Punjab Congress News - Sach Kahoon Punjabi

Punjab Congress News: ਚੋਣ ਜ਼ਾਬਤਾ ਲੱਗਣ ਉਪਰੰਤ ਸੱਤਾਧਾਰੀਆਂ ਨੂੰ ਅਸਲੀਅਤ ਦਾ ਲੱਗੇਗਾ ਪਤਾ : ਸੱਚਰ
Punjab Congress News: (ਰਾਜਨ ਮਾਨ) ਅੰਮ੍ਰਿਤਸਰ। ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਸਰਕਾਰੀ ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਦਾਅਵਿਆਂ ਰਾਹੀਂ ਲੋਕਾਂ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਹੋ ਸਕਦੀਆਂ ਹਨ, ਪਰ ਚੋਣ ਜ਼ਾਬਤਾ ਲੱਗਣ ਉਪਰੰਤ ਸੱਤਾਧਾਰੀਆਂ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਅਸਲੀ ਪਤਾ ਲੱਗੇਗਾ।

ਸੱਚਰ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਿਲੀਆਂ ਸਹੂਲਤਾਂ ਵਿਚਲਾ ਫ਼ਰਕ ਹੁਣ ਲੋਕ ਖੁਦ ਮਹਿਸੂਸ ਕਰ ਰਹੇ ਹਨ। ਨਸ਼ੇ ਦੇ ਖਾਤਮੇ, ਕਾਨੂੰਨ-ਵਿਵਸਥਾ, ਰਿਸ਼ਵਤਖੋਰੀ, ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਅੱਜ ਵੀ ਪੰਜਾਬ ਦੇ ਲੋਕਾਂ ਲਈ ਵੱਡੇ ਸਵਾਲ ਬਣੇ ਹੋਏ ਹਨ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵੱਡੇ-ਵੱਡੇ ਵਾਅਦੇ ਕਰਦੇ ਸਨ, ਅੱਜ ਉਨ੍ਹਾਂ ਨੂੰ ਆਪਣੇ ਹੀ ਵਾਅਦਿਆਂ ਦਾ ਜਵਾਬ ਦੇਣ ਤੋਂ ਭੱਜਣ ਦੀ ਬਜਾਏ ਪੰਜਾਬ ਦੇ ਲੋਕਾਂ ਸਾਹਮਣੇ ਸਾਢੇ ਚਾਰ ਸਾਲਾਂ ਦਾ ਪੂਰਾ ਲੇਖਾ-ਜੋਖਾ ਪੇਸ਼ ਕਰਨਾ ਚਾਹੀਦਾ ਹੈ। ਸੱਚਰ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਉਹ ਪੜਾਅ ਹਨ ਜਿੱਥੇ ਇਸ਼ਤਿਹਾਰ ਨਹੀਂ, ਕੰਮ ਬੋਲਦਾ ਹੈ ਅਤੇ ਭਾਸ਼ਣ ਨਹੀਂ, ਕਾਰਗੁਜ਼ਾਰੀ ਦਾ ਹਿਸਾਬ ਹੁੰਦਾ ਹੈ। ਪੰਜਾਬ ਦੇ ਲੋਕ ਹੁਣ ਸਿਆਸੀ ਬਿਆਨਾਂ ਦੀ ਬਜਾਏ ਆਪਣੇ ਤਜ਼ਰਬੇ ਦੇ ਆਧਾਰ ’ਤੇ ਫ਼ੈਸਲਾ ਕਰਨਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਪਿੰਡ-ਪਿੰਡ ਅਤੇ ਘਰ-ਘਰ ਜਾਵੇਗੀ ਅਤੇ ਸਰਕਾਰ ਤੋਂ ਹਰ ਵੱਡੇ ਵਾਅਦੇ ਦਾ ਹਿਸਾਬ ਮੰਗੇਗੀ। “ਹੁਣ ਲੋਕਾਂ ਨੂੰ ਵਾਅਦਿਆਂ ਦੀਆਂ ਸੂਚੀਆਂ ਨਹੀਂ ਚਾਹੀਦੀਆਂ, ਉਹ ਪੁੱਛਣਗੇ—ਕੀ ਵਾਅਦਾ ਕੀਤਾ ਸੀ ਤੇ ਕੀ ਪੂਰਾ ਕੀਤਾ? ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੱਤਾ ਦੇ ਦਫ਼ਤਰਾਂ ਦੀ ਨਹੀਂ, ਲੋਕਾਂ ਦੀ ਕਚਹਿਰੀ ਲੱਗੇਗੀ ਅਤੇ ਉਸ ਕਚਹਿਰੀ ਵਿੱਚ ਹਰ ਸਵਾਲ ਦਾ ਜਵਾਬ ਦੇਣਾ ਪਵੇਗਾ।”

ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਨਵਦੀਪ ਸਿੰਘ ਸੋਨਾ ਮਜੀਠਾ, ਬਲਾਕ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆ,ਝਿਲਮਿਲ ਸਿੰਘ ਬਾਠ ਸਾਧਪੁਰ, ਸੋਨੀ ਗਿੱਲ ਪੰਧੇਰ , ਪਲਵਿੰਦਰ ਸਿੰਘ ਫੌਜੀ , ਅਰਸ਼ ਮਜੀਠਾ ਅਤੇ ਯੂਥ ਕਾਂਗਰਸ ਦੇ ਆਗੂ ਸ਼ਰਨਜੀਤ ਸਿੰਘ ਸੰਨੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Punjab Congress News: ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੀ ਸ਼ੁਰੂਆਤ ’ਚ ਹੀ ਛਿੜਿਆ ਵਿਵਾਦ
Punjab Congress News:

Punjab Congress News: ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੀ ਸ਼ੁਰੂਆਤ ’ਚ ਹੀ ਛਿੜਿਆ ਵਿਵਾਦ

ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਮਾਲੇਰਕੋਟਲਾ ਵਿਖੇ ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਅਭਿਆਨ ਤਹਿਤ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਉਸ ਸਮੇਂ ਵਿਵਾਦਾਂ ਵਿੱਚ ਘਿਰ ਗਈ, ਜਦੋਂ ਸਟੇਜ ’ਤੇ ਚੜ੍ਹਨ ਨੂੰ ਲੈ ਕੇ ਕਾਂਗਰਸ ਦੇ ਦੋ ਧੜਿਆਂ ਨਾਲ ਸਬੰਧਤ ਨੇਤਾ ਅਤੇ ਵਰਕਰ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਧਿਰਾਂ ਦੇ ਸਮਰਥਕਾਂ ਵੱਲੋਂ ਆਪਣੇ-ਆਪਣੇ ਨੇਤਾਵਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ ਕੁਝ ਸਮੇਂ ਲਈ ਪ੍ਰੋਗਰਾਮ ਵਾਲੀ ਥਾਂ ’ਤੇ ਤਣਾਅਪੂਰਨ ਮਾਹੌਲ ਬਣਿਆ ਰਿਹਾ।

ਜਾਣਕਾਰੀ ਅਨੁਸਾਰ, ਪ੍ਰੋਗਰਾਮ ਦੌਰਾਨ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਜਦੋਂ ਸਟੇਜ ਵੱਲ ਜਾਣ ਲੱਗੇ ਤਾਂ ਉੱਥੇ ਮੌਜੂਦ ਰਜ਼ੀਆ ਸੁਲਤਾਨਾ ਦੇ ਧੜੇ ਨਾਲ ਸਬੰਧਤ ਕੁਝ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਸਟੇਜ ’ਤੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਦੀ ਸਥਿਤੀ ਬਣ ਗਈ ਅਤੇ ਮੌਕੇ ’ਤੇ ਮੌਜ਼ੂਦ ਸਮਰਥਕਾਂ ਨੇ ਆਪਣੇ-ਆਪਣੇ ਆਗੂਆਂ ਦੇ ਹੱਕ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਦੇਖਦੇ ਹੀ ਦੇਖਦੇ ਮਾਹੌਲ ਗਰਮਾ ਗਿਆ ਅਤੇ ਮੁੱਖ ਮੰਚ ਦੇ ਸਾਹਮਣੇ ਵਰਕਰਾਂ ਵਿੱਚ ਕਾਫ਼ੀ ਹਲਚਲ ਦੇਖਣ ਨੂੰ ਮਿਲੀ। ਇੱਕ ਪਾਸੇ ਜਸਵੀਰ ਸਿੰਘ ਜੱਸੀ ਦੇ ਸਮਰਥਕ ਉਨ੍ਹਾਂ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਰਹੇ, ਜਦੋਂਕਿ ਦੂਜੇ ਪਾਸੇ ਰਜ਼ੀਆ ਸੁਲਤਾਨਾ ਦੇ ਸਮਰਥਕਾਂ ਵੱਲੋਂ ਵੀ ਆਪਣੇ ਆਗੂ ਦੇ ਸਮਰਥਨ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਸਥਿਤੀ ਨੂੰ ਵਿਗੜਦਾ ਦੇਖ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਖ਼ੁਦ ਸਟੇਜ ਤੋਂ ਹੇਠਾਂ ਆ ਕੇ ਮੌਕੇ ’ਤੇ ਮੌਜ਼ੂਦ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਨਾ ਪਿਆ। ਉਨ੍ਹਾਂ ਨੇ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਪਾਰਟੀ ਦੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ। ਹਾਲਾਂਕਿ ਇਸ ਤੋਂ ਬਾਅਦ ਵੀ ਕੁਝ ਸਮੇਂ ਤੱਕ ਦੋਵਾਂ ਧਿਰਾਂ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਜਾਰੀ ਰਹੀ।

ਇਹ ਵੀ ਪੜ੍ਹੋ: Grenade Attack Case: ਸੀਆਈ ਜਲੰਧਰ ਤੇ ਬਟਾਲਾ ਪੁਲਿਸ ਨੇ ਗ੍ਰਨੇਡ ਹਮਲੇ ’ਚ ਸ਼ਾਮਲ ਤੀਜ਼ਾ ਮੁਲਜ਼ਮ ਕੀਤਾ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਅਭਿਆਨ ਦਾ ਮੁੱਖ ਉਦੇਸ਼ ਕਾਂਗਰਸ ਦੇ ਸੰਗਠਨ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨਾ ਅਤੇ ਵਰਕਰਾਂ ਨੂੰ ਇਕਜੁੱਟ ਕਰਨਾ ਹੈ। ਪਰ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਹੀ ਸਾਹਮਣੇ ਆਈ ਇਹ ਤਕਰਾਰ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਲੈ ਕੇ ਸਿਆਸੀ ਚਰਚਾ ਦਾ ਵਿਸ਼ਾ ਬਣ ਗਈ। ਹੁਣ ਦੇਖਣਾ ਹੋਵੇਗਾ ਕਿ ਪਾਰਟੀ ਲੀਡਰਸ਼ਿਪ ਮਾਲੇਰਕੋਟਲਾ ਵਿੱਚ ਵੱਖ-ਵੱਖ ਧੜਿਆਂ ਵਿਚਕਾਰ ਪੈਦਾ ਹੋਏ ਇਸ ਤਣਾਅ ਨੂੰ ਕਿਸ ਤਰ੍ਹਾਂ ਸੁਲਝਾਉਂਦੀ ਹੈ।

Punjab Congress News: ਪੰਜਾਬ ਕਾਂਗਰਸ ’ਚ ਅਨੁਸ਼ਾਸਨਹੀਣਤਾ ਨੇ ਤੋੜੀਆਂ ਹੱਦਾਂ, ਇੰਚਾਰਜ਼ ਲਈ ਲੱਗੇ ‘ਗੋ ਬੈਕ’ ਦੇ ਨਾਅਰੇ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਾਂਗਰਸ ਪਾਰਟੀ ’ਚ ਅਨੁਸ਼ਾਸਨਹੀਣਤਾ ਪਹਿਲੀ ਵਾਰ ਆਪਣੀ ਹਰ ਹੱਦ ਨੂੰ ਪਾਰ ਕਰਦੀ ਨਜ਼ਰ ਆ ਰਹੀ ਹੈ, ਕਿਉਂਕਿ ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਜਾਂ ਫਿਰ ਕਾਂਗਰਸ ਦੇ ਹੀ ਮੁੱਖ ਮੰਤਰੀ ਖ਼ਿਲਾਫ਼ ਗੁੱਟਬਾਜ਼ੀ ਜਰੂਰ ਹੋਈ ਸੀ ਪਰ ਪਾਰਟੀ ਦੇ ਅੰਦਰ ਬੈਠ ਕੇ ਹੀ ਜਿਆਦਾਤਰ ਬਿਆਨਬਾਜ਼ੀ ਹੁੰਦੀ ਰਹੀ ਹੈ ਪਰ ਪਹਿਲੀ ਵਾਰ ਕਾਂਗਰਸ ਪਾਰਟੀ ਦੇ ਪ੍ਰੋਗਰਾਮਾਂ ’ਚ ਲਗਾਤਾਰ ਇਸ ਤਰੀਕੇ ਸੂਬਾ ਪ੍ਰਧਾਨ ਦਾ ਨਾ ਸਿਰਫ਼ ਵਿਰੋਧ ਹੋ ਰਿਹਾ ਹੈ, ਸਗੋਂ ਮੌਕੇ ’ਤੇ ਹਾਜ਼ਰ ਕਾਂਗਰਸ ਇੰਚਾਰਜ਼ ਖ਼ਿਲਾਫ਼ ਹੀ ‘ਗੋ ਬੈਕ’ ਤੱਕ ਦਾ ਨਾਅਰੇ ਲੱਗਦੇ ਨਜ਼ਰ ਆ ਰਹੇ ਹਨ।

ਪੰਜਾਬ ’ਚ ਇਸ ਤਰੀਕੇ ਨਾਲ ਹੋ ਰਹੇ ਹਰ ਜ਼ਿਲ੍ਹੇ ’ਚ ਵਿਰੋਧ ਨੂੰ ਦੇਖ ਕੇ ਦਿੱਲੀ ਤੱਕ ਕਾਂਗਰਸ ਹਾਈ ਕਮਾਨ ਪਰੇਸ਼ਾਨ ਹੈ ਕਿ ਹੁਣ ਇਸ ਸਥਿਤੀ ’ਚੋਂ ਕਿਵੇਂ ਬਾਹਰ ਆਇਆ ਜਾਵੇ।

Read Also : ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ: ਕੇਜਰੀਵਾਲ

ਦੂਜੇ ਪਾਸੇ ਕਾਂਗਰਸ ਇੰਚਾਰਜ਼ ਭੁਪੇਸ਼ ਬਘੇਲ ਵੀ ਇਸ ਗੁੱਟਬਾਜ਼ੀ ਨੂੰ ਕੰਟਰੋਲ ਕਰਨ ’ਚ ਅਸਫ਼ਲ ਹੁੰਦੇ ਨਜ਼ਰ ਆ ਰਹੇ ਹਨ ਤਾਂ ਹੁਣ ਉਨ੍ਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨਗੀ ਦੀ ਸੀਟ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਇਮ ਰੱਖਣ ਦਾ ਫੈਸਲਾ ਕਰਨ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੂੰ ਹੀ ਪੰਜਾਬ ’ਚ ਆਪਣੀ ਪਾਰਟੀ ’ਚ ਅੰਦਰੂਨੀ ਗੁੱਟਬਾਜ਼ੀ ਤੇ ਵਿਰੋਧ ਦਾ ਵੱਡੇ ਪੱਧਰ ’ਤੇ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰ ਜ਼ਿਲ੍ਹੇ ’ਚ ਪਹੁੰਚ ਕਰਦੇ ਹੋਏ ਬੂਥ ਪੱਧਰ ’ਤੇ ਪਾਰਟੀ ਨੂੰ ਤਾਕਤਵਰ ਬਣਾਉਣ ਦਾ ਸੂਬਾ ਕਾਂਗਰਸ ਨੇ ਪ੍ਰੋਗਰਾਮ ਬਣਾਇਆ ਸੀ ਤਾਂ ਕਾਂਗਰਸ ਹਾਈ ਕਮਾਨ ਨੇ ਇਹਨਾਂ ਸਾਰੇ ਪ੍ਰੋਗਰਾਮਾਂ ’ਚ ਕਾਂਗਰਸ ਇੰਚਾਰਜ਼ ਭੁਪੇਸ਼ ਬਘੇਲ ਨੂੰ ਭੇਜਣ ਦਾ ਫੈਸਲਾ ਲਿਆ ਤਾਂਕਿ ਉਨ੍ਹਾਂ ਦੀ ਮੌਜ਼ੂਦਗੀ ’ਚ ਕਾਂਗਰਸ ਦੀ ਗੁੱਟਬਾਜ਼ੀ ਬਾਹਰ ਨਾ ਆਵੇ ਤੇ ਨਰਾਜ਼ ਆਗੂਆਂ ਨੂੰ ਸ਼ਾਂਤ ਵੀ ਕੀਤਾ ਜਾ ਸਕੇ।

ਭੁਪੇਸ਼ ਬਘੇਲ ਦੇ ਪੰਜਾਬ ’ਚ ਪੁੱਜਣ ਤੋਂ ਬਾਅਦ ਜਿਹੜੇ ਵੀ ਜ਼ਿਲੇ੍ਹ ’ਚ ਪ੍ਰੋਗਰਾਮ ਹੋ ਰਿਹਾ ਹੈ, ਉੱਥੇ ਭਾਰੀ ਹੰਗਾਮਾ ਹੋਣ ਦੇ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲਗਾਤਾਰ ਅਨੁਸ਼ਾਸਨ ਤੋੜਦੇ ਹੋਏ ਚਰਨਜੀਤ ਸਿੰਘ ਚੰਨੀ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਵੀਰਵਾਰ ਨੂੰ ਲੁਧਿਆਣਾ ਵਿਖੇ ਹੋਏ ਪ੍ਰੋਗਰਾਮ ’ਚ ਪਹਿਲੀ ਵਾਰ ਕਾਂਗਰਸ ਇੰਚਾਰਜ਼ ਭੁਪੇਸ਼ ਬਘੇਲ ਦੇ ਹੀ ‘ਗੋ ਬੈਕ’ ਦੇ ਨਾਅਰੇ ਲੱਗ ਗਏ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਕਿ ਪਹਿਲੀ ਵਾਰ ਕਾਂਗਰਸ ਪਾਰਟੀ ਦੇ ਇੰਚਾਰਜ਼ ਨਾਲ ਇਸ ਤਰੀਕੇ ਦੀ ਅਨੁਸ਼ਾਸਨਹੀਣਤਾ ਹੋਈ ਹੋਵੇ। ਲੁਧਿਆਣਾ ਵਿਖੇ ਖ਼ਰਾਬ ਹੋਏ ਮਾਹੌਲ ਤੋਂ ਬਾਅਦ ਦਿੱਲੀ ’ਚ ਇਸ ਦੀ ਸੂਚਨਾ ਵੀ ਦੇ ਦਿੱਤੀ ਗਈ ਹੈ ਪਰ ਕਾਂਗਰਸ ਹਾਈ ਕਮਾਨ ਵੱਲੋਂ ਵੀ ਇਸ ਸਮੇਂ ਕੋਈ ਵੱਡਾ ਫੈਸਲਾ ਨਹੀਂ ਕੀਤਾ ਜਾ ਰਿਹਾ।

ਕਾਂਗਰਸ ਦੀ ਗੁੱਟਬਾਜ਼ੀ ਦਾ ਸਿੱਧਾ ਫਾਇਦਾ ਆਮ ਆਦਮੀ ਪਾਰਟੀ ਨੂੰ  ਪੰਜਾਬ ਵਿਧਾਨ ਸਭਾ ਚੋਣਾਂ ’ਚ ਸਭ ਤੋਂ ਵੱਡੀ ਟੱਕਰ ਕਾਂਗਰਸ ਤੇ ਆਮ ਆਦਮੀ ਪਾਰਟੀ ’ਚ ਹੀ ਮੰਨੀ ਜਾ ਰਹੀ ਹੈ ਪਰ ਬੀਤੇ 30 ਦਿਨਾਂ ’ਚ ਕਾਂਗਰਸ ਪਾਰਟੀ ’ਚ ਜਿਸ ਤਰੀਕੇ ਦੀ ਅਨੁਸ਼ਾਸਨਹੀਣਤਾ ਤੇ ਗੁੱਟਬਾਜ਼ੀ ਚੱਲ ਰਹੀ ਹੈ, ਉਸ ਦਾ ਫਾਇਦਾ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਨੂੰ ਹੋ ਰਿਹਾ ਹੈ, ਕਿਉਂਕਿ ਕਾਂਗਰਸ ਪਾਰਟੀ ’ਚ ਚੱਲ ਰਹੇ ਆਪਸੀ ਕਲੇਸ਼ ਨੂੰ ਦੇਖਦੇ ਹੋਏ ਵੋਟਰ ਕਾਂਗਰਸ ਪਾਰਟੀ ਤੋਂ ਦੂਰੀ ਬਣਾ ਸਕਦਾ ਹੈ ਤਾਂ ਕਾਂਗਰਸ ਪਾਰਟੀ ਦਾ ਵਰਕਰ ਵੀ ਹੌਂਸਲਾ ਛੱਡ ਰਿਹਾ ਹੈ, ਜਿਸ ਕਾਰਨ ਹੀ ਆਮ ਆਦਮੀ ਪਾਰਟੀ ਕਾਫ਼ੀ ਜਿਆਦਾ ਖ਼ੁਸ਼ ਹੈ, ਕਿਉਂਕਿ ਇਸ ਤਰ੍ਹਾਂ ਦੇ ਮਾਹੌਲ ’ਚ ਉਹ ਕਾਫ਼ੀ ਜਿਆਦਾ ਚੰਗੀ ਸਥਿਤੀ ’ਚ ਪਹੁੰਚ ਸਕਦੇ ਹਨ।

ਹੰਗਾਮਾ ਕਰਨ ਵਾਲੇ ਕਾਂਗਰਸੀਆਂ ਖ਼ਿਲਾਫ਼ ਕੀਤੀ ਜਾਏਗੀ ਕਾਰਵਾਈ: ਭੁਪੇਸ਼ ਬਘੇਲ

ਕਾਂਗਰਸ ਪਾਰਟੀ ਦੇ ਇੰਚਾਰਜ਼ ਭੁਪੇਸ਼ ਬਘੇਲ ਨੇ ਵੀ ਕਿਹਾ ਹੈ ਕਿ ਇਸ ਤਰੀਕੇ ਦੀ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਕਰਨਾ ਮੁਸ਼ਕਿਲ ਹੈ ਤੇ ਜਿਹੜੇ ਵੀ ਕਾਂਗਰਸ ਦੇ ਲੀਡਰ ਇਸ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਉਹ ਸਿਰਫ਼ ਚੁੱਪ ਸਨ ਪਰ ਹੁਣ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਣਗੇ।

Punjab Congress News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਪਾਰਟੀ ਦੋਫਾੜ, ਚੰਨੀ ਦੇ ਘਰ ਪਹੁੰਚੇ ਕਈ ਸਾਬਕਾ ਵਿਧਾਇਕ ਤੇ ਸੰਸਦ ਮੈਂਬਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਦੀ ਚੋਣ ਨਾ ਕਰਦੇ ਹੋਏ ਰਾਜਾ ਵੜਿੰਗ ਨੂੰ ਹੀ ਪ੍ਰਧਾਨ ਬਣੇ ਰਹਿਣ ਦਾ ਫੈਸਲਾ ਲੈਣਾ ਕਾਂਗਰਸ ਹਾਈ ਕਮਾਨ ਨੂੰ ਭਾਰੀ ਪੈ ਸਕਦਾ ਹੈ ਕਿਉਂਕਿ ਪੰਜਾਬ ਵਿੱਚ ਕਾਂਗਰਸ ਦੋ ਫਾੜ ਹੋ ਗਈ ਹੈ। ਹਾਲਾਤ ਇਹ ਪੈਦਾ ਹੋ ਗਏ ਹਨ ਕਿ ਚਰਨਜੀਤ ਸਿੰਘ ਚੰਨੀ ਦੀ ਹਿਮਾਇਤ ਵਿੱਚ ਪਿਛਲੀ ਕਾਂਗਰਸ ਸਰਕਾਰ ਦੀ ਅੱਧੀ ਕੈਬਨਟ ਚਰਨਜੀਤ ਸਿੰਘ ਚੰਨੀ ਦੇ ਘਰ ਵਿੱਚ ਪੁੱਜ ਚੁੱਕੀ ਹੈ ਤਾਂ ਇੱਕ ਦਰਜਨ ਤੋਂ ਵੱਧ ਸਾਬਕਾ ਵਿਧਾਇਕ ਅਤੇ ਕਈ ਸੰਸਦ ਮੈਂਬਰ ਵੀ ਚਰਨਜੀਤ ਸਿੰਘ ਚੰਨੀ ਦੇ ਘਰ ਪਹੁੰਚ ਚੁੱਕੇ ਹਨ।

ਚਰਨਜੀਤ ਸਿੰਘ ਚੰਨੀ ਦੇ ਘਰ ਇਸ ਸਮੇਂ ਬਾਗੀ ਸੁਰ ਅਲਾਪਦੇ ਹੋਏ ਮੀਟਿੰਗ ਹੋਣ ਜਾ ਰਹੀ ਹੈ। ਇੱਥੇ ਫੈਸਲਾ ਲਿਆ ਜਾਏਗਾ ਕਿ ਭਵਿੱਖ ਵਿੱਚ ਕਿਸ ਤਰੀਕੇ ਨਾਲ ਕੰਮ ਕਰਨਾ ਹੈ ਜਾਂ ਫਿਰ ਨਹੀਂ ਕਰਨਾ ਹੈ। ਹਾਲਾਂਕਿ ਕੁਝ ਸਾਬਕਾ ਮੈਂਬਰਾਂ ਨੇ ਬਗਾਵਤੀ ਸੁਰ ਦੀ ਗੱਲ ਨੂੰ ਨਕਾਰਦੇ ਹੋਏ ਇਹ ਵੀ ਕਿਹਾ ਕਿ ਇਹ ਤਾਂ ਸਿਰਫ ਇੱਕ ਮੀਟਿੰਗ ਹੈ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਹੀ ਸੱਦੀ ਗਈ ਹੈ ਇਸ ਵਿੱਚ ਬਗਾਵਤ ਵਾਲੀ ਕੋਈ ਗੱਲ ਨਹੀਂ ਹੈ ਜਦੋਂ ਕਿ ਕੁਝ ਵਿਧਾਇਕ ਸਾਫ ਤੌਰ ’ਤੇ ਕਹਿ ਕੇ ਗਏ ਹਨ ਕਿ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਉਹਨਾਂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਅਤੇ ਭਵਿੱਖ ਦੇ ਮੁੱਖ ਮੰਤਰੀ ਦੇ ਰੂਪ ਤੋਂ ਇਲਾਵਾ ਕੋਈ ਵੀ ਨਹੀਂ ਚਾਹੀਦਾ।

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਘਰ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸਾਬਕਾ ਵਿਧਾਇਕ ਓਪੀ ਸੋਨੀ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਾਬਕਾ ਵਿਧਾਇਕ ਜੋਗਿੰਦਰ ਪਾਲ, ਸਾਬਕਾ ਵਿਧਾਇਕ ਦਵਿੰਦਰ ਘੁਬਾਇਆ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਪੁੱਜੇ ਹੋਏ ਹਨ।

Punjab Congress News: ਮੁੱਖ ਮੰਤਰੀ ਦੇ ਬਿਆਨਾਂ ਨਾਲ ਪੰਜਾਬ ਦੀ ਛਵੀਂ ਨੂੰ ਹੋਇਆ ਨੁਕਸਾਨ : ਨਾਗਰਾ, ਰਾਮਗੜ੍ਹ
Punjab Congress News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸਨਰ ਫਤਹਿਗੜ੍ਹ ਸਾਹਿਬ ਰਾਹੀਂ ਪੰਜਾਬ ਦੇ ਗਵਰਨਰ ਦੇ ਨਾਂਅ ਮੰਗ-ਪੱਤਰ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਹਾਰ ’ਤੇ ਸਖਤ ਸਵਾਲ ਖੜ੍ਹੇ ਕੀਤੇ।

ਆਗੂਆਂ ਨੇ ਕਿਹਾ ਕਿ 1 ਮਈ ਨੂੰ ਮਜ਼ਦੂਰ ਦਿਵਸ ਵਾਲੇ ਦਿਨ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸਨ ਦੌਰਾਨ ਜੋ ਕੁਝ ਵਾਪਰਿਆ, ਉਹ ਸਿਰਫ ਸ਼ਰਮਨਾਕ ਹੀ ਨਹੀਂ, ਸਗੋਂ ਪੰਜਾਬ ਦੇ ਲੋਕਤੰਤਰ ’ਤੇ ਕਾਲਾ ਦਾਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨਸ਼ੇ ਦੀ ਹਾਲਤ ’ਚ ਹਾਊਸ ’ਚ ਪਹੁੰਚੇ ਅਤੇ ਉਨ੍ਹਾਂ ਦੀ ਹਾਲਤ ਅਜਿਹੀ ਸੀ ਕਿ ਉਹ ਢੰਗ ਨਾਲ ਬੋਲਣ ਜਾਂ ਖੜ੍ਹੇ ਹੋਣ ’ਚ ਵੀ ਅਸਮਰੱਥ ਦਿਖੇ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਇਸ ਘਟਨਾ ਨੇ ਸਾਰੀ ਦੁਨੀਆ ’ਚ ਪੰਜਾਬ ਦੀ ਬੇਇੱਜ਼ਤੀ ਕਰਵਾਈ ਹੈ। ਵਿਦੇਸਾਂ ’ਚ ਵੱਸਦੇ ਪੰਜਾਬੀਆਂ ਤੱਕ ਇਹ ਵੀਡੀਓ ਪਹੁੰਚ ਚੁੱਕੀਆਂ ਹਨ ਤੇ ਹਰ ਪਾਸੇ ਪੰਜਾਬ ਸਰਕਾਰ ਦੀ ਹਾਸੀ ਉਡਾਈ ਜਾ ਰਹੀ ਹੈ। ਇਹ ਕਿਸੇ ਵੀ ਕੀਮਤ ’ਤੇ ਬਰਦਾਸਤਯੋਗ ਨਹੀਂ।

ਇਹ ਵੀ ਪੜ੍ਹੋ: Nandani Sharma: ਚੰਡੀਗੜ੍ਹ ਦੀ ਧੀ ਦਾ ਕਮਾਲ, ਹੁਣ ਵਿਸ਼ਵ ਕੱਪ ’ਚ ਗੂੰਜੇਗਾ ਨੰਦਨੀ ਦਾ ਨਾਂਅ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਵਿਹਾਰ ਉਨ੍ਹਾਂ ਦੇ ਅਹੁਦੇ ਦੀ ਗੰਭੀਰਤਾ ਦੇ ਖਿਲਾਫ ਹੈ ਤੇ ਵਿਧਾਨ ਸਭਾ ਵਰਗੀ ਪਵਿੱਤਰ ਸੰਸਥਾ ਦੀ ਮਰਿਯਾਦਾ ਨੂੰ ਚੱਕਨਾਚੂਰ ਕਰਦਾ ਹੈ। ਉਨ੍ਹਾਂ ਸਪੀਕਰ ਵੱਲੋਂ ਤੁਰੰਤ ਡੋਪ ਟੈਸਟ ਨਾ ਕਰਵਾਉਣ ’ਤੇ ਵੀ ਸਖਤ ਨਾਰਾਜ਼ਗੀ ਜਤਾਈ ਤੇ ਇਸਨੂੰ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ। ਕੁਲਜੀਤ ਸਿੰਘ ਨਾਗਰਾ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਨੇ ਗਵਰਨਰ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਾਮਲੇ ਦੀ ਤੁਰੰਤ ਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਇਸ ਮਾਮਲੇ ’ਤੇ ਚੁੱਪ ਰਹੀ ਤਾਂ ਕਾਂਗਰਸ ਪਾਰਟੀ ਸੜਕਾਂ ’ਤੇ ਉਤਰ ਕੇ ਵੱਡਾ ਸੰਘਰਸ਼ ਕਰੇਗੀ ਤੇ ਲੋਕਾਂ ਨੂੰ ਸੱਚਾਈ ਤੋਂ ਜਾਣੂ ਕਰਵਾਏਗੀ।

ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਜਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਕੁਲਵੰਤ ਸਿੰਘ ਢਿੱਲੋਂ, ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਸਿੰਘ ਜੀਤੀ, ਬਲਾਕ ਪ੍ਰਧਾਨ ਅਮਲੋਹ ਜਗਬੀਰ ਸਿੰਘ ਸਲਾਣਾ, ਬਲਾਕ ਪ੍ਰਧਾਨ ਮੰਡੀ ਗੋਬਿੰਦਗੜ੍ਹ ਸੰਜੀਵ ਦੱਤਾ, ਅਮਨਦੀਪ ਸਿੰਘ ਢੋਲੇਵਾਲ, ਡਾ. ਨਰੇਸ ਚੌਹਾਨ, ਹਰਪ੍ਰੀਤ ਸਿੰਘ ਸੋਨੀ, ਨਾਜਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ ਸੇਵਾ ਦਲ ਗੁਰਚਰਨ ਸਿੰਘ ਚੰਨੀ, ਧਰਮਿੰਦਰ ਸਿੰਘ ਨਬੀਪੁਰ, ਵਿਸਾਖੀ ਰਾਮ, ਨੱਥੂ ਰਾਮ, ਹਰਮਨਦੀਪ ਸਿੰਘ, ਬਲਾਕ ਪ੍ਰਧਾਨ ਖੇੜਾ ਕਿਸਾਨ ਸੈੱਲ ਗੁਰਜੰਟ ਸਿੰਘ ਸਲੇਮਪੁਰ, ਸਾਬਕਾ ਸਰਪੰਚ ਇੰਦਰਜੀਤ ਸਿੰਘ ਬੀਬੀਪੁਰ, ਸਾਬਕਾ ਸਰਪੰਚ ਅਮਰੀਕ ਸਿੰਘ ਨਲੀਨਾ, ਸਾਬਕਾ ਸਰਪੰਚ ਮਲਕੀਤ ਸਿੰਘ, ਮਨਤੇਜ ਸਿੰਘ, ਮੇਵਾ ਸਿੰਘ ਧਨੌਲਾ, ਰਾਜੀਵ ਸਰਮਾ, ਸੰਤ ਰਾਮ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

ਫਤਹਿਗੜ੍ਹ ਸਾਹਿਬ : ਡਿਪਟੀ ਕਮਿਸਨਰ ਫਤਹਿਗੜ੍ਹ ਸਾਹਿਬ ਨੂੰ ਗਵਰਨਰ ਦੇ ਨਾਮ ਮੰਗ ਪੱਤਰ ਦੇਣ ਜਾਣ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਹੋਰ ਕਾਂਗਰਸੀ ਆਗੂ। ਤਸਵੀਰ: ਅਨਿਲ ਲੁਟਾਵਾ

Punjab Congress News: ਮਹਿੰਦਰਪਾਲ ਹੈਪੀ ਪਜਨੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
Punjab Congress News: (ਅਨਿਲ ਲੁਟਾਵਾ) ਅਮਲੋਹ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਯਤਨਾਂ ਸਦਕਾ ਸੀਨੀਅਰ ਕਾਂਗਰਸੀ ਆਗੂ ਮਹਿੰਦਰਪਾਲ ਪਜਨੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ: Ajit Agarkar: ਅਜੀਤ ਅਗਰਕਰ ਨੂੰ ਮਿਲਿਆ ਇਨਾਮ, ਹੁਣ 2027 ਤੱਕ ਬਣੇ ਰਹਿਣਗੇ ਮੁੱਖ ਚੋਣਕਾਰ

ਸਨਮਾਨ ਸਮਾਗਮ ਦੌਰਾਨ ਮਹਿੰਦਰਪਾਲ ਪਜਨੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਪਾਰਟੀ ਹਾਈਕਮਾਨ ਅਤੇ ਹਲਕਾ ਅਮਲੋਹ ਦੀ ਰਹਿਨੁਮਾਈ ਕਰ ਰਹੇ ਕਾਕਾ ਰਣਦੀਪ ਸਿੰਘ ਨਾਭਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਪਜਨੀ ਨੇ ਕਿਹਾ ਕਿ 2027 ’ਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਆਉਣ ਤੱਕ ਵਰਕਰਾਂ ਨੂੰ ਪਾਰਟੀ ਨਾਲ ਜੋੜਦੇ ਰਹਾਂਗੇ ਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁਚਾਉਣ ਲਈ ਪੂਰੀ ਮਿਹਨਤ ਕਰਨਗੇ।  ਇਸ ਮੌਕੇ ਸ਼ਿਵ ਕੁਮਾਰ ਗਰਗ, ਰਾਕੇਸ਼ ਕੁਮਾਰ ਗੋਗੀ, ਭੂਸ਼ਨ ਸ਼ਰਮਾ, ਸ਼ਮਸ਼ੇਰ ਸਿੰਘ ਅੰਨੀਆਂ, ਸੁੱਖਾ ਖੁੰਮਣਾ, ਲਵਪ੍ਰੀਤ ਕਾਹਨਪੁਰਾ, ਪੀਏ ਮਨਪ੍ਰੀਤ ਸਿੰਘ ਮਿੰਟਾ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।

ਅਮਲੋਹ : ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਮਹਿੰਦਰਪਾਲ ਪਜਨੀ ਦਾ ਸਨਮਾਨ ਕਰਦੇ ਹੋਏ।

Punjab Congress News: ‘ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਡਾ. ਅਮਰ ਸਿੰਘ ਤੇ ਰਣਦੀਪ ਨਾਭਾ ਨੇ ਸਾਧੇ ਤਿੱਖੇ ਨਿਸ਼ਾਨੇ
Punjab Congress News: (ਅਨਿਲ ਲੁਟਾਵਾ) ਅਮਲੋਹ। ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਅੱਜ ਐਮਪੀ ਫੰਡ ਵਿੱਚੋਂ ਪਿੰਡ ਭਰਪੂਰਗੜ੍ਹ ਦੀ ਐਸਸੀ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ। ਜਿਸ ਲਈ ਪਿੰਡ ਵਾਸੀਆਂ ਵੱਲੋਂ ਕਾਕਾ ਰਣਦੀਪ ਸਿੰਘ ਨਾਭਾ ਅਤੇ ਐਮ. ਪੀ. ਡਾ.ਅਮਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਤੇਜ ਸਿੰਘ, ਰਾਜੂ ਖਾਂ ਸੁਰਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਲਈ ਕੁੱਝ ਨਹੀਂ ਕੀਤਾ।

ਆਗੂਆਂ ਨੇ ਕਿਹਾ ਕਿ ਬਦਲਾਅ ਦੀ ਉਮੀਦ ਨਾਲ ਬਣੀ ਮੌਜੂਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੇ ਜੀਵਨ ਵਿੱਚ ਕੋਈ ਵੀ ਸਾਰਥਕ ਬਦਲਾਅ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਵਿਕਾਸ ਕਾਰਜ ਵਿੱਚ ਵੀ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ ਤੇ ਲੋਕ ਬੁਨਿਆਦੀ ਸੁਵਿਧਾਵਾਂ ਲਈ ਤਰਸ ਰਹੇ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਸਿਰਫ ਕਾਂਗਰਸ ਪਾਰਟੀ ਹੀ ਪਿੰਡਾਂ ਦਾ ਅਸਲ ਵਿਕਾਸ ਕਰ ਸਕਦੀ ਹੈ ਅਤੇ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰ ਸਕਦੀ ਹੈ।

ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ,ਡਾ.ਹਰਬੰਸ ਸਿੰਘ, ਮੇਜਰ ਸਿੰਘ,ਰਾਏ ਸਿੰਘ, ਹਰਚੰਦ ਸਿੰਘ,ਹਰਪ੍ਰੀਤ ਸਿੰਘ ਗੁਰਧਨਪੁਰ,ਬਿੱਕਰ ਸਿੰਘ ਦੀਵਾ,ਗੁਰਪ੍ਰੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਿੰਕਾ,ਗੁਰਮੀਤ ਸਿੰਘ ਟਿੱਬੀ,ਗੁਰਚਰਨ ਤੰਦਾ ਬੱਧਾ, ਬਲਜਿੰਦਰ ਸਿੰਘ ਭੱਟੋ, ਹਰਨੈਲ ਸਿੰਘ ਰਾਮਗੜ੍ਹ, ਜਸਵੰਤ ਖਨਿਆਣ, ਰਣਜੀਤ ਕੰਜਾਰੀ, ਮਲਕੀਤ ਕਪੂਰਗੜ੍ਹ, ਕਾਲਾ ਕਪੂਰਗੜ੍ਹ,  ਰਣਜੀਤ ਕੋਟਲੀ, ਗੁਰਬਚਨ ਕਾਹਨਪੁਰਾ ਲਵਪ੍ਰੀਤ ਕਾਹਨਪੁਰਾ ਸੁੱਖਾ ਖੁੰਮਣਾ, ਪੀ ਏ ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜ਼ੂਦ ਸਨ।

ਅਮਲੋਹ : ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ’ਤੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਨਾਭਾ, ਪੰਚਾਇਤ ਨੂੰ 5 ਲੱਖ ਦੀ ਰਾਸ਼ੀ ਦਾ ਚੈੱਕ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

Punjab Congress News: ਪਰਮਵੀਰ ਸਿੰਘ ਟਿਵਾਣਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਨਵੀਂ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿੱਚ ਪਰਮਵੀਰ ਸਿੰਘ ਟਿਵਾਣਾ ਨੂੰ ਇਸ ਵਾਰ ਫਿਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦਾ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ।

Punjab Congress News: ਪਰਮਵੀਰ ਸਿੰਘ ਟਿਵਾਣਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ

ਇਹ ਵੀ ਪੜ੍ਹੋ: Social Welfare: ਸੱਤ ਲੋੜਵੰਦਾਂ ਨੂੰ ਮਿਲੀ ਵੱਡੀ ਵਿੱਤੀ ਸਹਾਇਤਾ, ਜਿਨ੍ਹਾਂ ਲਈ ਇਹ ਸੁਸਾਇਟੀ ਬਣੀ ‘ਮਸੀਹਾ’।"

ਪਰਮਵੀਰ ਸਿੰਘ ਟਿਵਾਣਾ ਨੇ ਇਸ ਨਿਯੁਕਤੀ ’ਤੇ ਹਾਈਕਮਾਨ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਆਵਾਜ਼ ਨੂੰ ਲੋਕਾਂ ਤੱਕ ਮਜ਼ਬੂਤੀ ਨਾਲ ਪਹੁੰਚਾਉਣ ਲਈ ਹਮੇਸ਼ਾਂ ਤਿਆਰ ਰਹਿਣਗੇ।
ਫ਼ਤਹਿਗੜ੍ਹ ਸਾਹਿਬ :ਪਰਮਵੀਰ ਸਿੰਘ ਟਿਵਾਣਾ। ਤਸਵੀਰ : ਅਨਿਲ ਲੁਟਾਵਾ

Punjab Congress News: ਅਮਰੀਕ ਸਿੰਘ ਸ਼ੇਰੋਂ ਜ਼ਿਲ੍ਹਾ ਕਾਂਗਰਸ ਕਮੇਟੀ ਐਸਸੀ ਦੇ ਵਾਈਸ ਚੇਅਰਮੈਨ ਨਿਯੁਕਤ
ਪੂਰੀ ਤਨਦੇਹੀ ਨਾਲ ਪਾਰਟੀ ਲਈ ਕੰਮ ਕਰਾਂਗੇ : ਅਮਰੀਕ ਸਿੰਘ ਸ਼ੇਰੋਂ

Punjab Congress News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪਿੰਡ ਸੇਰੋ ਦੇ ਕਾਂਗਰਸੀ ਆਗੂ ਅਮਰੀਕ ਸਿੰਘ ਸ਼ੇਰੋਂ ਨੂੰ ਐਸ.ਸੀ ਡਿਪਾਰਟਮੈਂਟ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਅਮਰੀਕ ਸਿੰਘ ਸ਼ੇਰੋਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਨਿਯੁਕਤੀ ਉਪਰੰਤ ਅਮਰੀਕ ਸਿੰਘ ਸ਼ੇਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਾਬਕਾ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾਂ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨਾਂ ਦੀ ਰਹਿਨੁਮਾਈ ਹੇਠ ਉਨਾਂ ਨੂੰ ਇਸ ਨਿਯੁਕਤੀ ਤੇ ਤੈਨਾਤ ਕੀਤਾ ਗਿਆ ਹੈ ਅਤੇ ਉਹ ਵਿਸ਼ਵਾਸ ਦਬਾਉਂਦੇ ਹਨ ਕਿ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀ ਪਾਰਟੀ ਲਈ ਕੰਮ ਕਰਨਗੇ।

ਇਹ ਵੀ ਪੜ੍ਹੋ: Sports News: ਜ਼ਿਲ੍ਹਾ ਪੱਧਰੀ ਖੇਡਾਂ ’ਚ ਵੈਸਟ ਪੁਆਇੰਟ ਸਕੂਲ ਨੇ ਚੈਂਪੀਅਨ ਬਣ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਇਸ ਮੌਕੇ ਚਮਕੌਰ ਸਿੰਘ ਜ਼ਿਲ੍ਹਾ ਚੇਅਰਮੈਨ ਐਸਸੀ ਡਿਪਾਰਟਮੈਂਟ, ਦਰਸ਼ਨ ਸਿੰਘ ਕਾਂਗੜਾ, ਹਲਕਾ ਇੰਚਾਰਜ ਜਸਵਿੰਦਰ ਸਿੰਘ ਧਿਮਾਨ, ਬਲਾਕ ਪ੍ਰਧਾਨ ਬੂਟਾ ਸਿੰਘ ਬੀਰਕਲਾਂ, ਸੀਨੀਅਰ ਕਾਂਗਰਸੀ ਆਗੂ ਰਣ ਸਿੰਘ ਮਹਿਲ ਕਲਾਂ, ਅੰਮ੍ਰਿਤਪਾਲ ਸਿੰਘ ਢਿੱਲੋ ਸੇਰੋ, ਜਸਵੀਰ ਸਿੰਘ ਸੂਬੇਦਾਰ, ਸਾਬਕਾ ਸਰਪੰਚ ਬਿਕਰ ਸਿੰਘ, ਸਾਬਕਾ ਪੰਚ ਰੂਪ ਸਿੰਘ, ਜਸਵਿੰਦਰ ਸਿੰਘ ਸੇਰੋ, ਨਾਜਮ ਸਿੰਘ ਸੇਰੋ, ਜੱਸ ਸੇਰੋ, ਰਘੂ ਸਿੰਘ ਅਤੇ ਹੋਰਨਾਂ ਵੱਲੋਂ ਮੁਬਾਰਕਬਾਦ ਦਿੱਤੀ ਗਈ ਹੈ। Punjab Congress News