Punjab Protest - Sach Kahoon Punjabi

Punjab Bandh: ਸਫਾਈ ਕਰਮਚਾਰੀਆਂ ਦੇ ਸਮਰਥਨ ’ਚ ਪੰਜਾਬ ਬੰਦ, ਕਈ ਸ਼ਹਿਰਾਂ ’ਚ ਬਾਜ਼ਾਰ ਰਹੇ ਬੰਦ
Punjab Bandh: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਬਰਨਾਲਾ ’ਚ ਸਫਾਈ ਕਰਮਚਾਰੀਆਂ ’ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਦੇ ਵਿਰੋਧ ’ਚ ਵੀਰਵਾਰ ਨੂੰ ਪੰਜਾਬ ਦੇ ਕਈ ਸ਼ਹਿਰਾਂ ’ਚ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਰੂਪਨਗਰ, ਮੋਗਾ, ਤਰਨਤਾਰਨ, ਪਠਾਨਕੋਟ ਤੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ ’ਤੇ ਸਫਾਈ ਕਰਮਚਾਰੀਆਂ, ਵਾਲਮੀਕੀ ਸਮਾਜ, ਵਪਾਰੀ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਨੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਤੇ ਕੱਚੇ ਸਫਾਈ ਕਰਮਚਾਰੀਆਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ। ਰੂਪਨਗਰ ’ਚ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਛੱਡ ਕੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦਾ ਸਮਰਥਨ ਕੀਤਾ।

ਸਫਾਈ ਕਰਮਚਾਰੀਆਂ ਨੇ ਬੇਲਾ ਚੌਂਕ ’ਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਤੇ ਚੇਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ ਅਤੇ ਸ਼ਹਿਰ ਵਿੱਚੋਂ ਕੂੜਾ ਨਹੀਂ ਚੁੱਕਿਆ ਜਾਵੇਗਾ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਕੁਝ ਲੋਕਾਂ ਨਾਲ ਗੱਲਬਾਤ ਕਰਕੇ ਹੜਤਾਲ ਖ਼ਤਮ ਹੋਣ ਦਾ ਐਲਾਨ ਕਰ ਦਿੱਤਾ, ਜਦਕਿ ਮੁੱਖ ਨੁਮਾਇੰਦਿਆਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਦੇ ਅਗਲੇ ਹੁਕਮਾਂ ਤੱਕ ਅੰਦੋਲਨ ਜਾਰੀ ਰਹੇਗਾ। ਸ਼ੇਰੇ ਪੰਜਾਬ ਕਿਸਾਨ ਯੂਨੀਅਨ ਨੇ ਵੀ ਸਫਾਈ ਕਰਮਚਾਰੀਆਂ ਦੇ ਹੱਕ ’ਚ ਸਮਰਥਨ ਦਾ ਐਲਾਨ ਕੀਤਾ। ਮੋਗਾ ’ਚ ਵੀ ਬੰਦ ਦਾ ਵਿਆਪਕ ਅਸਰ ਰਿਹਾ। ਸ਼ਹਿਰ ਦੇ ਮੁੱਖ ਬਾਜ਼ਾਰ, ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਬੰਦ ਰਹੇ। Punjab Bandh

Read Also : Sanjeev Arora: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ

ਵਪਾਰੀਆਂ, ਦੁਕਾਨਦਾਰਾਂ ਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੇ ਅੰਦੋਲਨ ਨੂੰ ਸਮਰਥਨ ਦਿੱਤਾ। ਸਫਾਈ ਕਰਮਚਾਰੀ ਯੂਨੀਅਨ ਨੇ ਸਰਕਾਰ ’ਤੇ ਕਰਮਚਾਰੀ ਵਿਰੋਧੀ ਨੀਤੀਆਂ ਅਪਣਾਉਣ ਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ। ਤਰਨਤਾਰਨ ’ਚ ਵੀ ਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਸ ਲੜਾਈ ਨੂੰ ਆਰ-ਪਾਰ ਦੀ ਲੜਾਈ ਕਰਾਰ ਦਿੰਦਿਆਂ ਸਰਕਾਰ ਨੂੰ ਅੰਦੋਲਨ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ। ਬਠਿੰਡਾ ’ਚ ਬੰਦ ਦਾ ਅੰਸ਼ਿਕ ਅਸਰ ਰਿਹਾ। Punjab Bandh

ਕੁਝ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ, ਜਦਕਿ ਕਈ ਥਾਵਾਂ ’ਤੇ ਕਾਰੋਬਾਰ ਆਮ ਵਾਂਗ ਚੱਲਦਾ ਰਿਹਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀਐਸਪੀ ਦਾ ਪੁਤਲਾ ਫੂਕਿਆ। ਕਰਮਚਾਰੀ ਆਗੂਆਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਵੀ ਸਫਾਈ ਕਰਮਚਾਰੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸੇਵਾਵਾਂ ਨਿਭਾਈਆਂ, ਪਰ ਉਨ੍ਹਾਂ ’ਤੇ ਲਾਠੀਚਾਰਜ ਕਰਨਾ ਨਿੰਦਣਯੋਗ ਹੈ। ਪਠਾਨਕੋਟ ’ਚ ਮੁੱਖ ਬਾਜ਼ਾਰ ਦੁਪਹਿਰ ਤੱਕ ਬੰਦ ਰਹੇ, ਜਦਕਿ ਗਲੀਆਂ-ਮੁਹੱਲਿਆਂ ਦੀਆਂ ਕਈ ਦੁਕਾਨਾਂ ਖੁੱਲ੍ਹੀਆਂ ਰਹੀਆਂ। ਨਗਰ ਨਿਗਮ ਦੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਡਰਾਈਵਰ ਯੂਨੀਅਨ ਨੇ ਕੰਮਕਾਜ ਠੱਪ ਕਰਕੇ ਨਿਗਮ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ। ਵਪਾਰ ਮੰਡਲ ਨੇ ਵੀ ਬੰਦ ਦਾ ਸਮਰਥਨ ਕੀਤਾ। ਵਪਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗਣ ਕਾਰਨ ਬਰਸਾਤ ਦੇ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ ਤੇ ਸਰਕਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।

Sunam News: ਪੰਜਾਬ ਬੰਦ ਦੇ ਸੱਦੇ ਦਾ ਅਸਰ ਸੁਨਾਮ ’ਚ ਆਇਆ ਨਜ਼ਰ, ਬਾਜ਼ਾਰ ਰਹੇ ਮੁਕੰਮਲ ਬੰਦ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਵਾਲਮੀਕੀ ਭਾਈਚਾਰੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਨਾਮ ਵਿਖੇ ਵੇਖਣ ਨੂੰ ਮਿਲਿਆ, ਜਿੱਥੇ ਸੁਨਾਮ ਦੇ ਸਹਿਰ ਦੇ ਸਾਰੇ ਬਾਜ਼ਾਰਾਂ ਦੇ ’ਚ ਦੁਕਾਨਦਾਰਾਂ ਵੱਲੋਂ ਵਾਲਮੀਕੀ ਭਾਈਚਾਰੇ ਦਾ ਸਮਰਥਨ ਕਰਦੇ ਹੋਏ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਸ ਦੇ ਨਾਲ ਹੀ ਸਫਾਈ ਸੇਵਕਾਂ ਵੱਲੋਂ ਨਗਰ ਕੌਂਸਲ ਦਫਤਰ ਵਿਖੇ ਇਕੱਤਰ ਹੋ ਕੇ ਪਹਿਲਾਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਉਸ ਉਪਰੰਤ ਸ਼ਹਿਰ ਦੇ ਬਜ਼ਾਰਾ ’ਚ ਰੋਸ ਮਾਰਚ ਕੀਤਾ, ਇਸ ਦੇ ਨਾਲ ਉਨ੍ਹਾਂ ਪੰਜਾਬ ਸਰਕਾਰ ਦੇ ਪੁਤਲੇ ਵੀ ਸਾੜੇ। ਉਨ੍ਹਾਂ ਦੇ ਇਸ ਰੋਸ ਮਾਰਚ ਦੇ ’ਚ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਤੇ ਸ਼੍ਰੋਮਣੀ ਅਕਾਲੀ ਦਲ ਸੁਨਾਮ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਵੀ ਸ਼ਾਮਲ ਹੋਏ। Sunam News

ਇਸ ਮੌਕੇ ਰਾਜਿੰਦਰ ਦੀਪਾ ਅਤੇ ਵਿਨਰਜੀਤ ਗੋਲਡੀ ਨੇ ਆਪਣੇ ਸੰਬੋਧਨ ਦੇ ’ਚ ਕਿਹਾ ਕਿ ਬਰਨਾਲਾ ’ਚ ਜੋ ਸਫਾਈ ਸੇਵਕਾਂ ਤੇ ਤਸੱਦਦ ਕੀਤਾ ਗਿਆ ਹੈ ਉਹ ਨਿੰਦਣਯੋਗ ਹੈ, ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕਦੇ ਵੀ ਨਹੀਂ ਹੋਇਆ ਪਰ ਇਹ ਘਟਨਾ ਬਹੁਤ ਮੰਦਭਾਗੀ ਹੈ, ਜਿੱਥੇ ਸਫਾਈ ਸੇਵਕਾਂ ਤੇ ਸਰੇਆਮ ਡਾਂਗਾਂ ਵਰਾਈਆਂ ਗਈਆਂ ਤੇ ਉਹਨਾਂ ਨੂੰ ਜਖਮੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਵਾਲਮੀਕੀ ਭਾਈਚਾਰੇ ਦੇ ਨਾਲ ਡਟ ਕੇ ਖੜੇ ਹਨ। ਇਸ ਰੋਸ ਮਾਰਚ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ ਤੇ ਉਨ੍ਹਾਂ ਆਗੂਆਂ ਨੇ ਵੀ ਸੰਬੋਧਨ ’ਚ ਕਿਹਾ ਕਿ ਜਦੋਂ ਤੱਕ ਤੁਹਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਸ ਲਈ ਜਦੋਂ ਵੀ ਜਿੱਥੇ ਵੀ ਸੰਘਰਸ਼ ਕਰਨਾ ਪਿਆ ਉਹ ਹਮੇਸ਼ਾ ਤੁਹਾਡੇ ਨਾਲ ਖੜ੍ਹੇ ਹਨ। Sunam News

Read Also : Punjab Job Alert: ਪੰਜਾਬ 'ਚ ਨਿੱਕਲੀ ਬੰਪਰ ਭਰਤੀ, ਇਹ ਕਰ ਸਕਦੇ ਨੇ ਅਪਲਾਈ, 31 ਜੁਲਾਈ ਤੋਂ ਅਰਜ਼ੀਆਂ ਸ਼ੁਰੂ

Punjab Protest: ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਇਨਕਲਾਬੀ ਜਥੇਬੰਦੀਆਂ ਦੀ ਅਗਵਾਈ ’ਚ ਡੀਸੀ ਦਫ਼ਤਰ ਵਿਖੇ ਕੀਤਾ ਰੋਸ ਪ੍ਰਦਰਸ਼ਨ
Punjab Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਪੰਜਾਬ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ, ਮੁਲਾਜ਼ਿਮ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਹਰ ਜ਼ਿਲ੍ਹੇ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ। ਅੱਜ ਡੀਸੀ ਦਫ਼ਤਰ ਫ਼ਰੀਦਕੋਟ ਸਾਹਮਣੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਮੁਲਾਜ਼ਿਮਾਂ ਅਤੇ ਨੌਜਵਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਸੂਬਾ ਆਗੂ ਬਿੰਦਰ ਸਿੰਘ ਗੋਲੇਵਾਲਾ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਭੁਪਿੰਦਰ ਸਿੰਘ ਔਲਖ, ਸ਼ਮਸ਼ੇਰ ਸਿੰਘ ਕਿੰਗਰਾ ਮਜ਼ਦੂਰ ਆਗੂ ਗੁਰਤੇਜ ਸਿੰਘ ਹਰੀ ਨੋਂ, ਗੁਰਪਾਲ ਸਿੰਘ ਨੰਗਲ, ਵਿਦਿਆਰਥੀ ਆਗੂ ਹਰਵੀਰ ਕੌਰ ਗੰਧੜ, ਮੁਲਾਜ਼ਿਮ ਆਗੂ ਹਰਪ੍ਰੀਤ ਸਿੰਘ ਸਰਾਂ, ਸਿਮਰਨ ਸਿੰਘ ਬਰਾੜ, ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਨੌਜਵਾਨ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਨੇ ਕੇਂਦਰ ਦੀਆਂ ਨੀਤੀਆਂ ਬਿਜਲੀ ਬਿੱਲ 2025,ਬੀਜ ਬਿੱਲ 2025,ਜੀ ਰਾਮ ਜੀ ਯੋਜਨਾ ਅਤੇ ਸਮੁੱਚੀ ਕਿਸਾਨੀ ਦੀ ਕਰਜਾ ਮੁਆਫੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ: Punjab Bomb Threat: ਪੰਜਾਬ ’ਚ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਲਗਾਤਾਰ ਸਰਕਾਰੀ ਅਧਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ ਇਸੇ ਤਹਿਤ ਬਿਜਲੀ ਬਿੱਲ ਲਿਆਂਦਾ ਗਿਆ ਹੈ। ਸਾਮਰਾਜੀਆਂ ਦੀ ਖੇਤੀ ਵਿੱਚ ਦਖਲਅੰਦਾਜ਼ੀ ਵਧਾਉਣ ਲਈ ਨਵਾਂ ਬੀਜ ਬਿੱਲ ਲਿਆਂਦਾ ਗਿਆ ਹੈ। ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਤਹਿਤ ਮਜ਼ਦੂਰਾਂ ਨੂੰ 100 ਦਿਨ ਰੁਜ਼ਗਾਰ ਦੀ ਗਾਰੰਟੀ ਦਿੰਦਾ ਮਨਰੇਗਾ ਕਾਨੂੰਨ ਤਬਦੀਲੀ ਦੇ ਨਾਂਅ ਖ਼ਤਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵੀਰਿੰਦਰ ਸਿੰਘ ਪੁਰੀ, ਗੁਰਤੇਜ ਸਿੰਘ, ਰਾਜਬੀਰ ਸਿੰਘ ਸੰਧਵਾਂ, ਸੁਖਦੇਵ ਸਿੰਘ, ਜਗਸੀਰ ਸਿੰਘ ਸਾਧੂਵਾਲਾ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਗ਼ਮਦੂਰ ਸਿੰਘ ਸੰਘਰਾਹੂਰ, ਜੋਰਾ ਸਿੰਘ ਭਾਣਾ, ਸੁਖਜਿੰਦਰ ਸਿੰਘ ਤੂੰਬੜਭੰਨ, ਕੁਲਵਿੰਦਰ ਹਰੀਏਵਾਲਾ, ਨੱਥਾ ਸਿੰਘ, ਰਸ਼ਪਾਲ ਸਿੰਘ, ਵੀਰ ਸਿੰਘ ਕੰਮੇਆਣਾ, ਚੰਦ ਸਿੰਘ ਡੋਡ, ਪੱਤਰਕਾਰ ਬਲਰਾਜ ਸਿੰਘ ਮੌੜ, ਗੁਰਪ੍ਰੀਤ ਸਿੰਘ ਔਲਖ, ਪ੍ਰੀਤ ਭਗਵਾਨ ਸਿੰਘ, ਪ੍ਰੀਤਮ ਸਿੰਘ ਪਿੰਡੀ ਆਗੂਆਂ ਨੇ ਕਿਹਾ ਕਿ ਅੱਜ ਦੇ ਇਕੱਠ ਇਕ ਵੱਡੇ ਅੰਦੋਲਨ ਦੀ ਸ਼ੁਰੂਆਤ ਹਨ।

ਪੰਜਾਬ ਸਰਕਾਰ ਵੀ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ ਅਤੇ ਕੇਂਦਰ ਦੀ ਹਾਂ ਵਿੱਚ ਹਾਂ ਮਿਲਾਉਂਦੀ ਆ ਰਹੀ ਹੈ। ਸਰਕਾਰ ਦੀਆਂ ਕਾਰਪੋਰੇਟ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ਼ ਅੱਜ ਸਾਰੇ ਤਬਕੇ ਇਕੱਠੇ ਹੋ ਰਹੇ ਹਨ। ਮਲਕੀਤ ਸਿੰਘ, ਡਾ. ਕੁਲਬੀਰ ਸਿੰਘ ਅਤੇ ਗੁਰਦਿਆਲ ਸਿੰਘ ਭੱਟੀ ਉਹਨਾਂ ਕਿਹਾ ਕਿ ਇਹਨਾਂ ਨੀਤੀਆਂ ਨੂੰ ਰੱਦ ਕਰਵਾਉਣ ਤੱਕ ਸੰਗਰਸ਼ ਜਾਰੀ ਰਹੇਗਾ।