Political News - Sach Kahoon Punjabi

Sanjeev Arora Case: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ, ਗੁਰੂਗ੍ਰਾਮ ਕੋਰਟ ਨੇ ਭੇਜਿਆ ਜ਼ੇਲ੍ਹ
Sanjeev Arora Case: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ (18 ਮਈ) ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਇੱਕ ਅਦਾਲਤ ’ਚ ਪੇਸ਼ ਕੀਤਾ। ਅਰੋੜਾ ਕਮਜ਼ੋਰ ਤੇ ਵਧੀ ਹੋਈ ਦਾੜ੍ਹੀ ਵਾਲੇ ਦਿਖਾਈ ਦਿੱਤੇ। ਉਹ ਆਪਣੇ ਪਰਿਵਾਰ ਨੂੰ ਮਿਲ ਕੇ, ਉਨ੍ਹਾਂ ਨੂੰ ਗਲੇ ਲਾ ਕੇ ਤੇ ਉਨ੍ਹਾਂ ਨੂੰ ਦਿਲਾਸਾ ਦਿੰਦੇ ਹੋਏ ਭਾਵੁਕ ਹੋ ਗਏ। ਅਰੋੜਾ ਨੂੰ ਈਡੀ ਨੇ 9 ਮਈ ਨੂੰ ਚੰਡੀਗੜ੍ਹ ’ਚ ਮਨੀ ਲਾਂਡਰਿੰਗ ਦੇ ਇੱਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ’ਚ ਉਨ੍ਹਾਂ ਨੂੰ 7 ਦਿਨਾਂ ਲਈ, ਫਿਰ ਦੋ ਦਿਨਾਂ ਲਈ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ।

Read Also : IPL 2026: ਪਰਪਲ ਕੈਪ ਦੀ ਰੇਸ ’ਚ Bhuvneshwar Kumar ਸਿਖਰ ’ਤੇ ਬਰਕਰਾਰ

ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ, ਉਸਨੂੰ 1 ਜੂਨ ਤੱਕ ਜ਼ੇਲ੍ਹ ਭੇਜ ਦਿੱਤਾ ਗਿਆ ਹੈ। ਅਰੋੜਾ ਦੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋ ਰਹੀ ਹੈ। ਈਡੀ ਉੱਥੇ ਆਪਣਾ ਜਵਾਬ ਦਾਇਰ ਕਰੇਗੀ। ਮੰਤਰੀ ਦੇ ਮਾਮਲੇ ਦੀ ਗਰਮੀ ਹੁਣ ਅਧਿਕਾਰੀਆਂ ਤੱਕ ਵੀ ਪਹੁੰਚ ਗਈ ਹੈ। ਈਡੀ ਨੇ ਆਈਏਐਸ ਅਧਿਕਾਰੀ ਬਸੰਤ ਗਰਗ ਸਮੇਤ ਤਿੰਨ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਗਮਾਡਾ ਮੁਖੀ ਸੰਦੀਪ ਕੁਮਾਰ ਪਹਿਲਾਂ ਹੀ ਦਸਤਾਵੇਜ਼ਾਂ ਨਾਲ ਜਲੰਧਰ ਈਡੀ ਦਫ਼ਤਰ ’ਚ ਪੇਸ਼ ਹੋ ਚੁੱਕੇ ਹਨ। ਅਰੋੜਾ ਦੇ 2 ਸਾਥੀਆਂ ਨੂੰ ਵੀ ਦਿੱਲੀ ਤਲਬ ਕੀਤਾ ਗਿਆ ਹੈ। Sanjeev Arora Case

Punjab Government: ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਕੀਤਾ ਪੂਰਾ : ਸੇਖੋਂ
ਮਹਿਲਾ ਦਿਵਸ ’ਤੇ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

Punjab Government: (ਗੁਰਪ੍ਰੀਤ ਪੱਕਾ) ਫਰੀਦਕੋਟ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾ ਦਿਵਸ ਮੌਕੇ ਔਰਤਾਂ ਦੇ ਹੱਕ ਵਿੱਚ ਇੱਕ ਇਤਿਹਾਸਿਕ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 18 ਸਾਲ ਤੋਂ ਉੱਪਰ ਦੀ ਉਮਰ ਵਾਲੀਆਂ ਜਨਰਲ ਵਰਗ ਦੀਆਂ ਔਰਤਾਂ ਲਈ ਹਜ਼ਾਰ ਰੁਪਏ ਅਤੇ ਅਨਸੂਚਿਤ ਜਾਤੀ ਦੀਆਂ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: Women 1000 RS Scheme: ਪੰਜਾਬ ਦੀਆਂ ਔਰਤਾਂ ਨੂੰ ਬਜ਼ਟ ’ਚ ਮਿਲਿਆ ਤੋਹਫ਼ਾ, 1000 ਰੁਪਏ ਵਾਲੀ ਗਰੰਟੀ ਹੋਈ ਪੂਰੀ, ਹੁਣ 15…

ਸ. ਸੇਖੋਂ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸਨੇ ਆਪਣੀ ਇੱਕ-ਇੱਕ ਗਾਰੰਟੀ ਪੂਰੀ ਕੀਤੀ ਹੈ। ਇਸ ਸਕੀਮ ਲਈ ਮਹਿਲਾਵਾਂ ਅਪ੍ਰੈਲ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ ਅਤੇ ਪੈਸੇ ਸਿੱਧਾ ਮਹਿਲਾਵਾਂ ਦੇ ਖਾਤਿਆਂ ਵਿੱਚ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਸੀ। ਲੋਕਾਂ ਨੇ ਵਿਸ਼ਵਾਸ ਦਿਖਾ ਕੇ ਉਨ੍ਹਾਂ ਨੂੰ ਜਿਤਾਇਆ ਸੀ। ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਲਈ ਲਗਾਤਾਰ ਯਤਨਸ਼ੀਲ ਹੈ।

Political News: ਪੰਜਾਬ ਸਰਕਾਰ ਤੋਂ ਨਰਾਜ਼ ਹੋਏ ਵਿਧਾਇਕ ਡਾ. ਸੁਖੀ, ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ
ਵੇਅਰ ਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੋਲ ਹੁੰਦੈ ਕੈਬਨਿਟ ਰੈਂਕ, ਬਣੇ ਰਹਿਣਗੇ ਵਿਧਾਇਕ

Political News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਵਲੋਂ ਐਤਵਾਰ ਨੂੰ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਉਸਿੰਗ ਕਾਰਪੋਰੇਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਨਾਲ ਹੀ ਉਨ੍ਹਾਂ ਨੂੰ ਇਸ ਚੇਅਰਮੈਨੀ ਕਰਕੇ ਮਿਲੀ ਹੋਈ ਕੈਬਨਿਟ ਰੈਂਕ ਦੀ ਸਹੂਲਤਾਂ ਨੂੰ ਵੀ ਛੱਡ ਦਿੱਤਾ ਗਿਆ ਹੈ ਪਰ ਉਹ ਪਹਿਲਾਂ ਵਾਂਗ ਵਿਧਾਇਕ ਬਣੇ ਰਹਿਣਗੇ। ਡਾ. ਸੁਖਵਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਐਤਵਾਰ ਸ਼ਾਮ ਤੱਕ ਆਮ ਆਦਮੀ ਪਾਰਟੀ ਜਾਂ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀਆਂ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਜਿਸ ਕਾਰਨ ਹੀ ਇਹ ਲੱਗ ਰਿਹਾ ਹੈ ਕਿ ਇਸ ਮਾਮਲੇ ਨੂੰ ਇਥੇ ਹੀ ਠੱਪ ਕਰ ਦਿੱਤਾ ਜਾਏਗਾ ਅਤੇ ਅੱਗੇ ਨਹੀਂ ਵਧਾਇਆ ਜਾਏਗਾ।

ਇਹ ਵੀ ਪੜ੍ਹੋ: Punjab News: ਪੁਲਿਸ ਥਾਣਿਆਂ ’ਚ ਖੜ੍ਹੀ ਗੱਡੀਆਂ ਨੂੰ ਕੀਤਾ ਜਾਵੇਗਾ ਸ਼ਹਿਰ ਤੋਂ ਬਾਹਰ, ਬਣੇਗਾ ਸਕਰੈਪ ਯਾਰਡ

ਵਿਧਾਇਕ ਡਾ. ਸੁਖਵਿੰਦਰ ਸਿੰਘ ਵੱਲੋਂ ਆਪਣਾ ਅਸਤੀਫ਼ਾ ਸ਼ੋਸਲ ਮੀਡੀਆ ’ਤੇ ਲਾਇਵ ਹੋ ਕੇ ਦਿੱਤਾ ਗਿਆ ਹੈ ਅਤੇ ਇਸ ਨਾਲ ਹੀ ਡਾ. ਸੁਖਵਿੰਦਰ ਸਿੰਘ ਨੇ ਮਾਘੀ ਮੇਲੇ ਦੌਰਾਨ ਦਿੱਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੇ ਪ੍ਰਤੀ ਵੀ ਨਰਾਜ਼ਗੀ ਜਾਹਰ ਕੀਤੀ ਗਈ ਹੈ, ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਬੰਗਾਂ ਦੇ ਇੱਕ ਪਿੰਡ ਵਿੱਚ ਸਥਿਤ ਗੁਰੂਦੁਆਰਾ ਰਸੋਖਾਨਾ ਨਾਭ ਕਮਲ ਰਾਜਾ ਸਾਹਿਬ ਤੋਂ 169 ਸਵਰੂਪ ਮਿਲ ਗਏ ਹਨ। ਇਹ ਸਵਰੂਪ ਪੰਜਾਬ ਪੁਲਿਸ ਦੀ ਐਸ.ਆਈ.ਟੀ. ਵਲੋਂ ਬਰਾਮਦ ਕੀਤੇ ਜਾਣ ਸਬੰਧੀ ਦਾਅਵਾ ਕੀਤਾ ਗਿਆ ਸੀ। ਬੰਗਾ ਇਲਾਕੇ ਵਿੱਚ ਇੱਥੇ ਦੀ ਸੰਗਤ ਨੇ ਨਰਾਜ਼ਗੀ ਜਾਹਰ ਕਰਦੇ ਹੋਏ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਵੀ ਆਪਣਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਪ੍ਰਤੀ ਸਟੈਂਡ ਸਪਸ਼ਟ ਕਰਨ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹੋਏ ਖ਼ੁਦ ਦੀ ਨਰਾਜ਼ਗੀ ਵੀ ਜਾਹਰ ਕਰ ਦਿੱਤੀ ਗਈ ਹੈ। Political News

Political News: ਤਾਜ ਸਿਟੀ ਕਲੋਨੀ ਦੇ ਪ੍ਰਧਾਨ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ’ਚ ਸ਼ਾਮਲ
ਨਵੇਂ ਜੋਸ਼ ਨਾਲ ਪਾਰਟੀ ‘ਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ : ਅਮਨ ਅਰੋੜਾ

Political News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਖੇਤਰ ਦੇ ਮੰਨੇ-ਪ੍ਰਮੰਨੇ ਐਡਵੋਕੇਟ ਨਵੀਨ ਗਰਗ ਦੀ ਅਗਵਾਈ ਹੇਠ ਤਾਜ ਸਿਟੀ ਕਲੋਨੀ ਦੇ ਪ੍ਰਧਾਨ ਪ੍ਰਗਟ ਸਿੰਘ ਬੰਟੀ, ਮਾਸਟਰ ਗੁਰਤੇਜ ਸਿੰਘ, ਸੁਰਿੰਦਰ ਸਿੰਘ, ਬਿੰਦਰ ਜਸਵੰਤ ਕੰਬਾਈਨ, ਮੋਨੂ ਅਰੋੜਾ, ਡਾ. ਨਿਰਮਲ ਸਿੰਘ ਸਮੇਤ ਕਈ ਹੋਰ ਸਨਮਾਨਤ ਵਿਅਕਤੀਆਂ ਨੇ ਰਵਾਇਤੀ ਪਾਰਟੀਆਂ ਨੂੰ ਤਿਆਗ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਇਸ ਮੌਕੇ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਪਾਰਟੀ ਹੈ ਜੋ ਜਨਤਾ ਦੀ ਭਲਾਈ, ਪਾਰਦਰਸ਼ਤਾ ਅਤੇ ਸੱਚਾਈ ਨਾਲ ਰਾਜਨੀਤੀ ਕਰ ਰਹੀ ਹੈ। ਹਲਕੇ ਵਿੱਚ ਹੁੰਦੇ ਲਗਾਤਾਰ ਲੋਕ-ਹਿਤ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਲੋਕ ਸੇਵਾ ਦੀ ਇਸ ਯਾਤਰਾ ਦਾ ਹਿੱਸਾ ਬਣਨ ਦਾ ਫੈਸਲਾ ਲਿਆ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਸਾਰੇ ਸਾਥੀਆਂ ਦਾ ਪਾਰਟੀ ਪਰਿਵਾਰ ਵਿੱਚ ਨਿੱਘਾ ਸੁਆਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅੱਜ ਸੱਚੀ ਬਦਲਾਅ ਦੇ ਰਾਹ ‘ਤੇ ਤਰੱਕੀ ਕਰ ਰਿਹਾ ਹੈ, ਜਿਸ ਵਿੱਚ ਹਰ ਵਰਕਰ ਦਾ ਯੋਗਦਾਨ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ: Weather Update: ਮੌਸਮ ਵਿਭਾਗ ਦੀ ਆਈ ਤਾਜ਼ਾ ਪੇਸ਼ਨਗੋਈ, ਸਾਵਧਾਨ ਰਹਿਣ ਦੀ ਅਪੀਲ

ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਤੇ ਸਹਿਯੋਗ ਨਾਲ ਸੁਨਾਮ ਊਧਮ ਸਿੰਘ ਵਾਲਾ ਹਲਕਾ ਖੁਸ਼ਹਾਲੀ ਤੇ ਵਿਕਾਸ ਦੀ ਨਵੀਂ ਮਿਸਾਲ ਪੇਸ਼ ਕਰ ਰਿਹਾ ਹੈ ਅਤੇ ਨਵੇਂ ਜੋਸ਼ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ। ਐਡਵੋਕੇਟ ਨਵੀਨ ਗਰਗ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੱਚੀ ਲੋਕ ਸੇਵਾ ਅਤੇ ਵਿਕਾਸ ਦੇ ਰਾਹ ‘ਤੇ ਪਾਰਟੀ ਲੀਡਰਸ਼ਿਪ ਦੇ ਕਦਮ ਨਾਲ ਕਦਮ ਮਿਲਾ ਕੇ ਚਲਣ ਲਈ ਪ੍ਰਤੀਬੱਧ ਹਨ। Political News

Punjab News: ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ’ਚ ਆਏ CM ਮਾਨ, ਬੁਲਾਈ ਮੀਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ’ਚ ਆ ਗਏ ਹਨ। ਮੁੱਖ ਮੰਤਰੀ ਮਾਨ ਨੇ ਕੱਲ੍ਹ ਸਵੇਰੇ ਭਾਵ ਸ਼ੁੱਕਰਵਾਰ (12 ਸਤੰਬਰ) ਨੂੰ ਇੱਕ ਮੀਟਿੰਗ ਬੁਲਾਈ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ’ਤੇ ਪੋਸਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ (ਟਵਿੱਟਰ) ’ਤੇ ਲਿਖਿਆ ਕਿ, ‘ਉਹ ਕੱਲ੍ਹ ਸਵੇਰੇ 11 ਵਜੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਕਰਨਗੇ। ਜਿਸ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ’ਚ ਹਿੱਸਾ ਲੈਣਗੇ ਤੇ ਸਕੱਤਰ ਅਤੇ ਮੁੱਖ ਸਕੱਤਰ ਚੰਡੀਗੜ੍ਹ ਰਿਹਾਇਸ਼ ’ਤੇ ਪਹੁੰਚ ਕੇ ਹਿੱਸਾ ਲੈਣਗੇ। ਮੀਟਿੰਗ ’ਚ ਲੋਕਾਂ ਨੂੰ ਉਪਲਬਧ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ’ਤੇ ਚਰਚਾ ਕੀਤੀ ਜਾਵੇਗੀ।’

ਇਹ ਖਬਰ ਵੀ ਪੜ੍ਹੋ : Gariaband Encounter: ਗਾਰੀਆਬੰਦ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਕਾਰ ਮੁਕਾਬਲਾ

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਹੁਣ ਠੀਕ ਹੈ ਤੇ ਸਾਰੀਆਂ ਰਿਪੋਰਟਾਂ ਆਮ ਆ ਗਈਆਂ ਹਨ, ਜਿਸ ਤੋਂ ਬਾਅਦ ਅੱਜ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਹੈ। ਹਾਲਾਂਕਿ, ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਘਰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸੀਐਮ ਮਾਨ 5 ਸਤੰਬਰ ਨੂੰ ਰਾਤ 8 ਵਜੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਸਨ ਤੇ ਕਈ ਰਾਜਨੀਤਿਕ ਆਗੂ ਵੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਆਏ ਸਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ, ਸੀਐਮ ਮਾਨ ਨੇ ਹਸਪਤਾਲ ’ਚ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।