Indian Political News - Sach Kahoon Punjabi

Jassi Khangura: ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਸਮੇਤ ਇੱਕ ਹੋਰ ਨੂੰ ਦੋ-ਦੋ ਸਾਲ ਦੀ ਸਜ਼ਾ
ਸਜ਼ਾ ਸੁਣਾਏ ਜਾਣ ਪਿਛੋਂ ਖੰਗੂੜਾ ਦੀ ਵਿਧਾਨ ਸਭਾ ਟਿਕਟ ਦਾਅਵੇਦਾਰੀ ’ਤੇ ਪਾਣੀ ਫਿਰਿਆ

Jassi Khangura: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਜਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਤੋਂ ਚੋਣ ਅਜ਼ਮਾਈ ਕਰ ਰਹੇ ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ। ਕਿਉਕਿ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਣਾ ਦੀ ਅਦਾਲਤ ਨੇ 2008 ਦੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਨਾਲ ਜੁੜੇ 18 ਸਾਲ ਪੁਰਾਣੇ ਹਮਲੇ ਦੇ ਮਾਮਲੇ ’ਚ ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਤੇ ਉਨ੍ਹਾਂ ਦੇ ਇੱਕ ਸਹਿ-ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ ਦੋ ਸਾਲ ਦੀ ਕੈਦ ਤੇ ਤਿੰਨ ਤਿੰਨ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀਆਂ ਵੱਲੋਂ ਤਿੰਨ ਤਿੰਨ ਹਜ਼ਾਰ ਰੁਪਏ ਦਾ ਜੁਰਮਾਨਾ ਭਰ ਦਿੱਤਾ ਗਿਆ ਹੈ।

ਇਹ ਖਬਰ ਵੀ ਪੜ੍ਹੋ : Kuldeep Yadav Reception: ਕ੍ਰਿਕੇਟਰ ਕੁਲਦੀਪ ਯਾਦਵ ਦਾ ਲਖਨਊ ’ਚ ਰਿਸੈਪਸ਼ਨ, ਜਡੇਜ਼ਾ, ਯਸ਼ਸਵੀ ਜਾਇਸਵਾਲ ਤੇ ਸ਼ਿਖਰ ਧਵਨ ਪ…

ਇੱਕ ਅਪੀਲ ’ਤੇ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਇਸ ਮਾਮਲੇ ’ਚ 11 ਹੋਰ ਸਹਿ-ਮੁਲਜ਼ਮਾਂ ਨੂੰ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਮਾਨਯੋਗ ਅਦਾਲਤ ਨੇ ਇਹ ਹੁਕਮ ਸ਼ਿਕਾਇਤਕਰਤਾ ਫਕੀਰ ਸਿੰਘ ਵੱਲੋਂ ਦਾਇਰ ਕੀਤੀ ਗਈ ਇੱਕ ਅਪੀਲ ’ਤੇ ਸੁਣਾਏ ਹਨ। ਫ਼ਕੀਰ ਸਿੰਘ ਨੇ 29 ਅਗਸਤ 2017 ਨੂੰ ਤਤਕਾਲੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ, ਲੁਧਿਆਣਾ, ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਅਦਾਲਤ ਵੱਲੋਂ ਜਸਬੀਰ ਸਿੰਘ ਖੰਗੂੜਾ ਅਤੇ ਹੋਰਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ 12 ਮਈ 2008 ਨੂੰ ਥਾਣਾ ਡੇਹਲੋਂ ਵਿਖੇ ਸ਼ਿਕਾਇਤਕਰਤਾ ਫਕੀਰ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਸੀ। ਫ਼ਕੀਰ ਸਿੰਘ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਪ੍ਰੀਜਾਈਡਿੰਗ ਅਫ਼ਸਰ ਵਜੋਂ ਡਿਊਟੀ ਨਿਭਾ ਰਹੇ ਸਨ। ਫਕੀਰ ਸਿੰਘ ਨੇ ਦੱਸਿਆ ਕਿ 11 ਮਈ 2008 ਨੂੰ ਉਹ ਪੋਲਿੰਗ ਪਾਰਟੀ ਦੇ ਹੋਰ ਮੈਂਬਰਾਂ ਤੇ ਪੁਲਿਸ ਟੀਮ ਦੇ ਨਾਲ ਪਿੰਡ ਬੁਟਾਹਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੂਥ ਨੰਬਰ 1 ’ਤੇ ਤਾਇਨਾਤ ਸਨ। 12 ਮਈ ਨੂੰ ਵੋਟਾਂ ਪੈਣ ਤੋਂ ਬਾਅਦ ਬੈਲਟ ਬਾਕਸ (ਪੇਟੀਆਂ) ਪੋਲਿੰਗ ਏਜੰਟਾਂ ਦੀ ਮੌਜੂਦਗੀ ’ਚ ਸੀਲ ਕੀਤੇ ਗਏ ਅਤੇ ਜਮ੍ਹਾਂ ਕਰਵਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੇਹਲੋਂ ਲਿਜਾਏ ਗਏ। Jassi Khangura

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਦੋਂ ਉਹ ਬੈਲਟ ਬਾਕਸ ਜਮ੍ਹਾਂ ਕਰਵਾਉਣ ਲਈ ਸਕੂਲ ਦੇ ਅੰਦਰ ਪਹੁੰਚਿਆ ਤਾਂ 5-7 ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਤੇ ਬਦਸਲੂਕੀ ਕੀਤੀ। ਉਨ੍ਹਾਂ ਵਿਅਕਤੀਆਂ ਨੇ ਸਵਾਲ ਕੀਤਾ ਕਿ ਬੈਲਟ ਬਾਕਸ ਕਾਰ ’ਚ ਕਿਉਂ ਲਿਆਂਦੇ ਗਏ ਹਨ। ਉਨ੍ਹਾਂ ਨੇ ਕਥਿਤ ਤੌਰ ’ਤੇ ਜਸਬੀਰ ਸਿੰਘ ਖੰਗੂੜਾ ਨੂੰ ਫੋਨ ਕਰਕੇ ਮੌਕੇ ਤੇ ਬੁਲਾ ਲਿਆ। ਫ਼ਕੀਰ ਸਿੰਘ ਮੁਤਾਬਕ ਲੱਗਭਗ 10-15 ਮਿੰਟਾਂ ਬਾਅਦ ਜੱਸੀ ਖੰਗੂੜਾ ਆਪਣੇ 20-25 ਸਮਰਥਕਾਂ ਸਮੇਤ ਮੌਕੇ ’ਤੇ ਪਹੁੰਚ ਗਿਆ ਤੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਥਿਤ ਤੌਰ ’ਤੇ ਉਸ ਨੂੰ ਥੱਪੜ, ਲੱਤਾਂ, ਮੁੱਕੇ ਮਾਰੇ ਅਤੇ ਉਸ ਦੀ ਪੱਗ ਉਤਾਰ ਦਿੱਤੀ। ਬਾਅਦ ਵਿੱਚ ਪੁਲਿਸ ਮੁਲਾਜ਼ਮਾਂ ਨੇ ਦਖਲ ਦੇ ਕੇ ਉਸ ਦੀ ਜਾਨ ਬਚਾਈ। Jassi Khangura

ਫਕੀਰ ਸਿੰਘ ਨੂੰ ਸਿਵਲ ਹਸਪਤਾਲ ਡੇਹਲੋਂ ਲਿਜਾਇਆ ਗਿਆ, ਜਿੱਥੇ ਉਸਦੀ ਡਾਕਟਰੀ ਜਾਂਚ ਵਿੱਚ ਸਰੀਰ ’ਤੇ ਛੇ ਸੱਟਾਂ ਪਾਈਆਂ ਗਈਆਂ, ਜਿਨ੍ਹਾਂ ਵਿੱਚ ਨੱਕ, ਖੱਬੀ ਅੱਖ ਦੇ ਹੇਠਾਂ, ਖੱਬੀ ਵੱਖੀ, ਕੂਹਣੀ ਅਤੇ ਗੋਡੇ ਦੀਆਂ ਸੱਟਾਂ ਸ਼ਾਮਲ ਸਨ। ਬਾਅਦ ਵਿੱਚ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਅਤੇ ਫਿਰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਇਆ ਗਿਆ। ਅਦਾਲਤ ਨੇ ਸਬੂਤਾਂ ਦੀ ਜਾਂਚ ਕਰਨ ਤੇ ਅਪੀਲ ਵਿੱਚ ਦਲੀਲਾਂ ਸੁਣਨ ਤੋਂ ਬਾਅਦ ਜਸਬੀਰ ਸਿੰਘ ਖੰਗੂੜਾ ਅਤੇ ਗੁਰਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦੇ ਕੇ ਅਪੀਲ ਨੂੰ ਅੰਸ਼ਿਕ ਰੂਪ ਵਿੱਚ ਸਵੀਕਾਰ ਕਰ ਲਿਆ, ਜਦਕਿ ਬਾਕੀ ਮੁਲਜ਼ਮਾਂ ਨੂੰ ਬਰੀ ਰੱਖਿਆ। ਹਾਲਾਂਕਿ, ਹਾਈ ਕੋਰਟ ਵਿੱਚ ਸਜ਼ਾ ਨੂੰ ਚੁਣੌਤੀ ਦੇਣ ਲਈ ਅਰਜ਼ੀ ਦੇਣ ਤੋਂ ਬਾਅਦ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

ਜੱਸੀ ਖੰਗੂੜਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੌੜ ਚੋਂ ਬਾਹਰ

ਲੁਧਿਆਣਾ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੱਸੀ ਖੰਗੂੜਾ ਦੀ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ਉਪਰ ਪਾਣੀ ਫਿਰ ਗਿਆ ਹੈ। ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਅੱਧੀ ਦਰਜਨ ਦੇ ਕਰੀਬ ਦਾਅਵੇਦਾਰਾਂ ਵਿੱਚ ਜੱਸੀ ਖੰਗੂੜਾ ਦਾ ਨਾਂਅ ਵੀ ਸ਼ਾਮਲ ਸੀ। ਸੂਤਰਾਂ ਮੁਤਾਬਕ ਸਜ਼ਾ ਸੁਣਾਏ ਜਾਣ ਪਿਛੋਂ ਜੱਸੀ ਖੰਗੂੜਾ ਟਿਕਟ ਦੀ ਦੌੜ ਵਿਚੋਂ ਪੂਰੀ ਤਰ੍ਹਾਂ ਬਾਹਰ ਹੋ ਗਏ ਹਨ।