Dr. Gandhi - Sach Kahoon Punjabi
ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਡਾ. ਗਾਂਧੀ ਨੂੰ ਕੀਤਾ ਗ੍ਰਿਫ਼ਤਾਰ
‘ਨਾਗਰਿਕਤਾ ਸੋਧ ਬਿੱਲ’ ਖ਼ਿਲਾਫ਼ ਵਧਦਾ ਜਾ ਰਿਹੈ ਲੋਕ ਰੋਹ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਜੋ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (ਐਨਆਰਸੀ) ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਧਰਨਾ ਦੇਣ ਲੱਗੇ ਸਨ ਤਾਂ ਉਨ੍ਹਾਂ ਨੂੰ ਸਵਰਾਜ ਇੰਡੀਆ ਪਾਰਟੀ ਦੇ ਪ੍ਰਧਾਨ ਯੋਗਿੰਦਰ ਯਾਦਵ ਸਮੇਤ ਅਨੇਕਾਂ ਬੁੱਧੀਜੀਵੀਆਂ, ਧਰਮ ਨਿਰਪੱਖ ਅਤੇ ਜਮਹੂਰੀਅਤ ਪਸੰਦ ਆਗੂਆਂ ਤੇ ਸਮਾਜਿਕ  ਕਾਰਕੁੰਨਾਂ ਨੂੰ ਦਿੱਲੀ ਪੁਲਿਸ ਨੇ ਤਾਨਾਸ਼ਾਹ ਢੰਗ ਨਾਲ ਜ਼ੋਰ ਜਬਦਰਸਤੀ ਗ੍ਰਿਫ਼ਤਾਰ ਕਰ ਲਿਆ। ਡਾ. ਗਾਂਧੀ ਨੇ ਗੱਲ ਕਰਦਿਆਂ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਖਿਲਾਫ ਹੈ ਅਤੇ ਆਪਸੀ ਭਾਈਚਾਰੇ, ਧਾਰਮਿਕ ਵਿਤਕਰੇ ਅਤੇ ਫਿਰਕੂ ਅਧਾਰ ‘ਤੇ ਸਮਾਜ ਨੂੰ ਫੁੱਟ, ਨਫਰਤ ਅਤੇ ਹਿੰਸਾ ਵੱਲ ਧੱਕਦਾ ਹੋਇਆ ਦੇਸ਼ ਵਿਚ ਫਾਸ਼ੀਵਾਦੀ ਮਾਹੌਲ ਪੈਦਾ ਕਰ ਰਿਹਾ ਹੈ।
ਮੋਦੀ ਸਰਕਾਰ ਦੀਆਂ ਫਿਰਕੂ ਨੀਤੀਆਂ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਡਾਕਟਰ ਗਾਂਧੀ ਨੇ ਕਿਹਾ ਸਰਕਾਰ ਰਾਮ ਮੰਦਰ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ ਅਤੇ ਨਾਗਰਿਕਤਾ ਕਾਨੂੰਨ ਵਰਗੇ ਫਿਰਕੂ ਮੁੱਦਿਆਂ ਰਾਹੀਂ ਦੇਸ਼ ਵਿੱਚ ਡਰ ਅਤੇ ਨਫਰਤ ਦਾ ਮਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਸਮੁੱਚੀਆਂ ਇਨਕਲਾਬੀ ਜ਼ਮਹੂਰੀ ਤੇ ਲੋਕ ਪੱਖੀ ਸ਼ਕਤੀਆਂ ਅਤੇ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਇਸ ਫ਼ਾਸੀਵਾਦੀ ਕਾਨੂੰਨ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਅਤੇ ਇਸ ਦੇ ਵਿਰੋਧ ਵਿੱਚ ਵਿਸ਼ਾਲ ਲਾਮਬੰਦੀ ਤੇ ਜਨਤਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਆਰਥਿਕ ਮੰਦਹਾਲੀ, ਬੇਰੁਜ਼ਗਾਰੀ, ਵਧ ਰਿਹਾ ਸਰਕਾਰੀ ਕਰਜ਼ਾ, ਬੈਂਕਾਂ ਦਾ ਕੰਗਾਲ  ਹੋਣਾ ਵਰਗੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੇ ਕਾਰੇ ਕਰ ਰਹੀ ਹੈ ਜਿਹੜਾ ਕਿ ਬਹੁਤ ਸ਼ਰਮਨਾਕ ਹੈ।
ਸੀਵਾਈਐਸਐਸ ਨੇ ਬਿੱਲ ਵਿਰੁੱਧ ਕੀਤਾ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ : ਸਥਾਨਕ ਟਿੱਬੀ ਸਾਹਿਬ ਰੋਡ ਸਥਿੱਤ ਪੰਜਾਬ ‘ਵਰਸਿਟੀ ਦੇ ਰਿਜ਼ਨਲ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਸੀਵਾਈਐਸਐਸ (ਆਪ ਵਿਦਿਆਰਥੀ ਵਿੰਗ) ਦੀ ਪ੍ਰਧਾਨ ਅਨੂੰ ਸਭਰਵਾਲ ਦੀ ਅਗਵਾਈ ਹੇਠ ਬਿੱਲ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੀਵਾਈਐਸਐਸ ਪ੍ਰਧਾਨ ਅਨੂੰ ਸਭਰਵਾਲ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਵੱਲੋਂ ਸੰਵਿਧਾਨ ਨੂੰ ਛਿੱਕੇ ਟੰਗ ਕੇ ਜੋ ਨਾਗਰਿਕਤਾ ਸੋਧ ਬਿੱਲ ਬਣਾਇਆ ਗਿਆ, ਜਿਸ ‘ਚ ਮੁਸਲਮਾਨ ਭਾਈਚਾਰੇ ਨਾਲ ਬੇਗਾਨਿਆਂ ਵਾਲਾ ਸਲੂਕ ਕੀਤਾ ਗਿਆ ਹੈ, ਜਿਸਦਾ ਸਮੁੱਚਾ ਵਿਦਿਆਰਥੀ ਵਰਗ ਵਿਰੋਧ ਕਰ ਰਿਹਾ ਹੈ। ਇਸ ਤੋਂ ਇਲਾਵਾ ਇਸੇ ਬਿੱਲ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਜੋ ਪੁਲਿਸ ਵੱਲੋਂ ਡਾਂਗਾਂ ਤੇ ਗੋਲੀਆਂ ਚਲਾਈਆਂ ਗਈਆਂ ਹਨ, ਉਸਦੀ ਸੀਵਾਈਐਸਐਸ ਵੱਲੋਂ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਜਾਂਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਇਸ ਬਿੱਲ ਨੂੰ ਦੁਬਾਰਾ ਸੋਧਿਆ ਜਾਵੇ।
‘ਭਾਰਤੀ ਕਮਿਊਨਿਸਟ ਪਾਰਟੀ’ ਤੇ ‘ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ’ ਵੱਲੋਂ ਰੋਸ
ਭਜਨ ਸਮਾਘ/ਸ੍ਰੀ ਮੁਕਤਸਰ ਸਾਹਿਬ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ‘ਨਾਗਰਿਕਤਾ ਸੋਧ ਬਿੱਲ’ ਖ਼ਿਲਾਫ਼ ‘ਭਾਰਤੀ ਕਮਿਊਨਿਸਟ ਪਾਰਟੀ’ ਤੇ ‘ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ’ ਵੱਲੋਂ ਮੁਕਤਸਰ ਦੇ ਡੀਸੀ ਦਫਤਰ ਮੂਹਰੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦੋਵਾਂ ਪਾਰਟੀਆਂ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜਗਜੀਤ ਸਿੰਘ ਜੱਸੇਆਣਾ ਤੇ ਕਰਵਾਣ ਸਿੰਘ ਦੂਹੇਵਾਲਾ ਨੇ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇਹ ਬਿੱਲ ਇੱਕ ਫਿਰਕੇ ਦੇ ਲੋਕਾਂ ਨੂੰ ਧਰਮ ਅਧਾਰਿਤ ਵੰਡ ਵੱਲ ਇਸ਼ਾਰਾ ਕਰਦਾ ਹੈ ਜੋ ਭਾਰਤ ਦੇ ਸੰਘੀ ਢਾਂਚੇ ਨੂੰ ਖ਼ਤਰਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਫਿਰਕੂ ਏਜੰਡੇ ਨੂੰ ਭਾਰਤ ਅੰਦਰ ਬੜੀ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਘੱਟ-ਗਿਣਤੀ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੋਦੀ ਸਰਕਾਰ ਵੱਲੋਂ ਕਸ਼ਮੀਰ ਵਿੱਚ ਧਾਰਾ 370 ਤੇ 35 ਏ ਨੂੰ ਖਤਮ ਕਰਕੇ ਕਸ਼ਮੀਰੀ ਲੋਕਾਂ ਨਾਲ ਭਾਰੀ ਧ੍ਰੋਹ ਕਮਾਇਆ ਹੈ। ਕਸ਼ਮੀਰੀ ਲੋਕਾਂ ਨੂੰ ਸਾਢੇ ਚਾਰ ਮਹੀਨਿਆਂ ਤੋਂ ਘਰਾਂ ਤੇ ਜੇਲ੍ਹਾਂ ਵਿੱਚ ਬੰਦ ਕਰਕੇ ਲੋਕਾਂ ‘ਤੇ ਜ਼ਬਰ ਜ਼ੁਲਮ ਢਾਹਿਆ ਜਾ ਰਿਹਾ ਹੈ ਤੇ ਭਾਰਤੀ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਡੀ ਰਾਜਾ ਤੇ  ਸੀਤਾ ਰਾਮ ਯੇਚੁਰੀ ਨੂੰ ਗ੍ਰਿਫ਼ਤਾਰ
ਆਗੂਆਂ ਕਿਹਾ ਕਿ ਭਾਰਤ ਦੀਆਂ ਸਮੂਹ ਖੱਬੇਪੱਖੀ ਪਾਰਟੀਆਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਦੇ ਯਤਨ ਕੀਤੇ ਜਾਣਗੇ। ਇਸ ਦੌਰਾਨ ਕਾਮਰੇਡ ਡੀ ਰਾਜਾ ਤੇ ਕਾਮਰੇਡ ਸੀਤਾ ਰਾਮ ਯੇਚੁਰੀ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਜ਼ੋਰਦਾਰ ਨਿੰਦਾ ਕੀਤੀ ਗਈ। ਅੰਤ ‘ਚ ਸਥਾਨਕ ਡੀਸੀ ਦਫਤਰ ਸਾਹਮਣੇ ਮਨਰੇਗਾ ਮਜ਼ਦੂਰਾਂ ਵੱਲੋਂ ਲਗਾਤਾਰ ਚੱਲ ਰਹੇ ਧਰਨੇ ਦਾ ਵੀ ਜ਼ੋਰਦਾਰ ਸਮੱਰਥਨ ਕੀਤਾ ਗਿਆ।  ਇਸ ਮੌਕੇ ਕਾਮਰੇਡ ਗੁਰਮੇਲ ਸਿੰਘ ਦੋਦਾ, ਸੁਖਜੀਤ ਸਿੰਘ ਕਾਉਣੀ, ਹਰਜੀਤ ਸਿੰਘ ਮਦਰੱਸਾ, ਜਸਵਿੰਦਰ ਸਿੰਘ ਸੰਗੂਧੌਣ, ਅੰਮ੍ਰਿਤਪਾਲ ਸਿੰਘ ਗੂੜੀ ਸੰਘਰ, ਕਰਮ ਸਿੰਘ ਮਦਰੱਸਾ ਤੇ ਹਰਪਾਲ ਸਿੰਘ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸੇ ਪੰਜਾਬੀ ਨੂੰ ਕਮਾਨ ਸੌਂਪੀ ਜਾਵੇ ਤਾਂ ਆਮ ਆਦਮੀ ਪਾਰਟੀ ਤੋਂ ਚੋਣ ਲੜ ਸਕਦਾ ਹਾਂ : ਡਾ. ਗਾਂਧੀ
ਸੁਖਪਾਲ ਖਹਿਰਾ, ਬੈਂਸ ਭਰਾਵਾਂ ਨਾਲ ਸਾਂਝੀ ਪਾਰਟੀ ਦਾ ਨਿਰਮਾਣ ਜਲਦ ਹੀ ਹੋਵੇਗਾ
ਨਾਭਾ, (ਤਰੁਣ ਕੁਮਾਰ ਸ਼ਰਮਾ)। ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜ ਸਕਦਾ ਹਾਂ, ਬਸ਼ਰਤੇ ਆਮ ਆਦਮੀ ਪਾਰਟੀ ਦੀ ਸੂਬੇ ਦੀ ਵਾਗਡੋਰ ਕਿਸੇ ਪੰਜਾਬੀ ਨੂੰ ਸੌਂਪੀ ਜਾਵੇ। ਇਹ ਵਿਚਾਰ ਪਟਿਆਲਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਨਾਭਾ ਵਿਖੇ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਰਦਿਆਂ ਸਾਂਝੇ ਕੀਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅੱਜ ਤੱਕ ਕੇਜਰੀਵਾਲ ਨਾਲ ਕੋਈ ਗੱਲ ਨਹੀਂ ਹੋਈ ਹੈ ਪੰ੍ਰਤੂ ਉਨ੍ਹਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨਾਲ ਜ਼ਰੂਰ ਗੱਲ ਕੀਤੀ ਹੈ। ਉਨ੍ਹਾਂ ਨੂੰ ਕਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੀਆਂ ਮੰਗਾਂ ਵੱਲ ਧਿਆਨ ਦੇਵੋ ਤੇ ਸਾਨੂੰ ਖੁਦਮੁਖਤਿਆਰੀ ਚਾਹੀਦੀ ਹੈ। ਜੇਕਰ ਕੁਝ ਸ਼ਰਤਾਂ ਦੀ ਸਹਿਮਤੀ ਹੁੰਦੀ ਹੈ ਤਾਂ ਉਹ ਪਟਿਆਲਾ ਤੋਂ ਆਪ ਉਮੀਦਵਾਰ ਵਜੋਂ ਚੋਣ ਲੜਨ ਨੂੰ ਤਿਆਰ ਹਨ।
ਪ੍ਰੰਤੂ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ‘ਚ ਇੱਕ ਅਜਿਹੀ ਸਾਂਝੀ ਪਾਰਟੀ ਦਾ ਨਿਰਮਾਣ ਕਰਨ ਜਾ ਰਹੇ ਹਨ, ਜਿਸ ਦੇ ਇੱਕ ਮੰਚ ‘ਤੇ ਸੁਖਪਾਲ ਖਹਿਰਾ, ਪੰਜਾਬ ਮੰਚ ਦੀ ਟੀਮ ਤੇ ਲੋਕ ਇਨਸਾਫ ਪਾਰਟੀ ਤਿੰਨੋਂ ਟੀਮਾਂ ਇਕੱਤਰ ਹੋ ਕੇ ਸਿਆਸੀ ਉਦਮ ਕਰਨਗੀਆਂ। ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਉਹ ਸੁੱਚਾ ਸਿੰਘ ਛੋਟੇਪੁਰ ਨੂੰ ਵੀ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਵਿੱਚ ਹਨ। ਨਵੇਂ ਅਕਾਲੀ ਦਲ ਦੇ ਨਿਰਮਾਣ ਦੇ ਲਾਏ ਜਾ ਰਹੇ ਕਿਆਸਾਂ ਸਬੰਧੀ ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪੰਜਾਬ ਦਾ ਭੱਠਾ ਬਿਠਾ ਦਿੱਤਾ ਹੈ ਤੇ ਹੁਣ ਪੰਜਾਬੀ ਲੋਕ ਬਾਦਲਾਂ ਨੂੰ ਮੂੰਹ ਨਹੀਂ ਲਾਉਣਗੇ। ਨਵਜੋਤ ਸਿੱਧੂ ਦੀਆਂ ਆਪ ‘ਚ ਰਲੇਵੇ ਦੇ ਕਿਆਸਾਂ ਬਾਰੇ ਉਨ੍ਹਾਂ ਕਿਹਾ ਕਿ ਅਜੇ ਤੱਕ ਸਿੱਧੂ ਨਾਲ ਉਨ੍ਹਾਂ ਦੀ ਕਿਸੇ ਵੀ ਪੱਧਰ ‘ਤੇ ਕੋਈ ਗੱਲ ਨਹੀਂ ਹੋਈ ਹੈ ਪਰੰਤੂ ਜੇ ਉਹ ਆਉਣਾ ਚਾਹੁਣ ਤਾਂ ਉਨ੍ਹਾਂ ਦਾ ਸਵਾਗਤ ਹੈ।
ਨਸ਼ਿਆਂ ਵਿਰੁੱਧ ਸਰਕਾਰ ਦੀ ਜੰਗ ਵੱਡੀ ਨਾਕਾਮੀ ‘ਤੇ ਵੱਡੀ ਪਰਦਾਪੋਸ਼ੀ : ਡਾਕਟਰ ਗਾਂਧੀ
ਪੁਲਿਸ ਨੂੰ ਵੱਧ ਅਧਿਕਾਰ ਦੇਣ ਦੀ ਮੰਗ ਨੂੰ ਵੀ ਕੀਤਾ ਖਾਰਜ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਨਸ਼ਿਆ ਵਿਰੁੱਧ ਜੰਗ ਬਾਰੇ ਕੀਤੀ ਪਹਿਲਕਦਮੀ ‘ਤੇ ਹੀ ਸੁਆਲ ਖੜ੍ਹੇ ਕਰ ਦਿੱਤੇ ਹਨ। ਡਾ. ਗਾਂਧੀ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਜੰਗ ਦੀ ਜਿੰਨੀ ਵੱਡੀ ਨਾਕਾਮਯਾਬੀ ਹੋਈ, ਉਸ ਉੱਪਰ ਓਨੀ ਹੀ ਵੱਡੀ ਪਰਦਾਪੋਸ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ‘ਤੇ ਸਿਰਫ਼ ਕੈਪਟਨ ਵੱਲੋਂ ਪ੍ਰਚਾਰ ਹੀ ਕੀਤਾ ਜਾ ਰਿਹਾ ਹੈ।
ਡਾ: ਗਾਂਧੀ ਨੇ ਕਿਹਾ ਕਿ ਪੁਲਿਸ ਨੂੰ ਵਧੇਰੇ ਤਾਕਤਾਂ ਅਤੇ ਬੀ.ਐਸ.ਐਫ. ਵੱਲੋਂ ਦੇਖਦਿਆਂ ਗੋਲੀ ਮਾਰਨ ਦੇ ਹੁਕਮਾਂ ਦੀ ਮੰਗ ਕਰਨ ਤੋਂ ਪਹਿਲਾਂ ਸਰਕਾਰ ਦੱਸੇ ਕਿ ਚਾਰ ਹਫਤਿਆਂ ਵਿੱਚ ਪੰਜਾਬ ਵਿਚੋਂ ਨਸ਼ਾ ਮਾਫੀਏ ਦੇ ਖਾਤਮੇ ਦੇ ਲੋਕਾਂ ਨਾਲ ਕੀਤੇ ਵਾਅਦੇ ‘ਤੇ ਤੁਸੀਂ ਫੇਲ੍ਹ ਕਿਉਂ ਹੋਏ ਹੋ ਉਨ੍ਹਾਂ ਕਿਹਾ ਕਿ ਜਦ ਪੁਲਿਸ ਅਧਿਕਾਰੀਆਂ ਦੁਆਰਾ ਐਨ.ਡੀ.ਪੀ.ਐਸ ਐਕਟ ਦੀ ਦੁਰਵਰਤੋਂ ਕਰਦਿਆਂ ਲੋਕਾਂ ਨੂੰ ਬਲੈਕਮੇਲ ਕਰਨ ਅਤੇ ਪੈਸੇ ਬਟੋਰਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਮੁੱਖ ਮੰਤਰੀ ਕਿਸ ਅਧਾਰ ਅਤੇ ਕਿਸ ਇਰਾਦੇ ਨਾਲ ਪੁਲਿਸ ਨੂੰ ਹੋਰ ਵਧੇਰੇ ਤਾਕਤਾਂ ਦੇਣ ਦੀ ਮੰਗ ਕਰ ਰਹੇ ਹਨ? ਇਸਦੇ ਉਲਟ ਸਮੇਂ ਦੀ ਲੋੜ ਇਸ ਗੱਲ ਦੀ ਹੈ ਕਿ ਪੰਜਾਬ ਪੁਲਿਸ ਵਿਚਲੇ ਸਾਰੇ ਅਪਰਾਧੀ ਤੱਤਾਂ ਦੀ ਛੁੱਟੀ ਕਰਕੇ ਗੈਰ-ਅਪਰਾਧੀਕਰਨ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਰੋਸ਼ਨੀ ਵਿਚ ਸੰਵਿਧਾਨਿਕ, ਕਾਨੂੰਨੀ ਅਤੇ ਪ੍ਰਸ਼ਾਸਨਿਕ ਵਿਵਸਥਾਵਾਂ ਕਰਕੇ ਇਸ ਦਾ ਇਸ ਢੰਗ ਨਾਲ ਗੈਰ ਸਿਆਸੀਕਰਨ ਕੀਤਾ ਜਾਵੇ ਕਿ ਇਹ ਇਕ ਪੇਸ਼ਾਵਰ ਫੋਰਸ ਬਣ ਜਾਵੇ ਨਾ ਕਿ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਾਲੀ ਫੋਰਸ ਬਣੇ।
ਮੈਂਬਰ ਪਾਰਲੀਮੈਂਟ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਹੈ ਕਿ ਪਹਿਲਾਂ ਪੰਜਾਬ ਦੇ ਲੋਕਾਂ ਸਾਹਮਣੇ ਐਨ.ਡੀ .ਪੀ.ਐਸ. ਐਕਟ ਬਾਰੇ ਅਤੇ ਨਸ਼ਿਆਂ ਦੀ ਵਧ ਰਹੀ ਸਮੱਸਿਆ ਬਾਰੇ ਇੱਕ ਸਫੈਦ ਪੱਤਰ ਲਿਆਓ ਤਾਂ ਕਿ ਲੋਕ ਇਹ ਸਮਝ ਸਕਣ ਕਿ ਪਿਛਲੇ 33 ਸਾਲਾਂ ਦੌਰਾਨ ਦੇਖਣ ਨੂੰ ਨੈਤਿਕ ਲੱਗਦੇ ਪਰ ਹਕੀਕਤ ਵਿਚ ਇਸ ਅਨੈਤਿਕ ਕਾਨੂੰਨ ਨੇ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਵਿਚ ਕੀ-ਕੀ ਕਹਿਰ ਢਾਏ ਹਨ। ਉਹਨਾਂ ਕਿਹਾ ਕਿ ਪੁਲਿਸ ਨੂੰ ਅਜਿਹੀਆਂ ਖੁੱਲ੍ਹੀਆਂ ਤਾਕਤਾਂ ਦਿੱਤੀਆਂ ਹਨ ਕਿ ਇਹਨਾਂ ਤਿੰਨ ਦਹਾਕਿਆਂ ਦੌਰਾਨ ਪੁਲਿਸ ਫੋਰਸ ਭ੍ਰਿਸ਼ਟ ਅਤੇ ਅਪਰਾਧੀ ਬਣ ਗਈ ਹੈ।
ਡਾ. ਗਾਂਧੀ ਨੇ  ਮੁੱਖ ਮੰਤਰੀ ਨੂੰ ਉਹਨਾਂ ਦੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਦੀ ਯਾਦ ਦਿਵਾਉਂਦਿਆ ਮੰਗ ਕੀਤੀ ਕਿ ਇਸ ਸ਼ੱਕੀ ਘਾਲੇ ਮਾਲੇ ਨੂੰ ਨੰਗਾ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਸ਼ਾ ਛੁਡਵਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਫੇਲ੍ਹ ਹੋ ਚੁੱਕੀਆਂ ਹਨ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਹੁਤ ਜ਼ੋਰ-ਸ਼ੋਰ ਨਾਲ ਪ੍ਰਚਾਰੇ ਗਏ ਨਸ਼ਾ ਛਡਾਊ ਪ੍ਰੋਗਰਾਮ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਛਾਪੇ।
ਖਹਿਰਾ ਨੂੰ ਡਾ. ਗਾਂਧੀ ਦਾ ਦੋ ਟੁੱਕ ਜਵਾਬ
ਮੁਅੱਤਲ ਹੋਇਆਂ ਪਰ ਨਹੀਂ ਗਿਆ ਪਾਰਟੀ ਖ਼ਿਲਾਫ਼ (Dr. Gandhi)
ਪਾਰਟੀ ਦੇ ਅਹੁਦਿਆਂ ਲਈ ਨਹੀਂ, ਸਗੋਂ ਖ਼ੁਦਮੁਖ਼ਤਿਆਰੀ ਤੇ ਪੰਜਾਬ ਲਈ ਲੜਨੀ ਚਾਹੀਦੀ ਐ ਲੜਾਈ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮ ਵੀਰ ਗਾਂਧੀ (Dr. Gandhi) ਨੇ ਸੁਖਪਾਲ ਖਹਿਰਾ ਨੂੰ ਦੋ ਟੁੱਕ ਸੁਣਾਉਂਦਿਆਂ ਕਿਹਾ ਕਿ ਕਿਸੇ ਛੋਟੇ-ਮੋਟੇ ਅਹੁਦੇ ਲਈ ਲੜਾਈ ਕਰਨਾ ਕਿੱਥੇ ਦੀ ਪੰਜਾਬੀਆਂ ਲਈ ਲੜਾਈ। ਜੇਕਰ ਸੁਖਪਾਲ ਖਹਿਰਾ ਨੇ ਲੜਾਈ ਲੜਨੀ ਹੀ ਹੈ ਤਾਂ ਉਹ ਖ਼ੁਦਮੁਖ਼ਤਿਆਰੀ ਜਾਂ ਫਿਰ ਪੰਜਾਬ ਦੇ ਵੱਡੇ ਮਸਲਿਆਂ ਲਈ ਲੜਾਈ ਲੜੇ ਨਾ ਕਿ ਸਿਰਫ਼ ਅਹੁਦਿਆਂ ਲਈ ਭੱਜੇ।
ਡਾ. ਗਾਂਧੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਤੋਂ ਮੁਅੱਤਲ ਹੋਣ ਦੇ ਬਾਵਜ਼ੂਦ ਪਾਰਟੀ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੇ ਫੈਸਲੇ ‘ਤੇ ਮੋਹਰ ਤੱਕ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ‘ਚ ਬੀਤੇ ਦਿਨੀਂ ਜਦੋਂ ਵਿੱਪ੍ਹ ਜਾਰੀ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਵਿੱਪ੍ਹ ਦਾ ਸਨਮਾਨ ਕਰਦੇ ਹੋਏ ਪਾਰਟੀ ਦੇ ਆਦੇਸ਼ਾਂ ਅਨੁਸਾਰ ਹੀ ਵੋਟ ਪਾਈ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕੀਤੀ ਸੀ ਪਰ ਹੁਣ ਤੱਕ ਪਾਰਟੀ ਤੋਂ ਬਾਹਰ ਨਹੀਂ ਕੀਤਾ ਹੈ।
ਇਸ ਲਈ ਉਹ ਨਾ ਹੀ ਅਜੇ ਕੋਈ ਪਾਰਟੀ ਬਣਾ ਰਹੇ ਹਨ ਅਤੇ ਨਾ ਹੀ ਸੁਖਪਾਲ ਖਹਿਰਾ ਦੀ ਕਨਵੈਨਸ਼ਨ ‘ਚ 2 ਅਗਸਤ ਨੂੰ ਹਿੱਸਾ ਲੈਣ ਲਈ ਜਾ ਰਹੇ ਹਨ। ਡਾ. ਗਾਂਧੀ ਨੇ ਕਿਹਾ ਕਿ ਸੁਖਪਾਲ ਖਹਿਰਾ ਨਾਲ ਮਿਲ ਕੇ ਕੰਮ ਕਰਨ ਦਾ ਕੋਈ ਵਿਚਾਰ ਨਹੀਂ ਹੈ, ਕਿਉਂਕਿ ਅਸੀਂ ਵੱਡੇ ਏਜੰਡੇ ‘ਤੇ ਚੱਲ ਰਹੇ ਹਾਂ, ਸੁਖਪਾਲ ਖਹਿਰਾ ਸਿਰਫ਼ ਹਟਾਉਣ ਤੋਂ ਬਾਅਦ ਇੱਕ ਛੋਟੇ ਜਿਹੇ ਏਜੰਡੇ ਨੂੰ ਲੈ ਕੇ ਚਲ ਰਿਹਾ ਹੈ। ਡਾ. ਗਾਂਧੀ ਨੇ ਕਿਹਾ ਕਿ ਉਹ ਖ਼ੁਦਮੁਖ਼ਤਿਆਰੀ ਨਾਲ ਕੰਮ ਕਰਨ ਵਾਲਿਆਂ ‘ਚ ਸ਼ਾਮਲ ਹਨ। (Dr. Gandhi)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Dr. Gandhi, Khaira, Two, Touch, Answers
ਆਪ ਤੋਂ ਵੱਖ ਹੋਏ ਡਾ. ਗਾਂਧੀ, ਛੇ ਮਹੀਨਿਆਂ ਮਗਰੋਂ ਬਣੇਗੀ ਪਾਰਟੀ
ਆਪ ਨਾਲ ਨਹੀਂ ਰਿਹਾ ਹੁਣ ਕੋਈ ਸਰੋਕਾਰ, ਵੱਖਰੇ ਤੌਰ ‘ਤੇ ਲੜਾਂਗੇ ਲੋਕ ਸਭਾ ਚੋਣਾਂ : ਗਾਂਧੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਿਛਲੇ ਢਾਈ ਸਾਲਾਂ ਤੋਂ ਆਮ ਆਦਮੀ ਪਾਰਟੀ ਤੋਂ ਨਰਾਜ਼ ਚੱਲਦੇ ਆ ਰਹੇ ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਆਪਣੀ ਰਾਜਸੀ ਪਾਰਟੀ ਬਣਾਉਣ ਦਾ ਰਸਮੀ ਐਲਾਨ ਕਰ ਦਿੱਤਾ ਹੈ, ਹਾਲਾਂਕਿ ਇਹ ਰਾਜਨੀਤਕ ਪਾਰਟੀ 6 ਮਹੀਨੇ ਬਾਅਦ ਮੁਕੰਮਲ ਤੌਰ ‘ਤੇ ਹੋਂਦ ‘ਚ ਆਏਗੀ। ਫਿਲਹਾਲ ਉਸ ਸਮੇਂ ਤੱਕ ਇਹ ਪਾਰਟੀ ਇੱਕ ਮੰਚ ਦੇ ਤੌਰ ‘ਤੇ ਕੰਮ ਕਰਦੇ ਹੋਏ ਪੰਜਾਬ ਭਰ ‘ਚ ਰਾਜਨੀਤਕ ਲੀਡਰ ਤੇ ਵਰਕਰਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਗੀ।
ਡਾ. ਗਾਂਧੀ ਨੇ ਅੱਜ ਪੰਜਾਬ ਮੰਚ ਦੇ ਨਾਂਅ ਹੇਠ ਫੋਰਮ ਦਾ ਐਲਾਨ ਕੀਤਾ ਹੈ। ਇਸੇ ਫੋਰਮ ਦੇ ਬੈਨਰ ਹੇਠ ਪੰਜਾਬ ਮੰਚ ਦੇ ਆਗੂ ਅਗਲੇ ਛੇ ਮਹੀਨਿਆਂ ‘ਚ ਪੰਜਾਬ ਦੇ ਲੋਕਾਂ ਦੀ ਨਬਜ਼ ਟਟੋਲਣ ਦੀ ਕੋਸ਼ਿਸ਼ ਕਰਨਗੇ ਤੇ ਉਸ ਤੋਂ ਬਾਅਦ ਮੰਚ ਜਾਂ ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ। ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਦੀ ਜਮਹੂਰੀਅਤ ਲਈ ਇਹ ਮੰਚ ਸੰਘਰਸ਼ ਕਰੇਗਾ ਤੇ ਦੇਸ਼ ‘ਚ ਫੈਡਰਲ ਢਾਂਚੇ ਦੀ ਉਸਾਰੀ ਲਈ ਖੇਤਰੀ ਪਾਰਟੀਆਂ ਨਾਲ ਮਿਲ ਕੇ ਵੱਖਰਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਮੰਚ ‘ਚ ਜਾਂ ਰਾਜਸੀ ਪਾਰਟੀ ‘ਚ ਸਾਰੀਆਂ ਧਿਰਾਂ ਲਈ ਦਰਵਾਜ਼ੇ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਆਪ ਲੀਡਰਸ਼ਿਪ ਨੂੰ ਉਸ ਨੂੰ ਪਾਰਟੀ ‘ਚੋਂ ਕੱਢਣ ਲਈ ਕਹਿ ਚੁੱਕੇ ਹਨ, ਪਰ ਪਾਰਟੀ ਹਾਈਕਮਾਨ ਨਾ ਤਾਂ ਉਸਨੂੰ ਪਾਰਟੀ ‘ਚੋਂ ਕੱਢਦੀ ਹੈ ਤੇ ਨਾ ਆਪਣੇ ਨਾਲ ਰੱਖਦੀ ਹੈ। ਅਸਤੀਫਾ ਦੇਣ ਤੋਂ ਉਨ੍ਹਾਂ ਸਪੱਸ਼ਟ ਇਨਕਾਰ ਕਰ ਦਿੱਤਾ। ਡਾ. ਗਾਂਧੀ ਤੋਂ ਇਲਾਵਾ ਮੰਚ ਦੇ ਮੋਢੀ ਮੈਂਬਰਾਂ ‘ਚ ਡਾ. ਜਗਜੀਤ ਚੀਮਾ, ਪ੍ਰੋ. ਬਾਵਾ ਸਿੰਘ, ਪ੍ਰੋ. ਮਲਕੀਅਤ ਸਿੰਘ ਸੈਨੀ, ਪ੍ਰੋ. ਰੌਣਕੀ ਰਾਮ, ਸੁਖਦੇਵ ਸਿੰਘ, ਹਰਜੀਤ ਕੌਰ ਬਰਾੜ, ਗੁਰਪ੍ਰੀਤ ਗਿੱਲ, ਦਿਲਪ੍ਰੀਤ ਗਿੱਲ ਤੇ ਡਾ. ਹਰਿੰਦਰ ਜ਼ੀਰਾ ਨੂੰ ਸ਼ਾਮਲ ਕੀਤਾ ਗਿਆ ਹੈ।