MLA Sekhon - Sach Kahoon Punjabi

Baba Farid University News: ਵਿਧਾਇਕ ਸੇਖੋਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵੀ.ਸੀ. ਡਾ. ਬਾਂਸਲ ਨੂੰ ਦਿੱਤੀ ਵਧਾਈ
Baba Farid University News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਵਿਧਾਇਕ ਸੇਖੋਂ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਹੀ ਨਹੀਂ, ਸਗੋਂ ਪੂਰੇ ਪੰਜਾਬ ਦੀ ਇੱਕ ਮਾਣਮੱਤੀ ਸੰਸਥਾ ਹੈ। ਯੂਨੀਵਰਸਿਟੀ ਵੱਲੋਂ ਮੈਡੀਕਲ ਸਿੱਖਿਆ, ਸਿਹਤ ਸੇਵਾਵਾਂ ਅਤੇ ਖੋਜ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਰਜਿੰਦਰ ਕੁਮਾਰ ਬਾਂਸਲ ਦੇ ਤਜ਼ਰਬੇ ਅਤੇ ਯੋਗ ਅਗਵਾਈ ਹੇਠ ਯੂਨੀਵਰਸਿਟੀ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਹਾਸਲ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਵਾਈਸ ਚਾਂਸਲਰ ਯੂਨੀਵਰਸਿਟੀ ਦੀ ਅਕਾਦਮਿਕ ਗੁਣਵੱਤਾ ਵਿੱਚ ਹੋਰ ਸੁਧਾਰ ਲਿਆਉਣ, ਮੈਡੀਕਲ ਖੋਜ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ।

ਇਹ ਵੀ ਪੜ੍ਹੋ: Amritsar MP News: ਸੰਸਦ ਮੈਂਬਰ ਗੁਰਜੀਤ ਔਜਲਾ ਨੇ ਐਮਪੀ ਲੈਡ ਗ੍ਰਾਂਟ ਨਾਲ ਕਰਵਾਇਆ ਬੀਈਓ ਦਫ਼ਤਰ ਦਾ ਨਵੀਨੀਕਰਨ

ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਫ਼ਰੀਦਕੋਟ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹੇਗਾ। ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਸੰਸਥਾਵਾਂ ਦੀ ਤਰੱਕੀ ਨਾਲ ਫ਼ਰੀਦਕੋਟ ਦੀ ਪਹਿਚਾਣ ਕੌਮੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਅੰਤ ਵਿੱਚ ਵਿਧਾਇਕ ਸੇਖੋਂ ਨੇ ਡਾ. ਰਜਿੰਦਰ ਕੁਮਾਰ ਬਾਂਸਲ ਨੂੰ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨਵੀਆਂ ਉਚਾਈਆਂ ਹਾਸਲ ਕਰੇਗੀ।

Pradhan Mantri Awas Yojana: ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ ਸੈਕਸ਼ਨ ਪੱਤਰ ਕੀਤੇ ਜਾਰੀ: ਵਿਧਾਇਕ ਸੇਖੋਂ
ਲਾਭਪਾਤਰੀਆਂ ਦੇ ਘਰਾਂ ਦੇ ਨਕਸ਼ੇ ਪਾਸ ਕਰਨ ਦੀ ਨਗਰ ਕੌਸਲ ਵੱਲੋਂ ਨਹੀਂ ਲਈ ਜਾਵੇਗੀ ਕੋਈ ਫੀਸ

Pradhan Mantri Awas Yojana: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਭਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਸ਼ਹਿਰੀ ਗਰੀਬ ਪਰਿਵਾਰਾਂ ਨੂੰ ਪੱਕਾ ਮਕਾਨ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹਰ ਪਰਿਵਾਰ ਨੂੰ ਆਪਣੀ ਛੱਤ ਦਾ ਸੁਪਨਾ ਸਾਕਾਰ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਨੂੰ ਤਰਜ਼ੀਹ ਦੇ ਕੇ ਹਰੇਕ ਹੱਕਦਾਰ ਤੱਕ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਹ ਰਾਸ਼ੀ ਚਾਰ ਹਿੱਸਿਆਂ ਵਿੱਚ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Home Remedies: ਗਲੇ ਦੀ ਖਰਾਸ਼ ਅਤੇ ਦਰਦ ਤੋਂ ਮਿੰਟਾਂ ’ਚ ਰਾਹਤ ਦੇਣਗੀਆਂ ਇਹ ਤਿੰਨ ਚੀਜ਼ਾਂ, ਸਰਦੀਆਂ ’ਚ ਇਸ ਤਰ੍ਹਾਂ ਕ…

ਸ. ਸੇਖੋਂ ਨੇ ਕਿਹਾ ਕਿ 284 ਪਰਿਵਾਰਾਂ ਨੂੰ ਸੈਕਸ਼ਨ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣਾ ਮਕਾਨ ਬਣਾਉਣ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਘਰ ਦੇ ਨਕਸ਼ੇ ਵੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਦੇ ਦਫਤਰ ਵਿੱਚੋਂ ਬਿਨ੍ਹਾਂ ਫੀਸ ਦੇ ਪਾਸ ਕੀਤੇ ਜਾਣਗੇ। ਉਹਨਾਂ ਨੇ ਨਗਰ ਕੌਂਸਲ ਫ਼ਰੀਦਕੋਟ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੋਜਨਾ ਤਹਿਤ ਸਾਰੇ ਕੰਮ ਪਾਰਦਰਸ਼ੀਤਾ ਨਾਲ ਕਰਨਾ ਸਰਕਾਰ ਦੀ ਪਹਿਲ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਪ੍ਰਧਾਨ ਨਗਰ ਕੌਂਸਲ ਸ. ਨਰਿੰਦਰਪਾਲ ਸਿੰਘ ਨਿੰਦਾ, ਐਮ.ਸੀ. ਵਿਜੇ ਛਾਬੜਾ, ਅਮਰਜੀਤ ਸਿੰਘ ਪਰਮਾਰ, ਈ.ਓ ਸ੍ਰੀ ਰਾਕੇਸ਼ ਕੰਬੋਜ ਤੋਂ ਇਲਾਵਾ ਲਾਭਪਾਤਰੀ ਹਾਜ਼ਰ ਸਨ। Pradhan Mantri Awas Yojana

Faridkot News: ਤਲਵੰਡੀ ਰੋਡ ਨਹਿਰ ’ਤੇ ਬਣੇ ਪੁੱਲ ਨੂੰ ਵਿਧਾਇਕ ਸੇਖੋਂ ਨੇ ਆਰਜ਼ੀ ਤੌਰ ’ਤੇ ਆਵਾਜਾਈ ਲਈ ਖੋਲ੍ਹਿਆ
ਬਾਬਾ ਫਰੀਦ ਆਗਮਨ ਪੁਰਬ ’ਤੇ ਲੋਕਾਂ ਦੀ ਸਹੂਲਤ ਲਈ ਲਿਆ ਫੈਸਲਾ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਫ਼ਰੀਦ ਜੀ ਦੇ ਸਾਲਾਨਾ ਆਗਮਨ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਤਲਵੰਡੀ ਰੋਡ ਉੱਤੇ ਸਥਿਤ ਨਹਿਰ ਦੇ ਪੁਲ ਨੂੰ ਆਵਾਜਾਈ ਲਈ ਆਰਜ਼ੀ ਤੌਰ ’ਤੇ ਚਾਲੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਵਿਧਾਇਕ ਸ. ਗੁਰਿਦੱਤ ਸਿੰਘ ਸੇਖੋਂ ਨੇ ਦਿੱਤੀ। ਇਸ ਮੌਕੇ ਆਪਣੇ ਸੰਬੋਧਨ ’ਚ ਵਿਧਾਇਕ ਸ. ਸੇਖੋ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦੌਰਾਨ ਫ਼ਰੀਦਕੋਟ ’ਚ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਆਉਂਦੀ ਹੈ, ਜਿਸ ਕਾਰਨ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਪੁਲ ਦੀ ਵਰਤੋਂ ਬਹੁਤ ਜ਼ਰੂਰੀ ਸੀ।

ਪੁਲ ਦਾ ਕੰਮ ਪੂਰਾ ਹੋਣ ’ਤੇ ਜਲਦੀ ਕੀਤਾ ਜਾਵੇਗਾ ਲੋਕ ਅਰਪਣ

ਉਨ੍ਹਾਂ ਕਿਹਾ ਕਿ ਪੁੱਲ ਆਰਜ਼ੀ ਤੌਰ ’ਤੇ ਖੁੱਲ੍ਹਣ ਨਾਲ ਸ਼ਹਿਰ ਵਿੱਚ ਟ੍ਰੈਫ਼ਿਕ ਘੱਟ ਹੋਵੇਗਾ ਅਤੇ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ/ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਗਮਨ ਪੁਰਬ ਨੂੰ ਸ਼ਾਂਤੀਪੂਰਨ, ਸੁਚੱਜੇ ਅਤੇ ਸਹੂਲਤਪੂਰਣ ਢੰਗ ਨਾਲ ਮਨਾਉਣ ਲਈ ਪੱਕੇ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਪੁੱਲ ਦਾ ਰਹਿੰਦਾ ਕੰਮ ਮੇਲੇ ਤੋਂ ਬਾਅਦ ਮੁਕੰਮਲ ਕਰ ਲਿਆ ਜਾਵੇਗਾ ਅਤੇ ਪੁਲ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹਿਣਗੇ।

ਇਹ ਵੀ ਪੜ੍ਹੋ: Punjab: ਪੰਜਾਬ ਸਰਕਾਰ ਦੀ ਨਵੀਂ ਪਹਿਲ, ਬੱਸ ਸਟੈਂਡ ’ਤੇ ਮਿਲਣਗੀਆਂ ਇਹ ਸਹੂਲਤਾਂ!

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਐੱਮ ਸੀ ਵਿਜੇ ਛਾਬੜਾ, ਗੁਰਪ੍ਰੀਤ ਸੱਗੂ, ਸਰਪੰਚ ਗੁਰਸ਼ਰਨ ਸਿੰਘ, ਸਰਪੰਚ ਰਾਜਦੀਪ ਸਿੰਘ, ਸਰਪੰਚ ਬਲਜੀਤ ਸਿੰਘ, ਮਨਜਿੰਦਰ ਸਿੰਘ, ਰਜਿੰਦਰ ਸਿੰਘ ਰਿੰਕੂ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ ਸਾਧਾਵਾਲਾ, ਅਮਰਜੀਤ ਸਿੰਘ, ਸਰਬਜੀਤ ਸਿੰਘ ਬਰਾੜ, ਰਵਦੀਪ ਸਿੰਘ ਘੋਨੀਵਾਲਾ, ਗੁਰਜੰਟ ਸਿੰਘ ਚੀਮਾ, ਗੁਰਜੀਤ ਮਚਾਕੀ, ਗੁਰਮੇਲ ਸਿੰਘ ਅਤੇ ਗੁਰਪ੍ਰੀਤ ਸਿੰਘ ਧਾਲੀਵਾਲ ਤੇ ਹੋਰ ਹਾਜ਼ਰ ਸਨ। Faridkot News