Congress Road Blockade - Sach Kahoon Punjabi

Congress Protest: ਕਾਂਗਰਸੀਆਂ ਵੱਲੋਂ ਰੋਡ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਲੜਾਈ ਛੁਡਵਾਉਣ ਗਏ ਚੁਣੇ ਹੋਏ ਕੌਂਸਲਰ ’ਤੇ ਪੁਲਿਸ ਵੱਲੋਂ ਕੀਤਾ ਪਰਚਾ ਮੰਦਭਾਗਾ : ਨਾਗਰਾ

Congress Protest: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਕੰਪਲੈਕਸ ਦੇ ਬਾਹਰ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਨਗਰ ਕੌਂਸਲ ਦੇ ਪ੍ਰਧਾਨ, ਕਾਂਗਰਸੀ ਕੌਂਸਲਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਚੁਣੇ ਹੋਏ ਲੋਕ ਪ੍ਰਤਿਨਿਧੀਆਂ ਨੂੰ ਬਿਨਾਂ ਕਾਰਨ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਦੀ ਕਾਰਵਾਈ ਲੋਕਤੰਤਰਿਕ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਪਣੇ ਵਾਰਡ ਵਿੱਚ ਹੋਈ ਲੜਾਈ ਨੂੰ ਛੁਡਾਉਣ ਲਈ ਗਏ ਕੌਂਸਲਰ ਵਿਸਾਖੀ ਰਾਮ ਤਲਾਣੀਆਂ ਉੱਤੇ ਪ੍ਰਸ਼ਾਸਨ ਵੱਲੋਂ ਮਾਮਲਾ ਦਰਜ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਅਕਸਰ ਆਪਣੇ ਇਲਾਕਿਆਂ ਵਿੱਚ ਹੋਣ ਵਾਲੇ ਲੜਾਈ-ਝਗੜਿਆਂ ਨੂੰ ਸੁਲਝਾਉਣ ਲਈ ਅੱਗੇ ਆਉਂਦੇ ਹਨ ਤਾਂ ਜੋ ਇਲਾਕੇ ਵਿੱਚ ਅਮਨ ਅਤੇ ਕਾਨੂੰਨ-ਵਿਵਸਥਾ ਕਾਇਮ ਰਹੇ।

ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ’ਚ ਕਾਂਗਰਸੀਆਂ ਵੱਲੋਂ ਰੋਡ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਜੇਕਰ ਕੋਈ ਚੁਣਿਆ ਹੋਇਆ ਨੁਮਾਇੰਦਾ ਆਪਣੇ ਇਲਾਕੇ ਵਿੱਚ ਅਮਨ ਕਾਇਮ ਕਰਨ ਲਈ ਅੱਗੇ ਆਉਂਦਾ ਹੈ ਅਤੇ ਉਸਨੂੰ ਹੀ ਝੂਠੇ ਮਾਮਲੇ ਵਿੱਚ ਫਸਾਇਆ ਜਾਂਦਾ ਹੈ ਤਾਂ ਇਹ ਬਹੁਤ ਹੀ ਦੁੱਖਦਾਇਕ ਗੱਲ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦੀ ਸ਼ਹਿ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਨਜਾਇਜ਼ ਤਰੀਕੇ ਨਾਲ ਚੁਣੇ ਹੋਏ ਨੁਮਾਇੰਦੇ ਨੂੰ ਮਾਮਲੇ ਵਿੱਚ ਘਸੀਟਿਆ ਜਾ ਰਿਹਾ ਹੈ, ਜੋ ਕਿ ਬਿਲਕੁਲ ਨਿੰਦਣਯੋਗ ਹੈ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਤਰ੍ਹਾਂ ਦੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਜੇਕਰ ਇਹ ਕਾਰਵਾਈ ਵਾਪਸ ਨਾ ਲਈ ਗਈ ਤਾਂ ਪਾਰਟੀ ਵੱਲੋਂ ਹੋਰ ਵੱਡਾ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਲਾਲੀ ਅਤੇ ਕੌਂਸਲਰ ਗੁਲਸ਼ਨ ਰਾਏ ਬੋਵੀ ਅਤੇ ਹੋਰ ਕੌਂਸਲਰ ਆਗੂਆਂ ਨੇ ਵੀ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਕੜੀ ਨਿੰਦਾ ਕੀਤੀ। ਇਸ ਸਬੰਧੀ ਕਾਂਗਰਸੀ ਆਗੂਆ ਨੇ ਡੀਐੱਸਪੀ ਕੁਲਬੀਰ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ ਤੇ ਇਸ ਸੰਬੰਧੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ: School Bus Safety: ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਇਸ ਮੌਕੇ ਕੌਂਸਲਰ ਵਿਸਾਖੀ ਰਾਮ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ,ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ,ਕੌਂਸਲਰ ਪਵਨ ਕਾਲੜਾ, ਕੌਂਸਲਰ ਜਗਜੀਤ ਕੋਕੀ,ਜਗਦੀਪ ਸਿੰਘ ਨੰਬਰਦਾਰ,ਰਣਧੀਰ ਸਿੰਘ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਕਾਲਾ, ਬਹਾਦਰ ਸਿੰਘ ਸਾਨੀਪੁਰ, ਰਮੇਸ਼ਵਰ ,ਗੁਰਲਾਲ ਸਿੰਘ ਲਾਲੀ,ਜਸਵਿੰਦਰ ਸਿੰਘ ਰਿਉਣਾ, ਹਰਿੰਦਰ ਸਿੰਘ,ਅਮਰਿੰਦਰ ਸਿੰਘ ਲਾਲੀ,ਸੁਖਵਿੰਦਰ ਸਿੰਘ ਕਾਲਾ, ਮਨਦੀਪ ਸਿੰਘ ਖੇੜਾ, ਅਮਰ ਸਿੰਘ ਲਟੋਰ,ਅਵਤਾਰ ਸਿੰਘ ਅਮਰਗੜ੍ਹ, ਮਨਪ੍ਰੀਤ ਮਨੀ ਕੋਟਲਾ,ਡਾ. ਨਰੇਸ਼ ਚੌਹਾਨ, ਨਿਤੀਸ਼ ਗੌਤਮ,ਲਾਡੀ ਟਿਵਾਣਾ ਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। Congress Protest