Middle East Conflict - Sach Kahoon Punjabi

Middle East Conflict: ਮੱਧ ਪੂਰਬ ਦੀ ਜੰਗ, ਭਾਰਤ ਦੀ ਊਰਜਾ ਰਣਨੀਤੀ ਤੇ ਪੱਕਾ ਹੱਲ
Middle East Conflict: ਮੱਧ ਪੂਰਬ, ਜਿਸ ਨੂੰ ਅਸੀਂ ਖਾੜੀ ਦੇਸ਼ਾਂ ਦੇ ਨਾਂਅ ਨਾਲ ਵੀ ਜਾਣਦੇ ਹਾਂ, ਦੁਨੀਆ ਦੇ ਕੱਚੇ ਤੇਲ ਅਤੇ ਕੁਦਰਤੀ ਗੈਸ ਦੇ ਭੰਡਾਰਾਂ ਦਾ ਗੜ੍ਹ ਹੈ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਇੱਥੇ ਜੰਗ ਦੇ ਬੱਦਲ ਛਾਏ ਹਨ, ਪੂਰੀ ਦੁਨੀਆ ਦੀ ਆਰਥਿਕਤਾ ਡਾਵਾਂਡੋਲ ਹੋਈ ਹੈ। ਪਿਛਲੇ ਕੁਝ ਸਮੇਂ ਤੋਂ ਇਜ਼ਰਾਈਲ-ਹਮਾਸ ਸੰਘਰਸ਼, ਲੇਬਨਾਨ ਵਿੱਚ ਵਧ ਰਹੀ ਅਸ਼ਾਂਤੀ ਅਤੇ ਇਰਾਨ-ਇਜ਼ਰਾਈਲ ਵਿਚਾਲੇ ਸਿੱਧੇ ਟਕਰਾਅ ਦੀਆਂ ਸਥਿਤੀਆਂ ਨੇ ਭਾਰਤ ਦੀ ਊਰਜਾ ਸੁਰੱਖਿਆ ’ਤੇ ਸਵਾਲੀਆ ਚਿੰਨ੍ਹ ਲਾ ਦਿੱਤੇ ਹਨ। ਭਾਰਤ ਆਪਣੀ ਲੋੜ ਦਾ 80 ਫੀਸਦੀ ਤੋਂ ਵੱਧ ਤੇਲ ਦਰਾਮਦ ਕਰਦਾ ਹੈ, ਜਿਸ ਕਾਰਨ ਮੱਧ ਪੂਰਬ ਵਿੱਚ ਹੋਣ ਵਾਲੀ ਮਾਮੂਲੀ ਹਲਚਲ ਵੀ ਭਾਰਤ ਲਈ ‘ਊਰਜਾ ਸੰਕਟ’ ਪੈਦਾ ਕਰ ਸਕਦੀ ਹੈ। Middle East Conflict

ਇਹ ਖਬਰ ਵੀ ਪੜ੍ਹੋ : Screen Addiction: ਸਕਰੀਨ ਦੀ ਗੁਲਾਮੀ ਤੇ ਨਵੀਂ ਪੀੜ੍ਹੀ ਦੀ ਚੁਣੌਤੀ

ਮੱਧ ਪੂਰਬ ਦੀ ਜੰਗ ਬਾਰੇ ਗੱਲ ਕਰਨ ਤੋਂ ਪਹਿਲਾਂ ਆਪਾਂ ਇੱਥੇ ਭਾਰਤ ਦੀ ਮੱਧ ਪੂਰਬ ’ਤੇ ਨਿਰਭਰਤਾ ਦਾ ਸਰੂਪ ਦੇਖਦੇ ਹਾਂ। ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਅਤੇ ਉਪਭੋਗਤਾ ਹੈ। ਸਾਡੀ ਆਰਥਿਕਤਾ ਦੀ ਰਫਤਾਰ ਕੱਚੇ ਤੇਲ ਦੀ ਨਿਰੰਤਰ ਸਪਲਾਈ ’ਤੇ ਟਿਕੀ ਹੋਈ ਹੈ। ਭਾਰਤ ਦੇ ਪ੍ਰਮੁੱਖ ਤੇਲ ਸਪਲਾਇਰ ਦੇਸ਼ਾਂ ਵਿੱਚ ਇਰਾਕ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਸ਼ਾਮਲ ਹਨ। ਸਿਰਫ਼ ਕੱਚਾ ਤੇਲ ਹੀ ਨਹੀਂ, ਸਗੋਂ ਖਾਣਾ ਪਕਾਉਣ ਵਾਲੀ ਗੈਸ (ਐੱਲਪੀਜੀ) ਅਤੇ ਕੁਦਰਤੀ ਗੈਸ (ਐੱਲਐੱਨਜੀ) ਲਈ ਵੀ ਅਸੀਂ ਕਤਰ ਵਰਗੇ ਦੇਸ਼ਾਂ ’ਤੇ ਨਿਰਭਰ ਹਾਂ। ਜਦੋਂ ਜੰਗ ਵਰਗੀ ਸਥਿਤੀ ਬਣਦੀ ਹੈ। Middle East Conflict

ਤਾਂ ਇਹ ਸਪਲਾਈ ਚੇਨ ਕਈ ਤਰੀਕਿਆਂ ਨਾਲ ਪ੍ਰਭਾਵਿਤ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਅਤੇ ਘਰੇਲੂ ਕੀਮਤਾਂ ’ਤੇ ਪੈਂਦਾ ਹੈ। ਜੇਕਰ ਜੰਗ ਕਾਰਨ ਪੈਦਾ ਹੋਣ ਵਾਲੇ ਊਰਜਾ ਸੰਕਟ ਦੇ ਮੁੱਖ ਕਾਰਨਾਂ ਨੂੰ ਵੇਖੀਏ ਤਾਂ ਇਸ ਵਿੱਚ ਸਭ ਤੋਂ ਪਹਿਲਾਂ ਸਮੁੰਦਰੀ ਰਸਤਿਆਂ ਦੀ ਅਸੁਰੱਖਿਆ ਆਉਂਦੀ ਹੈ। ਮੱਧ ਪੂਰਬ ਤੋਂ ਤੇਲ ਦੀ ਸਪਲਾਈ ਮੁੱਖ ਤੌਰ ’ਤੇ ਸਮੁੰਦਰੀ ਰਸਤਿਆਂ ਰਾਹੀਂ ਹੁੰਦੀ ਹੈ। ‘ਹਾਰਮੁਜ਼ ਜਲਡਮਰੂ’ (ਢੁਫਿੜੁ ਲ਼ਰ ਗਲ਼ਖ਼ਿੂ੍ਰ) ਇੱਕ ਅਜਿਹਾ ਤੰਗ ਰਸਤਾ ਹੈ ਜਿੱਥੋਂ ਦੁਨੀਆ ਦਾ ਲਗਭਗ 20-30% ਤੇਲ ਲੰਘਦਾ ਹੈ। ਜੇਕਰ ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਵਧਦੀ ਹੈ ਅਤੇ ਇਹ ਰਸਤਾ ਬੰਦ ਹੁੰਦਾ ਹੈ।

ਤਾਂ ਭਾਰਤ ਸਮੇਤ ਕਈ ਦੇਸ਼ਾਂ ਨੂੰ ਤੇਲ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸੇ ਤਰ੍ਹਾਂ ਲਾਲ ਸਾਗਰ ਵਿੱਚ ਹੂਤੀ ਵਿਦਰੋਹੀਆਂ ਦੇ ਹਮਲਿਆਂ ਨੇ ਪਹਿਲਾਂ ਹੀ ਜਹਾਜ਼ਾਂ ਦੇ ਰਸਤੇ ਲੰਮੇ ਅਤੇ ਮਹਿੰਗੇ ਕਰ ਦਿੱਤੇ ਹਨ। ਇਸ ਤਰ੍ਹਾਂ ਜਦੋਂ ਵੀ ਤੇਲ ਦੀ ਕਿੱਲਤ ਆਉਂਦੀ ਹੈ ਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਭੂ-ਰਾਜਨੀਤਿਕ ਸਥਿਤੀਆਂ ਪ੍ਰਤੀ ਬਹੁਤ ਸੰਵੇਦਨਸ਼ੀਲ ਹੁੰਦੀਆਂ ਹਨ। ਜੰਗ ਦੇ ਡਰ ਨਾਲ ਨਿਵੇਸ਼ਕਾਂ ਵਿੱਚ ਘਬਰਾਹਟ ਪੈਦਾ ਹੁੰਦੀ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ ਵਧਦੀਆਂ ਹਨ। ਭਾਰਤ ਲਈ ਹਰ ਇੱਕ ਡਾਲਰ ਦਾ ਵਾਧਾ ਹਜ਼ਾਰਾਂ ਕਰੋੜ ਰੁਪਏ ਦੇ ਵਾਧੂ ਬੋਝ ਦੇ ਬਰਾਬਰ ਹੁੰਦਾ ਹੈ। Middle East Conflict

ਇਸ ਦੇ ਨਾਲ ਹੀ ਬੀਮਾ ਅਤੇ ਫਰੇਟ ਖਰਚਿਆਂ ਵਿੱਚ ਵੀ ਵਾਧਾ ਹੋ ਜਾਂਦਾ ਹੈ। ਜੰਗੀ ਖੇਤਰਾਂ ਵਿੱਚੋਂ ਲੰਘਣ ਵਾਲੇ ਜਹਾਜ਼ਾਂ ਦਾ ਬੀਮਾ ਕਈ ਗੁਣਾ ਵਧ ਜਾਂਦਾ ਹੈ। ਇਸ ਤੋਂ ਇਲਾਵਾ, ਜਹਾਜ਼ਾਂ ਨੂੰ ਸੁਰੱਖਿਅਤ ਰਸਤਿਆਂ ਰਾਹੀਂ ਘੁੰਮ ਕੇ ਆਉਣਾ ਪੈਂਦਾ ਹੈ, ਜਿਸ ਨਾਲ ਤੇਲ ਦੀ ਢੋਆ-ਢੁਆਈ ਦਾ ਖਰਚਾ ਵਧ ਜਾਂਦਾ ਹੈ। ਇਹ ਵਾਧੂ ਖਰਚਾ ਅੰਤ ਵਿੱਚ ਆਮ ਜਨਤਾ ਦੀ ਜੇਬ੍ਹ ਵਿੱਚੋਂ ਨਿੱਕਲਦਾ ਹੈ। ਜਦੋਂ ਮੱਧ ਪੂਰਬ ਦੀ ਜੰਗ ਕਾਰਨ ਊਰਜਾ ਸੰਕਟ ਪੈਦਾ ਹੁੰਦਾ ਹੈ, ਤਾਂ ਇਸ ਦਾ ਅਸਰ ਬਹੁ-ਪੱਧਰੀ ਹੁੰਦਾ ਹੈ। ਭਾਰਤ ਵਿੱਚ ਟ੍ਰਾਂਸਪੋਰਟੇਸ਼ਨ ਡੀਜ਼ਲ ’ਤੇ ਨਿਰਭਰ ਹੈ। ਜੇ ਡੀਜ਼ਲ ਮਹਿੰਗਾ ਹੁੰਦਾ ਹੈ, ਤਾਂ ਖੇਤਾਂ ਤੋਂ ਸ਼ਹਿਰਾਂ ਤੱਕ ਸਬਜ਼ੀਆਂ ਅਤੇ ਅਨਾਜ ਪਹੁੰਚਾਉਣ ਦਾ ਖਰਚਾ ਵਧ ਜਾਂਦਾ ਹੈ।

ਇਸ ਨਾਲ ਖਾਣ-ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ, ਜੋ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ। ਤੇਲ ਖਰੀਦਣ ਲਈ ਭਾਰਤ ਨੂੰ ਡਾਲਰਾਂ ਦੀ ਲੋੜ ਹੁੰਦੀ ਹੈ। ਜਦੋਂ ਤੇਲ ਮਹਿੰਗਾ ਹੁੰਦਾ ਹੈ, ਤਾਂ ਡਾਲਰ ਦੀ ਮੰਗ ਵਧ ਜਾਂਦੀ ਹੈ, ਜਿਸ ਕਾਰਨ ਭਾਰਤੀ ਰੁਪਿਆ ਕਮਜ਼ੋਰ ਹੋ ਜਾਂਦਾ ਹੈ। ਰੁਪਿਆ ਕਮਜ਼ੋਰ ਹੋਣ ਨਾਲ ਹੋਰ ਦਰਾਮਦ ਕੀਤੀਆਂ ਚੀਜ਼ਾਂ ਜਿਵੇਂ ਇਲੈਕਟ੍ਰੋਨਿਕਸ ਅਤੇ ਮਸ਼ੀਨਰੀ ਵੀ ਮਹਿੰਗੀਆਂ ਹੋ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ ਸਰਕਾਰ ਨੂੰ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸਬਸਿਡੀਆਂ ਦੇਣੀਆਂ ਪੈ ਸਕਦੀਆਂ ਹਨ ਜਾਂ ਆਪਣੇ ਵਿਕਾਸ ਕਾਰਜਾਂ ਦੇ ਬਜਟ ਵਿੱਚ ਕਟੌਤੀ ਕਰਨੀ ਪੈ ਸਕਦੀ ਹੈ। Middle East Conflict

ਇਸ ਨਾਲ ਦੇਸ਼ ਦੇ ਬੁਨਿਆਦੀ ਢਾਂਚੇ ਸੜਕਾਂ, ਸਕੂਲ, ਹਸਪਤਾਲ ’ਤੇ ਖਰਚ ਹੋਣ ਵਾਲਾ ਪੈਸਾ ਤੇਲ ਦੇ ਬਿੱਲਾਂ ਵਿੱਚ ਚਲਾ ਜਾਂਦਾ ਹੈ। ਪਰ ਇਨ੍ਹਾਂ ਹਾਲਾਤਾਂ ’ਚ ਭਾਰਤ ਨੇ ਰਣਨੀਤਿਕ ਕਦਮ ਵੀ ਚੁੱਕੇ ਹਨ। ਜਿਸ ਦੇ ਤਹਿਤ ਉਸਨੇ ਪਿਛਲੇ ਕੁਝ ਸਾਲਾਂ ਵਿੱਚ ਆਪਣੀ ਊਰਜਾ ਨੀਤੀ ਵਿੱਚ ਬਹੁਤ ਵੱਡੇ ਬਦਲਾਅ ਕੀਤੇ ਹਨ ਤਾਂ ਜੋ ਮੱਧ ਪੂਰਬ ’ਤੇ ਨਿਰਭਰਤਾ ਨੂੰ ਘੱਟ ਕੀਤਾ ਜਾ ਸਕੇ। ਭਾਰਤ ਨੇ ਸਪਲਾਈ ਵਿੱਚ ਵਿਭਿੰਨਤਾ ਨੀਤੀ ’ਤੇ ਚੱਲਦਿਆਂ ਹੁਣ ਬਦਲ ਵਧਾਏ ਹਨ। ਰੂਸ-ਯੂਕਰੇਨ ਜੰਗ ਦੌਰਾਨ, ਭਾਰਤ ਨੇ ਰੂਸ ਤੋਂ ਵੱਡੀ ਮਾਤਰਾ ਵਿੱਚ ਰਿਆਇਤੀ ਦਰਾਂ ’ਤੇ ਤੇਲ ਖਰੀਦਿਆ। ਅੱਜ ਰੂਸ ਭਾਰਤ ਦੇ ਸਭ ਤੋਂ ਵੱਡੇ ਤੇਲ ਸਪਲਾਇਰਾਂ ਵਿੱਚੋਂ ਇੱਕ ਹੈ। Middle East Conflict

ਇਸ ਤੋਂ ਇਲਾਵਾ ਭਾਰਤ ਅਮਰੀਕਾ, ਬ੍ਰਾਜ਼ੀਲ ਅਤੇ ਅਫਰੀਕੀ ਦੇਸ਼ਾਂ ਤੋਂ ਵੀ ਤੇਲ ਦੀ ਖਰੀਦ ਵਧਾ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਨੇ ਵਿਸ਼ਾਖਾਪਟਨਮ, ਮੰਗਲੌਰ ਵਿੱਚ ਰਣਨੀਤਿਕ ਤੇਲ ਭੰਡਾਰ ਵਿਸ਼ਾਲ ਭੂਮੀਗਤ ਚੱਟਾਨਾਂ ਵਿੱਚ ਵਿਕਸਤ ਕੀਤੇ ਹਨ। ਇਨ੍ਹਾਂ ਭੰਡਾਰਾਂ ਵਿੱਚ ਇੰਨਾ ਤੇਲ ਰੱਖਿਆ ਜਾ ਸਕਦਾ ਹੈ ਕਿ ਕਿਸੇ ਵੱਡੀ ਜੰਗ ਜਾਂ ਸਪਲਾਈ ਰੁਕਣ ਦੀ ਸਥਿਤੀ ਵਿੱਚ ਦੇਸ਼ ਦਾ ਕੰਮ ਤੇ ਆਵਾਜਾਈ ਨਾ ਰੁਕੇ। ਸਰਕਾਰ ਨੇ ਪੈਟਰੋਲ ਵਿੱਚ ਈਥਾਨੌਲ (ਜੋ ਗੰਨੇ ਤੋਂ ਬਣਦਾ ਹੈ) ਮਿਲਾਉਣ ਦਾ ਟੀਚਾ ਰੱਖਿਆ ਹੈ। ਇਸ ਨਾਲ ਜਿੱਥੇ ਤੇਲ ਦੀ ਦਰਾਮਦ ਵਿੱਚ ਕਮੀ ਆਵੇਗੀ, ਉੱਥੇ ਹੀ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ। ਮੱਧ ਪੂਰਬ ਦੇ ਸੰਕਟ ਨੇ ਭਾਰਤ ਨੂੰ ਇਹ ਸਮਝਾ ਦਿੱਤਾ ਹੈ।

ਕਿ ਅਸਲੀ ਸੁਰੱਖਿਆ ‘ਆਤਮ-ਨਿਰਭਰਤਾ’ ਵਿੱਚ ਹੀ ਹੈ। ਇਸ ਲਈ ਭਾਰਤ ਲੰਮੇ ਸਮੇਂ ਦੇ ਹੱਲ ਲਈ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾ ਰਿਹਾ ਹੈ। ਭਾਰਤ ਦੁਨੀਆ ਵਿੱਚ ਸੂਰਜੀ ਊਰਜਾ ਦੇ ਖੇਤਰ ਵਿੱਚ ਇੱਕ ਮੋਹਰੀ ਦੇਸ਼ ਬਣ ਕੇ ਉੱਭਰ ਰਿਹਾ ਹੈ। ਜਿੰਨੀ ਜ਼ਿਆਦਾ ਬਿਜਲੀ ਸੂਰਜ ਤੋਂ ਬਣੇਗੀ, ਓਨੀ ਹੀ ਗੈਸ ਅਤੇ ਕੋਲੇ ਦੀ ਲੋੜ ਘਟ ਜਾਵੇਗੀ। ਜੇਕਰ ਭਾਰਤ ਦੀਆਂ ਸੜਕਾਂ ’ਤੇ ਚੱਲਣ ਵਾਲੀਆਂ ਗੱਡੀਆਂ ਤੇਲ ਦੀ ਥਾਂ ਬਿਜਲੀ ਨਾਲ ਚੱਲਣ ਲੱਗ ਜਾਣ, ਤਾਂ ਮੱਧ ਪੂਰਬ ਦੀ ਕਿਸੇ ਵੀ ਹਲਚਲ ਦਾ ਅਸਰ ਸਾਡੀ ਆਵਾਜਾਈ ’ਤੇ ਵੀ ਘੱਟ ਪਵੇਗਾ। ਇਸ ਤੋਂ ਇਲਾਵਾ ਭਵਿੱਖ ਵਿੱਚ ਭਾਰੀ ਉਦਯੋਗਾਂ ਨੂੰ ਚਲਾਉਣ ਲਈ ਗ੍ਰੀਨ ਹਾਈਡ੍ਰੋਜਨ ਵੀ ਇੱਕ ਮਹੱਤਵਪੂਰਨ ਬਦਲ ਸਾਬਤ ਹੋ ਸਕਦੀ ਹੈ।

ਮੱਧ ਪੂਰਬ ਵਿੱਚ ਜੰਗ ਸਿਰਫ਼ ਇੱਕ ਫੌਜੀ ਟਕਰਾਅ ਨਹੀਂ ਹੈ, ਸਗੋਂ ਇਹ ਵਿਸ਼ਵ ਊਰਜਾ ਸਪਲਾਈ ’ਤੇ ਇੱਕ ਹਮਲਾ ਹੈ। ਭਾਰਤ ਵਰਗੇ ਦੇਸ਼ ਲਈ, ਜੋ ਵਿਸ਼ਵ ਗੁਰੂ ਅਤੇ ਵੱਡੀ ਆਰਥਿਕ ਸ਼ਕਤੀ ਬਣਨ ਦਾ ਸੁਫ਼ਨਾ ਵੇਖ ਰਿਹਾ ਹੈ, ਊਰਜਾ ਸੰਕਟ ਇੱਕ ਵੱਡੀ ਰੁਕਾਵਟ ਹੈ। ਹਾਲਾਂਕਿ ਭਾਰਤ ਨੇ ਰੂਸ ਤੋਂ ਤੇਲ ਖਰੀਦ ਕੇ ਅਤੇ ਰਣਨੀਤਿਕ ਭੰਡਾਰ ਬਣਾ ਕੇ ਕੁਝ ਹੱਦ ਤੱਕ ਸਥਿਤੀ ਨੂੰ ਸੰਭਾਲਿਆ ਹੈ, ਪਰ ਇਹ ਸਥਾਈ ਹੱਲ ਨਹੀਂ ਹੈ। ਸਥਾਈ ਹੱਲ ਸਿਰਫ਼ ਆਪਣੀਆਂ ਊਰਜਾ ਲੋੜਾਂ ਲਈ ਸਵਦੇਸ਼ੀ ਅਤੇ ਗ੍ਰੀਨ ਐਨਰਜੀ ਸਰੋਤਾਂ ਨੂੰ ਅਪਣਾਉਣ ਵਿੱਚ ਹੀ ਹੈ। ਭਾਰਤ ਜਿੰਨੀ ਜ਼ਲਦੀ ਕੱਚੇ ਤੇਲ ’ਤੇ ਆਪਣੀ ਨਿਰਭਰਤਾ ਘਟਾਏਗਾ, ਓਨੀ ਹੀ ਸਾਡੀ ਆਰਥਿਕਤਾ ਬਾਹਰੀ ਝਟਕਿਆਂ ਤੋਂ ਸੁਰੱਖਿਅਤ ਹੋਵੇਗੀ। ਮੱਧ ਪੂਰਬ ਦੀ ਅਸ਼ਾਂਤੀ ਸਾਨੂੰ ਯਾਦ ਦਿਵਾਉਂਦੀ ਰਹੇਗੀ ਕਿ ‘ਊਰਜਾ ਸੁਤੰਤਰਤਾ’ ਹੀ ਅਸਲੀ ਆਜ਼ਾਦੀ ਹੈ।

(ਇਹ ਲੇਖਕ ਦੇ ਆਪਣੇ ਵਿਚਾਰ ਹਨ)

ਸਾਹਨੇਵਾਲੀ (ਮਾਨਸਾ)

ਮਨਜੀਤ ਮਾਨ

Iran US Israel War: ਕੁਵੈਤ ਹਵਾਈ ਅੱਡੇ ’ਤੇ ਈਰਾਨ ਦਾ ਡਰੋਨ ਹਮਲਾ, ਟੈਂਕ ਨੂੰ ਲੱਗੀ ਅੱਗ
ਇਰਾਕੀ ਲੜਾਕਿਆਂ ਦਾ ਅਮਰੀਕਾ ਦੇ 23 ਠਿਕਾਣਿਆਂ ’ਤੇ ਹਮਲਾ

Iran US Israel War: ਤਹਿਰਾਨ (ਏਜੰਸੀ)। ਅੱਜ ਅਮਰੀਕਾ-ਇਜ਼ਰਾਈਲ-ਈਰਾਨ ਯੁੱਧ ਦਾ 26ਵਾਂ ਦਿਨ ਹੈ। ਈਰਾਨ ਨੇ ਮੰਗਲਵਾਰ ਰਾਤ ਨੂੰ ਕੁਵੈਤ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਡਰੋਨ ਹਮਲਾ ਕੀਤਾ, ਜਿਸ ਨਾਲ ਇੱਕ ਬਾਲਣ ਟੈਂਕ ਨੂੰ ਅੱਗ ਲੱਗ ਗਈ। ਕੁਵੈਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਧਮਾਕਾ ਦੁਸ਼ਮਣ ਦੇ ਡਰੋਨ ਤੇ ਮਿਜ਼ਾਈਲਾਂ ਨੂੰ ਹਵਾ ’ਚ ਸੁੱਟੇ ਜਾਣ ਕਾਰਨ ਹੋਇਆ ਸੀ। ਫੌਜ ਨੇ ਨਾਗਰਿਕਾਂ ਨੂੰ ਸਰਕਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਇਹ ਖਬਰ ਵੀ ਪੜ੍ਹੋ : Harish Rana Euthanasia: ਇੱਛਾ ਮੌਤ ਤੋਂ ਬਾਅਦ ਹਰੀਸ਼ ਰਾਣਾ ਦਾ ਹੋਇਆ ਅੰਤਿਮ ਸਸਕਾਰ

ਇਸ ਤੋਂ ਪਹਿਲਾਂ, ਕੁਵੈਤੀ ਨੈਸ਼ਨਲ ਗਾਰਡ ਨੇ ਆਪਣੇ ਖੇਤਰ ’ਚ ਪੰਜ ਡਰੋਨਾਂ ਨੂੰ ਡੇਗਣ ਦੀ ਰਿਪੋਰਟ ਦਿੱਤੀ ਸੀ। ਇਸ ਦੌਰਾਨ, ਇਰਾਕੀ ਅੱਤਵਾਦੀ ਸਮੂਹ, ਇਸਲਾਮਿਕ ਰੈਜ਼ਿਸਟੈਂਸ ਇਨ ਇਰਾਕ, ਨੇ ਕਿਹਾ ਕਿ ਉਸਨੇ ਪਿਛਲੇ 24 ਘੰਟਿਆਂ ’ਚ ਅਮਰੀਕਾ ਨਾਲ ਜੁੜੇ 23 ਟਿਕਾਣਿਆਂ ’ਤੇ ਹਮਲਾ ਕੀਤਾ ਹੈ। ਸਮੂਹ ਅਨੁਸਾਰ, ਇਨ੍ਹਾਂ ਹਮਲਿਆਂ ’ਚ ਡਰੋਨ ਤੇ ਮਿਜ਼ਾਈਲਾਂ ਦੀ ਵਰਤੋਂ ਕੀਤੀ ਗਈ ਸੀ। ਹਾਲਾਂਕਿ, ਇਨ੍ਹਾਂ ਹਮਲਿਆਂ ਨਾਲ ਹੋਏ ਨੁਕਸਾਨ ਦੀ ਪੂਰੀ ਹੱਦ ਅਜੇ ਪਤਾ ਨਹੀਂ ਹੈ।

ਈਰਾਨ ’ਚ ਹਮਲਿਆਂ ਦਾ ਪ੍ਰਭਾਵ… | Iran US Israel War

ਅੱਜ ਤੱਕ, ਲਗਭਗ 1,500 ਲੋਕ ਮਾਰੇ ਗਏ ਹਨ ਤੇ 18,551 ਜ਼ਖਮੀ ਹੋਏ ਹਨ।

ਮ੍ਰਿਤਕਾਂ ’ਚ 8 ਮਹੀਨਿਆਂ ਤੱਕ ਦੇ ਬੱਚੇ ਤੇ 88 ਸਾਲ ਤੱਕ ਦੇ ਬਜ਼ੁਰਗ ਸ਼ਾਮਲ ਹਨ।

ਹੁਣ ਤੱਕ ਯੁੱਧ ’ਚ ਲਗਭਗ 200 ਔਰਤਾਂ ਦੀ ਮੌਤ ਹੋ ਚੁੱਕੀ ਹੈ।

28 ਫਰਵਰੀ ਨੂੰ, ਸਕੂਲ ਹਮਲੇ ’ਚ 168 ਬੱਚੇ ਮਾਰੇ ਗਏ ਸਨ।

ਯੁੱਧ ’ਚ 55 ਸਿਹਤ ਕਰਮਚਾਰੀ ਜ਼ਖਮੀ ਹੋਏ ਸਨ, ਜਿਨ੍ਹਾਂ ਵਿੱਚੋਂ 11 ਦੀ ਮੌਤ ਹੋ ਗਈ ਸੀ।

Middle East Conflict: ਈਰਾਨ ਨੇ ਇਜ਼ਰਾਈਲ ’ਤੇ 4 ਮਿਜ਼ਾਈਲਾਂ ਦਾਗੀਆਂ, 300 ਜ਼ਖਮੀ
ਟਰੰਪ ਨੇ ਹੋਰਮੁਜ਼ ਖੋਲ੍ਹਣ ਲਈ 48 ਘੰਟਿਆਂ ਦਾ ਅਲਟੀਮੇਟਮ ਦਿੱਤਾ

Middle East Conflict: ਤਹਿਰਾਨ (ਏਜੰਸੀ)। ਈਰਾਨ ਨੇ ਐਤਵਾਰ ਸਵੇਰੇ ਇਜ਼ਰਾਈਲ ’ਤੇ ਚਾਰ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਟਾਈਮਜ਼ ਆਫ਼ ਇਜ਼ਰਾਈਲ ਅਨੁਸਾਰ, ਇਨ੍ਹਾਂ ਹਮਲਿਆਂ ’ਚ 300 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਤੇ ਸਿਹਤ ਸੇਵਾਵਾਂ ਅਨੁਸਾਰ, ਜ਼ਖਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਰਾਤ ਨੂੰ, ਈਰਾਨ ਨੇ ਇਜ਼ਰਾਈਲ ਦੇ ਸ਼ਹਿਰਾਂ ਡਿਮੋਨਾ ਤੇ ਅਰਾਦ ’ਤੇ ਵੀ ਹਮਲਾ ਕੀਤਾ, ਜਿੱਥੇ ਇਜ਼ਰਾਈਲ ਦੇ ਮੁੱਖ ਪ੍ਰਮਾਣੂ ਪਾਵਰ ਪਲਾਂਟ ਸਥਿਤ ਹਨ।

ਇਹ ਖਬਰ ਵੀ ਪੜ੍ਹੋ : SWOT Analysis: ਮੌਜ਼ੂਦਾ ਚੈਂਪੀਅਨ RCB ਵਿਰਾਟ ਦੇ ਤਜ਼ਰਬੇ ’ਤੇ ਨਿਰਭਰ, ਹੇਜ਼ਲਵੁੱਡ ਦੀ ਸੱਟ ਚਿੰਤਾ ਦਾ ਵਿਸ਼ਾ

ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਦੇ ਇਹ ਹਮਲੇ ਵਧ ਗਏ ਹਨ। ਦਰਅਸਲ, ਟਰੰਪ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ‘ਜੇਕਰ 48 ਘੰਟਿਆਂ ਦੇ ਅੰਦਰ ਹੋਰਮੁਜ਼ ਜਲਡਮਰੂ ਨੂੰ ਪੂਰੀ ਤਰ੍ਹਾਂ ਨਹੀਂ ਖੋਲ੍ਹਿਆ ਗਿਆ, ਤਾਂ ਅਮਰੀਕਾ ਈਰਾਨ ਦੇ ਪਾਵਰ ਪਲਾਂਟਾਂ ’ਤੇ ਹਮਲਾ ਕਰੇਗਾ, ਜਿਸਦੀ ਸ਼ੁਰੂਆਤ ਸਭ ਤੋਂ ਵੱਡੇ ਪਲਾਂਟਾਂ ਤੋਂ ਹੋਵੇਗੀ।’ ਈਰਾਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸਦੇ ਪਾਵਰ ਪਲਾਂਟਾਂ ਨੂੰ ਨਿਸ਼ਾਨਾ ਬਣਾਇਆ ਗਿਆ, ਤਾਂ ਉਹ ਮੱਧ ਪੂਰਬ ’ਚ ਅਮਰੀਕਾ ਤੇ ਇਜ਼ਰਾਈਲ ਨਾਲ ਜੁੜੇ ਸਾਰੇ ਊਰਜਾ ਬੁਨਿਆਦੀ ਢਾਂਚੇ ’ਤੇ ਹਮਲਾ ਕਰੇਗਾ।

Iran Israel War: ਜੰਗ ’ਚ ਅਮਰੀਕਾ ਦੇ 140 ਫੌਜੀ ਜ਼ਖਮੀ, 7 ਦੀ ਮੌਤ, ਇਜ਼ਰਾਈਨ ’ਚ ਕਈ ਥਾਵਾਂ ’ਤੇ ਬੰਬਾਰੀ
ਈਰਾਨ ’ਚ ਹੁਣ ਤੱਕ 8000 ਘਰਾਂ ’ਤੇ ਹਮਲਾ | Iran Israel War

Iran Israel War: ਵਾਸ਼ਿੰਗਟਨ (ਏਜੰਸੀ)। ਅੱਜ ਅਮਰੀਕਾ-ਇਜ਼ਰਾਈਲ-ਈਰਾਨ ਯੁੱਧ ਦਾ 12ਵਾਂ ਦਿਨ ਹੈ। ਇਸ ਯੁੱਧ ਵਿੱਚ ਹੁਣ ਤੱਕ 140 ਅਮਰੀਕੀ ਸੈਨਿਕ ਜ਼ਖਮੀ ਹੋਏ ਹਨ, ਜਦੋਂ ਕਿ 7 ਸੈਨਿਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਦੌਰਾਨ, ਈਰਾਨ ਦਾ ਕਹਿਣਾ ਹੈ ਕਿ ਉਸਦੇ ਦੇਸ਼ ’ਚ ਹਮਲਿਆਂ ’ਚ ਲਗਭਗ 8000 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਤੇ 1300 ਤੋਂ ਵੱਧ ਦੀ ਮੌਤ ਹੋਈ ਹੈ। ਸੰਯੁਕਤ ਰਾਸ਼ਟਰ (ਯੂਐਨ) ’ਚ ਈਰਾਨ ਦੇ ਰਾਜਦੂਤ ਅਮੀਰ ਸਈਦ ਇਰਾਵਾਨੀ ਅਨੁਸਾਰ, ਦੇਸ਼ ਦੇ ਲਗਭਗ 9600 ਨਾਗਰਿਕ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਘਰਾਂ ਤੋਂ ਇਲਾਵਾ, ਇਨ੍ਹਾਂ ’ਚ ਬਾਜ਼ਾਰ, ਹਸਪਤਾਲ, ਮੈਡੀਕਲ ਸੈਂਟਰ ਤੇ ਸਕੂਲ ਵੀ ਸ਼ਾਮਲ ਹਨ। ਇਸ ਦੌਰਾਨ, ਈਰਾਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸਨੇ ਇਜ਼ਰਾਈਲ ਦੇ ਕਈ ਸ਼ਹਿਰਾਂ ’ਤੇ ਮਿਜ਼ਾਈਲ ਹਮਲੇ ਕੀਤੇ ਹਨ। ਈਰਾਨ ਅਨੁਸਾਰ, ਹਾਈਫਾ, ਯਰੂਸ਼ਲਮ ਤੇ ਤੇਲ ਅਵੀਵ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਇਹ ਖਬਰ ਵੀ ਪੜ੍ਹੋ : Social Media: ਸੋਸ਼ਲ ਮੀਡੀਆ ਤੋਂ ਬੱਚਿਆਂ ਦੀ ਸੁਰੱਖਿਆ ਜ਼ਰੂਰੀ, ਰਾਜ ਸਭਾ ਸੰਸਦ ਮੈਂਬਰ ਮਿਲਿੰਦ ਦੇਵੜਾ ਨੇ ਚੁੱਕਿਆ ਗੰਭੀ…