Bribery Case Punjab - Sach Kahoon Punjabi

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
Punjab Vigilance Bureau:

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ।

ਇਹ ਵੀ ਪੜ੍ਹੋ: Punjab Government Scheme: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜ਼ੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ। ਕਾਰਵਾਈ ਦੌਰਾਨ, ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Bribery Case Punjab: ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਮਹਿਲਾ ਪੀਸੀਐਸ ਅਧਿਕਾਰੀ ਗ੍ਰਿਫ਼ਤਾਰ
Bribery Case Punjab:

Bribery Case Punjab: ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਮਹਿਲਾ ਪੀਸੀਐਸ ਅਧਿਕਾਰੀ ਗ੍ਰਿਫ਼ਤਾਰ

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ-ਰਾਜਸਥਾਨ ਹਾਈਵੇਅ ਲਈ ਜ਼ਮੀਨ ਪ੍ਰਾਪਤੀ ਮਾਮਲੇ ਵਿੱਚ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਕਥਿਤ ਦੋਸ਼ ਵਿੱਚ ਗੁਰਦਾਸਪੁਰ ਦੇ ਐਸਡੀਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸ਼ਨਿੱਚਰਵਾਰ ਸਵੇਰੇ ਤਰਨਤਾਰਨ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਜਾਣਕਾਰੀ ਅਨੁਸਾਰ ਅਨੁਪ੍ਰੀਤ ਕੌਰ ਰੰਧਾਵਾ ਖ਼ਿਲਾਫ਼ 1 ਕਰੋੜ 63 ਲੱਖ ਰੁਪਏ ਦੇ ਗਬਨ ਦਾ ਮਾਮਲਾ ਚੱਲ ਰਿਹਾ ਸੀ। ਉਸ ਸਮੇਂ ਅਨੁਪ੍ਰੀਤ ਪੱਟੀ, ਤਰਨਤਾਰਨ ਵਿੱਚ ਤਾਇਨਾਤ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਰਾਜਸਥਾਨ-ਜੰਮੂ ਕਸ਼ਮੀਰ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਸਰਕਾਰ ਵੱਲੋਂ ਜ਼ਮੀਨ ਪ੍ਰਾਪਤੀ ਦੌਰਾਨ ਤਰਨਤਾਰਨ ਦੇ ਤਤਕਾਲੀ ਐਸਡੀਐਮ ਡਾ. ਅਨੁਪ੍ਰੀਤ ਕੌਰ ਨੇ ਉਨ੍ਹਾਂ ਲੋਕਾਂ ਨੂੰ ਲਾਭ ਪਹੁੰਚਾਇਆ ਜਿਨ੍ਹਾਂ ਕੋਲ ਜ਼ਮੀਨ ਨਹੀਂ ਸੀ।

ਇਹ ਵੀ ਪੜ੍ਹੋ: Farmers Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹੇ ’ਚ ਪੁਤਲੇ ਫੂਕ ਕੇ ਕੀਤੇ ਗਏ ਰੋਸ ਪ੍ਰਦਰਸ਼ਨ

ਪੱਟੀ ਦੇ ਸਾਬਕਾ ਐਸਡੀਐਮ ਨਵਰਾਜ ਸਿੰਘ ਬਰਾੜ ਨੇ 5 ਸਤੰਬਰ, 2018 ਨੂੰ ਤਤਕਾਲੀ ਡਿਪਟੀ ਕਮਿਸ਼ਨਰ ਕੋਲ ਇਸ ਗਬਨ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਦੋਸ਼ ਸੀ ਕਿ 9 ਜਨਵਰੀ, 2018 ਤੋਂ 11 ਫਰਵਰੀ, 2019 ਦੇ ਵਿਚਕਾਰ, ਸਰਕਾਰ ਵੱਲੋਂ ਜ਼ਮੀਨ ਪ੍ਰਾਪਤੀ ਲਈ ਜਾਰੀ ਕੀਤੀ ਗਈ 1.63 ਕਰੋੜ ਰੁਪਏ ਦੀ ਰਕਮ ਪੰਜ ਅਯੋਗ ਲੋਕਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਸੀ। ਜਾਂਚ ਦੇ ਆਧਾਰ 'ਤੇ, 5 ਸਤੰਬਰ, 2019 ਨੂੰ ਸਿਟੀ ਪੱਟੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ, ਸਰਕਾਰ ਨੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ, ਜਿਸ ਕਾਰਨ ਅਨੁਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ। ਹੁਣ ਇਸ ਮਾਮਲੇ ਵਿੱਚ ਅਨੁਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

Bribery Case Punjab: ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
Bribery Case Punjab: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ।

ਇਹ ਵੀ ਪੜ੍ਹੋ: PM Modi New Schemes: ਪ੍ਰਧਾਨ ਮੰਤਰੀ ਮੋਦੀ ਨੇ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਸਬੰਧਤ ਯੋਜਨਾਵਾਂ ਨੂੰ ਦਿੱਤੀ ਮ…

ਬੁਲਾਰੇ ਨੇ ਦੱਸਿਆ ਕਿ ਸਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸਿਕਾਇਤਕਰਤਾ ਤੋਂ 45000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਸਿਕਾਇਤਕਰਤਾ ਨੇ ਉਕਤ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।