Screen Time Effects - Sach Kahoon Punjabi

Digital Eye Strain: ਡਿਜ਼ੀਟਲ ਸਕਰੀਨ ਨਾਲ ਥੱਕ ਰਹੀਆਂ ਅੱਖਾਂ?
ਮੋਬਾਇਲ, ਕੰਪਿਊਟਰ, ਲੈਪਟਾਪ ਅਤੇ ਟੀਵੀ ਅੱਜ ਸਾਡੀ ਰੋਜ਼ਮਰ੍ਹਾ ਜਿੰਦਗੀ ਦਾ ਅਹਿਮ ਹਿੱਸਾ ਬਣ ਗਏ ਹਨ, ਪਰ ਵਧਦਾ ਸਕਰੀਨ ਸਮਾਂ ਅੱਖਾਂ ’ਤੇ ਲਗਾਤਾਰ ਦਬਾਅ ਪਾ ਰਿਹਾ ਹੈ ਇਸ ਦੇ ਕਾਰਨ ਅੱਖਾਂ ’ਚ ਥਕਾਵਟ, ਜਲਣ, ਸੁੱਕਾਪਣ, ਪਾਣੀ ਆਉਣਾ ਅਤੇ ਧੁੰਦਲਾ ਦਿਸਣ ਵਰਗੀਆਂ ਸਮੱਸਿਆਵਾਂ ਤੇਜ਼ੀ ਨਾਲ ਵਧ ਰਹੀਆਂ ਹਨ ਆਯੁਰਵੇਦ ਅਨੁਸਾਰ ਅੱਖਾਂ ਨੂੰ ਤੰਦਰੁਸਤ ਰੱਖਣ ਲਈ ਸਿਰਫ਼ ਇਲਾਜ ਨਹੀਂ, ਸਗੋਂ ਸੰਤੁਲਿਤ ਰੋਜ਼ਮਰ੍ਹਾ, ਸਹੀ ਖਾਣ-ਪੀਣ, ਭਰਪੂਰ ਅਰਾਮ ਅਤੇ ਕੁਝ ਸਰਲ ਕੁਦਰਤੀ ਉਪਾਅ ਅਪਣਾਉਣਾ ਵੀ ਜ਼ਰੂਰੀ ਹੈ ਛੋਟੀਆਂ-ਛੋਟੀਆਂ ਚੰਗੀਆਂ ਆਦਤਾਂ ਅੱਖਾਂ ਨੂੰ ਲੰਮੇ ਸਮੇਂ ਤੱਕ ਸਿਹਤ ਅਤੇ ਸਰਗਰਮ ਬਣਾਈ ਰੱਖਣ ’ਚ ਮੱਦਦ ਕਰ ਸਕਦੀ ਹੈ  ਆਯੁਰਵੇਦ ਅਨੁਸਾਰ ਅੱਖਾਂ ਦਾ ਬਹੁਤ ਜ਼ਿਆਦਾ ਗਲਤ ਵਰਤੋਂ, ਅਨਿਯਮਿਤ ਜੀਵਨਸ਼ੈਲੀ ਅਤੇ ਮੌਸਮ ’ਚ ਅਸਾਧਾਰਨ ਬਦਲਾਅ ਅੱਖਾਂ ਦੀਆਂ ਸਮੱੱਸਿਆਵਾਂ ਦੇ ਮੁੱਖ ਕਾਰਨ ਹਨ ਲਗਾਤਾਰ ਸਕਰੀਨ ’ਤੇ ਨਜ਼ਰ ਟਿਕਾਈ ਰੱਖਣ ਨਾਲ ਅੱਖਾਂ ਵਾਰ ਵਾਰ ਪਲਕ ਝਪਕ ਨਹੀਂ ਸਕਦੀਆਂ, ਜਿਸ ਨਾਲ ਸੁੱਕਾਪਣ ਅਤੇ ਥਕਾਵਟ ਵਧ ਜਾਂਦੀ ਹੈ ਦੇਰ ਰਾਤ ਤੱਕ ਮੋਬਾਇਲ ਚਲਾਉਣਾ, ਘੱਟ ਰੌਸ਼ਨੀ ’ਚ ਪੜ੍ਹਨਾ ਅਤੇ ਲੰਮੇ ਸਮੇਂ ਤੱਕ ਬਿਨਾਂ ਰੁਕੇ ਕੰਮ ਕਰਨਾ ਵੀ ਅੱਖਾਂ ’ਤੇ ਵਾਧੂ ਦਬਾਅ ਪਾਉਂਦਾ ਹੈ ਇਸ ਲਈ ਸਮੇਂ ਸਮੇਂ ’ਤੇ ਅੱਖਾਂ ਨੂੰ ਅਰਾਮ ਦੇਣਾ ਬੇਹੱਦ ਜ਼ਰੂਰੀ ਹੈ।

ਸਰਲ ਉਪਾਅ ਦੇਣਗੇ ਅੱਖਾਂ ਨੂੰ ਅਰਾਮ | Digital Eye Strain

ਆਯੁਰਵੇਦ ’ਚ  ਕੋਸੇ ਤੇਲ ਨਾਲ ਪੈਰਾਂ ਦੀ ਮਾਲਸ਼ ਨੂੰ ਅੱਖਾਂ ਲਈ ਲਾਭਕਾਰੀ ਮੰਨਿਆ ਗਿਆ ਹੈ ਇਹ ਸਰੀਰ ਨੂੰ ਅਰਾਮ ਦੇਣ ਦੇ ਨਾਲ ਤਣਾਅ ਘੱਟ ਕਰਨ ’ਚ ਵੀ ਸਹਾਇਕ ਹੋ ਸਕਦਾ ਹੈ ਦਿਨ ’ਚ ਕਈ ਵਾਰ ਅੱਖਾਂ ’ਚ ਠੰਢੇ ਪਾਣੀ ਦੇ ਛਿੱਟੇ ਮਾਰਨ ਨਾਲ ਤਾਜ਼ਗੀ ਮਹਿਸੂਸ ਹੁੰਦੀ ਹੈ ਅਤੇ ਥਕਾਵਟ ਘੱਟ ਹੋ ਸਕਦੀ ਹੈ ਇਸ ਦੇ ਨਾਲ ਹੀ ਭਰਪੂਰ ਪਾਣੀ ਪੀਣਾ ਅਤੇ ਪੌਸ਼ਟਿਕ, ਸੰਤੁਲਿਤ ਸ਼ਾਕਾਹਾਰੀ ਭੋਜਨ ਲੈਣਾ ਵੀ ਅੱਖਾਂ ਦੀ ਸਿਹਤ ਲਈ ਲਾਹੇਵੰਦ ਮੰਨਿਆ ਜਾਂਦਾ ਹੈ। Digital Eye Strain

ਚੰਗੀਆਂ ਆਦਤਾਂ ਨਾਲ ਮਿਲੇਗਾ ਲਾਭ

ਅੱਖਾਂ ਨੂੰ ਅਰਾਮ ਦੇਣ ਲਈ ਪਾਮਿੰਗ ਇੱਕ ਸਰਲ ਯੋਗ ਅਭਿਆਸ ਹੈ, ਜਿਸ ’ਚ ਹੱਥ ਦੀਆਂ ਤਲੀਆਂ ਦੀ ਹਲਕੀ ਗਰਮਾਹਟ ਨਾਲ ਬੰਦ ਅੱਖਾਂ ਨੂੰ ਕੁਝ ਮਿੰਟਾਂ ਢਕ ਕੇ ਰੱਖਿਆ ਜਾਂਦਾ ਹੈ ਇਸ ਤੋਂ ਇਲਾਵਾ ਅੱਖਾਂ ਨੂੰ ਹੌਲੀ-ਹੌਲੀ ਉਪਰ ਹੇਠਾਂ ਅਤੇ ਸੱਜੇ ਖੱਬੇ ਘੁਮਾਉਣ ਵਰਗੇ ਹਲਕੇ ਅਭਿਆਸ ਮਾਸਪੇਸ਼ੀਆਂ ਨੂੰ ਸਗਗਰਮ ਰੱਖਣ ’ਚ ਮੱਦਦ ਕਰਦੇ ਹਨ ਤ੍ਰਾਟਕ ਵਰਗੇ ਯੋਗ ਅਭਿਆਸ ਸਿਖਲਾਈ ਪ੍ਰਾਪਤ ਮਾਰਗਦਰਸ਼ਨ ’ਚ ਹੀ ਕਰਨੇ ਚਾਹੀਦੇ ਹਨ ਭਰਪੂਰ ਨੀਂਦ, ਰੈਗੂਲਰ ਕਸਰਤ ਅਤੇ ਤਣਾਅ ’ਤੇ ਕੰਟਰੋਲ ਵੀ ਅੱਖਾਂ ਦੀ ਕਾਰਜਸਮਰੱਥਾ ਬਣਾਈ ਰੱਖਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਕਦੇ ਨਜ਼ਰਅੰਦਾਜ਼ ਨਾ ਕਰੋ | Digital Eye Strain

ਸਕਰੀਨ ’ਤੇ ਲਗਾਤਾਰ ਕੰਮ ਕਰਦੇ ਸਮੇਂ ਹਰ 20-30 ਮਿੰਟ ’ਚ ਕੁਝ ਪਲ ਦਾ ਅਰਾਮ ਲਓ ਅਤੇ ਦੂਰ ਸਥਿਤ ਕਿਸੇ ਵਸਤੂ ਨੂੰ ਵੇਖੋ ਪੜ੍ਹਦੇ ਸਮੇਂ ਭਰਪੂਰ ਰੌਸ਼ਨੀ ਰੱਖੋ ਅਤੇ ਮੋਬਾਇਲ ਜਾਂ ਪੁਸਤਕ ਨੂੰ ਅੱਖਾਂ ਤੋਂ ਸਹੀ ਦੂਰੀ ’ਤੇ ਰੱਖੋ ਅੱਖਾਂ ਨੂੰ ਵਾਰ-ਵਾਰ ਰਗੜਨ ਤੋਂ ਬਚੋ ਅਤੇ ਸਫਾਈ ਦਾ ਵਿਸੇਸ਼ ਧਿਆਨ ਰੱਖੋ ਜੇਕਰ ਅੱਖਾਂ ’ਚ ਲਗਾਤਾਰ ਜਲਣ, ਦਰਦ, ਧੁੰਦਲਾਪਣ, ਰੌਸ਼ਨੀ ਘੱਟ ਹੋਣਾ ਜਾਂ ਹੋਰ ਪ੍ਰੇਸ਼ਾਨੀ ਲੰਮੇ ਸਮੇਂ ਤੱਕ ਬਣੀ ਰਹੇ ਤਾਂ ਘਰੇਲੂ ਉਪਾਆਂ ’ਤੇ ਨਿਰਭਰ ਰਹਿਣ ਦੀ ਬਜਾਇ ਅੱਖਾਂ ਦੇ ਮਾਹਿਰ ਡਾਕਟਰ ਤੋਂ ਤੁਰੰਤ ਸਲਾਹ ਲੈਣੀ ਚਾਹੀਦੀ ਹੈ।

ਏਜੰਸੀ

Social Media Addiction: ਸੋਸ਼ਲ ਮੀਡੀਆ ਦੀ ਲਤ ਨੌਜਵਾਨ ਪੀੜ੍ਹੀ ਲਈ ਖ਼ਤਰੇ ਦੀ ਘੰਟੀ
Social Media Addiction: ਅਜੋਕੇ ਡਿਜ਼ੀਟਲ ਯੁੱਗ ਵਿੱਚ ਮੋਬਾਇਲ ਫੋਨ ਦੀ ਸੁਖਾਲੀ ਪਹੁੰਚ ਨੇ ਸੋਸ਼ਲ ਮੀਡੀਆ ਨੂੰ ਸਾਡੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾ ਦਿੱਤਾ ਹੈ। ਜਿੱਥੇ ਇਹ ਜਾਣਕਾਰੀ ਦਾ ਭੰਡਾਰ ਹੈ, ਉੱਥੇ ਹੀ ਇਸ ਉੱਤੇ ਮੌਜੂਦ ਅਣਉਚਿਤ ਸਮੱਗਰੀ ਬੱਚਿਆਂ ਦੇ ਕੋਮਲ ਮਨਾਂ ਲਈ ਇੱਕ ਵੱਡੀ ਚੁਣੌਤੀ ਬਣ ਕੇ ਉੱਭਰੀ ਹੈ। ਵਿਸ਼ਵ ਸਿਹਤ ਸੰਗਠਨ ਦੇ ਅੰਕੜੇ ਦੱਸਦੇ ਹਨ ਕਿ ਲਗਭਗ 99 ਫੀਸਦੀ ਬੱਚੇ ਮੋਬਾਇਲ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਹਨ। ਸਕੂਲ ਤੋਂ ਲੈ ਕੇ ਘਰ ਤੱਕ, ਹਰ ਪਾਸੇ ਬੱਚੇ ਸਕ੍ਰੀਨਾਂ ਵਿੱਚ ਗੁਆਚੇ ਨਜ਼ਰ ਆਉਂਦੇ ਹਨ, ਜਿਸ ਦਾ ਸਿੱਧਾ ਅਸਰ ਉਨ੍ਹਾਂ ਦੀ ਮਾਨਸਿਕ ਸਿਹਤ, ਨੀਂਦ ਅਤੇ ਇਕਾਗਰਤਾ ’ਤੇ ਪੈ ਰਿਹਾ ਹੈ। ਚਿੰਤਾਜਨਕ ਗੱਲ ਇਹ ਹੈ ਕਿ ਸੋਸ਼ਲ ਮੀਡੀਆ ਦੀ ਬਹੁਤੀ ਵਰਤੋਂ ਬੱਚਿਆਂ ਵਿੱਚ ਡਿਪ੍ਰੈਸ਼ਨ, ਚਿੰਤਾ ਤੇ ਹਿੰਸਕ ਰੁਝਾਨਾਂ ਨੂੰ ਜਨਮ ਦੇ ਰਹੀ ਹੈ।

ਇਹ ਖਬਰ ਵੀ ਪੜ੍ਹੋ : Bathinda News: ਨਹਿਰ ’ਚ ਕੁੱਦੀ ਭਾਣਜੀ ਨੂੰ ਬਚਾਉਂਦੇ ਮਾਮੇ ਦੀ ਡੁੱਬਣ ਨਾਲ ਮੌਤ

ਅਸਟਰੇਲੀਆ ਵਰਗੇ ਦੇਸ਼ਾਂ ਵਿੱਚ ਹੋਏ ਸਰਵੇਖਣਾਂ ਨੇ ਸਾਈਬਰਬੁਲਿੰਗ ਅਤੇ ਹਾਨੀਕਾਰਕ ਕੰਟੈਂਟ ਦੇ ਭਿਆਨਕ ਨਤੀਜਿਆਂ ਦੀ ਪੁਸ਼ਟੀ ਕੀਤੀ ਹੈ, ਜਿਸ ਅਨੁਸਾਰ 16 ਸਾਲ ਤੋਂ ਘੱਟ ਉਮਰ ਦੇ 84 ਫੀਸਦੀ ਬੱਚਿਆਂ ਨੇ ਹਾਨੀਕਾਰਕ ਕੰਟੈਂਟ ਦੇਖਿਆ ਜਾਂ ਸੁਣਿਆ ਸੀ ਅਤੇ 50 ਫੀਸਦੀ ਤੋਂ ਵੱਧ ਬੱਚਿਆਂ ਨੇ ਸਾਈਬਰਬੁਲਿੰਗ ਦਾ ਅਨੁਭਵ ਕੀਤਾ ਸੀ। ਜਿਸ ਕਾਰਨ ਅਸਟਰੇਲੀਆ ਸਮੇਤ ਸਪੇਨ, ਫਰਾਂਸ ਅਤੇ ਗ੍ਰੀਸ ਨੇ 16 ਸਾਲ ਤੱਕ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਾ ਦਿੱਤੀ ਹੈ। ਇਸੇ ਤਰ੍ਹਾਂ ਦੱਖਣੀ ਕੋਰੀਆ ਨੇ ਵੀ ਦੇਰ ਰਾਤ ਤੱਕ ਇਸ ਦੀ ਵਰਤੋਂ ’ਤੇ ਰੋਕ ਲਾ ਕੇ ਇੱਕ ਸਾਰਥਕ ਕਦਮ ਚੁੱਕਿਆ ਹੈ। ਮਲੇਸ਼ੀਆ ਦੇ ਸੰਚਾਰ ਮੰਤਰੀ ਵਹਿਮੀ ਫਾਦਜਿਲ ਨੇ ਐਲਾਨ ਕੀਤਾ ਹੈ ਕਿ ਦੇਸ਼ ਦੇ ਮੰਤਰੀ ਮੰਡਲ ਨੇ ਨੌਜਵਾਨਾਂ ਦੀ ਡਿਜ਼ੀਟਲ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਫੈਸਲਾ ਲਿਆ ਹੈ।

ਇਸ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਰੋਕ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਕਦਮ ਦਾ ਮੁੱਖ ਉਦੇਸ਼ ਅੱਲ੍ਹੜਾਂ ਨੂੰ ਆਨਲਾਈਨ ਧਮਕੀਆਂ, ਸਾਈਬਰ ਧੋਖਾਧੜੀ ਤੇ ਜਿਣਸੀ ਸ਼ੋਸ਼ਣ ਵਰਗੇ ਘਾਤਕ ਖ਼ਤਰਿਆਂ ਤੋਂ ਬਚਾਉਣਾ ਹੈ। ਮਲੇਸ਼ੀਆ ਦੇ ਇਸ ਫੈਸਲੇ ਤੋਂ ਬਾਅਦ ਹੁਣ ਡੈਨਮਾਰਕ, ਨਿਊਜ਼ੀਲੈਂਡ ਤੇ ਨਾਰਵੇ ਵਰਗੇ ਦੇਸ਼ ਵੀ ਆਪਣੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਸਖ਼ਤ ਪਾਬੰਦੀਆਂ ਲਾਉਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਅਸ਼ਲੀਲ ਅਤੇ ਗੈਰ-ਮਿਆਰੀ ਸਮੱਗਰੀ ਦੀ ਭਰਮਾਰ ਬੱਚਿਆਂ ਦੇ ਨੈਤਿਕ ਚਰਿੱਤਰ ਲਈ ਇੱਕ ਵੱਡਾ ਖ਼ਤਰਾ ਬਣ ਰਹੀ ਹੈ।

ਅਜਿਹੀ ਸਮੱਗਰੀ ਨਾ ਸਿਰਫ਼ ਉਨ੍ਹਾਂ ਦੀ ਮਾਨਸਿਕਤਾ ਨੂੰ ਦੂਸ਼ਿਤ ਕਰਦੀ ਹੈ, ਸਗੋਂ ਉਨ੍ਹਾਂ ਵਿੱਚ ਹਿੰਸਕ ਰੁਝਾਨਾਂ ਨੂੰ ਵੀ ਉਤਸ਼ਾਹਿਤ ਕਰਦੀ ਹੈ। ਇਸੇ ਗੰਭੀਰਤਾ ਨੂੰ ਦੇਖਦੇ ਹੋਏ, ਬੀਤੇ ਸਾਲ ਅਮਰੀਕਾ ਦੇ ਫਲੋਰਿਡਾ ਸਮੇਤ ਕਈ ਹੋਰ ਸੂਬਿਆਂ ਵਿੱਚ ਨਾਬਾਲਗਾਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਕਾਨੂੰਨੀ ਪਾਬੰਦੀ ਲਾ ਦਿੱਤੀ ਗਈ ਹੈ, ਤਾਂ ਜੋ ਨਵੀਂ ਪੀੜ੍ਹੀ ਦੇ ਚਰਿੱਤਰ ਅਤੇ ਮਾਨਸਿਕ ਸਿਹਤ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਭਾਰਤ ਵਿੱਚ ਮੋਬਾਇਲ ਦੀ ਲਤ ਦੇ ਨਤੀਜੇ ਬੇਹੱਦ ਖ਼ੌਫ਼ਨਾਕ ਰੂਪ ਧਾਰਨ ਕਰ ਰਹੇ ਹਨ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਇੱਕ ਦਿਲ ਕੰਬਾਊ ਘਟਨਾ ਵਾਪਰੀ, ਜਿੱਥੇ ਪਿਤਾ ਵੱਲੋਂ ਫ਼ੋਨ ਵਾਪਸ ਲੈਣ ’ਤੇ ਤਿੰਨ ਸਕੀਆਂ ਭੈਣਾਂ ਨੇ ਉੱਚੀ ਇਮਾਰਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। Social Media Addiction

ਇਸੇ ਤਰ੍ਹਾਂ, ਤੇਲੰਗਾਨਾ ਵਿੱਚ ਇੱਕ 13 ਸਾਲਾ ਬੱਚੇ ਨੇ ਆਨਲਾਈਨ ਗੇਮ ਦੀ ਆਦਤ ਕਾਰਨ ਖ਼ੁਦਕੁਸ਼ੀ ਕਰ ਲਈ ਕਿਉਂਕਿ ਉਸ ਦੇ ਮਾਪੇ ਉਸ ਨੂੰ ਫ਼ੋਨ ਵਰਤਣ ਤੋਂ ਰੋਕਦੇ ਸਨ। ਇਨ੍ਹਾਂ ਦੁਖਦ ਘਟਨਾਵਾਂ ਦੇ ਮੱਦੇਨਜ਼ਰ, ਹਿਮਾਚਲ ਪ੍ਰਦੇਸ਼ ਸਰਕਾਰ ਨੇ ਇੱਕ ਇਤਿਹਾਸਕ ਤੇ ਸਖ਼ਤ ਫੈਸਲਾ ਲਿਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, 1 ਮਾਰਚ 2026 ਤੋਂ ਰਾਜ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਮੋਬਾਇਲ ਫ਼ੋਨਾਂ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਹੋਵੇਗੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਰੀ ਜ਼ੁਰਮਾਨਾ ਕੀਤਾ ਜਾਵੇਗਾ। ਸਮਾਰਟਫ਼ੋਨ ਦੀ ਬੇਮੁਹਾਰ ਵਰਤੋਂ ਨੇ ਨੌਜਵਾਨ ਪੀੜ੍ਹੀ ਦੀ ਸਿਹਤ ’ਤੇ ਗੰਭੀਰ ਪ੍ਰਭਾਵ ਪਾਏ ਹਨ। ਇੱਕ ਅਧਿਐਨ ਅਨੁਸਾਰ, ਲਗਭਗ 62 ਫੀਸਦੀ ਨੌਜਵਾਨ ਗੂੜ੍ਹੀ ਨੀਂਦ ਨਾ ਆਉਣ ਦੀ ਸਮੱਸਿਆ ਨਾਲ ਜੂਝ ਰਹੇ ਹਨ।

ਇੰਨਾ ਹੀ ਨਹੀਂ, 40 ਫੀਸਦੀ ਨੌਜਵਾਨ ਅੱਖਾਂ ਦੀਆਂ ਬਿਮਾਰੀਆਂ ਤੇ ਇੰਨੀ ਹੀ ਗਿਣਤੀ ਵਿੱਚ ਧੌਣ ਤੇ ਮੋਢਿਆਂ ਦੇ ਦਰਦ ਤੋਂ ਪੀੜਤ ਹਨ। ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਅੱਜ ਦੀ ਪੀੜ੍ਹੀ ਆਲਸ ਤੇ ਮੋਟਾਪੇ ਦੀ ਸ਼ਿਕਾਰ ਹੋ ਰਹੀ ਹੈ। ਅਕਾਦਮਿਕ ਪੱਖ ਤੋਂ ਵੀ ਨਤੀਜੇ ਚਿੰਤਾਜਨਕ ਹਨ; 67 ਫੀਸਦੀ ਅਧਿਆਪਕਾਂ ਦਾ ਮੰਨਣਾ ਹੈ ਕਿ ਮੋਬਾਇਲ ਫ਼ੋਨਾਂ ਕਾਰਨ ਵਿਦਿਆਰਥੀਆਂ ਦੀ ਕਲਾਸਰੂਮ ਵਿੱਚ ਇਕਾਗਰਤਾ ਘਟੀ ਹੈ ਤੇ ਉਨ੍ਹਾਂ ਦੀ ਇਮਤਿਹਾਨੀ ਕਾਰਗੁਜ਼ਾਰੀ ’ਤੇ ਬੁਰਾ ਅਸਰ ਪੈ ਰਿਹਾ ਹੈ। ਬੱਚਿਆਂ ਦੇ ਸੁਖਦ ਭਵਿੱਖ ਲਈ ਹੁਣ ਮਾਪਿਆਂ ਨੂੰ ਸੁਚੇਤ ਹੋਣਾ ਹੀ ਪਵੇਗਾ। ਸਾਨੂੰ ਬੱਚਿਆਂ ਦੇ ਬਦਲਦੇ ਵਿਹਾਰ ਅਤੇ ‘ਸਕ੍ਰੀਨ ਟਾਈਮ’ ’ਤੇ ਤਿੱਖੀ ਨਜ਼ਰ ਰੱਖਣ ਦੀ ਲੋੜ ਹੈ। ਜੇਕਰ ਬੱਚਾ ਚਿੜਚੜੇਪਨ ਜਾਂ ਗੁੱਸੇ ਦਾ ਸ਼ਿਕਾਰ ਹੋ ਰਿਹਾ ਹੈ। Social Media Addiction

ਤਾਂ ਉਸ ਨੂੰ ਡਿਜ਼ੀਟਲ ਦੁਨੀਆ ਦੀ ਕਲਪਨਾ ਵਿੱਚੋਂ ਕੱਢ ਕੇ ਹਕੀਕਤ ਦੇ ਰੂਬਰੂ ਕਰਨਾ ਸਾਡੀ ਜ਼ਿੰਮੇਵਾਰੀ ਹੈ। ਸੋਸ਼ਲ ਮੀਡੀਆ ਤੋਂ ਦੂਰੀ ਬੱਚਿਆਂ ਨੂੰ ਮੁੜ ਖੇਡ ਮੈਦਾਨਾਂ, ਕਿਤਾਬਾਂ ਤੇ ਸਿਰਜਣਾਤਮਕ ਰੁਝੇਵਿਆਂ ਨਾਲ ਜੋੜੇਗੀ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਦਾ ਸਰੀਰਕ ਤੇ ਬੌਧਿਕ ਵਿਕਾਸ ਹੋਵੇਗਾ, ਸਗੋਂ ਪਰਿਵਾਰਕ ਸਾਂਝ ਵੀ ਗੂੜ੍ਹੀ ਹੋਵੇਗੀ। ਯਾਦ ਰੱਖੋ, ਸਖ਼ਤੀ ਮਸਲੇ ਦਾ ਹੱਲ ਨਹੀਂ; ਬੱਚਿਆਂ ਨੂੰ ਸਮਾਰਟਫ਼ੋਨ ਦਾ ਬਦਲ ਦੇਣਾ ਹੋਵੇਗਾ ਜਿਵੇਂ ਕਿ ਸਾਹਿਤ, ਖੇਡਾਂ ਅਤੇ ਕਲਾ। ਉਨ੍ਹਾਂ ਦੀ ਹਰ ਛੋਟੀ ਪ੍ਰਾਪਤੀ ਦੀ ਪ੍ਰਸੰਸਾ ਕਰੋ ਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿਓ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਭਰਪੂਰ ਇੱਕ ਸਿਹਤਮੰਦ ਜੀਵਨ ਜੀਅ ਸਕਣ। ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਵਿੱਚ ਅਜਿਹੀਆਂ ਸਖ਼ਤ ਪਾਬੰਦੀਆਂ ਤੇ ਨਿਯਮਾਂ ਨੂੰ ਤੁਰੰਤ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ।

ਪਿਛਲੇ ਕੁਝ ਸਮੇਂ ਦੌਰਾਨ ਸਾਹਮਣੇ ਆਏ ਅੰਕੜੇ ਬੇਹੱਦ ਚਿੰਤਾਜਨਕ ਹਨ, ਜਿੱਥੇ ਨਾਬਾਲਗਾਂ ਵੱਲੋਂ ਸੋਸ਼ਲ ਮੀਡੀਆ ’ਤੇ ਉਪਲੱਬਧ ਅਸ਼ਲੀਲ ਅਤੇ ਹਿੰਸਕ ਸਮੱਗਰੀ ਤੋਂ ਪ੍ਰਭਾਵਿਤ ਹੋ ਕੇ ਜਬਰ-ਜਨਾਹ ਅਤੇ ਕਤਲ ਵਰਗੇ ਸੰਗੀਨ ਅਪਰਾਧਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀ ਆਉਣ ਵਾਲੀ ਪੀੜ੍ਹੀ ਅਪਰਾਧਿਕ ਮਾਨਸਿਕਤਾ ਦੀ ਬਜਾਏ ਨੈਤਿਕ ਕਦਰਾਂ-ਕੀਮਤਾਂ ਵੱਲ ਵਧੇ, ਤਾਂ ਸੋਸ਼ਲ ਮੀਡੀਆ ਦੇ ਮਾਰੂ ਪ੍ਰਭਾਵਾਂ ਨੂੰ ਰੋਕਣ ਲਈ ਪ੍ਰਸ਼ਾਸਨਿਕ ਅਤੇ ਸਮਾਜਿਕ ਪੱਧਰ ’ਤੇ ਫ਼ੈਸਲਾਕੁੰਨ ਕਦਮ ਚੁੱਕਣੇ ਲਾਜ਼ਮੀ ਹਨ। ਅਸਲ ਚੁਣੌਤੀ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਵਿੱਚ ਨਹੀਂ, ਸਗੋਂ ਇਸ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਹੈ, ਤਾਂ ਜੋ ਵਿਦਿਆਰਥੀ ਆਧੁਨਿਕ ਤਕਨੀਕ ਦੇ ਲਾਭਾਂ ਤੋਂ ਵਾਂਝੇ ਨਾ ਰਹਿਣ। Social Media Addiction

ਇਹ ਇੱਕ ਗੁੰਝਲਦਾਰ ਸਥਿਤੀ ਹੈ ਜਿੱਥੇ ਨਾ ਤਾਂ ਮੁਕੰਮਲ ਪਾਬੰਦੀ ਸੰਭਵ ਹੈ ਅਤੇ ਨਾ ਹੀ ਬੇਮੁਹਾਰ ਆਜ਼ਾਦੀ। ਇਸ ਡਿਜ਼ੀਟਲ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ, ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਇੱਕ ਸਾਂਝੀ ਰਣਨੀਤੀ ਬਣਾਉਣੀ ਪਵੇਗੀ। ਇਸ ਵਿੱਚ ਡਾਕਟਰਾਂ ਅਤੇ ਮਨੋਵਿਗਿਆਨੀਆਂ ਦੀ ਭੂਮਿਕਾ ਵੀ ਅਹਿਮ ਹੈ ਤਾਂ ਜੋ ਬੱਚਿਆਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕੀਤਾ ਜਾ ਸਕੇ। ਸੋਸ਼ਲ ਮੀਡੀਆ ਇੱਕ ਦੋ-ਧਾਰੀ ਤਲਵਾਰ ਹੈ; ਜੇਕਰ ਇਸ ਦੀ ਵਰਤੋਂ ਸੰਤੁਲਿਤ, ਨਿਗਰਾਨੀ ਹੇਠ ਅਤੇ ਸੀਮਤ ਸਮੇਂ ਲਈ ਕੀਤੀ ਜਾਵੇ, ਤਾਂ ਇਹ ਗਿਆਨ ਦਾ ਸਰੋਤ ਬਣ ਸਕਦਾ ਹੈ, ਨਹੀਂ ਤਾਂ ਇਹ ਸਿਹਤ ਅਤੇ ਨੈਤਿਕਤਾ ਲਈ ਇੱਕ ਵੱਡਾ ਖ਼ਤਰਾ ਹੈ।

(ਇਹ ਲੇਖਕ ਦੇ ਆਪਣੇ ਵਿਚਾਰ ਹਨ)
ਡਾ. ਕ੍ਰਿਸ਼ਨ ਲਾਲ