Punjab Bomb Threat News - Sach Kahoon Punjabi

Bomb Threat: ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ’ਚ ਮੰਗਲਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਪ੍ਰਾਪਤ ਹੋਈਆਂ। ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ’ਚ ਆ ਗਿਆ ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਸਾਰੇ ਸਬੰਧਤ ਅਦਾਰਿਆਂ ’ਚ ਵਿਆਪਕ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਹਾਲਾਂਕਿ ਜਾਂਚ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਰੀਬ 10:15 ਵਜੇ ਖਾਲਿਸਤਾਨ ਨੈਸ਼ਨਲ ਆਰਮੀ-ਬੱਬਰ ਖਾਲਸਾ ਦੇ ਨਾਂਅ ਤੋਂ ਸਕੂਲਾਂ ਨੂੰ ਦੋ ਵੱਖ-ਵੱਖ ਧਮਕੀ ਭਰੀਆਂ ਈ-ਮੇਲਾਂ ਪ੍ਰਾਪਤ ਹੋਈਆਂ।

ਪਹਿਲੀ ਈ-ਮੇਲ ਵਿੱਚ ਫ਼ਰੀਦਕੋਟ ਦੇ ਕੇਂਦਰੀ ਵਿਦਿਆਲਿਆ, ਦਿੱਲੀ ਇੰਟਰਨੈਸ਼ਨਲ ਸਕੂਲ ਤੇ ਸਾਦਿਕ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਤੋਂ ਕੁਝ ਸਮੇਂ ਬਾਅਦ ਪ੍ਰਾਪਤ ਹੋਈ ਦੂਜੀ ਈ-ਮੇਲ ਵਿੱਚ ਮਹਾਤਮਾ ਗਾਂਧੀ ਮੈਮੋਰੀਅਲ ਸਕੂਲ, ਮਾਊਂਟ ਲਿਟਰਾ ਜੀ ਸਕੂਲ ਤੇ ਸੇਂਟ ਮੈਰੀ ਸਕੂਲ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ। ਇਸ ਤੋਂ ਇਲਾਵਾ ਮਿੰਨੀ ਸਕੱਤਰੇਤ ਨੂੰ ਵੀ ਇਸੇ ਤਰ੍ਹਾਂ ਦੀ ਧਮਕੀ ਭਰੀ ਈ-ਮੇਲ ਮਿਲਣ ਦੀ ਜਾਣਕਾਰੀ ਸਾਹਮਣੇ ਆਈ। ਧਮਕੀ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲਿਸ ਵਿਭਾਗ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਡੀਐੱਸਪੀ ਤੇ ਸਬੰਧਤ ਥਾਣਾ ਮੁਖੀਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸਾਰੇ ਛੇ ਸਕੂਲਾਂ ’ਚ ਪਹੁੰਚ ਕੇ ਸਕੂਲਾਂ ਦੀਆਂ ਇਮਾਰਤਾਂ, ਕਮਰਿਆਂ, ਆਸ-ਪਾਸ ਦੇ ਇਲਾਕਿਆਂ ਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ।

ਇਸ ਦੇ ਨਾਲ ਹੀ ਮਿੰਨੀ ਸਕੱਤਰੇਤ ਵਿੱਚ ਵੀ ਸੁਰੱਖਿਆ ਜਾਂਚ ਕੀਤੀ ਗਈ। ਪੁਲਿਸ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਕਿਸੇ ਵੀ ਸਕੂਲ ਜਾਂ ਮਿੰਨੀ ਸਕੱਤਰੇਤ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ, ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਇਸ ਸਬੰਧੀ ਐੱਸਪੀ (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਨੇ ਦੱਸਿਆ ਕਿ ਧਮਕੀ ਭਰੀਆਂ ਈ-ਮੇਲਾਂ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਬਿਨਾਂ ਕਿਸੇ ਦੇਰੀ ਦੇ ਸਾਰੇ ਸਬੰਧਤ ਸਕੂਲਾਂ ਤੇ ਮਿੰਨੀ ਸਕੱਤਰੇਤ ’ਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਧਮਕੀ ਭਰੀਆਂ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਈ-ਮੇਲ ਭੇਜਣ ਵਾਲੇ ਵਿਅਕਤੀ ਜਾਂ ਇਸ ਪਿੱਛੇ ਮੌਜ਼ੂਦ ਸਰੋਤ ਦਾ ਪਤਾ ਲਾਉਣ ਲਈ ਪੁਲਿਸ ਵੱਲੋਂ ਤਕਨੀਕੀ ਪੱਧਰ ’ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਤੇ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। Bomb Threat News

ਇਹ ਵੀ ਪੜ੍ਹੋ : Faridkot News: ਫਰੀਦਕੋਟ ਵਿਖੇ ਸਕੂਲੀ ਬੱਚਿਆਂ ਦੇ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Punjab Bomb Threat: 15 ਅਗਸਤ ਤੋਂ ਪਹਿਲਾਂ ਪੰਜਾਬ ਨੂੰ ਬੰਬ ਧਮਾਕਿਆਂ ਨਾਲ ਦਹਿਲਾਉਣ ਦੀ ਈ-ਮੇਲ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
Punjab Bomb Threat: ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਆਜ਼ਾਦੀ ਦਿਵਸ (15 ਅਗਸਤ) ਤੋਂ ਪਹਿਲਾਂ ਪੰਜਾਬ ’ਚ ਇੱਕ ਵਾਰ ਫਿਰ ਧਮਕੀ ਭਰੀ ਈ-ਮੇਲ ਮਿਲਣ ਨਾਲ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਲੁਧਿਆਣਾ ਜ਼ਿਲ੍ਹਾ ਅਦਾਲਤ, ਚੰਡੀਗੜ੍ਹ ਪ੍ਰਸ਼ਾਸਨ ਤੇ ਈ-ਕੋਰਟ ਸਿਸਟਮ ਨਾਲ ਜੁੜੇ ਈ-ਮੇਲ ਪਤਿਆਂ ’ਤੇ ਇੱਕ ਧਮਕੀ ਭਰਿਆ ਈ-ਮੇਲ ਭੇਜਿਆ ਗਿਆ ਹੈ। ਇਸ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ 15 ਅਗਸਤ ਤੱਕ ਬੰਬ ਧਮਾਕੇ ’ਚ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਈ-ਮੇਲ 3 ਅਗਸਤ ਸਵੇਰੇ 8:57 ਵਜੇ ਇੱਕ ਜੀਮੇਲ ਆਈਡੀ ਤੋਂ ਭੇਜਿਆ ਗਿਆ। ਈ-ਮੇਲ ’ਚ ਖਾਲਿਸਤਾਨ ਨੈਸ਼ਨਲ ਆਰਮੀ ਤੇ ਬੱਬਰ ਖਾਲਸਾ (ਪਰਮਾਰ-ਕੈਨੇਡਾ ਗਰੁੱਪ) ਦੇ ਨਾਂਅ ’ਤੇ ਪੰਜਾਬ ’ਚ ਹਥਿਆਰਬੰਦ ਸੰਘਰਸ਼ ਸ਼ੁਰੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਧਮਕੀ ਭਰੇ ਸੰਦੇਸ਼ ’ਚ ਲੁਧਿਆਣਾ ਜ਼ਿਲ੍ਹਾ ਅਦਾਲਤ, ਪੰਜਾਬ ਵਿਧਾਨ ਸਭਾ ਤੇ ਰਾਜਪਾਲ ਨਾਲ ਸੰਬੰਧਤ ਥਾਵਾਂ ਲਈ ਵੱਖ-ਵੱਖ ਸਮੇਂ ਦਾ ਜ਼ਿਕਰ ਕਰਦਿਆਂ ਬੰਬ ਧਮਾਕਿਆਂ ਦੀ ਗੱਲ ਲਿਖੀ ਗਈ ਹੈ। ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਇਸ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਗਈ ਹੈ। ਈ-ਮੇਲ ’ਚ 15 ਅਗਸਤ ਨੂੰ ਹੋਣ ਵਾਲੇ ਸਰਕਾਰੀ ਸਮਾਗਮਾਂ ਤੇ ਸਕੂਲਾਂ ’ਚ ਬੱਚਿਆਂ ਨੂੰ ਨਾ ਭੇਜਣ ਦੀ ਚੇਤਾਵਨੀ ਦੇ ਕੇ ਲੋਕਾਂ ’ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ’ਚ ਫਿਰੋਜ਼ਪੁਰ ’ਚ ਵੱਡਾ ਧਮਾਕਾ ਕਰਨ ਦਾ ਵੀ ਦਾਅਵਾ ਕੀਤਾ ਗਿਆ ਹੈ। ਈ-ਮੇਲ ਦੇ ਅੰਤ ’ਚ ਕੁਝ ਵਿਅਕਤੀਆਂ ਦੇ ਨਾਂਅ ਲਿਖ ਕੇ ਇਸ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਕੀਤਾ ਗਿਆ ਹੈ। Punjab Bomb Threat

ਇਹ ਵੀ ਪੜ੍ਹੋ : Punjab Vidhan Sabha News: ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵਿਧਾਨ ਸਭਾ ਸੈਸ਼ਨ ਤੋਂ ਆਈ ਖੁਸ਼ਖਬਰੀ!, ਹੋ ਗਿਆ ਵੱਡਾ ਐਲਾਨ

ਗੌਰਤਲਬ ਹੈ ਕਿ ਆਜ਼ਾਦੀ ਦਿਵਸ ਤੇ ਗਣਤੰਤਰ ਦਿਵਸ ਤੋਂ ਪਹਿਲਾਂ ਇਸ ਤਰ੍ਹਾਂ ਦੀਆਂ ਧਮਕੀਆਂ ਪਹਿਲਾਂ ਵੀ ਸਾਹਮਣੇ ਆ ਚੁੱਕੀਆਂ ਹਨ। ਇਸ ਵਾਰ ਈ-ਮੇਲ ’ਚ ਖਾਸ ਥਾਵਾਂ ਤੇ ਸਮੇਂ ਦਾ ਜ਼ਿਕਰ ਹੋਣ ਕਾਰਨ ਪੁਲਿਸ ਤੇ ਖੁਫੀਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਲੁਧਿਆਣਾ ਜ਼ਿਲ੍ਹਾ ਅਦਾਲਤ ਸਮੇਤ ਸੂਬੇ ਦੇ ਹੋਰ ਅਹਿਮ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸਾਈਬਰ ਸੈੱਲ ਵੱਲੋਂ ਈ-ਮੇਲ ਦੇ ਸਰੋਤ ਤੇ ਆਈਪੀ ਐਡਰੈੱਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ, ਘਬਰਾਉਣ ਦੀ ਬਜਾਏ ਚੌਕਸ ਰਹਿਣ ਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਦੀ ਤੁਰੰਤ ਸੂਚਨਾ ਪ੍ਰਸ਼ਾਸਨ ਨੂੰ ਦੇਣ ਦੀ ਅਪੀਲ ਕੀਤੀ ਹੈ।

Punjab Bomb Threat: ਪੰਜਾਬ ’ਚ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੁਕਤਸਰ ਤੇ ਗੁਰਦਾਸਪੁਰ ’ਚ ਦਫ਼ਤਰ ਕਰਵਾਏ ਗਏ ਖਾਲੀ

Punjab Bomb Threat News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਡੀਸੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਜਦੋਂ ਇਹ ਧਮਕੀ ਗੁਰਦਾਸਪੁਰ ਤੇ ਮੁਕਤਸਰ ਦੇ ਡੀਸੀ ਦਫ਼ਤਰਾਂ ਤੱਕ ਪੁੱਜੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਹੈ। ਮੌਕੇ ’ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਦਫਤਰ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਕਿਸੇ ਸੰਭਾਵੀ ਬੰਬ ਦੀ ਭਾਲ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ’ਚ ਸਾਹਮਣੇ ਆਇਆ ਹੈ। Punjab Bomb Threat News

ਇਹ ਖਬਰ ਵੀ ਪੜ੍ਹੋ : School Closed: ਸ਼ੀਤ ਲਹਿਰ ਲਗਾਤਾਰ ਜਾਰੀ, ਇਸ ਜ਼ਿਲ੍ਹੇ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

ਕਿ ਇਹ ਈਮੇਲ ਪਾਕਿਸਤਾਨੀ ਸੰਗਠਨ ਆਈਐੱਸਕੇਪੀ ਦੇ ਨਾਂਅ ’ਤੇ ਭੇਜੀ ਗਈ ਹੈ। ਫਿਲਹਾਲ ਅਧਿਕਾਰੀਆਂ ਨੇ ਇਸ ਸਬੰਧੀ ਕੁਝ ਨਹੀਂ ਕਿਹਾ ਹੈ। ਪੁਲਿਸ ਜਾਂਚ ਤੋਂ ਬਾਅਦ ਇਸ ਬਾਰੇ ਰਸਮੀ ਤੌਰ ’ਤੇ ਕੁਝ ਕਹੇਗੀ। ਪੁਲਿਸ ਅਨੁਸਾਰ ਇਸ ਮੇਲ ਦਾ ਸਵੇਰੇ ਕਰੀਬ ਸਾਢੇ ਨੌਂ ਵਜੇ ਪਤਾ ਲੱਗਿਆ। ਇਸ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਲੁਧਿਆਣਾ ਸਮੇਤ ਕਈ ਥਾਵਾਂ ’ਤੇ ਅਦਾਲਤੀ ਕੰਪਲੈਕਸਾਂ ਨੂੰ ਉਡਾਉਣ ਦੀਆਂ ਧਮਕੀਆਂ ਵੀ ਮਿਲੀਆਂ। ਹਾਲਾਂਕਿ ਤਲਾਸ਼ੀ ਦੌਰਾਨ ਕਿਸੇ ਕਿਸਮ ਦਾ ਕੋਈ ਬੰਬ ਨਹੀਂ ਮਿਲਿਆ। Punjab Bomb Threat News