Panchayat Samiti Elections - Sach Kahoon Punjabi

Panchayat Samiti Elections: ਕਾਂਗਰਸ ਪਾਰਟੀ ਨੇ ਵਿਧਾਨ ਸਭਾ ਹਲਕਾ ਅਮਲੋਹ ਅਧੀਨ ਪੈਂਦੇ ਬਲਾਕ ਸੰਮਤੀ ਜ਼ੋਨਾਂ ਦੇ ਉਮੀਦਵਾਰਾਂ ਦਾ ਕੀਤਾ ਐਲਾਨ
Panchayat Samiti Elections: (ਅਨਿਲ ਲੁਟਾਵਾ) ਅਮਲੋਹ। ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕਾਂਗਰਸ ਦਫਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਪ੍ਰਧਾਨ ਜਗਬੀਰ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਮੂਲੀਅਤ ਕਰਕੇ ਵਿਧਾਨ ਸਭਾ ਹਲਕਾ ਅਮਲੋਹ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਜੈਨਾਂ ਦੇ ਪਾਰਟੀ ਵਰਕਰਾਂ ਨਾਲ ਉਕਤ ਆਗਾਮੀ ਚੋਣਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਅਤੇ ਪਾਰਟੀ ਵਰਕਰਾਂ ਨੂੰ ਉਕਤ ਚੋਣਾਂ ਲਈ ਇੱਕਜੁੱਟ ਹੋ ਕੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ: New Posting: ਪੀਸੀਐਸ ਅਧਿਕਾਰੀ ਪੂਜਾ ਸਿਆਲ ਗਰੇਵਾਲ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਹਲਕਾ ਅਮਲੋਹ ਅਧੀਨ ਪੈਂਦੇ ਬਲਾਕ ਸੰਮਤੀ ਜ਼ੋਨਾਂ ਦੇ ਉਮੀਦਵਾਰਾਂ ਦਾ ਐਲਾਨ ਕਰਦਿਆਂ ਦੱਸਿਆ ਕਿ ਬਲਾਕ ਸੰਮਤੀ ਜ਼ੋਨ ਫ਼ਤਹਿਗੜ੍ਹ ਨਿਊਆਂ (ਜਨਰਲ) ਤੋਂ ਗਗਨਦੀਪ ਸਿੰਘ, ਬਦੀਨਪੁਰ (ਐੱਸ.ਸੀ.) ਤੋਂ ਜਗਨਨਾਥ ਪੱਪੂ, ਸਲਾਣਾ (ਐੱਸ. ਸੀ.) ਤੋਂ ਜਗਰੂਪ ਸਿੰਘ, ਭਰਪੂਰਗੜ੍ਹ (ਐੱਸ. ਸੀ.) ਤੋਂ ਦਰਸ਼ਨ ਸਿੰਘ, ਡਡਹੜੀ (ਐਸ. ਸੀ.) ਤੋਂ ਗੁਰਪ੍ਰੀਤ ਸਿੰਘ, ਬੈਣੀ ਜੇਰ (ਐੱਸ. ਸੀ., ਮਹਿਲਾ) ਤੋਂ ਰਾਜਿੰਦਰ ਕੌਰ, ਭੱਦਲਥੂਹਾ (ਐੱਸ. ਸੀ.,ਮਹਿਲਾ) ਤੋਂ ਰਾਜਵਿੰਦਰ ਕੌਰ, ਸੈਂਟੀ (ਐਸ. ਸੀ, ਮਹਿਲਾ) ਤੋਂ ਪਰਮਜੀਤ ਕੌਰ ਬਰੋਂਗਾ, ਖਨਿਆਣ (ਮਹਿਲਾ) ਤੋਂ ਕਮਲਜੀਤ ਕੌਰ, ਮਛਰਾਏ ਖੁਰਦ (ਮਹਿਲਾ) ਤੋਂ ਹਰਬੰਸ ਕੌਰ, ਸਲਾਣਾ ਜੀਵਨ ਸਿੰਘ ਵਾਲਾ (ਮਹਿਲਾ) ਤੋਂ ਕਰਮਜੀਤ ਕੌਰ, ਪਹੇੜੀ (ਮਹਿਲਾ) ਤੋਂ ਬਲਜੀਤ ਕੌਰ, ਕੁੰਭ (ਜਨਰਲ) ਤੋਂ ਹਰਪ੍ਰੀਤ ਸਿੰਘ ਤੂਰਾਂ, ਝੰਬਾਲਾ (ਜਨਰਲ) ਤੋਂ ਹਰਪ੍ਰੀਤ ਸਿੰਘ ਗੁਰਧਨਪੁਰ, ਭੱਟੋ (ਜਨਰਲ) ਤੋਂ ਜਗਦੀਪ ਸਿੰਘ ਜੱਗੀ ਵੜੈਚਾ ਅਤੇ ਸਮਸ਼ਪੁਰ (ਜਨਰਲ) ਤੋਂ ਕਮਲਜੀਤ ਸਿੰਘ ਨੂੰ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਣਿਆ ਗਿਆ, ਜਦੋਂ ਸੰਮਤੀ ਜੈਨ ਘੁਟੀਂਡ (ਮਹਿਲਾ) ਲਈ ਉਮੀਦਵਾਰ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

ਇਸ ਮੌਕੇ ਬਲਾਕ ਅਮਲੋਹ ਤੋਂ ਪ੍ਰਧਾਨ ਜਗਬੀਰ ਸਿੰਘ ਸਲਾਣਾ, ਬਲਾਕ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦਿੱਤਾ ਅਤੇ ਕਾਰਜਕਾਰੀ ਪ੍ਰਧਾਨ ਅਰਵਿੰਦ ਸਿੰਗਲਾ ਬੌਬੀ, ਮਹਿੰਦਰਪਾਲ ਪਜਨੀ, ਜਗਵਿੰਦਰ ਸਿੰਘ ਰਹਿਲ, ਹਰਪ੍ਰੀਤ ਸਿੰਘ ਗੁਰਧਨਪੁਰ, ਹਰਨੈਲ ਰਾਮਗੜ੍ਹ, ਬਿੱਕਰ ਸਿੰਘ ਦੀਵਾ, ਹਰਚੰਦ ਸਮਸ਼ਪੁਰ, ਜੱਗਾ ਸਮਸ਼ਪੁਰ, ਗੁਰਮੀਤ ਸਿੰਘ ਟਿੱਬੀ, ਬਲਜੀਤ ਸਿੰਘ ਮਰਾਰੜੂ, ਦੀਸਾ ਸੋਟੀ, ਰਣਜੀਤ ਸਿੰਘ ਘੋਲਾ, ਜਗਤਾਰ ਤੰਗਰਾਲਾ, ਦੀਪਾ ਮਹਿਮੂਦਪੁਰ, ਰਾਜੂ ਘੁਟੀਂਡ, ਗੁਰਜੀਤ ਤੰਗਰਾਲਾ, ਪੀਏ ਮਨਪ੍ਰੀਤ ਸਿੰਘ ਮਿੰਟਾ ਸਣੇ ਅਨੇਕ ਵਰਕਰ ਹਾਜ਼ਰ ਸਨ। Panchayat Samiti Elections

Faridkot News: ਫ਼ਰੀਦਕੋਟ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਪੂਨਮਦੀਪ ਕੌਰ
ਜ਼ਿਲ੍ਹਾ ਫਰੀਦਕੋਟ ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਵਿੱਚ ਅਤੇ 3 ਬਲਾਕ ਸੰਮਤੀਆਂ ਦੇ 75 ਜੋਨਾਂ ਦੀਆਂ ਹੋਣਗੀਆਂ ਚੋਣਾਂ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ।

ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਨੋਮੀਨੇਸ਼ਨ ਦਾਖ਼ਲ ਕਰਨ ਦੇ ਸ਼ਿਡਿਊਲ ਅਤੇ ਚੋਣਾਂ ਨਾਲ ਸਬੰਧਿਤ ਮਹੱਤਵਪੂਰਨ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦੱਸਿਆਂ ਕਿ ਚੋਣ ਸ਼ਿਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01 ਦਸੰਬਰ 2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨਿੱਚਰਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। Faridkot News

ਇਹ ਵੀ ਪੜ੍ਹੋ: Baba Farid University : ਵੈਕਸੀਨ 2025: ਬੀਐਫਯੂਐਚਐਸ ਕਾਨਫਰੰਸ ’ਚ ਪੰਜਾਬ ਦੇ ਸਿਹਤ ਮਾਡਲ ਬਾਰੇ ਚਰਚਾ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਫਰੀਦਕੋਟ ਦੀਆਂ ਚੋਣਾਂ ਲਈ ਰਿਟਰਨਿਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਜ), ਫਰੀਦਕੋਟ (ਮਿੰਨੀ ਸਕੱਤਰੇਤ, ਫਰੀਦਕੋਟ) ਦੇ ਦਫ਼ਤਰ ਵਿਖੇ ਨੋਮੀਨੇਸ਼ਨ ਪੇਪਰ ਦਾਖ਼ਲ ਕੀਤੇ ਜਾਣਗੇ। ਪੰਚਾਇਤ ਸੰਮਤੀ ਫਰੀਦਕੋਟ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਫ਼ਰੀਦਕੋਟ ਵਿਚ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਇਸੇ ਤਰ੍ਹਾਂ ਪੰਚਾਇਤ ਸੰਮਤੀ ਕੋਟਕਪੂਰਾ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਕੋਟਕਪੂਰਾ ਵਿਖੇ ਨਾਮਜ਼ਦਗੀ ਪੱਤਰ ਲਏ ਜਾਣਗੇ। ਪੰਚਾਇਤ ਸੰਮਤੀ ਜੈਤੋ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਜੈਤੋ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਉਪਰੋਕਤ ਚੋਣਾਂ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ’ਤੇ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਫ਼ਰੀਦਕੋਟ ਦੇ 21 ਜੋਨ ਹਨ ਜਦਕਿ ਪੰਚਾਇਤ ਸੰਮਤੀ ਕੋਟਕਪੂਰਾ ਦੇ 19 ਜੋਨ ਅਤੇ ਪੰਚਾਇਤ ਸੰਮਤੀ ਜੈਤੋ ਦੇ 25 ਜੋਨ ਹਨ।

ਆਦਰਸ਼ ਚੋਣ ਜਾਬਤੇ ਦੀ ਕਾਪੀ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ `ਤੇ ਉਪਲੱਬਧ

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਦਾ ਇਹ ਪ੍ਰੋਗਰਾਮ ਐਲਾਨਣ ਨਾਲ, ਉਮੀਦਵਾਰਾਂ ਅਤੇ ਰਾਜ ਦੇ ਮਾਰਗ ਦਰਸ਼ਨ ਲਈ ਆਦਰਸ਼ ਚੋਣ ਜ਼ਾਬਤਾਂ ਸਾਰੀਆਂ ਗਰਾਮ ਪੰਚਾਇਤਾਂ, ਜੋ ਕਿ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆ ਹਨ, ਦੇ ਰੈਵੀਨਿਊ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਕਾਪੀ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ `ਤੇ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਤਹਿਤ ਇਹ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ। Faridkot News

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੋਮੀਨੇਸ਼ਨ ਪੇਪਰ ਦਾਖ਼ਲ ਕਰਦੇ ਸਮੇਂ ਸਾਰੇ ਲੋੜੀਂਦੇ ਦਸਤਾਵੇਜ਼, ਹਲਫ਼ਨਾਮੇ ਅਤੇ ਨਿਯਮਾਂ ਅਨੁਸਾਰ ਫੀਸ ਨਾਲ ਸੰਬੰਧਿਤ ਕਾਗਜ਼ੀ ਕਾਰਵਾਈ ਪੂਰੀ ਹੋਣੀ ਜ਼ਰੂਰੀ ਹੈ। ਨਿਯਮਾਂ ਦੀ ਉਲੰਘਣਾ ਜਾਂ ਦਸਤਾਵੇਜ਼ ਅਧੂਰੇ ਹੋਣ ਦੀ ਸਥਿਤੀ ਵਿੱਚ ਨੋਮੀਨੇਸ਼ਨ ਰੱਦ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੀ ਪੂਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਉਮੀਦਵਾਰ ਕੋਈ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ ਨੇ ਇਹ ਵੀ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਦੀ ਪਾਲਣਾ ਕੀਤੀ ਜਾਵੇ ਅਤੇ ਕਿਸੇ ਵੀ ਕਿਸਮ ਦੀ ਅਣਚਾਹੀ ਗਤੀਵਿਧੀ ਵੇਖਣ ’ਤੇ ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇਗਾ।