PM Modi Punjab Visit - Sach Kahoon Punjabi

PM Modi Punjab Visit: ...ਜਦੋਂ ਪ੍ਰੋਟੋਕੋਲ ਤੋੜ ਕੇ ਬੱਚਿਆਂ ਨਾਲ ਰੂਬਰੂ ਹੋਏ ਪੀਐਮ ਮੋਦੀ, ਵਿਦਿਆਰਥਣ ਦੀ ਕੈਪ ’ਤੇ ਦਿੱਤਾ ਆਟੋਗ੍ਰਾਫ਼
PM Modi Punjab Visit: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿੱਚ ਸਕੂਲੀ ਵਿਦਿਆਰਥੀਆਂ ਨਾਲ ਕੁਝ ਸਮਾਂ ਬਿਤਾਇਆ। ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 75 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਜਾਣ ਵਾਲੀ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੇਲਗੱਡੀ ਨੂੰ ਸ਼ੁਰੂ ਕਰਨ ਦੀ ਪੰਜਾਬ ਦਾ ਦਲਿਤ ਭਾਈਚਾਰਾ ਸਾਲਾਂ ਤੋਂ ਮੰਗ ਕਰ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਫਰਵਰੀ ਦੌਰਾਨ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਦਲਿਤਾਂ ਨੂੰ ਇਹ ਰੇਲਗੱਡੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ।

ਸ਼ੁੱਕਰਵਾਰ ਨੂੰ ਜਦੋਂ ਪ੍ਰਧਾਨ ਮੰਤਰੀ ਇਸ ਨੂੰ ਅੰਦਰੋਂ ਦੇਖਣ ਲਈ ਰੇਲਗੱਡੀ ’ਚ ਚੜ੍ਹੇ ਤਾਂ ਉਸ ’ਚ ਸਵਾਰ ਯਾਤਰੀ ਉਤਸ਼ਾਹਿਤ ਹੋ ਗਏ। ਉਨ੍ਹਾਂ ਦੇ ਉਤਸ਼ਾਹ ਤੇ ਪਿਆਰ ਨੂੰ ਸਵੀਕਾਰ ਕਰਦੇ ਹੋਏ, ਪੀਐਮ ਮੋਦੀ ਨੇ ਯਾਤਰੀਆਂ ਨਾਲ ਰੇਲਗੱਡੀ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਰੇਲਗੱਡੀ ’ਚ ਯਾਤਰਾ ਕਰਨ ਵਾਲੀਆਂ ਸਕੂਲੀ ਵਿਦਿਆਰਥਣਾਂ ਦੇ ਤਜ਼ਰਬਿਆਂ ਬਾਰੇ ਵੀ ਪੁੱਛਿਆ। ਮਾਹੌਲ ਉਦੋਂ ਭਾਵੁਕ ਹੋ ਗਿਆ ਜਦੋਂ ਇੱਕ ਕੁੜੀ ਨੇ ਪ੍ਰਧਾਨ ਮੰਤਰੀ ਤੋਂ ਆਟੋਗ੍ਰਾਫ ਮੰਗਿਆ, ਪਰ ਉਨ੍ਹਾਂ ਕੋਲ ਨਾ ਤਾਂ ਪੈੱਨ ਸੀ ਤੇ ਨਾ ਹੀ ਪੇਪਰ। ਅਜਿਹੀ ਸਥਿਤੀ ’ਚ, ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥਣ ਦੀ ਕੈਪ ਲੈ ਕੇ ਆਪਣੇ ਪੈੱਨ ਨਾਲ ਉਸ ’ਤੇ ਆਟੋਗ੍ਰਾਫ ਦਿੱਤਾ।

Read Also : Women's Hockey World Cup 2026: ਮਹਿਲਾ ਹਾਕੀ ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ, ਸਲੀਮਾ ਟੇਟੇ ਨੂੰ ਸੌਂਪੀ ਗਈ ਕਪਤਾਨੀ

PM Modi Punjab Visit: ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਲੁਧਿਆਣਾ ਜਾਣ ਵਾਲੇ ਯਾਤਰੀ ਧਿਆਨ ਦੇਣ, PM MODI ਦੇ ਦੌਰੇ ਚੱਲਦੇ ਬੱਸਾਂ ਦੇ ਰੂਟ, ਪੜ੍ਹੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬੱਸ ਯਾਤਰੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਕਈ ਬੱਸ ਰੂਟਾਂ ਨੂੰ ਅਸਥਾਈ ਤੌਰ ’ਤੇ ਡਾਇਵਰਟ ਕਰ ਦਿੱਤਾ ਹੈ। ਕੈਂਟ ਰੇਲਵੇ ਸਟੇਸ਼ਨ ’ਤੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੌਰਾਨ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ, ਜਲੰਧਰ ਬੱਸ ਸਟੈਂਡ ਤੋਂ ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਲੁਧਿਆਣਾ ਜਾਣ ਵਾਲੀਆਂ ਬੱਸਾਂ ਨੂੰ 17 ਜੁਲਾਈ, 2026 ਨੂੰ ਡਾਇਵਰਟ ਕੀਤਾ ਜਾਵੇਗਾ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਡਾਇਵਰਸ਼ਨ ਰਾਤ 12 ਵਜੇ ਤੋਂ ਦੁਪਹਿਰ 12 ਵਜੇ ਤੱਕ ਲਾਗੂ ਰਹੇਗਾ, ਇਹ ਯਕੀਨੀ ਬਣਾਉਣ ਲਈ ਕਿ ਸੁਰੱਖਿਆ ਪ੍ਰਬੰਧਾਂ ’ਚ ਵਿਘਨ ਨਾ ਪਵੇ ਤੇ ਆਵਾਜਾਈ ਸੁਚਾਰੂ ਰਹੇ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਰੂਟ ਦੀ ਜਾਣਕਾਰੀ ਹਾਸਲ ਕਰਨ ਤੇ ਨਿਰਧਾਰਤ ਵਿਕਲਪਿਕ ਰੂਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

ਜਲੰਧਰ ਤੋਂ ਅੰਮ੍ਰਿਤਸਰ

ਬੱਸਾਂ ਕਪੂਰਥਲਾ ਤੇ ਸੁਭਾਨਪੁਰ ਰਾਹੀਂ ਅੰਮ੍ਰਿਤਸਰ ਜਾਣਗੀਆਂ।

Read Also : Mawan Dhian Satkar Yojana: ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਸਭ ਤੋਂ ਅੱਗੇ

ਜਲੰਧਰ ਤੋਂ ਹੁਸ਼ਿਆਰਪੁਰ

ਜਲੰਧਰ ਤੋਂ ਹੁਸ਼ਿਆਰਪੁਰ ਜਾਣ ਵਾਲੀਆਂ ਬੱਸਾਂ ਨਕੋਦਰ ਚੌਕ-ਕਪੂਰਥਲਾ ਚੌਕ-ਵੇਰਕਾ ਮਿਲਕ ਪਲਾਂਟ-ਪਠਾਨਕੋਟ ਚੌਕ-ਕਿਸ਼ਨਗੜ੍ਹ, ਭੋਗਪੁਰ ਤੇ ਬੁੱਲੋਵਾਲ ਰਾਹੀਂ ਹੁਸ਼ਿਆਰਪੁਰ ਪਹੁੰਚਣਗੀਆਂ।

ਜਲੰਧਰ ਤੋਂ ਲੁਧਿਆਣਾ

ਲੁਧਿਆਣਾ ਜਾਣ ਵਾਲੀਆਂ ਬੱਸਾਂ ਸਮਰਾਲਾ ਚੌਕ, 66 ਫੁੱਟੀ ਰੋਡ-ਜਮਸ਼ੇਰ-ਜੀਐਨਏ ਚੌਕ-ਹਵੇਲੀ, ਫਗਵਾੜਾ ਰਾਹੀਂ ਲੁਧਿਆਣਾ ਪਹੁੰਚਣਗੀਆਂ।

ਪਠਾਨਕੋਟ ਤੋਂ ਜਲੰਧਰ ਜਾਣ ਵਾਲੀਆਂ ਬੱਸਾਂ ਦੇ ਰੂਟ

ਪਠਾਨਕੋਟ ਚੌਕ-ਮਕਸੂਦਾਂ ਚੌਕ-ਵਰਕਸ਼ਾਪ ਚੌਕ-ਕਪੂਰਥਲਾ ਚੌਕ-ਨਕੋਦਰ ਚੌਕ ਰਾਹੀਂ ਬੱਸ ਸਟੈਂਡ ਜਲੰਧਰ ਪਹੁੰਚਣਗੀਆਂ। ਇਸ ਤੋਂ ਇਲਾਵਾ, ਬਾਹਰੀ ਜ਼ਿਲ੍ਹਿਆਂ ਤੋਂ ਆਉਣ ਵਾਲੇ ਭਾਰੀ ਆਵਾਜਾਈ (ਕੰਟੇਨਰ, ਟਰੱਕ, ਟਿੱਪਰ (ਰੇਤ ਤੇ ਬੱਜਰੀ)) ਲਈ ਰੂਟ ਬਦਲ ਦਿੱਤੇ ਗਏ ਹਨ।

ਲੁਧਿਆਣਾ ਤੋਂ ਅੰਮ੍ਰਿਤਸਰ ਤੱਕ ਆਵਾਜਾਈ

ਫਗਵਾੜਾ ਤੋਂ ਸਤਨਾਮਪੁਰਾ-ਜੰਡਿਆਲਾ-ਨਕੋਦਰ-ਕਪੂਰਥਲਾ-ਸੁਭਾਨਪੁਰ-ਅੰਮ੍ਰਿਤਸਰ ਤੱਕ ਆਵਾਜਾਈ।

ਲੁਧਿਆਣਾ ਤੋਂ ਹੁਸ਼ਿਆਰਪੁਰ/ਪਠਾਨਕੋਟ ਤੱਕ ਆਵਾਜਾਈ

ਕੋਨਿਕਾ ਰਿਜ਼ੋਰਟ ਨੇੜੇ ਚੰਡੀਗੜ੍ਹ ਬਾਈਪਾਸ

ਮੇਹਟੀਆਣਾ-ਹੁਸ਼ਿਆਰਪੁਰ-ਦਸੂਹਾ ਤੋਂ ਪਠਾਨਕੋਟ ਤੱਕ ਆਵਾਜਾਈ।

ਮੋਗਾ ਤੋਂ ਪਠਾਨਕੋਟ ਤੱਕ ਆਵਾਜਾਈ

ਨਕੋਦਰ ਤੋਂ ਕਪੂਰਥਲਾ-ਸੁਭਾਨਪੁਰ-ਨਡਾਲਾ-ਟਾਂਡਾ ਤੋਂ ਪਠਾਨਕੋਟ ਤੱਕ ਆਵਾਜਾਈ।

PM Modi Latest News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ ’ਚ ਕਰ ਸਕਦੇ ਹਨ ਪੰਜਾਬ ਦਾ ਦੌਰਾ
PM Modi Latest News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਸਤ ਮਹੀਨੇ ਵਿੱਚ ਪੰਜਾਬ ਦੌਰੇ 'ਤੇ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਇੱਕ ਮਹੱਤਵਪੂਰਨ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰ ਸਕਦੇ ਹਨ ਅਤੇ ਸੂਬੇ ਲਈ ਕਈ ਹੋਰ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਵੀ ਕਰ ਸਕਦੇ ਹਨ। ਇਹ ਜਾਣਕਾਰੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦਾ ਦੌਰਾ ਅਗਸਤ ਮਹੀਨੇ ਲਈ ਪ੍ਰਸਤਾਵਿਤ ਹੈ, ਹਾਲਾਂਕਿ ਇਸ ਦੀ ਅੰਤਿਮ ਤਾਰੀਖ਼ ਹਾਲੇ ਤੈਅ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਇੱਕ ਅਹਿਮ ਰੇਲਵੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਵਿਕਾਸ ਨਾਲ ਸਬੰਧਤ ਕਈ ਹੋਰ ਯੋਜਨਾਵਾਂ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Punjab Congress: ਕਾਂਗਰਸ ਹਾਈਕਮਾਂਡ ਦੀਆਂ ਨਿਯੁਕਤੀਆਂ ਨਾਲ ਸੰਗਠਨ ਨੂੰ ਮਿਲੇਗੀ ਮਜ਼ਬੂਤੀ : ਬਲਜੀਤ ਕੌਰ

ਇਸ ਦੌਰੇ ਨੂੰ ਸਿਆਸੀ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਸੰਭਾਵਿਤ ਪੰਜਾਬ ਦੌਰਾ ਹੋਵੇਗਾ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ ਦੌਰਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਜਪਾ ਲਈ ਮਹੱਤਵਪੂਰਨ ਹੋ ਸਕਦਾ ਹੈ। ਇਸ ਰਾਹੀਂ ਪਾਰਟੀ ਨੂੰ ਕੇਂਦਰ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨ ਅਤੇ ਵਰਕਰਾਂ ਨੂੰ ਹੋਰ ਸਰਗਰਮ ਕਰਨ ਦਾ ਮੌਕਾ ਮਿਲ ਸਕਦਾ ਹੈ।

PM Modi Punjab Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
ਪੰਜਾਬ ਨੂੰ ਵੱਡਾ ਆਰਥਿਕ ਪੈਕੇਜ਼ ਦੇ ਸਕਦੇ ਹਨ ਪ੍ਰਧਾਨ ਮੰਤਰੀ

PM Modi Punjab Visit: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਹਿਮਾਚਲ ਤੋਂ ਸਿੱਧਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਪਹੁੰਚੇ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਤੋਂ 80 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਹਿਮਾਚਲ ਦੇ ਆਫ਼ਤ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ 1,500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।

ਹੜ੍ਹ ਅਤੇ ਕੁਦਰਤੀ ਆਫ਼ਤ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50,000 ਰੁਪਏ ਦਾ ਐਲਾਨ

ਹੜ੍ਹਾਂ ਤੋਂ ਬਾਅਦ ਪਾਣੀ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਪਾਣੀ ਇਕੱਠਾ ਕਰਨ ਵਾਲੇ ਢਾਂਚੇ ਬਣਾਏ ਜਾਣਗੇ। ਇਹ ਢਾਂਚੇ ਮੀਂਹ ਦੇ ਪਾਣੀ ਨੂੰ ਸਟੋਰ ਕਰਨ ਅਤੇ ਸੁਰੱਖਿਅਤ ਰੱਖਣ ਵਿੱਚ ਮੱਦਦ ਕਰਨਗੇ, ਜਿਸ ਨਾਲ ਭੂਮੀਗਤ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ ਅਤੇ ਭਵਿੱਖ ਵਿੱਚ ਪਾਣੀ ਦੇ ਸੰਕਟ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਪੀਐਮਓ ਦੁਆਰਾ ਇਹ ਵੀ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹ ਅਤੇ ਕੁਦਰਤੀ ਆਫ਼ਤ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ ਵੀ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਆਫ਼ਤ ਪ੍ਰਬੰਧਨ ਨਿਯਮਾਂ ਤਹਿਤ ਸਾਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿੱਚ ਰਾਜਾਂ ਨੂੰ ਪੇਸ਼ਗੀ ਭੁਗਤਾਨ ਵੀ ਸ਼ਾਮਲ ਹੈ। ਉਨ੍ਹਾਂ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਐਨਡੀਆਰਐਫ, ਐਸਡੀਆਰਐਫ, ਫੌਜ, ਰਾਜ ਪ੍ਰਸ਼ਾਸਨ ਅਤੇ ਹੋਰ ਸੇਵਾ-ਮੁਖੀ ਸੰਗਠਨਾਂ ਦੇ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕੇਂਦਰ ਸਰਕਾਰ ਰਾਜ ਦੇ ਮੈਮੋਰੰਡਮ ਅਤੇ ਕੇਂਦਰੀ ਟੀਮਾਂ ਦੀ ਰਿਪੋਰਟ ਦੇ ਆਧਾਰ ‘ਤੇ ਮੁਲਾਂਕਣ ਦੀ ਹੋਰ ਸਮੀਖਿਆ ਕਰੇਗੀ। ਉਨ੍ਹਾਂ ਸਥਿਤੀ ਦੀ ਗੰਭੀਰਤਾ ਨੂੰ ਸਵੀਕਾਰ ਕੀਤਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। PM Modi Punjab Visit

Punjab Flood 2025: ਪੰਜਾਬ ’ਚ ਹੜ੍ਹ ਸੰਕਟ, ਪੀਐਮ ਮੋਦੀ ਕਰਨਗੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਤਾਰੀਖ ਤੈਅ
ਨਵੀਂ ਦਿੱਲੀ (ਏਜੰਸੀ)। Punjab Flood 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਗੁਰਦਾਸਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ ਤੇ ਨੁਕਸਾਨ ਦਾ ਜਾਇਜ਼ਾ ਲੈਣਗੇ। ਪੰਜਾਬ ’ਚ ਹਾਲ ਹੀ ’ਚ ਆਏ ਹੜ੍ਹਾਂ ਨੇ 23 ਜ਼ਿਲ੍ਹਿਆਂ ਦੇ 1,900 ਤੋਂ ਵੱਧ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ’ਚ 43 ਲੋਕਾਂ ਦੀ ਮੌਤ ਹੋ ਗਈ ਹੈ ਤੇ 1.71 ਲੱਖ ਹੈਕਟੇਅਰ ਫਸਲ ਤਬਾਹ ਹੋ ਗਈ ਹੈ। ਅਦਾਕਾਰ ਤੇ ਸਮਾਜਿਕ ਕਾਰਕੁਨ ਸੋਨੂੰ ਸੂਦ ਐਤਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ।

ਇਹ ਖਬਰ ਵੀ ਪੜ੍ਹੋ : Punjab Floods: ਪੰਜਾਬ ’ਚ ਨਹੀਂ ਰੁਕ ਰਿਹਾ ਹੈ ਹੜ੍ਹਾਂ ਦਾ ਕਹਿਰ, ਹੁਣ ਮਾਲਵੇ ਦੇ ਕਈ ਜ਼ਿਲ੍ਹਿਆਂ ’ਚ ਬੁਰੇ ਹਾਲਾਤ

ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਕਾਰਜਾਂ ’ਚ ਯੋਗਦਾਨ ਪਾਉਣ ਤੇ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਵਾਅਦਾ ਕੀਤਾ ਹੈ। ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੂੰ ਸੂਦ ਨੇ ਕਿਹਾ, ‘ਮੈਂ ਬਾਗਪੁਰ, ਸੁਲਤਾਨਪੁਰ ਲੋਧੀ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਅਜਨਾਲਾ ਵਰਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਾਂਗਾ ਤੇ ਉੱਥੇ ਦੀ ਸਥਿਤੀ ਦਾ ਜਾਇਜ਼ਾ ਲਵਾਂਗਾ।’ ਪੰਜਾਬ ’ਚ ਅਜੇ ਵੀ ਮੀਂਹ ਜਾਰੀ ਹੈ, ਜਿਸ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਗਏ ਹਨ ਤੇ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਮੈਂ ਹਰ ਸੰਭਵ ਤਰੀਕੇ ਨਾਲ ਮਦਦ ਕਰਨ ਦੀ ਕੋਸ਼ਿਸ਼ ਕਰਾਂਗਾ। Punjab Flood 2025

ਸਥਾਨਕ ਪ੍ਰਸ਼ਾਸਨ ਤੋਂ ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਦੀ ਸੂਚੀ ਲਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਮੁੜ ਲੀਹ ’ਤੇ ਲਿਆਉਣ ਲਈ ਘੱਟੋ-ਘੱਟ ਕੁਝ ਮਹੀਨੇ ਲੱਗਣਗੇ। ਇਹ ਇੱਕ ਹਫ਼ਤੇ ਜਾਂ ਦਸ ਦਿਨਾਂ ਦੀ ਗੱਲ ਨਹੀਂ ਹੈ। ਬਹੁਤ ਸਾਰੇ ਲੋਕ ਮਦਦ ਲਈ ਅੱਗੇ ਆ ਰਹੇ ਹਨ, ਪਰ ਸਾਨੂੰ ਹੋਰ ਲੋਕਾਂ ਨੂੰ ਇਕੱਠੇ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਜਲਦੀ ਤੋਂ ਜਲਦੀ ਮੁੜ ਸੁਰਜੀਤ ਕੀਤਾ ਜਾ ਸਕੇ। ਜਿਨ੍ਹਾਂ ਦੇ ਘਰ ਤਬਾਹ ਹੋ ਗਏ ਹਨ, ਅਸੀਂ ਉਨ੍ਹਾਂ ਲਈ ਇਕੱਠੇ ਕੁਝ ਘਰ ਬਣਾਉਣ ਦੀ ਕੋਸ਼ਿਸ਼ ਕਰਾਂਗੇ। ਮੈਂ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਾਂਗਾ ਤੇ ਜਲਦੀ ਵਾਪਸ ਜਾਣ ਦੀ ਯੋਜਨਾ ਨਹੀਂ ਬਣਾ ਰਿਹਾ।