Mawan Dhiyan Satkar Yojana - Sach Kahoon Punjabi

Mawan Dhiyan Satkar Yojana: ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ’ਚ ਸਖੀਆਂ ਦੀ ਭੂਮਿਕਾ ਅਹਿਮ : ਸਪੀਕਰ ਸੰਧਵਾਂ
Mawan Dhiyan Satkar Yojana: (ਗੁਰਪ੍ਰੀਤ ਪੱਕਾ) ਕੋਟਕਪੂਰਾ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ: Parth Jindal: ਜੇਐਸਡਬਲਯੂ ਐਮਜੀ ਮੋਟਰ ਇੰਡੀਆ ਨੇ ਪਾਰਥ ਜਿੰਦਲ ਨੂੰ ਚੇਅਰਮੈਨ ਨਿਯੁਕਤ ਕੀਤਾ

ਇਸ ਮੌਕੇ ਸਖੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਖੀਆਂ ਦੀ ਸਰਗਰਮ ਭੂਮਿਕਾ ਅਤੇ ਸਹਿਯੋਗ ਤੋਂ ਬਿਨ੍ਹਾਂ ਇੰਨੀ ਵੱਡੀ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਸਫ਼ਲਤਾਪੂਰਵਕ ਅਮਲੀ ਜਾਮਾ ਪਹਿਨਾਉਣਾ ਆਸਾਨ ਕੰਮ ਨਹੀਂ ਸੀ। ਉਨ੍ਹਾਂ ਕਿਹਾ ਕਿ ਸਖੀਆਂ ਨੇ ਪੂਰੀ ਤਨਦੇਹੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਸਦਕਾ ਇਹ ਯੋਜਨਾ ਲੋੜਵੰਦ ਮਾਵਾਂ-ਧੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਖੀਆਂ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਉੱਦਮ ਅਤੇ ਸਮਰਪਣ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਖੀਆਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਰੱਖੜੀ ਦੇ ਪਵਿੱਤਰ ਮੌਕੇ ਤੇ ਉਨ੍ਹਾਂ ਨੂੰ ਸਨਮਾਨਿਤ ਰਾਸ਼ੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਮਾਜ ਵਿੱਚ ਮਹਿਲਾਵਾਂ ਅਤੇ ਧੀਆਂ ਦੇ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਂਦੀਆਂ ਰਹਿਣ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜੋ ਸਿਰਫ ਕੰਮ ਨਹੀਂ ਕਰਵਾ ਰਹੀ ਬਲਿਕ ਕੰਮ ਨੂੰ ਕਰਨ ਵਾਲਿਆਂ ਦਾ ਸਨਮਾਨ ਕਰ ਰਹੀ ਹੈ।

Punjab News: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭ: ਮੁੱਖ ਮੰਤਰੀ ਭਗਵੰਤ ਮਾਨ
Punjab News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਵਜੋਂ 181.50 ਕਰੋੜ ਰੁਪਏ ਟਰਾਂਸਫਰ ਕੀਤੇ। ਇਸ ਨਾਲ ਯੋਜਨਾ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਵੱਲੋਂ ਹੁਣ ਇਸ ਯੋਜਨਾ ਦੇ ਦਾਇਰੇ ਵਿੱਚ ਇੱਕ ਕਰੋੜ ਔਰਤਾਂ ਨੂੰ ਲਿਆਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਵਿੱਚ ਮਦਦ ਕਰਨ ਵਾਲੀਆਂ 1.38 ਲੱਖ ‘ਸਤਿਕਾਰ ਸਖੀਆਂ’ ਨੂੰ ਮਾਣ-ਭੱਤੇ ਵਜੋਂ ਹੁਣ ਤੱਕ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਵਿਰੋਧੀ ਧਿਰਾਂ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਅਕਾਲੀ ਦਲ ’ਤੇ ਵੀ ਹਮਲਾ ਬੋਲਦਿਆਂ ਨਸ਼ਿਆਂ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਜਿਹੇ ਆਗੂਆਂ ਨੂੰ ਸਿਆਸੀ ਤੌਰ ’ਤੇ ਨਕਾਰ ਦਿੱਤਾ ਹੈ।

ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਸਿਰਫ਼ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਹੈ ਅਤੇ ਇਸ ਪਿੱਛੇ ਲੋਕ ਭਲਾਈ ਦੀ ਕੋਈ ਵਿਚਾਰਧਾਰਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਦੇ ਕਈ ਜਾਇਜ਼ ਹੱਕਾਂ ਤੋਂ ਸੂਬੇ ਨੂੰ ਵਾਂਝਾ ਕਰਨਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਸੂਬੇ ਵਿੱਚ ਕੋਈ ਸੀਟ ਨਹੀਂ ਦੇਣਗੇ। ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ’ਤੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ ਜਿੱਥੇ ਵਿਰੋਧੀ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਉੱਥੇ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: Advocate General Punjab News: ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਮੁੱਖ ਮੰਤਰੀ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 70.92 ਲੱਖ ਔਰਤਾਂ ਇਸ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ ਅਤੇ ਨਵੇਂ ਰਜਿਸਟਰ ਹੋਏ 5.30 ਲੱਖ ਲਾਭਪਾਤਰੀਆਂ ਲਈ 181.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਟੈਕਸ ਦਾ ਪੈਸਾ ਲੋਕਾਂ ਦਾ ਹੀ ਹੈ ਅਤੇ ਸਰਕਾਰ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਸੋਚ-ਸਮਝ ਕੇ ਖਰਚ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਹਾਜ਼ਰ ਸਨ।

ਪੰਜਾਬ ਦੀਆਂ 40 ਲੱਖ ਔਰਤਾਂ ਲਈ ਅੱਜ ਦਾ ਦਿਨ ਖਾਸ, ਮੁੱਖ ਮੰਤਰੀ ਨੇ ਦੱਸਿਆ ਕਾਰਨ
ਚੰਡੀਗੜ੍ਹ (ਹਿੰ.ਸ.)। ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਕਰੀਬ 40 ਲੱਖ ਔਰਤਾਂ ਦੇ ਮੋਬਾਈਲ 'ਤੇ ਅੱਜ 1 ਅਗਸਤ ਨੂੰ ਰਕਮ ਟਰਾਂਸਫਰ ਹੋਣ ਦਾ ਮੈਸੇਜ ਆਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਇਨ੍ਹਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਪਠਾਨਕੋਟ ਤੋਂ ਇਸ ਯੋਜਨਾ ਤਹਿਤ ਰਕਮ ਜਾਰੀ ਕਰਨਗੇ।

Read Also : ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ, ਜਦਕਿ ਐੱਸਸੀ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4500 ਰੁਪਏ ਟਰਾਂਸਫਰ ਕੀਤੇ ਜਾਣਗੇ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਹਿਲੀ ਵਾਰ ਲਾਭਪਾਤਰੀ ਔਰਤਾਂ ਨੂੰ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਇਕੱਠੀ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਰੀਬ 32 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ। ਅੱਜ ਦੀ ਰਕਮ ਜਾਰੀ ਹੋਣ ਤੋਂ ਬਾਅਦ ਸਰਕਾਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਸਭ ਤੋਂ ਵੱਡੀ ਗਾਰੰਟੀ ਤਹਿਤ ਕਰੀਬ 98 ਲੱਖ ਵਿੱਚੋਂ 72 ਲੱਖ ਔਰਤਾਂ ਨੂੰ ਕਵਰ ਕਰ ਲਵੇਗੀ।

Mawan Dhiyan Satkar Yojana: 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਮਾਨ
Mawan Dhiyan Satkar Yojana: ਰੂਪਨਗਰ। ਇੱਥੋਂ ਦੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਉਸ ਵੇਲੇ ਸ਼ਰਧਾਲੂਆਂ ਦਾ ਵੱਡਾ ਇਕੱਠ ਹੋਇਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੇ ਵਿਸ਼ਾਲ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੂਰੇ ਪੰਡਾਲ ਵਿੱਚ “ਹਰਿ ਹਰਿ ਮਹਾਦੇਵ” ਦੇ ਜੈਕਾਰੇ ਗੂੰਜ ਉੱਠੇ। ਮੁੱਖ ਮੰਤਰੀ ਨੇ ਵੀ ਸ਼ਰਧਾਲੂਆਂ ਨਾਲ ਮਿਲ ਕੇ ਜੈਕਾਰੇ ਲਾਏ, ਜਦੋਂ ਕਿ ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਤੀ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਪਰੰਪਰਾ ਇਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ ਅਤੇ ਇਸ ਸੂਬੇ ਵਿੱਚ ਨਫ਼ਰਤ ਦਾ ਕੋਈ ਬੀਜ ਕਦੇ ਨਹੀਂ ਉੱਗ ਸਕਦਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 40 ਲੱਖ ਨਵੀਆਂ ਰਜਿਸਟਰਡ ਔਰਤਾਂ ਨੂੰ ਇਕ ਅਗਸਤ ਤੋਂ ਵਿੱਤੀ ਸਹਾਇਤਾ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਸਰਕਾਰ ਲੋਕ ਪੱਖੀ ਪਹਿਲਕਦਮੀਆਂ ਰਾਹੀਂ ਜਨਤਾ ਦਾ ਪੈਸਾ ਲੋਕਾਂ ਨੂੰ ਹੀ ਵਾਪਸ ਕਰ ਰਹੀ ਹੈ।

Read Also: ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਧਾਰਮਿਕ ਉਤਸ਼ਾਹ, ਖੁਸ਼ੀ ਅਤੇ ਭਗਤੀ ਨਾਲ ਭਰੇ ਇਸ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈਣਾ ਮੇਰੇ ਲਈ ਬਹੁਤ ਗੌਰਵ ਅਤੇ ਸੰਤੁਸ਼ਟੀ ਦੀ ਗੱਲ ਹੈ। ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਲਈ ਇਸ ਪਵਿੱਤਰ ਧਰਤੀ ਨੂੰ ਜਾਣਬੁੱਝ ਕੇ ਚੁਣਿਆ ਹੈ ਕਿਉਂਕਿ ਇਹ ਅਮੀਰ ਵਿਰਾਸਤ, ਸੱਭਿਆਚਾਰ ਅਤੇ ਅਧਿਆਤਮਿਕਤਾ ਦੀ ਧਰਤੀ ਹੈ। ਇੱਥੇ ਇਸ ਪਵਿੱਤਰ ਦਿਹਾੜੇ ਨੂੰ ਮਨਾਉਣਾ ਸਾਡੀਆਂ ਸੱਭਿਆਚਾਰਕ ਅਤੇ ਧਾਰਮਿਕ ਜੜ੍ਹਾਂ ਪ੍ਰਤੀ ਸਾਡੇ ਡੂੰਘੇ ਸਤਿਕਾਰ ਨੂੰ ਦਰਸਾਉਂਦਾ ਹੈ।"

ਆਪਣੀ ਸਰਕਾਰ ਦੀ ਸਮਾਜਿਕ ਸਦਭਾਵਨਾ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਸਾਡੀ ਸਰਕਾਰ ਸੂਬੇ ਵਿੱਚ ਸ਼ਾਂਤੀ, ਧਾਰਮਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਅਸੀਂ ਮਹਾਨ ਗੁਰੂਆਂ, ਸੰਤਾਂ, ਮਹਾਤਮਾਵਾਂ ਅਤੇ ਪੈਗੰਬਰਾਂ ਦੁਆਰਾ ਦਿਖਾਏ ਸੱਚ ਦੇ ਮਾਰਗ 'ਤੇ ਚੱਲ ਰਹੇ ਹਾਂ। ਸਾਡਾ ਧਿਆਨ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਰਾਹੀਂ ਸਮਰੱਥ ਬਣਾਉਣ 'ਤੇ ਹੈ ਤਾਂ ਜੋ ਉਹ ਰੌਸ਼ਨ ਭਵਿੱਖ ਦਾ ਨਿਰਮਾਣ ਕਰ ਸਕਣ। ਪੰਜਾਬ ਦੀ ਉਪਜਾਊ ਧਰਤੀ 'ਤੇ ਕੁੱਝ ਵੀ ਉੱਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਇਸ ਪਵਿੱਤਰ ਧਰਤੀ 'ਤੇ ਕਦੇ ਨਹੀਂ ਉੱਗ ਸਕਦੇ।"

ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਦੀ ਮਹਾਨ ਵਿਰਾਸਤ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, "ਸਾਡੇ ਮਹਾਨ ਗੁਰੂਆਂ ਨੇ ਸਾਨੂੰ ਧਾਰਮਿਕ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ ਹੈ ਅਤੇ ਪੰਜਾਬੀ ਸਾਰੇ ਤਿਉਹਾਰ ਮਿਲ ਕੇ ਮਨਾਉਂਦੇ ਹਨ। ਭਗਵਾਨ ਸ਼ਿਵ ਦਇਆ ਅਤੇ ਕਰੁਣਾ ਦੇ ਭਗਵਾਨ ਹਨ, ਜੋ ਸ਼ਰਧਾਲੂਆਂ ਦੀ ਕਾਮ, ਕ੍ਰੋਧ, ਲੋਭ ਵਰਗੀਆਂ ਅਲਾਮਤਾਂ ਤੋਂ ਰਾਖੀ ਕਰਦੇ ਹਨ। ਭੋਲੇ ਬਾਬਾ ਆਪਣੇ ਭਗਤਾਂ 'ਤੇ ਮਿਹਰ, ਬੁੱਧੀ ਅਤੇ ਵਰਦਾਨ ਦੀ ਬਖਸ਼ਿਸ਼ ਕਰਦੇ ਹਨ। ਅਜਿਹੇ ਸਮਾਗਮਾਂ ਨੂੰ ਪਰੰਪਰਾਗਤ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਆਪਸੀ ਭਾਈਚਾਰਕ ਸਾਂਝ, ਦਇਆ ਅਤੇ ਭਾਵਨਾ ਨੂੰ ਵਧਾਉਂਦੇ ਹਨ, ਨਾਲ ਹੀ ਖੁਸ਼ਹਾਲੀ ਲਿਆਉਂਦੇ ਹਨ।"

ਸਰਕਾਰ ਦੇ ਸਾਰੇ ਧਰਮਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹਰ ਧਰਮ ਨੂੰ ਬਰਾਬਰ ਸਤਿਕਾਰ ਦਿੱਤਾ ਹੈ। ਇੱਕ ਧਰਮ ਨਿਰਪੱਖ ਸਰਕਾਰ ਵਜੋਂ, ਅਸੀਂ ਅਜਿਹੇ ਸਮਾਗਮਾਂ ਨੂੰ ਵਿਸ਼ਾਲ ਪੱਧਰ 'ਤੇ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਹਨ। ਅਸੀਂ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਏ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵੱਡੇ ਪੱਧਰ 'ਤੇ ਮਨਾਉਣ ਲਈ ਵਿਸ਼ੇਸ਼ ਤਿਆਰੀਆਂ ਕਰ ਰਹੇ ਹਾਂ।"

ਆਪਸੀ ਏਕਤਾ ਦੀ ਅਪੀਲ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਇਹ ਸਕੀਮ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਖੇਤਰਾਂ ਦੇ ਲੋਕਾਂ ਲਈ ਖੁੱਲ੍ਹੀ ਹੈ ਅਤੇ ਸ਼ਰਧਾਲੂਆਂ ਨੂੰ ਇੱਕ ਵੀ ਰੁਪਿਆ ਖਰਚ ਨਹੀਂ ਕਰਨਾ ਪੈਂਦਾ। ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਾਤ, ਰੰਗ, ਨਸਲ ਅਤੇ ਧਰਮ ਦੇ ਸੰਕੀਰਨ ਵਖਰੇਵਿਆਂ ਤੋਂ ਉੱਪਰ ਉੱਠ ਕੇ ਅਜਿਹੇ ਸ਼ੁਭ ਦਿਹਾੜੇ ਮਿਲ ਕੇ ਮਨਾਉਣ।"

ਇੱਕਜੁੱਟ ਅਤੇ ਪ੍ਰਗਤੀਸ਼ੀਲ ਪੰਜਾਬ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵੰਡਪਾਊ ਅਤੇ ਫਿਰਕੂ ਏਜੰਡਿਆਂ ਨੂੰ ਨਕਾਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਅਸੀਂ 'ਰੰਗਲਾ ਪੰਜਾਬ' ਬਣਾ ਸਕੀਏ ਅਤੇ ਸੂਬੇ ਦੀ ਤਰੱਕੀ ਨੂੰ ਤੇਜ਼ ਕਰ ਸਕੀਏ। ਆਓ, ਅੱਜ ਅਸੀਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ, ਪੱਛੜੇ ਵਰਗਾਂ ਦਾ ਸਹਾਰਾ ਬਣਨ ਅਤੇ ਖੁਸ਼ਹਾਲ ਅਤੇ ਨਸ਼ਾ ਮੁਕਤ ਪੰਜਾਬ ਲਈ ਮਿਲ ਕੇ ਕੰਮ ਕਰਨ ਦਾ ਪ੍ਰਣ ਲਈਏ।"

ਸੂਬਾ ਪੱਧਰੀ ਸਮਾਗਮ ਵਿੱਚ ਬੇਮਿਸਾਲ ਇਕੱਠ ਦੇਖਣ ਨੂੰ ਮਿਲਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਸਮਾਜ ਦੇ ਹਰ ਵਰਗ ਦੇ ਲੋਕ ਇਕੱਠੇ ਹੋਏ। ਸੰਗਤਾਂ ਭਗਵਾਨ ਸ਼ਿਵ ਅਤੇ ਭਗਵਾਨ ਪਰਸ਼ੂਰਾਮ ਜੀ ਦੀ ਮਹਿਮਾ ਵਿੱਚ ਲੀਨ ਹੋ ਗਈਆਂ, ਜਦੋਂ ਕਿ ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਤੀ ਅਤੇ ਧਾਰਮਿਕ ਉਤਸ਼ਾਹ ਨਾਲ ਭਰੇ ਭਜਨਾਂ ਨਾਲ ਸ਼ਰਧਾਲੂਆਂ ਨੂੰ ਮੰਤਰਮੁਗਧ ਕੀਤਾ।

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ Mawan Dhiyan Satkar Yojana ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ
ਚੰਡੀਗੜ੍ਹ। ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ। ਔਰਤਾਂ ਦਾ ਕਹਿਣਾ ਹੈ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਨੇ ਪਾਰਦਰਸ਼ਤਾ, ਸਹੂਲਤ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ, ਕਿਉਂਕਿ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਹੁੰਚ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਇਸ ਯੋਜਨਾ ਤਹਿਤ ਡੀਬੀਟੀ ਪ੍ਰਣਾਲੀ ਰਾਹੀਂ ਲਗਭਗ 33 ਲੱਖ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ₹1,149 ਕਰੋੜ ਸਿੱਧੇ ਜਮ੍ਹਾਂ ਕਰਵਾ ਚੁੱਕੀ ਹੈ। ਅਨੁਸੂਚਿਤ ਜਾਤੀ (ਐੱਸਸੀ) ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ ₹1,500 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹4,500 ਦਿੱਤੇ ਗਏ ਹਨ, ਜਦਕਿ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ ₹1,000 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹3,000 ਪ੍ਰਦਾਨ ਕੀਤੇ ਗਏ ਹਨ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 70 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਨਾਲ ਇਹ ਯੋਜਨਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਔਰਤ-ਕੇਂਦਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣ ਗਈ ਹੈ।

Read Also : ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

ਸੂਬੇ ਭਰ ਦੀਆਂ ਔਰਤਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਰਕਮ ਬਿਨਾਂ ਕਿਸੇ ਵਿਚੋਲੇ ਅਤੇ ਬਿਨਾਂ ਕਿਸੇ ਦੇਰੀ ਦੇ ਸਿੱਧੀ ਅਸਲ ਲਾਭਪਾਤਰੀਆਂ ਤੱਕ ਪਹੁੰਚੀ ਹੈ ਅਤੇ ਉਹ ਲੋੜ ਪੈਣ ’ਤੇ ਇਸ ਰਕਮ ਨੂੰ ਕਦੇ ਵੀ ਕਢਵਾ ਸਕਦੀਆਂ ਹਨ।

ਗੁਰਦਾਸਪੁਰ ਦੀ 32 ਸਾਲਾ ਸਰਬਜੀਤ ਕੌਰ ਨੇ ਕਿਹਾ ਕਿ ਡੀਬੀਟੀ ਪ੍ਰਣਾਲੀ ਨੇ ਇਹ ਯਕੀਨੀ ਬਣਾਇਆ ਹੈ ਕਿ ਵਿੱਤੀ ਸਹਾਇਤਾ ਆਪਣੇ ਅਸਲ ਮਕਸਦ ਲਈ ਹੀ ਵਰਤੀ ਜਾਵੇ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੈਸਾ ਸਿੱਧਾ ਸਾਡੇ ਬੈਂਕ ਖ਼ਾਤਿਆਂ ਵਿੱਚ ਭੇਜਿਆ ਹੈ, ਜਿਸ ਨਾਲ ਮੈਂ ਬਹੁਤ ਖ਼ੁਸ਼ ਹਾਂ। ਖ਼ਾਤੇ ਵਿੱਚ ਤਾਂ ਸਾਡਾ ਪੈਸਾ ਸੇਫ਼ ਹੈ। ਹੁਣ ਪੈਸਾ ਸਾਡੇ ਆਪਣੇ ਖ਼ਾਤੇ ਵਿੱਚ ਹੈ ਅਤੇ ਜਦੋਂ ਵੀ ਲੋੜ ਪਵੇਗੀ ਅਸੀਂ ਇਸ ਨੂੰ ਕਢਵਾ ਸਕਦੇ ਹਾਂ। ਇਸ ਨਾਲ ਇਹ ਯਕੀਨੀ ਬਣਦਾ ਹੈ ਕਿ ਇਹ ਰਕਮ ਸਿਰਫ਼ ਘਰੇਲੂ ਲੋੜਾਂ ਅਤੇ ਹੋਰ ਜ਼ਰੂਰੀ ਖ਼ਰਚਿਆਂ ’ਤੇ ਹੀ ਵਰਤੀ ਜਾਵੇ।”

ਹਰਚੋਵਾਲ ਪਿੰਡ ਦੀ 35 ਸਾਲਾ ਗਗਨਦੀਪ ਕੌਰ ਨੇ ਇਸ ਯੋਜਨਾ ਨੂੰ ਆਪਣੇ ਤਜ਼ਰਬੇ ਦੀਆਂ ਸਭ ਤੋਂ ਪਾਰਦਰਸ਼ੀ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਕਰਾਰ ਦਿੱਤਾ। ਉਨ੍ਹਾਂ ਕਿਹਾ, “ਮੈਂ ਹਾਲੇ ਤੱਕ ਇਹ ਰਕਮ ਨਹੀਂ ਕਢਵਾਈ ਕਿਉਂਕਿ ਜਦੋਂ ਲੋੜ ਪਵੇਗੀ, ਉਦੋਂ ਹੀ ਇਸ ਦੀ ਵਰਤੋਂ ਕਰਾਂਗੀ। ਵਿੱਤੀ ਸਹਾਇਤਾ ਦੇਣ ਦਾ ਇਹ ਸਭ ਤੋਂ ਵਧੀਆ ਤਰੀਕਾ ਹੈ। ਜੇ ਸਰਕਾਰ ਨਕਦ ਰਕਮ ਵੰਡਦੀ ਤਾਂ ਲੋਕਾਂ ਨੂੰ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ। ਅਰਜ਼ੀ ਦੇਣ ਤੋਂ ਪੰਜ ਤੋਂ ਛੇ ਦਿਨਾਂ ਦੇ ਅੰਦਰ ਹੀ ਪੈਸਾ ਮੇਰੇ ਖ਼ਾਤੇ ਵਿੱਚ ਆ ਗਿਆ। ਪੂਰੀ ਪ੍ਰਕਿਰਿਆ ਤੇਜ਼, ਪਾਰਦਰਸ਼ੀ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੈ।”

ਸ੍ਰੀ ਹਰਿਗੋਬਿੰਦਪੁਰ ਦੀ 49 ਸਾਲਾ ਸੁਮਨ ਕੁਮਾਰੀ ਨੇ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਘਰੇਲੂ ਅਤੇ ਸਿੱਖਿਆ ਨਾਲ ਸਬੰਧਤ ਮਹੱਤਵਪੂਰਨ ਖ਼ਰਚੇ ਪੂਰੇ ਕਰਨ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ, “ਇਸ ਯੋਜਨਾ ਦੀ ਸਭ ਤੋਂ ਵਧੀਆ ਗੱਲ ਇਹ ਹੈ ਕਿ ਪੈਸਾ ਸਿੱਧਾ ਔਰਤਾਂ ਦੇ ਖ਼ਾਤਿਆਂ ਵਿੱਚ ਆਉਂਦਾ ਹੈ। ਮੈਂ ਇਸ ਰਕਮ ਦੀ ਵਰਤੋਂ ਸਾਰਥਕ ਕੰਮਾਂ ਲਈ ਕੀਤੀ ਹੈ। ਮੇਰੀਆਂ ਦੋਵੇਂ ਧੀਆਂ, ਜੋ ਉੱਚ ਸਿੱਖਿਆ ਹਾਸਲ ਕਰ ਰਹੀਆਂ ਹਨ, ਨੂੰ ਵੀ ਇਸ ਯੋਜਨਾ ਦਾ ਲਾਭ ਮਿਲਿਆ ਹੈ। ਇਸ ਦੇ ਨਾਲ-ਨਾਲ ਸਾਡੇ ਪਰਿਵਾਰ ਨੂੰ ਮੁਫ਼ਤ ਰਾਸ਼ਨ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਮਿਲ ਰਹੀ ਹੈ, ਜਿਸ ਨਾਲ ਕਾਫ਼ੀ ਰਾਹਤ ਮਿਲੀ ਹੈ।”

ਮੰਡੀ ਅਹਿਮਦਗੜ੍ਹ ਦੀ ਹਰਪਾਲ ਕੌਰ ਨੇ ਕਿਹਾ ਕਿ ਇਸ ਵਿੱਤੀ ਸਹਾਇਤਾ ਨੇ ਔਰਤਾਂ ਨੂੰ ਆਪਣੀਆਂ ਲੋੜਾਂ ਅਨੁਸਾਰ ਖ਼ਰਚ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ, “ਮੈਂ ਇਹ ਰਕਮ ਘਰ ਦੀਆਂ ਲੋੜਾਂ ’ਤੇ ਖ਼ਰਚ ਕੀਤੀ ਹੈ। ਮੇਰੀਆਂ ਦੋਵੇਂ ਧੀਆਂ ਨੂੰ ਵੀ ਇਹ ਰਕਮ ਮਿਲੀ ਹੈ ਅਤੇ ਉਹ ਇਸ ਦੀ ਵਰਤੋਂ ਆਪਣੀਆਂ ਲੋੜਾਂ ਅਨੁਸਾਰ ਕਰ ਰਹੀਆਂ ਹਨ। ਧੀਆਂ ਦੀਆਂ ਆਪਣੀਆਂ ਲੋੜਾਂ ਹੁੰਦੀਆਂ ਹਨ ਅਤੇ ਇਹ ਚੰਗੀ ਗੱਲ ਹੈ ਕਿ ਸਰਕਾਰ ਇਸ ਸਮੇਂ ਉਨ੍ਹਾਂ ਦਾ ਸਾਥ ਦੇ ਰਹੀ ਹੈ। ਸਭ ਤੋਂ ਵਧੀਆ ਗੱਲ ਇਹ ਹੈ ਕਿ ਡੀਬੀਟੀ ਰਾਹੀਂ ਪੈਸਾ ਸਿੱਧਾ ਸਾਡੇ ਬੈਂਕ ਖ਼ਾਤਿਆਂ ਵਿੱਚ ਆਇਆ ਹੈ, ਜਿਸ ਨੂੰ ਅਸੀਂ ਲੋੜ ਪੈਣ ’ਤੇ ਕਦੇ ਵੀ ਕਢਵਾ ਸਕਦੇ ਹਾਂ। ਸਰਕਾਰ ਨੇ ਇਹ ਪੈਸਾ ਚੰਗੀ ਨੀਅਤ ਨਾਲ ਦਿੱਤਾ ਹੈ, ਇਸ ਲਈ ਇਸ ਨੂੰ ਚੰਗੇ ਕੰਮਾਂ ’ਤੇ ਹੀ ਖ਼ਰਚ ਕਰਨਾ ਚਾਹੀਦਾ ਹੈ।”

ਲਾਭਪਾਤਰੀਆਂ ਦੀ ਸਕਾਰਾਤਮਕ ਪ੍ਰਤੀਕਿਰਿਆ ਤੋਂ ਸਪੱਸ਼ਟ ਹੈ ਕਿ ਡੀਬੀਟੀ ਮਾਡਲ ਨੇ ਨਾ ਸਿਰਫ਼ ਭਲਾਈ ਯੋਜਨਾਵਾਂ ਦੇ ਲਾਭਾਂ ਦੀ ਵੰਡ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਹੈ, ਸਗੋਂ ਔਰਤਾਂ ਨੂੰ ਸਰਕਾਰੀ ਵਿੱਤੀ ਸਹਾਇਤਾ ’ਤੇ ਸਿੱਧਾ ਹੱਕ ਦੇ ਕੇ ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਵੀ ਮਜ਼ਬੂਤ ਕੀਤਾ ਹੈ।

ਇਸ ਦੌਰਾਨ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਮਾਂਵਾਂ- ਧੀਆਂ ਸਤਿਕਾਰ ਯੋਜਨਾ ਔਰਤਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਯੋਗ ਲਾਭਪਾਤਰੀ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ। ਕੋਈ ਵੀ ਯੋਗ ਔਰਤ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ।”

ਡੀਬੀਟੀ ਪ੍ਰਣਾਲੀ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਯੋਜਨਾ ਦੇ ਨੋਡਲ ਬੈਂਕਿੰਗ ਭਾਈਵਾਲ ਐਕਸਿਸ ਬੈਂਕ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ ਹੈ, ਜਿਸ ਨੇ ਪੂਰੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਲਾਭ ਰਾਸ਼ੀ ਦੇ ਟਰਾਂਸਫਰ ਨੂੰ ਸੁਚਾਰੂ ਬਣਾਇਆ ਹੈ।

ਐਕਸਿਸ ਬੈਂਕ ਦੇ ਗਰੁੱਪ ਹੈੱਡ (ਬ੍ਰਾਂਚ ਬੈਂਕਿੰਗ, ਨੌਰਥ ਅਤੇ ਟੀਏਐੱਸਸੀ ਬਿਜ਼ਨਸ) ਰੇਨੋਲਡ ਡੀ’ਸੂਜ਼ਾ ਨੇ ਕਿਹਾ, “ਪੰਜਾਬ ਸਰਕਾਰ ਨਾਲ ਮਿਲ ਕੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂਕਰਨ ਵਿੱਚ ਭਾਈਵਾਲ ਬਣਨਾ ਐਕਸਿਸ ਬੈਂਕ ਲਈ ਮਾਣ ਵਾਲੀ ਗੱਲ ਹੈ। ਇਹ ਪਹਿਲ ਸੂਬੇ ਦੀਆਂ ਲੱਖਾਂ ਔਰਤਾਂ ਦੇ ਜੀਵਨ ’ਤੇ ਸਕਾਰਾਤਮਕ ਅਸਰ ਪਾਵੇਗੀ। ਅਸੀਂ ਲਾਭਪਾਤਰੀਆਂ ਤੱਕ ਸਹਾਇਤਾ ਰਾਸ਼ੀ ਦੀ ਸਮੇਂ ਸਿਰ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵੰਡ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਇਸ ਤਰ੍ਹਾਂ ਦੇ ਪ੍ਰੋਗਰਾਮ ਜਦੋਂ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਵੱਡੇ ਪੱਧਰ ’ਤੇ ਲਾਗੂ ਕੀਤੇ ਜਾਂਦੇ ਹਨ ਤਾਂ ਇਹ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ, ਵਿੱਤੀ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਸਮਰੱਥਾ ਰੱਖਦੇ ਹਨ।”

ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਰਕਮ ਜਮ੍ਹਾਂ ਕਰਵਾ ਕੇ ਡੀਬੀਟੀ ਪ੍ਰਣਾਲੀ ਨਾ ਸਿਰਫ਼ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ, ਸਗੋਂ ਔਰਤਾਂ ਦੀ ਆਰਥਿਕ ਸੁਤੰਤਰਤਾ ਅਤੇ ਪਰਿਵਾਰ ਵਿੱਚ ਫ਼ੈਸਲੇ ਲੈਣ ਦੀ ਉਨ੍ਹਾਂ ਦੀ ਸਮਰੱਥਾ ਨੂੰ ਵੀ ਮਜ਼ਬੂਤ ਕਰ ਰਹੀ ਹੈ।

Mawan Dhiyan Satkar Yojana: ਪਹਿਲੀ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ 'ਚ ਪਾਵੇਗੀ ਸਨਮਾਨ ਰਾਸ਼ੀ : ਕੇਜਰੀਵਾਲ
ਮੁਕੇਰੀਆਂ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾਵੇਗੀ। ਜਿਨ੍ਹਾਂ ਨੂੰ ਅਜੇ ਪੈਸੇ ਨਹੀਂ ਮਿਲੇ ਹਨ, ਉਹ ਚਿੰਤਾ ਨਾ ਕਰਨ। ਸਾਰਿਆਂ ਨੂੰ ਜੁਲਾਈ ਤੋਂ ਸਤੰਬਰ ਤੱਕ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸੌ ਫੀਸਦੀ ਇਮਾਨਦਾਰ ਮੁੱਖ ਮੰਤਰੀ ਹਨ। ਤਾਂ ਹੀ ਲੋਕਾਂ ਨੂੰ ਮੁਫ਼ਤ ਬਿਜਲੀ, ਹਜ਼ਾਰ ਰੁਪਏ ਸਨਮਾਨ ਰਾਸ਼ੀ ਸਮੇਤ ਹੋਰ ਸਹੂਲਤਾਂ ਦੇ ਪਾ ਰਹੇ ਹਨ। ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੇ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਜ਼ਰੂਰੀ ਹੈ।

ਭਜਨ ਸੰਧਿਆ ਵਿੱਚ ਉਮੜੇ ਜਨ ਸੈਲਾਬ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਔਰਤਾਂ ਨੂੰ ਖੁਸ਼ਖਬਰੀ ਦਿੰਦਿਆਂ ਕਿਹਾ ਕਿ 1 ਜੁਲਾਈ ਨੂੰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਯੋਜਨਾ ਸ਼ੁਰੂ ਕੀਤੀ ਸੀ, ਉਦੋਂ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਗਏ ਸਨ। 1 ਅਗਸਤ ਨੂੰ 50 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਾਣ ਵਾਲੇ ਹਨ। ਜਿਨ੍ਹਾਂ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾ ਲਈ ਹੈ ਪਰ ਅਜੇ ਪੈਸੇ ਨਹੀਂ ਆਏ ਹਨ, ਉਹਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਹਨਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਔਰਤਾਂ ਦੇ ਖਾਤਿਆਂ ਵਿੱਚ ਇੱਕ ਹਜ਼ਾਰ ਰੁਪਏ ਅਤੇ ਦਲਿਤ ਸਮਾਜ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਮਹੀਨਾ ਭੇਜੇ ਜਾ ਰਹੇ ਹਨ।

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅੱਜ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਅਤੇ ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਇਮਾਨਦਾਰ ਹੈ। ਇਸ ਤੋਂ ਪਹਿਲਾਂ ਜਿੰਨੀਆਂ ਵੀ ਸਰਕਾਰਾਂ ਆਈਆਂ, ਉਹਨਾਂ ਦੇ ਸਮੇਂ ਹਮੇਸ਼ਾ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਸਨ। ਪਰ ਪਹਿਲੀ ਵਾਰ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜਿਸ 'ਤੇ, ਉਹਨਾਂ ਦੇ ਪਰਿਵਾਰ 'ਤੇ ਜਾਂ ਉਹਨਾਂ ਦੇ ਕਿਸੇ ਮੰਤਰੀ 'ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਨਹੀਂ ਲੱਗਿਆ। ਪੰਜਵਾਂ ਸਾਲ ਚੱਲ ਰਿਹਾ ਹੈ ਅਤੇ ਬਿਨਾਂ ਕਿਸੇ ਦੋਸ਼ ਦੇ ਇੱਕ ਇਮਾਨਦਾਰ ਮੁੱਖ ਮੰਤਰੀ ਤੁਹਾਡੇ ਲਈ ਕੰਮ ਕਰ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਅਜੇ ਇਸ ਦੇ ਤਹਿਤ ਦੋ ਰੂਟਾਂ ਦਰਬਾਰ ਸਾਹਿਬ ਅਤੇ ਅਨੰਦਪੁਰ ਸਾਹਿਬ 'ਤੇ ਬੱਸਾਂ ਚੱਲਦੀਆਂ ਹਨ, ਜਿਸ ਵਿੱਚ ਆਉਣ-ਜਾਣ, ਏਸੀ ਬੱਸ, ਏਸੀ ਹੋਟਲ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸਰਕਾਰ ਦਿੰਦੀ ਹੈ। 1 ਅਗਸਤ ਤੋਂ ਇਸ ਵਿੱਚ ਤਿੰਨ ਨਵੇਂ ਰੂਟ ਜੋੜੇ ਜਾ ਰਹੇ ਹਨ। ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਮੁਫ਼ਤ ਬੱਸਾਂ ਜਾਇਆ ਕਰਨਗੀਆਂ। ਅਸੀਂ ਡੇਢ ਲੱਖ ਸ਼ਰਧਾਲੂਆਂ ਨੂੰ ਇਹਨਾਂ ਥਾਵਾਂ 'ਤੇ ਮੁਫ਼ਤ ਵਿੱਚ ਤੀਰਥ ਯਾਤਰਾ ਕਰਵਾਉਣ ਲੈ ਕੇ ਜਾਵਾਂਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸਕ ਮੰਦਰ ਹੈ, ਜਿੱਥੇ ਭਗਵਾਨ ਵਾਲਮੀਕਿ ਜੀ ਨੇ ਰਾਮਾਇਣ ਲਿਖੀ, ਸੀਤਾ ਮਾਤਾ ਉੱਥੇ ਰਹੇ ਅਤੇ ਉੱਥੇ ਹੀ ਲਵ-ਕੁਸ਼ ਦਾ ਜਨਮ ਤੇ ਉਹਨਾਂ ਦੀ ਪੜ੍ਹਾਈ ਹੋਈ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਲਵ-ਕੁਸ਼ ਅਤੇ ਮਾਤਾ ਸੀਤਾ ਦਾ ਇੱਕ ਬਹੁਤ ਹੀ ਸ਼ਾਨਦਾਰ ਮੰਦਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਪਟਿਆਲਾ ਸਥਿਤ ਕਾਲੀ ਮਾਤਾ ਦੇ ਮੰਦਰ ਨੂੰ ਮੁੱਖ ਮੰਤਰੀ ਭਗਵੰਤ ਮਾਨ 80 ਕਰੋੜ ਰੁਪਏ ਖਰਚ ਕਰਕੇ ਬਹੁਤ ਹੀ ਸ਼ਾਨਦਾਰ ਬਣਾ ਰਹੇ ਹਨ, ਜੋ 1 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਭਜਨ ਸੰਧਿਆ ਪੂਰੇ ਪੰਜਾਬ ਦੇ 22 ਸ਼ਹਿਰਾਂ ਵਿੱਚ ਕਰਵਾਈ ਜਾ ਰਹੀ ਹੈ। ਲੋਕ ਦੱਸਦੇ ਹਨ ਕਿ ਇਹ ਪਹਿਲੀ ਅਜਿਹੀ ਸਰਕਾਰ ਆਈ ਹੈ ਜੋ ਸਨਾਤਨ ਧਰਮ ਲਈ ਜ਼ਮੀਨੀ ਪੱਧਰ 'ਤੇ ਇੰਨਾ ਕੰਮ ਕਰ ਰਹੀ ਹੈ। ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਅਤੇ ਭਗਵੰਤ ਮਾਨ 24 ਘੰਟੇ ਤੁਹਾਡੇ ਲਈ ਲੱਗੇ ਹੋਏ ਹਨ, ਇਸ ਲਈ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੀਦਾ ਹੈ।

Mawan Dhiyan Satkar Yojana: ਮੁੱਖ ਮੰਤਰੀ ਮਾਨ ਨੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ, ਪੈਸੇ ਕੀਤੇ ਟਰਾਂਸਫਰ, ਖਾਤੇ ਕਰੋ ਛੇਤੀ ਚੈੱਕ
Mawan Dhiyan Satkar Yojana: (ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਔਰਤਾਂ ਨੂੰ ਵੱਡਾ ਤੋਹਫਾ ਦਿੰਦਿਆਂ ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇਹ ਰੁਪਏ ਟ੍ਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਸ਼ੁਰੂਆਤ ਆਪਣੇ ਗ੍ਰਹਿ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ਕੀਤੀ। ਇਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇ। ਪਹਿਲੀ ਵਾਰ ਸਰਕਾਰ ਨੇ ਇਹ ਰਕਮ 3 ਮਹੀਨਿਆਂ ਲਈ ਇਕੱਠੀ ਦਿੱਤੀ।

ਜਿਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4500 ਰੁਪਏ ਦਿੱਤੇ ਗਏ। ਮੀਟਿੰਗ ਵਿੱਚ ਬੈਠੀ ਇੱਕ ਔਰਤ ਦੇ ਮੋਬਾਈਲ 'ਤੇ 4500 ਰੁਪਏ ਦੇ ਪਹਿਲਾ ਸੁਨੇਹਾ ਆਇਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੱਲ੍ਹ ਤੱਕ 40 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ। ਔਰਤਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਇਹ ਰਕਮ ਦਿੱਤੀ ਗਈ ਹੈ। ਦੱਸ ਦੇਈਏ ਕਿ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਈ ਹੈ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਯੋਜਨਾ ਦੀ ਰਾਸ਼ੀ ਆ ਜਾਵੇਗੀ।

Mawan Dhiyan Satkar Yojana: ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਲੈਣ ਲਈ ਰਜਿਸਟਰੇਸ਼ਨ 13 ਅਪਰੈਲ ਤੋਂ ਹੋਵੇਗੀ ਸ਼ੁਰੂ : ਵਿਧਾਇਕ ਰਾਏ
ਪੰਜਾਬ ਸਰਕਾਰ ਨੇ ਰੋਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਬੁਲੰਦੀਆਂ ’ਤੇ ਪਹੁੰਚਾਇਆ

Mawan Dhiyan Satkar Yojana: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟਰੇਸ਼ਨ 13 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਲਖਬੀਰ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪੰਜਵੀਂ ਅਤੇ ਮੁੱਖ ਗਰੰਟੀ ਨੂੰ ਪੂਰਾ ਕਰਦਿਆਂ ਔਰਤਾਂ ਨੂੰ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਮਾਵਾਂ ਧੀਆਂ ਦਾ ਸਤਿਕਾਰ ਸਕੀਮ ਵਿਧਾਨ ਸਭਾ ’ਚ ਪਾਸ ਕਰ ਦਿੱਤੀ ਗਈ ਹੈ। ਇਸ ਸਕੀਮ ਦਾ ਲਾਭ ਲੈਣ ਦੇ ਲਈ ਜਰਨਲ ਵਰਗ ਨਾਲ ਸੰਬੰਧਿਤ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਵਜੋਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Snake Venom Case: ਸੱਪ ਦੇ ਜ਼ਹਿਰ ਮਾਮਲੇ ’ਚ ਯੂਟਿਊਬਰ ਐਲਵਿਸ਼ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ

ਅਨੁਸੂਚਿਤ ਜਾਤੀ ਨਾਲ ਸੰਬੰਧਿਤ ਔਰਤਾਂ ਕੋਲ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਤੇ ਪੰਜਾਬ ਵਾਸੀ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਜਿਨ੍ਹਾਂ ਦਾ ਸਰਟੀਫਿਕੇਟ ਨਹੀਂ ਬਣਿਆ, ਉਹ ਆਪਣਾ ਸਰਟੀਫਿਕੇਟ ਬਣਾ ਕੇ ਸ਼ਰਤਾਂ ਪੂਰੀਆਂ ਕਰ ਲੈਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਦੀ ਉਹ ਪਹਿਲੀ ਸਰਕਾਰ ਹੈ ਜਿਸ ਨੇ ਆਪਣੀਆਂ ਸਾਰੀਆਂ ਗਰੰਟੀਆਂ ਕਰੀਬ ਚਾਰ ਸਾਲਾਂ ਦੇ ਵਿੱਚ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸੂਬੇ ਦੇ 65 ਹਜ਼ਾਰ ਬੇਰੁਜਗਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉੱਥੇ ਹੀ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। Mawan Dhiyan Satkar Yojana