Faridkot Health Department - Sach Kahoon Punjabi

National Dengue Day: ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ
National Dengue Day: (ਗੁਰਪ੍ਰੀਤ ਪੱਕਾ) ਫਰੀਦਕੋਟ। ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਅਤੇ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਭਰ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਵਾਈਆਂ ਗਈਆਂ। ਸਥਾਨਕ ਟ੍ਰੇਨਿੰਗ ਅਨੈਕਸੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਵਿੱਚ ਫੀਲਡ ਸਟਾਫ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਸੁਧੀਰ ਧੀਰ ਅਤੇ ਲਖਵਿੰਦਰ ਕੈਂਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਘਰ-ਘਰ ਜਾ ਕੇ ਸਹਿਯੋਗ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਿਮਾਸ਼ੂ ਗੁਪਤਾ ਦੀ ਅਗਵਾਈ ਅਤੇ ਸਿਹਤ ਸੁਪਰਵਾਈਜ਼ਰ ਧਰਮਿੰਦਰ ਸਿੰਘ, ਮਨਦੀਪ ਸਿੰਘ, ਹਰਭਜਨ ਸਿੰਘ ਅਤੇ ਸੁਰੇਸ਼ ਕੁਮਾਰ ਦੀ ਨਿਗਰਾਨੀ ਹੇਠ ਬਣਾਈਆਂ ਟੀਮਾਂ ਵੱਲੋਂ ਘਰਾਂ, ਦੁਕਾਨਾਂ ਅਤੇ ਸਰਕਾਰੀ-ਪ੍ਰਾਈਵੇਟ ਸਕੂਲਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਜਿੱਥੇ ਵੀ ਲਾਰਵਾ ਮਿਲਿਆ ਉਸ ਨੂੰ ਨਸ਼ਟ ਕਰਵਾਇਆ ਗਿਆ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿੱਛੇ ਦਰਦ ਅਤੇ ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਇਸ ਦੇ ਮੁੱਖ ਲੱਛਣ ਹਨ।

ਇਹ ਵੀ ਪੜ੍ਹੋ: PM Modi Norway News: ਆਫਸ਼ੋਰ ਵਿੰਡ ਤੋਂ ਗ੍ਰੀਨ ਤਕਨਾਲੋਜੀ ਤੱਕ, ਭਾਰਤ ਅਤੇ ਨਾਰਵੇ ਨੇ ਪੰਜ ਵੱਡੇ ਰਣਨੀਤਕ ਸਮਝੌਤਿਆਂ 'ਤੇ ਕੀਤੇ ਦਸਤਖਤ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂਲਰਾਂ, ਫਰਿਜ਼ਾਂ, ਗਮਲਿਆਂ ਅਤੇ ਹੋਰ ਪਾਣੀ ਵਾਲੀਆਂ ਥਾਵਾਂ ਦੀ ਹਰ ਹਫਤੇ ਸਫਾਈ ਕੀਤੀ ਜਾਵੇ। ਛੱਤਾਂ ਉੱਤੇ ਪਾਣੀ ਦੀਆਂ ਟੈਂਕੀਆਂ, ਟੁੱਟੇ ਬਰਤਨ, ਡਰੰਮ ਅਤੇ ਪੁਰਾਣੇ ਟਾਇਰ ਖੁੱਲ੍ਹੇ ਵਿੱਚ ਨਾ ਰੱਖੇ ਜਾਣ ਤਾਂ ਜੋ ਪਾਣੀ ਇਕੱਠਾ ਨਾ ਹੋ ਸਕੇ। ਸਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਤੇਲ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਗਈ।

National Dengue Day: ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤਰਲੋਕ ਸਿੰਘ, ਜਗਵਿੰਦਰ ਸਿੰਘ, ਕੁਲਦੀਪ ਕੌਰ, ਬਲਵਿੰਦਰ ਸਿੰਘ ਅਤੇ ਵਿਕਰਮ ਵੀ ਹਾਜ਼ਰ ਸਨ।

Health Advisory: ਸਿਹਤ ਵਿਭਾਗ ਫਰੀਦਕੋਟ ਵੱਲੋਂ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ
Health Advisory: (ਗੁਰਪ੍ਰੀਤ ਪੱਕਾ) ​ਫਰੀਦਕੋਟ। ਪੰਜਾਬ ਵਿੱਚ ਇਸ ਸਮੇਂ ਚੱਲ ਰਹੀ ਸੀਤ ਲਹਿਰ ਅਤੇ ਸਵੇਰ ਵੇਲੇ ਦੀ ਸੰਘਣੀ ਧੁੰਦ ਦੇ ਮੱਦੇਨਜ਼ਰ, ਸਿਹਤ ਵਿਭਾਗ ਫਰੀਦਕੋਟ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸੁਰੱਖਿਆ ਸੰਬੰਧੀ ਜ਼ਰੂਰੀ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਅਨੁਸਾਰ ਤਾਪਮਾਨ ਵਿੱਚ ਆਈ ਤੇਜ਼ ਗਿਰਾਵਟ ਅਤੇ ਠੰਢੀਆਂ ਹਵਾਵਾਂ ਕਾਰਨ ਹਾਈਪੋਥਰਮੀਆ (ਸਰੀਰ ਦਾ ਤਾਪਮਾਨ ਬਹੁਤ ਘੱਟ ਹੋ ਜਾਣਾ), ਫਲੂ, ਸਾਹ ਦੀਆਂ ਸਮੱਸਿਆਵਾਂ (ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਵਿੱਚ) ਅਤੇ ਦਿਲ ਦੇ ਮਰੀਜ਼ਾਂ ਵਿੱਚ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ।

ਮੌਜੂਦਾ ਸਥਿਤੀ ਅਤੇ ਸਿਹਤ ‘ਤੇ ਪ੍ਰਭਾਵ ’ਤੇ ਗੱਲ ਕਰਦਿਆਂ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ​ਪਿਛਲੇ ਕੁਝ ਦਿਨਾਂ ਦੇ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 4°C ਤੋਂ 8°C ਦੇ ਵਿਚਕਾਰ ਦਰਜ ਕੀਤਾ ਗਿਆ ਹੈ ਅਤੇ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਤਾਪਮਾਨ ਆਮ ਨਾਲੋਂ ਕਾਫੀ ਹੇਠਾਂ ਚੱਲ ਰਿਹਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਜ਼ਿਆਦਾ ਫਰਕ ਹੋਣ ਕਾਰਨ ਲੋਕਾਂ ਨੂੰ ਸਿਹਤ ਪ੍ਰਤੀ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਸੋ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੀਤ ਲਹਿਰ ਤੋਂ ਬਚਣ ਅਤੇ ਸਰੀਰ ਦੇ ਤਾਪਮਾਨ ਨੂੰ ਬਰਕਰਾਰ ਰੱਖਣ ਲਈ ਗਰਮ ਕੱਪੜੇ ਪਾਓ। ਸਿਰ, ਕੰਨਾਂ ਅਤੇ ਹੱਥਾਂ-ਪੈਰਾਂ ਨੂੰ ਢੱਕ ਕੇ ਰੱਖਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: IND vs SA: ਅਹਿਮਦਾਬਾਦ ’ਚ ਟੀਮ ਇੰਡੀਆ ਦਾ ਰਿਕਾਰਡ ਹੈ ਸ਼ਾਨਦਾਰ, ਸਿਰਫ ਇਸ ਟੀਮ ਤੋਂ ਮਿਲੀ ਹੈ ਹਾਰ

ਸਰੀਰ ਨੂੰ ਅੰਦਰੋਂ ਗਰਮ ਰੱਖਣ ਲਈ ਨਿਯਮਿਤ ਤੌਰ ‘ਤੇ ਗਰਮ ਪੀਣ ਵਾਲੇ ਪਦਾਰਥ (ਸੂਪ, ਹਰਬਲ ਚਾਹ, ਗਰਮ ਦੁੱਧ) ਪੀਓ ਅਤੇ ਵਿਟਾਮਿਨ-ਸੀ ਭਰਪੂਰ ਖੁਰਾਕ ਲਓ। ਬਜ਼ੁਰਗ ਅਤੇ ਛੋਟੇ ਬੱਚੇ ਠੰਢ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੁੰਦੇ ਹਨ। ਉਨ੍ਹਾਂ ਨੂੰ ਘਰ ਦੇ ਅੰਦਰ ਹੀ ਰੱਖੋ ਅਤੇ ਅਣ-ਜ਼ਰੂਰੀ ਬਾਹਰ ਜਾਣ ਤੋਂ ਗੁਰੇਜ਼ ਕਰੋ। ਸੰਘਣੀ ਧੁੰਦ ਕਾਰਨ ਦ੍ਰਿਸ਼ਟੀ ਘੱਟ ਹੋ ਜਾਂਦੀ ਹੈ, ਸੋ ਅਣ-ਜ਼ਰੂਰੀ ਸਫ਼ਰ ਤੋਂ ਪਰਹੇਜ਼ ਕਰੋ। ਜੇ ਸਫ਼ਰ ਜ਼ਰੂਰੀ ਹੈ, ਤਾਂ ਫੌਗ ਲਾਈਟਾਂ ਦੀ ਵਰਤੋਂ ਕਰੋ ਅਤੇ ਗੱਡੀ ਹੌਲੀ ਚਲਾਓ। ਗੈਸ ਹੀਟਰ ਜਾਂ ਕੋਲਾ-ਬਾਲਣ ਵਾਲੇ ਹੀਟਰਾਂ ਦੀ ਵਰਤੋਂ ਕਰਦੇ ਸਮੇਂ ਕਮਰੇ ਵਿੱਚ ਉੱਚਿਤ ਹਵਾਦਾਰ ਯਕੀਨੀ ਬਣਾਓ, ਕਿਉਂਕਿ ਇਹ ਕਾਰਬਨ ਮੋਨੋਆਕਸਾਈਡ ਗੈਸ ਪੈਦਾ ਕਰਦੇ ਹਨ, ਜੋ ਕਿ ਜਾਨਲੇਵਾ ਹੋ ਸਕਦੀ ਹੈ। Health Advisory

​ਸਿਵਲ ਹਸਪਤਾਲ, ਫਰੀਦਕੋਟ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਠੰਢ ਸੰਬੰਧੀ ਬਿਮਾਰੀਆਂ ਅਤੇ ਧੁੰਦ ਕਾਰਣ ਹੋਣ ਵਾਲੇ ਐਕਸੀਡੈੰਟਾਂ ਦੇ ਮਰੀਜ਼ਾਂ ਲਈ ਹਸਪਤਾਲ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸੇ ਵੀ ਤਰ੍ਹਾਂ ਦੇ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸਾਹ ਲੈਣ ਵਿੱਚ ਤਕਲੀਫ਼, ਅਸਧਾਰਨ ਕੰਬਣੀ ਨਜ਼ਰ ਆਉਣ ‘ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਪਹੁੰਚਕੇ ਡਾਕਟਰੀ ਸਹਾਇਤਾ ਲੈਣ।

​ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਦਿਲ ਦੇ ਮਰੀਜ਼ਾਂ ਨੂੰ ਸਵੇਰੇ-ਸਵੇਰੇ ਸੈਰ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਠੰਢੇ ਤਾਪਮਾਨ ਵਿੱਚ ਨਾੜੀਆਂ ਸੁੰਗੜ ਜਾਂਦੀਆਂ ਹਨ, ਜਿਸ ਨਾਲ ਬਲੱਡ ਪ੍ਰੈਸ਼ਰ ਵੱਧ ਸਕਦਾ ਹੈ। ​ਸਿਹਤ ਵਿਭਾਗ ਫਰੀਦਕੋਟ ਹਰ ਨਾਗਰਿਕ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ ਅਤੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕਰਦਾ ਹੈ।