Block Samiti Elections - Sach Kahoon Punjabi

Punjab Elections: ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਲਈ ਇਕ ਨਾਮਜ਼ਦਗੀ ਪੱਤਰ ਅਤੇ ਬਲਾਕ ਸੰਮਤੀ ਲਈ ਇਕ ਨਾਮਜ਼ਦਗੀ ਰੱਦ : ਜ਼ਿਲ੍ਹਾ ਚੋਣ ਅਫ਼ਸਰ
ਕਿਹਾ, 6 ਦਸੰਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਰੀ ਮਿਤੀ

Punjab Elections: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਸਨ।

ਇਹ ਵੀ ਪੜ੍ਹੋ: High Court: ਪੰਜਾਬ ਦੇ ਹਸਪਤਾਲਾਂ ’ਚ ਕਮੀਆਂ ਨੂੰ ਲੈ ਕੇ ਹਾਈਕੋਰਟ ਸਖ਼ਤ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਰੱਦ ਕੀਤੇ ਨਾਮਜ਼ਦਗੀ ਪੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਪ੍ਰਾਪਤ ਹੋਈਆਂ 50 ਨਾਮਜਦਗੀਆਂ ਵਿੱਚੋਂ 1 ਅਰਜੀ ਨੂੰ ਰੱਦ ਕੀਤਾ ਗਿਆ ਹੈ। ਇਸੇ ਤਰ੍ਹਾਂ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ ਪ੍ਰਾਪਤ ਹੋਈਆਂ 59 ਨਾਮਜ਼ਦਗੀਆਂ ਵਿੱਚੋਂ 1 ਅਰਜ਼ੀ ਨੂੰ ਰੱਦ ਕੀਤਾ ਗਿਆ। ਬਲਾਕ ਸੰਮਤੀ ਅਮਰਗੜ੍ਹ ਲਈ ਪ੍ਰਾਪਤ ਹੋਈਆਂ 64 ਨਾਮਜ਼ਦਗੀਆਂ ਅਤੇ ਬਲਾਕ ਸੰਮਤੀ ਮਾਲੇਰਕੋਟਲਾ (ਐਚ) ਲਈ 59 ਨਾਮਜ਼ਦਗੀ ਪੱਤਰਾਂ ਵਿੱਚੋਂ ਕੋਈ ਨਾਮਜ਼ਦਗੀ ਸਹੀ ਪਾਈਆ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ 6 ਦਸੰਬਰ ਨੂੰ ਬਾਅਦ ਦੁਪਹਿਰ ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। 14 ਦਸੰਬਰ ਨੂੰ ਚੋਣਾਂ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾਣੀਆਂ ਹਨ ਅਤੇ 17 ਦਸੰਬਰ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਸਥਾਪਿਤ ਕੀਤੇ ਗਿਣਤੀ ਕੇਂਦਰਾਂ ’ਤੇ ਕੀਤੀ ਜਾਣੀ ਹੈ।

Nomination Papers Punjab: ਜ਼ਿਲ੍ਹੇ ’ਚ ਕਿਸੇ ਦੇ ਕਾਗਜ਼ ਪਾੜੇ ਗਏ ਕਿਸੇ ਦੀਆਂ ਫਾਈਲਾਂ ਖੋਹੀਆਂ ਗਈਆਂ, ਵੀਡੀਓ ਹੋਈ ਵਾਇਰਲ
ਔਰਤ ਤੋਂ ਫਾਈਲ ਖੋਹ ਕੇ ਭੱਜਣ ਵਾਲੇ ਵਿਅਕਤੀ ਦੀ ਵੀਡੀਓ ਹੋਈ ਵਾਇਰਲ

ਨਾਮਜ਼ਦਗੀਆਂ ਦੇ ਆਖਰੀ ਦਿਨ ਜ਼ਿਲ੍ਹਾ ਪਟਿਆਲਾ ’ਚ ਸਾਰਾ ਦਿਨ ਹੁੰਦਾ ਰਿਹਾ ਹੋ ਹੱਲਾ

Nomination Papers Punjab: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਆਖਰੀ ਦਿਨ ਅੱਜ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਵਿੱਚ ਵਿਰੋਧੀ ਉਮੀਦਵਾਰਾਂ ਦੀਆਂ ਫਾਈਲਾਂ ਖੋਹਣ, ਫਾਈਲਾਂ ਪਾੜਨ ਅਤੇ ਨਾਮਜ਼ਦਗੀਆਂ ਦਾਖਲ ਨਾ ਕਰਨ ਦੇਣ ਕਰਕੇ ਮਾਰਾ ਮਾਰੀ ਚਲਦੀ ਰਹੀ ਅਤੇ ਸੱਤਾ ਧਿਰ ਖਿਲਾਫ ਨਾਅਰੇਬਾਜ਼ੀ ਹੁੰਦੀ ਰਹੀ। ਇਸ ਦੌਰਾਨ ਵੱਖ-ਵੱਖ ਹਲਕਿਆਂ ਦੇ ਵਿਰੋਧੀ ਧਿਰਾਂ ਦੇ ਆਗੂਆਂ ਵੱਲੋਂ ਪੁਲਿਸ ਪ੍ਰਸ਼ਾਸਨ ’ਤੇ ਕਥਿਤ ਦੋਸ਼ ਲਾਏ ਕਿ ਜੋ ਪਟਿਆਲਾ ਪੁਲਿਸ ਦੀ ਆਡੀਓ ਵਾਇਰਲ ਹੋਈ ਹੈ ਉਸ ਅਨੁਸਾਰ ਹੀ ਇਹ ਸਭ ਕੁਝ ਚੱਲ ਰਿਹਾ ਹੈ। ਹਲਕਾ ਘਨੌਰ ਵਿੱਚ ਤਾਂ ਇੱਕ ਮਹਿਲਾ ਉਮੀਦਵਾਰ ਤੋਂ ਇੱਕ ਵਿਅਕਤੀ ਫਾਈਲ ਖੋਹ ਕੇ ਭੱਜ ਗਿਆ ਜਿਸ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋ ਗਈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾ ਅੱਜ ਅਖੀਰਲਾ ਦਿਨ ਸੀ ਇਸ ਦੌਰਾਨ ਵੱਡੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੀਆਂ ਫਾਈਲਾਂ ਜਮ੍ਹਾਂ ਕਰਵਾਉਣ ਲਈ ਪੁੱਜੇ ਸਨ ਪਰ ਬੀਤੇ ਦਿਨ ਵਾਂਗ ਅੱਜ ਵੀ ਜ਼ਿਲ੍ਹਾ ਪਟਿਆਲਾ ਦੇ ਕਈ ਬਲਾਕਾਂ ਵਿੱਚ ਫਾਈਲਾਂ ਦੀ ਲੁੱਟ ਚਲਦੀ ਰਹੀ। ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ, ਘਨੌਰ, ਸਮਾਣਾ ਰਾਜਪੁਰਾ, ਨਾਭਾ ਵਿੱਚ ਵਿਰੋਧੀ ਧਿਰਾਂ ਦੀ ਕਾਗਜ ਖੋਹਣ ਸਮੇਤ ਧੱਕੇਸ਼ਾਹੀ ਦੀਆਂ ਰਿਪੋਰਟਾਂ ਮਿਲੀਆਂ ਹਨ। ਹਲਕਾ ਸਨੌਰ ਦੇ ਬਲਾਕ ਭੁਨਰਹੇੜੀ ਵਿੱਚ ਸੱਤਾਧਿਰ ਤੇ ਵਿਰੋਧੀ ਧਿਰਾਂ ਦੇ ਨੌਜਵਾਨ ਆਪਸ ਵਿੱਚ ਭਿੜ ਗਏ ਜਿੰਨ੍ਹਾ ਵਿੱਚ ਹੱਥੋ ਪਾਈ ਹੋਈ।

ਇਹ ਵੀ ਪੜ੍ਹੋ: Amloh Police: ਗੁੰਮ ਹੋਈ ਲੜਕੀ, 2 ਘੰਟਿਆਂ ’ਚ ਪੁਲਿਸ ਨੇ ਲੱਭਕੇ ਮਾਪਿਆਂ ਦੇ ਸਪੁਰਦ ਕੀਤੀ

ਇਸ ਦੌਰਾਨ ਪੁਲਿਸ ਨੇ ਵਿੱਚ ਪੈ ਕੇ ਮਾਮਲਾ ਸ਼ਾਂਤ ਕਰਵਾਇਆ। ਇਸ ਦੌਰਾਨ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਅਤੇ ਕਾਂਗਰਸ ਦੇ ਆਗੂ ਹਰਿੰਦਰ ਪਾਲ ਸਿੰਘ ਹੈਰੀ ਮਾਨ ਦੀ ਪੁਲਿਸ ਨਾਲ ਬਹਿਸਬਾਜ਼ੀ ਹੋਈ। ਇਸ ਮੌਕੇ ਇਨ੍ਹਾਂ ਆਗੂਆਂ ਨੇ ਆਖਿਆ ਕਿ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਦਾਖਲ ਨਹੀਂ ਹੋਣ ਦਿੱਤੇ ਜਾ ਰਹੇ ਅਤੇ ਆਮ ਆਦਮੀ ਪਾਰਟੀ ਦੇ ਵਿਅਕਤੀਆਂ ਵੱਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਡਰਾਇਆ ਜਾ ਰਿਹਾ ਹੈ। ਹਲਕਾ ਸਨੌਰ ਵਿੱਚ ਕਾਂਗਰਸ ਦੀ ਇੱਕ ਮਹਿਲਾ ਆਪਣੀ ਫਾਈਲ ਜਮ੍ਹਾਂ ਕਰਵਾਉਣ ਲਈ ਪੁੱਜੀ ਸੀ ਤਾਂ ਇੱਕ ਵਿਅਕਤੀ ਉਸਦੇ ਹੱਥੋਂ ਉਸਦੀ ਫਾਈਲ ਖੋਹ ਕੇ ਭੱਜ ਗਿਆ। ਇਸ ਦੌਰਾਨ ਪੱਤਰਕਾਰ ਵੀ ਉਸ ਦੇ ਪਿੱਛੇ ਭੱਜ ਗਏ ਅਤੇ ਉਸ ਦੀ ਵੀਡੀਓ ਵਾਇਰਲ ਹੋ ਗਈ।

ਹਲਕਾ ਸਨੌਰ ਵਿੱਚ ਇੱਕ ਆਜ਼ਾਦ ਉਮੀਦਵਾਰ ਦੇ ਕਾਗਜ਼ ਪਾੜੇ

ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਅਕਾਲੀ ਦਲ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਭਾਜਪਾ ਦੇ ਆਗੂਆਂ ਵੱਲੋਂ ਸੱਤਾ ਧਿਰ ’ਤੇ ਗੁੰਡਾਗਰਦੀ ਕਰਨ ਦੇ ਦੋਸ਼ ਲਾਏ ਗਏ। ਇਸ ਦੌਰਾਨ ਇਨ੍ਹਾਂ ਆਗੂਆਂ ਦੀ ਪੁਲਿਸ ਨਾਲ ਵੀ ਕਹਾ ਸੁਣੀ ਹੋਈ। ਇਸੇ ਤਰ੍ਹਾਂ ਹੀ ਹਲਕਾ ਸਨੌਰ ਵਿੱਚ ਇੱਕ ਆਜ਼ਾਦ ਉਮੀਦਵਾਰ ਦੇ ਕਾਗਜ਼ ਪਾੜ ਦਿੱਤੇ ਗਏ ਇਸ ਦੌਰਾਨ ਉਨ੍ਹਾਂ ਨੇ ਕਾਗਜ਼ ਪਾੜਨ ਵਾਲੇ ਵਿਅਕਤੀ ਨੂੰ ਦਬੋਚ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ। Nomination Papers Punjab

ਹਲਕਾ ਰਾਜਪੁਰਾ ਅੰਦਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਵੀ ਸੱਤਾ ਧਿਰ ’ਤੇ ਧੱਕਾ ਕਰਨ ਦੇ ਇਲਜ਼ਾਮ ਲਾਏ ਗਏ, ਉਹਨਾਂ ਦੱਸਿਆ ਕਿ ਕਾਂਗਰਸ ਦੇ ਉਮੀਦਵਾਰਾਂ ਦੇ ਕਾਗਜ਼ ਭਰਨ ਤੋਂ ਰੋਕਿਆ ਗਿਆ ਅਤੇ ਧੱਕੇਸ਼ਾਹੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਰੋਧੀ ਤਰ੍ਹਾਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਅੱਜ ਜੋ ਆਡੀਓ ਵਾਇਰਲ ਹੋਈ ਹੈ ਪੁਲਿਸ ਪ੍ਰਸ਼ਾਸਨ ਵੱਲੋਂ ਉਸੇ ’ਤੇ ਹੀ ਪਹਿਰਾ ਦਿੱਤਾ ਗਿਆ ਹੈ ਅਤੇ ਉਸੇ ਪਲੈਨਿੰਗ ਤਹਿਤ ਹੀ ਵਿਰੋਧੀ ਧਿਰਾਂ ਦੇ ਵਿਅਕਤੀਆਂ ਨੂੰ ਰਸਤਿਆਂ ਵਿੱਚ ਹੀ ਟਾਰਗੇਟ ਕੀਤਾ ਗਿਆ ਹੈ।

Block Samiti Elections: ਪਾਰਟੀ ਵੱਲੋਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹਮਖਿਆਲ ਪਾਰਟੀਆਂ ਨਾਲ ਮਿਲ ਕੇ ਲੜਣ ਐਲਾਨ
ਸੂਬਾਈ ਆਗੂ ਦੇ ਉਦਘਾਟਨੀ ਭਾਸ਼ਣ ਬਾਅਦ ਪਿਛਲੇ ਤਿੰਨ ਸਾਲ ਦੀ ਰਿਪੋਰਟ ਤੇ ਕੀਤੀ ਜਾਏਗੀ ਬਹਿਸ

Block Samiti Elections: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਦੀਆਂ ਤਿੰਨੇ ਤਹਿਸੀਲਾਂ ਦੀਆਂ ਕਾਨਫਰੰਸਾਂ ਸਫਲਤਾ ਪੂਰਵਕ ਮੁਕੰਮਲ ਹੋ ਜਾਣ ਬਾਅਦ ਹੁਣ ਜ਼ਿਲ੍ਹਾ ਕਾਨਫਰੰਸ 29 ਨਵੰਬਰ ਨੂੰ 11 ਵਜੇ ਸਥਾਨਕ ‘ਸ਼ਹੀਦ ਕਾਮਰੇਡ ਅਮੋਲਕ ਭਵਨ’ ਵਿਖੇ ਦੋ ਸੀਨੀਅਰ ਸੂਬਾਈ ਆਗੂਆਂ, ਕਾਮਰੇਡ ਹਰਦੇਵ ਸਿੰਘ ਅਰਸ਼ੀ ਅਤੇ ਬੀਬੀ ਦੇਵੀ ਕੁਮਾਰੀ ਦੀ ਨਿਗਰਾਨੀ ਵਿੱਚ ਹੋ ਰਹੀ ਹੈ। ਪ੍ਰੈੱਸ ਦੇ ਨਾਂ ਜਾਰੀ ਇਕ ਬਿਆਨ ’ਚ ਜ਼ਿਲ੍ਹਾ ਸਕੱਤਰ ਅਸ਼ੋਕ ਕੌਸ਼ਲ ਅਤੇ ਮੀਤ ਸਕੱਤਰ ਕਾਮਰੇਡ ਗੁਰਨਾਮ ਸਿੰਘ ਨੇ ਦੱਸਿਆ ਕਿ ਕਾਨਫਰੰਸ ਦੀ ਸ਼ੁਰੂਆਤ ਬਜ਼ੁਰਗ ਕਾਮਰੇਡ ਸੁਖਦਰਸ਼ਨ ਸ਼ਰਮਾ ਵੱਲੋਂ ਪਾਰਟੀ ਦਾ ਝੰਡਾ ਲਹਿਰਾਉਣ ਨਾਲ ਕੀਤੀ ਜਾਏਗੀ ਅਤੇ ਇਸ ਮੌਕੇ ਜ਼ਿਲ੍ਹੇ ਦੇ ਹੋਰ ਬਜ਼ੁਰਗ ਕਾਮਰੇਡ ਵੀ ਹਾਜ਼ਰ ਰਹਿਣਗੇ। ਬੀਬੀ ਦੇਵੀ ਕੁਮਾਰੀ ਵੱਲੋਂ ਉਦਘਾਟਨੀ ਭਾਸ਼ਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Punjab Health Scheme: ਮਾਨ ਸਰਕਾਰ ਦੀ ਗਰੰਟੀ: 45 MCCCs ਨਾਲ, ਪੰਜਾਬ ’ਚ ਹੁਣ ਕੋਈ ਬੱਚਾ ਨਹੀਂ ਰਹੇਗਾ ਅਣਗੌਲਿਆ

ਕਾਮਰੇਡ ਹਰਦੇਵ ਸਿੰਘ ਅਰਸ਼ੀ ਦੇਸ਼ ਅਤੇ ਸੂਬੇ ਦੇ ਹਾਲਾਤ ਬਾਰੇ ਰੌਸ਼ਨੀ ਪਾਉਣਗੇ। ਜ਼ਿਲ੍ਹਾ ਸਕੱਤਰ ਵੱਲੋਂ ਪਿਛਲੇ ਤਿੰਨ ਸਾਲ ਦੌਰਾਨ ਜ਼ਿਲ੍ਹਾ ਪਾਰਟੀ ਵੱਲੋਂ ਕੀਤੀਆਂ ਗਈਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਜਾ ਏਗੀ ਜਿਸ ‘ਤੇ ਹਾਜ਼ਰ ਡੈਲੀਗੇਟ ਬਹਿਸ ਵਿੱਚ ਹਿਸਾ ਲੈਣਗੇ। ਇਸ ਉਪਰੰਤ ਜ਼ਿਲ੍ਹਾ ਸਕੱਤਰ ਵੱਲੋਂ ਆਪਣੀ ਟੀਮ ਸਮੇਤ ਅਸਤੀਫਾ ਦੇ ਕੇ ਨਵੀਂ ਚੋਣ ਲਈ ਰਸਤਾ ਸਾਫ਼ ਕਰ ਦਿਤਾ ਜਾਵੇਗਾ। ਨਵੀਂ ਚੁਣੀ ਜ਼ਿਲ੍ਹਾ ਕੌਂਸਲ ਮੌਕੇ ’ਤੇ ਹੀ ਆਪਣੀ ਮੀਟਿੰਗ ਕਰਕੇ ਨਵੇਂ ਜ਼ਿਲ੍ਹਾ ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰੇਗੀ। ਇਸ ਕਾਨਫਰੰਸ ਦੀ ਤਿਆਰੀ ਲਈ ਪਿਛਲੇ ਦਿਨੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਦੱਸਿਆ ਕਿ ਕਮਿਊਨਿਸਟ ਪਾਰਟੀ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਹਮਖਿਆਲ ਪਾਰਟੀਆਂ ਨਾਲ ਮਿਲ ਕੇ ਆਪਣੇ ਪ੍ਰਭਾਵ ਵਾਲੇ ਹਲਕਿਆਂ ਵਿੱਚ ਉਮੀਦਵਾਰ ਖੜੇ ਕਰੇਗੀ। Block Samiti Elections