Bajwa - Sach Kahoon Punjabi

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮਸਲਿਆਂ ’ਤੇ ਇਨ੍ਹਾਂ ਆਗੂਆਂ ਨੂੰ ਦੇ ਦਿੱਤੀ ਖੁੱਲੀ ਬਹਿਸ ਦੀ ਚੁਣੌਤੀ
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲੀ ਬਹਿਸ ਦੀ ਚੁਣੌਤੀ

ਕਿਹਾ, ਲੋਕਾਂ ਸਾਹਮਣੇ ਵਿਰੋਧੀ ਨੇਤਾਵਾਂ ਦੇ ਪੰਜਾਬ ਵਿਰੋਧੀ ਚਿਹਰੇ ਦਾ ਪਰਦਫਾਸ਼ ਕਰਾਂਗਾ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲੀ ਬਹਿਸ ਦੀ ਚੁਣੌਤੀ ਦਿੱਤੀ ਹੈ। (CM Bhagwant Mann)

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ।

ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ…

— Bhagwant Mann (@BhagwantMann) October 8, 2023

ਇਹ ਵੀ ਪੜ੍ਹੋ : ਜਦੋਂ ਸਰੀਰ ’ਚ ਦਿਖਾਈ ਦੇਣ ਇਹ ਲੱਛਣ ਤਾਂ ਸਮਝ ਜਾਓ ਸਰੀਰ ’ਚ ਹੈ ਪਾਣੀ ਦੀ ਕਮੀ

ਮੁੱਖ ਮੰਤਰੀ (CM Bhagwant Mann) ਨੇ ਕਿਹਾ, “ਖੁੱਲੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲੀ ਬਹਿਸ ਲਈ ਵੰਗਾਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।” ਉਨਾਂ ਕਿਹਾ ਕਿ ਵਿਰੋਧੀ ਨੇਤਾ ਜਿਨਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨਾਂ ਦੇ ਗੁਨਾਹ ਬੇਪਰਦ ਕਰ ਦੇਣਗੇ।

ਜਾਖੜ, ਸੁਖਬੀਰ ਤੇ ਬਾਜਵਾ ਨੇ ਸਵੀਕਾਰ ਕੀਤੀ ਚੁਣੌਤੀ, ਕਰਨਗੇ ਖੁੱਲ੍ਹੀ ਬਹਿਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਚੁਣੌਤੀ ਨੂੰ ਵਿਰੋਧੀ ਧਿਰਾਂ ਵਿੱਚ ਸੁਖਬੀਰ ਬਾਦਲ ਅਤੇ ਸੁਨੀਲ ਜਾਖੜ ਸਣੇ ਪ੍ਰਤਾਪ ਬਾਜਵਾ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਪ੍ਰਤਾਪ ਬਾਜਵਾ ਨੇ ਐਲਾਨ ਕੀਤਾ ਹੈ ਕਿ ਉਹ ਇਸ ਬਹਿਸ ਲਈ ਤਿਆਰ ਪਰ ਇਸ ਬਹਿਸ ਦਾ ਸਿੱਟਾ ਕੱਢਣ ਲਈ ਕਿਸੇ ਸੁਪਰੀਮ ਕੋਰਟ ਦੇ ਰਿਟਾਇਰ ਜਸਟਿਸ ਨੂੰ ਅਗਵਾਈ ਦਿੱਤੀ ਜਾਵੇ ਤਾਂ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ 1 ਨਵੰਬਰ ਕਾਫ਼ੀ ਜਿਆਦਾ ਦੂਰ ਹੈ, ਮੈ ਤੁਹਾਡੇ ਘਰ ਦੇ ਬਾਹਰ 10 ਅਕਤੂਬਰ ਨੂੰ ਹੀ ਆ ਰਿਹਾ ਹਾਂ ਅਤੇ ਮੀਡੀਆ ਦੇ ਸਾਹਮਣੇ ਹਰ ਬਹਿਸ ਕਰਨ ਲਈ ਤਿਆਰ ਹਾਂ। ਸੁਨੀਲ ਜਾਖੜ ਨੇ ਵੀ ਇਸ ਬਹਿਸ ਨੂੰ ਸਵੀਕਾਰ ਕਰਦੇ ਹੋਏ ਭਗਵੰਤ ਮਾਨ ਨੂੰ ਤਿਆਰੀ ਕਰਨ ਲਈ ਕਿਹਾ ਹੈ।

ਬਾਜਵਾ ਵੱਲੋਂ ਨਾਬਾਰਡ ਨੂੰ ਕਰਜ਼ਾ ਸਕੀਮਾਂ ਦੇ ਨਿਯਮ ਪੰਜਾਬ ਦੇ ਅਨੁਕੂਲ ਬਣਾਉਣ ਦੀ ਅਪੀਲ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਸਟੇਟ ਫੋਕਸ ਪੇਪਰ ਜਾਰੀ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪ੍ਰੋਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ । ਉਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਨਾਬਾਰਡ ਨੂੰ ਆਪਣੇ ਕਰਜ਼ਾ ਨਿਯਮ ਪੰਜਾਬ ਦੇ ਅਨੁਕੂਲ ਬਣਾਉਣੇ ਚਾਹੀਦੇ ਹਨ।

ਨਾਬਾਰਡ ਵੱਲੋਂ ਪੰਜਾਬ ਸੂਬੇ ਲਈ ਸਾਲ 2020-21 ਲਈ 230664.81 ਕਰੋੜ ਰੁਪਏ ਦੀ ਕਰਜ਼ ਸਮਰੱਥਾ ਵਾਲਾ ਸਟੇਟ ਕਰੈਡਿਟ ਸੈਮੀਨਾਰ ਕਰਵਾਇਆ ਗਿਆ। ਸ੍ਰੀ ਬਾਜਵਾ ਵੱਲੋਂ ਸਟੇਟ ਕਰੈਡਿਟ ਸੈਮੀਨਾਰ ਮੌਕੇ ਸਾਲ 2021-22 ਲਈ ਨਾਬਾਰਡ ਵੱਲੋਂ ਤਿਆਰ ਕੀਤਾ ਸਟੇਟ ਫੋਕਸ ਪੇਪਰ ਵੀ ਜਾਰੀ ਕੀਤਾ ਗਿਆ।

ਭਾਰਤੀ ਰਿਜ਼ਰਵ ਬੈਂਕ ਦੁਆਰਾ ਦਿੱਤੇ ਗਏ ਸੋਧੇ ਨਿਯਮਾਂ ਅਨੁਸਾਰ ਨਾਬਾਰਡ ਨੇ ਪੰਜਾਬ ਵਿੱਚ ਤਰਜੀਹੀ ਖੇਤਰ ਲੈਂਡਿੰਗ (ਉਧਾਰ) ਅਧੀਨ 230664.81 ਕਰੋੜ ਰੁਪਏ ਦੇ ਕਰਜ਼ੇ ਦੇਣ ਦਾ ਅਨੁਮਾਨ ਲਗਾਇਆ ਗਿਆ।

ਸਮੁੱਚੀ ਕਰਜ਼ ਯੋਜਨਾ ਵਿੱਚੋਂ ਫ਼ਸਲੀ ਕਰਜ਼ੇ ਦਾ ਹਿੱਸਾ 98211.12 ਕਰੋੜ (ਕੁੱਲ ਦਾ 43 ਫ਼ੀਸਦੀ) ਰੁਪਏ, ਖੇਤੀਬਾੜੀ  ਟਰਮ ਲੋਨ 23899.46 ਕਰੋੜ (10 ਫ਼ੀਸਦੀ) ਰੁਪਏ, ਐਮ.ਐਸ.ਐਮ.ਈ. ਲਈ 42091.60 ਕਰੋੜ (18 ਫ਼ੀਸਦੀ) ਰੁਪਏ, ਸਹਾਇਕ ਖੇਤੀਬਾੜੀ ਗਤੀਵਿਧੀਆਂ ਲਈ 15002.60 ਕਰੋੜ (7 ਫ਼ੀਸਦੀ) ਰੁਪਏ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਲਈ 6580.58 ਕਰੋੜ (3 ਫ਼ੀਸਦੀ) ਰੁਪਏ ਹੈ।

ਸ੍ਰੀ ਬਾਜਵਾ ਨੇ ਅਜਿਹੇ ਢਾਂਚੇ ਵਾਲੇ ਅਤੇ ਵਿਆਪਕ ਦਸਤਾਵੇਜ਼ਾਂ ਨੂੰ ਤਿਆਰ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜੋ ਸੂਬੇ ਦੀ ਪੇਂਡੂ ਆਰਥਿਕਤਾ ਦੇ ਹਰੇਕ ਉਪ-ਖੇਤਰ ਅਧੀਨ ਉਪਲਬਧ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ।

ਉਨਾਂ ਅਨੁਮਾਨਿਤ ਕਰਜ਼ਾ ਸੰਭਾਵਨਾ ਅਤੇ ਟੀਚਾਗਤ ਵਿਕਾਸ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਹਨਾਂ ਬੈਂਕਾਂ ਨੂੰ ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਾਲ -2022 ਤੱਕ ਇਸ ਨੂੰ ਦੁੱਗਣਾ ਕਰਨ ਦੇ ਉਦੇਸ਼ ਨਾਲ ਪੂੰਜੀਗਤ ਇਕਾਈਆਂ ਜਿਵੇਂ ਕਿ ਡੇਅਰੀ, ਪੋਲਟਰੀ, ਮੱਛੀ ਪਾਲਣ ਅਤੇ ਐਗਰੋ-ਪ੍ਰੋਸੈਸਿੰਗ ਇਕਾਈਆਂ ਲਈ ਕਰਜ਼ਾ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ। ਉਨਾਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਉਹਨਾਂ ਦੇ ਖੇਤਾਂ ਵਿੱਚ ਛੋਟੀਆਂ ਅਤੇ ਵਪਾਰਕ ਡੇਅਰੀ ਇਕਾਈਆਂ, ਸੂਰ ਪਾਲਣ, ਪੋਲਟਰੀ ਇਕਾਈਆਂ ਦੇ ਨਾਲ-ਨਾਲ ਛੋਟੇ-ਛੋਟੇ ਬਗੀਚੇ ਲਗਾਉਣ ਦੀ ਲੋੜ ‘ਤੇ ਜੋਰ ਵੀ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸਰਕਾਰ ਨੂੰ ਘੇਰਦੇ ਰਹੇ ਬਾਜਵਾ ਅਤੇ ਦੂਲੋਂ, ਕੋਈ ਜੁਆਬ ਨਹੀਂ ਦੇ ਸਕੇ ਅਮਰਿੰਦਰ, ਚੁੱਪ ਬੈਠੇ ਰਹੇ ਅਧਿਕਾਰੀ
ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਆਪਣੀ ਹੀ ਸਰਕਾਰ ‘ਤੇ ਰੱਜ ਕੇ ਵਰੇ ਰਾਜ ਸਭਾ ਮੈਂਬਰ

ਟਰਾਂਸਪੋਰਟ, ਕੇਬਲ ਮਾਫੀਆ, ਰੇਤ-ਬਜਰੀ ਮਾਫੀਆ, ਬਿਜਲੀ ਅਤੇ ਹੋਰ ਕਈ ਮਾਮਲੇ ‘ਚ ਘੇਰੀ ਸਰਕਾਰ

ਏ.ਜੀ. ਅਤੁਲ ਨੰਦਾ ਨੂੰ ਅੱਜ ਵੀ ਨਹੀਂ ਸਮਝਦੇ ਲਾਇਕ, ਤੁਰੰਤ ਹੋਵੇ ਬਰਖ਼ਾਸਤ : ਬਾਜਵਾ

ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਨੂੰ ਘੇਰਨ ਲਈ ਸੱਦੀ ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ (Amarinder singh) ਖ਼ੁਦ ਹੀ ਆਪਣੇ ਸੰਸਦ ਮੈਂਬਰਾਂ ਵਿੱਚ ਘਿਰਦੇ ਨਜ਼ਰ ਆਏ। ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਵੱਲੋਂ ਰੱਜ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਹਮਲੇ ਕਰਦੇ ਹੋਏ ਭ੍ਰਿਸ਼ਟਾਚਾਰ ਤੱਕ ਦੇ ਦੋਸ਼ ਲਾ ਦਿੱਤੇ ਗਏ ਪਰ ਇਨਾਂ ਸਾਰੇ ਮਾਮਲੇ ਵਿੱਚ ਅਮਰਿੰਦਰ ਸਿੰਘ ਕੋਈ ਵੀ ਜੁਆਬ ਨਹੀਂ ਦਿੱਤਾ ਅਤੇ ਉਨਾਂ ਦੀਆਂ ਸ਼ਿਕਾਇਤਾਂ ਨੂੰ ਹੀ ਨੋਟ ਕੀਤਾ ਗਿਆ।

ਜਿਸ ਕਾਰਨ ਮੀਟਿੰਗ ਵਿੱਚ ਜਿਆਦਾ ਤਲਖ਼ ਬਾਜੀ ਹੋਣ ਦੇ ਆਸਾਰ ਵੀ ਘਟ ਗਏ ਸਨ। ਜ਼ਿਆਦਾਤਰ ਅਧਿਕਾਰੀ ਵੀ ਮੌਕੇ ‘ਤੇ ਹੀ ਬੈਠੇ ਸਨ ਪਰ ਇਹ ਅਧਿਕਾਰੀ ਵੀ ਸਾਰਾ ਕੁਝ ਚੁੱਪਚਾਪ ਸੁਣਦੇ ਹੀ ਰਹੇ ਪ੍ਰਤਾਪ ਬਾਜਵਾ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਸਭ ਤੋਂ ਜਿਆਦਾ ਮਾੜਾ ਹਾਲ ਟਰਾਂਸਪੋਰਟ ਦਾ ਹੋਇਆ ਪਿਆ ਹੈ।

ਪੰਜਾਬ ਸਰਕਾਰ ਦੀ ਸਰਕਾਰੀ ਬੱਸਾ ਤਾਂ ਘਾਟੇ ਦਾ ਸ਼ਿਕਾਰ ਹੋ ਰਹੀਆਂ ਹਨ, ਜਦੋਂ ਕਿ ਬਾਦਲ ਪਰਿਵਾਰ ਨਾਲ ਸਬੰਧਿਤ ਟਰਾਂਸਪੋਰਟ ਧੱਕੇ ਨਾਲ ਹੀ  ਹਰ ਮਹੀਨੇ ਕਰੋੜਾ ਰੁਪਏ ਦੀ ਕਮਾਈ ਕਰ ਰਹੀਆਂ ਹਨ। ਇਸ ਟਰਾਂਸਪੋਰਟ ਮਾਫਿਆ ਨੂੰ ਤੋੜਨ ਲਈ ਸਰਕਾਰ ਕਿਉਂ ਕੰਮ ਨਹੀਂ ਕਰ ਰਹੀਂ ਹੈ।

ਸ. ਬਾਜਵਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਰੇਤ ਬਜਰੀ ਦਾ ਮੁੱਦਾ ਵੀ ਉਨਾਂ ਵਲੋਂ ਹੀ ਚੁੱਕਿਆ ਗਿਆ ਕਿ ਪਿਛਲੇ 3 ਸਾਲਾਂ ਦੌਰਾਨ ਪੰਜਾਬ ਸਰਕਾਰ ਰੇਤ ਬਜਰੀ ਮਾਫੀਆ ਨੂੰ ਖ਼ਤਮ ਕਰਨ ਵਿੱਚ ਪੂਰੀ ਤਰਾਂ ਨਾਕਾਮ ਸਾਬਤ ਹੋਈ ਹੈ ਅਤੇ ਰੇਤ ਬਜਰੀ ਮਾਫਿਆ ਸਰੇਆਮ ਗੁੰਡਾਗਰਦੀ ਕਰਦੇ ਹੋਏ ਸਰਕਾਰ ਨੂੰ ਹਰ ਰੋਜ਼ ਕਰੋੜਾ ਰੁਪਏ ਦਾ ਚੂਨਾ ਲਗਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਮਾਈਇੰਨ ਨੀਤੀ ‘ਤੇ ਸਟੇਅ ਹੋ ਜਾਂਦੀ ਹੈ ਪਰ ਸਰਕਾਰ ਉਸ ਸਟੇਅ ਆਰਡਰ ਨੂੰ ਹੀ ਕਈ ਮਹੀਨੇ ਤੱਕ ਤੁੜਵਾਉਣ ਵਿੱਚ ਨਾਕਾਮਯਾਬ ਸਾਬਤ ਹੋਈ ਹੈ। ਕੇਬਲ ਮਾਫੀਆ ਦੇ ਮਾਮਲੇ ਵਿੱਚ ਵੀ ਸਰਕਾਰ ਨੇ ਹੁਣ ਤੱਕ ਕੁਝ ਵੀ ਨਹੀਂ ਕੀਤਾ ਹੈ।

ਉਨਾਂ ਅੱਗੇ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ‘ਤੇ ਹੀ ਪੁੱਛ ਲਿਆ ਗਿਆ ਬਿਜਲੀ ਦੇ ਮਾਮਲੇ ਵਿੱਚ ਸਫ਼ੈਦ ਪੱਤਰ ਜਾਰੀ ਕਰਨ ਲਈ ਇੰਨੀ ਦੇਰੀ ਕਿਉਂ ਕੀਤੀ ਜਾ ਰਹੀਂ ਹੈ।

ਇਥੇ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਉਹ ਪਹਿਲਾਂ ਵੀ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਕਾਬਲ ਨਹੀਂ ਸਮਝਦੇ ਹਨ ਅਤੇ ਅੱਜ ਵੀ ਉਹ ਆਪਣੇ ਬਿਆਨ ‘ਤੇ ਕਾਇਮ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਕੇਸ ਹਾਰਨ ਵਾਲੇ ਐਡਵੋਕੇਟ ਜਰਨਲ ਨੂੰ ਕਾਬਲ ਕਿਵੇਂ ਕਿਹਾ ਜਾ ਸਕਦਾ ਹੈ।

ਇਸੇ ਮੀਟਿੰਗ ਦੌਰਾਨ ਸ਼ਮਸੇਰ ਦੂਲੋਂ ਵਲੋਂ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਫ਼ੀ ਜਿਆਦਾ ਸੁਆਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਤੋਂ ਜਿੰਨੀ ਆਸ ਕਰਦੇ ਸਨ, ਓਨਾਂ ਜਿਆਦਾ ਹੀ ਸਰਕਾਰ ਵਲੋਂ ਆਮ ਲੋਕਾਂ ਨੂੰ ਨਾਖ਼ੁਸ਼ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਮੇਂ ਸਰਕਾਰ ਆਪਣੇ ਹਰ ਵਾਅਦੇ ਨੂੰ ਮੁਕੰਮਲ ਕਰਨ ਵਿੱਚ ਫ਼ੇਲ ਸਾਬਤ ਹੋਈ ਹੈ। ਇਸ ਲਈ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਵਾਲੇ ਪਾਸੇ ਤੁਰਨਾ ਚਾਹੀਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Batala ਨੂੰ ਭ੍ਰਿਸ਼ਟਾਚਾਰ ਦਾ ਅੱਡਾ ਨਹੀਂ ਬਣਨ ਦਿੱਤਾ ਜਾਏਗਾ: ਬਾਜਵਾ
Batala  ਨੂੰ ਭ੍ਰਿਸ਼ਟਾਚਾਰ ਦਾ ਅੱਡਾ ਨਹੀਂ ਬਣਨ ਦਿੱਤਾ ਜਾਏਗਾ: ਬਾਜਵਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ‘ਤੇ ਕੀਤਾ ਹਮਲਾ

ਅਸ਼ਵਨੀ ਚਾਵਲਾ(ਚੰਡੀਗੜ੍ਹ) ਬਟਾਲਾ(Batala ) ਵਿਖੇ ਵਿਕਾਸ ਕਾਰਜਾਂ ਨੂੰ ਲੈ ਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਅਸ਼ਵਨੀ ਸੇਖੜੀ ‘ਤੇ ਹੀ ਤਿੱਖਾ ਹਮਲਾ ਕਰ ਦਿੱਤਾ ਹੈ ਕਿ ਬਟਾਲਾ(Batala ) ਸ਼ਹਿਰ ਨੂੰ ਭ੍ਰਿਸ਼ਟਾਚਾਰ ਦੀ ਭੇਟ ਨਹੀਂ ਚੜ੍ਹਨ ਦਿੱਤਾ ਜਾਏਗਾ ਅਤੇ ਇਸ ਇਤਿਹਾਸਕ ਸ਼ਹਿਰ ਵਿੱਚ ਵਿਕਾਸ ਕਾਰਜ ਬਿਨਾ ਕਮਿਸ਼ਨ ਦੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਰਾ ਚੱਕਰ ਹੀ ਕਮਿਸ਼ਨ ਦਾ ਹੈ ਤਾਂ ਹੀ ਇੰਨੀ ਜਿਆਦਾ ਤਕਲੀਫ਼ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਕਿਸੇ ਦੀ ਵੀ ਪਰਵਾਹ ਨਹੀਂ ਕਰਦੇ ਹਨ ਅਤੇ ਹਮੇਸ਼ਾ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਚੱਲਦੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਬਾਬਾ ਨਾਨਕ ਦੇ ਇਸ ਇਤਿਹਾਸਕ ਵਰ੍ਹੇ ਦੌਰਾਨ ਬਟਾਲਾ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਲਈ ਕਿਹਾ ਗਿਆ ਹੈ ਅਤੇ ਉਹ ਇਸੇ ਕੰਮ ਵਿੱਚ ਲੱਗੇ ਹੋਏ ਹਨ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਬਟਾਲਾ ਵਿਖੇ ਨਗਰ ਕੌਂਸਲ ਦਾ ਪ੍ਰਧਾਨ ਭਾਜਪਾ ਦਾ ਕਿਵੇਂ ਬਣ ਗਿਆ।

ਮੀਡੀਆ ਖੁਦ ਜਾ ਕੇ ਦੇਖੇ ਕਿ ਕਿਵੇਂ ਵੋਟਾਂ ਸਮੇਂ ਭਾਜਪਾ ਆਗੂਆਂ ਦੀ ਮੱਦਦ ਕੀਤੀ

ਇਸ ਬਾਰੇ ਵੀ ਮੀਡੀਆ ਖੁਦ ਜਾ ਕੇ ਦੇਖੇ ਕਿ ਕਿਵੇਂ ਵੋਟਾਂ ਸਮੇਂ ਭਾਜਪਾ ਆਗੂਆਂ ਦੀ ਮੱਦਦ ਕੀਤੀ ਗਈ ਸੀ ਅਤੇ ਹੁਣ ਉਸੇ ਭਾਜਪਾ ਪ੍ਰਧਾਨ ਨਾਲ ਮਿਲ ਕੇ ਕਮਿਸ਼ਨ ਅਤੇ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿ ਸਰਕਾਰ ਵੱਲੋਂ ਸਫ਼ਲ ਨਹੀਂ ਹੋਣ ਦਿੱਤਾ ਜਾਏਗਾ। ਤ੍ਰਿਪਤ ਰਾਜਿੰਦਰ ਬਾਜਵਾ ਨੇ ਭ੍ਰਿਸ਼ਟਾਚਾਰ ਕੌਣ ਕਰ ਰਿਹਾ ਹੈ, ਦੇ ਸੁਆਲ ‘ਤੇ ਕਿਹਾ ਕਿ ਇਸ ਬਾਰੇ ਹਰ ਕੋਈ ਜਾਣਦਾ ਹੈ ਕਿ ਕਿਹੜਾ ਵਿਕਾਸ ਕਾਰਜ ਹੋਣ ਤੋਂ ਖੁਸ਼ ਨਹੀਂ ਹੈ ਅਤੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੀ ਜਨਤਾ ਦਾ ਪੱਖ ਵੀ ਹਰ ਕਿਸੇ ਨੂੰ ਦੇਖਣਾ ਚਾਹੀਦਾ ਹੈ ਕਿ ਇਸ ਸਮੇਂ ਬਟਾਲਾ ਦੀ ਜਨਤਾ ਕੀ ਕਹਿ ਰਹੀ ਹੈ।

ਦੂਜੇ ਪਾਸੇ ਅਸ਼ਵਨੀ ਸੇਖੜੀ ਨੇ ਤ੍ਰਿਪਤ ਰਾਜਿੰਦਰ ਬਾਜਵਾ ‘ਤੇ ਦੋਸ਼ ਲਾਏ ਹਨ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਵਿੱਚ ਆ ਕੇ ਦਖ਼ਲ ਦੇਣਾ ਕਿਸੇ ਵੀ ਮੰਤਰੀ ਲਈ ਗਲਤ ਹੈ। ਉਨ੍ਹਾਂ ਕਿਹਾ ਕਿ ਤ੍ਰਿਪਤ ਰਾਜਿੰਦਰ ਬਾਜਵਾ ਦਾ ਇਲਾਕਾ ਫਤਿਹਗੜ ਚੂੜੀਆਂ ਹੈ ਫਿਰ ਵੀ ਉਹ ਬਟਾਲਾ ਵਿਖੇ ਦਖਲਅੰਦਾਜ਼ੀ ਕਰਦੇ ਹੋਏ ਵਿਕਾਸ ਕੰਮ ਤੱਕ ਕਰਵਾ ਰਹੇ ਹਨ ਪਰ ਉਨ੍ਹਾਂ ਨੂੰ ਜਾਣਕਾਰੀ ਤੱਕ ਨਹੀਂ ਦਿੱਤੀ ਜਾਂਦੀ ਹੈ, ਜਿਸ ਤੋਂ ਸਾਫ਼ ਹੈ ਕਿ ਕਿਸ ਤਰੀਕੇ ਨਾਲ ਉਨਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਲਈ ਉਹ ਜਲਦ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲਦੇ ਹੋਏ ਸ਼ਿਕਾਇਤ ਵੀ ਕਰਨਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮੁੱਖ ਮੰਤਰੀ ਨੂੰ ਬਾਜਵਾ ਦੀ ਅਨੋਖੀ ਸਲਾਹ ਸਿੱਧੂ ਸਣੇ ਦੋ ਹੋਰ ਬਣਾਏ ਜਾਣ ਉਪ ਮੁੱਖ ਮੰਤਰੀ
ਸਿੱਧੂ ਸਣੇ ਦੋ ਹੋਰ ਬਣਾਏ ਜਾਣ ਉਪ ਮੁੱਖ ਮੰਤਰੀ

ਮਾਝਾ ਮਾਲਵਾ ਤੇ ਦੁਆਬਾ ਦੀ ਵੰਡ ਅਨੁਸਾਰ ਤਿੰਨ ਉਪ ਮੁੱਖ ਮੰਤਰੀ ਲਾਉਣ ਲਈ ਕਿਹਾ

ਸੱਚ ਕਹੂੰ ਨਿਊਜ਼/ਚਡੀਗੜ੍ਹ। ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਤਿੰਨ ਉਪ ਮੁੱਖ ਮੰਤਰੀ ਬਣਾਉਣ ਦਾ ਸੁਝਾਅ ਦਿੱਤਾ ਹੈ ਨਵਜੋਤ ਸਿੱਧੂ ਦੇ ਡਿਪਟੀ ਮੁੱਖ ਮੰਤਰੀ ਬਨਣ ਦੀਆਂ ਚਰਚਾਵਾਂ ‘ਤੇ ਬਾਜਵਾ ਨੇ ਆਖਿਆ ਕਿ ਜੇਕਰ ਸਿੱਧੂ ਉਪ ਮੁੱਖ ਮੰਤਰੀ ਬਣਦੇ ਹਨ ਤਾਂ ਇਸ ਤੋਂ ਵਧੀਆ ਹੋਰ ਕੀ ਹੋ ਸਕਦਾ ਹੈ, ਸਿੱਧੂ ਦੇ ਨਾਲ ਹੀ ਦੋ ਉਪ ਮੁੱਖ ਮੰਤਰੀ ( Chief Minister)ਹੋਰ ਬਣਾਉਣੇ ਚਾਹੀਦੇ ਹਨ  ਉਨ੍ਹਾਂ ਕਿਹਾ ਕਿ ਇਹ ਦੋ ਉਪ ਮੁੱਖ ਮੰਤਰੀ ਹਿੰਦੂ ਅਤੇ ਦਲਿਤ ਭਾਈਚਾਰੇ ‘ਚੋਂ ਬਣਾਉਣੇ ਚਾਹੀਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਤਿੰਨ ਹਿੱਸਿਆਂ ਮਾਝਾ, ਮਾਲਵਾ ਤੇ ਦੋਆਬਾ ‘ਚ ਵੰਡਿਆ ਹੋਇਆ ਹੈ।

ਲਿਹਾਜ਼ਾ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਤਿੰਨ ਡਿਪਟੀ ਸੀਐੱਮ ਬਣਾਉਣੇ ਚਾਹੀਦੇ ਹਨ, ਇਸ ਨਾਲ ਜਨਤਾ ਵਿਚ ਵੀ ਚੰਗਾ ਸੁਨੇਹਾ ਜਾਵੇਗਾ ਇਸ ਦੇ ਨਾਲ ਹੀ ਬਾਜਵਾ ਨੇ ਮੁੱਖ ਮੰਤਰੀ ਨੂੰ ਪੰਜਾਬ ਕੈਬਨਿਟ ਵਿਚ ਬਦਲਾਅ ਕਰਨ ਦਾ ਵੀ ਸੁਝਾਅ ਦਿੱਤਾ ਹੈ  ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਤਿੰਨ ਸਾਲ ਦੇ ਵਕਫੇ ਦੌਰਾਨ ਕੈਬਨਿਟ ਨੂੰ ਬਦਲਿਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਦਾ ਇੰਟੈਲੀਜੈਂਸ ਵਿੰਗ ਪੰਜਾਬ ਦੇ ਪਿੰਡਾਂ ਵਿਚ ਜਾ ਕੇ ਕਾਂਗਰਸੀ ਮੰਤਰੀਆਂ ਬਾਰੇ ਫੀਡਬੈਕ ਹਾਸਲ ਕਰਦਾ ਹੈ ਤਾਂ ਇਸ ਨਾਲ ਮੁੱਖ ਮੰਤਰੀ ਨੂੰ ਆਪਣੇ ਮੰਤਰੀਆਂ ਦੀ ਕਾਰਗੁਜ਼ਾਰੀ ਦਾ ਬਾਖੂਬੀ ਪਤਾ ਲੱਗ ਜਾਵੇਗਾ( Chief Minister)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸਿੱਧੂ-ਬਾਜਵਾ ਦੀ ਜੱਫੀ ਤੋਂ ਹੀ ਸ਼ੁਰੂ ਹੋ ਗਈ ਸੀ ਸਾਜ਼ਿਸ, ਪਾਕਿਸਤਾਨ ਦੀ ਸਾਜਿਸ਼ ਨੂੰ ਕਰਾਂਗੇ ਨਾਕਾਮ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਘੇ ਪਿਛੇ ਦੱਸੀ ਪਾਕਿਸਤਾਨ ਦੀ ਨਾਪਾਕ ਸਾਜਿਸ਼

ਚੰਡੀਗੜ (ਅਸ਼ਵਨੀ ਚਾਵਲਾ)। ਕਾਗਰਸੀ ਨਵਜੋਤ ਸਿੱਧੂ ਅਤੇ ਜਰਨਲ ਬਾਜਵਾ ਦੀ ਪਾਕਿਸਤਾਨ ਵਿਖੇ ਜੱਫੀ ਤੋਂ ਹੀ ਸਾਜ਼ਿਸ ਸ਼ੁਰੂ ਹੋ ਗਈ ਸੀ, ਕਿਉਂਕਿ ਰੈਫਰੰਡਮ 2020 ਨੂੰ ਲੈ ਕੇ ਪਾਕਿਸਤਾਨ ਕੋਈ ਨਾ ਕੋਈ ਨਾਪਾਕ ਹਰਕਤ ਕਰ ਸਕਦਾ ਹੈ ਪਰ ਉਹ ਪਾਕਿਸਤਾਨ ਦੀ ਕਿਸੇ ਵੀ ਸਾਜਿਸ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੂੰ ਚੁਕਣ ਤੋਂ ਪਹਿਲਾਂ ਹੀ ਨਵਜੋਤ ਸਿੱਧੂ ਨੂੰ ਜਰਨਲ ਬਾਜਵਾ ਨੇ ਕਰਤਾਰਪੁਰ ਲਾਘੇ ਸਬੰਧੀ ਦੱਸ ਦਿੱਤਾ ਸੀ ਕਿ ਪ੍ਰਧਾਨ ਮੰਤਰੀ ਜਲਦ ਹੀ ਲਾਘੇ ਨੂੰ ਖੋਲ੍ਹਣਗੇ। ਇਸ ਤੋਂ ਹੀ ਸਾਫ਼ ਹੁੰਦਾ ਹੈ ਕਿ ਪਾਕਿਸਤਾਨ ਕੋਈ ਵੱਡੀ ਸਾਜ਼ਿਸ ਰੱਚ ਰਿਹਾ ਹੈ ਪਰ ਉਹ ਇਸ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਇਹ ਪ੍ਰਵਟਾਵਾ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕੀਤਾ। Sidhu

ਅੱਜ ਸਵੇਰੇ ਇੱਥੇ ਵਿਧਾਨ ਸਭਾ ਵਿਖੇ ਨਵੇਂ ਚੁਣੇ ਵਿਧਾਇਕਾਂ ਦੇ ਸਹੁੰ-ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਕਰਤਾਰਪੁਰ ਲਾਂਘੇ ਦੇ ਖੁੱਲਣ ਸਮੇਤ ਪਾਕਿਸਤਾਨ ਸਰਕਾਰ ਵੱਲੋਂ ਕੀਤੇ ਹੋਰ ਉਪਰਾਲਿਆਂ ਦੇ ਸੰਦਰਭ ਵਿੱਚ ਗੁਆਂਢੀ ਮੁਲਕ ਦੇ ਨਾਪਾਕ ਇਰਾਦਿਆਂ ਵਿਰੁੱਧ ਚੌਕਸ ਰਹਿਣ ਦੀ ਲੋੜ ਨੂੰ ਦੁਹਰਾਇਆ। ਉਨਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਪਵਿੱਤਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣਾ ਪਾਕਿਸਤਾਨ ਦੇ ਛੁਪੇ ਹੋਏ ਇਰਾਦੇ ਦਾ ਸੰਕੇਤ ਹੈ ਜਿਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕਰ ਕੇ ਭਾਈਚਾਰੇ ਵਿੱਚ ਦਰਾੜ ਪੈਦਾ ਕਰਨਾ ਹੈ।

ਇਸ ਮੌਕੇ ‘ਤੇ ਸਾਂਝੇ ਤੌਰ ਉੱਤੇ ਸਮਾਗਮ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਸੰਜੀਦਾ ਯਤਨ ਨਾ ਕਰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸਮਾਗਮ ਲਈ ਸਾਰੀਆਂ ਤਿਆਰੀਆਂ ਕਰ ਦਿੱਤੀਆਂ ਗਈਆਂ ਅਤੇ ਪੰਜਾਬ ਸਰਕਾਰ ਸ਼ਰਧਾਲੂਆਂ ਲਈ ਇਸ ਉਤਸ਼ਾਹਮਈ ਮੌਕੇ ਨੂੰ ਜ਼ਿੰਦਗੀ ਦੇ ਅਣਮੋਲ ਯਾਦਗਾਰੀ ਪਲ ਬਣਾਉਣ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਹ ਆਸ ਨਹੀਂ ਕਿ ਪਾਕਿਸਤਾਨ ਲਾਂਘੇ ਰਾਹੀਂ ਕੋਈ ਗਲਤੀ ਕਰਨ ਦੀ ਹਿੰਮਤ ਰੱਖਦਾ ਹੈ ਪਰ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਸਮੇਂ ਚੌਕਸ ਰਹਿਣਾ ਹੋਵੇਗਾ। ਉਨਾਂ ਕਿਹਾ ਕਿ ਸੂਬੇ ਨੇ ਸਥਿਤੀ ‘ਤੇ ਪੂਰੀ ਨਜ਼ਰ ਬਣਾਈ ਹੋਈ ਹੈ।

ਨਵੇਂ ਚੁਣੇ ਕਾਂਗਰਸੀ ਵਿਧਾਇਕਾਂ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਲੋਕ ਭਲਾਈ ਸਕੀਮਾਂ ਤੇ ਉਪਰਾਲਿਆਂ ਨੂੰ ਹੋਰ ਅੱਗੇ ਲਿਜਾਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਕਿ ਇਨਾਂ ਨੂੰ ਨਾਗਰਿਕਾਂ ਦੇ ਦਰਾਂ ਤੱਕ ਪਹੁੰਚਾਇਆ ਜਾ ਸਕੇ।

ਇੱਥੇ ਇਹ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿਧਾਨ ਸਭਾ ਵਿੱਚ ਹੋਰ ਮਜ਼ਬੂਤ ਹੋਈ ਹੈ ਅਤੇ ਕੁੱਲ 117 ਵਿਧਾਇਕਾਂ ਵਿੱਚੋਂ 80 ਵਿਧਾਇਕ ਸੱਤਾਧਾਰੀ ਪਾਰਟੀ ਦੇ ਹਨ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨਵੇਂ ਚੁਣੇ ਵਿਧਾਇਕਾਂ ਰਮਿੰਦਰ ਸਿੰਘ ਆਂਵਲਾ (ਜਲਾਲਾਬਾਦ), ਬਲਵਿੰਦਰ ਸਿੰਘ ਧਾਲੀਵਾਲ (ਫਗਵਾੜਾ) ਅਤੇ ਇੰਦੂ ਬਾਲਾ ਜੋ ਮੁਕੇਰੀਆਂ ਜ਼ਿਮਨੀ ਚੋਣ ਵਿੱਚ ਜਿੱਤ ਕੇ ਆਏ ਹਨ, ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਹਿੰਦੋਸਤਾਨ ਨੇ ਚੂੜੀਆਂ ਨਹੀਂ ਪਾਈਆਂ : ਬਾਜਵਾ
ਚੰਡੀਗੜ੍ਹ । ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦੇ ਪੱਖ ‘ਚ ਆ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਨੇ ਕੋਈ ਗਲਤ ਬਿਆਨ ਨਹੀਂ ਦਿੱਤਾ ਹੈ ਅਤੇ ਇਹ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਦੇਖਣਾ ਹੈ ਕਿ ਪਾਕਿਸਤਾਨ ਨਾਲ ਕਿਵੇਂ ਨਜਿੱਠਣਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਤਾਂ ਮਜੀਠੀਆ ਦੀ ਭੈਣ ਹਰਸਿਮਰਤ ਕੌਰ ਬਾਦਲ ਵੀ ਗਈ ਸੀ ਤਾਂ ਉਸ ਨੂੰ ਕੋਈ ਗਲਤ ਕਿਉਂ ਨਹੀਂ ਕਹਿ ਰਿਹਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕ ਹਨ, ਇਸ ਲਈ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ‘ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਡੋਭਾਲ ਜਵਾਬ ਦੇਵੇ।

ਬਾਜਵਾ ਨੇ ਕਿਹਾ ਕਿ ਡੋਭਾਲ ਦਾ ਬੇਟਾ ਪਾਕਿਸਤਾਨ ਦਾ ਪਾਰਟਨਰ ਹੈ ਤਾਂ ਫਿਰ ਉਹ ਦੇਸ਼ ਧ੍ਰੋਹੀ ਕਿਉਂ ਨਹੀਂ ਹੈ। ਬਾਜਵਾ ਨੇ ਕਿਹਾ ਕਿ ਹਿੰਦੋਸਤਾਨ ਨੇ ਚੂੜੀਆਂ ਨਹੀਂ ਪਾਈਆਂ ਹੋਈਆਂ ਅਤੇ ਪਾਕਿਸਤਾਨ ਨੂੰ ਭਾਰਤ ਮੂੰਹ ਤੋੜ ਕੇ ਜਵਾਬ ਦੇਵੇਗਾ, ਜਿਸ ਦੇ ਲਈ ਭਾਰਤੀ ਫੌਜ ਪੂਰੀ ਤਰ੍ਹਾਂ ਅਲਰਟ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮੰਤਰੀ ਤ੍ਰਿਪਤ ਬਾਜਵਾ ਵੱਲੋਂ ਲੇਟ-ਲਤੀਫ਼ ਮੁਲਾਜ਼ਮਾਂ ਨੂੰ ਝਾੜ
ਅਕਸਰ ਗੈਰ ਹਾਜ਼ਰ ਪਾਏ ਜਾਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

ਚੰਡੀਗੜ੍ਹ|  ਆਪਣੇ ਦਫ਼ਤਰ ਵਿੱਚ ਹਮੇਸ਼ਾ ਹੀ ਸਮੇਂ ਤੋਂ ਪਹਿਲਾਂ ਪੁੱਜਣ ਦਾ ਸ਼ੌਂਕ ਰੱਖਣ ਵਾਲੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਬੁੱਧਵਾਰ ਨੂੰ ਅਚਾਨਕ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਜਾਣ ਦੀ ਥਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅਤੇ ਪੁੱਡਾ ਦੇ ਮੁੱਖ ਦਫ਼ਤਰ ਦੀ ਅਚਨਚੇਤ ਛਾਪਾ ਮਾਰਦੇ ਹੋਏ ਚੈਕਿੰਗ ਸ਼ੁਰੂ ਕਰ ਦਿੱਤੀ। ਉਹਨਾਂ  ਗੇਟ ‘ਤੇ ਹੀ ਖੜ੍ਹੇ ਹੋ ਕੇ ਲੇਟ ਆਉਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਕਲਾਸ ਤੱਕ ਲਗਾਉਣੀ ਸ਼ੁਰੂ ਕਰ ਦਿੱਤੀ। ਤ੍ਰਿਪਤ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਜਸਕਰਨ ਸਿੰਘ ਨਾਲ ਸਵੇਰੇ 9.10 ‘ਤੇ ਵਿਕਾਸ ਭਵਨ ਪਹੁੰਚੇ ਅਤੇ ਐਂਟਰੀ ਗੇਟ ‘ਤੇ ਲੇਟ ਆਉਣ ਵਾਲਿਆਂ ਦੀ ਕਲਾਸ ਲਗਾਈ। ਇਸ ਤੋਂ ਬਾਅਦ ਉਹ 9.20 ਵਜੇ ਵਿਕਾਸ ਭਵਨ ਦੇ ਨਾਲ ਲੱਗਦੀ ਪੁੱਡਾ ਭਵਨ ਪਹੁੰਚੇ ਜਿੱਥੇ ਉਨਾਂ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀਮਤੀ ਗੁਰਨੀਤ ਤੇਜ ਨੂੰ ਨਿਰਦੇਸ਼ ਦਿੱਤੇ ਕਿ ਉਹ ਗੈਰ ਹਾਜ਼ਰ ਰਹਿਣ ਵਾਲੇ ਅਤੇ ਲੇਟ ਆਉਣ ਵਾਲੇ ਸਾਰੇ ਕਰਮਚਾਰੀਆਂ ਬਾਰੇ ਵਿਸਥਾਰਤ ਰਿਪੋਰਟ ਉਨਾਂ ਨੂੰ ਭੇਜਣ।

ਮੰਤਰੀ ਨੇ ਦੋਵਾਂ ਵਿਭਾਗਾਂ ਵਿਖੇ ਆਪਣੀ ਅਚਨਚੇਤ ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਨਵੰਬਰ ਮਹੀਨੇ ਉਨਾਂ ਨੇ ਪੇਂਡੂ ਵਿਕਾਸ ਵਿਭਾਗ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਕੰਮਕਾਜ ਸੰਭਾਲਣ ਤੋਂ ਬਾਅਦ ਉਨਾਂ ਨੇ ਅੱਜ ਪਹਿਲੀ ਵਾਰ ਪੁੱਡਾ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਹੈ।

ਅੱਜ ਕੀਤੀ ਗਈ ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਪਿਛਲੀ ਵਾਰ ਪੇਂਡੂ ਵਿਕਾਸ ਵਿਭਾਗ ਦੇ ਗੈਰ ਹਾਜ਼ਰ ਰਹਿਣ ਵਾਲੇ ਅਤੇ ਲੇਟ ਆਉਣ ਵਾਲੇ ਕਰਮਚਾਰੀਆਂ ਨੂੰ ਬਿਨਾਂ ਕਾਰਵਾਈ ਦੇ ਜਾਣ ਦਿੱਤਾ ਸੀ, ਪਰ ਡਿਊਟੀ ਤੋਂ ਦੁਬਾਰਾ ਫਿਰ ਗੈਰ ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਸਰਕਾਰ ਖਿਲਾਫ਼ ਚੁੱਕਿਆ ਝੰਡਾ
ਕਿਹਾ, ਗੰਨਾ ਉਤਪਾਦਕ ਕਿਸਾਨਾਂ ਨਾਲ ਨਿਆਂ ਨਹੀਂ ਕਰ ਰਹੀ ਸਰਕਾਰ

ਅੰਮ੍ਰਿਤਸਰ| ਪੰਜਾਬ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਉਨ੍ਹਾਂ ਨੇ ਗੰਨਾ ਉਤਪਾਦਕ ਕਿਸਾਨਾਂ ਦੇ ਧਰਨੇ ਦਾ ਜ਼ਿਕਰ ਕਰਦਿਆਂ ਕਿਹਾ ਹੈ?ਕਿ ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੀ ਹਾਲਤ ਵੱਲ ਧਿਆਨ ਨਾ ਦਿੱਤਾ ਤਾਂ ਉਹ ਹਾਈਕੋਰਟ ਦਾ ਵੀ ਦਰਵਾਜਾ ਖੜਕਾਉਣਗੇ

ਅੱਜ ਗੰਨਾ ਉਤਪਾਦਕ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ‘ਚ ਸੜਕ ਜਾਮ ਕੀਤੇ ਜਾਣ ਦੇ ਸਬੰਧ ‘ਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਗੰਨਾ-ਕਮਾਦ ਲਉਣ ਵਾਲੇ ਕਿਸਾਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ , ਜਿਸ ਕਾਰਨ ਕਿਸਾਨਾਂ ਨੂੰ ਧਰਨੇ ‘ਤੇ ਬੈਠਣਾ ਪੈ ਰਿਹਾ ਹੈ ਉਨ੍ਹਾਂ?ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਕੇ  ਉਨ੍ਹਾਂ ਨੂੰ ਧਰਨੇ ਤੋਂ ਉਠਾਇਆ ਜਾਵੇ ਤਾਂ ਹੀ ਸੂਬਾ ਤਰੱਕੀ ਕਰੇਗਾ ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਅਵਾਜ਼ ਨੂੰ ਦਰਕਿਨਾਰ ਕੀਤਾ ਤਾਂ ਉਹ ਕਿਸਾਨਾਂ?ਦੇ ਹੱਕ ‘ਚ ਧਰਨਾ ਦੇਣਗੇ ਅਤੇ ਲੋੜ ਪਈ ਤਾਂ ਉਹ ਹਾਈਕੋਰਟ ਦਾ ਦਰਵਾਜਾ ਵੀ ਖੜਕਾਉਣਗੇ ਪਿਛਲੇ ਕਈ ਸਾਲਾਂ ਤੋਂ ਪ੍ਰਤਾਪ ਸਿੰਘ ਬਾਜਵਾ ਅਮਰਿੰਦਰ ਸਿੰਘ ਦੇ ਵਿਰੋਧੀ ਮੰਨੇ ਜਾਂਦੇ ਹਨ ਤੇ ਉਨ੍ਹਾਂ ਕਈ ਵਾਰ ਅਮਰਿੰਦਰ ਖਿਲਾਫ਼ ਬਿਆਨਬਾਜ਼ੀ ਕਰਕੇ ਵਿਵਾਦ ਵੀ ਖੜ੍ਹੇ ਕੀਤੇ ਸਨ ਅਮਰਿੰਦਰ ਤੇ ਬਾਜਵਾ ਦੀ ਇਹ ਲੜਾਈ ਕਈ ਵਾਰ ਹਾਈਕਮਾਨ ਕੋਲ ਵੀ ਪਹੁੰਚਦੀ ਰਹੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪੰਚਾਇਤੀ ਚੋਣਾਂ ਦਸੰਬਰ ਤੋਂ ਪਹਿਲਾਂ ਹੋਣਗੀਆਂ : ਬਾਜਵਾ
ਜਗਰਾਓਂ ਲੁਧਿਆਣਾ, (ਰਾਮ ਗੋਪਾਲ ਰਾਏਕੋਟੀ)। ਸ਼ਹਿਰੀ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ‘ਚ ਗ੍ਰਾਮ ਪੰਚਾਇਤ ਚੋਣਾਂ ਇਸੇ ਸਾਲ ਨਵੰਬਰ ਦੇ ਆਖਰੀ ਹਫਤੇ ਜਾ ਦਸੰਬਰ ਤੋਂ ਪਹਿਲੇ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਲਈ ਕਾਨੂਨ ‘ਚ ਕੁਝ ਜਰੂਰੀ ਬਦਲਾਅ ਕੀਤੇ ਜਾਣੇ ਸਨ, ਜਿਨ੍ਹਾਂ ਨੂੰ ਕਰਨ ਉਪਰੰਤ ਦੋ ਦਿਨ ਪਹਿਲਾਂ ਰਾਜ ਸਰਕਾਰ ਨੇ ਇਸ ਸਬੰਧੀ ਆਰਡੀਨੈਂਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਗ੍ਰਾਮ ਪੰਚਾਇਤ ਚੋਣਾਂ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ। ਜਗਰਾਓਂ ਨੇੜੇ ਜੀਐੱਚਜੀ ਅਕੈਡਮੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਉਨ੍ਹਾਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਅਜਾਦ ਮਾਹੌਲ ‘ਚ ਕਰਵਾਈਆਂ ਜਾਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਾਉਣ ਦੀ ਕਾਰਵਾਈ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਪੂਰੀ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਸ੍ਰੋਮਣੀ ਅਕਾਲੀ ‘ਤੇ ਤੰਜ ਕਸਦਿਆਂ ਕਿਹਾ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਹੁਣ?ਕਾਂਗਰਸ ਦੇ ਮੁਕਾਬਲੇ ਯੋਗ ਨਹੀਂ ਰਹੀਆਂ ਉਹਨਾਂ ਕਿਹਾ ਕਿ ਬਹੁਤ ਸਾਰੇ ਸੀਨੀਅਰ ਅਕਾਲੀ ਆਗੂ ਅਕਾਲੀ ਦਲ ਨੂੰ ਛੱਡ ਰਹੇ ਹਨ ਕਿਉਂਕਿ ਉਹ ਬਾਦਲਾਂ ਦੀ ਅਗਵਾਈ ਵਾਲੀ ਪਾਰਟੀ ਨਾਲ ਜੁੜੇ ਨਹੀਂ ਰਹਿਣਾ ਚਾਹੁੰਦੇ।

ਸਿੱਧੂ ਦਾ ਲੈਵਲ ਕੌਮਾਂਤਰੀ ਮੁੱਦਿਆਂ ਦਾ ਨਹੀਂ, ਸਿਰਫ਼ ਪੰਜਾਬ ਤੱਕ ਹੀ ਰਹਿਣ ਸੀਮਤ : ਬਾਜਵਾ
ਸਾਥੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਹੀ ਨਵਜੋਤ ਸਿੱਧੂ ‘ਤੇ ਕੀਤਾ ਹਮਲਾ

ਪੰਜਾਬ ਦਾ ਮੰਤਰੀ ਬਣਾਇਆ ਐ ਤਾਂ ਪੰਜਾਬ ਵੱਲ ਹੀ ਦੇਣ ਜ਼ਿਆਦਾ ਧਿਆਨ

ਚੰਡੀਗੜ੍ਹ, ਅਸ਼ਵਨੀ ਚਾਵਲਾ /ਸੱਚ ਕਹੂੰ ਨਿਊਜ਼

ਪਾਕਿਸਤਾਨ ਨਾਲ ਦੋਸਤਾਨਾ ਪਿਆਰ ਹੱਦ ਤੋਂ ਜ਼ਿਆਦਾ ਦਿਖਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਹੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਹੱਦ ਵਿੱਚ ਰਹਿਣ ਦੀ ਸਲਾਹ ਦੇ ਦਿੱਤੀ ਹੈ। ਤ੍ਰਿਪਤ ਰਾਜਿੰਦਰ ਬਾਜਵਾ ਨੇ ਸਾਫ਼ ਕਿਹਾ ਕਿ ਨਵਜੋਤ ਸਿੱਧੂ ਆਪਣੇ ਲੈਵਲ ਤੋਂ ਬਾਹਰ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਲੈਵਲ ਅਨੁਸਾਰ ਪੰਜਾਬ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ। ਜਿਹੜੇ ਮੁੱਦੇ ਉਨ੍ਹਾਂ ਦੇ ਪੱਧਰ ਦੇ ਹੀ ਨਹੀਂ ਹਨ ਤਾਂ ਉਹ ਉਨ੍ਹਾਂ ਵਿੱਚ ਦਖਲਅੰਦਾਜੀ ਹੀ ਕਿਉਂ ਕਰਨ ਵਿੱਚ ਲੱਗੇ ਹੋਏ ਹਨ।

ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਅੰਤਰਰਾਸ਼ਟਰੀ ਮੁਦਿਆ ਤੋਂ ਦੂਰ ਰਹਿਣਾ ਚਾਹੀਦਾ ਹੈ, ਜਦੋਂ ਕਿ ਜਿਹੜੀ ਜਿੰਮੇਵਾਰੀ ਉਨ੍ਹਾਂ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਤੀ ਹੋਈ ਹੈ, ਉਸ ਜਿੰਮੇਵਾਰੀ ਨੂੰ ਸਮਝਦੇ ਹੋਏ ਸੂਬੇ ਦੀ ਰਾਜਨੀਤੀ ਅਤੇ ਵਿਭਾਗੀ ਕੰਮ ਨੂੰ ਦੇਖਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਕਰਤਾਰਪੁਰ ਲਾਂਘਾ ਉਨਾਂ ਦੇ ਵੱਸ ਦਾ ਮੁੱਦਾ ਨਹੀਂ ਹੈ ਅਤੇ ਉਨਾਂ ਨੂੰ ਇਸ ਤਰਾਂ ਦੇ ਮੁੱਦੇ ਵਿੱਚ ਜਿਆਦਾ ਦਖ਼ਲ ਅੰਦਾਜੀ ਕਰਨ ਦੀ ਵੀ ਜਰੂਰਤ ਨਹੀਂ ਹੈ। ਉਨਾਂ ਕਿਹਾ ਕਿ ਕਰਤਾਰਪੁਰ ਲਾਂਘਾ ਪਾਕਿਸਤਾਨ ਅਤੇ ਭਾਰਤ ਸਰਕਾਰ ਦੇ ਵਿਚਕਾਰ ਦਾ ਮਾਮਲਾ ਹੈ, ਇਸ ਮੁੱਦੇ ‘ਤੇ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਹੀ ਬੈਠ ਕੇ ਕੋਈ ਫੈਸਲਾ ਕਰ ਸਕਦੇ ਹਨ, ਜਦੋਂ ਕਿ ਸਿੱਧੂ ਨੂੰ ਫਜ਼ੂਲ ਵਿੱਚ ਇਸ ਮੁੱਦੇ ਨੂੰ ਤੂਲ ਦੇਣ ਦੀ ਥਾਂ ‘ਤੇ ਇਹਨੂੰ ਛੱਡ ਦੇਣਾ ਚਾਹੀਦਾ ਹੈ।

ਉਨਾਂ ਫਿਰ ਕਿਹਾ ਕਿ ਇਹ ਮਾਮਲਾ ਉਨਾਂ ਦੇ ਲੈਵਲ ਦਾ ਨਹੀਂ ਹੈ ਅਤੇ ਹਮੇਸ਼ਾ ਹੀ ਆਪਣੇ ਲੈਵਲ ਤੋਂ ਵੱਧ ਗਲ ਨਹੀਂ ਕਰਨੀ ਚਾਹੀਦੀ ਹੈ, ਉਹ ਸਿੱਧੂ ਨੂੰ ਅਪੀਲ ਵੀ ਕਰਨਗੇ ਕਿ ਸਿੱਧੂ ਇਸ ਮੁੱਦੇ ਨੂੰ ਛੱਡ ਦੇਣ।

ਭਾਜਪਾ ਨੇ ਵੀ ਕੀਤਾ ਸਿੱਧੂ ‘ਤੇ ਹਮਲਾ

ਦੇਸ਼ ਦੀ ਸਰਹੱਦ ‘ਤੇ ਸ਼ਹੀਦ ਹੋਏ ਨਰੇਂਦਰ ਸਿੰਘ ਸਬੰਧੀ ਰਾਜਨੀਤਕ ਪਾਰਟੀਆਂ ਦੇ ਨਿਸ਼ਾਨੇ ‘ਤੇ ਨਵਜੋਤ ਸਿੱਧੂ ਆ ਗਏ ਹਨ। ਭਾਜਪਾ ਨੇ ਨਵਜੋਤ ਸਿੱਧੂ ਨੂੰ ਪੁੱਛਿਆ ਹੈ ਕਿ ਪਾਕਿਸਤਾਨ ਦੀ ਫੌਜ ਵੱਲੋਂ ਜਿਸ ਤਰੀਕੇ ਨਾਲ ਕਾਇਰਾਨਾ ਹਰਕਤ ਕਰਦੇ ਹੋਏ ਦੇਸ਼ ਦੇ ਜਵਾਨ ਨੂੰ ਸ਼ਹੀਦ ਕੀਤਾ ਹੈ, ਉਸ ਨੂੰ ਦੇਖਣ ਤੋਂ ਬਾਅਦ ਕੀ ਹੁਣ ਵੀ ਨਵਜੋਤ ਸਿੱਧੂ ਪਾਕਿਸਤਾਨ ਨੂੰ ਆਪਣਾ ਦੋਸਤ ਕਹਿਣਗੇ।

ਭਾਜਪਾ ਨੇ ਪੁੱਛਿਆ ਹੈ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਇਸ ਹਰਕਤ ‘ਤੇ ਨਵਜੋਤ ਸਿੱਧੂ ਕਿਉਂ ਨਹੀਂ ਬੋਲ ਰਹੇ ਹਨ। ਹਰ ਮੁੱਦੇ ‘ਤੇ ਪ੍ਰੈਸ ਕਾਨਫਰੰਸ ਕਰਨ ਵਾਲੇ ਵਜੋਤ ਸਿੱਧੂ ਨੇ ਅੱਜ ਇਸ ਮੁੱਦੇ ‘ਤੇ ਪ੍ਰੈਸ ਕਾਨਫਰੰਸ ਕਿਉਂ ਨਹੀਂ ਕੀਤੀ ਹੈ। ਸ਼ਾਇਦ ਨਵਜੋਤ ਸਿੱਧੂ ਦੇਸ ਦੇ ਫੌਜੀਆ ਦੀ ਸ਼ਹਾਦਤ ਨੂੰ ਭੁਲਦੇ ਹੋਏ ਆਪਣੀ ਦੋਸਤੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਨਿਭਾਉਣਾ ਚਾਹੁੰਦੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸ਼ਨਕਾਲ : ਸਾਰੀਆਂ ਪੰਚਾਇਤੀ ਹੀ ਹਨ ਭ੍ਰਿਸ਼ਟਾਚਾਰੀ, ਕਿਹੜੀ-ਕਿਹੜੀ ਖ਼ਿਲਾਫ਼ ਕਰਾਂ ਕਾਰਵਾਈ : ਬਾਜਵਾ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਵਿਧਾਨ ਸਭਾ ਵਿੱਚ ਜਤਾਈ ਬੇਵੱਸੀ

ਭ੍ਰਿਸ਼ਟਾਚਾਰ ਦੇ ਚਲਦੇ ਰੋਕਿਆ ਹੋਇਆ ਐ ਪੰਜਾਬ ‘ਚ ਪੰਚਾਇਤਾਂ ਦਾ ਵਿਕਾਸ

13 ਹਜ਼ਾਰ ਪੰਚਾਇਤਾਂ ਵਿੱਚੋਂ 10 ਹਜ਼ਾਰ ਪੰਚਾਇਤਾਂ ਖ਼ਿਲਾਫ਼ ਸ਼ਿਕਾਇਤਾਂ, ਇੰਨੇ ਤਾਂ ਕਰਮਚਾਰੀ ਹੀ ਨਹੀਂ : ਬਾਜਵਾ

ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਜ਼ਿਆਦਾਤਰ ਪੰਚਾਇਤਾਂ ਹੀ ਭ੍ਰਿਸ਼ਟਾਚਾਰ ਨਾਲ ਭਰੀਆਂ ਹੋਇਆ ਹਨ, ਇਸ ਲਈ ਕਿਹੜੀ ਕਿਹੜੀ ਪੰਚਾਇਤ ਦੇ ਖ਼ਿਲਾਫ਼ ਉਹ ਜਾਂਚ ਕਰਵਾਉਣ। ਇਸ ਸਮੇਂ 13 ਹਜ਼ਾਰ ਪੰਚਾਇਤਾਂ ਵਿੱਚੋਂ 10 ਹਜ਼ਾਰ ਪੰਚਾਇਤਾਂ ਦੇ ਖ਼ਿਲਾਫ਼ ਸ਼ਿਕਾਇਤਾਂ ਉਨ੍ਹਾਂ ਕੋਲ ਆਈਆਂ ਹੋਈਆਂ ਹਨ ਜੇਕਰ ਉਹ ਜਾਂਚ ਕਰਵਾਉਣ ਵਾਲੇ ਪਾਸੇ ਤੁਰ ਪਏ ਤਾਂ ਸਾਰੇ ਕਰਮਚਾਰੀਆਂ ਨੂੰ ਵੀ ਇਸ ਪਾਸੇ ਲਗਾ ਦੇਣ ਤਾਂ ਵੀ ਜਾਂਚ ਲਈ ਅਧਿਕਾਰੀਆਂ ਦੀ ਘਾਟ ਪਏਗੀ। ਇਹ ਬੇਵੱਸੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਜਤਾਈ। (Tripat Rajendra Bazwa)

ਇੱਕ ਸੁਆਲ ਦੇ ਜੁਆਬ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੀਆਂ ਪੰਚਾਇਤਾਂ ਨੇ ਇਨਾਂ ਜ਼ਿਆਦਾ ਭ੍ਰਿਸ਼ਟਾਚਾਰ ਕੀਤਾ ਹੈ ਕਿ ਉਨ੍ਹਾਂ ਨੂੰ ਪਿਛਲੇ ਦਿਨੀਂ ਪਿੰਡਾਂ ਦੇ ਵਿਕਾਸ ਕਾਰਜ ਅਤੇ ਗ੍ਰਾਂਟਾਂ ‘ਤੇ ਹੀ ਪਾਬੰਦੀ ਲਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਬੰਦ ਹੋਣ ਕਾਰਨ ਦਿੱਕਤ ਤਾਂ ਆ ਰਹੀ ਹੈ ਪਰ ਇਸ ਸਬੰਧੀ ਚੋਣਾਂ ਤੱਕ ਇੰਤਜ਼ਾਰ ਕਰਨਾ ਪਏਗਾ, ਕਿਉਂਕਿ ਚੋਣ ਤੋਂ ਬਾਅਦ ਨਵੇਂ ਸਰਪੰਚ ਅਤੇ ਪੰਚਾਇਤਾਂ ਆ ਜਾਣਗੀਆਂ, ਜਿਸ ਤੋਂ ਬਾਅਦ ਗ੍ਰਾਂਟਾਂ ਰਾਹੀਂ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ। ਇਥੇ ਹੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਲੰਬੀ ਅਤੇ ਜਲਾਲਾਬਾਦ ਇਲਾਕੇ ਵਿੱਚ ਕਈ ਇਹੋ ਜਿਹੇ ਪਿੰਡ ਹਨ, ਜਿਥੇ ਵਿਕਾਸ ਲਈ 50-50 ਲੱਖ ਨਹੀਂ ਸਗੋਂ 10-10 ਕਰੋੜ ਰੁਪਏ ਤੱਕ ਗਏ ਹਨ, ਇਸ ਸਬੰਧੀ ਹਰ ਕੋਈ ਜਾਣਦਾ ਹੈ। ਉਨਾਂ ਕਿਹਾ ਕਿ ਕਾਫ਼ੀ ਪਿੰਡਾਂ ਦੀ ਆਡਿਟ ਚਲ ਰਿਹਾ ਹੈ ਅਤੇ ਕਾਫ਼ੀ ਦੀ ਆਡਿਟ ਮੁਕੰਮਲ ਹੋ ਚੁੱਕੀ ਹੈ। (Tripat Rajendra Bazwa)

ਸਾਡੇ ਲਈ ਤ੍ਰਾਸਦੀ ਐ ਕਿ ਟੈਂਕ ਦੀ ਸਫਾਈ ਲਈ ਲਾਉਣ ਪੈ ਰਹੇ ਹਨ ਧਰਨੇ | Tripat Rajendra Bazwa

ਆਮ ਆਦਮੀ ਪਾਰਟੀ ਦੇ ਵਿਧਾਇਕ ਰੂਪਿੰਦਰ ਕੌਰ ਰੂਬੀ ਨੇ ਕਿਹਾ ਕਿ ਇਹ ਸਾਡੇ ਪੰਜਾਬ ਲਈ ਤ੍ਰਾਸਦੀ ਹੈ ਕਿ ਪਾਣੀ ਦੀ ਟੈਂਕੀਆਂ ਦੀ ਸਫ਼ਾਈ ਕਰਵਾਉਣ ਲਈ ਹੀ ਆਮ ਲੋਕਾਂ ਨੂੰ ਧਰਨਾ ਤੱਕ ਦੇਣਾ ਪੈ ਰਿਹਾ ਹੈ। ਉਨਾਂ ਕਿਹਾ ਕਿ ਉਨਾਂ ਦੇ ਹਲਕੇ ਦੇ ਇੱਕ ਪਿੰਡਾਂ ਦੇ ਲੋਕਾਂ ਵਲੋਂ ਪਾਣੀ ਦੀ ਟੈਂਕੀ ਦੀ ਸਫ਼ਾਈ ਲਈ 1 ਨਹੀਂ ਸਗੋਂ 4-5 ਦਿਨ ਤੱਕ ਧਰਨਾ ਦੇਣਾ ਪਿਆ। ਇਸ ਲਈ ਵਿਭਾਗ ਦੀ ਮੰਤਰੀ ਸਾਹਿਬਾ ਇਸ ਵਲ ਧਿਆਨ ਦੇਣ ਦੀ ਜਰੂਰਤ ਹੈ ਕਿ ਉਹ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਵਾਉਣ। (Tripat Rajendra Bazwa)

ਸੇਵਾ ਕੇਂਦਰਾਂ ਨਾਲ ਕੀਤੇ ਸਮਝੌਤੇ ਅਤੇ ਨੁਕਸਾਨ ਦੀ ਹੋਵੇਗੀ ਜਾਂਚ

ਮਨਪ੍ਰੀਤ ਬਾਦਲ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਸੇਵਾ ਕੇਂਦਰਾਂ ਨੂੰ ਇੱਕ ਪ੍ਰਾਈਵੇਟ ਕੰਪਨੀ ਨੂੰ ਚਲਾਉਣ ਲਈ ਸਮਝੌਤਾ ਕੀਤਾ ਸੀ ਅਤੇ ਇਸ ਸਮਝੌਤੇ ਤਹਿਤ ਸਰਕਾਰ ਨੇ 5 ਸਾਲਾਂ ਵਿੱਚ 1464 ਕਰੋੜ ਰੁਪਏ ਦੇਣੇ ਸਨ ਅਤੇ ਬਿਜਲੀ ਸਣੇ ਹੋਰ ਬਿਲ ਦੀ ਅਦਾਇਗੀ ਵੀ ਪੰਜਾਬ ਸਰਕਾਰ ਨੇ ਹੀ ਕਰਨੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਸਮਝੌਤੇ ਨੂੰ ਰੱਦ ਕਰ ਦਿੱਤਾ। (Tripat Rajendra Bazwa)

ਜਿਸ ਤੋਂ ਬਾਅਦ ਜਦੋਂ ਇਨਾਂ ਸੇਵਾ ਕੇਂਦਰਾਂ ਨੂੰ ਚਲਾਉਣ ਲਈ ਟੈਂਡਰ ਦਿੱਤੇ ਗਏ ਹਨ, ਉਹੋ ਹੀ ਕੰਪਨੀ ਟੈਂਡਰ ਭਰਨ ਲਈ ਅੱਗੇ ਆਈ, ਇਸ ਵਾਰ ਕੰਪਨੀ ਨੇ ਸਰਕਾਰ ਤੋਂ 5 ਸਾਲ ਲਈ 1464 ਕਰੋੜ ਰੁਪਏ ਲੈਣ ਦਾ ਟੈਂਡਰ ਭਰਨ ਦੀ ਥਾਂ ‘ਤੇ ਸਰਕਾਰ ਨੂੰ ਹੀ 250 ਕਰੋੜ ਰੁਪਏ ਦੇਣ ਦਾ ਟੈਂਡਰ ਭਰਿਆ ਹੈ। ਜਿਸ ਵਿੱਚ ਬਿਜਲੀ ਅਤੇ ਇੰਟਰਨੈਟ ਸਣੇ ਖ਼ਰਚੇ ਵੀ ਕੰਪਨੀ ਨੇ ਆਪਣੇ ਪੱਧਰ ‘ਤੇ ਹੀ ਕਰਨੇ ਹਨ।  ਇਸ ਲਈ ਹੁਣ ਇਸ ਮਾਮਲੇ ਦੀ ਜਾਂਚ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਕਰਵਾਈ ਜਾਏਗੀ, ਜਿਸ ਵਿੱਚ ਚੈੱਕ ਕੀਤਾ ਜਾਏਗਾ ਕਿ ਕਿਵੇਂ ਸਰਕਾਰ ਨੇ 1464 ਕਰੋੜ ਰੁਪਏ ਨਾ ਸਿਰਫ਼ ਬਚਾਏ ਹਨ, ਸਗੋਂ 250 ਕਰੋੜ ਰੁਪਏ ਕਮਾਏ ਵੀ ਹਨ।

ਸਿਮਰਜੀਤ ਬੈਂਸ ਵਲੋਂ ਵਿਧਾਨ ਸਭਾ ਵਿੱਚ ਕੀਤੀ ਗਈ ਅਪਸ਼ਬਦਾਂ ਦੀ ਵਰਤੋਂ

ਪੰਜਾਬ ਵਿਧਾਨ ਸਭਾ ਵਿੱਚ ਦੋ ਵਾਰ ਹੰਗਾਮਾ ਹੋਣ ਤੋਂ ਬਾਅਦ ਦੋਵੇਂ ਵਾਰ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ। ਇੱਕ ਵਾਰ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਨਿੰਦਾ ਪ੍ਰਸਤਾਵ ਆਇਆ ਤੇ ਇੱਕ ਵਾਰ ਅਕਾਲੀ ਦਲ ਦੇ ਸਾਰੇ ਵਿਧਾਇਕਾਂ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਖ਼ਿਲਾਫ਼ ਸੱਤਾ ਧਿਰ ਵਲੋਂ ਨਹੀਂ ਸਗੋਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਵੱਲੋਂ ਪੇਸ਼ ਕੀਤਾ ਗਿਆ, ਜਿਸ ‘ਤੇ ਕਾਂਗਰਸ ਨੇ ਵੀ ਸਹਿਮਤੀ ਜਤਾਉਂਦੇ ਹੋਏ ਉਹਨੂੰ ਪਾਸ ਕੀਤਾ ਗਿਆ।

ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਇੱਕ ਸੁਆਲ ‘ਤੇ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਦੀ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸੇ ਦੌਰਾਨ ਹਰਪ੍ਰਤਾਪ ਅਜਨਾਲਾ ਨਾਲ ਸਿਮਰਨਜੀਤ ਸਿੰਘ ਬੈਂਸ ਨੇ ਅਪਸ਼ਬਦ ਵਰਤੇ। ਇਸੇ ਤਰ੍ਹਾਂ ਸਦਨ ‘ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਪਾੜ ਕੇ ਸੁੱਟਣ ਉੱਤੇ ਅਕਾਲੀ ਵਿਧਾਇਕਾਂ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਕੀਤਾ।

ਵਿਧਾਨ ਸਭਾ ਵਿਚ ਪਾਸ ਹੋਏ 8 ਬਿਲ | Tripat Rajendra Bazwa

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਆਖ਼ਰੀ ਦਿਨ 8 ਬਿਲਾਂ ਨੂੰ ਪਾਸ ਕਰ ਦਿੱਤਾ ਗਿਆ। ਜਿਸ ਵਿੱਚ ਭਾਰਤੀ ਦੰਡ ਸੰਘਤਾ (ਪੰਜਾਬ ਸੋਧਨਾ) ਬਿਲ 2016, ਜਾਬਤਾ ਫੌਜਦਾਰੀ ਸੰਘਤਾ (ਪੰਜਾਬ ਸੋਧਨਾ) ਬਿਲ 2016, ਪੰਜਾਬ ਜਮਾਂਕਰਤਾਵਾਂ ਦੇ ਹਿੱਤਾਂ ਦੀ ਸੁਰੱਖਿਆ (ਵਿੱਤੀ ਸੰਸਥਾਵਾਂ ਵਿੱਚ) ਬਿਲ 2015  ਨੂੰ ਹੁਣ ਤੋਂ ਪਹਿਲਾਂ ਸਦਨ ‘ਚ ਪੇਸ਼ ਅਤੇ ਪਾਸ ਕੀਤਾ ਗਿਆ ਸੀ ਪਰ ਹਾਲੇ ਤੱਕ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ, ਜਿਸ ਨੂੰ ਕਿ ਅੱਜ ਪ੍ਰਵਾਨਗੀ ਦੇਣ ਲਈ ਪੇਸ਼ ਕੀਤਾ ਗਿਆ।

ਇਸ ਤੋਂ ਇਲਾਵਾ ਪੰਜਾਬ ਰਾਜ ਉਚੇਰੀ ਸਿੱਖਿਆ ਕੌਂਸਲ ਬਿਲ 2018, ਪੰਜਾਬ ਜਮਾਂਕਰਤਾਵਾਂ ਦੇ ਹਿੱਤਾ ਦੀ ਸੁਰੱਖਿਆ (ਵਿੱਤੀ ਸੰਸਧਾਵਾਂ ਵਿੱਚ) ਬਿਲ 2018, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਦੀ ਤਨਖ਼ਾਹ ਅਤੇ ਭੱਤੇ (ਦੂਜੀ ਸੋਧਨਾ) ਬਿਲ 2018, ਭਾਰਤੀ ਢੰਡ ਸੰਘਤਾ (ਪੰਜਾਬ ਸੋਧਨਾ) ਬਿਲ 2018 ਅਤੇ ਜਾਬਤਾ ਫੌਜਦਾਰੀ ਸੰਘਤਾ (ਪੰਜਾਬ ਸੋਧਨਾ) ਬਿਲ 2018 ਨੂੰ ਪੇਸ਼ ਕਰਦੇ ਹੋਏ ਪਾਸ ਕੀਤਾ ਗਿਆ ਹੈ। (Tripat Rajendra Bazwa)