 8 ਨਗਰ ਨਿਗਮਾਂ ਦੇ ਮੇਅਰ ਹੋ ਗਏ ਹਨ, ਕਿਉਂਕਿ ਨਵਜੋਤ ਸਿੱਧੂ ਪੰਜਾਬ ਦੀਆਂ ਨਗਰ ਨਿਗਮਾਂ ਨੂੰ ਨਾ ਸਿਰਫ਼ ਫੰਡ ਭੇਜ ਰਹੇ ਹਨ, ਸਗੋਂ ਉਨ੍ਹਾਂ ਨੂੰ ਨਜ਼ਰ ਅੰਦਾਜ਼ ਤੱਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੁਣ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਅਗਵਾਈ ਵਿੱਚ ਸਾਰੇ ਮੇਅਰ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਦੀ ਤਿਆਰੀ ਕਰ ਰਹੇ ਹਨ ਤਾਂ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਬੇਰੁਖੀ ਬਾਰੇ ਅਮਰਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ ਜਾਵੇ।
ਇਸ ਸਬੰਧੀ ਪੰਜਾਬ ਦੀਆਂ ਸਾਰੇ ਨਗਰ ਨਿਗਮਾਂ ਵੱਲੋਂ ਮੇਅਰਜ਼ ਐਸੋਸੀਏਸ਼ਨ ਆਫ਼ ਪੰਜਾਬ ਦਾ ਗਠਨ ਵੀ ਕਰ ਦਿੱਤਾ ਗਿਆ ਹੈ, ਜਿਸ ਦਾ ਪ੍ਰਧਾਨ ਸੰਜੀਵ ਬਿੱਟੂ ਨੂੰ ਇਸ ਲਈ ਥਾਪਿਆ ਗਿਆ ਹੈ ਕਿ ਉਹ ਪਟਿਆਲਾ ਦੇ ਮੇਅਰ ਹੋਣ ਕਾਰਨ ਅਸਾਨੀ ਨਾਲ ਰੁਟੀਨ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਤੱਕ ਆਪਣੀਆਂ ਮੁਸ਼ਕਲਾਂ ਨੂੰ ਪਹੁੰਚਾ ਸਕਣਗੇ। ਜਾਣਕਾਰੀ ਅਨੁਸਾਰ ਲਗਭਗ ਡੇਢ ਸਾਲ ਪਹਿਲਾਂ  ਸੱਤਾ ਵਿੱਚ ਆਈ ਕਾਂਗਰਸ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦਾ ਮੰਤਰੀ ਨਵਜੋਤ ਸਿੱਧੂ ਨੂੰ ਥਾਪਿਆ ਗਿਆ ਸੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਪੰਜਾਬ ਭਰ ਦੇ ਸਰਕਾਰੀ ਵਿਭਾਗਾਂ ਵਿੱਚ ਦਖ਼ਲ-ਅੰਦਾਜ਼ੀ ਦੇ ਨਾਲ ਹੀ ਵਿਵਾਦ ਭਰੀ ਬਿਆਨਬਾਜ਼ੀ ਤਾਂ ਜਰੂਰ ਕੀਤੀ ਹੈ ਪਰ ਆਪਣੇ ਸਥਾਨਕ ਸਰਕਾਰਾਂ ਵਿਭਾਗ ਅਧੀਨ ਆਉਂਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਖੁਸ ਕਰਨ ਵਿੱਚ ਅਸਫ਼ਲ ਸਾਬਤ ਹੋਏ।
ਮੇਅਰਾਂ ਦਾ ਗਿਲਾ ਹੈ ਕਿ ਨਵਜੋਤ ਸਿੱਧੂ ਪਿਛਲੇ ਡੇਢ ਸਾਲ ਤੋਂ ਵਿਕਾਸ ਕਾਰਜਾਂ ਲਈ ਨਾ ਹੀ ਨਗਰ ਨਿਗਮਾਂ ਨੂੰ ਕੋਈ ਪੈਸਾ ਭੇਜ ਰਹੇ ਹਨ ਅਤੇ ਨਾ ਹੀ ਨਗਰ ਕੌਂਸਲਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾ ਪਾ ਰਹੇ ਹਨ। ਨਵਜੋਤ ਸਿੱਧੂ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਦੇ ਮੇਅਰ ਅਤੇ ਕਮਿਸ਼ਨਰਾਂ ਨੇ ਕਈ ਮੀਟਿੰਗਾਂ ਕਰਦੇ ਹੋਏ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ ਪਰ ਕੇਂਦਰ ਸਰਕਾਰ ਵਲੋਂ ਕੁਝ ਸਕੀਮਾਂ ਹੇਠ ਆਏ ਫੰਡ ਨੂੰ ਛੱਡ ਕੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੈਸਾ ਜਾਰੀ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਭਰ ਦੇ ਮੇਅਰ ਨਵਜੋਤ ਸਿੱਧੂ ਤੋਂ ਹੀ ਨਰਾਜ਼ ਹੋ ਗਏ ਹਨ
ਦੱਸਿਆ ਜਾ ਰਿਹਾ ਹੈ ਕਿ ਵਿਕਾਸ ਕਾਰਜਾਂ ਦੇ ਫੰਡ ਦੇ ਨਾਲ ਹੀ ਨਗਰ ਨਿਗਮਾਂ ਕੋਲ ਇਸ ਸਮੇਂ ਆਪਣੇ ਕਰਮਚਾਰੀਆਂ ਨੂੰ ਤਨਖ਼ਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ। ਜਿਸ ਕਾਰਨ ਪੰਜਾਬ ਦੀਆਂ ਲਗਭਗ ਸਾਰੀਆਂ ਨਗਰ ਨਿਗਮਾਂ ਵਿੱਤੀ ਤੌਰ ‘ਤੇ ਐਮਰਜੈਂਸੀ ਵਲ ਵੱਧ ਰਹੀਆਂ ਹਨ, ਜਿਥੇ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੀ ਕਿਸੇ ਸਮੇਂ ਮੁਕੰਮਲ ਤੌਰ ‘ਤੇ ਬੰਦ ਹੋ ਸਕਦੀਆਂ ਹਨ।
ਸਿੱਧੂ ਦੇ ਮੁੱਖ ਵਿਰੋਧੀ ਕੁਲਵੰਤ ਸਿੰਘ ਅਹਿਮ ਭੂਮਿਕਾ ‘ਚ
ਨਵਜੋਤ ਸਿੱਧੂ ਦੇ ਮੁੱਖ ਵਿਰੋਧੀ ਮੇਅਰਾਂ ਵਿੱਚੋਂ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਵੀ ਮੇਅਰਾਂ ਦੀ ਉਸ ਐਸੋਸੀਏਸ਼ਨ ‘ਚ ਸ਼ਾਮਲ ਹਨ, ਜਿਹੜੀ ਕਿ ਨਵਜੋਤ ਸਿੱਧੂ ਖ਼ਿਲਾਫ਼ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲੇਗੀ। ਇਸ ਐਸੋਸੀਏਸ਼ਨ ਨੂੰ ਗਠਨ ਪਿੱਛੇ ਕੁਲਵੰਤ ਸਿੰਘ ਦੀ ਅਹਿਮ ਭੂਮਿਕਾ ਵੀ ਰਹੀਂ ਹੈ। ਜਿਨਾਂ ਨੇ ਹਰ ਮੌਕੇ ‘ਤੇ ਇਸ ਤਰਾਂ ਦੀ ਐਸੋਸੀਏਸ਼ਨ ਦਾ ਗਠਨ ਕਰਕੇ ਨਵਜੋਤ ਸਿੱਧੂ ਖ਼ਿਲਾਫ਼ ਮੋਰਚਾ ਖੋਲਣ ਦੀ ਸਲਾਹ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਝੰਡੇ ‘ਤੇ ਉਰਦੂ ‘ਚ ਲਿਖਿਆ ਹੈ ਅਜ਼ਾਦੀ ਦੀ ਮੁਬਾਰਕਬਾਦ
ਪਦਮਪੁਰ, ਨਰੇਸ਼ ਤਨੇਜਾ/ਸੱਚ ਕਹੂੰ ਨਿਊਜ਼
ਪਿੰਡ 19 ਬੀਬੀ ਦੇ ਖੇਤ ਤੋਂ ਗੁਬਾਰਿਆਂ ਨਾਲ ਬੰਨ੍ਹਿਆ ਪਾਕਿਸਤਾਨ (Pakistan) ਦਾ ਝੰਡਾ ਪਿਆ ਮਿਲਿਆ ਤੇ ਉਰਦੂ ਭਾਸ਼ਾ ‘ਚ ਝੰਡੇ ‘ਤੇ ਜਸ਼ਨ ਅਜ਼ਾਦੀ ਮੁਬਾਰਕ ਲਿਖਿਆ ਹੋਇਆ ਹੈ। ਫਿਲਹਾਲ ਇਸ ਝੰਡੇ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਲਿਆ ਹੈ ਪਰ ਇਹ ਝੰਡਾ ਇੱਥੋਂ ਤੱਕ ਕਿਵੇਂ ਪਹੁੰਚਿਆ, ਇਸ ਦਾ ਹਾਲੇ ਕੋਈ ਸੁਰਾਗ ਨਹੀਂ ਲੱਗ ਸਕਿਆ। ਪਿੰਡ 19 ਬੀਬੀ ਦੇ ਰਾਜਿੰਦਰ ਪੁੱਤਰ ਬਨਵਾਰੀ ਲਾਲ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਕਿੰਨੂ ਦੇ ਖੇਤ ‘ਚ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੈਸ ਦੇ ਗੁਬਾਰਿਆਂ ਨਾਲ ਲਿਪਟਿਆ ਪਾਕਿਸਤਾਨ ਦਾ ਝੰਡਾ ਉਨ੍ਹਾਂ ਦੇ ਖੇਤ ‘ਚ ਪਿਆ ਸੀ।
ਇਸ ‘ਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਇਕੱਠੇ ਕਰਕੇ ਝੰਡੇ ਨੂੰ ਪੁਲਿਸ ਸਟੇਸ਼ਨ ‘ਚ ਦੇ ਦਿੱਤਾ। ਥਾਣਾ ਅਧਿਕਾਰੀ ਰਾਮੇਸ਼ਵਰ ਬਿਸ਼ਨੋਈ ਨੇ ਦੱਸਿਆ ਝੰਡੇ ‘ਤੇ ਅੱਠ ਗੁਬਾਰੇ ਬੰਨ੍ਹੇ ਹੋਏ ਹਨ। ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਇਤਰਾਜ਼ਯੋਗ ਸਮੱਗਰੀ ਜਾਂ ਸੰਦੇਸ਼ ਨਹੀਂ ਮਿਲਿਆ ਹੈ। ਇਸ ਸਬੰਧੀ ਪੁਲਿਸ ਜਾਂਚ ‘ਚ ਜੁਟ ਗਈ ਹੈ ਤੇ ਪੁਲਿਸ ਨੇ ਇਸ ਦੀ ਸੂਚਨਾ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੋਕਸੀ ਵਰਤ ਰਹੀਆਂ ਹਨ ਤੇ ਇਸ ਦੀ ਬਾਰੀਕੀ ਨਾਲ ਜਾਂਚ ਚੱਲ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ, ਸਰਸਾ ਦੀਆਂ ਦੋ ਵਿਦਿਆਰਥਣਾਂ ਨੇ ਲਹਿਰਾਇਆ ਝੰਡਾ
ਏਨਾ ਨਹਿਰਾ ਤੇ ਦੀਪਾਂਸ਼ੀ ਸਰਦਾਨਾ ਨੇ ਨੀਟ ਪਾਸ ਕੀਤਾ
ਏਨਾ ਨਹਿਰਾ ਨੇ 3106 ਰੈਂਕ ਤੇ ਦੀਪਾਂਸ਼ੀ ਸਰਦਾਨਾ ਨੇ 4778 ਰੈਂਕ ਨਾਲ ਪ੍ਰਾਪਤ ਕੀਤੀ ਸਫ਼ਲਤਾ
ਸਰਸਾ, (ਸੰਦੀਪ ਕੰਬੋਜ਼/ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨਾਂ ਦੇ ਵਿਦਿਆਰਥੀ ਲਗਾਤਾਰ ਬੁਲੰਦੀਆਂ ਨੂੰ ਛੂਹ ਰਹੇ ਹਨ। ਹੁਣ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ, ਸਰਸਾ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਕੇਂਦਰੀ ਮਾਧਿਅਮਕ ਸਿੱਖਿਆ ਬੋਰਡ (ਸੀਬੀਐਸਈ) ਵੱਲੋਂ ਦੇਸ਼ ਦੀ ਸਭ ਤੋਂ ਵੱਡੀ ਪ੍ਰਤੀਯੋਗੀ ਪ੍ਰੀਖਿਆ ਨੀਟ-2018 (ਨੈਸ਼ਨਲ ਏਲੀਜੀਬਿਲੀਟੀ ਕਮ ਐਂਟ੍ਰੈਂਸ ਟੈਸਟ) ਪਾਸ ਕਰਕੇ ਸਫ਼ਲਤਾ ਦਾ ਝੰਡਾ ਲਹਿਰਾਇਆ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੀਆਂ ਸਕੂਲ ਦੀਆਂ ਵਿਦਿਆਰਥਣਾਂ ਨੇ ਰੈਗੂਲਰ ਪੜ੍ਹਾਈ ਦੇ ਨਾਲ ਪਹਿਲੀ ਹੀ ਵਾਰ ‘ਚ ਸਫ਼ਲਤਾ ਹਾਸਲ ਕਰਕੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ, ਕਿਉਂਕਿ ਦੋਵਾਂ ਹੀ ਵਿਦਿਆਰਥਣਾਂ ਨੇ ਇਸੇ ਵਰ੍ਹੇ ਸੀਬੀਐਸਈ ਬਾਰ੍ਹਵੀਂ ਦੀ ਪ੍ਰੀਖਿਆ ਵੀ 90 ਫੀਸਦੀ ਅੰਕਾਂ ਨਾਲ ਪਾਸ ਕੀਤੀ ਹੈ। ਦੋਵਾਂ ਵਿਦਿਆਰਥਣਾਂ ਦੀ ਪ੍ਰਾਪਤੀ ਨਾਲ ਸਕੂਲ ‘ਚ ਖੁਸ਼ੀ ਦੀ ਲਹਿਰ ਹੈ।
ਸਕੂਲ ਪ੍ਰਿੰਸੀਪਲ ਡਾ. ਸ਼ੀਲਾ ਪੂਨੀਆਂ ਇੰਸਾਂ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਹੈ। ਜ਼ਿਕਰਯੋਗ ਹੈ ਕਿ ਨੀਟ-2018 ਪ੍ਰੀਖਿਆ ਲਈ ਇਸ ਵਾਰ ਦੇਸ਼ ਭਰ ਤੋਂ 13,26725 ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਇਆ ਸੀ, ਜਿਨ੍ਹਾਂ ‘ਚੋਂ 1269922 ਉਮੀਦਵਾਰ ਹੀ ਪ੍ਰੀਖਿਆ ‘ਚ ਬੈਠੇ ਸੋਮਵਾਰ ਨੂੰ ਐਲਾਨੇ ਨਤੀਜਿਆਂ ‘ਚ ਸਕੂਲ ਦੀ ਵਿਦਿਆਰਥਣ ਏਨਾ ਨਹਿਰਾ ਨੇ 3106ਵਾਂ ਰੈਂਕ ਹਾਸਲ ਕਰਕੇ ਨੀਟ ਪ੍ਰੀਖਿਆ ਪਾਸ ਕੀਤੀ ਜਦੋਂਕਿ ਦੀਪਾਂਸ਼ੀ ਸਰਦਾਨਾ ਨੇ 4778 ਰੈਂਕ ਲੈ ਕੇ ਸਫ਼ਲਤਾ ਪ੍ਰਾਪਤ ਕੀਤੀ। ਇਹ ਦੋਵੇਂ ਹੀ ਸਕੂਲ ‘ਚ ਬਾਰ੍ਹਵੀਂ ‘ਚ ਮੈਡੀਕਲ ਗਰੁੱਪ ਦੀਆਂ ਵਿਦਿਆਰਥਣਾਂ ਰਹੀਆਂ ਹਨ। ਹਾਲ ਹੀ ‘ਚ ਸੀਬੀਐਸਈ ਵੱਲੋਂ ਐਲਾਨੇ 12ਵੀਂ ਦੇ ਨਤੀਜਿਆਂ ‘ਚ ਐਨਾ ਨਹਿਰਾ ਨੇ 92.8 ਫੀਸਦੀ ਤੇ ਦੀਪਾਂਸ਼ੀ ਸਰਦਾਨਾ ਨੇ 91.2 ਫੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਦੀਪਾਂਸ਼ੀ ਸਰਦਾਨਾ ਇਸ ਸਕੂਲ ‘ਚ ਜਮਾਤ ਚੌਥੀ ਤੋਂ ਲਗਾਤਾਰ ਪੜ੍ਹ ਰਹੀ ਹੈ ਤੇ ਐਨਾ ਨਹਿਰਾ ਜਮਾਤ 10ਵੀਂ ਤੋਂ ਪੜ੍ਹ ਰਹੀ ਹੈ ਦੋਵੇਂ ਵਿਦਿਆਰਥਣਾਂ ਨੇ ਆਪਣੀ ਸਫ਼ਲਤਾ ਦਾ ਸਿਹਰਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਸ਼ੀਰਵਾਦ ਤੇ ਮਾਰਗਦਰਸ਼ਨ ਨੂੰ ਦਿੱਤਾ ਹੈ।
ਕਾਂਗਰਸ ਨੇ ਫੇਰਿਆ ਹੂੰਝਾ, 62 ਵਾਰਡ ਜਿੱਤੇ
ਅਕਾਲੀ ਦਲ 11, ਭਾਜਪਾ 10, ਲਿਪ 7 ਅਤੇ ਆਪ ਨੂੰ 1 ਸੀਟ ਮਿਲੀ
ਲੁਧਿਆਣਾ (ਸੱਚ ਕਹੂੰ ਨਿਊਜ)। ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਪਾਈਆਂ ਗਈਆਂ ਵੋਟਾਂ ਦੇ ਨਤੀਜੇ ਅੱਜ ਐਲਾਨੇ ਗਏ, ਜਿਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੇ 62 ਸੀਟਾਂ ‘ਤੇ ਜਿੱਤ ਦਰਜ ਕੀਤੀ। ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 11, ਭਾਰਤੀ ਜਨਤਾ ਪਾਰਟੀ ਨੂੰ 10, ਲੋਕ ਇਨਸਾਫ਼ ਪਾਰਟੀ ਨੂੰ 7, ਅਜ਼ਾਦ ਨੂੰ 4 ਤੇ ਆਮ ਆਦਮੀ ਪਾਰਟੀ ਨੂੰ ਇੱਕ ਸੀਟ ਮਿਲੀ। ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਤੇ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਿਆ।
ਮੁੱਖ ਮੰਤਰੀ ਕੈਪਟਨ ਨੇ ਟਵੀਟ ਕਰਕੇ ਦਿੱਤੀ ਵਧਾਈ
ਲੁਧਿਆਣਾ ਨਗਰ ਨਿਗਮ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਆਗੂਆਂ, ਵਰਕਰਾਂ ਤੇ ਜੇਤੂ ਉਮੀਦਵਾਰਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ ਕੈਪਟਨ ਨੇ ਟਵੀਟ ‘ਚ ਲਿਖਿਆ ਹੈ ਕਿ ਉਨ੍ਹਾਂ ਦੀ ਜਿੱਤ ਪਿੱਛੇ ਲੋਕ ਪੱਖੀ ਨੀਤੀਆਂ ਹੀ ਅਧਾਰ ਬਣੀਆਂ ਹਨ ਉਨ੍ਹਾਂ ਕਿਹਾ ਕਿ 95 ‘ਚੋਂ 62 ਸੀਟਾਂ ਹਾਸਲ ਕਰਕੇ ਕਾਂਗਰਸ ਨੇ ਵੱਡੀ ਜਿੱਤ ਹਾਸਲ ਕੀਤੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਦਾ ਸਰਕਾਰ ‘ਤੇ ਭਰੋਸਾ ਦਰਸਾਉਂਦੀ ਹੈ।
ਜਿੱਤ ਦੀ ਖੁਸ਼ੀ ‘ਚ ਜੋਸ਼ ‘ਚ ਆਏ ਹਮਾਇਤੀ
ਚੋਣਾਂ ਦੌਰਾਨ ਸਪੱਸ਼ਟ ਬਹੁਮਤ ਨਾਲ ਮਿਲੀ ਜਿੱਤ ਦੀ ਸੀਨੀਅਰ ਕਾਂਗਰਸੀ ਆਗੂਆਂ ਨੂੰ ਇੰਨੀ ਖੁਸ਼ੀ ਚੜ੍ਹ ਗਈ ਕਿ ਜਿੱਤ ਦੇ ਜੋਸ਼ ‘ਚ ਉਹ ਆਪਣੇ ਹੋਸ਼ ਗੁਆ ਬੈਠੇ ਕਿਉਂਕਿ ਕਾਂਗਰਸੀ ਵਿਧਾਇਕ ਭਾਰਤ ਭੂਸ਼ਨ ਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਹਮਾਇਤੀਆਂ ਦੀ ਹੋਈ ਭਾਰੀ ਜਿੱਤ ਤੋਂ ਵੱਧ ਖੁਸ਼ ਹੋ ਕੇ ਬਿਨਾ ਹੈਲਮਟ ਤੋਂ ਹੀ ਮੋਟਰਸਾਈਕਲ ‘ਤੇ ਲੁਧਿਆਣਾ ਦੀਆਂ ਸੜਕਾਂ ‘ਤੇ ਉੱਤਰ ਆਏ।