ED - Sach Kahoon Punjabi
ED ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ 'ਤੇ ਦਬਾਅ ਪਾਇਆ ਕਿ ਉਹ ਮੈਨੂੰ 'ਆਪ' ਛੱਡ ਕੇ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ । ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਉਨ੍ਹਾਂ ਦਾਅਵਿਆਂ 'ਤੇ ਪਲਟਵਾਰ ਕੀਤਾ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਉਹ ਪੰਜਾਬ ਛੱਡ ਕੇ ਅਮਰੀਕਾ ਚਲੇ ਗਏ ਹਨ। ਮੁੰਡੀਆਂ ਨੇ ਤਨਜ਼ ਕੱਸਦਿਆਂ ਕਿਹਾ ਕਿ ਬਿੱਟੂ ਨੇ ਆਪਣੀ ਟਿਕਟ ਕੱਟੇ ਜਾਣ ਤੋਂ ਬਾਅਦ ਸ਼ਾਇਦ ਕੋਈ "ਟ੍ਰੈਵਲ ਏਜੰਸੀ" ਖੋਲ੍ਹ ਲਈ ਹੈ ਅਤੇ ਹੁਣ ਉਹ ਪੰਜਾਬ ਦੇ ਨੇਤਾਵਾਂ ਨੂੰ ਅਮਰੀਕਾ ਭੇਜ ਰਹੇ ਹਨ। ਆਪਣੇ ਭਤੀਜੇ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਦੀ ਹਾਲੀਆ ਛਾਪੇਮਾਰੀ ਨੂੰ ਲੈ ਕੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਮੁੰਡੀਆਂ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਇੱਕ ਵਿਧਵਾ, ਬੱਚਿਆਂ ਅਤੇ ਇੱਕ ਗਰਭਵਤੀ ਔਰਤ ਨੂੰ ਖੱਜਲ-ਖੁਆਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਵਿੱਚ ਉਤਸ਼ਾਹ ਪੈਦਾ ਕਰਨ ਵਿੱਚ ਨਾਕਾਮ ਰਹਿਣ ਤੋਂ ਬਾਅਦ ਭਾਜਪਾ ਹੁਣ ਡਰ ਦਾ ਮਾਹੌਲ ਬਣਾ ਕੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਈ.ਡੀ. ਦੇ ਛਾਪਿਆਂ ਜਾਂ ਧਮਕੀਆਂ ਨਾਲ ਨਹੀਂ ਡਰਾਇਆ ਜਾ ਸਕਦਾ। ਉਨ੍ਹਾਂ ਐਲਾਨ ਕੀਤਾ, "ਅਸੀਂ ਪੰਜਾਬੀ ਹਾਂ ਅਤੇ ਅਸੀਂ ਡਰਨ ਵਾਲੇ ਨਹੀਂ ਹਾਂ।"
ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ ਆਪ ਪੰਜਾਬ ਦੇ ਆਗੂ ਹਰਦੀਪ ਸਿੰਘ ਮੁੰਡੀਆਂ ਨੇ ਰਵਨੀਤ ਸਿੰਘ ਬਿੱਟੂ ਦੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ, "ਮੈਂ ਇਹ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਵਿੱਚ ਕਰ ਰਿਹਾ ਹਾਂ, ਅਮਰੀਕਾ ਵਿੱਚ ਨਹੀਂ।" ਉਨ੍ਹਾਂ ਕਿਹਾ ਕਿ ਬਿੱਟੂ ਬੁੱਧਵਾਰ ਤੋਂ ਦਾਅਵਾ ਕਰ ਰਹੇ ਸਨ ਕਿ ਉਹ ਅਮਰੀਕਾ ਚਲੇ ਗਏ ਹਨ। ਉਨ੍ਹਾਂ ਕਿਹਾ, "ਆਪਣੀ ਟਿਕਟ ਕੱਟੇ ਜਾਣ ਤੋਂ ਬਾਅਦ, ਅਜਿਹਾ ਲੱਗਦਾ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਸਮਰਾਲਾ ਰੋਡ 'ਤੇ ਇੱਕ ਟ੍ਰੈਵਲ ਏਜੰਸੀ ਸ਼ੁਰੂ ਕਰ ਦਿੱਤੀ ਹੈ ਅਤੇ ਮੇਰੀ ਅਤੇ ਮੇਰੇ ਭਤੀਜੇ ਦੀ ਅਮਰੀਕਾ ਦੀ ਟਿਕਟ ਬੁੱਕ ਕਰ ਦਿੱਤੀ ਹੈ।"
ਕੈਬਨਿਟ ਮੰਤਰੀ ਨੇ ਈਡੀ ਵੱਲੋਂ ਉਨ੍ਹਾਂ ਦੇ ਭਤੀਜੇ ਦੀ ਰਿਹਾਇਸ਼ 'ਤੇ ਕੀਤੀ ਗਈ ਛਾਪੇਮਾਰੀ ਦੇ ਤਰੀਕੇ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਰਿਵਾਰ ਪਹਿਲਾਂ ਹੀ ਇੱਕ ਦੁਖਾਂਤ ਦਾ ਸਾਹਮਣਾ ਕਰ ਚੁੱਕਾ ਹੈ। ਉਨ੍ਹਾਂ ਦੇ ਭਤੀਜੇ ਦੇ ਭਰਾ ਦਾ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਭਤੀਜਾ ਆਪਣੇ ਬੱਚਿਆਂ ਸਮੇਤ ਲੁਧਿਆਣਾ ਆ ਗਿਆ ਸੀ ਅਤੇ ਪਰਿਵਾਰ ਦੇ ਪਾਲਣ-ਪੋਸ਼ਣ ਲਈ ਕਾਰੋਬਾਰ ਸ਼ੁਰੂ ਕੀਤਾ ਸੀ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ, "ਈਡੀ ਦੀ ਤਲਾਸ਼ੀ ਦੌਰਾਨ ਇੱਕ ਵਿਧਵਾ ਅਤੇ ਉਸ ਦੀ ਛੋਟੀ ਧੀ ਨੂੰ ਪਰੇਸ਼ਾਨ ਕੀਤਾ ਗਿਆ ਅਤੇ ਧਮਕਾਇਆ ਗਿਆ।"
ਉਨ੍ਹਾਂ ਦੱਸਿਆ ਕਿ ਇਹ ਤਲਾਸ਼ੀ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੀ ਅਤੇ ਬੱਚਿਆਂ ਤੋਂ ਪੁੱਛਗਿੱਛ ਕੀਤੀ ਗਈ ਕਿ ਉਹ ਉਨ੍ਹਾਂ ਨਾਲ ਕਿਉਂ ਰਹਿੰਦੇ ਹਨ। ਉਨ੍ਹਾਂ ਕਿਹਾ, "ਅਧਿਕਾਰੀਆਂ ਨੇ ਪਰਿਵਾਰ ਨੂੰ ਕਿਹਾ ਕਿ ਉਹ ਮੈਨੂੰ ਸੁਨੇਹਾ ਦੇਣ ਕਿ ਮੈਂ 'ਆਪ' ਛੱਡ ਦੇਵਾਂ ਅਤੇ ਮੇਰਾ ਭਤੀਜਾ ਮੇਰਾ ਸਮਰਥਨ ਕਰਨਾ ਬੰਦ ਕਰ ਦੇਵੇ, ਕਿਉਂਕਿ 'ਆਪ' ਇੱਕ 'ਗਲਤ ਪਾਰਟੀ' ਹੈ। ਇਹ ਗੱਲ ਸਵਾਲ ਖੜ੍ਹੇ ਕਰਦੀ ਹੈ ਕਿ ਇਸ ਕਾਰਵਾਈ ਦਾ ਮਕਸਦ ਸਿਰਫ਼ ਜਾਂਚ ਕਰਨਾ ਹੈ ਜਾਂ ਰਾਜਨੀਤਿਕ ਦਬਾਅ ਬਣਾਉਣਾ ਹੈ।"
ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਇੱਕ ਛੋਟੀ ਬੱਚੀ ਘੰਟਿਆਂ ਬੱਧੀ ਭੁੱਖੀ ਰੋਂਦੀ ਰਹੀ ਅਤੇ ਇੱਕ ਮਹੀਨੇ ਦੇ ਨਵਜਾਤ ਬੱਚੇ ਨੂੰ ਦੁੱਧ ਤੱਕ ਨਹੀਂ ਪਿਆਉਣ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ"ਮੇਰੇ ਭਤੀਜੇ ਦੀ ਗਰਭਵਤੀ ਪਤਨੀ ਨੂੰ ਬਿਨਾਂ ਬੈਠਣ ਦਿੱਤੇ ਤਿੰਨ ਤੋਂ ਚਾਰ ਘੰਟੇ ਖੜ੍ਹਾ ਰੱਖਿਆ ਗਿਆ। ਜਦੋਂ ਅਧਿਕਾਰੀ ਜਾਣ ਲੱਗੇ ਤਾਂ ਪਰਿਵਾਰ ਨੇ ਘਰੋਂ ਬਰਾਮਦ ਹੋਈਆਂ ਚੀਜ਼ਾਂ ਦਾ ਲਿਖਤੀ ਰਿਕਾਰਡ ਮੰਗਿਆ। ਇਸ 'ਤੇ ਅਧਿਕਾਰੀਆਂ ਨੇ ਇੱਕ ਦਸਤਾਵੇਜ਼ ਦਿੱਤਾ ਜਿਸ ਵਿੱਚ ਲਿਖਿਆ ਸੀ ਕਿ ਪੁਰਾਣੇ ਘਰੇਲੂ ਸਾਮਾਨ ਤੋਂ ਇਲਾਵਾ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਜੇਕਰ ਕੁਝ ਬਰਾਮਦ ਹੀ ਨਹੀਂ ਹੋਇਆ ਤਾਂ ਪਰਿਵਾਰ ਨੂੰ ਤਿੰਨ-ਚਾਰ ਘੰਟੇ ਕਿਉਂ ਪਰੇਸ਼ਾਨ ਕੀਤਾ ਗਿਆ?"
ਭਾਜਪਾ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਮੰਤਰੀ ਨੇ ਕਿਹਾ ਕਿ ਭਾਜਪਾ ਆਪਣੀਆਂ ਰੈਲੀਆਂ 'ਚ ਜਨਤਾ ਦਾ ਉਤਸ਼ਾਹ ਪੈਦਾ ਕਰਨ 'ਚ ਨਾਕਾਮ ਰਹਿਣ ਤੋਂ ਬਾਅਦ ਹੁਣ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਪੰਜਾਬ ਅਜਿਹੀ ਜਗ੍ਹਾ ਨਹੀਂ ਹੈ ਜਿੱਥੇ ਲੋਕਾਂ ਨੂੰ ਈ.ਡੀ. ਦੇ ਛਾਪਿਆਂ ਜਾਂ ਧਮਕੀਆਂ ਨਾਲ ਡਰਾਇਆ ਜਾ ਸਕੇ। ਅਸੀਂ ਪੰਜਾਬੀ ਹਾਂ ਅਤੇ ਅਸੀਂ ਡਰਦੇ ਨਹੀਂ ਹਾਂ।"
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ 'ਆਪ' ਈਮਾਨਦਾਰੀ ਦੀ ਪ੍ਰਤੀਕ ਹੈ ਅਤੇ 'ਆਪ' ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਕੱਟੜ ਈਮਾਨਦਾਰ' ਆਗੂ ਹਨ। ਉਨ੍ਹਾਂ ਕਿਹਾ, "ਜੇਕਰ ਅਸੀਂ ਜਨਤਾ ਦਾ ਇੱਕ ਰੁਪਿਆ ਵੀ ਲਈਏ ਤਾਂ ਉਹ ਸਾਡੇ ਲਈ ਜ਼ਹਿਰ ਵਰਗਾ ਹੋਵੇਗਾ। ਅਸੀਂ ਪੂਰੀ ਈਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰ ਰਹੇ ਹਾਂ।"
'ਆਪ' ਆਗੂਆਂ ਨਾਲ ਜੁੜੇ ਪਿਛਲੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਤਿੰਦਰ ਜੈਨ ਅਤੇ ਮਨੀਸ਼ ਸਿਸੋਦੀਆ ਸਮੇਤ ਹੋਰ ਆਗੂਆਂ ਨੂੰ ਕੇਂਦਰੀ ਏਜੰਸੀਆਂ ਦੀ ਲੰਬੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਬਾਅਦ ਵਿੱਚ ਅਦਾਲਤੀ ਕਾਰਵਾਈ ਵਿੱਚ ਕੀ ਨਿਕਲਿਆ, ਸਭ ਦੇ ਸਾਹਮਣੇ ਹੈ। ਉਨ੍ਹਾਂ ਅੱਗੇ ਕਿਹਾ, "ਭਾਜਪਾ ਨੇ ਦਿੱਲੀ ਚੋਣਾਂ ਤੋਂ ਪਹਿਲਾਂ ਦਿੱਲੀ ਦੀ 'ਆਪ' ਲੀਡਰਸ਼ਿਪ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਹੁਣ ਪੰਜਾਬ ਵਿੱਚ ਵੀ ਉਹੀ ਹਥਕੰਡੇ ਅਪਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।"
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਭਾਜਪਾ ਨੂੰ ਸਿਆਸੀ ਤੌਰ 'ਤੇ ਨਕਾਰ ਚੁੱਕੇ ਹਨ ਅਤੇ ਹੁਣ ਇਹ ਪਾਰਟੀ ਆਉਣ ਵਾਲੀਆਂ ਚੋਣਾਂ ਦੇ ਡਰੋਂ ਆਪਣੀਆਂ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ, "ਭਾਜਪਾ ਜਿੰਨੀਆਂ ਮਰਜ਼ੀ ਏਜੰਸੀਆਂ ਅਤੇ ਧਮਕੀਆਂ ਦੀ ਵਰਤੋਂ ਕਰ ਲਵੇ, ਪਰ 'ਆਪ' ਡਰਨ ਵਾਲੀ ਨਹੀਂ ਹੈ ਅਤੇ ਨਾ ਹੀ ਆਪਣੇ ਅਸੂਲਾਂ ਤੋਂ ਪਿੱਛੇ ਹਟੇਗੀ।"
KPSC ਭਰਤੀ ਮਾਮਲੇ 'ਚ ਈਡੀ ਨੇ ਕਰਨਾਟਕ ਅਤੇ ਗੁਜਰਾਤ 'ਚ 21 ਥਾਵਾਂ 'ਤੇ ਕੀਤੀ ਛਾਪੇਮਾਰੀ
ਨਵੀਂ ਦਿੱਲੀ (ਹਿੰ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਰਨਾਟਕ ਪਬਲਿਕ ਸਰਵਿਸ ਕਮਿਸ਼ਨ (ਕੇਪੀਐਸਸੀ) ਵੱਲੋਂ ਕਰਵਾਈ ਗਈ ਵੈਟਰਨਰੀ ਅਫਸਰਾਂ ਦੀ ਭਰਤੀ ਵਿੱਚ ਕਥਿਤ ਬੇਨਿਯਮੀਆਂ ਅਤੇ ਮਨੀ ਲਾਂਡਰਿੰਗ ਦੇ ਸਬੰਧ ਵਿੱਚ 21 ਥਾਵਾਂ 'ਤੇ ਛਾਪੇਮਾਰੀ ਕੀਤੀ। ਛਾਪਿਆਂ ਵਿੱਚ ਕੇਪੀਐਸਸੀ ਦਫ਼ਤਰ, ਮੁਅੱਤਲ ਚੇਅਰਮੈਨ ਸ਼ਿਵਸ਼ੰਕਰੱਪਾ ਐਸ. ਸਾਹੂਕਰ ਦੀ ਰਿਹਾਇਸ਼, ਕੇਪੀਐਸਸੀ ਮੈਂਬਰ ਸ਼ਾਂਤਾ ਹੋਸਮਾਨੀ, ਕਥਿਤ ਵਿਚੋਲਿਆਂ, ਪ੍ਰੀਖਿਆ ਦੀ ਡਿਜੀਟਲ ਮੁਲਾਂਕਣ ਪ੍ਰਕਿਰਿਆ ਵਿੱਚ ਸ਼ਾਮਲ ਕੰਪਨੀ ਅਤੇ ਚੁਣੇ ਗਏ ਉਮੀਦਵਾਰਾਂ ਦੇ ਅਹਾਤੇ ਸ਼ਾਮਲ ਸਨ।
ਈਡੀ ਦੇ ਬੰਗਲੁਰੂ ਜ਼ੋਨਲ ਦਫ਼ਤਰ ਵੱਲੋਂ ਕੀਤੇ ਗਏ ਛਾਪੇਮਾਰੀ ਕਰਨਾਟਕ ਦੇ ਵੱਖ-ਵੱਖ ਥਾਵਾਂ 'ਤੇ ਕੀਤੇ ਗਏ, ਜਿਨ੍ਹਾਂ ਵਿੱਚ ਬੈਂਗਲੁਰੂ, ਹਸਨ, ਚਿੱਤਰਦੁਰਗਾ, ਦਵਾਂਗੇਰੇ, ਰਾਏਚੁਰ, ਕਰਵਾਰ, ਕਲਬੁਰਗੀ ਅਤੇ ਬੇਲਾਗਾਵੀ ਅਤੇ ਅਹਿਮਦਾਬਾਦ, ਗੁਜਰਾਤ ਸ਼ਾਮਲ ਹਨ। ਤਲਾਸ਼ੀਆਂ ਵਿੱਚ ਵੈਟਰਨਰੀ ਅਫਸਰ ਭਰਤੀ ਪ੍ਰੀਖਿਆ ਲਈ ਅੰਤਿਮ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਉਮੀਦਵਾਰਾਂ ਦੇ ਅਹਾਤੇ ਵੀ ਸ਼ਾਮਲ ਸਨ।
Read Also : BJP ਦੀ ਨਵੀਂ ਰਾਸ਼ਟਰੀ ਟੀਮ ਦੀ ਪਹਿਲੀ ਮੀਟਿੰਗ 22 ਨੂੰ
ਇਸ ਮਾਮਲੇ ਵਿੱਚ ਬੈਂਗਲੁਰੂ ਦੇ ਵਿਧਾਨ ਸੌਧ ਪੁਲਿਸ ਸਟੇਸ਼ਨ ਵਿੱਚ ਚਾਰ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸ਼ਿਕਾਇਤਾਂ ਵਿੱਚ ਵੈਟਰਨਰੀ ਅਫਸਰਾਂ ਦੀ ਭਰਤੀ ਪ੍ਰੀਖਿਆ ਲਈ ਅੰਤਿਮ ਚੋਣ ਪ੍ਰਕਿਰਿਆ ਵਿੱਚ ਗੰਭੀਰ ਬੇਨਿਯਮੀਆਂ ਦਾ ਦੋਸ਼ ਹੈ। ਇਹ ਦੋਸ਼ ਹੈ ਕਿ ਕੁਝ ਵਿਚੋਲਿਆਂ ਨੇ ਉਮੀਦਵਾਰਾਂ ਨਾਲ ਸੰਪਰਕ ਕੀਤਾ ਅਤੇ ਚੋਣ ਦੇ ਬਦਲੇ ਪ੍ਰਤੀ ਉਮੀਦਵਾਰ 70 ਤੋਂ 80 ਲੱਖ ਰੁਪਏ ਤੱਕ ਦੀ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਇਨ੍ਹਾਂ ਵਿਚੋਲਿਆਂ ਨਾਲ ਹੋਈ ਗੱਲਬਾਤ ਦੀਆਂ ਕੁੱਝ ਆਡੀਓ ਰਿਕਾਰਡਿੰਗਾਂ ਵੀ ਜਾਂਚ ਏਜੰਸੀ ਨੂੰ ਸੌਂਪੀਆਂ ਹਨ। ਇਸ ਮਾਮਲੇ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ, ਓਐਮਆਰ ਉੱਤਰ ਪੱਤਰੀਆਂ ਨਾਲ ਕਥਿਤ ਛੇੜਛਾੜ ਕਰਨ ਅਤੇ ਕੇਪੀਐਸੀ ਅਧਿਕਾਰੀਆਂ ਦੇ ਰਿਸ਼ਤੇਦਾਰਾਂ ਨੂੰ ਕਥਿਤ ਰੂਪ ਵਿੱਚ ਲਾਭ ਪਹੁੰਚਾਉਣ ਜਿਹੇ ਦੋਸ਼ ਵੀ ਲਗਾਏ ਗਏ ਹਨ।
ਈਡੀ ਦੇ ਅਨੁਸਾਰ, ਤਲਾਸ਼ੀ ਮੁਹਿੰਮ ਦਾ ਉਦੇਸ਼ ਕਥਿਤ ਪੈਸੇ ਦੇ ਲੈਣ-ਦੇਣ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਅਤੇ ਸੰਸਥਾਵਾਂ ਬਾਰੇ ਹੋਰ ਜਾਣਕਾਰੀ ਇਕੱਠੀ ਕਰਨਾ ਹੈ। ਕਾਰਵਾਈ ਦੌਰਾਨ ਬਰਾਮਦ ਕੀਤੇ ਗਏ ਦਸਤਾਵੇਜ਼ਾਂ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਕੇਪੀਐਸਸੀ-ਸਬੰਧਤ ਮਾਮਲੇ ਤੋਂ ਇਲਾਵਾ, ਈਡੀ ਨੇ ਕੇਰਲ ਦੇ ਕੋਝੀਕੋਡ ਵਿੱਚ ਲਗਭਗ ਅੱਠ ਅਹਾਤਿਆਂ ਨੂੰ ਵੀ ਤਲਾਸ਼ੀ ਮੁਹਿੰਮ ਵਿੱਚ ਸ਼ਾਮਲ ਕੀਤਾ ਹੈ। ਇਹ ਤਲਾਸ਼ੀਆਂ ਮਈ ਵਿੱਚ ਸੀਐਮਆਰਐਲ ਸਮੂਹ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਫਾਲੋ-ਅੱਪ ਦੱਸੀਆਂ ਜਾ ਰਹੀਆਂ ਹਨ।
ਈਡੀ ਦੇ ਅਨੁਸਾਰ, 27 ਮਈ ਨੂੰ ਸੀਐਮਆਰਐਲ ਗਰੁੱਪ ਦੀ ਤਲਾਸ਼ੀ ਦੌਰਾਨ, ਸਾਬਕਾ ਮੁੱਖ ਮੰਤਰੀ ਦੀ ਧੀ ਵੀਨਾ ਨਾਲ ਸਬੰਧਤ ਨਵੇਂ ਸਬੂਤ ਸਾਹਮਣੇ ਆਏ। ਜਾਂਚ ਏਜੰਸੀ ਨੂੰ ਕਥਿਤ ਵਿੱਤੀ ਲੈਣ-ਦੇਣ ਬਾਰੇ ਜਾਣਕਾਰੀ ਮਿਲੀ। ਇਹ ਤਲਾਸ਼ੀ ਹੁਣ ਉਨ੍ਹਾਂ ਵਿਅਕਤੀਆਂ ਨਾਲ ਜੁੜੇ ਵਿਅਕਤੀਆਂ ਅਤੇ ਅਹਾਤਿਆਂ ਨੂੰ ਨਿਸ਼ਾਨਾ ਬਣਾਉਂਦੀ ਹੈ ਜਿਨ੍ਹਾਂ ਨੂੰ ਕਥਿਤ ਵਿੱਤੀ ਲੈਣ-ਦੇਣ ਵਿੱਚ ਸ਼ਾਮਲ ਮੰਨਿਆ ਜਾਂਦਾ ਹੈ। ਈਡੀ ਦੋਵਾਂ ਕਾਰਵਾਈਆਂ ਵਿੱਚ ਹੁਣ ਤੱਕ ਸਾਹਮਣੇ ਆਏ ਦਸਤਾਵੇਜ਼ਾਂ, ਡਿਜੀਟਲ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ। ਮਾਮਲੇ ਵਿੱਚ ਅੱਗੇ ਦੀ ਕਾਰਵਾਈ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਕੀਤੀ ਜਾਵੇਗੀ।
Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਭਰਾ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ
ਵਿਧਾਇਕ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਵੀ ਈਡੀ ਨੇ ਕੀਤਾ ਗ੍ਰਿਫਤਾਰ
ਚਾਰ ਦਿਨ ਦੇ ਰਿਮਾਂਡ ’ਤੇ ਭੇਜਿਆ
Punjab News: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਿੱਚ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਜੋ ਕਿ ਪਹਿਲਾਂ ਹੀ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ। ਹੁਣ ਉਸ ਦੇ ਭਰਾ ਤਾਰਾ ਹੈਲਥ ਫੀਡ ਦੇ ਐਮ ਡੀ ਬਲਵੰਤ ਸਿੰਘ ਗੱਜਣ ਮਾਜਰਾ ਨੂੰ ਅੱਜ ਜਲੰਧਰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: Panchayat Elections 2024: ‘ਪੰਚਾਇਤੀ ਚੋਣਾਂ ’ਚ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ’ : ਡੀਆਈਜੀ ਭੁੱਲਰ
ਜਾਣਕਾਰੀ ਅਨੁਸਾਰ ਹਲਕਾ ਅਮਰਗੜ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਜੋ ਬੈਂਕ ਦੇ 40 ਕਰੋੜ ਦੀ ਹੇਰਾਫੇਰੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਵਿਧਇਕ ਦੇ ਭਰਾ ਬਲਵੰਤ ਸਿੰਘ ਗੱਜਣ ਮਾਜਰਾ ਵੀ ਇਸ ਮਾਮਲੇ ਵਿੱਚ ਈਡੀ ਤੋਂ ਫਰਾਰ ਚੱਲ ਰਿਹਾ ਸੀ ਕਿਉਂਕਿ ਉਹ ਤਾਰਾ ਹੈਲਥ ਫੀਡ ਦੇ ਐਮਡੀ ਸਨ। ਸੂਤਰਾ ਅਨੁਸਾਰ ਅੱਜ ਜਲੰਧਰ ਈਡੀ ਵੱਲੋ ਬਲਵੰਤ ਸਿੰਘ ਨੂੰ ਕਾਬੂ ਕਰ ਕੇ ਚਾਰ ਦਿਨ ਦੇ ਰਿਮਾਂਡ ’ਤੇ ਲਿਆ ਹੈ। ਜਿਸ ਉੱਪਰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਛੇ ਹੋਰਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੋਇਆ ਹੈ।
Punjab News: ED ਦੀ ਪੰਜਾਬ ਦੋ ਵੱਡੇ ਸ਼ਹਿਰਾਂ ’ਚ ਵੱਡੀ ਕਾਰਵਾਈ
Punjab News: ਐਪਲ ਹਾਈਟਸ ਦੇ ਮਾਲਕ ਪਾਸੀ ਦੇ ਲੁਧਿਆਣਾ ਅਤੇ ਜ਼ੀਰਕਪੁਰ ਸਥਿੱਤ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
Punjab News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਦੋ ਵੱਡੇ ਸ਼ਹਿਰਾਂ ’ਚ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਦੇ ਤਹਿਤ ਈਡੀ ਵੱਲੋਂ ਐਪਲ ਹਾਈਟਸ ਦੇ ਮਾਲਕ ਦੇ ਲੁਧਿਆਣਾ ਅਤੇ ਜ਼ੀਰਕਪੁਰ ਵਿਖੇ ਸਥਿੱਤ ਟਿਕਾਣਿਆਂ ’ਤੇ ਫਰੋਲਾ- ਫਰਾਲੀ ਕੀਤੀ ਗਈ ਹੈ।
Read Also : Arvind Kejriwal News: ਅਰਵਿੰਦ ਕੇਜਰੀਵਾਲ ਨੇ ਖਾਲੀ ਕੀਤਾ ਸੀਐਮ ਦਫ਼ਤਰ! ਵੀਡੀਓ ਵਾਇਰਲ
ਪ੍ਰਾਪਤ ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਐਪਲ ਹਾਈਟਸ ਦੇ ਮਾਲਕ ਵਿਕਾਸ ਪਾਸੀ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਪਾਸੀ ਦੇ ਇੰਨਾਂ ਟਿਕਾਣਿਆਂ ਵਿੱਚ ਲੁਧਿਆਣਾ ਅਤੇ ਜ਼ੀਰਕਪੁਰ ਵਿਖੇ ਵੱਖ ਵੱਖ ਕਾਰੋਬਾਰੀ ਸਥਾਨਾਂ ’ਤੇ ਈਡੀ ਵੱਲੋਂ ਅਚਨਚੇਤ ਛਾਪੇਮਾਰੀ ਕਰਕੇ ਜਾਂਚ ਕੀਤੀ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਕਾਸ ਪਾਸੀ ਦੀ ਕੰਪਨੀ ਦੇ ਲੁਧਿਆਣਾ ਤੇ ਜ਼ੀਰਕਪੁਰ ਵਿਖੇ ਰੀਅਲ ਅਸਟੇਟ ਪ੍ਰੋਜੈਕਟ ਹਨ। ਜਿੰਨ੍ਹਾਂ ਦਾ ਸਬੰਧ ਪਰਲ ਕੰਪਨੀ ਦੇ ਮਾਲਕਾਂ ਨਾਲ ਦੱਸਿਆ ਜਾ ਰਿਹਾ ਹੈ। ਈਡੀ ਨੂੰ ਪਾਸੀ ਦਾ ਪਰਲ ਕੰਪਨੀ ਨਾਲ ਲੈਣ- ਦੇਣ ਕਰਨ ਵਿੱਚ ਗੜਬੜੀ ਦਾ ਕਥਿੱਤ ਸ਼ੱਕ ਹੈ। Punjab News
Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਖਿਲਾਫ ਈਡੀ ਦਾ ਵੱਡਾ ਐਕਸ਼ਨ
ਭਾਰਤ ਭੂਸ਼ਣ ਆਸੂ ਦੀ ਪ੍ਰਾਪਰਟੀ ਕੀਤੀ ਅਟੈਚ
Bharat Bhushan Ashu: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ  ਖਿਲਾਫ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਸਾਬਕਾ ਮੰਤਰੀ ਭੂਸ਼ਣ ਆਸੂ ਦੀ ਪ੍ਰਾਪਟੀ ਅਟੈਚ ਕੀਤੀ ਹੈ। ਈਡੀ ਨੇ ਲਗਭਗ 22.78 ਕਰੋਡ਼ ਰੁਪਏ ਦੀ ਪ੍ਰਾਪਟੀ ਅਟੈਚ ਕੀਤੀ ਹੈ।
ਇਹ ਵੀ ਪੜ੍ਹੋ: Moga News: ਮੋਗਾ ‘ਚ ਆਸਟ੍ਰੇਲੀਆ ਭੇਜਣ ਦੇ ਨਾਂਅ ‘ਤੇ 16 ਲੱਖ ਠੱਗੇ
ਲੁਧਿਆਣਾ ’ਚ ਸੈਲੂਨ ’ਤੇ ਵਾਲ ਕਟਵਾਉਂਦਿਆਂ ਨੂੰ ਕੀਤਾ ਸੀ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਸ੍ਰੀ ਆਸ਼ੂ ਨੂੰ ਉਸ ਵੇਲੇ ਗਿ੍ਰਫ਼ਤਾਰ ਕਰਨ ਲਈ ਵਿਜੀਲੈਂਸ ਟੀਮ ਪੁੱਜੀ ਜਦੋਂ ਉਹ ਇਕ ਸੈਲੂਨ ’ਤੇ ਵਾਲ ਕਟਵਾਉਣ ਲਈ ਆਏ ਹੋਏ ਸਨ। ਇਹ ਪਤਾ ਲੱਗਦਿਆਂ ਹੀ ਰਵਨੀਤ ਸਿੰਘ ਬਿੱਟੂ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਕਾਫ਼ੀ ਦੇਰ ਵਿਜੀਲੈਂਸ ਟੀਮ ਨਾਲ ਬਹਿਸ ਕੀਤੀ ਪਰ ਅੰਤ ਵਿਜੀਲੈਂਸ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਨਾਲ ਲਿਜਾਣ ’ਚ ਸਫ਼ਲ ਹੋ ਗਈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਹੁੰਦਿਆਂ ਸ੍ਰੀ ਆਸ਼ੂ ’ਤੇ ਵੱਡੇ ਘਪਲੇ ਕਰਨ ਦੇ ਦੋਸ਼ ਲੱਗੇ ਸਨ, ਜਿਸ ਦੀ ਜਾਂਚ ਵਿਜੀਲੈਂਸ ਕਰ ਰਹੀ ਸੀ।
ਕੀ ਹੈ ਮਾਮਲਾ | Bharat Bhushan Ashu
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਮੰਡੀਆਂ ’ਚੋਂ ਅਨਾਜ ਦੀ ਲਿਫਟਿੰਗ ਦਾ ਠੇਕਾ ਲੈਣ ਵਾਲੇ ਠੇਕੇਦਾਰ ਤੇਲੂ ਰਾਮ, ਸਾਥੀ ਜਗਰੂਪ ਸਿੰਘ, ਗੁਰਦਾਸ ਰਾਮ ਐਂਡ ਕੰਪਨੀ ਅਤੇ ਸੰਦੀਪ ਭਾਟੀਆ ਖਿਲਾਫ ਕੇਸ ਦਰਜ ਕਰਕੇ ਤੇਲੂ ਰਾਮ ਨੂੰ ਗਿ੍ਰਫਤਾਰ ਕੀਤਾ ਸੀ।ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਆਸ਼ੂ ਦੇ ਨਜਦੀਕੀ ਮੀਨੂੰ ਮਲਹੋਤਰਾ ਦਾ ਨਾਂਅ ਲਿਆ ਸੀ ਅਤੇ ਉਸ ਦੇ ਘਰ ਛਾਪਾ ਮਾਰਿਆ ਸੀ ਪਰ ਉਹ ਭੱਜਣ ’ਚ ਸਫਲ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਆਸੂ ਪਹਿਲਾਂ ਹੀ ਹਾਈ ਕੋਰਟ ਵਿਚ ਅਗਾਊਂ ਜਮਾਨਤ ਲਈ ਪਟੀਸਨ ਦਾਇਰ ਕਰ ਚੁੱਕੇ ਹਨ। ਕੈਪਟਨ ਅਮਰਿੰਦਰ ਦੀ ਸਰਕਾਰ ਵੇਲੇ ਵੀ ਆਸ਼ੂ ’ਤੇ ਭਿ੍ਰਸਟਾਚਾਰ ਦੇ ਦੋਸ ਲੱਗੇ ਸਨ ਪਰ ਉਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਸੂ ਦਾ ਬਚਾਅ ਕਰਦਿਆਂ ਕਲੀਨ ਚਿੱਟ ਦੇ ਦਿੱਤੀ ਸੀ।
ਈਡੀ ਦੀ ਵੱਡੀ ਕਾਰਵਾਈ, ਵਿਧਾਇਕ ਗ੍ਰਿਫਤਾਰ
ਹਰਿਆਣਾ ਦੇ ਸੋਨੀਪਤ ’ਚ ਈਡੀ ਦੀ ਕਾਰਵਾਈ | Haryana News
ਵਿਧਾਇਕ ਸੁਰਿੰਦਰ ਪਵਾਰ ਨੂੰ ਕੀਤਾ ਹੈ ਗ੍ਰਿਫਤਾਰ
ਖਰਖੌਦਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਸੋਨੀਪਤ ’ਚ ਕਾਂਗਰਸ ਦੇ ਵਿਧਾਇਕ ਸੁਰਿੰਦਰ ਪਵਾਰ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਹੈ। ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਸੁਰਿੰਦਰ ਪਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਈਡੀ ਸੁਰਿੰਦਰ ਪਵਾਰ ਨੂੰ ਅੰਬਾਲਾ ਦਫਤਰ ਲੈ ਕੇ ਜਾਵੇਗੀ। (Haryana News)
ਕਾਂਗਰਸ ਨੇ ਸਿਖਲਾਈ ਕੋਆਰਡੀਨੇਟਰ ਕੀਤੇ ਨਿਯੁਕਤ | Haryana News
ਹਰਿਆਣਾ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਖਲਾਈ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਕਾਂਗਰਸ ਪਾਰਟੀ ਨੇ ਸਾਰੇ 10 ਲੋਕ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕਰ ਦਿੱਤੇ ਹਨ। ਤਰੁਣ ਸ਼ਰਮਾ ਨੂੰ ਅੰਬਾਲਾ, ਸ਼ੰਮੀ ਰੱਤੀ ਨੂੰ ਸਰਸਾ, ਬਸੰਤ ਅਹਲਾਵਤ ਨੂੰ ਹਿਸਾਰ ਤੇ ਰੋਹਤਕ, ਡਾ. ਗੀਤਾ ਰਾਣੀ ਨੂੰ ਰਮੇਸ਼ ਕੁਮਾਰ ਨੂੰ ਕਰਨਾਲ, ਮੁਕੇਸ਼ ਪੰਨਾਲਾਲ ਨੂੰ ਸੋਨੀਪਤ, ਸ਼ਿਆਮ ਸ਼ਰਮਾ ਨੂੰ ਕੁਰੂਕਸ਼ੇਤਰ, ਅਰੁਣ ਸ਼ਰਾਫ ਨੂੰ ਭਿਵਾਨੀ, ਡਾ. ਅਨਿਲ ਪਵਾਰ ਨੂੰ ਗੁਰੂਗ੍ਰਾਮ ਤੇ ਰਾਹੁਲ ਨੂੰ ਡਾ. ਵਸ਼ਿਸ਼ਟ ਨੂੰ ਫਰੀਦਾਬਾਦ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। (Haryana News)
ਨੀਰਵ, ਮਾਲਿਆ ਤੇ ਚੋਕਸੀ ਨੂੰ ਗ੍ਰਿਫਤਾਰ ਨਾ ਕਰਨ ’ਤੇ ਈਡੀ ਦੀ ਖਿਚਾਈ
ਮੁੰਬਈ (ਏਜੰਸੀ)। ਮਹਾਂਰਾਸ਼ਟਰ ਦੇ ਮਨੀ ਲਾਂਡ੍ਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀ ਇਕ ਵਿਸ਼ੇਸ਼ ਅਦਾਲਤ ਨੇ ਨੀਰਵ ਮੋਦੀ, ਵਿਜੈ ਮਾਲਿਆ ਅਤੇ ਮੇਹੁਲ ਚੋਕਸੀ ਨੂੰ ਫਡ਼ਨ ’ਚ ਨਾਕਾਮੀ ਨੂੰ ਲੈ ਕੇ ਈਡੀ ਦੀ ਖਿਚਾਈ ਕੀਤੀ। ਸੁਣਵਾਈ ਦੌਰਾਨ ਅਦਾਲਤ ਨੇ ਚਾਰਟਰਡ ਅਕਾਊਂਟ ਵਿਓਮੇਸ਼ ਸ਼ਾਹ ਦੀ ਉਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ, ਜਿਸ ’ਚ ਉਨ੍ਹਾਂ ਨੇ ਵਿਦੇਸ਼ ਯਾਤਰਾ ਲਈ ਅਦਾਲਤ ਦੀ ਅਗਾਊਂ ਇਜਾਜ਼ਤ ਰੱਦ ਕਰਨ ਦੀ ਮੰਗ ਕੀਤੀ ਸੀ। ਸ਼ਾਹ ’ਤੇ ਗਰਵਾਰੇ ਇੰਡਸਟਰੀਜ਼ ਦੇ ਨਿਹਾਲ ਗਰਵਾਰੇ ਲਈ ਮਨੀ ਲਾਂਡ੍ਰਿੰਗ ਦਾ ਦੋਸ਼ ਹੈ, ਜਿਸ ਨੂੰ ਪਿਛਲੇ ਸਾਲ ਬੀਕੇਸੀ ਚ ਇੱਕ ਜਾਇਦਾਦ ਸੌਦੇ ਰਾਹੀ ਜੈਫੰਡਕੇ ਬੈਂਕ ਨੂੰ ਇੱਕ ਸੌ ਕਰੋਡ਼ ਰੁਪਏ ਦਾ ਨੁਕਸਾਨ ਪਹੁੰਚਣਾਉਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ। Mumbai News
ਇਹ ਵੀ ਪੜ੍ਹੋ: Patiala News: ਛੋਟੀ ਬਰਾਂਦਾਰੀ ’ਚ ਲੱਗੀ ਅੱਗ, ਰੈਡੀਮੈਂਟ ਕੱਪੜੇ ਦੀਆਂ ਦੁਕਾਨਾਂ ਸੜ੍ਹ ਕੇ ਸੁਆਹ
ਸ਼ਾਹ ਨੇ ਜ਼ਮਾਨਤ ਆਦੇਸ਼ਾਂ ’ਚ ਸੋਧ ਦੀ ਮੰਗ ਕਰਦਿਆਂ ਵਿਸ਼ੇਸ਼ ਅਦਾਲਤ ਦਾ ਰੁਖ ਕੀਤਾਸੀ ਜਿਸ ’ਚ ਉਨ੍ਹਾਂ ਨੇ ਅਦਾਲਤ ਦੀ ਇਜਾਜ਼ਤ ਤੋਂ ਬਗੈਰ ਦੇਸ਼ ਨਾ ਛੱਡਣ ਲਈ ਕਿਹਾ ਗਿਆ ਸੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਦਾ ਕੰਮ ਅਜਿਹਾ ਹੈ ਕਿ ਉਨ੍ਹਾਂ ਨੇ ਗਾਹਕਾਂ ਅਤੇ ਕੰਮ ਦੀ ਭਾਲ ’ਚ ਵੱਖ-ਵੱਖ ਦੇਸ਼ਾਂ ਦੀ ਯਾਤਰਾ ਕਰਨੀ ਪੈਂਦੀ ਹੈ ਅਤੇ ਹਰ ਵਾਰ ਅਦਾਲਤ ਦੀ ਇਜਾਜ਼ਤ ਲੈਣੀ ਉਨ੍ਹਾਂ ਲਈ ਵਿਵਹਾਰਿਕ ਨਹੀਂ ਹੈ।
ਇਸ ਪਟੀਸ਼ਨ ਦੀ ਈਡੀ ਦੇ ਵਕੀਲ ਨੇ ਵਿਰੋਧ ਕੀਤਾ ਅਤੇ ਦਲੀਲ ਦਿੱਤੀ ਕਿ ਇਸ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਇਸ ਨਾਲ ਕਾਰੋਬਾਰੀ ਨੀਰਵ ਮੋਦੀ, ਮਾਲਿਆ ਅਤੇ ਚੋਕਸੀ ਦੇ ਮਾਮਲਿਆਂ ਵਰਗੀ ਸਥਿਤੀ ਪੈਦਾ ਹੋ ਜਾਏਗੀ। ਇਸ ਤੋਂ ਨਾਰਾਜ਼ ਵਿਸ਼ੇਸ਼ ਜੱਜ ਐਮਜੀ ਦੇਸ਼ਪਾਂਡੇ ਨੇ ਈਡੀ ਦੇ ਦ੍ਰਿਸ਼ਟੀਕੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਾਰੇ ਵਿਅਕਤੀ ਉਨ੍ਹਾਂ ਨੂੰ ਸਹੀ ਸਮੇਂ ’ਤੇ ਗ੍ਰ੍ਰਿਫਤਾਰ ਨਾ ਕਰਨ ’ਚ ਸੰਬੰਧਿਤ ਜਾਂਚ ਏਜੰਸੀਆਂ ਦੀ ਨਾਕਾਮੀ ਕਾਰਨ ਭੱਜ ਗਏ। Mumbai News
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇਣ ਲਈ ਸ਼ਰਤਾਂ ਰੱਖੀਆਂ ਹਨ। ਅਦਾਲਤ ਨੇ ਜਮਾਨਤ ਦਾ ਵਿਰੋਧ ਕਰ ਰਹੀ ਈਡੀ ਨੂੰ ਕਿਹਾ ਕਿ ਚੋਣਾਂ ਹੋ ਰਹੀਆਂ ਹਨ ਤੇ ਕੇਜਰੀਵਾਲ ਮੌਜ਼ੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ’ਚ ਇੱਕ ਵਾਰ ਹੀ ਆਉਂਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ’ਚ ਦਖਲਅੰਦਾਜੀ ਕਰੋ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। (Arvind Kejriwal Case)
ਇਹ ਵੀ ਪੜ੍ਹੋ : Weather Alert: ਭਿਆਨਕ ਗਰਮੀ ਵਿਚਕਾਰ ਮੌਮਸ ਵਿਭਾਗ ਦੀ ਭਵਿੱਖਬਾਣੀ, ਆਉਣ ਵਾਲਾ ਹੈ ਤੇਜ਼ ਤੂਫਾਨ!
ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ- ਅਸੀਂ ਕਿਸੇ ਫਾਈਲ ’ਤੇ ਦਸਤਖਤ ਨਹੀਂ ਕਰਾਂਗੇ। ਸ਼ਰਤ ਇਹ ਹੈ ਕਿ ਫਾਈਲ ’ਤੇ ਦਸਤਖਤ ਨਾ ਹੋਣ ਦੇ ਆਧਾਰ ’ਤੇ ਐੱਲਜੀ ਕਿਸੇ ਵੀ ਕੰਮ ਨੂੰ ਕਿਸੇ ਵੀ ਆਧਾਰ ’ਤੇ ਨਾ ਰੋਕੇ। ਮੈਂ ਅਜਿਹਾ ਕੁਝ ਨਹੀਂ ਕਹਾਂਗਾ ਜਿਸ ਨਾਲ ਨੁਕਸਾਨ ਹੋਵੇ। ਸਾਲਿਸਟਰ ਜਨਰਲ ਤੁਸਾਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਆਮ ਆਦਮੀ ਵਿੱਚ ਫਰਕ ਕਰਨਾ ਠੀਕ ਨਹੀਂ ਹੈ। ਸਿਆਸਤਦਾਨਾਂ ਲਈ ਵੱਖਰੀ ਸ਼੍ਰੇਣੀ ਨਾ ਬਣਾਓ। ਲੋਕਾਂ ’ਚ ਗਲਤ ਸੰਦੇਸ਼ ਜਾਵੇਗਾ। ਇਸ ਮਾਮਲੇ ’ਤੇ ਸੁਣਵਾਈ ਦੁਪਹਿਰ ਦੇ ਖਾਣੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਾਰੀ ਰਹੇਗੀ। (Arvind Kejriwal Case)
ਕੇਜਰੀਵਾਲ ਦੀ ਜਮਾਨਤ ’ਤੇ ਅਦਾਲਤ ਦੀਆਂ 4 ਟਿੱਪਣੀਆਂ | Arvind Kejriwal Case
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਨੇ ਕਿਹਾ- ਕੇਜਰੀਵਾਲ ਆਦਤਨ ਅਪਰਾਧੀ ਨਹੀਂ ਹੈ।
ਇਹ ਇੱਕ ਬੇਮਿਸਾਲ ਸਥਿਤੀ ਹੈ। ਲੋਕ ਸਭਾ ਚੋਣਾਂ ਚੱਲ ਰਹੀਆਂ ਹਨ। ਉਹ ਦਿੱਲੀ ਦੇ ਚੁਣੇ ਹੋਏ ਮੁੱਖ ਮੰਤਰੀ ਹਨ।
ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਚੋਣਾਂ 5 ਸਾਲਾਂ ’ਚ ਇੱਕ ਵਾਰ ਹੀ ਹੁੰਦੀਆਂ ਹਨ।
ਜਮਾਨਤ ਲਈ ਸੁਪਰੀਮ ਕੋਰਟ ਦੀ ਸ਼ਰਤ | Arvind Kejriwal Case
ਸੁਪਰੀਮ ਕੋਰਟ ਨੇ ਕਿਹਾ- ਜਮਾਨਤ ਮਿਲੀ ਤਾਂ ਕੇਜਰੀਵਾਲ ਸਰਕਾਰੀ ਕੰਮ ’ਚ ਦਖਲ ਨਹੀਂ ਦੇਣਗੇ। ਉਹ ਆਪਣਾ ਸਰਕਾਰੀ ਕੰਮ ਨਹੀਂ ਕਰਨਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਹਿੱਤਾਂ ਦਾ ਟਕਰਾਅ ਪੈਦਾ ਹੋਵੇਗਾ ਅਤੇ ਅਸੀਂ ਅਜਿਹਾ ਨਹੀਂ ਚਾਹੁੰਦੇ।
ਜਮਾਨਤ ਵਿਰੁੱਧ ED ਦੀਆਂ ਦਲੀਲਾਂ | Arvind Kejriwal Case
ਅਦਾਲਤ ਦਾ ਕੀ ਵਿਚਾਰ ਹੈ? ਤੁਹਾਨੂੰ ਸਿਆਸਤਦਾਨਾਂ ਲਈ ਵੱਖਰੀ ਸ਼੍ਰੇਣੀ ਨਹੀਂ ਬਣਾਉਣੀ ਚਾਹੀਦੀ।
ਇਸ ਸਮੇਂ ਦੇਸ਼ ’ਚ 5 ਹਜਾਰ ਅਜਿਹੇ ਮਾਮਲੇ ਹਨ, ਜਿਨ੍ਹਾਂ ’ਚ ਸੰਸਦ ਮੈਂਬਰ ਸ਼ਾਮਲ ਹਨ। ਕੀ ਇਨ੍ਹਾਂ ਸਾਰਿਆਂ ਨੂੰ ਜਮਾਨਤ ’ਤੇ ਰਿਹਾਅ ਕਰ ਦੇਣਾ ਚਾਹੀਦਾ ਹੈ?
ਜੇਕਰ ਕੋਈ ਕਿਸਾਨ ਜਿਸ ਦੀ ਬਿਜਾਈ ਦਾ ਸੀਜਨ ਚੱਲ ਰਿਹਾ ਹੈ, ਉਹ ਸੰਸਦ ਮੈਂਬਰ ਨਾਲੋਂ ਘੱਟ ਮਹੱਤਵਪੂਰਨ ਹੈ?
ਜਮਾਨਤ ’ਤੇ ਰਿਹਾਅ ਹੋਣ ’ਤੇ ਇਹ ਸੁਨੇਹਾ ਜਾਵੇਗਾ ਕਿ ਕੇਜਰੀਵਾਲ ਨੇ ਕੁਝ ਨਹੀਂ ਕੀਤਾ, ਸਗੋਂ ਚੋਣਾਂ ਤੋਂ ਪਹਿਲਾਂ ਗ੍ਰਿਫਤਾਰ ਕਰ ਲਿਆ ਗਿਆ।
ਜੇਕਰ ਉਸਨੇ ਸਹਿਯੋਗ ਦਿੱਤਾ ਹੁੰਦਾ ਅਤੇ 9 ਸੰਮਨਾਂ ਨੂੰ ਨਜਰਅੰਦਾਜ ਨਾ ਕੀਤਾ ਹੁੰਦਾ ਤਾਂ ਸ਼ਾਇਦ ਉਸ ਨੂੰ ਗਿ੍ਰਫਤਾਰ ਨਾ ਕੀਤਾ ਜਾਂਦਾ।
ਅਰਵਿੰਦ ਕੇਜਰੀਵਾਲ ਨੇ ਮੰਨੀ ਸ਼ਰਤ | Arvind Kejriwal Case
ਕੇਜਰੀਵਾਲ ਨੇ ਕਿਹਾ- ਅਸੀਂ ਕਿਸੇ ਫਾਈਲ ’ਤੇ ਦਸਤਖਤ ਨਹੀਂ ਕਰਾਂਗੇ। ਸ਼ਰਤ ਇਹ ਹੈ ਕਿ ਫਾਈਲ ’ਤੇ ਦਸਤਖਤ ਨਾ ਹੋਣ ਦੇ ਆਧਾਰ ’ਤੇ ਕਿਸੇ ਵੀ ਕੰਮ ਨੂੰ ਰੋਕੇ। ਮੈਂ ਅਜਿਹਾ ਕੁਝ ਨਹੀਂ ਕਹਾਂਗਾ ਜਿਸ ਨਾਲ ਨੁਕਸਾਨ ਹੋਵੇ। (Arvind Kejriwal Case)
ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ
ਦੱਸ ਦੇਈਏ ਕਿ ਕੇਜਰੀਵਾਲ ਦੀ ਜਮਾਨਤ ‘ਤੇ ਫੈਸਲਾ ਲੰਚ ਬ੍ਰੇਕ ਤੱਕ ਫੈਸਲਾ ਰੋਕਿਆ ਗਿਆ ਸੀ, ਜਿਵੇਂ ਹੀ ਬੈਂਂਚ ਦੁਬਾਰਾ ਸੁਣਵਾਈ ਲਈ ਬੈਠੀ ਤਾਂ ਤੁਰੰਤ ਹੀ ਫੈਸਲਾ ਸੁਰੱਖਿਅਤ ਰੱਖਦਿਆਂ ਅੱਜ ਦੀ ਕਾਰਵਾਈ ਸਮਾਪਤ ਕਰ ਦਿੱਤੀ ਗਈ।
ਸੁਪਰੀਮ ਕੋਰਟ ਕੁਝ ਸਮੇਂ ’ਚ ਕਰੇਗੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ, ਸ਼ਰਾਬ ਨੀਤੀ ਘੁਟਾਲੇ ’ਚ ED ਦੀ ਪੁੱਛਗਿੱਛ ਮੁੜ ਸ਼ੁਰੂ
ਰਾਹੁਲ ਗਾਂਧੀ ਸੀਐੱਮ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਦੀ ਰਾਤ ਨੂੰ ਈਡੀ ਨੇ ਮੁੱਖ ਮੰਤਰੀ ਨਿਵਾਸ ਤੋਂ ਗ੍ਰਿਫਤਾਰ ਕਰ ਲਿਆ ਸੀ। ਈਡੀ ਦੀ ਟੀਮ ਉਨ੍ਹਾਂ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਆਪਣੇ ਦਫਤਰ ਲੈ ਗਈ। ਆਰਐਮਐਲ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਮੈਡੀਕਲ ਕੀਤਾ ਹੈ। ਈਡੀ ਦੀ ਟੀਮ ਨੇ ਕੇਜਰੀਵਾਲ ਤੋਂ ਮੁੜ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਈਡੀ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਲਈ ਸੂਚੀ ਬਣਾਈ ਗਈ ਹੈ। ਰਿਪੋਰਟਾਂ ਮੁਤਾਬਕ ਉਹ ਜਾਂਚ ’ਚ ਸਹਿਯੋਗ ਨਹੀਂ ਕਰ ਰਹੇ ਹਨ। (Arvind Kejriwal)
ਈਡੀ ਦੀ ਟੀਮ ਨੇ ਕੇਜਰੀਵਾਲ ਤੋਂ ਦੋਬਾਰਾ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਈ.ਡੀ. ਉਨ੍ਹਾਂ ਤੋਂ ਗਵਾਹਾਂ ਦੇ ਬਿਆਨ ਦਾ ਆਧਾਰ ’ਤੇ ਸਵਾਲ ਕਰ ਰਹੀ ਹੈ। ਇਸ ਲਈ ਸੂਚੀ ਤਿਆਰ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ ਉਹ ਪੁੱਛਗਿੱਛ ’ਚ ਸਹਿਯੋਗ ਨਹੀਂ ਕਰ ਰਹੇ ਹਨ।
ਇੱਥੇ ਰਾਹੁਲ ਗਾਂਧੀ ਸੀਐਮ ਕੇਜਰੀਵਾਲ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਸਕਦੇ ਹਨ। ਕੇਜਰੀਵਾਲ ਨੇ ਈਡੀ ਦੇ ਲਾਕਅੱਪ ’ਚ ਰਾਤ ਕੱਟੀ। ਅੱਜ ‘ਆਪ’ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰੇਗੀ। ਅੱਜ ਕੇਜਰੀਵਾਲ ਨੂੰ ਹਾਈਕੋਰਟ ’ਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਤੋਂ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਦਾ ਮੈਡੀਕਲ ਕਰਵਾਇਆ ਜਾ ਸਕਦਾ ਹੈ। ਈਡੀ ਕੇਜਰੀਵਾਲ ਦਾ ਰਿਮਾਂਡ ਹਾਸਲ ਕਰਨ ਲਈ ਯਤਨ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। (Arvind Kejriwal)
ਕੇਜਰੀਵਾਲ ਨੂੰ ਅੱਜ ਦੁਪਹਿਰ 2.30 ਵਜੇ ਪੀਐਮਐਲਏ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਈਡੀ ਕੇਜਰੀਵਾਲ ਦਾ ਰਿਮਾਂਡ ਲੈਣ ਦੀ ਕੋਸ਼ਿਸ਼ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜ਼ੇਲ੍ਹ ਤੋਂ ਸਰਕਾਰ ਚਲਾਉਣਗੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ’ਚ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੁਣਵਾਈ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਐਮ ਤ੍ਰਿਵੇਦੀ ਤੇ ਜਸਟਿਸ ਐਮ ਐਮ ਸੁੰਦਰੇਸ ਦੀ ਬੈਂਚ ਇਸ ਦੀ ਸੁਣਵਾਈ ਕਰੇਗੀ। ਕਾਂਗਰਸ ਨੇਤਾ ਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਕੇਜਰੀਵਾਲ ਦੀ ਨੁਮਾਇੰਦਗੀ ਕਰਨਗੇ। ਇਸ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ, ਜੋ ਪਹਿਲਾਂ ਹੀ ਈਡੀ ਦੀ ਹਿਰਾਸਤ ’ਚ ਹੈ, ਨੇ ਆਪਣੀ ਗਿ੍ਰਫਤਾਰੀ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੀ ਪਟੀਸ਼ਨ ’ਤੇ ਵੀ ਅੱਜ ਸੁਣਵਾਈ ਹੋਵੇਗੀ। (Arvind Kejriwal)
ਕੇਜਰੀਵਾਲ ਦੇ ਘਰ ਪਹੁੰਚੀ ਈਡੀ
Kejriwal ਨੂੰ ਪੁੱਛਗਿਛ ਤੇ ਸੰਮਨ ਲਈ ਪਹੁੰਚੀ
ਕੇਜਰੀਵਾਲ ਦੇ ਵਕੀਲ ਸੁਪਰੀਮ ਕੋਰਟ ਪਹੁੰਚੇ
ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਨੂੰ ਹਾਈਕੋਰਟ ‘ਚ ਗ੍ਰਿਫਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਦੀ ਟੀਮ ਸ਼ਾਮ ਨੂੰ 10ਵਾਂ ਸੰਮਨ ਦੇਣ ਲਈ ਘਰ ਪਹੁੰਚੀ।
ਇਸ ਦੌਰਾਨ ਮੁੱਖ ਮੰਤਰੀ ਨਿਵਾਸ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਕੇਜਰੀਵਾਲ ਘਰ ਵਿੱਚ ਮੌਜੂਦ ਹਨ। ਈਡੀ ਦੇ ਸੂਤਰਾਂ ਮੁਤਾਬਕ ਉਸ ਤੋਂ ਪੁੱਛਗਿੱਛ ਹੋ ਸਕਦੀ ਹੈ ਅਤੇ ਘਰ ਤਲਾਸ਼ੀ ਮੁਹਿੰਮ ਚਲਾਉਣ ਦੀ ਵੀ ਖਬਰ ਹੈ। ਇਸ ਦੌਰਾਨ ਕੇਜਰੀਵਾਲ ਦੀ ਕਾਨੂੰਨੀ ਟੀਮ ਗ੍ਰਿਫਤਾਰੀ ‘ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ
ਮਾਮਲੇ ‘ਤੇ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵਾਰ-ਵਾਰ ਸੰਮਨ ਭੇਜਣ ਤੋਂ ਬਾਅਦ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਸੰਮਨ ਜਾਰੀ ਕੀਤਾ। ਅਦਾਲਤ ਨੇ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ। ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਅਤੇ ਸਪੈਸ਼ਲ ਕਾਊਂਸਿਲ ਵਕੀਲ ਜ਼ੋਹੇਬ ਹੁਸੈਨ ਨੇ ਅਦਾਲਤ ਵਿੱਚ ਈਡੀ ਦਾ ਪੱਖ ਪੇਸ਼ ਕੀਤਾ। ਕੇਜਰੀਵਾਲ ਦੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਅਦਾਲਤ ਵਿੱਚ ਪੇਸ਼ ਹੋਏ।  Arvind Kejriwal
ਇਹ ਵੀ ਪੜ੍ਹੋ: IPL-2024 : ਚੇਨਈ ਸੁਪਰ ਕਿੰਗਜ਼ ਨੂੰ ਝਟਕਾ, ਧੋਨੀ ਨੇ ਛੱਡੀ ਕਪਤਾਨੀ
ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੀ ਅਗਵਾਈ ਵਾਲੇ ਬੈਂਚ ਨੇ ਕੇਜਰੀਵਾਲ ਦੇ ਵਕੀਲਾਂ ਨੂੰ ਵੀ ਪੁੱਛਿਆ ਕਿ ਤੁਸੀਂ (ਕੇਜਰੀਵਾਲ) ਈਡੀ ਸਾਹਮਣੇ ਪੇਸ਼ ਕਿਉਂ ਨਹੀਂ ਹੁੰਦੇ? ਤੁਸੀਂ ਦੇਸ਼ ਦੇ ਨਾਗਰਿਕ ਹੋ, ਸੰਮਨ ਸਿਰਫ ਨਾਂਅ ਦੇ ਲਈ ਹਨ। ਇਸ ‘ਤੇ ਕੇਜਰੀਵਾਲ ਦੇ ਵਕੀਲਾਂ ਨੇ ਕਿਹਾ ਕਿ ਈਡੀ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਈਡੀ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਉਹ ਭੱਜ ਨਹੀਂ ਰਹੇ ਹਨ, ਪਰ ਜੇਕਰ ਉਨ੍ਹਾਂ ਨੂੰ ਸੁਰੱਖਿਆ ਮਿਲਦੀ ਹੈ ਤਾਂ ਉਹ ਪੇਸ਼ ਹੋ ਜਾਣਗੇ।
ED ਨੇ ਕੇਜਰੀਵਾਲ ਨੂੰ ਮੁੜ ਭੇਜਿਆ ਸੰਮਨ
8 ਵਾਰ ਨਜ਼ਰਅੰਦਾਜ਼ ਕਰ ਚੁੱਕੇ ਹਨ ਦਿੱਲੀ CM | Arvind Kejriwal
ਨਵੀਂ ਦਿੱਲੀ (ਏਜੰਸੀ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਘੁਟਾਲੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 9ਵਾਂ ਸੰਮਨ ਭੇਜਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ 21 ਮਾਰਚ ਨੂੰ ਆਉਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਈਡੀ ਕੇਜਰੀਵਾਲ ਨੂੰ ਅੱਠ ਵਾਰ ਸੰਮਨ ਭੇਜ ਚੁੱਕਾ ਹੈ। ਪਰ ਕੇਜਰੀਵਾਲ ਇੱਕ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਇੱਕ ਵਾਰ ਫਿਰ ਸੰਮਨ ਭੇਜ ਕੇ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ’ਚ ਸ਼ਾਮਲ ਹੋਣ ਲਈ ਕਿਹਾ ਹੈ। ਕੇਜਰੀਵਾਲ ਨੂੰ ਪਿਛਲੇ ਸੰਮਨ ’ਤੇ ਪੇਸ਼ ਨਾ ਹੋਣ ਦੇ ਮਾਮਲੇ ’ਚ ਸ਼ਨਿੱਚਰਵਾਰ ਨੂੰ ਰਾਉਸ ਐਵੇਨਿਊ ਕੋਰਟ ਤੋਂ ਜਮਾਨਤ ਮਿਲ ਗਈ। (Arvind Kejriwal)
Enforcement Directorate (ED) has issued the ninth summons to Delhi Chief Minister and Aam Aadmi Party (AAP) supremo Arvind Kejriwal in a money laundering probe related to irregularities in the Delhi Excise Policy 2021-22 case asking him to join the investigation on March 21.… pic.twitter.com/583sgBAbLo
— ANI (@ANI) March 17, 2024
ਇਸ ਤੋਂ ਪਹਿਲਾਂ ਪਿਛਲੇ ਸਾਲ 2 ਨਵੰਬਰ, 21 ਦਸੰਬਰ ਤੇ ਇਸ ਸਾਲ ਵੀ 3 ਜਨਵਰੀ, 18 ਜਨਵਰੀ, 2 ਫਰਵਰੀ, 14 ਫਰਵਰੀ ਤੇ 22 ਫਰਵਰੀ, 27 ਫਰਵਰੀ ਨੂੰ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਸਨ। ਅਦਾਲਤ ਨੇ ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਸੰਮਨ ਉੱਤੇ ਪੇਸ਼ ਹੋਣ ’ਚ ਅਸਫਲ ਰਹਿਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਦੋ ਸ਼ਿਕਾਇਤਾਂ ’ਚ ਜਮਾਨਤ ਦੇ ਦਿੱਤੀ। (Arvind Kejriwal)
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫਤਾਰੀ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ, ਜਸਟਿਸ ਅੱੈਮਐੱਮ ਸੁੰਦਰੇਸ਼ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਵਿਸ਼ੇਸ਼ ਬੈਂਚ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਸੋਰੇਨ ਨੂੰ ਆਪਣੀ ਜਮਾਨਤ ਲਈ ਝਾਰਖੰਡ ਹਾਈ ਕੋਰਟ ਤੱਕ ਪਹੁੰਚਣ ਲਈ ਕਿਹਾ। ਸੋਰੇਨ ਨੂੰ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਝਾਰਖੰਡ ’ਚ ਇੱਕ ਕਥਿਤ ਜਮੀਨ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ’ਚ ਇੱਕ ਨਾਟਕੀ ਘਟਨਾਕ੍ਰਮ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। (Hemant Soren Arrest)
ਸੂਬੇ ਦੀ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਉਨ੍ਹਾਂ ਨੂੰ ਇੱਕ ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਸੀ। ਸੁਪਰੀਮ ਕੋਰਟ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਪਟੀਸ਼ਨ ਖਾਰਜ ਕਰਦੇ ਹੋਏ ਪਟੀਸ਼ਨਕਰਤਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਪੁੱਛਿਆ, ‘ਤੁਹਾਨੂੰ ਹਾਈ ਕੋਰਟ ਕਿਉਂ ਨਹੀਂ ਜਾਣਾ ਚਾਹੀਦਾ? ਅਦਾਲਤਾਂ ਸਾਰਿਆਂ ਲਈ ਖੁੱਲ੍ਹੀਆਂ ਹਨ। ਉਨ੍ਹਾਂ ਨੇ ਵਿਸ਼ੇਸ਼ ਬੈਂਚ ਦੇ ਵਕੀਲ ਨੂੰ ਇਹ ਵੀ ਕਿਹਾ, ‘ਉੱਚ ਅਦਾਲਤਾਂ ਵੀ ਸੰਵਿਧਾਨਕ ਅਦਾਲਤਾਂ ਹਨ। ਜੇਕਰ ਅਸੀਂ ਇੱਕ ਵਿਅਕਤੀ ਨੂੰ ਇਜਾਜਤ ਦਿੰਦੇ ਹਾਂ ਤਾਂ ਸਾਨੂੰ ਇਹ ਸਭ ਦੇਣਾ ਪਵੇਗਾ। ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏਐਮ ਸਿੰਘਵੀ ਨੇ ਇਹ ਵੀ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਕੋਲ ਕੇਸ ਦੀ ਸੁਣਵਾਈ ਕਰਨ ਦਾ ਸਮਕਾਲੀ ਅਧਿਕਾਰ ਖੇਤਰ ਹੈ। ਸ੍ਰੀ ਸਿੱਬਲ ਨੇ ਕਿਹਾ ਕਿ ਇਹ ਅਦਾਲਤ ਹਮੇਸ਼ਾ ਆਪਣੇ ਵਿਵੇਕ ਦੀ ਵਰਤੋਂ ਕਰ ਸਕਦੀ ਹੈ। ਇਨ੍ਹਾਂ ਦਲੀਲਾਂ ਦਾ ਬੈਂਚ ’ਤੇ ਕੋਈ ਅਸਰ ਨਹੀਂ ਹੋਇਆ ਅਤੇ ਇਸ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। (Breaking News)
School Holiday : ਬੱਚਿਆਂ ਦੀ ਹੋਈ ਮੌਜ, ਫਰਵਰੀ ‘ਚ ਇੰਨੇ ਦਿਨ ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਇਸ ਤੋਂ ਬਾਅਦ ਸਿੱਬਲ ਨੇ ਬੈਂਚ ਨੂੰ ਅਪੀਲ ਕੀਤੀ ਕਿ ਕੇਸ ਦੀ ਸੁਣਵਾਈ ਲਈ ਹਾਈ ਕੋਰਟ ਵੱਲੋਂ ਸਮਾਂ ਸੀਮਾ ਤੈਅ ਕੀਤੀ ਜਾਵੇ। ਇਸ ’ਤੇ ਬੈਂਚ ਨੇ ਕਿਹਾ, ‘ਅਸੀਂ ਹਾਈ ਕੋਰਟ ਨੂੰ ਕੰਟਰੋਲ ਕਰਨ ਵਾਲੇ ਨਹੀਂ ਹਾਂ।’ ਈਡੀ ਵੱਲੋਂ ਐਡੀਸਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਤੁਰੰਤ ਸੁਣਵਾਈ ਲਈ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਅਜਿਹਾ ਲਾਭ ਕਦੇ ਨਹੀਂ ਮਿਲੇਗਾ। ਇਸ ’ਤੇ ਸਿੱਬਲ ਨੇ ਕਿਹਾ ਕਿ ਉਨ੍ਹਾਂ (ਕੇਂਦਰ) ਨੇ ਸੋਰੇਨ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ।
ਸਾਬਕਾ ਮੁੱਖ ਮੰਤਰੀ ਸੋਰੇਨ ਨੇ ਵੀਰਵਾਰ ਨੂੰ ਦਾਇਰ ਆਪਣੀ ਪਟੀਸ਼ਨ ’ਚ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਉਸ ਦੀ ਗ੍ਰਿਫਤਾਰੀ ਨੂੰ ਅਣਉਚਿਤ, ਮਨਮਾਨੀ ਅਤੇ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਜਾਵੇ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਵੀਰਵਾਰ ਨੂੰ ਸੋਰੇਨ ਦੀ ਪਟੀਸ਼ਨ ’ਤੇ ਛੇਤੀ ਸੁਣਵਾਈ ਦੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਇਸ ’ਤੇ ਸੁਣਵਾਈ ਕਰੇਗਾ। ਸਾਬਕਾ ਮੁੱਖ ਮੰਤਰੀ ਨੇ ਜਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਨਾਟਕੀ ਵਿਕਾਸ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ ਵੀਰਵਾਰ ਨੂੰ ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਦਾਇਰ ਕੀਤੀ ਸੀ।
ਸਿੱਧੂ ਮੂਸੇਵਾਲਾ ਦਾ ਨਵਾਂ Song ਰਿਲੀਜ਼, ਕਤਲ ਤੋਂ ਬਾਅਦ ਛੇਵਾਂ ਗੀਤ
ਬੈਂਚ ਸਾਹਮਣੇ ਸ੍ਰੀ ਸਿੱਬਲ ਅਤੇ ਸਿੰਘਵੀ ਨੇ ਸੋਰੇਨ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਗ੍ਰਿਫਤਾਰੀ ਦੇ ਤਰੀਕੇ ਨਾਲ ਦੇਸ਼ ਦੀ ਰਾਜਨੀਤੀ ’ਤੇ ਗੰਭੀਰ ਪ੍ਰਭਾਵ ਪਵੇਗਾ। ਪਟੀਸ਼ਨਕਰਤਾ ਸੋਰੇਨ ਦੇ ਵਕੀਲ ਨੇ ਕਿਹਾ ਸੀ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਕਿਉਂਕਿ ਮੁੱਖ ਮੰਤਰੀ ਨੂੰ ਆਮ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਸੀ। ਸੋਰੇਨ ਦੇ ਵਕੀਲ ਨੇ ਦਾਅਵਾ ਕੀਤਾ ਕਿ ਪਟੀਸ਼ਨਕਰਤਾ ਨੂੰ ਈਡੀ ਨੇ ਬੁੱਧਵਾਰ ਸ਼ਾਮ 5 ਵਜੇ ਗ੍ਰਿਫਤਾਰ ਕੀਤਾ ਸੀ, ਹਾਲਾਂਕਿ, ਗ੍ਰਿਫਤਾਰੀ ਮੈਮੋ ’ਚ ਕਿਹਾ ਗਿਆ ਹੈ ਕਿ ਇਹ ਰਾਤ 10 ਵਜੇ ਕੀਤੀ ਗਈ ਸੀ। ਈਡੀ ਨੇ ਬੁੱਧਵਾਰ ਨੂੰ ਸੋਰੇਨ (ਕਥਿਤ ਤੌਰ ’ਤੇ) ਨੂੰ ਰਾਜ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਰਾਜਪਾਲ ਭਵਨ ਜਾਣ ਤੋਂ ਪਹਿਲਾਂ ਗ੍ਰਿਫਤਾਰ ਕਰ ਲਿਆ ਸੀ। (Hemant Soren Arrest)