Punjab Farming News - Sach Kahoon Punjabi

Punjab Farming News: ਮਾਹਿਰਾਂ ਦੀ ਟੀਮ ਨੇ ਵੱਖ-ਵੱਖ ਪਿੰਡਾਂ 'ਚ ਗੰਨੇ ਦੀ ਫ਼ਸਲ ਦੇ ਖੇਤਾਂ ਦਾ ਦੌਰਾ, ਰਿਪੋਰਟ 'ਚ ਸਾਹਮਣੇ ਆਈ ਇਹ ਗੱਲ
Punjab Farming News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਅਤੇ ਸਮੂਹ ਖੰਡ ਮਿੱਲਾ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਡਾ. ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਅਤੇ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਰਣਬੀਰ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ, ਫਰੀਦਕੋਟ, ਡਾ: ਨਵਿੰਦਰਪਾਲ ਸਿੰਘ ਅਤੇ ਡਾ: ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਗੰਨਾ) ਵੱਲੋਂ ਪਿੰਡਾਂ ਵਿਚ ਜਾ ਕੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਡਾ. ਰਣਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ, ਆਮ ਫ਼ਸਲਾਂ ਜਿਵੇਂ ਕਣਕ, ਝੋਨੇ, ਮੱਕੀ ਆਦਿ ਨਾਲੋਂ ਇਸ ਫ਼ਸਲ ਨੂੰ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ,ਪਰਤੂ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ਾਂ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Punjab Farming News: ਮਾਹਿਰਾਂ ਦੀ ਟੀਮ ਨੇ ਵੱਖ-ਵੱਖ ਪਿੰਡਾਂ 'ਚ ਗੰਨੇ ਦੀ ਫ਼ਸਲ ਦੇ ਖੇਤਾਂ ਦਾ ਦੌਰਾ, ਰਿਪੋਰਟ 'ਚ ਸਾਹਮਣੇ ਆਈ ਇਹ ਗੱਲ
ਸਤੰਬਰ ਮਹੀਨੇ ਦੌਰਾਨ ,ਜਦੋਂ ਪੂਰੇ ਗੰਨੇ ਬਣ ਚੁੱਕੇ ਹੁੰਦੇ ਹਨ ਤਾਂ ਵੀ ਗੰਨਾ ਕਾਸ਼ਤਕਾਰਾਂ ਵਲੋਂ ਯੂਰੀਆ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਤਿਆਰ ਹੋਏ ਗੰਨੇ ਅਤੇ  ਉਸ ਦੇ ਮੁੱਢ ਤੋਂ ਹੋਰ ਫੋਟ ਫੁੱਟਦੀ ਹੈ ਜੋ ਗੰਨਿਆਂ ਵਿਚ ਤਬਦੀਲ ਨਹੀਂ ਹੁੰਦੇ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਵੀ ਘਟਾ ਦਿੰਦੇ ਹਨ। ਡਾ. ਨਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਵੱਧ ਵਰਤੋਂ  ਕਰਨ ਨਾਲ ਗੰਨੇ ਦੀ ਫਸਲ ਤੇ ਪੈਂਦੇ ਪ੍ਰਭਾਵਾਂ ਬਾਰੇ ਦੱਸਿਆ ਕਿਹਾ ਕਿ ਇਹ ਫਸਲ ਵਧੇਰੇ ਡਿੱਗਦੀ ਹੈ, ਕੀੜੇ ਮਕੌੜਿਆਂ ਦਾ ਹਮਲਾ ਵੱਧ ਹੁੰਦਾ ਹੈ ਅਤੇ ਖੰਡ ਦੀ ਰਿਕਵਰੀ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ ਇਸ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਅਨੁਸਾਰ ਪਤਝੜ ਰੁੱਤੇ ਬਿਜਾਈ ਕੀਤੇ ਗੰਨੇ ਦੀ ਫ਼ਸਲ ਨੂੰ 195 ਕਿਲੋ ਯੂਰੀਆ ਖਾਦ ਤਿੰਨ ਬਰਾਬਰ ਕਿਸ਼ਤਾਂ ਵਿਚ ਪਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Jail Search Operation: ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਗਈ ਅਚਨਚੇਤ ਚੈੱਕਿੰਗ

ਪਹਿਲੀ ਕਿਸ਼ਤ ਬਿਜਾਈ ਸਮੇਂ ,ਦੂਜੀ ਮਾਰਚ ਮਹੀਨੇ ਦੇ ਅਖੀਰ ਅਤੇ ਤੀਜੀ ਕਿਸ਼ਤ ਅਪ੍ਰੈਲ ਦੇ ਆਖਰੀ ਹਫਤੇ ਪਾ ਕੇ ਮਿੱਟੀ ਚੜ੍ਹਾ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਖਾਦ ਛਿੱਟੇ ਦੀ ਬਿਜਾਏ, ਲਾਈਨਾਂ ਦੇ ਨਾਲ-ਨਾਲ ਕੇਰ ਕੇ ਕੀਤੀ ਜਾਵੇ ਤਾਂ ਵਧੇਰੇ ਖੰਡ ਦੀ ਰਿਕਵਰੀ ਅਤੇ ਪੈਦਾਵਾਰ ਮਿਲਦੀ ਹੈ। ਜੇਕਰ ਮਿੱਟੀ ਪਰਖ ਦੇ ਆਧਾਰ ’ਤੇ ਫ਼ਾਸਫ਼ੋਰਸ ਵਾਲੀ ਖਾਦ ਪਾਉਣੀ ਹੋਵੇ ਤਾਂ ਫ਼ਰਵਰੀ ਵਿਚ ਵਾਹੀ ਸਮੇਂ ਕਮਾਦ ਦੀਆਂ ਕਤਾਰਾਂ ਦੇ ਨੇੜੇ ਡਰਿੱਲ ਕਰਨੀ ਚਾਹੀਦੀ ਹੈ। ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫਸਲ ਲਈ 130 ਕਿਲੋ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਖਾਦ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਫਾਸਫੇਟਿਕ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ’ਤੇ ਫਾਸਫੋਰਸ ਤੱਤ ਦੀ ਘਾਟ ਹੋਣ ਤੇ 75 ਕਿਲੋ ਸਿੰਗਲ ਸੁਪਰਫਾਸਫੇਟ ਖਾਦ ਪ੍ਰਤੀ ਏਕੜ ਵਰਤੋਂ ਕਰਨੀ ਚਾਹੀਦੀ ਹੈ।

ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫ਼ਸਲ ਦੇ ਉੱਗਣ ਉਪਰੰਤ ਪਹਿਲੇ ਪਾਣੀ ਤੋਂ ਪਹਿਲਾ ਪਹਿਲੀ ਕਿਸ਼ਤ 65 ਕਿਲੋ ਯੂਰੀਆ  ਫ਼ਸਲ ਦੀਆਂ ਲਾਈਨਾਂ ਦੇ ਨਾਲ ਨਾਲ ਪਾਉਣੀ ਚਾਹੀਦੀ ਹੈ ਅਤੇ ਬਾਕੀ ਦੀ 65 ਕਿਲੋ ਯੂਰੀਆ ਮਈ-ਜੂਨ ਵਿਚ ਪਾ ਦੇਣੀ ਚਾਹੀਦੀ ਹੈ। ਇਸੇ ਤਰਾਂ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ, ਪਹਿਲਾ 65 ਕਿਲੋ ਯੂਰੀਆ ਦੀ ਕਿਸ਼ਤ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਅਤੇ ਤੀਜੀ ਕਿਸ਼ਤ ਮਈ ਵਿਚ ਪਾ ਦੇਣੀ ਚਾਹੀਦੀ ਹੈ। ਜੇਕਰ ਆਲੂਆਂ ਦੀ ਫ਼ਸਲ ਤੋਂ ਬਾਅਦ ਗੰਨੇ ਦੀ ਬਿਜਾਈ ਕੀਤੀ ਹੈ ਤਾਂ ਯੂਰੀਆ ਦੀ ਮਾਤਰਾ ਪ੍ਰਤੀ ਏਕੜ 45 ਕਿਲੋ ਘਟਾ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਖਾਦ ਵਰਤਣ ਨਾਲ ਹਵਾ ਅਤੇ ਪਾਣੀ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਤੋਂ ਵਾਧੂ ਨਾਈਟ੍ਰੋਜਨ ਜ਼ਮੀਨ ਹੇਠਲੇ ਪਾਣੀ ਵਿੱਚ ਜਾ ਕੇ ਪਾਣੀ ਪ੍ਰਦੂਸ਼ਤ ਕਰਦਾ ਹੈ। ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਚੁਕਾਉਣ ਦੀ ਬਿਜਾਏ ਖੇਤਾਂ ਵਿਚ ਹੀ ਸਾਂਭਿਆ ਜਾਵੇ ਤਾਂ ਜੋਂ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕੇ।ਇਸ ਦੇ ਨਾਲ ਨਾਲ ਐਸ.ਐਮ.ਏ.ਐਮ ਸਕੀਮ ਅਧੀਨ ਸਬਸਿਡੀ ਤੇ agrimachinerypb.com ਤੇ 12/05/2025 ਖੇਤੀਬਾੜੀ ਵਿੱਚ ਖ਼ਾਸ ਕਰਕੇ ਗੰਨੇ ਸਬੰਧੀ ਸੰਦ ਲੈਣ ਲਈ ਅਰਜ਼ੀ ਦੇ ਸਕਦੇ ਹਨ।

Punjab Farming News: ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਦਾ ਕਮਾਲ, ਕੁਲਦੀਪ ਸਿੰਘ ਇੰਸਾਂ ਖੜ੍ਹੈ ਵਾਤਾਵਰਣ ਦੇ ਨਾਲ, ਨਹੀਂ ਸਾੜੀ ਪਰਾਲੀ ਹੋ ਗਏ ਕਈ ਸਾਲ
ਪਿਛਲੇ ਪੰਜ ਵਰ੍ਹਿਆਂ ਤੋਂ 36 ਏਕੜ ’ਚ ਬਿਨਾਂ ਪਰਾਲੀ ਸਾੜੇ ਖੇਤੀ ਕਰ ਰਿਹੈ ਪਿੰਡ ਤੁੰਗਵਾਲੀ ਦਾ ਕਿਸਾਨ

ਆਖਿਆ, ਫ਼ਸਲ ਦਾ ਝਾੜ ਵੀ ਜ਼ਿਆਦਾ ਨਿਕਲ ਰਿਹੈ

ਭੁੱਚੋ ਮੰਡੀ (ਸੁਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਭੁੱਚੋ ਮੰਡੀ ਦੇ ਪਿੰਡ ਤੁੰਗਵਾਲੀ ਵਾਸੀ ਕੁਲਦੀਪ ਸਿੰਘ ਇੰਸਾਂ ਉਰਫ ਮਿੱਠੂ ਸਿੰਘ ਇੰਸਾਂ ਪੁੱਤਰ ਠਾਕਰ ਸਿੰਘ ਇੰਸਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਖੇਤ ’ਚ ਰਲਾ ਕੇ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ।

ਕੁਲਦੀਪ ਸਿੰਘ ਇੰਸਾਂ ਨੇ ਕਿਹਾ ਕਿ ਇਹ ਪਵਿੱਤਰ ਸਿੱਖਿਆ ਉਸ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਮਿਲੀ ਹੈ। ਪੂਜਨੀਕ ਗੁਰੂ ਜੀ ਵੱਲੋਂ ਹਮੇਸ਼ਾ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਾਉਣ ਤੇ ਪ੍ਰਦੂਸ਼ਣ ਘਟਾਉਣ ਲਈ ਉਪਰਾਲੇ ਕਰਨ ਦੀ ਸਿੱਖਿਆ ਦਿੱਤੀ ਜਾਂਦੀ ਹੈ। ਇਸ ਮੌਕੇ ਕੁਲਦੀਪ ਸਿੰਘ ਇੰਸਾਂ ਨੇ ਦੱਸਿਆ ਕਿ ਉਹ ਪਿਛਲੇ 5 ਸਾਲ ਤੋਂ ਆਪਣੇ ਖੇਤ ’ਚ ਲਗਭਗ 35-36 ਏਕੜ ਜ਼ਮੀਨ ’ਚ ਝੋਨੇ ਦੀ ਖੇਤੀ ਕਰ ਰਿਹਾ ਹੈ।

Read Also : ਬਰਨਾਵਾ (ਯੂਪੀ) ’ਚ ਪਵਿੱਤਰ MSG ਅਵਤਾਰ ਭੰਡਾਰਾ ਅੱਜ

ਉਸ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਸਿੱਖਿਆ ਅਨੁਸਾਰ ਉਸ ਨੇ ਝੋਨੇ ਦੀ ਫਸਲ ਕੱਟਣ ਉਪਰੰਤ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ। ਉਸ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦਾ ਕਾਫੀ ਨੁਕਸਾਨ ਹੁੰਦਾ ਹੈ ਤੇ ਲੱਖਾਂ ਹੀ ਜੀਵ-ਜੰਤੂ ਤੇ ਪੰਛੀ ਮਰਦੇ ਹਨ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਾ ਕੇ ਫਸਲ ਬੀਜਦੇ ਹਨ, ਉਹਨਾਂ ਨਾਲੋਂ ਉਸ ਵੱਲੋਂ ਬੀਜੀ ਕਣਕ ਦੀ ਫਸਲ ਦਾ ਝਾੜ ਜ਼ਿਆਦਾ ਹੁੰਦਾ ਹੈ। ਉਸ ਨੇ ਦੱਸਿਆ ਕਿ ਇੱਕ ਏਕੜ ’ਚ ਲਗਭਗ 25-26 ਕੁਇੰਟਲ ਝਾੜ ਨਿਕਲਦਾ ਹੈ।

Punjab Farming News

ਉਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਸਬੰਧੀ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਬਰਾੜ ਠੇਕੇਦਾਰ ਨੇ ਕਿਹਾ ਕਿ ਜੋ ਕੁਲਦੀਪ ਸਿੰਘ ਇੰਸਾਂ ਵੱਲੋਂ ਆਪਣੇ ਖੇਤ ’ਚ ਝੋਨੇ ਦੀ ਪਰਾਲੀ ਨੂੰ ਆਪਣੀ ਜ਼ਮੀਨ ਵਿੱਚ ਦਬਾ ਕੇ ਕਣਕ ਦੀ ਖੇਤੀ ਕੀਤੀ ਜਾ ਰਹੀ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸਾਨੂੰ ਸਾਰਿਆਂ ਨੂੰ ਹੀ ਇਸ ਤਰ੍ਹਾਂ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ।

Punjabi University: ਪੰਜਾਬੀ ਯੂਨੀਵਰਸਿਟੀ ਦੀ ਨਵੀਂ ਖੋਜ਼, ਜਾਣੋ ਕਿੰਨੀ ਹੋਵੇਗੀ ਫਾਇਦੇਮੰਦ
ਇੱਕ ਵਿਸ਼ੇਸ਼ ਹਾਰਮੋਨ ਤੇ ਫੰਗਸ ਦੀ ਵਰਤੋਂ ਨਾਲ ਲੱਭੀ ਵਿਧੀ

ਕੈਡਮੀਅਮ ਦੇ ਜ਼ਹਿਰੀਲੇ ਤੱਤ ਮਿੱਟੀ ’ਚ ਹੋਣ ਦੇ ਬਾਵਜੂਦ ਸਰ੍ਹੋਂ ’ਚ ਸ਼ਾਮਲ ਨਹੀਂ ਹੋਣਗੇ

ਹੁਣ ਪ੍ਰਦੂਸ਼ਿਤ ਮਿੱਟੀ ’ਚ ਉੱਗ ਸਕੇਗੀ ਸ਼ੁੱਧ ਸਰ੍ਹੋਂ

Punjabi University Research: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਦੀ ਇੱਕ ਤਾਜਾ ਖੋਜ ਰਾਹੀਂ ਸਰ੍ਹੋਂ ਜਾਂ ਕਨੋਲਾ ਦੀ ਇੱਕ ਕਿਸਮ ਨੂੰ ਪ੍ਰਦੂਸ਼ਿਤ ਮਿੱਟੀ ’ਚ ਉਗਾਏ ਜਾ ਸਕਣ ਦੀ ਵਿਧੀ ਲੱਭੀ ਗਈ ਹੈ। ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਗੀਤਿਕਾ ਸਰਹਿੰਦੀ ਦੀ ਅਗਵਾਈ ਵਿੱਚ ਖੋਜਾਰਥੀ ਡਾ. ਗੁਰਵਰਿੰਦਰ ਕੌਰ ਵੱਲੋਂ ਇਹ ਖੋਜ ਕੀਤੀ ਗਈ ਹੈ। ਇਸ ਖੋਜ ਦੇ ਨਤੀਜੇ ਅੰਤਰਰਾਸ਼ਟਰੀ ਰਸਾਲਿਆਂ ਵਿੱਚ ਛਪ ਚੁੱਕੇ ਹਨ ਤੇ ਆਸਟ੍ਰੇਲੀਆ ਦੇ ਸਿਡਨੀ ਵਿਖੇ ਹੋਈ ਸਾਇੰਸ ਕਾਨਫਰੰਸ ਆਈਆਰਸੀ-2023 ’ਚ ਵੀ ਪੇਸ਼ ਕੀਤੇ ਜਾ ਚੁੱਕੇ ਹਨ। ਇਸ ਖੋਜ ਲਈ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਆਰਥਿਕ ਸਹਾਇਤਾ ਵੀ ਹਾਸਲ ਹੋਈ ਹੈ। Punjabi University Research

ਇਹ ਖਬਰ ਵੀ ਪੜ੍ਹੋ : Jaipur Hospital Fire: ਜੈਪੁਰ ਦੇ SMS ਹਸਪਤਾਲ ’ਚ ਅੱਗ, 8 ਮਰੀਜ਼ਾਂ ਦੀ ਮੌਤ

ਜ਼ਿਕਰਯੋਗ ਹੈ ਕਿ ਪ੍ਰੋ. ਗੀਤਿਕਾ ਸਰਹਿੰਦੀ ਫਸਲਾਂ ਨੂੰ ਲਾਭਕਾਰੀ ਸੂਖਮ ਜੀਵਾਂ ਦੀ ਮਦਦ ਨਾਲ ਮੌਸਮੀ ਤਣਾਅ ਤੋਂ ਬਚਾਉਣ ਤੇ ਪੌਦਿਆਂ ਦੇ ਆਪਣੇ ਹਾਰਮੋਨਜ ਰਾਹੀਂ ਵਧਣ-ਵਿਗਸਣ ਸਬੰਧੀ ਆਪਣੀਆਂ ਖੋਜਾਂ ਲਈ ਜਾਣੇ ਜਾਂਦੇ ਹਨ। ਪ੍ਰੋ. ਗੀਤਿਕਾ ਨੇ ਤਾਜਾ ਖੋਜ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਇਸ ਮਕਸਦ ਲਈ ਪੌਦਿਆਂ ’ਚ ਪਾਏ ਜਾਂਦੇ ਇੱਕ ਵਿਸ਼ੇਸ਼ ਹਾਰਮੋਨ ਤੇ ਇੱਕ ਫੰਗਸ ਦੀ ਵਰਤੋਂ ਕੀਤੀ। ਉਨ੍ਹਾਂ ਦੱਸਿਆ ਕਿ 28-ਐੱਚਬੀਐੱਲ (28 ਹੋਮੋਬਰਾਸੀਅਨੋਲਾਇਡ) ਨਾਂਅ ਦਾ ਇਹ ਹਾਰਮੋਨ ਪੌਦਿਆਂ ਨੂੰ ਕੈਡਮੀਅਮ ਦੇ ਪ੍ਰਦੂਸ਼ਣ ਤੋਂ ਪੈਦਾ ਹੁੰਦੇ ਤਣਾਅ ਨਾਲ ਨਜਿੱਠਣ ’ਚ ਮਦਦਗਾਰ ਬਣਦਾ ਹੈ। Punjabi University Research

ਇਸੇ ਤਰ੍ਹਾਂ ਪਿਰੀਫੋਰਮੋਸਪੋਰਾ ਇੰਡੀਕਾ ਨਾਮਕ ਇੱਕ ਲਾਭਕਾਰੀ ਫੰਗਸ ਦੀ ਵੀ ਵਰਤੋਂ ਕੀਤੀ ਗਈ, ਜੋ ਪੌਦੇ ਦੀ ਜੜ੍ਹ ਵਿੱਚ ਰਹਿੰਦੀ ਹੈ ਤੇ ਉਸ ਦੇ ਵਧਣ-ਫੁੱਲਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਖੋਜ ਦੇ ਨਤੀਜਿਆਂ ਵਿੱਚ ਸਾਹਮਣੇ ਆਇਆ ਕਿ ਇਹ ਦੋਵੇਂ ਮਿਲ ਕੇ ਪੌਦੇ ਨੂੰ ਜ਼ਹਿਰੀਲੇ ਕੈਡਮੀਅਮ ਦੇ ਪ੍ਰਭਾਵ ਤੋਂ ਬਚਾਉਂਦੇ ਹਨ। ਇਹ ਜ਼ਹਿਰੀਲੇ ਕੈਡਮੀਅਮ ਨੂੰ ਜੜ੍ਹਾਂ ’ਚ ਰੋਕ ਲੈਂਦੇ ਹਨ ਤਾਂ ਜੋ ਉਹ ਪੌਦੇ ਦੇ ਉਸ ਹਿੱਸੇ ਤੱਕ ਨਾ ਪੁੱਜੇ ਜੋ ਖਾਣਯੋਗ ਹੁੰਦਾ ਹੈ। ਖੋਜਾਰਥੀ ਡਾ. ਗੁਰਵਰਿੰਦਰ ਕੌਰ ਨੇ ਖੋਜ ਦੀ ਮਹੱਤਤਾ ਦੇ ਹਵਾਲੇ ਨਾਲ ਗੱਲ ਕਰਦਿਆਂ ਦੱਸਿਆ ਕਿ ਕੈਡਮੀਅਮ ਸਿਹਤ ਲਈ ਜ਼ਹਿਰੀਲਾ ਹੁੰਦਾ ਹੈ।

ਇਸ ਵਿਧੀ ਦੀ ਵਰਤੋਂ ਨਾਲ ਕੈਡਮੀਅਮ ਦਾ ਪ੍ਰਭਾਵ ਜੜ੍ਹਾਂ ਤੱਕ ਹੀ ਸੀਮਿਤ ਰਹਿੰਦਾ ਹੈ। ਸਰ੍ਹੋਂ ਦੇ ਪੌਦੇ ਦੀਆਂ ਜੜ੍ਹਾਂ ਨਾ ਤਾਂ ਮਨੁੱਖ ਦੇ ਖਾਣ ਲਈ ਵਰਤੀਆਂ ਜਾਂਦੀਆਂ ਹਨ, ਨਾ ਹੀ ਪਸ਼ੂ ਖੁਰਾਕ ਲਈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਿਤ ਮਿੱਟੀ ਨੂੰ ਕੁਦਰਤੀ ਤਰੀਕੇ ਨਾਲ ਸਾਫ ਕੀਤੇ ਜਾਣ ਪੱਖੋਂ ਵੀ ਇਸ ਵਿਧੀ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਹ ਵਿਧੀ ਟਿਕਾਊ ਅਤੇ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਅਜਿਹੀ ਖੇਤੀਬਾੜੀ ਨੂੰ ਵੀ ਉਤਸ਼ਾਹਿਤ ਕਰਦੀ ਹੈ ਜਿੱਥੇ ਰਸਾਇਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦਿੱਤੀ ਵਧਾਈ | Punjabi University Research

ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਖੋਜਾਰਥੀ ਤੇ ਨਿਗਰਾਨ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਸਾਇਣ ਮੁਕਤ ਖੇਤੀ ਦੇ ਵਧ ਰਹੇ ਮਹੱਤਵ ਵਾਲੇ ਦੌਰ ’ਚ ਅਜਿਹੀਆਂ ਖੋਜਾਂ ਦੀ ਆਪਣੀ ਵਿਸ਼ੇਸ਼ ਪ੍ਰਸੰਗਿਕਤਾ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ’ਚ ਹੋਰ ਵਧੇਰੇ ਖੋਜਾਂ ਹੋਣੀਆਂ ਚਾਹੀਦੀਆਂ ਹਨ।