Health News Punjab - Sach Kahoon Punjabi

Health News Punjab: ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ
ਮੋਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ 'ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ ਤਹਿਤ ਕੈਸ਼ਲੇਸ ਇਲਾਜ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ 1,090 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਪੂਰੇ ਸੂਬੇ ਵਿੱਚ ਕਿਫਾਇਤੀ ਸਿਹਤ ਸੇਵਾਵਾਂ ਦਾ ਵਿਸਥਾਰ ਕਰ ਰਹੀ ਹੈ।

Read Also : ‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ Mawan Dhiyan Satkar Yojana ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਮੈਂ ਮੋਗਾ ਵਿਖੇ 120 ਬੈੱਡਾਂ ਵਾਲਾ ਅਤਿ-ਆਧੁਨਿਕ ਕੈਪੀਟਲ ਹਸਪਤਾਲ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ। ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਇਹ ਹਸਪਤਾਲ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਵੀ ਪ੍ਰਦਾਨ ਕਰੇਗਾ। ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ। ਅਸੀਂ ਹਰ ਪੰਜਾਬੀ ਲਈ ਕਿਫਾਇਤੀ, ਆਧੁਨਿਕ ਅਤੇ ਉੱਚ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਪੂਰੇ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਸਾਡੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਸਿੱਖਿਆ ਅਤੇ ਸਿਹਤ ਸੰਭਾਲ ਸਾਡੀ ਸਰਕਾਰ ਦੀਆਂ ਦੋ ਸਭ ਤੋਂ ਵੱਡੀਆਂ ਤਰਜੀਹਾਂ ਹਨ ਕਿਉਂਕਿ ਇਹ ਸਰਬਪੱਖੀ ਵਿਕਾਸ ਦੇ ਸਭ ਤੋਂ ਮਜ਼ਬੂਤ ਥੰਮ੍ਹ ਹਨ।”

ਮੁੱਖ ਮੰਤਰੀ ਨੇ ਕਿਹਾ, “ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਸਿਹਤ ਸੰਭਾਲ ਅਤੇ ਸਿੱਖਿਆ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਕਿੱਤੇ ਹਨ। ਬਦਕਿਸਮਤੀ ਨਾਲ ਕੁਝ ਲੋਕ ਇਨ੍ਹਾਂ ਪਵਿੱਤਰ ਕਿੱਤਿਆਂ ਨੂੰ ਬਦਨਾਮ ਕਰ ਰਹੇ ਹਨ, ਪਰ ਸਾਡੀ ਸਰਕਾਰ ਦੋਵਾਂ ਖੇਤਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵਚਨਬੱਧ ਹੈ।”

ਨਿੱਜੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਥੇ ਆਧੁਨਿਕ ਮਸ਼ੀਨਾਂ ਅਤੇ ਤਕਨਾਲੋਜੀ ਨਾਲ ਲੈਸ ਅਜਿਹਾ ਹਸਪਤਾਲ ਬਣਿਆ ਹੈ। ਮਾਹਿਰ ਡਾਕਟਰ ਲੋਕਾਂ ਨੂੰ ਮਿਆਰੀ ਇਲਾਜ ਦੇਣਗੇ। ਜਦੋਂ 2022 ਵਿੱਚ ਸਾਡੀ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਨੰਬਰ 'ਤੇ ਸੀ। ਅੱਜ ਨਿਰੰਤਰ ਸੁਧਾਰਾਂ ਅਤੇ ਅਣਥੱਕ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ, ਜਦੋਂ ਸਰਕਾਰੀ ਸਕੂਲ ਸਿਰਫ਼ ਗਰੀਬ ਬੱਚਿਆਂ ਲਈ ਮੰਨੇ ਜਾਂਦੇ ਸਨ ਅਤੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅਸੀਂ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਦਾ ਕਾਇਆ-ਕਲਪ ਕੀਤਾ। ਅੱਜ ਪੰਜਾਬ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “2022 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਹੈ, ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਉਂਦਾ ਹੈ।”

ਮੁੱਖ ਮੰਤਰੀ ਨੇ ਦੱਸਿਆ, “ਇਸ ਨਵੇਂ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ ਕੇਂਦਰ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੋਵੇਂ ਉਪਲਬਧ ਹਨ, ਜਿਸ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਮਿਲੇਗਾ। ਸਾਡੀ ਸਰਕਾਰ ਨੇ ਸੜਕੀ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਸੂਬਾਈ ਤੇ ਰਾਸ਼ਟਰੀ ਰਾਜਮਾਰਗਾਂ 'ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਕੀਤੀ ਹੈ। ਇਸ ਫੋਰਸ ਵਿੱਚ 1,597 ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਜਵਾਨ ਅਤੇ 144 ਅਤਿ-ਆਧੁਨਿਕ ਵਾਹਨ ਸ਼ਾਮਲ ਹਨ।”

ਉਨ੍ਹਾਂ ਕਿਹਾ, “ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਲਗਪਗ 50 ਪ੍ਰਤੀਸ਼ਤ ਤੱਕ ਘਟਾਇਆ ਹੈ, ਨਾਲ ਹੀ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਕੀਮਤੀ ਸਮਾਨ ਅਤੇ ਪੈਸਿਆਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਦੇਸ਼ ਦੀ ਪਹਿਲੀ ਸਰਵ-ਵਿਆਪੀ ਸਿਹਤ ਸੰਭਾਲ ਯੋਜਨਾ 'ਮੁੱਖ ਮੰਤਰੀ ਸਿਹਤ ਯੋਜਨਾ' ਵੀ ਸ਼ੁਰੂ ਕੀਤੀ ਹੈ, ਜੋ ਸੂਬੇ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਕਵਰ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਮਿਆਰੀ ਇਲਾਜ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਕਾਫੀ ਘਟਿਆ ਹੈ।”

ਉਨ੍ਹਾਂ ਕਿਹਾ, “ਇਹ ਇਤਿਹਾਸਕ ਪਹਿਲਕਦਮੀ ਸਾਰਿਆਂ ਲਈ ਸਿਹਤ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੇਸ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਿਹਤ ਖੇਤਰ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚੇਨਈ ਦਾ ਅਪੋਲੋ ਹਸਪਤਾਲ ਲਿਵਰ ਟ੍ਰਾਂਸਪਲਾਂਟ ਲਈ ਜਾਣਿਆ ਜਾਂਦਾ ਹੈ ਅਤੇ ਉੱਤਰੀ ਭਾਰਤ ਵਿੱਚ ਅਜਿਹੀਆਂ ਬਹੁਤ ਘੱਟ ਸਹੂਲਤਾਂ ਹਨ। ਪੰਜਾਬ ਹੁਣ ਦਿੱਲੀ ਤੋਂ ਬਾਅਦ ਦੂਜਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਮੋਹਾਲੀ ਵਿੱਚ ਲਿਵਰ ਟ੍ਰਾਂਸਪਲਾਂਟ ਕੇਂਦਰ ਸਥਾਪਿਤ ਕੀਤਾ ਹੈ। ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਵੱਲ ਇਹ ਇੱਕ ਹੋਰ ਮਹੱਤਵਪੂਰਨ ਕਦਮ ਹੈ।”

Health News Punjab: ਪੀਜੀਆਈ ਤੋਂ ਨਰਾਜ਼ ਹੋਈ ਪੰਜਾਬ ਸਰਕਾਰ, ਸਰਕਾਰੀ ਬੀਮਾ ਕਾਰਡ ’ਤੇ ਇਲਾਜ ਕਰਨ ਤੋਂ ਸਾਫ਼ ਇਨਕਾਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦਾ ਸਿਹਤ ਵਿਭਾਗ ਇਸ ਸਮੇਂ ਪੀਜੀਆਈ ਚੰਡੀਗੜ੍ਹ ਤੋਂ ਖਾਸਾ ਨਰਾਜ਼ ਚੱਲ ਰਿਹਾ ਹੈ ਪੀਜੀਆਈ ਵੱਲੋਂ ਪੰਜਾਬ ਦੇ ਲੋਕਾਂ ਦਾ ਇਲਾਜ ਮੁੱਖ ਮੰਤਰੀ ਸਿਹਤ ਬੀਮਾ ਸਕੀਮ ’ਚ ਕਰਨ ਤੋਂ ਸਾਫ਼ ਇਨਕਾਰ ਕੀਤਾ ਹੋਇਆ ਹੈ। ਇਸ ਮਾਮਲੇ ’ਚ ਖ਼ੁਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੀਜੀਆਈ ਦੇ ਡਾਇਰੈਕਟਰ ਤੱਕ ਪਹੁੰਚ ਕੀਤੀ ਹੈ ਪਰ ਮਸਲਾ ਹੱਲ ਨਹੀਂ ਹੋਇਆ ਹੈ ਤੇ ਹੁਣ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਤੇ ਕੇਂਦਰੀ ਸਿਹਤ ਵਿਭਾਗ ਨੂੰ ਅਪੀਲ ਕੀਤੀ ਗਈ ਹੈ ਤਾਂ ਕਿ ਪੀਜੀਆਈ ਵਿਖੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਹੋ ਸਕੇ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਲਈ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਦੀ ਥਾਂ ’ਤੇ ਪੰਜਾਬ ਸਰਕਾਰ ਦੀ ਖ਼ੁਦ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਕੀਤਾ ਹੋਇਆ ਹੈ। ਪੰਜਾਬ ’ਚ ਇਸ ਨੂੰ ਲਾਗੂ ਕਰਨ ਤੋਂ ਬਾਅਦ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਚੰਡੀਗੜ੍ਹ ਵਿਖੇ ਸਥਿਤ ਪੀਜੀਆਈ ਨਾਲ ਵੀ ਸੰਪਰਕ ਕੀਤਾ ਗਿਆ ਤਾਂ ਕਿ ਉਨ੍ਹਾਂ ਨੂੰ ਆਪਣੇ ਪੈਨਲ ’ਤੇ ਲਿਆਂਦਾ ਜਾਵੇ। ਪੰਜਾਬ ਦੇ ਸਿਹਤ ਵਿਭਾਗ ਵੱਲੋਂ 3 ਤੋਂ 4 ਵਾਰ ਪੀਜੀਆਈ ਨਾਲ ਸੰਪਰਕ ਕਰਨ ਦੇ ਨਾਲ ਹੀ ਉਨ੍ਹਾਂ ਨਾਲ ਕਈ ਵਾਰ ਮੀਟਿੰਗ ਵੀ ਕੀਤੀ ਗਈ ਤੇ ਬਕਾਇਦਾ ਲਗਾਤਾਰ ਉਨ੍ਹਾਂ ਨੂੰ ਪੱਤਰ ਵੀ ਲਿਖੇ ਗਏ।

ਇਸ ਤੋਂ ਬਾਅਦ ਵੀ ਪੀਜੀਆਈ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਆਇਆ ਹੈ ਤੇ ਪੀਜੀਆਈ ਵੱਲੋਂ ਸਿਰਫ਼ ਇੰਨਾ ਹੀ ਕਿਹਾ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀ ਨਵੀਂ ਸਕੀਮ ’ਚ ਉਧਾਰ ਇਲਾਜ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਕੇਂਦਰੀ ਸਿਹਤ ਵਿਭਾਗ ਤੋਂ ਇਜਾਜ਼ਤ ਲੈਣੀ ਪਏਗੀ, ਉਸ ਤੋਂ ਬਾਅਦ ਹੀ ਪੀਜੀਆਈ ’ਚ ਇਲਾਜ ਸ਼ੁਰੂ ਹੋ ਸਕਦਾ ਹੈ। ਨਿਯਮਾਂ ਤਹਿਤ ਪੰਜਾਬ ਸਰਕਾਰ ਦੇ ਪੈਨਲ ’ਚ ਜਿਹੜਾ ਵੀ ਸਰਕਾਰੀ ਜਾਂ ਫਿਰ ਗੈਰ ਹਸਪਤਾਲ ਨਹੀਂ ਹੁੰਦਾ ਹੈ, ਉਨ੍ਹਾਂ ਥਾਵਾਂ ’ਤੇ ਮੁੱਖ ਮੰਤਰੀ ਸਿਹਤ ਬੀਮਾ ਦੇ ਤਹਿਤ ਇਲਾਜ ਨਹੀਂ ਹੁੰਦਾ ਹੈ।

ਪੀਜੀਆਈ ਵੱਲੋਂ ਪੰਜਾਬ ਸਰਕਾਰ ਦੀ ਇਸ ਬੇਨਤੀ ਤੇ ਪੰਜਾਬ ਸਰਕਾਰ ਦੇ ਪੈਨਲ ਵਿੱਚ ਦਰਜ਼ ਹੋਣ ਲਈ ਕੇਂਦਰੀ ਸਿਹਤ ਵਿਭਾਗ ਤੱਕ ਪਹੁੰਚ ਕੀਤੀ ਹੋਈ ਹੈ ਪਰ ਕੇਂਦਰੀ ਸਿਹਤ ਵਿਭਾਗ ਵੱਲੋਂ ਹਰੀ ਝੰਡੀ ਨਾ ਆਉਣ ਕਰਕੇ ਹੁਣ ਤੱਕ ਇਸ ਮਾਮਲੇ ’ਚ ਕੁਝ ਵੀ ਨਹੀਂ ਹੋ ਸਕਿਆ, ਜਦੋਂ ਕਿ ਦੂਜੇ ਪਾਸੇ ਪੀਜੀਆਈ ’ਚ ਇਲਾਜ ਕਰਵਾਉਣ ਲਈ ਆਉਣ ਵਾਲੇ ਪੰਜਾਬ ਦੇ ਹਜ਼ਾਰਾਂ ਮਰੀਜ਼ਾਂ ਨੂੰ ਮੁਸ਼ਕਿਲ ਦੇ ਦੌਰ ’ਚੋਂ ਗੁਜ਼ਰਨਾ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਦਾ ਇਲਾਜ਼ ਮੁਫ਼ਤ ਹੋਣ ਦੀ ਥਾਂ ’ਤੇ ਉਨ੍ਹਾਂ ਨੂੰ ਖ਼ੁਦ ਦੀ ਜੇਬ ’ਚੋਂ ਪੈਸੇ ਦੇਣੇ ਪੈ ਰਹੇ ਹਨ।

ਆਯੂਸ਼ਮਾਨ ’ਚ ਹੋ ਰਿਹਾ ਐ ਇਲਾਜ, ਨਵੀਂ ਸਕੀਮ ’ਤੇ ਚੱਲ ਰਿਹਾ ਐ ਕੰਮ : ਡਾਇਰੈਕਟਰ ਪੀਜੀਆਈ

ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਡਾ. ਵਿਵੇਕ ਲਾਲ ਨੇ ਕਿਹਾ ਕਿ ਪੀਜੀਆਈ ’ਚ ਹੁਣ ਵੀ ਪੰਜਾਬ ਤੋਂ ਆਉਣ ਵਾਲੇ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ ਚੱਲ ਰਿਹਾ ਹੈ ਤੇ ਜੇਕਰ ਪੀਜੀਆਈ ’ਚ 100 ਮਰੀਜ਼ ਰੋਜ਼ਾਨਾ ਆਉਂਦੇ ਹਨ ਤਾਂ ਉਨ੍ਹਾਂ ’ਚੋਂ 50 ਮਰੀਜ਼ ਪੰਜਾਬ ’ਚੋਂ ਆ ਰਹੇ ਹਨ। ਉਨ੍ਹਾਂ ਦਾ ਇਲਾਜ਼ ਆਯੂਸ਼ਮਾਨ ਭਾਰਤ ਤਹਿਤ ਮੁਫ਼ਤ ਕੀਤਾ ਜਾ ਰਿਹਾ ਹੈ। ਹੁਣ ਜਿਹੜੀ ਨਵੀਂ ਯੂਨੀਵਰਸਲ ਬੀਮਾ ਸਕੀਮ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ ਤਾਂ ਉਸ ਲਈ ਵਾਧੂ ਮੈਨ ਪਾਵਰ ਦੀ ਜ਼ਰੂਰਤ ਹੈ ਕਈ ਤਰ੍ਹਾਂ ਦੀ ਕਾਗਜ਼ੀ ਕਾਰਵਾਈ ਵੀ ਹੁੰਦੀ ਹੈ। ਉਸ ਬਾਰੇ ਪੰਜਾਬ ਦੇ ਸਿਹਤ ਵਿਭਾਗ ਨਾਲ ਮੀਟਿੰਗ ਹੋ ਗਈ ਹੈ ਤੇ ਕੇਂਦਰੀ ਸਿਹਤ ਵਿਭਾਗ ’ਚ ਇਸ ਸਬੰਧੀ ਤਜਵੀਜ਼ ਵੀ ਬਣਾ ਕੇ ਭੇਜੀ ਗਈ ਸੀ, ਜਿਹੜੀ ਕਿ ਲਗਭਗ ਮਨਜ਼ੂਰ ਹੋ ਗਈ ਹੈ ਅਤੇ ਜਲਦ ਹੀ ਇਸ ਮਾਮਲੇ ’ਚ ਕਾਰਵਾਈ ਹੋ ਜਾਏਗੀ।

ਕਈ ਵਾਰ ਲਿਖਿਆ ਪੱਤਰ, ਨਹੀਂ ਆਇਆ ਕੋਈ ਜਵਾਬ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੀਜੀਆਈ ਤੋਂ ਲੈ ਕੇ ਕੇਂਦਰੀ ਸਿਹਤ ਵਿਭਾਗ ਨੂੰ ਕਈ ਵਾਰ ਪੱਤਰ ਲਿਖ ਕੇ ਦੇਖ ਲਿਆ ਗਿਆ ਹੈ ਪਰ ਇਸ ਮਾਮਲੇ ਦਾ ਹੱਲ਼ ਨਹੀਂ ਕੱਢਿਆ ਜਾ ਰਿਹਾ ਹੈ, ਸਗੋਂ ਇਸ ਦਾ ਜਵਾਬ ਤੱਕ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲੇ ’ਚ ਮਰੀਜ਼ਾਂ ਨੂੰ ਪਹਿਲਾਂ ਦੇਖਣਾ ਚਾਹੀਦਾ ਹੈ ਤੇ ਮਰੀਜ਼ਾਂ ਨੂੰ ਕਾਫ਼ੀ ਜਿਆਦਾ ਪਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕਰਦੇ ਹਾਂ ਕਿ ਇਸ ਮਾਮਲੇ ਨੂੰ ਜਲਦ ਹੱਲ ਕੀਤਾ ਜਾਵੇ।

Punjab Medical Simulation Education: ਪੰਜਾਬ ’ਚ ਸਿਮੂਲੇਸ਼ਨ ਆਧਾਰਿਤ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ’ਚ ਮੈਡੀਕਲ ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀਐਫਯੂਐਚਐਸ), ਫ਼ਰੀਦਕੋਟ ਵਿਖੇ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ‘ਸਿਮੂਵਰਸ-2026’ ਦੀ ਸ਼ਾਨਦਾਰ ਸ਼ੁਰੂਆਤ ਹੋਈ। ਕਾਨਫਰੰਸ ਦਾ ਮਕਸਦ ਡਾਕਟਰਾਂ, ਪੋਸਟ ਗ੍ਰੈਜੂਏਟ ਵਿਦਿਆਰਥੀਆਂ, ਨਰਸਿੰਗ ਤੇ ਅਲਾਈਡ ਹੈਲਥ ਸਾਇੰਸਿਜ਼ ਦੇ ਵਿਦਿਆਰਥੀਆਂ ਨੂੰ ਸਿਮੂਲੇਸ਼ਨ ਆਧਾਰਿਤ ਵਿਹਾਰਕ ਸਿਖਲਾਈ ਦੇ ਕੇ ਮਰੀਜ਼ਾਂ ਲਈ ਹੋਰ ਸੁਰੱਖਿਅਤ ਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ। ਕਾਨਫਰੰਸ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਾ. ਬਲਜੀਤ ਕੌਰ ਨੇ ਕੀਤਾ।

ਇਸ ਮੌਕੇ ਵਿਧਾਇਕ ਤੇ ਬੋਰਡ ਆਫ਼ ਮੈਨੇਜਮੈਂਟ ਦੇ ਮੈਂਬਰ ਗੁਰਦਿੱਤ ਸਿੰਘ ਸੇਖੋਂ, ਬੀਐਫਯੂਐਚਐਸ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ, ਰਜਿਸਟਰਾਰ ਅਰਵਿੰਦ ਕੁਮਾਰ, ਡਾ. ਦੀਪਕ ਜੌਨ ਭੱਟੀ, ਡਾ. ਰਾਜੀਵ ਸ਼ਰਮਾ, ਡਾ. ਸੀਮਾ ਗਰੋਵਰ ਭੱਟੀ, ਡਾ. ਨੀਤੂ ਕੁੱਕੜ, ਡਾ. ਜਸਬੀਰ ਕੌਰ ਤੇ ਡਾ. ਸ਼ੌਰਭ ਸਿਨ੍ਹਾ ਸਮੇਤ ਵੱਡੀ ਗਿਣਤੀ ਵਿੱਚ ਡਾਕਟਰ, ਫੈਕਲਟੀ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਮਹਿਮਾਨਾਂ ਨੇ ਜੇਰੀਆਟ੍ਰਿਕ ਕੇਅਰ ਪ੍ਰੋਵਾਈਡਰ ਲੈਬ, ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਲੈਬ, ਐਡਵਾਂਸਡ ਸਰਜੀਕਲ ਸਿਮੂਲੇਸ਼ਨ ਸੈਂਟਰ, ਮਲਟੀਡਿਸ਼ਪਲਿਨਰੀ ਐਡਵਾਂਸਡ ਸਰਜੀਕਲ ਐਨਾਟੋਮੀ ਐਂਡ ਇਮੇਜਿੰਗ ਲੈਬ ਤੇ ਅਪਗ੍ਰੇਡ ਕੀਤੀ ਆਫਥੈਲਮੋਲੋਜੀ ਡਾਇਗਨੋਸਟਿਕ ਐਂਡ ਲੇਜ਼ਰ ਟ੍ਰੀਟਮੈਂਟ ਲੈਬ ਦਾ ਉਦਘਾਟਨ ਵੀ ਕੀਤਾ।

Read Also : Women's T20 World Cup Final: ਮਹਿਲਾ ਟੀ20 ਵਿਸ਼ਵ ਕੱਪ ਦਾ ਫਾਈਨਲ ਅੱਜ, ਲਾਰਡਜ਼ ’ਚ ਅੰਗਰੇਜ਼ ਤੇ ਕੰਗਾਰੂ ਹੋਣਗੇ ਆਹਮੋ-ਸਾਹਮਣੇ

ਇਨ੍ਹਾਂ ਸਹੂਲਤਾਂ ਰਾਹੀਂ ਡਾਕਟਰਾਂ ਤੇ ਸਿਹਤ ਕਰਮਚਾਰੀਆਂ ਨੂੰ ਅਸਲ ਮਰੀਜ਼ਾਂ ’ਤੇ ਇਲਾਜ ਕਰਨ ਤੋਂ ਪਹਿਲਾਂ ਸੁਰੱਖਿਅਤ ਮਾਹੌਲ ’ਚ ਅਭਿਆਸ ਕਰਨ ਦਾ ਮੌਕਾ ਮਿਲੇਗਾ। ਸਵਾਗਤੀ ਭਾਸ਼ਣ ਦਿੰਦਿਆਂ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਕਿਹਾ ਕਿ ‘ਸਿਮੂਵਰਸ-2026’ ਪੰਜਾਬ ਨੂੰ ਸਿਮੂਲੇਸ਼ਨ ਆਧਾਰਿਤ ਮੈਡੀਕਲ ਸਿੱਖਿਆ ਦਾ ਮੁੱਖ ਕੇਂਦਰ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੌਰਾਨ ਭਾਗੀਦਾਰਾਂ ਨੂੰ ਲੈਪਰੋਸਕੋਪਿਕ ਤੇ ਰੋਬੋਟਿਕ ਸਰਜਰੀ, ਐਂਡੋਯੂਰੋਲੋਜੀ, ਰੀਪ੍ਰੋਡਕਟਿਵ ਮੈਡੀਸਨ, ਆਰਥਰੋਸਕੋਪੀ, ਇੰਟਰਵੈਨਸ਼ਨਲ ਕਾਰਡੀਓਲੋਜੀ, ਨਿਊਰੋਸਰਜਰੀ ਤੇ ਅਲਟਰਾਸਾਊਂਡ ਆਧਾਰਿਤ ਪ੍ਰਕਿਰਿਆਵਾਂ ਸਮੇਤ ਕਈ ਆਧੁਨਿਕ ਤਕਨੀਕਾਂ ਦੀ ਹੈਂਡਜ਼-ਆਨ ਸਿਖਲਾਈ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਆਧੁਨਿਕ ਸਿਮੂਲੇਸ਼ਨ ਸਹੂਲਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੋ. (ਡਾ.) ਰਾਜੀਵ ਸੂਦ ਦੀ ਅਗਵਾਈ ਹੇਠ ਯੂਨੀਵਰਸਿਟੀ ਨੇ ਮੈਡੀਕਲ ਸਿੱਖਿਆ ’ਚ ਨਵੇਂ ਮਾਪਦੰਡ ਸਥਾਪਤ ਕੀਤੇ ਹਨ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਡਿਗਰੀ ਦੇ ਨਾਲ-ਨਾਲ ਉੱਚ ਪੱਧਰੀ ਹੁਨਰ ਵੀ ਲਾਜ਼ਮੀ ਹਨ ਤੇ ਸਿਮੂਲੇਸ਼ਨ ਆਧਾਰਿਤ ਸਿਖਲਾਈ ਡਾਕਟਰਾਂ ਦਾ ਆਤਮ-ਵਿਸ਼ਵਾਸ ਵਧਾਉਣ ਦੇ ਨਾਲ ਮਰੀਜ਼ਾਂ ਦੀ ਸੁਰੱਖਿਆ ਨੂੰ ਵੀ ਮਜ਼ਬੂਤ ਬਣਾਉਂਦੀ ਹੈ। ਡਾ. ਬਲਜੀਤ ਕੌਰ ਨੇ ਯੂਨੀਵਰਸਿਟੀ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੀਐਫਯੂਐਚਐਸ ਦਾ ਰਾਸ਼ਟਰੀ ਪੱਧਰ ਦੀਆਂ ਕਾਨਫਰੰਸਾਂ ਦੀ ਸਫਲ ਮੇਜ਼ਬਾਨੀ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਵਾਈਸ ਚਾਂਸਲਰ ਤੇ ਸਮੁੱਚੀ ਟੀਮ ਨੂੰ ਆਧੁਨਿਕ ਸਹੂਲਤਾਂ ਵਿਕਸਿਤ ਕਰਨ ਲਈ ਵਧਾਈ ਦਿੱਤੀ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਵਾਈਸ ਚਾਂਸਲਰ ਦੀ ਅਗਵਾਈ ਹੇਠ ਯੂਨੀਵਰਸਿਟੀ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਟੀਮ ਜਿਸ ਤੇਜ਼ੀ ਨਾਲ ਤਰੱਕੀ ਕਰ ਰਹੀ ਹੈ, ਉਹ ਸ਼ਲਾਘਾਯੋਗ ਹੈ।

ਕਾਨਫਰੰਸ ’ਚ ਦੇਸ਼ ਦੀਆਂ ਮੁੱਖ ਮੈਡੀਕਲ ਸੰਸਥਾਵਾਂ ਤੋਂ ਆਏ ਪ੍ਰਸਿੱਧ ਮਾਹਿਰਾਂ ਪ੍ਰੋ. (ਡਾ.) ਸੁਧੀਰ ਕੁਮਾਰ ਰਾਵਲ, ਪ੍ਰੋ. (ਡਾ.) ਅਨੂਪ ਕੁਮਾਰ, ਪ੍ਰੋ. (ਡਾ.) ਪੀਪੀ. ਸਿੰਘ, ਪ੍ਰੋ. (ਡਾ.) ਰਿਸ਼ੀ ਨੱਯਰ ਤੇ ਪ੍ਰੋ. (ਡਾ.) ਅਨਿਲ ਵਰਸ਼ਨੇ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਯੂਨੀਵਰਸਿਟੀ ਵੱਲੋਂ ਸਾਰੇ ਵਿਸ਼ੇਸ਼ ਮਹਿਮਾਨਾਂ ਤੇ ਮਾਹਿਰਾਂ ਦਾ ਸਨਮਾਨ ਕੀਤਾ ਗਿਆ। ਤਿੰਨ ਦਿਨਾਂ ਤੱਕ ਚੱਲਣ ਵਾਲੀ ਇਸ ਕਾਨਫਰੰਸ ਦੌਰਾਨ ਦੇਸ਼ ਭਰ ਤੋਂ ਆਏ ਸੀਨੀਅਰ ਫੈਕਲਟੀ ਮੈਂਬਰ, ਕਨਸਲਟੈਂਟ, ਸੀਨੀਅਰ ਰੈਜ਼ੀਡੈਂਟ ਤੇ ਪੋਸਟ ਗ੍ਰੈਜੂਏਟ ਵਿਦਿਆਰਥੀ ਵੱਖ-ਵੱਖ ਵਿਗਿਆਨਕ ਸੈਸ਼ਨਾਂ, ਹੈਂਡਜ਼-ਆਨ ਵਰਕਸ਼ਾਪਾਂ, ਲਾਈਵ ਡੈਮੋ ਤੇ ਸਿਮੂਲੇਸ਼ਨ ਆਧਾਰਿਤ ਸਿਖਲਾਈ ’ਚ ਭਾਗ ਲੈਣਗੇ। ਭਾਗੀਦਾਰਾਂ ਨੇ ਯੂਨੀਵਰਸਿਟੀ ’ਚ ਵਿਕਸਿਤ ਕੀਤੀਆਂ ਆਧੁਨਿਕ ਸਿਮੂਲੇਸ਼ਨ ਸਹੂਲਤਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ‘ਸਿਮੂਵਰਸ-2026’ ਪੰਜਾਬ ’ਚ ਮੈਡੀਕਲ ਸਿੱਖਿਆ ਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਨਵੀਂ ਦਿਸ਼ਾ ਦੇਵੇਗਾ।

Health News Punjab: ਪੰਜਾਬ ’ਚ ਇਸ ਭਿਆਨਕ ਬਿਮਾਰੀ ਲਈ ਸਿਹਤ ਮੰਤਰੀ ਦਾ ਦਾਅਵਾ, ਹੁਣ ਨਹੀਂ ਰਹੇਗਾ ਕੋਈ ਖਤਰਾ, ਮੁਹਿੰਮ ’ਚ ਤੇਜ਼ੀ
Health News Punjab: ਕੈਬਨਿਟ ਮੰਤਰੀ ਨੇ ਲੁਧਿਆਣਾ ’ਚ ਸਿਹਤ ਸੇਵਾਵਾਂ ਦੀ ਵੀ ਕੀਤੀ ਸਮੀਖਿਆ

Health News Punjab: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਭਾਰੀ ਮਾਨਸੂਨ ਬਾਰਿਸ਼ ਦੇ ਬਾਵਜੂਦ ਸੂਬੇ ਭਰ ’ਚ ਡੇਂਗੂ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ’ਚ ਹੈ। ਲੁਧਿਆਣਾ ’ਚ ਡੇਂਗੂ ਰਿਪੋਰਟਾਂ ਤੇ ਸਮੁੱਚੀ ਸਿਹਤ ਸੇਵਾਵਾਂ ਦੀ ਪੂਰੀ ਸਮੀਖਿਆ ਤੋਂ ਬਾਅਦ, ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਤਾਲਮੇਲ ਵਾਲੇ ਡੇਂਗੂ ਵਿਰੋਧੀ ਯਤਨ ਪ੍ਰਭਾਵਸ਼ਾਲੀ ਸਾਬਤ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਕੇਸ ਹੋਰ ਘੱਟ ਜਾਣਗੇ, ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਫੋਗਿੰਗ ਤੇ ਲਾਰਵਾ ਨਿਗਰਾਨੀ ਨੂੰ ਤੇਜ਼ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਨੋਟ ਕੀਤਾ ਕਿ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਕੁਦਰਤੀ ਤੌਰ ’ਤੇ ਮੱਛਰਾਂ ਦੀ ਗਤੀਵਿਧੀ ਨੂੰ ਰੋਕਣ ’ਚ ਮਦਦ ਕਰੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਉਹ ਹਰੇਕ ਡੇਂਗੂ ਕੇਸ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਦੇ ਹਨ। ਸਟੇਟ ਹੈੱਡਕੁਆਰਟਰ ਦੀਆਂ ਟੀਮਾਂ ਮਰੀਜ਼ਾਂ ਨਾਲ ਸਿੱਧੇ ਸੰਪਰਕ ਕਰ ਰਹੀਆਂ ਹਨ ਤਾਂ ਜੋ ਇਹ ਪੁਸ਼ਟੀ ਕੀਤੀ ਜਾ ਸਕੇ ਕਿ ਉਨ੍ਹਾਂ ਦੇ ਘਰਾਂ ਤੇ ਆਂਢ-ਗੁਆਂਢ ਵਿੱਚ ਫੋਗਿੰਗ ਤੇ ਲਾਰਵਾ ਜਾਂਚ ਕੀਤੀ ਗਈ ਹੈ। 20 ਹਜ਼ਾਰ ਆਸ਼ਾ ਵਰਕਰਾਂ ਤੇ 36 ਹਜ਼ਾਰ ਨਰਸਿੰਗ ਵਿਦਿਆਰਥੀਆਂ ਦੀ ਇੱਕ ਮਜ਼ਬੂਤ ੍ਤਮੀਨੀ ਫੋਰਸ ਨੂੰ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਲਈ ਤਾਇਨਾਤ ਕੀਤਾ ਗਿਆ ਹੈ।

Health News Punjab

ਇਹ ਟੀਮਾਂ ਨਾ ਸਿਰਫ਼ ਪ੍ਰਜਨਨ ਸਥਾਨਾਂ ਦਾ ਪਤਾ ਲਗਾ ਰਹੀਆਂ ਹਨ, ਸਗੋਂ ਨਿਵਾਸੀਆਂ ਨੂੰ ਰੋਕਥਾਮ ਉਪਾਵਾਂ ਬਾਰੇ ਵੀ ਜਾਗਰੂਕ ਕਰ ਰਹੀਆਂ ਹਨ, ਜਿਸ ਵਿੱਚ ਖੜ੍ਹੇ ਪਾਣੀ ਨੂੰ ਖਤਮ ਕਰਨਾ ਅਤੇ ਘਰਾਂ ਦੇ ਅੰਦਰ ਅਤੇ ਆਲੇ-ਦੁਆਲੇ ਸਫਾਈ ਬਣਾਈ ਰੱਖਣਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਚੱਲ ਰਹੀ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ’ਤੇ ਚਾਨਣਾ ਪਾਇਆ, ਨਾਗਰਿਕਾਂ ਨੂੰ ਹਰ ਸ਼ੁੱਕਰਵਾਰ ਨੂੰ ਮੱਛਰ ਦੇ ਪ੍ਰਜਨਨ ਨੂੰ ਰੋਕਣ ਲਈ ਸਾਰੇ ਪਾਣੀ ਰੱਖਣ ਵਾਲੇ ਕੰਟੇਨਰਾਂ-ਜਿਵੇਂ ਕਿ ਫੁੱਲਾਂ ਦੇ ਗਮਲੇ, ਫਰਿੱਜ ਦੀਆਂ ਟਰੇਆਂ, ਕੂਲਰ ਤੇ ਟਾਇਰਾਂ ਨੂੰ ਸਾਫ਼ ਤੇ ਸੁਕਾਉਣ ਦੀ ਅਪੀਲ ਕੀਤੀ।

ਸਿਹਤ ਸੰਭਾਲ ਦੇ ਮੋਰਚੇ ’ਤੇ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ 1,000 ਡਾਕਟਰਾਂ ਤੇ ਸਟਾਫ ਨੂੰ ਰਿਕਾਰਡ ਰਫ਼ਤਾਰ ਨਾਲ ਭਰਤੀ ਕੀਤਾ ਜਾ ਰਿਹਾ ਹੈ, ਮਹੱਤਵਪੂਰਨ ਪਾੜੇ ਨੂੰ ਭਰਨ ਲਈ ਸੇਵਾਮੁਕਤ ਮਾਹਿਰਾਂ ਨੂੰ ਸੂਚੀਬੱਧ ਕੀਤਾ ਜਾ ਰਿਹਾ ਹੈ ਅਤੇ ਬਾਕੀ 20 ਪ੍ਰਤੀਸ਼ਤ ਸਟਾਫ ਦੀ ਘਾਟ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਰਾਜ 20 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਮਹੱਤਵਪੂਰਨ ਜੀਵਨ ਹੁਨਰਾਂ ਨਾਲ ਸਸ਼ਕਤ ਬਣਾ ਰਿਹਾ ਹੈ, ਜਿਸ ਵਿੱਚ ਡੇਂਗੂ ਦੇ ਪ੍ਰਜਨਨ ਸਥਾਨਾਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਨਸ਼ਟ ਕਰਨਾ, ਹਾਦਸੇ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ, ਨੱਕ ਵਗਣ ਅਤੇ ਸੱਪ ਦੇ ਕੱਟਣ ਦਾ ਪ੍ਰਬੰਧਨ ਕਰਨਾ ਤੇ ਪੁਰਾਣੀਆਂ ਬਿਮਾਰੀਆਂ ਨੂੰ ਰੋਕਣ ਲਈ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ।