Independence Day Security - Sach Kahoon Punjabi

Independence Day Security: ਆਜ਼ਾਦੀ ਦਿਹਾੜੇ ਸਬੰਧੀ ਡੀਜੀਪੀ ਪੰਜਾਬ ਵੱਲੋਂ ਤਿੰਨ ਰੇਂਜਾਂ ਦੀ ਸੁਰੱਖਿਆ ਦਾ ਜਾਇਜ਼ਾ
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ (ਗੁਰਪ੍ਰੀਤ ਪੱਕਾ)। ਆਗਾਮੀ ਆਜ਼ਾਦੀ ਦਿਹਾੜਾ-2026 ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਤੇ ਬਠਿੰਡਾ ਰੇਂਜਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਕੀਤੀਆਂ। ਡੀਜੀਪੀ ਨੇ ਅਧਿਕਾਰੀਆਂ ਨੂੰ ਚੌਕਸੀ ਵਧਾਉਣ, ਪੁਲਿਸ ਗਸ਼ਤ ਮਜ਼ਬੂਤ ਕਰਨ, ਨਿਗਰਾਨੀ ਵਧਾਉਣ ਤੇ ਜਨਤਕ ਇਕੱਠ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਭਾਵਿਤ ਚੁਣੌਤੀ ਨਾਲ ਨਜਿੱਠਣ ਲਈ ਪੁਲਿਸ ਦੀ ਤੁਰੰਤ ਤੇ ਤਾਲਮੇਲ ਵਾਲੀ ਪ੍ਰਤੀਕਿਰਿਆ ਯਕੀਨੀ ਬਣਾਈ ਜਾਵੇ। ਫਿਰੋਜ਼ਪੁਰ ਵਿਖੇ ਡੀਜੀਪੀ ਨੇ ਫਿਰੋਜ਼ਪੁਰ ਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਤਿਆਰੀ ਦਾ ਜਾਇਜ਼ਾ ਲਿਆ।

ਇਸ ਦੌਰਾਨ ਫਿਰੋਜ਼ਪੁਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਮੋਗਾ ਜ਼ਿਲ੍ਹਿਆਂ ਦੀ ਸੁਰੱਖਿਆ ਸਥਿਤੀ ਦਾ ਵਿਸ਼ੇਸ਼ ਤੌਰ ’ਤੇ ਮੁਲਾਂਕਣ ਕੀਤਾ ਗਿਆ। ਉਨ੍ਹਾਂ ਤਲਵੰਡੀ ਭਾਈ ਵਿਖੇ ਸਥਾਪਤ ਹਾਈ-ਟੈਕ ਨਾਕੇ ਦਾ ਵੀ ਖੁਦ ਨਿਰੀਖਣ ਕੀਤਾ। ਇਸ ਤੋਂ ਬਾਅਦ ਬਠਿੰਡਾ ਵਿਖੇ ਬਠਿੰਡਾ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡੀਜੀਪੀ ਨੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਪੁਲਿਸਿੰਗ ਯੋਜਨਾ, ਪੁਲਿਸ ਬਲ ਦੀ ਤਾਇਨਾਤੀ, ਸਮਾਗਮ ਸਥਾਨਾਂ ਤੇ ਜਨਤਕ ਇਕੱਠ ਵਾਲੀਆਂ ਥਾਵਾਂ ਦੀ ਸੁਰੱਖਿਆ ਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਪੁਲਿਸ ਵੱਲੋਂ 2.75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕੀਤਾ। Independence Day Security

ਇਸ ਕੇਂਦਰ ਰਾਹੀਂ 112 ’ਤੇ ਆਉਣ ਵਾਲੀਆਂ ਐਮਰਜੈਂਸੀ ਕਾਲਾਂ ਲਈ ਤੁਰੰਤ ਪ੍ਰਤੀਕਿਰਿਆ ਦੇ ਨਾਲ-ਨਾਲ 59 ਰਣਨੀਤਕ ਸਥਾਨਾਂ ’ਤੇ ਲੱਗੇ 282 ਕੈਮਰਿਆਂ ਰਾਹੀਂ ਸ਼ਹਿਰ ਦੀ ਸੀਸੀਟੀਵੀ ਨਿਗਰਾਨੀ, ਵਾਇਰਲੈੱਸ ਕਨੈਕਟੀਵਿਟੀ, ਵੀਡੀਓ ਵਿਸ਼ਲੇਸ਼ਣ ਤੇ ਅਸਲ-ਸਮੇਂ ਦੇ ਅਪਰਾਧ ਨਿਗਰਾਨੀ ਡੇਟਾ ਨੂੰ ਇਕੱਠਾ ਕੀਤਾ ਜਾ ਸਕੇਗਾ। ਡੀਜੀਪੀ ਨੇ ਕਿਹਾ ਕਿ ਨਵਾਂ ਕਮਾਂਡ ਸੈਂਟਰ ਬਠਿੰਡਾ ਪੁਲਿਸ ਦੀ ਤਕਨੀਕੀ ਸਮਰੱਥਾ ਨੂੰ ਹੋਰ ਮਜ਼ਬੂਤ ਕਰੇਗਾ ਤੇ ਅਪਰਾਧਾਂ ਦੀ ਰੋਕਥਾਮ ਤੇ ਤੁਰੰਤ ਕਾਰਵਾਈ ’ਚ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਪੰਜਾਬ ਪੁਲਿਸ ਦੀ ਸਰਗਰਮ ਤੇ ਲੋਕ-ਕੇਂਦ੍ਰਿਤ ਪੁਲਿਸਿੰਗ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਅਮਨ-ਅਮਾਨ ਅਤੇ ਸੁਰੱਖਿਅਤ ਮਾਹੌਲ ’ਚ ਨੇਪਰੇ ਚਾੜ੍ਹਨ ਲਈ ਹਰ ਪੱਧਰ ’ਤੇ ਪੂਰੀ ਚੌਕਸੀ ਵਰਤੀ ਜਾਵੇਗੀ। ਮੀਟਿੰਗਾਂ ’ਚ ਆਈਜੀਪੀ ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਸਮੇਤ ਮਾਨਸਾ, ਬਠਿੰਡਾ, ਮੋਗਾ, ਸੰਗਰੂਰ, ਤਰਨਤਾਰਨ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ ਤੇ ਫਰੀਦਕੋਟ ਦੇ ਐਸਐਸਪੀਜ਼ ਅਤੇ ਡੀਜੀਪੀ ਪੰਜਾਬ ਦੇ ਸਟਾਫ਼ ਅਧਿਕਾਰੀ ਮੌਜੂਦ ਸਨ। Independence Day Security

Amritsar Security Alert: ਆਜ਼ਾਦੀ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ’ਚ ਹਾਈ ਸਿਕਿਉਰਿਟੀ ਅਲਰਟ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। 15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ’ਚ ਸੁਰੱਖਿਆ ਹਾਈ ਅਲਰਟ ’ਤੇ ਹੈ। ਸੁਤੰਤਰਤਾ ਦਿਵਸ ਦੇ ਜਸ਼ਨ ਨੂੰ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸ਼ਹਿਰ ਭਰ ’ਚ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ। ਰੇਲਵੇ ਸਟੇਸ਼ਨ, ਬੱਸ ਟਰਮੀਨਲਾਂ ਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ’ਤੇ ਪੁਲਿਸ ਨਿਗਰਾਨੀ ਵਧਾ ਦਿੱਤੀ ਗਈ ਹੈ। ਯਾਤਰੀਆਂ ਤੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਡੀਸੀਪੀ ਕਾਨੂੰਨ ਤੇ ਵਿਵਸਥਾ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਹਾਈ ਅਲਰਟ ’ਤੇ ਹੈ ਤੇ ਸਾਰੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਹੈ। ਰੇਲਵੇ ਸਟੇਸ਼ਨ ’ਤੇ ਆਉਣ ਤੇ ਜਾਣ ਵਾਲੇ ਹਰ ਯਾਤਰੀ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Team India Fitness Rule: ਹੁਣ ਫਿਟਨੈੱਸ ’ਚ ਨਹੀਂ ਚੱਲੇਗੀ ਢਿੱਲ, BCCI ਨੇ ਬਦਲੇ ਨਿਯਮ

ਬੱਸ ਸਟੈਂਡਾਂ, ਸੰਵੇਦਨਸ਼ੀਲ ਥਾਵਾਂ ਤੇ ਜਨਤਕ ਥਾਵਾਂ ’ਤੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਦੇ ਨਾਲ-ਨਾਲ ਐਂਟੀ-ਡੌਗ ਸਕੁਐਡ ਟੀਮਾਂ ਵੀ ਤਾਇਨਾਤ ਹਨ, ਜੋ ਸਟੇਸ਼ਨ ਤੇ ਆਲੇ-ਦੁਆਲੇ ਦੇ ਖੇਤਰਾਂ ਦੀ ਪੂਰੀ ਤਰ੍ਹਾਂ ਤਲਾਸ਼ੀ ਲੈ ਰਹੀਆਂ ਹਨ। ਕਿਸੇ ਵੀ ਅਣਪਛਾਤੇ ਜਾਂ ਸ਼ੱਕੀ ਵਸਤੂ ਦੀ ਤੁਰੰਤ ਜਾਂਚ ਤੇ ਸਕੈਨ ਕੀਤਾ ਜਾ ਰਿਹਾ ਹੈ। ਡੀਸੀਪੀ ਆਲਮ ਵਿਜੇ ਸਿੰਘ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਅਣਪਛਾਤੀ ਵਸਤੂ ਵੇਖਦਾ ਹੈ, ਤਾਂ ਉਹ ਤੁਰੰਤ ਪੁਲਿਸ ਐਮਰਜੈਂਸੀ ਨੰਬਰ 112 ਜਾਂ ਕੰਟਰੋਲ ਰੂਮ ਨੂੰ ਇਸਦੀ ਸੂਚਨਾ ਦੇਣ। ਸੂਚਨਾ ਮਿਲਣ ’ਤੇ, ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕਰਨਗੀਆਂ। Amritsar Security Alert

ਹੋਟਲ ਮਾਲਕਾਂ, ਗੈਸਟ ਹਾਊਸ ਸੰਚਾਲਕਾਂ ਤੇ ਕਮਰੇ ਕਿਰਾਏਦਾਰਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਕਿਸੇ ਨੂੰ ਵੀ ਬਿਨਾਂ ਪਛਾਣ ਪੱਤਰ ਦੇ ਰਹਿਣ ਨਾ ਦੇਣ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਵੱਖ-ਵੱਖ ਸੁਰੱਖਿਆ ਏਜੰਸੀਆਂ ਤੋਂ ਲਗਾਤਾਰ ਜਾਣਕਾਰੀ ਦੇ ਆਧਾਰ ’ਤੇ, ਸ਼ਹਿਰ ਭਰ ’ਚ ਚੌਕਸੀ ਵਧਾ ਦਿੱਤੀ ਗਈ ਹੈ। ਸਾਰੇ ਸਟੇਸ਼ਨ ਮੁਖੀਆਂ ਨੂੰ 24 ਘੰਟੇ ਚੌਕਸ ਰਹਿਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਸਰ ’ਚ ਕਾਨੂੰਨ ਵਿਵਸਥਾ ਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਸੁਰੱਖਿਆ ਤੇ ਚੈਕਿੰਗ ਮੁਹਿੰਮ 15 ਅਗਸਤ ਤੱਕ ਜਾਰੀ ਰਹੇਗੀ। Amritsar Security Alert

Independence Day Security: ਸੁਤੰਤਰਤਾ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਡੀਆਈਜੀ ਨੇ ਲਿਆ ਜਾਇਜ਼ਾ
Independence Day Security: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਆਉਣ ਵਾਲੇ 80ਵੇਂ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਆਖਰੀ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਅੰਦਰੂਨੀ ਸੁਰੱਖਿਆ), ਪੰਜਾਬ ਧਰੁਵ ਦਈਆ (ਆਈਪੀਐਸ) ਨੇ ਵੀਰਵਾਰ ਨੂੰ ਫਰੀਦਕੋਟ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀਆਈਜੀ ਧਰੁਵ ਦਈਆ ਦਾ ਜ਼ਿਲ੍ਹਾ ਫਰੀਦਕੋਟ ਪਹੁੰਚਣ ’ਤੇ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਐੱਸਐੱਸਪੀ ਦੀ ਹਾਜ਼ਰੀ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਦਿਵਸ ਸਮਾਗਮ ਸਬੰਧੀ ਸੁਰੱਖਿਆ ਯੋਜਨਾ, ਰੂਟ ਪਲਾਨ, ਕਾਨੂੰਨ-ਵਿਵਸਥਾ ਤੇ ਟ੍ਰੈਫਿਕ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡੀਆਈਜੀ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਦੌਰਾਨ ਹਰ ਪੱਧਰ ’ਤੇ ਪੁਲਿਸ ਮੁਲਾਜ਼ਮ ਪੂਰੀ ਚੌਕਸੀ ਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ।

ਉਨ੍ਹਾਂ ਸਮਾਗਮ ਸਥਾਨ ਅਤੇ ਆਲੇ-ਦੁਆਲੇ ਦੇ ਖੇਤਰਾਂ ’ਚ ਸਖ਼ਤ ਨਿਗਰਾਨੀ, ਸ਼ੱਕੀ ਵਿਅਕਤੀਆਂ ਤੇ ਮਾੜੇ ਅਨਸਰਾਂ ਦੀ ਚੈਕਿੰਗ, ਵਾਹਨਾਂ ਦੀ ਤਲਾਸ਼ੀ ਅਤੇ ਮੁੱਖ ਮਾਰਗਾਂ ’ਤੇ ਸੁਚਾਰੂ ਟ੍ਰੈਫਿਕ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸੁਰੱਖਿਆ ਡਿਊਟੀ ’ਤੇ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਸਮੇਂ ਸਿਰ ਜਾਰੀ ਕਰਨ ਲਈ ਵੀ ਕਿਹਾ ਗਿਆ, ਤਾਂ ਜੋ ਸਮਾਗਮ ਦੌਰਾਨ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਬਰਕਰਾਰ ਰਹੇ। ਜ਼ਿਕਰਯੋਗ ਹੈ ਕਿ ਇਸ ਵਾਰ ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ, ਜਿੱਥੇ ਡਿਪਟੀ ਕਮਿਸ਼ਨਰ ਫਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਮੀਟਿੰਗ ’ਚ ਐੱਸਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਐੱਸਪੀ (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੁਰਾਇਆ, ਹੋਰ ਗਜ਼ਟਿਡ ਅਧਿਕਾਰੀ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਮੁਖੀ ਵੀ ਹਾਜ਼ਰ ਸਨ। Independence Day Security

ਇਹ ਵੀ ਪੜ੍ਹੋ : Pratapgarh News: ਮੀਂਹ ਦੌਰਾਨ ਘਰ ਡਿੱਗਿਆ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ

Terrorists Arrested: ਅਜ਼ਾਦੀ ਦਿਹਾੜੇ ਤੋਂ ਪਹਿਲਾਂ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨਾਕਾਮ, ਹਥਿਆਰਾਂ ਸਮੇਤ ਦੋ ਜਣੇ ਕਾਬੂ
ਦੋ ਗ੍ਰਨੇਡ, ਇੱਕ ਪਿਸਤੌਲ ਸਮੇਤ ਦੋ ਗ੍ਰਿਫ਼ਤਾਰ

ਮੁਲਜ਼ਮ ਗ੍ਰੇਨੇਡਾਂ ਨਾਲ ਸਰਕਾਰੀ ਅਦਾਰਿਆਂ ਨੂੰ ਨਿਸਾਨਾ ਬਣਾਉਣ ਦੀ ਸਾਜਿਸ ਰਚ ਰਹੇ ਸਨ: ਡੀਜੀਪੀ

Terrorists Arrested: (ਜਗਦੀਪ ਸਿੰਘ) ਫਿਰੋਜਪੁਰ। ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜਪੁਰ ਨੇ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਬੱਬਰ ਖਾਲਸਾ ਇੰਟਰਨੈਸਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਸਾਜਿਸ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9ਐਮਐਮ ਪਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: Dengue Cases: ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ, ਡੇਂਗੂ ਕੇਸਾਂ ਦਾ ਅੰਕੜਾ 33 ਤੱਕ ਪਹੁੰਚਿਆ

ਜਾਣਕਾਰੀ ਦਿੰਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸਨ ਸਿੰਘ ਉਰਫ ਨੰਦੂ ਵਜੋਂ ਹੋਈ ਹੈ। ਇਸ ਤੋਂ ਦੋ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਇੱਕ 86 ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ ਕੀਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਰਫਤਾਰ ਕੀਤੇ ਗਏ ਮੁਲਜ਼ਮ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਆਪਣੇ ਵਿਦੇਸੀ ਹੈਂਡਲਰਾਂ ਦੇ ਨਿਰਦੇਸਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਮੁਲਜਮ ਸਰਹੱਦੀ ਸੂਬੇ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਕਾਰੀ ਇਮਾਰਤਾਂ ਅਤੇ ਪੁਲਿਸ ਅਦਾਰਿਆਂ ਨੂੰ ਗ੍ਰੇਨੇਡਾਂ ਨਾਲ ਨਿਸਾਨਾ ਬਣਾਉਣ ਦੀ ਸਰਗਰਮੀ ਨਾਲ ਸਾਜਿਸ ਰਚ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। Terrorists Arrested