Cultural Competitions Punjab - Sach Kahoon Punjabi

Punjab Sakhi Shakti Mela: ਗੁੱਤ ਗੁੰਦਣ ’ਚ ਪ੍ਰੀਤੀ ਤੇ ਮਧੂਮਾਲਾ ਮੋਹਰੀ ਰਹੀਆਂ, ਲੋਕ ਨਾਚਾਂ ’ਚ ਬਿਕਰਮ ਕਾਲਜ ਦੀ ਚੜਤ
ਸਕੂਲਾਂ ਤੇ ਕਾਲਜਾਂ ਦੇ ਸੱਭਿਆਚਾਰਕ ਮੁਕਾਬਲੇ

Punjab Sakhi Shakti Mela: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸ਼ੀਸ਼ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ ’ਚ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਸਰਪ੍ਰਸਤੀ ’ਚ ਲਗਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੌਰਾਨ ਅੱਜ ਕਾਲਜਾਂ ਦੇ ਵਿਦਿਆਰਥੀਆਂ ਦੇ ਗੁੱਤਾਂ ਗੂੰਦਣ ਤੇ ਲੋਕ ਨਾਚਾਂ ਦੇ ਮੁਕਾਬਲੇ ਕਰਵਾਏ ਗਏ। ਵਧੀਕ ਡਿਪਟੀ ਕਮਿਸ਼ਨਰ ਕਮ ਮੇਲਾ ਅਫ਼ਸਰ ਦਮਨਜੀਤ ਸਿੰਘ ਮਾਨ, ਸਹਾਇਕ ਮੇਲਾ ਅਫ਼ਸਰ ਨਮਨ ਮੜਕਨ ਐੱਸਡੀਐੱਮ ਰਾਜਪੁਰਾ ਤੇ ਅਸ਼ੋਕ ਕੁਮਾਰ ਐੱਸਡੀਐੱਮ ਪਾਤੜਾਂ ਦੀ ਦੇਖ-ਰੇਖ ’ਚ ਹੋਏ ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ (ਗੈਸਟ ਆਈਟਮ) ਦੇ ਤੌਰ ’ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ।

ਇਹ ਵੀ ਪੜ੍ਹੋ: Punjab News: ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ, ਭਾਸ਼ਾ ਵਿਭਾਗ ਪੰਜਾਬ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਨਰਿੰਦਰ ਸਿੰਘ ਤੇਜਾ, ਪ੍ਰੋ. ਸੇਵਕ ਸ਼ੇਰਗੜ੍ਹ ਨੇ ਅਦਾ ਕੀਤੀ। ਸਕੂਲ ਪੱਧਰ ਦੇ ਗੁੱਤਾਂ ਗੁੰਦਣ ਮੁਕਾਬਲਿਆਂ ’ਚ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਨੌਰ (ਲੜਕੀਆਂ) ਦੀ ਵਿਦਿਆਰਥਣ ਮਧੂਮਾਲਾ ਪਹਿਲੇ, ਇਸੇ ਸਕੂਲ ਦੀਆਂ ਅਰਸ਼ਪ੍ਰੀਤ ਕੌਰ ਤੇ ਖੁਸ਼ਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਦੂਸਰਾ ਅਤੇ ਸਰਕਾਰੀ ਮਾਡਲ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੀ ਪਾਰਵਤੀ ਤੇ ਸਰਕਾਰੀ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨਜ਼ ਪਟਿਆਲਾ ਦੀ ਪ੍ਰਿਯੰਕਾ ਨੇ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਿਲ ਕੀਤਾ।

ਕਾਲਜ ਪੱਧਰ ਦੇ ਮੁਕਾਬਲਿਆਂ ’ਚ ਸਰਕਾਰੀ ਮਹਿੰਦਰਾ ਕਾਲਜ ਦੀ ਵਿਦਿਆਰਥਣ ਪ੍ਰੀਤੀ ਨੇ ਪਹਿਲਾ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੀ ਰਵਿੰਦਰ ਕੌਰ ਨੇ ਦੂਸਰਾ, ਸਰਕਾਰੀ ਮਹਿੰਦਰਾ ਕਾਲਜ ਦੀ ਸਿਮਰਨਪ੍ਰੀਤ ਕੌਰ ਤੇ ਸਰਕਾਰੀ ਬਿਕਰਮ ਕਾਲਜ ਪਟਿਆਲਾ ਦੀ ਕਿਰਨਦੀਪ ਕੌਰ ਨੇ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਿਲ ਕੀਤਾ।

ਲੋਕ ਨਾਚਾਂ ਦੇ ਮੁਕਾਬਲਿਆਂ ’ਚ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੀ ਗਿੱਧਾ ਟੀਮ ਪਹਿਲੇ ਨੰਬਰ ’ਤੇ ਰਹੀ

ਲੋਕ ਨਾਚਾਂ ਦੇ ਮੁਕਾਬਲਿਆਂ ’ਚ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੀ ਗਿੱਧਾ ਟੀਮ ਪਹਿਲੇ ਤੇ ਇਸ ਕਾਲਜ ਦੀ ਗੜਵਾਲੀ ਲੋਕ ਨਾਚ ਦੀ ਪੇਸ਼ ਕਰਨ ਵਾਲੀ ਟੀਮ ਦੂਸਰੇ ਸਥਾਨ ’ਤੇ ਰਹੀ। ਸ੍ਰੀਮਤੀ ਰੂਪਵੰਤ ਕੌਰ ਦੀ ਨਿਗਰਾਨੀ ਹੇਠ ਸਮਾਗਮ ਦਾ ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਡਾ. ਨਰਿੰਦਰ ਸਿੰਘ ਤੇਜਾ ਨੇ ਬਾਖੂਬੀ ਕੀਤਾ। ਇਸ ਮੌਕੇ ਪ੍ਰਿੰ. ਕਰਮਜੀਤ ਕੌਰ, ਹੈੱਡਮਿਸਟ੍ਰੈਸ ਰਮਨਜੀਤ ਕੌਰ, ਹੈੱਡਮਾਸਟਰ ਜਗਮੀਤ ਸਿੰਘ, ਮਾ. ਕੁਲਦੀਪ ਸਿੰਘ, ਲਖਵਿੰਦਰ ਸਿੰਘ, ਭਾਵਨਾ ਸ਼ਰਮਾ, ਰੁਪਿੰਦਰ ਕੌਰ, ਕਿਰਨਾ ਦੇਵੀ, ਰੀਨਾ ਅਤੇ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਸਮਾਗਮ ਦੀ ਸਫ਼ਲਤਾ ਲਈ ਯੋਗਦਾਨ ਪਾਇਆ।