Sanaur Road Renovation - Sach Kahoon Punjabi

Bhagwant Mann News: ਮੁੱਖ ਮੰਤਰੀ ਮਾਨ ਵੱਲੋਂ ਹਲਕਾ ਸਨੌਰ ’ਚ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ
ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਵੀ ਕੀਤਾ ਐਲਾਨ

83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾ : ਭਗਵੰਤ ਸਿੰਘ ਮਾਨ

Bhagwant Mann News: ਸਨੌਰ (ਰਾਮ ਸਰੂਪ ਪੰਜੋਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ੍ਹ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਂਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ, ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। Bhagwant Mann News

ਇਹ ਖਬਰ ਵੀ ਪੜ੍ਹੋ : BKU Sidhupur Protest: ਬੈਂਕ ਮੈਨੇਜਰ ਖ਼ਿਲਾਫ਼ BKU ਸਿੱਧੂਪੁਰ ਦਾ ਰੋਸ ਪ੍ਰਦਰਸ਼ਨ

ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ 21,050 ਏਕੜ ਤੋਂ ਵਧਾ ਦਿੱਤਾ ਹੈ, ਸਗੋਂ ਕਾਨੂੰਨੀ ਲੜਾਈ ਰਾਹੀਂ ਹਰਿਆਣਾ ਨੂੰ ਦਿੱਤੇ ਜਾਂਦੇ ਭਾਖੜਾ ਨਹਿਰ ਦੇ ਪਾਣੀ ਦਾ ਪੰਜਾਬ ਦਾ 25 ਫੀਸਦ ਹਿੱਸਾ ਵੀ ਪ੍ਰਾਪਤ ਕੀਤਾ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ। ਸਨੌਰ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਲਕੇ ਵਿੱਚ 49.60 ਕਰੋੜ ਰੁਪਏ ਦੀ ਲਾਗਤ ਨਾਲ ਕਈ ਨਵੀਆਂ ਲਿੰਕ ਸੜਕਾਂ ਬਣਾਈਆਂ ਜਾਣਗੀਆਂ ਅਤੇ ਕੁਝ ਮੌਜ਼ੂਦਾ ਸੜਕਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਮੁੱਖ ਪਟਿਆਲਾ-ਪਿਹੋਵਾ ਸੜਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਦਿੱਲੀ ਜਾਣ ਵਾਲੀ ਆਵਾਜਾਈ ਨੂੰ ਆਸਾਨ ਬਣਾਉਣ ਲਈ ਜਲਦ ਹੀ ਇਸ ਨੂੰ ਚਾਰ-ਮਾਰਗੀ ਕੀਤਾ ਜਾਵੇਗਾ। Bhagwant Mann News

ਪਾਣੀ ਦੀ ਸੰਭਾਲ ਅਤੇ ਸਿੰਚਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਣੀ ਦੇ ਰਾਖੇ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਕਦੇ ਵੀ ਪਾਣੀ ਦੀ ਸੰਭਾਲ ਵੱਲ ਧਿਆਨ ਨਹੀਂ ਦਿੱਤਾ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਹਰ ਬੂੰਦ ਦੀ ਬੱਚਤ ਵੱਲ ਵਿਸ਼ੇਸ਼ ਧਿਆਨ ਦਿੱਤਾ ਰਿਹਾ ਹੈ। ਸਾਡੀ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਹਨ, ਤਾਂ ਜੋ ਸੂਬੇ ਦੇ ਹਰ ਖੇਤਰ ਤੱਕ ਪਾਣੀ ਪਹੁੰਚ ਸਕੇ ਅਤੇ ਪਹਿਲੀ ਵਾਰ ਸੂਬੇ ਦੇ 1444 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ-2024 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਹ ਸਾਰੇ ਪੰਜਾਬੀਆਂ ਲਈ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਵੇਖਣ ਵਿੱਚ ਸੂਬੇ ਨੇ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ। ਪਿਛਲੇ ਕੁਝ ਸਾਲਾਂ ਦੌਰਾਨ 740 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 1,284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਅਤੇ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 60 ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕੇ ਹਨ।ਬਿਜਲੀ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ।

ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਪੂਰੀ ਸੂਝ-ਬੂਝ ਨਾਲ ਕਰ ਰਹੀ ਹੈ। ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਨਿਰਾਸ਼ਾ ਦੇ ਆਲਮ ਵਿੱਚੋਂ ਲੰਘ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ ਕਿਉਂਕਿ ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਬਾਰੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਇੱਕੋ-ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। Bhagwant Mann News

ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਿਨ ਦੇਣਾ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜਲ ਸਰੋਤ ਵਿਭਾਗ ਦੇ ਮੰਤਰੀ ਬਰਿੰਦਰ ਗੋਇਲ, ਆਪ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ, ਹਲਕਾ ਸਨੌਰ ਦੇ ਇੰਚਾਰਜ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਰਣਜੋਧ ਸਿੰਘ ਹਡਾਣਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ ਆਦਿ ਹਾਜ਼ਰ ਸਨ।