Government Schools - Sach Kahoon Punjabi
Government Schools News: ਹੁਣ ਸਰਕਾਰੀ ਸਕੂਲਾਂ ’ਚ ਵੀ ਲੱਗੇਗੀ ਆਨਲਾਈਨ ਹਾਜ਼ਰੀ, ‘ਬੰਕ’ ਮਾਰਨ ਵਾਲੇ ਵਿਦਿਆਰਥੀਆਂ ਦਾ ਹੋਵੇਗਾ ਸੁਧਾਰ
ਗੈਰ-ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਤੁਰੰਤ ਮਿਲੇਗੀ ਜਾਣਕਾਰੀ, ਝੂਠ ਨਹੀਂ ਬੋਲ ਸਕਣਗੇ ਹੁਣ ਵਿਦਿਆਰਥੀ
ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤਾ ਜਾ ਰਿਹਾ ਐ ਹਾਜ਼ਰੀ ਮਾਡਿਊਲ, ਸਿੱਖਿਆ ਵਿਭਾਗ ਵੱਲੋਂ ਆਦੇਸ਼ ਜਾਰੀ
Government Schools News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ ਤੇ ਕੋਈ ਵੀ ਵਿਦਿਆਰਥੀ ‘ਬੰਕ’ ਨਹੀਂ ਮਾਰ ਸਕੇਗਾ ਤੇ ਆਪਣੇ ਘਰੋਂ ਸਕੂਲ ਜਾਣ ਦਾ ਕਹਿ ਕੇ ਸਕੂਲ ਵਿੱਚੋਂ ਗੈਰ ਹਾਜ਼ਰ ਰਹਿਣ ਵਿਦਿਆਰਥੀਆਂ ’ਚ ਸੁਧਾਰ ਦੀ ਆਸ ਪੈਦਾ ਹੋ ਗਈ ਹੈ ਹਰ ਵਿਦਿਆਰਥੀ ਦੀ ਆਨਲਾਈਨ ਹਾਜ਼ਰੀ ਸਕੂਲ ਵਿੱਚ ਲੱਗਣ ਤੋਂ ਬਾਅਦ ਤੁਰੰਤ ਕੰਪਿਊਟਰ ਸਿਸਟਮ ਰਾਹੀਂ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆ ਨੂੰ ਐੱਸਐੱਮਐੱਸ ਜਾਵੇਗਾ, ਜਿਹੜੇ ਵਿਦਿਆਰਥੀ ਉਸ ਦਿਨ ਸਕੂਲ ਵਿੱਚ ਗੈਰ ਹਾਜ਼ਰ ਹੋਣਗੇ। ਇਸ ਦੇ ਨਾਲ ਹੀ ਗੈਰ ਹਾਜ਼ਰ ਵਿਦਿਆਰਥੀਆਂ ਦੀ ਮਹੀਨੇਵਾਰ ਰਿਪੋਰਟ ਵੀ ਤਿਆਰ ਹੋਵੇਗੀ। ਜਿਨ੍ਹਾਂ ਵਿਦਿਆਰਥੀਆਂ ਦੀ ਗੈਰ ਹਾਜ਼ਰੀ ਮਹੀਨੇ ਵਿੱਚ ਜ਼ਿਆਦਾ ਹੋਵੇਗੀ ਤੇ ਅਧਿਆਪਕ ਉਨ੍ਹਾਂ ਵਿਦਿਆਰਥੀਆਂ ਦੇ ਘਰ ’ਚ ਜਾ ਕੇ ਇਸ ਸਬੰਧੀ ਜਾਣਕਾਰੀ ਵੀ ਦੇਣਗੇ ।
ਇਸ ਦੇ ਨਾਲ ਹੀ ਐੱਮਆਈਐੱਸ 2.0 ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਝੂਠ ਵੀ ਨਹੀਂ ਬੋਲ ਸਕਣਗੇ ਕਿ ਉਹ ਕਿਹੜੇ ਕਾਰਨਾਂ ਕਰਕੇ ਸਕੂਲ ਨਹੀਂ ਗਏ ਜਾਂ ਫਿਰ ਘਰੋਂ ਸਕੂਲ ਲਈ ਤਾਂ ਨਿਕਲੇ ਪਰ ਸਕੂਲ ਤੱਕ ਪੁੱਜੇ ਹੀ ਨਹੀਂ।
ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਡਿਜ਼ੀਟਲ ਰੂਪ ਵਿੱਚ ਰਿਕਾਰਡ ਕਰਨ ਲਈ ਸਾਰੇ ਸਰਕਾਰੀ ਸਕੂਲਾਂ ’ਚ ਹਾਜ਼ਰੀ ਮਾਡਿਊਲ ਐੱਮਆਈਐੱਸ 2.0 ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Punjab Government News: ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਕੈਬਿਨੇਟ ਦੀ ਹਰੀ ਝੰਡੀ
ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਹਾਜ਼ਰੀ ਹੁਣ ਆਨਲਾਈਨ ਦਰਜ ਕੀਤੀ ਜਾਵੇਗੀ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਐੱਮਆਈਐੱਸ 2.0 ਪੋਰਟਲ ’ਤੇ ਰੋਜ਼ਾਨਾ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਅਪਡੇਟ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਵਿਭਾਗ ਕੋਲ ਅਸਲ ਸਮੇਂ ਦਾ ਡੇਟਾ ਉਪਲਬਧ ਹੋਵੇ। Government Schools News
ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵਿਦਿਆਰਥੀ ਲਗਾਤਾਰ ਗੈਰਹਾਜ਼ਰ ਰਹਿੰਦਾ ਹੈ ਤਾਂ ਇਸ ਮਾਡਿਊਲ ਰਾਹੀਂ ਮਾਪਿਆਂ ਨੂੰ ਐੱਮਆਈਐੱਸ 2.0 ਅਲਰਟ ਭੇਜੇ ਜਾ ਸਕਦੇ ਹਨ। ਇਸ ਨਾਲ ਸਕੂਲ ਪ੍ਰਸ਼ਾਸਨ ਅਤੇ ਮਾਪਿਆਂ ਵਿਚਕਾਰ ਤਾਲਮੇਲ ਬਿਹਤਰ ਹੋਵੇਗਾ ਅਤੇ ਸਕੂਲ ਛੱਡਣ ਦੇ ਮਾਮਲਿਆਂ ਦੀ ਨਿਗਰਾਨੀ ਕਰਨ ਵਿੱਚ ਮਦਦ ਮਿਲੇਗੀ।
Government Schools: ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਹੋਇਆ ਸੁਧਾਰ: ਦਹੀਆ
Government Schools: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਕਮ ਵਾਲਾ, ਸਰਕਾਰੀ ਪ੍ਰਇਮਰੀ ਸਕੂਲ ਇੱਟਾਂ ਵਾਲੀ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਕਰਮੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਕਾਦਾ ਬੋੜਾ, ਸਰਕਾਰੀ ਹਾਈ ਸਕੂਲ ਸੋਢੀਨਗਰ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਵਿੱਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਅੰਮ੍ਰਿਤਪਾਲ ਸਿੰਘ ਬਰਾੜ ਤੇ ਬੀ.ਐਨ.ਓ ਮੈਡਮ ਰੁਪਿੰਦਰ ਕੌਰ ਹਾਜ਼ਰ ਸਨ।
Read Also : Punjab Bribery Case 2025: ਪੰਜਾਬ ’ਚ ਨਾਬਾਲਗ ਤੋਂ ਰਿਸ਼ਵਤ ਮੰਗਣ ਦੇ ਮਾਮਲੇ ’ਚ ਵੱਡੀ ਕਾਰਵਾਈ
ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਵਿਧਾਇਕ ਰਜਨੀਸ਼ ਦਹੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੱਛਲੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਸੁਧਾਰ ਹੋਇਆ ਹੈ।
Government Schools
ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।
ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਧਾਲੀਵਾਲ, ਸੀ.ਐੱਚ.ਟੀ ਸ਼ਮਸ਼ੇਰ ਸਿੰਘ , ਸਵਰਨ ਸਿੰਘ ਜੋਸਨ , ਗੁਰਪ੍ਰੀਤ ਸਿੰਘ ਸਕੂਲ ਮੁਖੀ, ਸਟੇਟ ਅਵਾਰਡੀ ਅਧਿਆਪਕ ਰਵੀ ਇੰਦਰ ਸਿੰਘ, ਸਰਵਜੋਤ ਸਿੰਘ ਮੁੱਤੀ, ਜਤਿੰਦਰ ਗੱਖੜ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਹਰੀਸ਼ ਕੁਮਾਰ , ਇੰਦਰਜੀਤ ਸਿੰਘ,ਆਪ ਆਗੂ ਹਰਪ੍ਰੀਤ ਸਿੰਘ ਕਾਮਰੇਡ , ਹਰਜਿੰਦਰ ਸਿੰਘ ਸਰਪੰਚ ਕਰਮੂਵਾਲਾ, ਰਾਜਿੰਦਰ ਸਿੰਘ ਸਰਪੰਚ ਵਲੂਕ,ਰੌਬੀ ਪੁਰੀ ਮੋਹਕਮਵਾਲਾ, ਕਾਰਤਿਕ ਪੁਰੀ, ਪੂਰਨ ਸਿੰਘ ਨੰਬਰਦਾਰ ,
ਸੰਤੋਖ ਸਿਂਘ , ਨਛੱਤਰ ਸਿੰਘ, ਭੁਪਿੰਦਰ ਸਿੰਘ ਇੱਟਾਂਵਾਲੀ,ਸ਼ਿੰਗਾਰਾ ਸਿੰਘ, ਭੁਪਿੰਦਰ ਸਿੰਘ ਪੰਚ,ਬਲਵਿੰਦਰ ਸਿੰਘ ਪੰਚ , ਸਵਰਨ ਸਿੰਘ, ਪਰਮਿੰਦਰ ਸਿੰਘ,ਗੁਰਪ੍ਰੀਤ ਸਿੰਘ ਮੈਂਬਰ ਐਸ.ਸੀ ਕਮਿਸ਼ਨ ,ਕਿਸ਼ੋਰ ਕੁਮਾਰ, ਮਨਦੀਪ ਕੌਰ, ਰਮਨੀਤ ਕੌਰ, ਸਰਪੰਚ ਪੁਸ਼ਪਿੰਦਰ ਸਿੰਘ, ਮੈਂਬਰ ਗੁਰਨਾਮ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਮੈਂਬਰ ਜਸਵਿੰਦਰ ਸਿੰਘ, ਲੰਬੜਦਾਰ ਪੁਸ਼ਪਿੰਦਰ ਸਿੰਘ, ਕੁਲਵਿੰਦਰ ਸਿੰਘ ,ਰਵਜੀਤ ਕੌਰ , ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
School Timings Changed: ਠੰਢ ਦਾ ਮੌਸਮ ਸ਼ੁਰੂ ਹੁੰਦੇ ਹੀ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ
School Timings Changed: 9 ਵਜੇ ਤੋਂ ਲੱਗਣਗੇ ਸਕੂਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਠੰਢ ਦੇ ਮੌਸਮ ਦੇ ਆਉਣ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਸਕੂਲ ਸਵੇਰੇ 8 ਵਜੇ ਦੀ ਥਾਂ ’ਤੇ ਸਵੇਰੇ 9 ਵਜੇ ਲੱਗਿਆ ਕਰਨਗੇ ਜਦੋਂ ਕਿ ਛੁੱਟੀ ਦਾ ਸਮਾਂ 3 ਵਜੇ ਅਤੇ 3 ਵੱਜ ਕੇ 20 ਮਿੰਟ ਤੈਅ ਕੀਤਾ ਗਿਆ ਹੈ। ਹਾਲਾਂਕਿ ਇਹ ਸਮਾਂ ਸ਼ਨਿੱਚਰਵਾਰ ਤੋਂ ਬਦਲ ਗਿਆ ਹੈ ਪਰ ਸ਼ਨਿੱਚਰਵਾਰ ਨੂੰ ਦਿਵਾਲੀ ਦੇ ਅਗਲੇ ਦਿਨ ਜਿਆਦਾਤਰ ਸਕੂਲਾਂ ਵਿੱਚ ਛੁੱਟੀ ਵਰਗਾ ਮਾਹੌਲ ਹੋਣ ਦੇ ਚਲਦੇ ਸੋਮਵਾਰ ਤੋਂ ਸਕੂਲਾਂ ਦਾ ਸਮਾਂ ਪ੍ਰਭਾਵਿਤ ਰੂਪ ਵਿੱਚ ਬਦਲਿਆ ਨਜ਼ਰ ਆਏਗਾ।
ਇਹ ਵੀ ਪੜ੍ਹੋ: World Cheapest Gold Country: ਦੁਨੀਆ ਦੇ ਅਜਿਹੇ ਦੇਸ਼ ਜਿੱਥੇ ਸੋਨਾ ਬਹੁਤ ਸਸਤਾ ਮਿਲਦਾ ਹੈ, ਜੇਕਰ ਤੁਸੀਂ ਘੁੰਮਣ ਜਾਓ…
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਆਦੇਸ਼ਾਂ ਅਨੁਸਾਰ ਇੱਕ ਨਵੰਬਰ ਤੋਂ ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜਿਹੜਾ ਕਿ 28 ਫਰਵਰੀ ਤੱਕ ਲਾਗੂ ਰਹੇਗਾ। ਤਾਜ਼ਾ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਲੈ ਕੇ 3 ਵਜੇ ਤੱਕ ਲੱਗਣਗੇ, ਜਦੋਂਕਿ ਮਿਡਲ ਤੋਂ ਲੈ ਕੇ ਸੀਨੀਅਰ ਸੈਕੈਂਡਰੀ ਸਕੂਲ ਤੱਕ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 3 ਵੱਜ ਕੇ 20 ਮਿੰਟ ਤੱਕ ਦਾ ਰਹੇਗਾ।
ਸਰਕਾਰੀ ਸਕੂਲ ’ਚੋਂ ਚੋਰਾਂ ਨੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਸਮਾਨ ਵੀ ਨਹੀਂ ਛੱਡਿਆ
ਚੋਰ ਗੈਸ ਸਿਲੰਡਰ, ਕਣਕ, ਚੌਲ ਤੇ ਹੋਰ ਸਮਾਨ ਚੋਰੀ ਕਰਕੇ ਫਰਾਰ (Barnala News)
(ਗੁਰਪ੍ਰੀਤ ਸਿੰਘ) ਬਰਨਾਲਾ। ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਰਸੂਲਪੁਰ (ਬਰਨਾਲਾ) ਵਿੱਚੋਂ ਲੰਘੀ ਰਾਤ ਕਮਰਿਆਂ ਦੇ ਜਿੰਦਰੇ ਤੋੜ ਕੇ ਚੋਰ ਦੋ ਗੈਸ ਸਿਲੰਡਰ, ਕਣਕ, ਚੌਲ, ਪੱਖਾ, ਭੱਠੀ, ਦੇਗੇ, ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡ ਟੀਚਰ ਦਲਵੀਰ ਸਿੰਘ ਫਰਵਾਹੀ ਨੇ ਦੱਸਿਆ ਕਿ ਕੱਲ੍ਹ ਛੁੱਟੀ ਉਪਰੰਤ ਸਕੂਲ ਦੇ ਸਾਰੇ ਕਮਰਿਆਂ ਨੂੰ ਜਿੰਦਰੇ ਮਾਰ ਕੇ ਗਏ ਸਨ ਅਤੇ ਜਦ ਉਹ ਸਵੇਰੇ ਸਕੂਲ ਵਿੱਚ 7:30 ਕੁ ਵਜੇ ਪਹੁੰਚੇ ਤਾਂ ਸਾਰੇ ਕਮਰਿਆਂ ਦੇ ਜਿੰਦਰੇ ਟੁੱਟੇ ਪਏ ਸਨ। Barnala News
ਇਹ ਵੀ ਪੜ੍ਹੋ: ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਸ੍ਰੀ ਅੰਮ੍ਰਿਤਸਰ ਸਾਹਿਬ ’ਚ ਕੱਢਿਆ ਰੋਡ ਸ਼ੋਅ
ਰਸੋਈ ਵਿੱਚ ਮਿਡ-ਡੇ-ਮੀਲ ਦਾ ਸਮਾਨ ਪਿਆ, ਜਿਸ ਵਿੱਚੋਂ ਚੋਰ ਇੱਕ ਕੁਇੰਟਲ ਕਣਕ, ਇੱਕ ਕੁਇੰਟਲ ਚੌਲ, ਦੋ ਗੈਸ ਸਿਲੰਡਰ, ਇੱਕ ਕਹੀ, ਦੋ ਦੇਗੇ, ਇੱਕ ਭੱਠੀ ਤੋਂ ਇਲਾਵਾ ਪੂਰਾ ਮਹੀਨੇ ਦਾ ਰਾਸ਼ਨ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ, ਬਲਾਕ ਸਿੱਖਿਆ ਅਫ਼ਸਰ ਬਰਨਾਲਾ ਅਤੇ ਸਬੰਧਤ ਪੁਲਿਸ ਥਾਣੇ ਨੂੰ ਸੂਚਨਾ ਦਿੱਤੀ ਗਈ। Barnala News
ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਪਰ ਪੁੱਜ ਗਈ ਜਿੰਨ੍ਹਾਂ ਵੱਲੋਂ ਆਪਣੀ ਜਾਂਚ ਕੀਤੀ ਜਾ ਰਹੀ ਹੈ। ਜਦੋਂ ਇਸ ਸਬੰਧੀ ਥਾਣਾ ਸਿਟੀ 2 ਦੇ ਸਬ-ਇੰਸਪੈਕਟਰ ਧਰਮਪਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਚੋਰਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ। Barnala News
ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਜਾਣਗੀਆਂ ਜਪਾਨ : ਹਰਜੋਤ ਸਿੰਘ ਬੈਂਸ
7 ਦਿਨਾਂ ਦਾ ਹੋਵੇਗਾ ਟੂਰ (Harjot Singh Bains)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦਿੱਤੀ ਗਈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ ਮਿਤੀ 10 ਤੋਂ 16 ਦਸੰਬਰ,2023 ਤੱਕ ਜਪਾਨ ਵਿਖੇ ਰਹਿਣਗੀਆਂ।
ਇਹਨਾਂ ਵਿਦਿਆਰਥਣਾਂ ਦੀ ਹੋਈ ਚੋਣ
ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ , ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਧਾਲੀਵਾਲ ਨੇ ਖੰਡ ਮਿੱਲ ਦੇ ਗੰਨਾ ਪਿੜਾਈ ਸੀਜ਼ਨ ਦੀ ਕੀਤੀ ਸ਼ੁਰੂਆਤ
ਪੰਜਾਬ ਦੇ ਸਰਕਾਰੀ ਸਕੂਲ ਹੋਣਗੇ ਸੀਸੀਟੀਵੀ ਕੈਮਰਿਆਂ ਨਾਲ ਲੈਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈੱਕ ਬਣਾਇਆ ਜਾਵੇਗਾ। ਮਾਨਯੋਗ ਪੰਜਾਬ ਸਰਕਾਰ ਨੇ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 26 ਕਰੋੜ 40 ਲੱਖ ਰੁਪਏ ਵੀ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 21 ਜਨਵਰੀ 2023 ਨੂੰ ਪੰਜਾਬ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸੁਰੂਆਤ ਕੀਤੀ ਸੀ। ਇਸ ਸਕੀਮ ਤਹਿਤ ਸਾਰੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਤਕਨੀਕ ਨਾਲ ਅਪਗ੍ਰੇਡ ਕਰਨ ਦੀ ਗੱਲ ਕਹੀ ਗਈ।
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿੱਖਿਆ ਪ੍ਰਣਾਲੀ ’ਤੇ ਨਜ਼ਰ ਰਹੇਗੀ | Government Schools
ਇਹ ਕੈਮਰੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਸਿੱਖਿਆ ਪ੍ਰਣਾਲੀ ਦੀ ਨਿਗਰਾਨੀ ਲਈ ਲਾਏ ਜਾਣਗੇ। ਹਾਲਾਂਕਿ ਰਾਜ ਸਰਕਾਰ ਵੱਲੋਂ ਕੈਮਰੇ ਲਾਉਣ ਦੀ ਤੈਅ ਸਮਾਂ ਸੀਮਾ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਰਕਾਰ ਦੇ ਦਾਅਵੇ ਅਨੁਸਾਰ ਕੈਮਰੇ ਲਾਉਣ ਦਾ ਕੰਮ ਅਜੇ ਸ਼ੁਰੂ ਹੋਣਾ ਬਾਕੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 80 ਫੀਸਦੀ ਸਕੂਲਾਂ ਵਿੱਚ ਕੈਮਰੇ ਲਾਏ ਗਏ ਹਨ।
ਸਕੂਲੀ ਵਿਦਿਆਰਥੀ ਬੱਸਾਂ ਦੀ ਉਡੀਕ ਕਰ ਰਹੇ ਹਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਿਛਲੇ ਦਿਨੀਂ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਲਈ ਬੱਸਾਂ ਚਲਾਉਣ ਦਾ ਐਲਾਨ ਕਰ ਚੁੱਕੇ ਹਨ। ਪਰ ਇਹ ਸਕੀਮ ਕਦੋਂ ਮੁਕੰਮਲ ਹੋਵੇਗੀ ਇਸ ਬਾਰੇ ਪੰਜਾਬ ਸਰਕਾਰ ਵੱਲੋਂ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਪੰਜਾਬ ਨੇ ਇਹ ਐਲਾਨ ਪਟਿਆਲਾ ਦੇ ਆਪਣੇ ਸਕੂਲ ਦੌਰੇ ਦੌਰਾਨ ਕੀਤਾ। ਬੱਚਿਆਂ ਦੀ ਸੁਰੱਖਿਆ ਅਤੇ ਆਵਾਜਾਈ ਦੀ ਸਹੂਲਤ ਲਈ ਪ੍ਰਾਈਵੇਟ ਸਕੂਲਾਂ ਦੀ ਤਰਜ ’ਤੇ ਮੁੱਖ ਮੰਤਰੀ ਮਾਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬੱਸਾਂ ਚਲਾਉਣ ਲਈ ਕਿਹਾ ਹੈ।
ਸਕੂਲ ਦੇ ਪ੍ਰਿੰਸੀਪਲ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਭੇਜਿਆ ਗਿਆ
ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਇਨ੍ਹੀਂ ਦਿਨੀਂ ਪੰਜਾਬ ਸਰਕਾਰ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਸਿੰਗਾਪੁਰ ਨੈਸਨਲ ਅਕੈਡਮੀ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਾਰੇ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬੈਚਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਪਹਿਲੇ ਬੈਚ ਵਿੱਚ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਗਈ। ਉਨ੍ਹਾਂ ਦੀ ਵਾਪਸੀ ’ਤੇ 3 ਮਾਰਚ ਨੂੰ ਦੂਜੇ ਬੈਚ ਵਿਚ 30 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ’ਤੇ ਭੇਜਿਆ ਗਿਆ ਹੈ। ਸਿਖਲਾਈ ਤੋਂ ਵਾਪਸ ਪਰਤੇ ਸਕੂਲ ਦੇ ਪਿ੍ਰੰਸੀਪਲਾਂ ਨੂੰ ਲੋੜ ਅਨੁਸਾਰ ਜ਼ਿਲ੍ਹੇ ਦੇ ਕਿਸੇ ਵੀ ਸਕੂਲ ਵਿੱਚ ਨਿਯੁਕਤ ਕੀਤਾ ਜਾ ਸਕਦਾ ਹੈ, ਤਾਂ ਜੋ ਬੱਚਿਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕ ਕੇ ਵਧੀਆ ਨਤੀਜੇ ਲਿਆਂਦੇ ਜਾ ਸਕਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ (Government Schools) ’ਚ ਦਾਖਲਾ ਵਧਾਉਣ ਲਈ ਇਸ ਸਾਲ ਵੀ ਦਾਖਲਾ ਮੁਹਿੰਮ ਚਲਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ ਹੁਣ ਸਕੂਲ ਪ੍ਰਚਾਰ ’ਚ ਜੁਟ ਗਏ ਹਨ। ਹਾਲਾਂਕਿ ਸਕੂਲਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਹੀ ਦਾਖਲਾ ਸ਼ੁਰੂ ਕਰ ਦਿੱਤਾ ਸੀ ਪਰ ਗਾਈਡਲਾਈਨਸ ਦੇ ਇੰਤਜ਼ਾਰ ਵਿਚ ਸਨ। ਵਿਭਾਗ ਵੱਲੋਂ ਅੱਜ ਤੋਂ ਸੈਸ਼ਨ 2023-24 ਲਈ ਰਸਮੀ ਦਾਖਲਾ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਕਿਸੇ ਸਕੂਲ ਤੋਂ ਕੀਤੀ ਜਾਵੇਗੀ।
ਗੱਲ ਜੇਕਰ ਪਿਛਲੇ ਸਾਲਾਂ ਦੀ ਕਰੀਏ ਤਾਂ ਇਸ ਦਾਖਲਾ ਮੁਹਿੰਮ ਕਾਰਨ ਪ੍ਰੀ-ਪ੍ਰਾਇਮਰੀ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਿਚ ਹਰ ਸਾਲ ਲਗਭਗ 10 ਫੀਸਦੀ ਵਾਧਾ ਦੇਖਣ ਨੂੰ ਮਿਲਿਆ ਹੈ। ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ, ਵੀਡੀਓ ਸ਼ਾਰਟ ਫਿਲਮ, ਦਾਖਲਾ ਥੀਮ ਸਾਂਗ ਤਿਆਰ ਕਰਵਾ ਕੇ ਵਿਦਿਆਰਥੀਆਂ, ਮਾਪਿਆਂ ਅਤੇ ਸੰਸਥਾਵਾਂ, ਸਰਪੰਚ, ਆਂਗਣਵਾੜੀ ਮੈਂਬਰਾਂ, ਆਸ਼ਾ ਵਰਕਰਾਂ, ਰਿਟਾਇਰਡ ਅਧਿਆਪਕਾਂ ਦੇ ਵਟ੍ਹਸਐਪ ਗਰੁੱਪ ’ਚ ਸ਼ੇਅਰ ਕੀਤੇ ਜਾਣ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਵੀ ਇਸ ਨੂੰ ਹੱਲਾਸ਼ੇਰੀ ਦਿੱਤੀ ਜਾਵੇ। ਇਸ ਦਾ ਮਕਸਦ ਸਾਰਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਾ ਹੈ।
ਸਕੂਲਾਂ ਨੂੰ ਨਿਰਦੇਸ਼ ਮਿਲੇ ਹਨ ਕਿ ਦਾਖਲਾ ਵਧਾਉਣ ਲਈ ਸਕੂਲ ਅਕੈਡਮਿਕ ਅਤੇ ਸਹਿ-ਅਕੈਡਮਿਕ ਪ੍ਰਾਪਤੀਆਂ ਦੱਸਦੇ ਹੋਏ ਫੈਂਪਲੇਟ ਅਤੇ ਹੋਰਡਿੰਗਸ ਤਿਆਰ ਕਰਵਾਏ ਜਾਣ। ਨਾਲ ਹੀ ਗਲੀਆਂ, ਬਾਜ਼ਾਰਾਂ, ਬਿਜਲੀ ਦੇ ਖੰਭਿਆਂ ’ਤੇ ਲਗਾਇਆ ਜਾਵੇ। ਧਾਰਮਿਕ ਥਾਵਾਂ ’ਤੇ ਵੀ ਇਸ ਸਬੰਧੀ ਐਲਾਨ ਕੀਤਾ ਜਾਵੇ। ਪ੍ਰਚਾਰ ਲਈ ਵਿਦਿਆਰਥੀਆਂ ਨੂੰ ਸਕੂਲ ਲਿਆਉਣ ਵਾਲੇ ਆਟੋ ਅਤੇ ਹਰ ਵਾਹਨਾਂ ’ਤੇ ਫਲੈਕਸ ਲਗਾਏ ਜਾਣ। ਦਾਖਲੇ ਸਬੰਧੀ ਰਿਵਿਊ ਲੈਣ ਲਈ ਜ਼ਿਲਾ ਸਿੱਖਿਆ ਅਧਿਕਾਰੀ, ਉਪ ਜ਼ਿਲਾ ਸਿੱਖਿਆ ਅਧਿਕਾਰੀ ਵੱਲੋਂ ਸਮੇਂ-ਸਮੇਂ ’ਤੇ ਰਿਵਿਊ ਮੀਟਿੰਗ ਕੀਤੀ ਜਾਵੇਗੀ।
ਅਧਿਆਪਕਾਂ ਨਾਲ ਅਧਿਕਾਰੀਆਂ ਨੂੰ ਵੀ ਹੁਕਮ (Government Schools)
ਅੱਜ ਪੰਜਾਬ ਦੇ ਨਾਲ-ਨਾਲ ਜ਼ਿਲ੍ਹੇ ਭਰ ਦੇ ਸਕੂਲਾਂ ’ਚ ਸ਼ੁਰੂ ਹੋ ਰਹੀ ਇਸ ਦਾਖਲਾ ਮੁਹਿੰਮ ਵਿਚ ਨਾ ਸਿਰਫ ਸਬੰਧਤ ਸਕੂਲਾਂ ਦੇ ਅਧਿਆਪਕ ਹਿੱਸਾ ਲੈਣਗੇ, ਸਗੋਂ ਸਕੂਲ ਦੇ ਮੁੱਖ ਅਧਿਆਪਕ, ਹੈੱਡ ਟੀਚਰ, ਪਿ੍ਰੰਸੀਪਲ, ਬੀ. ਪੀ. ਈ. ਓ., ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ/ਐਲੀਮੈਂਟਰੀ) ਵੀ ਆਪਣੇ-ਆਪਣੇ ਪੱਧਰ ’ਤੇ ਇਸ ਮੁਹਿੰਮ ਨਾਲ ਜੁੜਨਗੇ। ਇਸ ਮੁਹਿੰਮ ਲਈ ਸਕੂਲਾਂ ਵੱਲੋਂ ਸੋਸ਼ਲ ਮੀਡੀਆ ਕੰਪੇਨ ਵੀ ਚਲਾਈ ਜਾ ਰਹੀ ਹੈ। ਪਿ੍ਰੰਸੀਪਲ ਦਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਸਬੰਧੀ ਸਕੂਲ ਦੀਆਂ ਕੰਧਾਂ ’ਤੇ ਵਾਲ ਵਰਕ ਵੀ ਕਰਵਾਇਆ ਜਾ ਰਿਹਾ ਹੈ ਤਾਂ ਕਿ ਨਵੇਂ ਸੈਸ਼ਨ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਕੂਲ ’ਚ ਦਾਖਲ ਕੀਤਾ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਸਰਕਾਰ ਦਾ ਹਾਲ : ਬਿਨਾ ਕਿਤਾਬਾਂ ਦੇ ਹੀ ਪੜ੍ਹ ਰਹੇ ਨੇ ਸਰਕਾਰੀ ਸਕੂਲਾਂ ਦੇ ਲੱਖਾਂ ਵਿਦਿਆਰਥੀ
ਵਿੱਦਿਅਕ ਸੈਸ਼ਨ ਸ਼ੁਰੂ ਹੋਣ ਦੇ ਬਾਵਜ਼ੂਦ ਸਰਕਾਰੀ ਸਕੂਲਾਂ ਵਿਚ ਨਹੀਂ ਪੁੱਜੀਆਂ ਕਿਤਾਬਾਂ
ਵਿਦਿਆਥੀਆਂ ਦੇ ਮਾਪਿਆਂ ’ਚ ਵੀ ਰੋਸ, ਕਿਤਾਬਾਂ ਦਾ ਵਿੱਦਿਅਕ ਸ਼ੈਸਨ ਤੋਂ ਪਹਿਲਾ ਹੋਵੇ ਪ੍ਰਬੰਧ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰੀ ਸਕੂਲਾਂ (Government Schools) ਦੇ ਵਿਦਿਆਰਥੀ ਸਕੂਲ ਤਾਂ ਜਾ ਰਹੇ ਹਨ, ਪਰ ਉਨ੍ਹਾਂ ਕੋਲ ਪੜ੍ਹਨ ਲਈ ਕਿਤਾਬਾਂ ਨਹੀਂ ਹਨ। ਉਹ ਸਕੂਲ ’ਚ ਬਿਨਾ ਕਿਤਾਬਾਂ ਦੇ ਹੀ ਪੜ੍ਹਾਈ ਕਰਨ ਨੂੰ ਮਜ਼ਬੂਰ ਹਨ। ਚੰਗੀ ਸਿੱਖਿਆ ਦੇਣ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਮੁਹੱਈਆਂ ਕਰਵਾਉਣ ਵਿੱਚ ਪਹਿਲੀਆਂ ਸਰਕਾਰਾਂ ਵਾਂਗ ਹੀ ਲੇਟ ਲਤੀਫ਼ ਦੇ ਰਾਹ ਪਈ ਹੈ।
ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ (Government Schools) ਵਿੱਚ ਨਵਾਂ ਵਿੱਦਿਅਕ ਸੈਸ਼ਨ 6 ਅਪਰੈਲ ਤੋਂ ਸ਼ੁਰੂ ਹੋ ਚੁੱਕਾ ਹੈ, ਪਰ ਹਫ਼ਤਾ ਬੀਤਣ ਦੇ ਬਾਵਜ਼ੂਦ ਲੱਖਾਂ ਵਿਦਿਆਰਥੀ ਕਿਤਾਬਾਂ ਵੱਲ ਟਿਕਟਿਕੀ ਲਾਈ ਬੈਠੇ ਹਨ। ਆਉਂਦੇ ਦਿਨਾਂ ਵਿੱਚ ਵੀ ਉਨ੍ਹਾਂ ਕੋਲ ਕਿਤਾਬਾਂ ਪੁੱਜਣ ਦੀ ਬਹੁਤੀ ਆਸ ਦਿਖਾਈ ਨਹੀਂ ਦਿੰਦੀ। ਸਰਕਾਰ ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੀ ਪਿਛਲੇ ਸਾਲਾਂ ਵਾਲੀ ਗਲਤੀ ਸੁਧਾਰਨ ਦਾ ਹੀਆ ਨਹੀਂ ਨਹੀਂ ਕਰ ਰਿਹਾ। ਸਰਕਾਰ ਅਤੇ ਸਿੱਖਿਆ ਵਿਭਾਗ ਦੀ ਗਲਤੀ ਦਾ ਖਮਿਆਜਾ ਪੰਜਾਬ ਦੇ ਲਗਭਗ 26 ਲੱਖ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ। ਅੱਠਵੀ, ਦਸਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀ ਨੂੰ ਤਾਂ ਹੋਰ ਵੀ ਡਾਢੀ ਸਮੱਸਿਆ ਦਰਪੇਸ਼ ਹੈ, ਕਿਉਂਕਿ ਪੁਰਾਣੇ ਵਿਦਿਅਕ ਸੈਸ਼ਨ ਨਾਲ ਸਬੰਧਤ ਬੋਰਡ ਪ੍ਰੀਖਿਆਵਾਂ ਹਾਲੇ ਮੁਕੰਮਲ ਨਹੀਂ ਹੋਈਆਂ ਹਨ, ਜਿਸ ਕਾਰਨ ਇਨ੍ਹਾਂ ਜਮਾਤਾਂ ਵਿੱਚਲੇ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਨੂੰ ਅੰਸ਼ਕ ਰਾਹਤ ਦੇ ਰੂਪ ਵਿੱਚ ਪੁਰਾਣੀਆਂ ਕਿਤਾਬਾਂ ਵੀ ਪ੍ਰਾਪਤ ਨਹੀਂ ਹੋ ਰਹੀਆਂ ਹਨ।
ਸਿੱਖਿਆ ਵਿਭਾਗ ਨੂੰ ਚਾਹੀਦਾ ਤਾ ਇਹ ਹੈ ਕਿ ਉਹ ਸ਼ੈਸਨ ਸ਼ੁਰੂ ਹੋਣ ਤੋਂ ਪੰਦਰਾ ਦਿਨ ਪਹਿਲਾ ਹੀ ਕਿਤਾਬਾਂ ਸਬੰਧਿਤ ਜ਼ਿਲ੍ਹਿਆ ਅੰਦਰ ਪੁੱਜਦੀਆਂ ਕਰਨ, ਕਿਉਂਕਿ ਹਰੇਕ ਸਕੂਲ ਵਿੱਚ ਕਿਤਾਬਾਂ ਪੁੱਜਦੀਆਂ ਕਰਨ ਲਈ ਵੀ ਕਈ ਦਿਨਾਂ ਦਾ ਸਮਾਂ ਲੱਗਦਾ ਹੈ। ਵਿਦਿਆਰਥੀਆਂ ਦੇ ਮਾਪਿਆਂ ਗੁਰਜੋਤ ਸਿੰਘ ਅਤੇ ਨਿਰਭੈ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਸਕੂਲ ਤਾ ਜਾ ਰਹੇ ਹਨ, ਪਰ ਬਿਨਾਂ ਕਿਤਾਬਾਂ ਤੋਂ। ਉਨ੍ਹਾਂ ਦੱਸਿਆ ਕਿ ਆਪਣੇ ਵੱਲੋਂ ਕੁਝ ਪੁਰਾਣੀਆਂ ਕਿਤਾਬਾਂ ਦਾ ਪ੍ਰਬੰਧ ਜ਼ਰੂਰ ਕੀਤਾ ਗਿਆ ਹੈ, ਪਰ ਪੂਰੇ ਵਿਸ਼ਿਆਂ ਦੀਆਂ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਅਤੇ ਵਿਭਾਗ ਨੂੰ ਪਤਾ ਹੈ ਕਿ ਨਵਾਂ ਸ਼ੈਸਨ ਸ਼ੁਰੂ ਹੋਣਾ ਹੈ ਤਾ ਬੱਚਿਆਂ ਲਈ ਕਿਤਾਬਾਂ ਦਾ ਪ੍ਰਬੰਧ ਕਿਉਂ ਨਹੀਂ ਕੀਤਾ ਜਾਂਦਾ। ਉਨ੍ਹਾਂ ਦੱਸਿਆ ਕਿ ਹਰ ਵਾਰ ਸਕੂਲਾਂ ਅੰਦਰ ਲੇਟ ਹੀ ਕਿਤਾਬਾਂ ਪੁੱਜਦੀਆਂ ਹਨ। ਇੱਧਰ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਦਾ ਕਹਿਣਾ ਸੀ ਕਿ ਇਸ ਵਾਰ ਵਿੱਦਿਅਕ ਸ਼ੈਸਨ ਲੇਟ ਆਰੰਭ ਹੋਇਆ ਹੈ, ਪਰ ਉਨ੍ਹਾਂ ਕੋਲ ਸਮੇਂ ਸਿਰ ਕਿਤਾਬਾਂ ਨਾ ਪੁੱਜਣ ਨੂੰ ਲੈ ਠੋਸ ਜਵਾਬ ਨਹੀਂ ਸੀ।
ਸਰਕਾਰ ਬਦਲੀ, ਪਰ ਸਕੂਲਾਂ ਦੇ ਹਲਾਤ ਨਹੀਂ : ਅਧਿਆਪਕ ਆਗੂ
ਇੱਧਰ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਰਨਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਸਮੇਤ ਅਤਿੰਦਰਪਾਲ ਸਿੰਘ ਘੱਗਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਜੇ ਤੱਕ ਕਿਤਾਬਾਂ ਨਾ ਪੁੱਜਣਾ ਸਿੱਖਿਆ ਪ੍ਰਤੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਦਰਸਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਸੰਜੀਦਗੀ ਦਿਖਾਉਂਦੇ ਹੋਏ, ਸਾਰੇ ਵਿਸ਼ਿਆਂ ਦੀਆਂ ਕਿਤਾਬਾਂ ਦੇ ਸਮੁੱਚੇ ਟਾਈਟਲਾਂ ਨੂੰ ਪੂਰੀ ਗਿਣਤੀ ਵਿੱਚ ਸਕੂਲਾਂ ਤੱਕ ਬਿਨਾ ਦੇਰੀ ਪੁੱਜਦਾ ਕਰਨ ਦੀ ਹਦਾਇਤ ਕਰਨ। ਇਸ ਦੇ ਨਾਲ ਹੀ 11ਵੀਂ ਅਤੇ 12ਵੀਂ ਕਲਾਸ ਦੇ ਲਾਜ਼ਮੀ ਵਿਸ਼ਿਆਂ ਦੇ ਨਾਲ ਨਾਲ ਬਾਕੀ ਵਿਸ਼ਿਆਂ ਦੀਆਂ ਕਿਤਾਬਾਂ ਨੂੰ, ਪ੍ਰਾਈਵੇਟ ਪ੍ਰਕਾਸ਼ਕਾਂ ਦੇ ਸਹਾਰੇ ਛੱਡਣ ਦੀ ਥਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਆਪਣੇ ਪੱਧਰ ’ਤੇ ਛਪਾਈ ਕਰਕੇ ਵੰਡ ਕਰਨ ਲਈ ਪਾਬੰਦ ਕੀਤਾ ਜਾਵੇ।
20 ਅਪਰੈਲ ਤੱਕ ਕਿਤਾਬਾਂ ਮੁਹੱਈਆਂ ਕਰਵਾਉਣ ਦੀ ਪੂਰੀ ਕੋਸ਼ਿਸ਼ : ਚੇਅਰਮੈਨ ਯੋਗਰਾਜ
ਇਸ ਮਾਮਲੇ ਸਬੰਧੀ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਸ਼ਰਮਾ ਨਾਲ ਗੱਲ ਕੀਤੀ ਗਈ ਤਾ ਉਨ੍ਹਾਂ ਦੱਸਿਆ ਕਿ 20 ਅਪਰੈਲ ਤੱਕ ਜ਼ਿਆਦਾਤਰ ਸਕੂਲਾਂ ਅੰਦਰ ਕਿਤਾਬਾਂ ਪੁੱਜਦੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡੇਢ ਕਰੋੜ ਕਿਤਾਬਾਂ ਮੁਹੱਈਆਂ ਕਰਵਾਉਣੀਆਂ ਹਨ, ਜਿਸ ਕਰਨ ਕੁਝ ਸਮਾਂ ਜ਼ਰੂਰ ਲੱਗਦਾ ਹੈ। ਉਨ੍ਹਾਂ ਦੱਸਿਆ ਕਿ ਬੋਰਡ ਦੀਆਂ ਕਲਾਸਾਂ ਦੇ ਚੱਲ ਰਹੇ ਪੇਪਰਾਂ ਕਾਰਨ ਅਧਿਆਪਕਾਂ ਦੀਆਂ ਡਿਊਟੀਆਂ ਇੱਧਰ ਲੱਗਣ ਹੋਣ ਕਾਰਨ ਵੀ ਕੁਝ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਇਹੋ ਹੈ ਕਿ ਜਲਦ ਤੋਂ ਜਲਦ ਕਿਤਾਬਾਂ ਪੁੱਜਦੀਆਂ ਹੋ ਜਾਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹੁਣ ਸਰਕਾਰੀ ਸਕੂਲਾਂ ਵਿੱਚ ਡਬਲ ਸ਼ਿਫਟ ਵਿੱਚ ਲੱਗਣਗੀਆਂ ਕਲਾਸਾਂ
ਸ਼ਹਿਰ ਦੇ ਖੈਰਪੁਰ, ਕੀਰਤੀਨਗਰ, ਛੱਤਰਗੜ੍ਹ ਪੱਟੀ ਅਤੇ ਮਹਾਂਵੀਰ ਦਲ ਸਕੂਲ ਸ਼ਾਮਲ ਹਨ
(ਸੁਨੀਲ ਵਰਮਾ),ਸਰਸਾ। ਕੋਰੋਨਾ ਦੀ ਲਾਗ ਤੋਂ ਬਾਅਦ ਸਰਕਾਰੀ ਸਕੂਲਾਂ (Government Schools ) ਵਿੱਚ ਵਿਦਿਆਰਥੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਸਕੂਲਾਂ ਵਿੱਚ ਕਮਰਿਆਂ ਦੀ ਘਾਟ ਹੈ। ਅਜਿਹੇ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਸ਼ਹਿਰ ਦੇ ਚਾਰ ਸਕੂਲਾਂ ਵਿੱਚ ਡਬਲ ਸ਼ਿਫਟਾਂ ਵਿੱਚ ਕਲਾਸਾਂ ਲਾਉਣ ਦੀ ਯੋਜਨਾ ਬਣਾਈ ਹੈ। ਤਾਂ ਜੋ ਸਕੂਲਾਂ ਵਿੱਚ ਪੜ੍ਹਦੇ ਸਮੇਂ ਕਮਰਿਆਂ ਦੀ ਘਾਟ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਵੇਰ ਦੇ ਸਮੇਂ ਅਤੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੁਪਹਿਰ ਸਮੇਂ ਸਿੱਖਿਆ ਲੈਣਗੇ। (government-schools)
ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ
ਸ਼ਹਿਰ ਦੇ ਚਾਰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੱਧ ਅਤੇ ਕਮਰੇ ਘੱਟ ਹਨ। ਇਨ੍ਹਾਂ ਵਿੱਚ ਕੀਰਤੀ ਨਗਰ ਸਥਿਤ ਸਰਕਾਰੀ ਹਾਈ ਸਕੂਲ, ਖੈਰਪੁਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛੱਤਰਗੜ੍ਹ ਪੱਟੀ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਮਹਾਂਵੀਰ ਦਲ ਸਕੂਲ ਸ਼ਾਮਲ ਹਨ।
ਕੀਰਤੀ ਨਗਰ ਸਕੂਲ ਵਿੱਚ ਛੇ ਕਮਰੇ ਹਨ, ਜਿਨ੍ਹਾਂ ਵਿੱਚ 741 ਵਿਦਿਆਰਥੀ ਹਨ
ਕੀਰਤੀ ਨਗਰ ਸਥਿਤ ਸਰਕਾਰੀ ਹਾਈ ਸਕੂਲ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਤੱਕ 741 ਵਿਦਿਆਰਥੀ ਪੜ੍ਹਦੇ ਹਨ। ਜਦੋਂਕਿ ਸਕੂਲ ਵਿੱਚ ਛੇ ਕਮਰੇ ਹਨ। ਖੈਰਪੁਰ ਸਕੂਲ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ ਅਤੇ ਸਕੂਲ ਵਿੱਚ ਉਨ੍ਹਾਂ ਲਈ ਸਿਰਫ਼ 13 ਕਮਰਿਆਂ ਦਾ ਪ੍ਰਬੰਧ ਹੈ। ਮਹਾਵੀਰ ਦਲ ਸਕੂਲ ਵਿੱਚ ਵੀ 13 ਕਮਰਿਆਂ ਵਿੱਚ 874 ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ ਛੱਤਰਗੜ੍ਹ ਪੱਟੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਵਿੱਚ 1378 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਹੈ।
ਜਿਸ ਵਿੱਚ ਪਹਿਲੀ ਤੋਂ ਪੰਜਵੀਂ ਵਿੱਚ 674, ਛੇਵੀਂ ਤੋਂ ਬਾਰ੍ਹਵੀਂ ਵਿੱਚ 704 ਵਿਦਿਆਰਥੀਆਂ ਦੀ ਗਿਣਤੀ ਹੈ। ਸਕੂਲ ਵਿੱਚ ਇਨ੍ਹਾਂ ਵਿਦਿਆਰਥੀਆਂ ਲਈ ਸਿਰਫ਼ 14 ਕਮਰੇ ਹਨ ਅਤੇ ਇਨ੍ਹਾਂ ਵਿੱਚੋਂ ਪ੍ਰਾਇਮਰੀ ਵਿੰਗ ਨੇ 9 ਕਮਰੇ ਲਏ ਹਨ। ਜਦੋਂ ਕਿ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ 704 ਵਿਦਿਆਰਥੀਆਂ ਕੋਲ ਸਿਰਫ਼ 5 ਕਲਾਸ ਰੂਮ ਹਨ। ਜਿਸ ਕਾਰਨ ਹੁਣ ਇਨ੍ਹਾਂ ਸਕੂਲਾਂ ਵਿੱਚ ਦੋ ਸ਼ਿਫਟਾਂ ਵਿੱਚ ਕਲਾਸਾਂ ਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਕੀਰਤੀਨਗਰ ਸਕੂਲ ਵਿੱਚ ਕੋਈ ਸਰਕਾਰੀ ਚੌਕੀਦਾਰ ਨਹੀਂ
ਕੀਰਤੀਨਗਰ ਸਕੂਲ ਵਿੱਚ ਕੋਈ ਸਰਕਾਰੀ ਚੌਕੀਦਾਰ ਨਹੀਂ ਹੈ। ਜਿਸ ਕਾਰਨ ਸਕੂਲ ਵਿੱਚ ਕੰਮ ਕਰਦੇ ਸਟਾਫ਼ ਨੇ ਆਪਣੇ ਪੱਧਰ ’ਤੇ ਚੌਕੀਦਾਰ ਰੱਖਿਆ ਹੋਇਆ ਹੈ। ਸਕੂਲ ਇੰਚਾਰਜ ਰਾਮੇਸ਼ਵਰਦਾਸ ਨੇ ਦੱਸਿਆ ਕਿ ਸਕੂਲ ਵਿੱਚ ਚੌਕੀਦਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਸਕੂਲ ਵਿੱਚ ਕੰਮ ਕਰਦੇ ਸਟਾਫ਼ ਨੇ ਆਪਣੀ ਤਨਖ਼ਾਹ ਵਿੱਚੋਂ ਕੁਝ ਪੈਸੇ ਇਕੱਠੇ ਕਰਕੇ ਇੱਕ ਪ੍ਰਾਈਵੇਟ ਚੌਕੀਦਾਰ ਰੱਖਿਆ ਹੋਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ, ਮਿਲੇਗਾ ਲੱਖ ਰੁਪਏ ਦਾ ਇਨਾਮ
ਓਵਰਆਲ ਗ੍ਰੇਡਿੰਗ ਸਰਕਾਰੀ ਸਕੂਲਾਂ ‘ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ‘ਚ ਮਦਦਗਾਰ ਸਿੱਧ ਹੋਵੇਗੀ: ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਸੈਸਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜਿਲ੍ਹਾਵਾਰ ਸੂਚੀ ਜਾਰੀ ਕੀਤੀ। ਇਨ੍ਹਾਂ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜਿਲ੍ਹੇ ਦੇ ਚੋਟੀ ਦਾ ਪ੍ਰਦਰਸਨ ਕਰਨ ਵਾਲੇ ਸਕੂਲਾਂ ਨੂੰ ਕ੍ਰਮਵਾਰ 5 ਲੱਖ, 7.5 ਲੱਖ ਅਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸਕੂਲਾਂ ਦੀ ਦਰਜਾਬੰਦੀ (ਗਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਅਤੇ ਵਿਦਿਆਰਥੀਆਂ ਦੀ ਹਾਜਰੀ ਮੰਨਿਆ ਗਿਆ ਹੈ। ਜਿਨ੍ਹਾਂ ਜਿਲਿ੍ਹਆਂ ਵਿੱਚ ਇੱਕ ਤੋਂ ਵੱਧ ਸਕੂਲ ਬਰਾਬਰ ਅੰਕ ਲੈ ਕੇ ਸਿਖਰਲੇ ਸਥਾਨ ‘ਤੇ ਰਹੇ ਹਨ ਉੱਥੇ ਐਵਾਰਡ ਦੀ ਰਕਮ ਨੂੰ ਉਨ੍ਹਾਂ ਸਕੂਲਾਂ ਵਿਚ ਬਰਾਬਰ ਵੰਡਿਆ ਗਿਆ ਹੈ ।
5 ਲੱਖ ਦਾ ਪੁਰਸਕਾਰ ਲੈਣ ਵਾਲੇ ਮਿਡਲ ਸਕੂਲਾਂ
ਸਰਕਾਰੀ ਮਿਡਲ ਸਕੂਲ ਫੈਜਪੁਰਾ (ਅੰਮਿ੍ਰਤਸਰ), ਸਰਕਾਰੀ ਮਿਡਲ ਸਕੂਲ ਲੋਹਗੜ੍ਹ (ਬਰਨਾਲਾ), ਸਰਕਾਰੀ ਮਿਡਲ ਸਕੂਲ ਬਾਠ (ਬਠਿੰਡਾ), ਸਰਕਾਰੀ ਮਿਡਲ ਸਕੂਲ ਵੀਰੇ ਵਾਲਾ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਦੋਵੇਂ ਫਰੀਦਕੋਟ ਤੋਂ ਅਤੇ ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਰਾਸੀ ਵੰਡੀ ਗਈ, ਸਰਕਾਰੀ ਮਿਡਲ ਸਕੂਲ ਸਰਹਿੰਦ ਬਾੜਾ ਐਸਐਸਏ (ਫਤਿਹਗੜ੍ਹ ਸਾਹਿਬ), ਫਾਜਲਿਕਾ ਦੇ ਸਰਕਾਰੀ ਮਿਡਲ ਸਕੂਲ ਬੇਗਾਂ ਵਾਲੀ ਅਤੇ ਸਰਕਾਰੀ ਮਿਡਲ ਸਕੂਲ ਲੱਖਾ ਮੁਸਾਹਿਬ; ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਤਕਸੀਮ ਕੀਤੀ, ਫਿਰੋਜਪੁਰ ਤੋਂ ਸਰਕਾਰੀ ਮਿਡਲ ਸਕੂਲ ਤਾਰਾ ਸਿੰਘ ਵਾਲਾ ਅਤੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੋਵਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ, ਗੁਰਦਾਸਪੁਰ ਤੋਂ ਸਾਲੋ ਚਹਿਲ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਪੰਡੋਰੀ ਬੈਂਸਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ ਗਈ।
ਸਰਕਾਰੀ ਮਿਡਲ ਸਕੂਲ ਹੈਲੇਰ (ਹੁਸ਼ਿਆਰਪੁਰ), ਸਰਕਾਰੀ ਮਿਡਲ ਸਕੂਲ ਲੋਹਾਰਾ ਛਾਹੜਕੇ (ਜਲੰਧਰ), ਸਰਕਾਰੀ ਮਿਡਲ ਸਕੂਲ ਆਰ.ਸੀ.ਐਫ. ਹੁਸੈਨ ਪੁਰ (ਕਪੂਰਥਲਾ), ਸਰਕਾਰੀ ਮਿਡਲ ਸਕੂਲ ਬਿਰਕ ਅਤੇ ਜੀਐਮਐਸ ਜਾਂਗਪੁਰ ਦੋਵੇਂ ਲੁਧਿਆਣਾ ਤੋਂ ਤੇ ਦੋਵਾਂ ਨੂੰ ਇਨਾਮੀ ਰਕਮ ਬਰਾਬਰ ਵੰਡੀ, ਸਰਕਾਰੀ ਮਿਡਲ ਸਕੂਲ ਗੋਰਖਨਾਥ (ਮਾਨਸਾ), ਸਰਕਾਰੀ ਮਿਡਲ ਸਕੂਲ ਬੀਰ ਬੱਧਨੀ (ਮੋਗਾ), ਸਰਕਾਰੀ ਮਿਡਲ ਸਕੂਲ ਉੜੰਗ (ਮੁਕਤਸਰ), ਪਠਾਨਕੋਟ ਦੇ ਸਰਕਾਰੀ ਮਿਡਲ ਸਕੂਲ ਸਿੰਬਲੀ ਗੁੱਜਰਾਂ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਜਸਵਾਲੀ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡਦੇ ਹੋਏ, ਜੀਐਮਐਸ ਦੇਧਨਾ (ਪਟਿਆਲਾ), ਸਰਕਾਰੀ ਮਿਡਲ ਸਕੂਲ ਸਾਖਪੁਰ (ਰੂਪਨਗਰ), ਜੀਐਮਐਸ ਭੰਗਾਲ ਖੁਰਦ ਅਮਰਗੜ੍ਹ (ਐਸਬੀਐਸ ਨਗਰ), ਜੀਐਮਐਸ ਰਟੋਲਾਂ (ਸੰਗਰੂਰ), ਜੀਐਮਐਸ ਬਠਲਾਣਾ ਯੂਜੀ (ਐਸਐਸ ਨਗਰ), ਜੀਐਮਐਸ ਚੱਕ ਕਰੇ ਖਾਨ ਅਤੇ ਸਰਕਾਰੀ ਮਿਡਲ ਸਕੂਲ ਦੀਨੇਵਾਲ, ਦੋਵੇਂ ਤਰਨ ਤਾਰਨ ਜਲਿ੍ਹੇ ਤੋਂ ਤੇ ਦੋਵਾਂ ਨੂੰ ਇਨਾਮ ਦੀ ਰਕਮ ਬਰਾਬਰ ਦਿੱਤੀ ਗਈ।
7.5 ਲੱਖ ਦਾ ਪੁਰਸਕਾਰ ਲੈਣ ਵਾਲੇ ਹਾਈ ਸਕੂਲ
ਜੀਐਚਐਸ ਮਾਲੋਵਾਲ (ਅੰਮਿ੍ਰਤਸਰ), ਜੀਐਚਐਸ ਮੌੜਾਂ (ਬਰਨਾਲਾ), ਜੀਐਚਐਸ ਬਹਿਮਣ ਜੱਸਾ ਸਿੰਘ ਰਮਸਾ (ਬਠਿੰਡਾ), ਜੀਐਚਐਸ ਧੀਮਾਨ ਵਾਲੀ (ਫਰੀਦਕੋਟ), ਜੀਐਚਐਸ ਲਟੌਰ (ਫਤਿਹਗੜ੍ਹ ਸਾਹਿਬ), ਜੀਐਚਐਸ ਹੀਰਾ ਵਾਲੀ ਰਮਸਾ (ਫਾਜਲਿਕਾ), ਜੀਐਚਐਸ ਛਾਂਗਰਾਈ ਉੱਤਰ (ਫਿਰੋਜਪੁਰ), ਜੀਐਚਐਸ ਧਰਮਕੋਟ ਬੱਗਾ (ਗੁਰਦਾਸਪੁਰ), ਜੀਐਚਐਸ ਘੋਗੜਾ (ਹੁਸ਼ਿਆਰਪੁਰ), ਜੀਐਚਐਸ ਰਾਏਪੁਰ ਰਸੂਲਪੁਰ (ਜਲੰਧਰ), ਜੀਐਚਐਸ ਲੜਕੀਆਂ ਦਿਆਲ ਪੁਰ (ਕਪੂਰਥਲਾ), ਜੀਐਚਐਸ ਰਾਜੋਵਾਲ (ਲੁਧਿਆਣਾ), ਜੀਐਚਐਸ ਮਾਖਾ (ਮਾਨਸਾ), ਜੀਐਚਐਸ ਪੱਤੋ ਹੀਰਾ ਸਿੰਘ (ਮੋਗਾ), ਜੀਐਚਐਸ ਪਾਰਕ (ਮੁਕਤਸਰ), ਜੀਐਚਐਸ ਥਰਿਆਲ (ਪਠਾਨਕੋਟ), ਜੀਐਚਐਸ ਮਜਾਲ ਕਲਾਂ (ਪਟਿਆਲਾ), ਜੀਐਚਐਸ ਰਾਏਪੁਰ (ਰੂਪਨਗਰ), ਜੀਐਚਐਸ ਕੋਟ ਰਾਂਝਾ (ਐਸਬੀਐਸ ਨਗਰ), ਜੀਐਚਐਸ ਖੇੜੀ (ਸੰਗਰੂਰ), ਜੀਐਚਐਸ ਮੌਲੀ ਬੈਦਵਾਨ (ਐਸਏਐਸ ਨਗਰ) ਅਤੇ ਸਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਜੀ.ਐੱਚ.ਐੱਸ ਚੂਸਲੇਵਾੜ (ਤਰਨ ਤਾਰਨ)
10 ਲੱਖ ਦਾ ਐਵਾਰਡ ਪ੍ਰਾਪਤ ਕਰਨ ਵਾਲੇ ਸੀਨੀਅਰ ਸੈਕੰਡਰੀ ਸਕੂਲ
ਜੀਐਸਐਸਐਸ ਨਾਗ ਕਲਾਂ (ਅੰਮਿ੍ਰਤਸਰ), ਜੀਐਸਐਸ ਸੰਧੂ ਪੱਟੀ (ਬਰਨਾਲਾ), ਜੀਐਸਐਸਐਸ ਮਲੂਕਾ ਲੜਕੇ (ਬਠਿੰਡਾ), ਜੀਐਸ.ਐਸਐਸ ਪੱਖੀ ਕਲਾਂ (ਫਰੀਦਕੋਟ), ਜੀਐਸਐਸਐਸ ਸਰਹਿੰਦ ਗਰਲਜ (ਫਤਿਹਗੜ ਸਾਹਿਬ), ਜੀਐਸਐਸਐਸ ਬਾਘੇ ਕੇ ਉੱਤਰ (ਫਾਜਿਲਕਾ), ਜੀਐਸਐਸਐਸ ਖਾਈ ਫੇਮੇ ਕੀ (ਫਿਰੋਜਪੁਰ), ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸੇਖਪੁਰ (ਗੁਰਦਾਸਪੁਰ), ਜੀਐਸਐਸਐਸ ਰੇਲਵੇ ਮੰਡੀ ਲੜਕੀਆਂ (ਹੁਸ਼ਿਆਰਪੁਰ), ਜੀਐਸਐਸਐਸ ਜਮਸੇਰ ਲੜਕੇ (ਜਲੰਧਰ), ਜੀਐਸਐਸਐਸ ਤਲਵੰਡੀ ਚੌਧਰੀਆਂ (ਕਪੂਰਥਲਾ), ਜੀਐਸਐਸ ਜਗਰਾਉਂ ਲੜਕੀਆਂ (ਲੁਧਿਆਣਾ), ਜੀ ਐਸ ਐਸ ਆਲਮਪੁਰ ਮੰਦਰਾਂ (ਮਾਨਸਾ), ਜੀਐਸਐਸ ਖੋਸਾ ਕੋਟਲਾ (ਮੋਗਾ), ਜੀਐਸਐਸ ਉਦੇਕਰਨ (ਮੁਕਤਸਰ), ਜੀਐਸਐਸ ਦਤਿਆਲ ਫਿਰੋਜਾ (ਪਠਾਨਕੋਟ), ਜੀਐਸਐਸ ਸਮਾਰਟ ਸਕੂਲ ਮਾਡਲ ਟਾਊਨ (ਪਟਿਆਲਾ), ਜੀਐਸਐਸ ਕਾਹਨਪੁਰ ਖੂਹੀ (ਰੂਪਨਗਰ), ਜੀਐਸਐਸ ਮੱਲੇਵਾਲ (ਐਸਬੀਐਸ ਨਗਰ), ਜੀਐਸਐਸ ਛਾਜਲੀ (ਸੰਗਰੂਰ), ਜੀਐਸਐਸ ਮੁਬਾਰਕਪੁਰ (ਐਸਏਐਸ ਨਗਰ) ਅਤੇ ਸਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਕੀ ਸਕੂਲ, ਵੇਈਂ ਪੋਈਂ (ਤਰਨ ਤਾਰਨ)।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੱਖਿਆ ਵਿਭਾਗ ਨੂੰ ਦਿੱਤਾ ਝਟਕਾ
ਬਿਨ੍ਹਾਂ ਸਕੂਲ ਛੱਡਣ ਦਾ ਸਰਟੀਫਿਕੇਟ ਪ੍ਰਾਪਤ ਕੀਤੇ ਕਿਸੇ ਵੀ ਸਰਕਾਰੀ ਸਕੂਲ ’ਚ ਦਾਖਲਾ ਪ੍ਰਾਪਤ ਕਰਨ ਦੇ ਫੈਸਲੇ ’ਤੇ ਸਟੇਅ ਆਰਡਰ ਜਾਰੀ
ਮੋਹਾਲੀ, (ਕੁਲਵੰਤ ਕੋਟਲੀ)। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿੱਖਿਆ ਵਿਭਾਗ ਨੂੰ ਝਟਕਾ ਦਿੰਦਿਆਂ ਵਿਭਾਗ ਦੇ ਬਿਨ੍ਹਾਂ ਸਕੂਲ ਛੱਡਣ ਦਾ ਸਰਟੀਫਿਕੇਟ ਪ੍ਰਾਪਤ ਕੀਤੇ ਕੋਈ ਵੀ ਵਿਦਿਆਰਥੀ ਕਿਸੇ ਵੀ ਸਰਕਾਰੀ ਸਕੂਲ ਵਿੱਚ ਦਾਖਲਾ ਪ੍ਰਾਪਤ ਕਰਨ ਦੇ ਫੈਸਲੇ ਨੂੰ ਬਰੇਕਾਂ ਲਾਉਂਦੇ ਸਟੇਅ ਆਰਡਰ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੈਕੋਗਨਾਈਜ਼ਡ ਅਤੇ ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ (ਰਾਸਾ ਯੂ.ਕੇ ) ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਜਨਰਲ ਸਕੱਤਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਮਾਰਚ ਮਹੀਨੇ ਤੋਂ ਹੀ ਕੋਵਿਡ-19 ਕਾਰਨ ਲਾਕਡਾਊਨ ਲੱਗ ਗਿਆ ਸੀ ਜਿਸ ਕਾਰਨ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਨੂੰ ਆਨ ਲਾਇਨ ਪੜ੍ਹਾਈ ਕਰਵਾਈ ਜਾ ਰਹੀ ਸੀ। ਪ੍ਰਾਈਵੇਟ ਸਕੂਲਾਂ ਨੂੰ ਮਾਪਿਆਂ ਵੱਲੋਂ ਫ਼ੀਸਾਂ ਨਾ ਦੇਣ ਕਾਰਨ ਮਾਮਲਾ ਮਾਣਯੋਗ ਹਾਈ ਕੋਰਟ ਅਤੇ ਮਾਣਯੋਗ ਸੁਪਰੀਮ ਕੋਰਟ ਚਲਾ ਗਿਆ ਸੀ। ਪੰਜਾਬ ਦੇ ਸਿੱਖਿਆ ਵਿਭਾਗ ਨੇ ਅੰਦਰ ਖਾਤੇ ਪ੍ਰਾਈਵੇਟ ਸਕੂਲਾਂ ਦਾ ਡਾਟਾ ਲੀਕ ਕਰਕੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ’ਤੇ ਦਬਾਓ ਬਣਾਕੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਆਰੰਭ ਕੀਤੀ ਸੀ।
ਇਸ ਤਹਿਤ ਸਿੱਖਿਆ ਵਿਭਾਗ ਵੱਲੋਂ ਇਹ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ 2 ਲੱਖ ਦੇ ਕਰੀਬ ਪ੍ਰਾਈਵੇਟ ਸਕੂਲਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਚੁੱਕੇ ਹਨ। ਇਸ ਵਿੱਚ ਕਾਨੂੰਨੀ ਰੁਕਾਵਟ ਪੈਦਾ ਕਰਦਾ ਸਿੱਖਿਆ ਕਾਨੂੰਨ 1929 ਜਿਸ ਵਿੱਚ ਦਾਖਲਾ ਲੈਣ ਲਈ ਸਕੂਲ ਛੱਡਣ ਦਾ ਸਰਟੀਫਿਕੇਟ ਜ਼ਰੂਰੀ ਸੀ, ਵਿੱਚ ਸੋਧ ਕਰਕੇ ਇਹ ਦਰਜ ਕੀਤਾ ਗਿਆ ਕਿ ਕਿਸੇ ਵੀ ਪ੍ਰਾਈਵੇਟ ਸਕੂਲ ਦਾ ਬੱਚਾ ਸਕੂਲ ਛੱਡਣ ਦਾ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਹੀ ਸਰਕਾਰੀ ਸਕੂਲ ਵਿੱਚ ਦਾਖਲਾ ਲੈ ਸਕਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ 8 ਸਤੰਬਰ 2020 ਅਤੇ 20 ਅਪਰੈਲ 2021 ਨੂੰ ਪੱਤਰ ਵੀ ਜਾਰੀ ਕੀਤੇ ਗਏ ਸਨ।
ਸ੍ਰੀ ਯੂ ਕੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਇਸ ਫੈਸਲੇ ਨੂੰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰੈਕੋਗਨਾਈਜ਼ਡ ਅਤੇ ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ (ਰਾਸਾ ਯੂ.ਕੇ) ਵੱਲੋਂ ਚੁਣੌਤੀ ਦਿਤੀ ਗਈ ਸੀ। ਰਾਸਾ ਦਾ ਪੱਖ ਪੇਸ਼ ਕਰਨ ਲਈ ਸੀਨੀਅਰ ਐਡਵੋਕੇਟ ਰਜੀਵ ਆਤਮਾ ਰਾਮ ਅਤੇ ਐਡਵੋਕੇਟ ਡੀ.ਐਸ.ਗਾਂਧੀ ਪੇਸ਼ ਹੋਏ। ਮਾਣਯੋਗ ਜਸਟਿਸ ਸੁਧੀਰ ਮਿੱਤਲ ਦੇ ਬੈਂਚ ਨੇ ਵਕੀਲਾਂ ਦੀਆਂ ਦਲੀਲਾਂ ਸੁਣਕੇ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰਾਂ ’ਤੇ ਸਟੇਅ ਆਰਡਰ ਜਾਰੀ ਕਰ ਦਿੱਤੇ ਹਨ।
ਸ੍ਰੀ ਯੂਕੇ ਅਤੇ ਗੁਰਮੁੱਖ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਪ੍ਰਾਈਵੇਟ ਸਕੂਲਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਰੈਕੋਗਨਾਈਜ਼ਡ ਅਤੇ ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ, ਮਾਨ ), ਪੰਜਾਬ ਪ੍ਰਾਈਵੇਟ ਸਕੂਲ ਆਰਗ਼ੇਨਾਈਜ਼ੇਸ਼ਨ (ਪੀਪੀਐਸਓ), ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਪੰਜਾਬ ਅਤੇ ਪੀ.ਈ.ਐਸ ਵੱਲੋਂ ਦਿੱਤੇ ਗਏ ਵਡਮੁਲੇ ਯੋਗਦਾਨ ਲਈ ਧੰਨਵਾਦ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖ਼ੁਦ ਦੀ ਬਿਜਲੀ ਪੈਦਾ ਕਰਨਗੇ ਸਰਕਾਰੀ ਸਕੂਲ, ਨਹੀਂ ਹੋਵੇਗੀ ਹੁਣ ਬਿਲ ਦੀ ਚਿੰਤਾ
35.5 ਕਰੋੜ ਰੁਪਏ ਦਾ ਆਵੇਗਾ ਖ਼ਰਚ, ਕੇਂਦਰ ਤੋਂ ਮੰਗੀ ਪੰਜਾਬ ਸਰਕਾਰ ਨੇ ਮੱਦਦ
ਪੰਜਾਬ ਦੇ 1015 ਸਰਕਾਰੀ ਸਕੂਲਾਂ ਵਿੱਚ ਲੱਗਣਗੇ ਸੋਲਰ ਪਲਾਂਟ, ਸਕੂਲ ਕਰਨਗੇ ਬਿਜਲੀ ਸਟੋਰ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪਿਛਲੇ ਕਾਫ਼ੀ ਸਮੇਂ ਤੋਂ ਬਿਜਲੀ ਸਬੰਧੀ ਤਰਸਦੇ ਨਜ਼ਰ ਆ ਰਹੇ ਪੰਜਾਬ ਦੇ ਸਰਕਾਰੀ ਸਕੂਲ ਜਲਦ ਹੀ ਖ਼ੁਦ ਦੀ ਬਿਜਲੀ ਪੈਦਾ ਕਰਦੇ ਨਜ਼ਰ ਆਉਣਗੇ। ਸਰਕਾਰੀ ਸਕੂਲ ਖ਼ੁਦ ਦੀ ਬਿਜਲੀ ਪੈਦਾ ਕਰਨ ਦੇ ਨਾਲ ਹੀ ਜਿਥੇ ਆਪਣੇ ਸਕੂਲਾਂ ਨੂੰ ਖੁੱਲ੍ਹੀ ਰੋਸ਼ਨੀ ਮਿਲੇਗੀ, ਉਥੇ ਹੀ ਹਰ ਮਹੀਨੇ ਆਉਣ ਵਾਲੇ ਮੋਟੇ-ਮੋਟੇ ਬਿਜਲੀ ਦੇ ਬਿੱਲਾਂ ਦੀ ਚਿੰਤਾ ਵੀ ਨਹੀਂ ਰਹੇਗੀ। ਸਿੱਖਿਆ ਵਿਭਾਗ ਜਲਦ ਹੀ ਪੰਜਾਬ ਦੇ 1015 ਸਕੂਲਾਂ ਵਿੱਚ ਸੋਲਰ ਪਲਾਂਟ ਲਗਾਉਣ ਜਾ ਰਿਹਾ ਹੈ, ਜਿਨ੍ਹਾਂ ਰਾਹੀਂ ਬਿਜਲੀ ਪੈਦਾ ਕਰਦੇ ਹੋਏ ਸਕੂਲਾਂ ਨੂੰ ਬਿਜਲੀ ਦੇ ਬਿੱਲਾਂ ਤੋਂ ਮੁਕਤ ਕੀਤਾ ਜਾਵੇਗਾ। ਇਸ ਸਾਰੇ ਪ੍ਰੋਜੈਕਟ ‘ਤੇ ਸਿੱਖਿਆ ਵਿਭਾਗ ਵੱਲੋਂ 35 ਕਰੋੜ 50 ਲੱਖ ਰੁਪਏ ਦਾ ਖ਼ਰਚਾ ਕੀਤਾ ਜਾਏਗਾ। ਹਾਲਾਂਕਿ ਇਸ ਸੋਲਰ ਪ੍ਰੋਜੈਕਟ ਲਈ ਕੇਂਦਰ ਸਰਕਾਰ ਤੋਂ ਵੀ ਪੰਜਾਬ ਸਰਕਾਰ ਨੇ ਮਦਦ ਕਰਨ ਦੀ ਗੁਹਾਰ ਲਗਾਈ ਹੈ ਤਾਂ ਕਿ ਸਕੂਲਾਂ ਵਿੱਚ ਵੀ ਸੋਲਰ ਪਲਾਂਟ ਲਗ ਜਾਣ ਅਤੇ ਪੰਜਾਬ ਸਰਕਾਰ ‘ਤੇ ਵੀ ਇਸ ਦਾ ਵਾਧੂ ਬੋਝ ਨਾ ਪਵੇ।
ਇਸੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕੇਂਦਰੀ ਮਨੁੱਖੀ ਸਰੋਤ ਮੰਤਰੀ ਡਾ. ਰਮੇਸ਼ ਪੋਖਰਿਆਲ ਨਾਲ ਨਵੀਂ ਦਿੱਲੀ ਵਿਖੇ ਵੀ ਮੁਲਾਕਾਤ ਕਰਦੇ ਹੋਏ ਮੀਟਿੰਗ ਕੀਤੀ ਹੈ, ਜਿਥੇ ਕਿ ਸ੍ਰੀ ਸਿੰਗਲਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਸੂਬੇ ਲਈ ਬਿਜਲੀ ਇੱਕ ਗੰਭੀਰ ਮਸਲਾ ਹੈ, ਇਸ ਲਈ ਪੀ.ਏ.ਬੀ ਨੂੰ ਸੂਬੇ ਦੇ 1015 ਸਰਕਾਰੀ ਸੈਕੰਡਰੀ ਸਕੂਲਾਂ ਵਿੱਚ 3.5 ਲੱਖ ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ ਕੁੱਲ 35.5 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਸੋਲਰ ਪੈਨਲਾਂ ਸਬੰਧੀ ਪ੍ਰਸਤਾਵ ਨੂੰ ਵਿਚਾਰਨਾ ਚਾਹੀਦਾ ਹੈ।
ਪੰਜਾਬ ਦੇ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਕੇਂਦਰੀ ਮੰਤਰੀ ਡਾ. ਰਮੇਸ ਪੋਖਰਿਆਲ ਨੇ ਵੀ ਕਾਫ਼ੀ ਜਿਆਦਾ ਚੰਗਾ ਦੱਸਿਆ ਹੈ ਅਤੇ ਉਹ ਖ਼ੁਦ ਚਾਹੁੰਦੇ ਹਨ ਕਿ ਜਿਥੇ ਸਿੱਖਿਆ ਨਾਲ ਦੇਸ਼ ਭਵਿੱਖ ਤਿਆਰ ਹੁੰਦਾ ਹੋਵੇ, ਉਨਾਂ ਥਾਂਵਾਂ ‘ਤੇ ਕਿਸੇ ਵੀ ਤਰਾਂ ਫੰਡ ਦੀ ਘਾਟ ਨਾਲ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ ਹੈ। ਕੇਂਦਰੀ ਮੰਤਰੀ ਨੂੰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਤੋਂ ਬਾਅਦ ਸਿੱਖਿਆ ਵਿਭਾਗ ਨੂੰ ਆਸ ਹੈ ਕਿ ਜਲਦ ਹੀ ਕੇਂਦਰ ਸਰਕਾਰ ਵੀ ਇਸ ਪਾਸੇ ਧਿਆਨ ਦਿੰਦੇ ਹੋਏ ਫੰਡ ਜਾਰੀ ਕਰੇਗੀ ਤਾਂ ਕਿ 1015 ਸਕੂਲਾਂ ਵਿੱਚ ਸੋਲਰ ਪਲਾਂਟ ਲਗਾਉਂਦੇ ਹੋਏ ਉਨਾਂ ਨੂੰ ਬਿਜਲੀ ਮੁਕਤ ਕੀਤਾ ਜਾ ਸਕੇ।
ਕੁੰਡੀ ‘ਤੇ ਚੱਲ ਰਹੇ ਹਨ ਸਰਕਾਰੀ ਸਕੂਲ ਤੇ ਕੁਝ ਪੰਚਾਇਤਾਂ ਸਹਾਰੇ
ਪੰਜਾਬ ਦੇ ਬਹੁਤ ਹੀ ਜਿਆਦਾ ਸਕੂਲ ਬਿਜਲੀ ਦਾ ਬਿਲ ਨਹੀਂ ਭਰਨ ਦੇ ਕਾਰਨ ਕੁੰਡੀ ਲਗਾ ਕੇ ਹੀ ਕੰਮ ਚਲਾਉਣ ‘ਤੇ ਲੱਗੇ ਹੋਏ ਹਨ। ਪੰਜਾਬ ਵਿੱਚ ਵੱਡੀ ਗਿਣਤੀ ਸਕੂਲਾਂ ਵਿੱਚ ਬਿਜਲੀ ਦੇ ਮੀਟਰ ਨਹੀਂ ਲਗੇ ਹੋਏ ਹਨ, ਜਿਸ ਕਾਰਨ ਅਧਿਆਪਕਾਂ ਨੇ ਮਜਬੂਰੀ ਵਸ ਬਿਜਲੀ ਦੀ ਕੁੰਡੀ ਲਗਾਈ ਹੋਈ ਹੈ। ਇਥੇ ਹੀ ਕਾਫ਼ੀ ਥਾਵਾਂ ‘ਤੇ ਕੁੰਡੀ ਲਗਾਉਣ ਦੇ ਕੰਮ ਨੂੰ ਗਲਤ ਕਰਾਰ ਦਿੰਦੇ ਹੋਏ ਪਿੰਡਾਂ ਦੀ ਪੰਚਾਇਤ ਨੇ ਬਿਜਲੀ ਦਾ ਬਿਲ ਆਪਣੇ ਸਿਰ ਵੀ ਓਟ ਰੱਖਿਆ ਹੈ। ਕਾਫ਼ੀ ਜਿਆਦਾ ਸਕੂਲਾਂ ਦੇ ਬਿਜਲੀ ਦੇ ਪਿੰਡਾਂ ਦੀ ਪੰਚਾਇਤਾਂ ਭਰ ਰਹੀਆਂ ਹਨ ਪਰ ਇਹ ਰਹਿਮੋ-ਕਰਮ ਵੀ ਜਿਆਦਾ ਦੇਰ ਨਹੀਂ ਚਲਣ ਵਾਲਾ ਹੈ, ਕਿਉਂਕਿ ਪੰਚਾਇਤ ਵਿਭਾਗ ਵੀ ਇਸ ਤਰ੍ਹਾਂ ਦੀ ਅਦਾਇਗੀ ‘ਤੇ ਸੁਆਲ ਖੜ੍ਹਾ ਕਰ ਰਿਹਾ ਹੈ। ਇਸ ਲਈ ਸੋਲਰ ਪਲਾਂਟ ਆਉਣ ਤੋਂ ਬਾਅਦ ਕਾਫ਼ੀ ਜ਼ਿਆਦਾ ਮਦਦ ਸਕੂਲਾਂ ਨੂੰ ਮਿਲੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।