School Bus Inspection - Sach Kahoon Punjabi

Traffic Challans: ਸੇਫ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ, 6 ਸਕੂਲ ਵਾਹਨਾਂ ਦੇ ਚਲਾਨ ਕੱਟੇ
(ਕਰਮ ਥਿੰਦ) ਸੁਨਾਮ। ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਯਕੀਨੀ ਬਣਾਉਣ ਲਈ ਸੁਨਾਮ-ਚੀਮਾ ਖੇਤਰ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਤੇ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 6 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ।

ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਨਿਯਮਾਂ ਦੀ ਪਾਲਣਾ ਸਬੰਧੀ ਜਾਂਚ ਕੀਤੀ ਗਈ। ਜਾਂਚ ਸਮੇਂ ਕੁਝ ਵਾਹਨਾਂ ਵਿੱਚ ਅੱਗ ਬੁਝਾਉਣ ਵਾਲਾ ਯੰਤਰ ਮੌਜ਼ੂਦ ਨਾ ਹੋਣਾ, ਡਰਾਈਵਰ ਦਾ ਬਿਨਾਂ ਵਰਦੀ ਹੋਣਾ, ਬੱਸ ’ਤੇ ਸਕੂਲ ਦਾ ਨਾਂਅ ਸਪੱਸ਼ਟ ਤੌਰ ’ਤੇ ਦਰਜ ਨਾ ਹੋਣਾ, ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਹੈਲਪਰ ਦੀ ਗੈਰ-ਹਾਜ਼ਰੀ ਵਰਗੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਵੱਲੋਂ ਸਬੰਧਿਤ ਸਕੂਲ ਪ੍ਰਬੰਧਨਾਂ ਨੂੰ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਦੂਰ ਕਰਕੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਹ ਵੀ ਪੜ੍ਹੋ: Patiala News: ਪਟਿਆਲਾ ਦੇ ਸਕੂਲਾਂ ’ਚ ਮਾਪਿਆਂ ਦੀ ਵਰਕਸ਼ਾਪ, ਸਿਹਤ ਮੰਤਰੀ ਨੇ ਕੀਤੀ ਸ਼ਿਰਕਤ

ਇਸ ਮੌਕੇ ਟ੍ਰੈਫਿਕ ਵਿਭਾਗ ਤੋਂ ਨਿਰਭੈ ਸਿੰਘ ਅਤੇ ਦਿਲਬਾਗ ਸਿੰਘ, ਸਿੱਖਿਆ ਵਿਭਾਗ ਤੋਂ ਅਰੁਣ ਸ਼ਰਮਾ ਅਤੇ ਡੀਸੀਪੀਓ ਨਿਰਮਲ ਕੌਰ ਵੀ ਹਾਜ਼ਰ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ ਸਕੂਲ ਵਾਹਨਾਂ ਨਾਲ ਸੰਬੰਧਿਤ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।

School Bus Inspection: ਸਕੂਲੀ ਬੱਸਾਂ ਦੀ ਚੈਕਿੰਗ, 10 ਬੱਸਾਂ ਦੇ ਚਲਾਨ ਕੱਟੇ
ਬੱਚਿਆਂ ਦੀ ਸੁਰੱਖਿਆ ਨੂੰ ਕਿਸੇ ਵੀ ਕੀਮਤ ’ਤੇ ਖਤਰੇ ’ਚ ਨਹੀਂ ਪਾਇਆ ਜਾਵੇਗਾ : ਨਿਰਮਲ ਕੌਰ

School Bus Inspection: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਆਰ.ਟੀ.ਏ. ਸੰਗਰੂਰ ਨਮਨ ਮਰਕਨ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਸੇਫ ਸਕੂਲ ਵਾਹਨ ਪਾਲਸੀ ਤਹਿਤ ਸੁਨਾਮ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ 10 ਸਕੂਲੀ ਬੱਸਾਂ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਸੰਗਰੂਰ ਬਾਲ ਸੁਰੱਖਿਆ ਦੇ ਦਫਤਰ ਵੱਲੋਂ ਨਿਰਮਲ ਕੌਰ ਨੇ ਦੱਸਿਆ ਸੇਫ ਸਕੂਲ ਵਾਹਨ ਪਾਲਸੀ ਦੀਆਂ ਹਦਾਇਤਾਂ ਅਨੁਸਾਰ ਹਰ ਸਕੂਲੀ ਵੈਨ ਸੇਫ ਸਕੂਲ ਵਾਹਨ ਪਾਲਸੀ ਤਹਿਤ ਢੁੱਕਵੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਕਿਸੇ ਵੀ ਕੀਮਤ ’ਤੇ ਖਤਰੇ ’ਚ ਨਹੀਂ ਪਾਇਆ ਜਾਵੇਗਾ। School Bus Inspection

ਇਹ ਵੀ ਪੜ੍ਹੋ: Malout News: ਲਾਇਨਜ਼ ਕਲੱਬ ਵੱਲੋਂ ਅੱਖਾਂ ਦੇ ਚੈਕਅੱਪ ਕੈਂਪ ’ਚ 750 ਮਰੀਜ਼ਾਂ ਦੀ ਜਾਂਚ

ਉਨ੍ਹਾਂ ਕਿਹਾ ਕਿ ਵੈਨਾਂ ’ਚ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਭਜਾਊ ਯੰਤਰ, ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਉਸ ਉੱਪਰ ਪੱਟੀ ’ਚ ਸਕੂਲ ਦਾ ਨਾਂਅ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਲੇਡੀਜ ਅਟੈਂਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਇਸ ਮੌਕੇ ਟਰੈਫਿਕ ਪੁਲਿਸ ਸੁਨਾਮ ਇੰਚਾਰਜ ਏਐਸਆਈ ਨਿਰਭੈ ਸਿੰਘ ਨੇ ਦੱਸਿਆ ਕਿ ਕਿਸੇ ਵੀ ਸਕੂਲ ਬੱਸ ’ਚ ਲੋੜ ਤੋਂ ਵੱਧ ਬੱਚੇ ਨਹੀਂ ਬੈਠੇ ਹੋਣੇ ਚਾਹੀਦੇ ਅਤੇ ਹਰ ਡਰਾਇਵਰ ਹਦਾਇਤਾਂ ਅਨੁਸਾਰ ਵਰਦੀ ਵਿੱਚ ਹੋਣਾ ਚਾਹੀਦਾ ਹੈ। ਜੇਕਰ ਕੋਈ ਵੀ ਇਹਨਾਂ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਮੁਤਾਬਿਕ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। School Bus Inspection

ਇਸ ਮੌਕੇ ਪੰਕਜ ਅਰੋੜਾ ਰੋਡ ਸੇਫਟੀ ਐਡਵਾਇਜਰ ਨੇ ਕਿਹਾ ਕਿ ਇਹ ਸਾਰੇ ਸਕੂਲ ਆਪਣੀਆਂ ਸਕੂਲ ਵੈਨਾਂ ਦੀ ਚੈਕਿੰਗ ਆਪ ਸਮੇਂ-ਸਮੇਂ ’ਤੇ ਕਰਦੇ ਰਹਿਣ ਅਤੇ ਆਪਣੀਆਂ ਵੈਨਾਂ ਨੂੰ ਸੇਫ ਸਕੂਲ ਪਾਲਸੀ ਤਹਿਤ ਢੁੱਕਵੀਆਂ ਬਣਾਉਣ ਅਤੇ ਕੋਈ ਵੀ ਡਰਾਇਵਰ ਨਸ਼ੀਲੇ ਪਦਾਰਥ ਦਾ ਸੇਵਨ ਕਰਕੇ ਵੈਨ ਨਹੀਂ ਚਲਾਏਗਾ। ਇਸ ਮੌਕੇ ਉਕਤ ਤੋਂ ਇਲਾਵਾ ਪੁਲਿਸ ਵਿਭਾਗ ਤੋਂ ਦਿਲਬਾਗ ਸਿੰਘ, ਐਜੂਕੇਸ਼ਨ ਵਿਭਾਗ ਤੋਂ ਸੁਖਦੇਵ ਸਿੰਘ, ਰੁਪਿੰਦਰ ਸਿੰਘ (ਆਊਟ ਰੀਚ ਵਰਕਰ) ਹਾਜ਼ਰ ਸਨ।