Government Health Insurance Punjab - Sach Kahoon Punjabi

Patiala News: ਸਮੇਂ ਸਿਰ ਇਲਾਜ ਨਾਲ ਕੈਂਸਰ ’ਤੇ ਜਿੱਤ ਦੀ ਕਹਾਣੀ, ਪੜ੍ਹੋ...
Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲ ਦੀ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜ਼ਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬਿਮਾਰੀ ਨਹੀਂ, ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ। ਗੁਰਪਿੰਦਰ ਜੀਤ ਦੇ ਦੱਸਣ ਮੁਤਾਬਿਕ ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਭੱਜ ਕੀਤੀ ਗਈ, ਫਿਰ ਮਾਤਾ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਈ।

ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ, ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ। ਗੁਰਪਿੰਦਰ ਲਈ ਇਹ ਬਹੁਤ ਔਖੀ ਘੜੀ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ ਕਿ ਉਸਨੂੰ ਜਨਮ ਦੇਣ ਤੇ ਪਾਲਣ ਪੋਸਣ ਵਾਲੀ ਮਾਂ ਅੱਜ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੀ ਸੀ। ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਦੇ ਟਾਟਾ ਕੈਂਸਰ ਹਸਪਤਾਲ ਲੈ ਗਿਆ। ਇਲਾਜ ਸ਼ੁਰੂ ਹੋਇਆ, ਪਰ ਪਹਿਲੇ ਹੀ ਝਟਕੇ ’ਚ 60 ਹਜ਼ਾਰ ਰੁਪਏ ਤੋਂ ਵੱਧ ਖਰਚ ਹੋ ਗਏ। ਇੱਕ ਡਰਾਇਵਰ ਦੀ ਸੀਮਤ ਆਮਦਨ ਦੇ ਸਾਹਮਣੇ ਇਹ ਰਕਮ ਪਹਾੜ ਵਰਗੀ ਸੀ। ਹੋਰ ਦੇਰੀ ਨਾ ਕਰਦੇ ਹੋਏ ਗੁਰਪਿੰਦਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਉੱਥੇ ਹੀ ਰਜਿਸਟਰੇਸ਼ਨ ਕਰਵਾ ਲਿਆ। ਕੁਝ ਸਮੇਂ ’ਚ ਹੀ ਉਸ ਦੇ ਮੋਬਾਇਲ ’ਤੇ ਮੈਸੇਜ ਆ ਗਿਆ ਤੇ ਸਮਾਰਟ ਕਾਰਡ ਬਣ ਗਿਆ।

Read Also : Ajit Agarkar: ਅਜੀਤ ਅਗਰਕਰ ਨੂੰ ਮਿਲਿਆ ਇਨਾਮ, ਹੁਣ 2027 ਤੱਕ ਬਣੇ ਰਹਿਣਗੇ ਮੁੱਖ ਚੋਣਕਾਰ

ਇਸ ਤੋਂ ਬਾਅਦ ਜੋ ਹੋਇਆ, ਉਹ ਉਸ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ। ਲੱਖਾਂ ਰੁਪਏ ਦਾ ਇਲਾਜ ਜਿਸ ਵਿੱਚ ਮਹਿੰਗੇ ਟੈਸਟ, ਵਾਰ-ਵਾਰ ਕੀਮੋਥੈਰੇਪੀ, ਦਵਾਈਆਂ, ਆਪਰੇਸ਼ਨ, ਆਈਸੀਯੂ, ਵੈਂਟੀਲੇਟਰ ਤੇ ਹਸਪਤਾਲ ’ਚ ਰਹਿਣ-ਖਾਣ ਤੱਕ ਦਾ ਖਰਚ ਸ਼ਾਮਲ ਸੀ ਜੋ ਕਿ ਸਾਰਾ ਖਰਚ ਸਰਕਾਰ ਨੇ ਝੱਲਿਆ। ਡਾਕਟਰਾਂ ਲਈ ਵੀ ਇਹ ਕੇਸ ਬਹੁਤ ਚੁਣੌਤੀਪੂਰਨ ਸੀ। ਕੈਂਸਰ ਬੱਚੇਦਾਨੀ ਤੋਂ ਵੱਧ ਕੇ ਲੀਵਰ ਤੇ ਫੇਫੜਿਆਂ ਤੱਕ ਫੈਲ ਗਿਆ ਸੀ। ਪਹਿਲਾਂ ਤਿੰਨ ਵਾਰ ਕੀਮੋਥੈਰੇਪੀ ਦਿੱਤੀ ਗਈ, ਪਰ ਸਰੀਰ ਕਮਜ਼ੋਰ ਹੋਣ ਕਰਕੇ ਸਾਈਡ ਇਫੈਕਟ ਸਾਹਮਣੇ ਆਏ। ਫਿਰ ਹੌਲੀ-ਹੌਲੀ ਡੋਜ਼ ਘੱਟ ਕਰਕੇ ਨੌ ਵਾਰ ਹੋਰ ਕੀਮੋਥੈਰੇਪੀ ਦਿੱਤੀ ਗਈ।

ਇਲਾਜ ਤੋਂ ਬਾਅਦ ਟਿਊਮਰ ਇੱਕ ਥਾਂ ’ਤੇ ਸਿਮਟ ਗਿਆ ਤੇ ਡਾਕਟਰਾਂ ਨੇ ਲਗਭਗ ਅੱਠ ਘੰਟੇ ਲੰਮਾ ਆਪਰੇਸ਼ਨ ਕਰਕੇ ਉਸਨੂੰ ਕੱਢ ਦਿੱਤਾ। 35 ਤੋਂ 40 ਟਾਂਕਿਆਂ ਨਾਲ ਉਸ ਦੀ ਮਾਂ ਨੇ ਦਰਦ ਸਹਿੰਦੇ ਹੋਏ ਵੀ ਜ਼ਿੰਦਗੀ ਦੀ ਡੋਰ ਫੜੀ ਰੱਖੀ। ਮਾਂ ਆਪਰੇਸ਼ਨ ਤੋਂ ਬਾਅਦ ਦੋ-ਤਿੰਨ ਦਿਨਾਂ ਲਈ ਆਈਸੀਯੂ ’ਚ ਤੇ ਵੈਂਟੀਲੇਟਰ ’ਤੇ ਰਹੀ, ਫਿਰ ਉਹਨਾਂ ਨੂੰ ਵਾਰਡ ’ਚ ਸ਼ਿਫ਼ਟ ਕਰ ਦਿੱਤਾ ਗਿਆ। ਹਸਪਤਾਲ ’ਚ ਗਾਇਨਾਕੋਲੋਜੀ ਦੀ ਡਾ. ਸ਼ਿਵਾਲੀ ਨੇ ਸਰਜਰੀ ਦੇ ਡਾਕਟਰਾਂ ਨਾਲ ਮਿਲ ਕੇ ਆਪਰੇਸ਼ਨ ਕੀਤਾ। ਟਾਟਾ ਮੈਮੋਰੀਅਲ ਦੇ ਡਾਕਟਰਾਂ ਮੁਤਾਬਿਕ, ਇਸ ਸਰਜਰੀ ’ਤੇ ਦਵਾਈਆਂ ਨੂੰ ਮਿਲਾ ਕੇ ਘੱਟੋ-ਘੱਟ 8 ਤੋਂ 10 ਲੱਖ ਰੁਪਏ ਦਾ ਖਰਚ ਹੋਇਆ ਹੈ।

Patiala News: ਸਮੇਂ ਸਿਰ ਇਲਾਜ ਨਾਲ ਕੈਂਸਰ ’ਤੇ ਜਿੱਤ ਦੀ ਕਹਾਣੀ, ਪੜ੍ਹੋ...

ਮਾਂ ਦੀ ਹਾਲਤ ਠੀਕ ਹੋਣ ’ਤੇ ਗੁਰਪਿੰਦਰ ਨੂੰ ਆਇਆ ਸਕੂਨ

ਅੱਠ ਦਿਨ ਹਸਪਤਾਲ ’ਚ ਬਿਤਾਉਣ ਤੋਂ ਬਾਅਦ ਜਦੋਂ ਮਾਂ ਦੀ ਹਾਲਤ ਸੁਧਰਨ ਲੱਗੀ, ਤਾਂ ਉਸ ਨੂੰ ਲੱਗਾ ਕਿ ਉਸ ਦੀ ਦੁਨੀਆ ਵਾਪਸ ਆ ਗਈ। 24 ਨਵੰਬਰ 2025 ਤੋਂ ਸ਼ੁਰੂ ਹੋਇਆ ਇਹ ਸਫ਼ਰ ਅਜੇ ਵੀ ਜਾਰੀ ਹੈ। ਅਗਲੇ ਇਲਾਜ ਤੇ ਜਾਂਚ ਲਈ ਉਹ ਮੁੱਲਾਂਪੁਰ ਸਥਿਤ ਹਸਪਤਾਲ ਵਿੱਚ ਫਾਲੋਅਪ ਲਈ ਜਾਣਗੇ। ਕੁੱਝ ਦਵਾਈਆਂ ਜੋ ਹਸਪਤਾਲ ’ਚ ਉਪਲੱਬਧ ਨਹੀਂ ਸਨ, ਉਹਨਾਂ ਦਾ ਖਰਚ ਗੁਰਪਿੰਦਰ ਨੇ ਆਪ ਉਠਾਇਆ, ਪਰ ਬਾਕੀ ਸਾਰਾ ਇਲਾਜ ਯੋਜਨਾ ਅਧੀਨ ਮੁਫ਼ਤ ਹੋਇਆ। ਗੁਰਵਿੰਦਰ ਸਿੰਘ ਦੱਸਦਾ ਹੈ ਕਿ ਉਹ ਦੋ ਬੱਚਿਆਂ ਦੇ ਪਿਤਾ ਹਨ ਤੇ ਉਸ ਕੋਲ ਮਹਿੰਗਾ ਇਲਾਜ਼ ਕਰਵਾਉਣ ਲਈ ਐਨਾ ਪੈਸਾ ਨਹੀਂ ਸੀ, ਪਰ ਸਿਹਤ ਬੀਮਾ ਯੋਜਨਾ ਨੇ ਉਸ ਦੀ ਬਾਂਹ ਫੜੀ ਹੈ।

Government Health Insurance Punjab: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੁੜੀ ਵੱਡੀ ਖਬਰ
Government Health Insurance Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਇਸ ਯੋਜਨਾ ਨੂੰ ਦਸੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਯੋਜਨਾ ਮੁੜ ਹੁਣ ਦਸੰਬਰ ’ਚ ਸ਼ੁਰੂ ਹੋਵੇਗੀ। ਪਹਿਲਾਂ, ਇਸਨੂੰ 2 ਅਕਤੂਬਰ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਜਾਣਕਾਰੀ ਦਿੰਦੇ ਹੋਏ, ਸਿਹਤ ਮੰਤਰੀ ਨੇ ਦੱਸਿਆ ਕਿ ਇਹ ਯੋਜਨਾ ਹੁਣ ਦਸੰਬਰ ’ਚ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਕਾਰਡ ਮਿਲੇਗਾ। Government Health Insurance Punjab

ਇਹ ਖਬਰ ਵੀ ਪੜ੍ਹੋ : CBSE Board Exams 2026: ਵਿਦਿਆਰਥੀਆਂ ਲਈ ਜ਼ਰੂਰੀ ਖਬਰ, CBSE ਬੋਰਡ ਪ੍ਰੀਖਿਆਵਾਂ ਦੀਆਂ ਅਸਥਾਈ ਤਰੀਕਾਂ ਦਾ ਐਲਾਨ

ਸਿਹਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਦੇਰੀ ਹੋਈ। ਉਨ੍ਹਾਂ ਅੱਗੇ ਕਿਹਾ ਕਿ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ ਤੇ ਲੋੜੀਂਦੇ ਫੰਡ ਅਲਾਟ ਕਰ ਦਿੱਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸੂਬੇ ’ਚ ਸਿਹਤ ਕਾਰਡ ਯੋਜਨਾ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਯੋਜਨਾ ਤਹਿਤ, ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕੱਲ੍ਹ ਤਰਨਤਾਰਨ ਤੇ ਬਰਨਾਲਾ ਜ਼ਿਲ੍ਹਿਆਂ ’ਚ ਸ਼ੁਰੂ ਹੋ ਗਈ ਹੈ।