Political Controversy - Sach Kahoon Punjabi
Punjab News: ਪੰਜਾਬ ਸਰਕਾਰ ਕਰ ਰਹੀ ਹੈ ਗੁੰਮਰਾਹਕੁੰਨ ਪੰਚਾਰ : ਸੱਚਰ
Punjab News: ਅੰਮ੍ਰਿਤਸਰ (ਰਾਜ਼ਨ ਮਾਨ)। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਦੇ ਇਤਿਹਾਸ ’ਚ ਸ਼ਾਇਦ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿਸ ਨੇ ਰਾਜ ਚਲਾਉਣ ਦੀ ਥਾਂ ਪ੍ਰਚਾਰ ਨੂੰ ਹੀ ਆਪਣਾ ਮੁੱਖ ਏਜੰਡਾ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਚੁਟਕਲਿਆਂ, ਕਿੱਕਲੀ, ਸੋਸ਼ਲ ਮੀਡੀਆ ਦੀਆਂ ਵੀਡੀਓਜ਼ ਤੇ ਕਰੋੜਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਰਾਹੀਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ। ਅੱਜ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਸੱਚਰ ਨੇ ਕਿਹਾ ਕਿ 2022 ’ਚ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਸੀ।
ਪਰ ਅੱਜ ਉਹੀ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਹਰ ਵਰਗ—ਕਿਸਾਨ, ਮੁਲਾਜ਼ਮ, ਨੌਜਵਾਨ, ਵਪਾਰੀ, ਉਦਯੋਗਪਤੀ, ਆੜ੍ਹਤੀ, ਪੈਨਸ਼ਨਰ ਤੇ ਆਮ ਪਰਿਵਾਰ—ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਜਿਨ੍ਹਾਂ ਵਾਅਦਿਆਂ ਦੇ ਆਧਾਰ ’ਤੇ ਵੋਟਾਂ ਮੰਗੀਆਂ ਗਈਆਂ ਸਨ, ਉਨ੍ਹਾਂ ਵਿੱਚੋਂ ਬਹੁਤੇ ਅਜੇ ਤੱਕ ਕਾਗਜ਼ਾਂ ਤੋਂ ਬਾਹਰ ਨਹੀਂ ਨਿਕਲੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ੇ ਦੀ ਸਮੱਸਿਆ ਅਜੇ ਵੀ ਗੰਭੀਰ ਹੈ, ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ, ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ, ਉਦਯੋਗ ਦੂਜੇ ਸੂਬਿਆਂ ਵੱਲ ਜਾ ਰਹੇ ਹਨ ਤੇ ਕਿਸਾਨ ਆਪਣੀਆਂ ਫ਼ਸਲਾਂ ਦੇ ਵਾਜਬ ਭਾਅ ਲਈ ਸੰਘਰਸ਼ ਕਰ ਰਹੇ ਹਨ। ਮੁਲਾਜ਼ਮ ਆਪਣੀਆਂ ਮੰਗਾਂ ਲਈ ਧਰਨੇ ਦੇਣ ਲਈ ਮਜਬੂਰ ਹਨ, ਪਰ ਸਰਕਾਰ ਨੂੰ ਇਨ੍ਹਾਂ ਮੁੱਦਿਆਂ ਦੀ ਥਾਂ ਆਪਣੀ ਇਮੇਜ ਬਣਾਉਣ ਦੀ ਜ਼ਿਆਦਾ ਚਿੰਤਾ ਹੈ। Punjab News
Read Also : Punjab Health News: ਫਰੀਦਕੋਟ ’ਚ ਡੇਂਗੂ ਖਿਲਾਫ਼ ਵੱਡੀ ਮੁਹਿੰਮ, 25 ਥਾਵਾਂ ਤੋਂ ਲਾਰਵਾ ਨਸ਼ਟ
ਸੱਚਰ ਨੇ ਕਿਹਾ ਕਿ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਇਸ਼ਤਿਹਾਰਾਂ ਦੀ ਬਰਸਾਤ ਕਰਕੇ ਹਕੀਕਤ ਨੂੰ ਨਹੀਂ ਬਦਲਿਆ ਜਾ ਸਕਦਾ। ਪੰਜਾਬ ਦੇ ਲੋਕਾਂ ਨੂੰ ਹੁਣ ਪ੍ਰਚਾਰ ਨਹੀਂ, ਸਗੋਂ ਰੋਜ਼ਗਾਰ, ਨਿਵੇਸ਼, ਚੰਗੀ ਸਿੱਖਿਆ, ਸਿਹਤ ਸੇਵਾਵਾਂ, ਨਸ਼ਾ-ਮੁਕਤ ਸਮਾਜ ਤੇ ਵਿਕਾਸ ਚਾਹੀਦਾ ਹੈ। ਸਰਕਾਰ ਨੂੰ ਇਹ ਸਮਝਣਾ ਹੋਵੇਗਾ ਕਿ ਕੈਮਰਿਆਂ ਸਾਹਮਣੇ ਕੀਤੇ ਜਾਣ ਵਾਲੇ ਪ੍ਰੋਗਰਾਮ ਲੋਕਾਂ ਦੀ ਜ਼ਿੰਦਗੀ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਹਰ ਰੋਜ਼ ਨਵੇਂ ਸਿਆਸੀ ਡਰਾਮੇ ਕਰਨ ਦੀ ਬਜਾਏ ਇਹ ਦੱਸਣਾ ਚਾਹੀਦਾ ਹੈ ਕਿ ਸਾਢੇ ਚਾਰ ਸਾਲਾਂ ’ਚ ਪੰਜਾਬ ਲਈ ਕਿਹੜੇ ਵੱਡੇ ਉਦਯੋਗ ਲਿਆਂਦੇ ਗਏ, ਕਿੰਨੇ ਨੌਜਵਾਨਾਂ ਨੂੰ ਸਥਾਈ ਰੋਜ਼ਗਾਰ ਮਿਲਿਆ, ਕਿਸਾਨਾਂ ਦੀ ਆਮਦਨ ’ਚ ਕਿੰਨਾ ਵਾਧਾ ਹੋਇਆ ਤੇ ਸੂਬੇ ਦੀ ਆਰਥਿਕ ਹਾਲਤ ਕਿਵੇਂ ਮਜ਼ਬੂਤ ਹੋਈ। ਸੱਚਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਰਕਾਰ ਦੀ ਅਸਲੀ ਕਾਰਗੁਜ਼ਾਰੀ ਨੂੰ ਸਮਝ ਚੁੱਕੀ ਹੈ। ਇਸ਼ਤਿਹਾਰਾਂ ਨਾਲ ਕੁਝ ਸਮੇਂ ਲਈ ਭਰਮ ਪੈਦਾ ਕੀਤਾ ਜਾ ਸਕਦਾ ਹੈ, ਪਰ ਲੋਕਾਂ ਦੇ ਰੋਜ਼ਾਨਾ ਦੇ ਤਜਰਬੇ ਹੀ ਸਰਕਾਰ ਦਾ ਅਸਲੀ ਰਿਪੋਰਟ ਕਾਰਡ ਹੁੰਦੇ ਹਨ। ਇਸ ਮੌਕੇ ਬਲਾਕ ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆ, ਮਜੀਠਾ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਸੋਨਾ, ਚੇਅਰਮੈਨ ਪ੍ਰਗਟ ਸਿੰਘ ਚੰਨਣਕੇ ,ਚੇਅਰਮੈਨ ਸੁਖਵਿੰਦਰ ਸਿੰਘ ਆਕੜ ਮਜੀਠਾ,ਝਿਲਮਿਲ ਸਿੰਘ ਬਾਠ, ਤਜਿੰਦਰ ਸਿੰਘ ਤਰਫਾਨ, ਮਹਿਤਾਬ ਸਿੰਘ ਵਡਾਲਾ ਵੀਰਮ, ਸੁਲੱਖਣ ਸਿੰਘ ਕੱਥੂਨੰਗਲ, ਪਰਮਜੀਤ ਸਿੰਘ ਭੇਏਵਾਲ, ਅਸ਼ੋਕ ਕੁਮਾਰ ਮੱਤੇਵਾਲ, ਜਤਿੰਦਰ ਸਿੰਘ ਅਠਵਾਲ, ਬਲਜੀਤ ਸਿੰਘ ਸੋਹੀਆ, ਸੁਰਜੀਤ ਸਿੰਘ ਕੋਟਲਾ ਤੇ ਹੋਰ ਵੀ ਆਗੂ ਹਾਜ਼ਰ ਸਨ।
Rahul Gandhi: ਸੰਭਲ, (ਆਈਏਐਨਐਸ)। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਵਿਵਾਦਪੂਰਨ ਬਿਆਨ ਨੂੰ ਲੈ ਕੇ ਸੰਭਲ ਐਮਪੀ-ਐਮਐਲਏ ਅਦਾਲਤ ਵਿੱਚ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਤੋਂ ਬਾਅਦ, ਮਾਮਲਾ ਹੁਣ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਹਿੰਦੂ ਰਕਸ਼ਾ ਦਲ ਦੀ ਰਾਸ਼ਟਰੀ ਪ੍ਰਧਾਨ ਸਿਮਰਨ ਗੁਪਤਾ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ ਰਾਹੁਲ ਗਾਂਧੀ ਵਿਰੁੱਧ ਕਾਨੂੰਨੀ ਕਾਰਵਾਈ ਦੀ ਆਪਣੀ ਮੰਗ ਨੂੰ ਦੁਹਰਾਇਆ ਗਿਆ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਦਾ ‘ਇੰਡੀਅਨ ਸਟੇਟ’ ਵਾਲਾ ਬਿਆਨ ਸੰਵਿਧਾਨਕ ਸੰਸਥਾਵਾਂ ਅਤੇ ਲੋਕਤੰਤਰੀ ਪ੍ਰਣਾਲੀ ਵਿੱਚ ਅਵਿਸ਼ਵਾਸ ਪੈਦਾ ਕਰਦਾ ਹੈ, ਇਸ ਲਈ ਉਸ ਵਿਰੁੱਧ ਢੁਕਵੀਂ ਅਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸਿਮਰਨ ਗੁਪਤਾ ਨੇ ਕਿਹਾ ਕਿ ਉਹ ਨਿਆਂ ਦੀ ਉਮੀਦ ਛੱਡਣ ਵਾਲੀ ਨਹੀਂ ਹੈ ਅਤੇ ਉਸਦੀ ਕਾਨੂੰਨੀ ਲੜਾਈ ਹੁਣ ਹਾਈ ਕੋਰਟ ਵਿੱਚ ਜਾਰੀ ਰਹੇਗੀ। ਇਹ ਸਾਰਾ ਵਿਵਾਦ ਰਾਹੁਲ ਗਾਂਧੀ ਵੱਲੋਂ 15 ਜਨਵਰੀ, 2025 ਨੂੰ ਇੱਕ ਸਮਾਗਮ ਦੌਰਾਨ ਦਿੱਤੇ ਗਏ ਇੱਕ ਬਿਆਨ ਤੋਂ ਪੈਦਾ ਹੋਇਆ ਹੈ। ਜਿਸ ਵਿੱਚ, ਉਨ੍ਹਾਂ ਨੇ ਕਿਹਾ ਸੀ ਕਿ ਉਸਦੀ ਲੜਾਈ ਭਾਜਪਾ ਜਾਂ ਆਰਐਸਐਸ ਨਾਲ ਨਹੀਂ, ਸਗੋਂ ਭਾਰਤੀ ਰਾਜ ਨਾਲ ਹੈ। ਇਸ ਬਿਆਨ ਨੇ ਵਿਵਾਦ ਪੈਦਾ ਕਰ ਦਿੱਤਾ, ਜਿਸਦੀ ਕਈ ਨੇਤਾਵਾਂ ਨੇ ਨਿੰਦਾ ਕੀਤੀ। ਹਿੰਦੂ ਰਕਸ਼ਾ ਦਲ ਦੀ ਰਾਸ਼ਟਰੀ ਪ੍ਰਧਾਨ ਸਿਮਰਨ ਗੁਪਤਾ ਨੇ ਇਸਨੂੰ ਰਾਸ਼ਟਰ ਵਿਰੋਧੀ ਅਤੇ ਲੋਕਤੰਤਰੀ ਸੰਸਥਾਵਾਂ ਦੀ ਸ਼ਾਨ ਦਾ ਅਪਮਾਨ ਦੱਸਿਆ।
ਇਹ ਵੀ ਪੜ੍ਹੋ: Anil Ambani: ਬੈਂਕ ਧੋਖਾਧੜੀ ਮਾਮਲੇ ਵਿੱਚ ਪੁੱਛਗਿੱਛ ਲਈ ਅਨਿਲ ਅੰਬਾਨੀ ਈਡੀ ਸਾਹਮਣੇ ਨਹੀਂ ਹੋਏ ਪੇਸ਼
ਇਸ ਤੋਂ ਬਾਅਦ, ਉਸਨੇ 23 ਜਨਵਰੀ, 2025 ਨੂੰ ਸੰਭਲ ਵਿੱਚ ਐਮਪੀ-ਐਮਐਲਏ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ। ਲਗਭਗ ਦਸ ਮਹੀਨਿਆਂ ਦੀ ਸੁਣਵਾਈ ਦੌਰਾਨ, ਦੋਵਾਂ ਧਿਰਾਂ ਨੇ ਵਿਆਪਕ ਬਹਿਸ ਕੀਤੀ। ਸਬੂਤਾਂ, ਦੋਸ਼ਾਂ ਅਤੇ ਕਾਨੂੰਨੀ ਪ੍ਰਬੰਧਾਂ ‘ਤੇ ਵਿਚਾਰ ਕਰਨ ਤੋਂ ਬਾਅਦ, ਅਦਾਲਤ ਨੇ 7 ਨਵੰਬਰ ਨੂੰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਨਾਲ ਰਾਹੁਲ ਗਾਂਧੀ ਨੂੰ ਮਹੱਤਵਪੂਰਨ ਰਾਹਤ ਮਿਲੀ। ਸਿਮਰਨ ਗੁਪਤਾ ਨੇ ਸੰਭਲ ਐਮਪੀ-ਐਮਐਲਏ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਹ ਉਮੀਦ ਪ੍ਰਗਟ ਕਰਦੀ ਹੈ ਕਿ ਉਸਨੂੰ ਨਿਆਂ ਮਿਲੇਗਾ। ਹਾਈ ਕੋਰਟ ਵਿੱਚ ਅਗਲੀ ਸੁਣਵਾਈ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। Rahul Gandhi