Guru Gobind Singh Medical College - Sach Kahoon Punjabi

World Environment Day: ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
World Environment Day: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਫ਼ਰੀਦਕੋਟ ਐਸੋਸੀਏਸ਼ਨ ਆਫ਼ ਮੈਡੀਕਲ ਸਟੂਡੈਂਟਸ (ਐਫਏਐਮਐਸ) ਦੇ ਸਹਿਯੋਗ ਨਾਲ ਕੀਤਾ ਗਿਆ, ਜਿਸ ਵਿੱਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਸੀਮਾ ਗਰੋਵਰ ਭੱਟੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤੀ ਜਲ ਸਰੋਤਾਂ ਦੀ ਰੱਖਿਆ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: Ludhiana News: 14 ਲਾਪਤਾ ਲੜਕੀਆਂ ਨੇ ਹਿਲਾਇਆ ਪੰਜਾਬ, ਪੁਲਿਸ ਦੀ ਕਾਰਗੁਜ਼ਾਰੀ ਤੇ ਸੁਰੱਖਿਆ ਦਾਵਿਆਂ ’ਤੇ ਉੱਠੇ ਸਵਾਲ

ਮੁੱਖ ਮਹਿਮਾਨ ਪ੍ਰੋ. (ਡਾ.) ਰਾਜੀਵ ਸੂਦ ਨੇ ਵਾਤਾਵਰਣ ਸੁਰੱਖਿਆ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਕਾਰਨ ਪਸ਼ੂਆਂ ਅਤੇ ਪੰਛੀਆਂ ਦੇ ਜੀਵਨ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ, ਜਦੋਂਕਿ ਵਧ ਰਿਹਾ ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਵੀ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਵਾਤਾਵਰਣ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਸਮਾਗਮ ਦੀ ਪ੍ਰਬੰਧਕੀ ਕਮੇਟੀ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਵਾਤਾਵਰਣ ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮਾ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ ਵੱਲੋਂ ਰੰਗੋਲੀ, ਪੋਸਟਰ ਮੇਕਿੰਗ ਮੁਕਾਬਲੇ ਅਤੇ ਸਕਿੱਟ ਪੇਸ਼ ਕਰਕੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਾਲਜ ਕੈਂਪਸ ਵਿੱਚ ਪੰਛੀਆਂ ਲਈ ਬਰਡ ਫੀਡਰ, ਪਾਣੀ ਦੇ ਭਾਂਡੇ ਅਤੇ ਡਸਟਬਿਨ ਸਥਾਪਿਤ ਕੀਤੇ, ਜਿਸ ਦੀ ਹਾਜ਼ਰ ਸ਼ਖਸੀਅਤਾਂ ਨੇ ਭਰਪੂਰ ਸ਼ਲਾਘਾ ਕੀਤੀ।

World Environment Day: ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਸਮਾਗਮ ਵਿੱਚ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ, ਕੰਟਰੋਲਰ ਪ੍ਰੀਖਿਆਵਾਂ ਡਾ. ਰਾਜੀਵ ਸ਼ਰਮਾ, ਡਾ. ਅਮਿਤ ਜੈਨ, ਡਾ. ਚੰਦਨਪ੍ਰੀਤ, ਡਾ. ਹਿਮਾਂਸ਼ੂ ਖੁੱਤਨ, ਡਾ. ਰਿੱਤੂ, ਸ੍ਰੀ ਸ਼ਮੀਰ ਕਾਂਤ ਅਹੂਜਾ, ਐਫ ਏ ਐਮ ਐਸ ਦੇ ਪ੍ਰਧਾਨ ਅਨੀਸ਼ ਅਗਰਵਾਲ, ਵਾਈਸ ਪ੍ਰਧਾਨ ਅਨੀਸਾ ਮਹਿਤਾ, ਜਨਰਲ ਸਕੱਤਰ ਆਗਮ ਕਟਾਰੀਆ, ਜੁਆਇੰਟ ਸਕੱਤਰ ਪ੍ਰਭਨੂਰ ਕੌਰ, ਖ਼ਜ਼ਾਨਚੀ ਨਿਤਿਕ ਗਰਗ ਸਮੇਤ ਵੱਡੀ ਗਿਣਤੀ ਵਿੱਚ ਫੈਕਲਟੀ ਮੈਂਬਰ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Faridkot News: ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਐਂਡ ਹਸਪਤਾਲ, ਫਰੀਦਕੋਟ ਦੇ ਡਾਕਟਰਾਂ ਨੂੰ ਸ਼ਾਨਦਾਰ ਸੇਵਾਵਾਂ ਦੇਣ ਲਈ ਸਪੀਕਰ ਸੰਧਵਾਂ ਨੇ ਕੀਤਾ ਸਨਮਾਨਿਤ
ਡਾ. ਮੁਨੀਸ਼ ਧਵਨ, ਪ੍ਰੋਫੈਸਰ ਅਤੇ ਮੁਖੀ, ਅੱਖ ਵਿਭਾਗ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ

Faridkot News: (ਗੁਰਪ੍ਰੀਤ ਪੱਕਾ) ਫਰੀਦਕੋਟ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਐਂਡ ਹਸਪਤਾਲ, ਫਰੀਦਕੋਟ ਦੇ ਅੱਖ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਮੁਨੀਸ਼ ਧਵਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਖਾਂ ਦੇ ਇਲਾਜ ਦੇ ਖੇਤਰ ਵਿੱਚ ਬੇਮਿਸਾਲ ਇਨਸਾਨੀ ਸੇਵਾਵਾਂ ਲਈ ਵਿਸ਼ੇਸ਼ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਸਨਮਾਨ ਭੇਂਟ ਕਰਦੇ ਹੋਏ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਮੈਂ ਡਾ. ਮੁਨੀਸ਼ ਧਵਨ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਭੇਂਟ ਕਰਦੇ ਹੋਏ ਗੌਰਵ ਮਹਿਸੂਸ ਕਰ ਰਿਹਾ ਹਾਂ ਕਿਉਂਕਿ ਤੁਸੀਂ ਸਮਾਜ ਦੇ ਉਨ੍ਹਾਂ ਵਰਗਾਂ ਲਈ ਜੋ ਆਰਥਿਕ ਤੌਰ ’ਤੇ ਅੱਖਾਂ ਦੇ ਇਲਾਜ ਦੀ ਸਹੂਲਤ ਨਹੀਂ ਲੈ ਸਕਦੇ, ਮੁਫ਼ਤ ਅੱਖਾਂ ਦੇ ਇਲਾਜ ਦੀ ਸੇਵਾ ਕਰਕੇ ਜੋ ਉੱਤਮ ਯੋਗਦਾਨ ਪਾਇਆ ਹੈ, ਉਹ ਬੇਮਿਸਾਲ ਹੈ। ਤੁਹਾਡੀ ਸੇਵਾ ਨੇ ਨਿਰਾਸ ਹੋ ਚੁੱਕੀਆਂ ਅੱਖਾਂ ਨੂੰ ਨਵੀਂ ਰੋਸ਼ਨੀ ਦਿੱਤੀ ਹੈ। ਤੁਸੀਂ ਨਿਰੰਤਰ ਨੇਤ੍ਰ ਚਿਕਿਤਸਾ ਕੈਂਪ ਲਗਾ ਕੇ, ਆਧੁਨਿਕ ਉਪਕਰਨਾਂ ਰਾਹੀਂ ਜਾਂਚ ਅਤੇ ਇਲਾਜ ਕਰਕੇ, ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿੱਚ ਨਵਾਂ ਉਜਾਲਾ ਭਰਿਆ ਹੈ। ਇਹ ਸਿਰਫ਼ ਚਿਕਿਤਸਾ ਨਹੀਂ, ਸਗੋਂ ਮਾਨਵਤਾ ਦੀ ਸੱਚੀ ਸੇਵਾ ਹੈ।”

ਇਹ ਵੀ ਪੜ੍ਹੋ: Sunam News: ਦੁਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

ਇਸ ਮੌਕੇ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਨੇ ਵਧਾਈ ਦਿੰਦਿਆਂ ਕਿਹਾ, “ਇਹ ਸਾਡੀ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ ਕਿ ਡਾ. ਮੁਨੀਸ਼ ਧਵਨ ਨੂੰ ਰਾਜ ਪੱਧਰ ‘ਤੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ। ਅੱਖਾਂ ਦੇ ਇਲਾਜ ਦੇ ਖੇਤਰ ਵਿੱਚ ਉਨ੍ਹਾਂ ਦੀ ਅਟੁੱਟ ਮਿਹਨਤ ਨੇ ਨਾ ਸਿਰਫ਼ ਬੇਹਿਸਾਬ ਮਰੀਜ਼ਾਂ ਨੂੰ ਲਾਭ ਪਹੁੰਚਾਇਆ ਹੈ, ਸਗੋਂ ਦਇਆ ਤੇ ਇਨਸਾਨੀਅਤ ਦੇ ਸਭ ਤੋਂ ਉੱਚੇ ਮਾਪਦੰਡਾਂ ਨੂੰ ਵੀ ਕਾਇਮ ਰੱਖਿਆ ਹੈ। ਯੂਨੀਵਰਸਿਟੀ ਉਨ੍ਹਾਂ ਦੀ ਸਮਰਪਣ ਭਰੀ ਸੇਵਾ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਲਈ ਹੋਰ ਕਾਮਯਾਬੀਆਂ ਦੀਆਂ ਸ਼ੁਭਕਾਮਨਾਵਾਂ ਦਿੰਦੀ ਹੈ।” ਇਹ ਸਨਮਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਐਂਡ ਹਸਪਤਾਲ, ਫਰੀਦਕੋਟ ਦੀ ਵਚਨਬੱਧਤਾ ਦਾ ਪ੍ਰਤੀਕ ਹੈ ਜੋ ਸਮਾਜ ਦੇ ਗਰੀਬ ਤੇ ਵੰਜੇ ਵਰਗਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਦਾ ਤੱਤਪਰ ਰਹਿੰਦਾ ਹੈ। Faridkot News