Punjab Flood News - Sach Kahoon Punjabi

Pong Dam News: ਵੱਡੀ ਖਬਰ, ਪੌਂਗ ਡੈਮ ਨੇ ਫਿਰ ਵਧਾਈ ਚਿੰਤਾ, ਪੜ੍ਹੋ ਤਾਜਾ ਅਪਡੇਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Pong Dam News: ਸ਼ੁੱਕਰਵਾਰ ਨੂੰ ਪੌਂਗ ਡੈਮ ਦੇ ਵਧਦੇ ਪਾਣੀ ਦੇ ਪੱਧਰ ਨੇ ਇੱਕ ਵਾਰ ਫਿਰ ਬੀਬੀਐਮਬੀ ਤੇ ਪੰਜਾਬ ਸਰਕਾਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਸਬੰਧ ’ਚ, ਬੀਬੀਐਮਬੀ ਦੀ ਤਕਨੀਕੀ ਕਮੇਟੀ ਨੇ ਜਵਾਬ ਦਿੱਤਾ ਹੈ ਕਿ ਪੰਜਾਬ ’ਚ ਹੜ੍ਹਾਂ ਦਾ ਕਾਰਨ ਬੀਬੀਐਮਬੀ ਨਹੀਂ ਹੈ, ਸਗੋਂ 2023 ਦੇ ਮੁਕਾਬਲੇ ਡੈਮਾਂ ’ਚ ਪਾਣੀ ਦਾ ਪ੍ਰਵਾਹ 20 ਫੀਸਦੀ ਤੋਂ ਜ਼ਿਆਦਾ ਹੈ ਤੇ ਪੰਜਾਬ ਸਰਕਾਰ ਵੱਲੋਂ ਨਦੀਆਂ ਤੇ ਨਾਲਿਆਂ ਦੀ ਸਮੇਂ ਸਿਰ ਸਫਾਈ ਤੇ ਬੰਨ੍ਹਾਂ ਦੀ ਮੁਰੰਮਤ ਕਰਨ ਵਿੱਚ ਅਸਫਲਤਾ ਹੈ।

ਇਹ ਖਬਰ ਵੀ ਪੜ੍ਹੋ : Continuous Rainfall: ਲਗਾਤਾਰ ਮੀਂਹ, ਵਧਦਾ ਖ਼ਤਰਾ ਤੇ ਸਾਡੀ ਜ਼ਿੰਮੇਵਾਰੀ

ਤੁਹਾਨੂੰ ਦੱਸ ਦੇਈਏ ਕਿ ਪੌਂਗ, ਰਣਜੀਤ ਸਾਗਰ ਤੇ ਭਾਖੜਾ ਡੈਮਾਂ ਦੇ ਜਲ ਭੰਡਾਰਾਂ ਦੇ ਪਾਣੀ ਦੇ ਪੱਧਰ ’ਚ ਕੋਈ ਵੱਡਾ ਬਦਲਾਅ ਨਹੀਂ ਆਇਆ ਹੈ। ਤਿੰਨੋਂ ਡੈਮ ਖ਼ਤਰੇ ਦੇ ਨਿਸ਼ਾਨ ’ਤੇ ਹਨ ਤੇ ਪੌਂਗ ਡੈਮ ’ਚ ਪਾਣੀ ਦਾ ਪ੍ਰਵਾਹ ਪਿਛਲੇ ਸਾਰੇ ਰਿਕਾਰਡ ਤੋੜ ਰਿਹਾ ਹੈ ਤੇ ਨਵੇਂ ਰਿਕਾਰਡ ਬਣਾ ਰਿਹਾ ਹੈ। ਸ਼ੁੱਕਰਵਾਰ ਨੂੰ ਵੀ ਪੌਂਗ ਡੈਮ ’ਚ ਇੱਕ ਲੱਖ ਕਿਊਸਿਕ ਤੋਂ ਵੱਧ ਪਾਣੀ ਆਇਆ ਤੇ ਡੈਮ ਦੇ ਫਲੱਡ ਗੇਟਾਂ ਤੋਂ ਓਨੀ ਹੀ ਮਾਤਰਾ ’ਚ ਪਾਣੀ ਛੱਡਣਾ ਪਿਆ। ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਭਾਖੜਾ ਡੈਮ ਦੇ ਚਾਰੋਂ ਫਲੱਡ ਗੇਟਾਂ ਤੋਂ 85,000 ਕਿਊਸਿਕ ਪਾਣੀ ਛੱਡਿਆ ਗਿਆ। 14 ਘੰਟੇ ਲਗਾਤਾਰ 85,000 ਕਿਊਸਿਕ ਪਾਣੀ ਛੱਡਣ ਤੋਂ ਬਾਅਦ। Pong Dam News

ਡੈਮ ਦੇ ਭੰਡਾਰ ਦਾ ਪਾਣੀ ਦਾ ਪੱਧਰ ਸਿਰਫ਼ 0.31 ਫੁੱਟ ਘੱਟ ਸਕਿਆ। ਦੂਜੇ ਪਾਸੇ, ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਸ਼ੁੱਕਰਵਾਰ ਨੂੰ 526.39 ਮੀਟਰ ਸੀ। ਪਿਛਲੇ ਸਾਲ ਇਸੇ ਦਿਨ, ਇਹ ਪਾਣੀ ਦਾ ਪੱਧਰ 501.61 ਮੀਟਰ ਦਰਜ ਕੀਤਾ ਗਿਆ ਸੀ। ਇਸ ਸਮੇਂ, ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 0.039 ਮੀਟਰ ਦੂਰ ਹੈ। ਸ਼ੁੱਕਰਵਾਰ ਨੂੰ, ਡੈਮ ਦੇ ਪਾਣੀ ਦੇ ਪੱਧਰ ’ਚ 49025 ਕਿਊਸਿਕ ਪਾਣੀ ਦਰਜ ਕੀਤਾ ਗਿਆ ਸੀ, ਜਦੋਂ ਕਿ ਡੈਮ ਦੇ ਫਲੱਡ ਗੇਟਾਂ ਤੋਂ 70,657 ਕਿਊਸਿਕ ਪਾਣੀ ਛੱਡਿਆ ਗਿਆ ਸੀ।

ਅਗਲੇ 3 ਦਿਨਾਂ ’ਚ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ | Pong Dam News

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 6 ਤੋਂ 8 ਸਤੰਬਰ ਤੱਕ ਪੰਜਾਬ ਦੇ ਨਾਲ-ਨਾਲ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹ ਸੰਭਾਵਨਾ ਸੱਚ ਸਾਬਤ ਹੁੰਦੀ ਹੈ ਤਾਂ ਡੈਮਾਂ ਦੇ ਭੰਡਾਰਾਂ ’ਚ ਪਾਣੀ ਦਾ ਵਹਾਅ ਵਧੇਗਾ ਤੇ ਇਸ ਵਾਰ ਡੈਮ ਵਾਧੂ ਪਾਣੀ ਨੂੰ ਸੰਭਾਲਣ ਦੇ ਯੋਗ ਨਹੀਂ ਹੋਣਗੇ ਤੇ ਡੈਮਾਂ ਦੇ ਫਲੱਡ ਗੇਟਾਂ ਤੋਂ ਪਾਣੀ ਛੱਡਣ ਦੀ ਸਮਰੱਥਾ ਅਣਚਾਹੇ ਢੰਗ ਨਾਲ ਵਧਾਈ ਜਾਵੇਗੀ, ਜਿਸ ਦਾ ਪੰਜਾਬ ਦੇ ਮੈਦਾਨੀ ਇਲਾਕਿਆਂ ’ਤੇ ਬੁਰਾ ਪ੍ਰਭਾਵ ਪਵੇਗਾ। ਮੌਸਮ ਵਿਭਾਗ ਦੀ ਜਾਣਕਾਰੀ ਨੇ ਇਸ ਸਮੇਂ ਬੀਬੀਐਮਬੀ ਤੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ, ਜਿਸ ਦਾ ਫਿਲਹਾਲ ਦੋਵਾਂ ’ਚੋਂ ਕਿਸੇ ਕੋਲ ਵੀ ਕੋਈ ਹੱਲ ਨਹੀਂ ਹੈ। ਚਾਹ ਕੇ ਵੀ ਦੋਵੇਂ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੀ ਤਬਾਹੀ ਤੋਂ ਨਹੀਂ ਬਚਾ ਸਕਣਗੇ।

ਪੌਂਗ ਡੈਮ ’ਚ ਪਾਣੀ ਦੇ ਪੱਧਰ ਦੇ ਵਧਣ ਦਾ ਗ੍ਰਾਫ | Pong Dam News

ਸ਼ੁੱਕਰਵਾਰ ਨੂੰ, ਪੋਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ’ਚ ਪਾਣੀ ਦਾ ਵਹਾਅ 1,05,950 ਕਿਊਸਿਕ ਸੀ, ਜਿਸ ਕਾਰਨ ਡੈਮ ਤੋਂ 99,763 ਕਿਊਸਿਕ ਪਾਣੀ ਛੱਡਿਆ ਗਿਆ। ਡੈਮ ਦੇ ਭੰਡਾਰ ’ਚ ਪਾਣੀ ਦੀ ਗਤੀ ਦਾ ਅੰਦਾਜ਼ਾ ਬੀਬੀਐਮਬੀ ਵੱਲੋਂ ਜਾਰੀ ਕੀਤੇ ਗਏ ਪਾਣੀ ਦੇ ਪੱਧਰ ਦੇ ਗ੍ਰਾਫ ਤੋਂ ਲਾਇਆ ਜਾ ਸਕਦਾ ਹੈ।

ਸਵੇਰੇ 7:00 ਵਜੇ 1394.72 ਫੁੱਟ

ਸਵੇਰੇ 8:00 ਵਜੇ 1394.73 ਫੁੱਟ

ਸਵੇਰੇ 9:00 ਵਜੇ 1394.74 ਫੁੱਟ

ਸਵੇਰੇ 10:00 ਵਜੇ 1394.75 ਫੁੱਟ

ਸਵੇਰੇ 11:00 ਵਜੇ 1394.76 ਫੁੱਟ

ਦੁਪਹਿਰ 12:00 ਵਜੇ 1394.77 ਫੁੱਟ

1394.78 ਫੁੱਟ ਪਾਣੀ ਦਾ ਪੱਧਰ ਰਿਕਾਰਡ ਕੀਤਾ ਗਿਆ।

Punjab Flood News: ਪੰਜਾਬ ਦਾ ਇਹ ਵਿਆਹ ਹਮੇਸ਼ਾ ਰਹੇਗਾ ਯਾਦ, ਟ੍ਰੈਕਟਰ ਟਰਾਲੀ ’ਤੇ ਵਿਦਾ ਕੀਤਾ ਲਾੜੀ ਨੂੰ, ਹੜ੍ਹ ਦਾ ਪਾਣੀ ਵੀ ਨਹੀਂ ਰੋਕ ਸਕਿਆ
Punjab Flood News: ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਖਨੌੜਾ ਪਿੰਡ ’ਚ ਹੜ੍ਹ ਦਾ ਪਾਣੀ ਵਿਆਹ ਦੇ ਜੋਸ਼ ਨੂੰ ਘੱਟ ਨਹੀਂ ਕਰ ਸਕਿਆ, ਜਿੱਥੇ ਇੱਕ ਲਾੜਾ ਤੇ ਲਗਭਗ 20 ਬਰਾਤੀਆਂ ਹੜ੍ਹ ਦੇ ਪਾਣੀ ’ਚੋਂ ਟਰੈਕਟਰ-ਟਰਾਲੀ ’ਤੇ ਲਗਭਗ 1.5 ਕਿਲੋਮੀਟਰ ਤੱਕ ਤੁਰੇ ਤੇ ਫਿਰ ਜਲੰਧਰ ਜ਼ਿਲ੍ਹੇ ’ਚ ਲਾੜੀ ਦੇ ਪਿੰਡ ਪਹੁੰਚਣ ਲਈ ਇੱਕ ਕਾਰ ’ਚ ਤਿੰਨ ਕਿਲੋਮੀਟਰ ਦੀ ਦੂਰੀ ਤੈਅ ਕੀਤੀ। ਪਿੰਡ ਵਾਸੀਆਂ ਨੇ ਕਿਹਾ ਕਿ ਖਨੌੜਾ ’ਚ ਅਜੇ ਵੀ ਗੋਡਿਆਂ ਤੱਕ ਪਾਣੀ ਵਗ ਰਿਹਾ ਸੀ, ਜਿਸ ਕਾਰਨ ਵਾਹਨਾਂ ਦਾ ਲੰਘਣਾ ਮੁਸ਼ਕਲ ਹੋ ਗਿਆ। ‘ਵਾਹਨ ਪਿੰਡ ’ਚ ਨਹੀਂ ਆ ਸਕੇ, ਇਸ ਲਈ ਸਾਨੂੰ ਲਾੜੇ ਤੇ ਬਾਰਾਤ ਨੂੰ ਟਰੈਕਟਰ-ਟਰਾਲੀ ’ਤੇ ਲੈ ਕੇ ਜਾਣਾ ਪਿਆ’ ਲਾੜੇ ਦੇ ਚਾਚਾ ਕੇਵਲ ਸਿੰਘ ਨੇ ਕਿਹਾ। ਉਨ੍ਹਾਂ ਕਿਹਾ ਕਿ ਨੇੜਲੇ ਪਿੰਡਾਂ ਦੇ ਬਹੁਤ ਸਾਰੇ ਰਿਸ਼ਤੇਦਾਰ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਵਿਆਹ ’ਚ ਸ਼ਾਮਲ ਨਹੀਂ ਹੋ ਸਕੇ। Punjab Flood News

ਵਿਆਹ ਸਮਾਰੋਹ ਤੋਂ ਬਾਅਦ, ਲਾੜਾ-ਲਾੜੀ ਵੀ ਉਸੇ ਰਸਤੇ ਰਾਹੀਂ ਘਰ ਪਰਤੇ, ਇੱਕ ਟਰਾਲੀ ’ਤੇ, ਹੜ੍ਹ ਦੇ ਪਾਣੀ ਨੂੰ ਪਾਰ ਕਰਦੇ ਹੋਏ।’ ਇਸ ਦੌਰਾਨ, ਅਧਿਕਾਰੀਆਂ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ’ਚ ਹੜ੍ਹ ਦੀ ਸਥਿਤੀ ਮੰਗਲਵਾਰ ਵਾਂਗ ਹੀ ਰਹੀ, ਹਾਲਾਂਕਿ ਹਿਮਾਚਲ ਪ੍ਰਦੇਸ਼ ਦੇ ਕੈਚਮੈਂਟ ਖੇਤਰਾਂ ’ਚ ਭਾਰੀ ਬਾਰਿਸ਼ ਕਾਰਨ ਬੁੱਧਵਾਰ ਨੂੰ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਹੋਰ ਵਧ ਗਿਆ। ਡੈਮ ਦਾ ਪਾਣੀ ਦਾ ਪੱਧਰ ਸ਼ਾਮ ਨੂੰ 1,394.32 ਫੁੱਟ ਸੀ, ਜੋ ਕਿ 1,390 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਸੀ ਤੇ ਇਸ ਦੀ ਪੂਰੀ ਸਮਰੱਥਾ 1,410 ਫੁੱਟ ਦੇ ਨੇੜੇ ਸੀ, ਜਿਸ ’ਚ 1,40,196 ਕਿਊਸਿਕ ਦਾ ਵਹਾਅ ਸੀ। ਸ਼ਾਹ ਨਹਿਰ ਬੈਰਾਜ ’ਤੇ ਵਹਾਅ ਲਗਭਗ 80,000 ਕਿਊਸਿਕ ਸੀ।

Punjab Flood News: ਪੰਜਾਬ ਦੇ ਇਸ ਇਲਾਕੇ ਦੇ ਲੋਕ ਰਹਿਣ ਅਲਰਟ, ਲਗਾਤਾਰ ਵੱਧ ਰਿਹੈ ਪਾਣੀ ਦਾ ਪੱਧਰ, ਕੀਤੀ ਜਾ ਰਹੀ ਅਪੀਲ
ਮੋਹਾਲੀ (ਸੱਚ ਕਹੂੰ ਨਿਊਜ਼)। Punjab Flood News: ਲਗਾਤਾਰ ਹੋ ਰਹੀ ਬਾਰਿਸ਼ ਤੇ ਪਹਾੜਾਂ ਤੋਂ ਆ ਰਹੇ ਪਾਣੀ ਕਾਰਨ ਘੱਗਰ ਨਦੀ ਤੇ ਸੁਖਨਾ ਝੀਲ ’ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਐਸਏਐਸ ਨਗਰ (ਮੁਹਾਲੀ) ਨੇ ਇਲਾਕਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਦਰਿਆ ਤੇ ਨਾਲਿਆਂ ਦੇ ਕੰਢੇ ਰਹਿਣ ਵਾਲੇ ਲੋਕ ਖਾਸ ਤੌਰ ’ਤੇ ਚੌਕਸ ਰਹਿਣ ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ। Punjab Flood News

ਇਹ ਖਬਰ ਵੀ ਪੜ੍ਹੋ : Drug Deaddiction: ਰੋਜ਼ਾਨਾ ਲਾਉਂਦਾ ਸੀ ਨਸ਼ੇ ਦੇ 30 ਟੀਕੇ, ਡੇਰਾ ਸੱਚਾ ਸੌਦਾ ’ਚ ਮਿਲੀ ਨਿਜ਼ਾਤ

ਜ਼ਿਲ੍ਹਾ ਪ੍ਰਸ਼ਾਸਨ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਤੇ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ ਤੇ ਸਥਿਤੀ ’ਤੇ ਹਰ ਪਲ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ, ਸਗੋਂ ਪੂਰੀ ਚੌਕਸੀ ਰੱਖਣ। ਬੇਲੋੜੇ ਦਰਿਆ ਤੇ ਨਾਲਿਆਂ ਦੇ ਨੇੜੇ ਨਾ ਜਾਣ ਤੇ ਬੱਚਿਆਂ ਤੇ ਬਜ਼ੁਰਗਾਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਣ। Punjab Flood News

Flood Rescue Operation: ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਹੁਣ ਤੱਕ 14936 ਵਿਅਕਤੀ ਕੱਢੇ ਬਾਹਰ
6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਚਲ ਰਹੇ ਹਨ 122 ਰਾਹਤ ਕੈਂਪ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Flood Rescue Operation: ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨਡੀਆਰਐਫ, ਐਸਡੀਆਰਐਫ, ਫੌਜ ਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ’ਚ 25, ਫ਼ਾਜ਼ਿਲਕਾ ’ਚ 1599, ਫਿਰੋਜ਼ਪੁਰ ’ਚ 3265, ਗੁਰਦਾਸਪੁਰ ’ਚ 5456, ਹੁਸ਼ਿਆਰਪੁਰ ’ਚ 1052, ਕਪੂਰਥਲਾ ’ਚ 362, ਮਾਨਸਾ ’ਚ 163, ਮੋਗਾ ’ਚ 115, ਪਠਾਨਕੋਟ ’ਚ 1139 ਤੇ ਜ਼ਿਲ੍ਹਾ ਤਰਨ ਤਾਰਨ ’ਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ ’ਚੋਂ ਸੁਰੱਖਿਅਤ ਕੱਢੇ ਗਏ ਹਨ।

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ 122 ਰਾਹਤ ਕੈਂਪ ਚਲ ਰਹੇ ਹਨ, ਜਿਨ੍ਹਾਂ ’ਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ’ਚ 16 ਕੈਂਪ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 1, ਫ਼ਾਜ਼ਿਲਕਾ ਵਿੱਚ 7, ਫਿਰੋਜ਼ਪੁਰ ’ਚ 8, ਗੁਰਦਾਸਪੁਰ ’ਚ 25, ਹੁਸ਼ਿਆਰਪੁਰ ’ਚ 20, ਕਪੂਰਥਲਾ ’ਚ 4, ਮਾਨਸਾ ’ਚ 1, ਮੋਗਾ ’ਚ 5, ਪਠਾਨਕੋਟ ’ਚ 14, ਸੰਗਰੂਰ ’ਚ 1 ਤੇ ਪਟਿਆਲਾ ’ਚ 20 ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ। Flood Rescue Operation

ਇਹ ਖਬਰ ਵੀ ਪੜ੍ਹੋ : Hockey Asia Cup 2025: ਹਾਕੀ ਏਸ਼ੀਆ ਕੱਪ, ਭਾਰਤ ਜਾਪਾਨ ਨੂੰ ਹਰਾ ਲਗਾਤਾਰ ਦੂਜੀ ਜਿੱਤ ਨਾਲ ਸੁਪਰ-4 ’ਚ ਪਹੁੰਚਿਆ

ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕੈਂਪਾਂ ’ਚ 170 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਜਦਕਿ ਬਰਨਾਲਾ ਵਿਖੇ 25, ਫ਼ਾਜ਼ਿਲਕਾ ਵਿਖੇ 652, ਫਿਰੋਜ਼ਪੁਰ ਵਿਖੇ 3987, ਗੁਰਦਾਸਪੁਰ ਵਿਖੇ 411, ਹੁਸ਼ਿਆਰਪੁਰ ਵਿਖੇ 478, ਕਪੂਰਥਲਾ ਵਿਖੇ 110, ਮਾਨਸਾ ਵਿਖੇ 163, ਮੋਗਾ ਵਿਖੇ 115, ਪਠਾਨਕੋਟ ਵਿਖੇ 411 ਅਤੇ ਜ਼ਿਲ੍ਹਾ ਸੰਗਰੂਰ ਦੇ ਰਾਹਤ ਕੈਂਪਾਂ ਵਿੱਚ 60 ਵਿਅਕਤੀ ਰੁਕੇ ਹੋਏ ਹਨ। ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਡਟੇ ਐਨਡੀਆਰਐਫ, ਐਸਡੀਆਰਐਫ, ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਇਸ ਔਖੀ ਘੜੀ ’ਚ ਸਾਥ ਦੇਣ ਲਈ ਧੰਨਵਾਦ ਕੀਤਾ। Flood Rescue Operation

ਉਨ੍ਹਾਂ ਦੱਸਿਆ ਕਿ ਇਸ ਸਮੇਂ ਗੁਰਦਾਸਪੁਰ ’ਚ ਐਨਡੀਆਰਐਫ ਦੀਆਂ 6 ਟੀਮਾਂ ਤੇ ਫ਼ਾਜ਼ਿਲਕਾ, ਫਿਰੋਜ਼ਪੁਰ ਪਠਾਨਕੋਟ ਤੇ ਅੰਮ੍ਰਿਤਸਰ ਵਿੱਚ 1-1 ਟੀਮ ਤੈਨਾਤ ਹੈ। ਇਸੇ ਤਰ੍ਹਾਂ ਕਪੂਰਥਲਾ ’ਚ ਐਸਡੀਆਰਐਫ ਦੀਆਂ 2 ਟੀਮਾਂ ਸਰਗਰਮ ਹਨ। ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਨੇਵੀ ਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ ਜਦਕਿ ਬੀਐਸਐਫ ਦੀ 1-1 ਟੀਮ ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। Flood Rescue Operation

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਕਪੂਰਥਲਾ ਅਤੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸ਼ਨ ਦੇ ਨਾਲ ਮਦਦ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕਪੂਰਥਲਾ ਵਿੱਚ 15 ਕਿਸ਼ਤੀਆਂ, ਫਿਰੋਜ਼ਪੁਰ ਵਿੱਚ 12 ਕਿਸ਼ਤੀਆਂ ਤੇ ਪਠਾਨਕੋਟ ਵਿੱਚ 4 ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਏਅਰਲਿਫਟ ਦੀ ਜ਼ਰੂਰਤ ਹੈ ਤਾਂ ਉਸ ਸਬੰਧੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Flood Rescue Operation

ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ 1312 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ 93, ਬਰਨਾਲਾ ਦੇ 26, ਬਠਿੰਡਾ ਦੇ 21, ਫਤਹਿਗੜ੍ਹ ਸਾਹਿਬ ਦਾ 1, ਫਾਜ਼ਿਲਕਾ ਦੇ 92, ਫਿਰੋਜ਼ਪੁਰ ਦੇ 107, ਗੁਰਦਾਸਪੁਰ ਦੇ 324, ਹੁਸ਼ਿਆਰਪੁਰ ਦੇ 86, ਜਲੰਧਰ ਦੇ 55, ਕਪੂਰਥਲਾ ਦੇ 123, ਲੁਧਿਆਣਾ ਦੇ 26, ਮਾਲੇਰਕੋਟਲਾ ਦੇ 4, ਮਾਨਸਾ ਦੇ 77, ਮੋਗਾ ਦੇ 35, ਪਠਾਨਕੋਟ ਦੇ 81, ਪਟਿਆਲਾ ਦੇ 14, ਰੂਪਨਗਰ ਦੇ 2, ਸੰਗਰੂਰ ਦੇ 22, ਐਸਏਐਸ ਨਗਰ ਦਾ 1, ਐਸਬੀਐਸ ਨਗਰ ਦੇ 3, ਮੁਕਤਸਰ ਸਾਹਿਬ ਦੇ 74 ਤੇ ਤਰਨ ਤਾਰਨ ਦੇ 45 ਪਿੰਡ ਸ਼ਾਮਲ ਹਨ।

Punjab Flood News: ਪੰਜਾਬ ’ਚ ਖਤਰੇ ’ਚ ਘੰਟੀ, ਦਰਿਆਵਾਂ ’ਚ ਹੜ੍ਹ, 37 ਸਾਲਾਂ ਦਾ ਰਿਕਾਰਡ ਟੁੱਟਿਆ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Flood News: ਸਤਲੁਜ, ਬਿਆਸ ਤੇ ਰਾਵੀ ਦਰਿਆਵਾਂ ਦਾ ਪਾਣੀ ਓਵਰਫਲੋ ਹੋ ਰਿਹਾ ਹੈ। ਭਾਖੜਾ, ਗੋਬਿੰਦ ਸਾਗਰ ਝੀਲ, ਪੋਂਗ ਡੈਮ ਸਮੇਤ ਪੰਜਾਬ ਦੇ ਵੱਖ-ਵੱਖ ਡੈਮਾਂ ’ਚ ਪਾਣੀ ਲਗਾਤਾਰ ਵੱਧ ਰਿਹਾ ਹੈ ਜੋ ਕਿ ਖ਼ਤਰੇ ਦਾ ਸੰਕੇਤ ਬਣਦਾ ਜਾ ਰਿਹਾ ਹੈ। ਹੜ੍ਹਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ’ਚ 37 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। 1988 ਤੋਂ ਬਾਅਦ ਪਹਿਲੀ ਵਾਰ ਅਜਿਹੀ ਗੰਭੀਰ ਹੜ੍ਹ ਦੀ ਸਥਿਤੀ ਵੇਖਣ ਨੂੰ ਮਿਲ ਰਹੀ ਹੈ। ਡੈਮਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ, ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

ਇਹ ਖਬਰ ਵੀ ਪੜ੍ਹੋ : ਯਾਤਰੀ ਦੇਣ ਧਿਆਨ, ਆਦਮਪੁਰ ਤੋਂ ਇਸ ਰੂਟ ’ਤੇ ਸਾਰੀਆਂ ਉਡਾਣਾਂ ਰੱਦ!

ਜਿਸ ਕਾਰਨ ਪਿੰਡ ਪਾਣੀ ’ਚ ਡੁੱਬ ਗਏ ਹਨ। ਸਰਹੱਦੀ ਜ਼ੋਨ (ਅੰਮ੍ਰਿਤਸਰ) ਨੇੜੇ ਹਿਮਾਚਲ ਤੇ ਜੰਮੂ-ਕਸ਼ਮੀਰ ਨਾਲ ਲੱਗਦੇ ਕਈ ਜ਼ਿਲ੍ਹਿਆਂ ’ਚ ਸਥਿਤੀ ਬਹੁਤ ਮਾੜੀ ਹੈ। ਜੰਮੂ ਰੂਟ ’ਤੇ ਸੈਂਕੜੇ ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। ਸਥਿਤੀ ਅਜਿਹੀ ਹੈ ਕਿ ਕਈ ਜ਼ਿਲ੍ਹਿਆਂ ਦੇ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋ ਗਏ ਹਨ। ਜੇਕਰ ਮੀਂਹ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ’ਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ। Punjab Flood News

Punjab Flood News: ਪੰਜਾਬ ’ਚ ਟੁੱਟਿਆ ਹੜ੍ਹ ਗੇਟ, ਹਾਲਾਤ ਬੇਕਾਬੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Flood News: ਇਸ ਸਮੇਂ ਪੰਜਾਬ ’ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਹੜ੍ਹਾਂ ਕਾਰਨ ਪੰਜਾਬ ’ਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਫਲੱਡ ਗੇਟ ਟੁੱਟ ਗਿਆ ਹੈ, ਜਿਸ ਕਾਰਨ ਪਾਣੀ ਤੇਜ਼ੀ ਨਾਲ ਰਾਵੀ ਨਦੀ ’ਚ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਲਗਭਗ 50 ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਨੇ ਹੈਲੀਕਾਪਟਰ ਰਾਹੀਂ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਇੱਕ ਕਰਮਚਾਰੀ ਵੀ ਲਾਪਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਨੁਕਸਾਨੇ ਗਏ ਫਲੱਡ ਗੇਟ ਦੀ ਮੁਰੰਮਤ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਖਬਰ ਵੀ ਪੜ੍ਹੋ : Trains Cancelled: ਹੜ੍ਹ ਦੀ ਸਥਿਤੀ ’ਚ ਜੰਮੂ ਡਵੀਜ਼ਨ ਨਾਲ ਸਬੰਧਤ 65 ਰੇਲਾਂ ਰੱਦ, 80 ਤੋਂ ਵੱਧ ਹੋਰ ਰੇਲਾਂ ਪ੍ਰਭਾਵਿਤ

ਪਾਣੀ ਦੇ ਤੇਜ਼ ਵਹਾਅ ਕਾਰਨ ਗੇਟ ਪੂਰੀ ਤਰ੍ਹਾਂ ਟੁੱਟ ਗਿਆ। ਪਠਾਨਕੋਟ ਪ੍ਰਸ਼ਾਸਨ ਨੇ ਤੁਰੰਤ ਚੌਕਸੀ ਵਧਾ ਦਿੱਤੀ ਹੈ ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਸ ਦੇ ਨਾਲ ਹੀ ਸੰਗਰੂਰ ’ਚ ਵੀ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਘੱਗਰ ਨਦੀ ਦਾ ਪਾਣੀ ਦਾ ਪੱਧਰ ਅਚਾਨਕ 745 ਫੁੱਟ ਤੱਕ ਵੱਧ ਗਿਆ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਰਿਆ ਦੇ ਕੰਢਿਆਂ ’ਤੇ ਨਾ ਜਾਣ ਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ’ਚ ਮੀਂਹ ਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ ਗਏ ਹਨ।

Punjab Flood News: ਵਰਦੇ ਮੀਂਹ ’ਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਮੰਤਰੀ ਅਤੇ ਵਿਧਾਇਕ
ਲੋਕਾਂ ਨੂੰ ਸੁਰੱਖਿਤ ਥਾਵਾਂ ’ਤੇ ਆਉਣ ਦੀ ਅਪੀਲ ਕਰਦੇ ਹਾਂ : ਡਾ ਬਲਜੀਤ ਕੌਰ

Punjab Flood News: (ਸੱਚ ਕਹੂੰ ਨਿਊਜ਼) ਚੰਡੀਗੜ੍ਹ/ਫਾਜ਼ਿਲਕਾ। ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਾੜਾਂ ’ਤੇ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪਿੱਛੋਂ ਪਾਣੀ ਦੀ ਮਾਤਰਾ ਲਗਾਤਾਰ ਵਧ ਰਹੀ ਹੈ। ਉਹਨਾਂ ਕਿਹਾ ਕਿ ਅੱਜ ਹਰੀਕੇ ਹੈਡਵਰਕਸ਼ ਤੋਂ 1.7 ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਕੱਲ੍ਹ ਤੱਕ ਫਾਜ਼ਿਲਕਾ ਜ਼ਿਲ੍ਹੇ ਵਿੱਚੋਂ ਲੰਘਦੀ ਸਤਲੁਜ ਕ੍ਰੀਕ ਵਿੱਚ ਵੀ ਇਸ ਪਾਣੀ ਦਾ ਕੁਝ ਹਿੱਸਾ ਆਵੇਗਾ ਅਤੇ ਇਸ ਨਾਲ ਖੇਤਰ ਵਿੱਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ।

ਇਸ ਲਈ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸੁਰੱਖਿਤ ਥਾਵਾਂ ’ਤੇ ਭੇਜਿਆ ਜਾਵੇ। ਹਾਂਲਾਕਿ ਪਿੰਡ ਵਾਸੀ ਚੜਦੀ ਕਲਾ ਵਿੱਚ ਸਨ ਅਤੇ ਉਨਾਂ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਪਣੇ-ਆਪ ਨੂੰ ਇੱਥੇ ਵੀ ਸੁਰੱਖਿਤ ਹੀ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ: Haryana-Punjab Flood: ਘੱਗਰ ’ਚ ਆ ਰਹੇ ਪਾਣੀ ਨੇ ਵਧਾਈ ਪੰਜਾਬ-ਹਰਿਆਣਾ ਦੀ ਚਿੰਤਾ, ਇਨ੍ਹਾਂ ਇਲਾਕਿਆਂ ’ਚ ਮੰਡਰਾ ਰਿਹੈ…

ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਹਤ ਕੈਂਪ ਵੀ ਬਣਾਏ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਰਾ ਪ੍ਰਸ਼ਾਸਨ ਹੜ੍ਹ ਪੀੜਤਾਂ ਨੂੰ ਮੱਦਦ ਮੁਹੱਈਆ ਕਰਵਾਉਣ ਲਈ ਲੱਗਿਆ ਹੋਇਆ ਹੈ। ਉਹਨਾਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਅਤੇ ਮਾਲ ਵਿਭਾਗ ਦੀਆਂ ਸਾਰੀਆਂ ਟੀਮਾਂ ਪਿੰਡਾਂ ਵਿੱਚ ਤਾਇਨਾਤ ਹਨ।

ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਇਸ ਲਈ ਸਰਕਾਰ ਹਰ ਸੰਭਵ ਉਪਰਾਲਾ ਕਰ ਰਹੀ ਹੈ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਵੀ ਗਰਭਵਤੀ ਔਰਤਾਂ, ਛੋਟੇ ਬੱਚਿਆਂ ਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਦਿੱਤੀ ਜਾਣ ਵਾਲੀ ਫੀਡ ਪਹਿਲ ਦੇ ਅਧਾਰ ’ਤੇ ਇੰਨ੍ਹਾਂ ਪਿੰਡਾਂ ਵਿੱਚ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਨ ਹੜ ਪੀੜਤਾਂ ਨੂੰ ਦੇ ਰਿਹਾ ਹੈ ਹਰ ਸੰਭਵ ਮੱਦਦ : ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਮੌਕੇ ਅਪੀਲ ਕੀਤੀ ਕਿ ਲੋਕ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਸੁਰੱਖਿਤ ਥਾਵਾਂ ’ਤੇ ਭੇਜਣ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਵਿੱਚ ਹਰ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਰਾਸ਼ਨ ਦੀ ਵੰਡ ਵੀ ਪਿੰਡਾਂ ਵਿੱਚ ਕੀਤੀ ਜਾ ਰਹੀ ਹੈ ਅਤੇ ਅੱਜ ਵੀ ਪਿੰਡਾਂ ਵਿੱਚ ਰਾਸ਼ਨ ਕਿੱਟਾਂ, ਕੈਟਲਫੀਡ ਅਤੇ ਹਰੇ ਚਾਰੇ ਦੀ ਵੰਡ ਕੀਤੀ ਗਈ ਹੈ। Punjab Flood News

ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ. ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ ਡੀਐਸਪੀ ਅਵਿਨਾਸ਼ ਚੰਦਰ ਅਤੇ ਤਹਿਸੀਲਦਾਰ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਹਰੇਕ ਵਿਭਾਗ ਆਪਣਾ ਕੰਮ ਤਨਦੇਹੀ ਨਾਲ ਕਰੇ।