CM Saini - Sach Kahoon Punjabi

BJP Punjab News: ਪੰਜਾਬ ’ਚ ਨਸ਼ਾ ਸਭ ਤੋਂ ਵੱਡਾ ਸੰਕਟ, ਭਾਜਪਾ ਸਰਕਾਰ ਬਣਦੇ ਹੀ ਤਸਕਰ ਪੰਜਾਬ ਛੱਡ ਜਾਣਗੇ: ਮੁੱਖ ਮੰਤਰੀ ਸੈਣੀ
BJP Punjab News:

BJP Punjab News: ਪੰਜਾਬ ’ਚ ਨਸ਼ਾ ਸਭ ਤੋਂ ਵੱਡਾ ਸੰਕਟ, ਭਾਜਪਾ ਸਰਕਾਰ ਬਣਦੇ ਹੀ ਤਸਕਰ ਪੰਜਾਬ ਛੱਡ ਜਾਣਗੇ: ਮੁੱਖ ਮੰਤਰੀ ਸੈਣੀ

ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਨੂੰ ਸਭ ਤੋਂ ਵੱਡਾ ਸੰਕਟ ਦੱਸਦਿਆਂ ਕਿਹਾ ਕਿ ਨਸ਼ੇ ਕਾਰਨ ਅਨੇਕਾਂ ਪਰਿਵਾਰ ਬਰਬਾਦ ਹੋ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਇਸ ਦੀ ਗ੍ਰਿਫ਼ਤ ਵਿੱਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਲੋਕ ਪੰਜਾਬ ਛੱਡਣ ਲਈ ਮਜ਼ਬੂਰ ਹੋ ਜਾਣਗੇ।

ਨਾਇਬ ਸਿੰਘ ਸੈਣੀ ਐਤਵਾਰ ਨੂੰ ਲੁਧਿਆਣਾ ਵਿੱਚ ਧਾਨਕ ਸਮਾਜ ਵੱਲੋਂ ਸੰਤ ਕਬੀਰ ਜੀ ਦੇ 628ਵੇਂ ਪ੍ਰਗਟ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਲੁਧਿਆਣਾ ਵਿੱਚ ਸੰਤ ਕਬੀਰ ਭਵਨ ਬਣਾਉਣ ਦਾ ਐਲਾਨ ਕੀਤਾ ਅਤੇ ਇਸ ਲਈ 11 ਲੱਖ ਰੁਪਏ ਦੀ ਰਕਮ ਦੇਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸੰਤ ਕਬੀਰ ਦਾਸ ਜੀ ਨੂੰ ਨਮਨ ਕਰਦਿਆਂ ਕਿਹਾ ਕਿ ਸੰਤ ਕਬੀਰ ਨੇ ਉਸ ਸਮੇਂ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ ਜਦੋਂ ਲੋਕ ਅੰਧਵਿਸ਼ਵਾਸ, ਪਾਖੰਡ, ਛੂਤ-ਛਾਤ ਅਤੇ ਰੂੜੀਵਾਦੀ ਸੋਚ ਵਿੱਚ ਫਸੇ ਹੋਏ ਸਨ। ਉਨ੍ਹਾਂ ਕਿਹਾ ਕਿ ਸੰਤ ਕਬੀਰ ਦੀ ਬਾਣੀ ਨੇ ਮਨੁੱਖਤਾ, ਬਰਾਬਰੀ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੰਤ ਕਬੀਰ ਦਾਸ ਜੀ ਭਾਰਤ ਦੇ ਮਹਾਨ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਧਰਮ ਦੇ ਨਾਂ ’ਤੇ ਫੈਲੀਆਂ ਕੁਰੀਤੀਆਂ ਦਾ ਵਿਰੋਧ ਕੀਤਾ ਅਤੇ ਲੋਕਾਂ ਨੂੰ ਸੱਚ, ਇਨਸਾਨੀਅਤ ਅਤੇ ਸਮਰਸਤਾ ਦਾ ਰਾਹ ਦਿਖਾਇਆ।

ਇਹ ਵੀ ਪੜ੍ਹੋ: Congress Uttarakhand News: ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ’ਚ ਜੁੱਟੀ ਕਾਂਗਰਸ

ਉਨ੍ਹਾਂ ਹਰਿਆਣਾ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਪਲਾਟਾਂ ਦਾ ਕਬਜ਼ਾ ਦਿਵਾਉਣ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ, ਸ਼ਹਿਰੀ ਖੇਤਰਾਂ ਵਿੱਚ ਪਲਾਟ ਅਤੇ ਫਲੈਟ ਦੇਣ ਸਮੇਤ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਲਈ ਲਾਡੋ ਲਕਸ਼ਮੀ ਯੋਜਨਾ, ਸਸਤੇ ਗੈਸ ਸਿਲੰਡਰ ਅਤੇ ਆਯੁਸ਼ਮਾਨ ਯੋਜਨਾ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਨਾਇਬ ਸਿੰਘ ਸੈਣੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਬਣਨ ’ਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਇਸ ਮੌਕੇ ਸਤੀਸ਼ ਖੁੰਡੀਆ, ਪ੍ਰੋ. ਜੈਨਾਰਾਇਣ, ਜ਼ਿਲ੍ਹਾ ਪ੍ਰਧਾਨ ਰਣਜੀਤ ਧੀਮਾਨ, ਪ੍ਰਦੇਸ਼ ਜਨਰਲ ਸਕੱਤਰ ਅਨਿਲ ਸਰੀਨ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ, ਰਾਖੀ ਅਗਰਵਾਲ, ਡਾ. ਕਨਿਕਾ ਜਿੰਦਲ ਸਮੇਤ ਕਈ ਪਾਰਟੀ ਆਗੂ ਅਤੇ ਨਾਗਰਿਕ ਮੌਜ਼ੂਦ ਸਨ।

Punjab News: ਸੀਐਮ ਸੈਣੀ ਨੇ ਫੋਰਟੀਸ ਵਿਖੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਪੁੱਛਿਆ ਸਿਹਤ ਦਾ ਹਾਲ-ਚਾਲ
Punjab News: (ਐੱਮ ਕੇ ਸ਼ਾਇਨਾ) ਮੋਹਾਲੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸੋਮਵਾਰ ਨੂੰ ਫੋਰਟਿਸ ਹਸਪਤਾਲ ਮੋਹਾਲੀ ਪਹੁੰਚੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਪਿਛਲੇ 4 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹਨ। ਨਾਇਬ ਸੈਣੀ ਉੱਥੇ ਲਗਭਗ 20 ਮਿੰਟ ਰਹੇ। ਜਿਸ ਦੌਰਾਨ ਉਨ੍ਹਾਂ ਭਗਵੰਤ ਮਾਨ ਦੀ ਸਿਹਤ ਬਾਰੇ ਪੁੱਛਿਆ।

ਇਹ ਵੀ ਪੜ੍ਹੋ: Asia Cup 2025: ਭਲਕੇ ਤੋਂ ਹੋਵੇਗੀ ਏਸ਼ੀਆ ਕੱਪ ਦੀ ਸ਼ੁਰੂਆਤ, ਜਾਣੋ ਕਦੋਂ, ਕਿੱਥੇ ਤੇ ਕਿਵੇਂ ਵੇਖ ਸਕੋਂਗੇ ਮੈਚ?

ਹਾਲਾਂਕਿ, ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ। ਦੱਸ ਦਈਏ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਭਗਵੰਤ ਮਾਨ ਦੀ ਸਿਹਤ ਵਿਗੜ ਗਈ। ਹਾਲਾਂਕਿ ਉਨ੍ਹਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ, ਪਰ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਹਸਪਤਾਲ ਦੇ ਅਨੁਸਾਰ, ਮਾਨ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਨਾਇਬ ਸੈਣੀ ਵਿਚਕਾਰ 20 ਮਿੰਟ ਤੱਕ ਮਹੱਤਵਪੂਰਨ ਵਿਸ਼ਿਆਂ ’ਤੇ ਚਰਚਾ ਹੋਈ।

ਇਸ ਦੌਰਾਨ ਨਾਇਬ ਸੈਣੀ ਨੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਭਗਵੰਤ ਮਾਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਵਿੱਚ ਹਰਿਆਣਾ ਪੰਜਾਬ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਪੰਜਾਬ ਹੜ੍ਹ ਦੀ ਸਥਿਤੀ ਤੋਂ ਠੀਕ ਹੋ ਜਾਵੇ ਅਤੇ ਮਾਨ ਜਲਦੀ ਠੀਕ ਹੋ ਜਾਣ।  Punjab News