Farmers Training Camp Punjab - Sach Kahoon Punjabi

Punjab Agriculture News: ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ
Punjab Agriculture News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਅਤੇ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ (ਹਾਈਫੋਲੋਜੀ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੀ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਸਨ।

ਇਹ ਵੀ ਪੜ੍ਹੋ: Vrindavan Boat Accident: ਯਮੁਨਾ ਨਦੀ 'ਚ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, ਛੇ ਦੀ ਮੌਤ ਤੇ ਲਾਪਤਾ ਲੋਕਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ

ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਦਾ ਮੂਲ ਆਧਾਰ ਕਿਸਾਨ ਹਨ ਅਤੇ ਉਨ੍ਹਾਂ ਦੀ ਤਰੱਕੀ ਲਈ ਆਧੁਨਿਕ ਅਤੇ ਵਿਗਿਆਨਕ ਖੇਤੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹਨ ਕਿਉਂਕਿ ਇਨ੍ਹਾਂ ਰਾਹੀਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ, ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਨਵੀਂ ਖੇਤੀ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਾਇਕ ਧੰਦਿਆਂ ਜਿਵੇਂ ਪਸ਼ੂ ਪਾਲਣ, ਬਾਗਬਾਨੀ ਅਤੇ ਹੋਰ ਉਪਰਾਲਿਆਂ ਵੱਲ ਵੀ ਧਿਆਨ ਦੇਣ ਤਾਂ ਜੋ ਖੇਤੀ ਨੂੰ ਲਾਭਕਾਰੀ ਬਣਾਇਆ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ

ਸਪੀਕਰ ਸ. ਸੰਧਵਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਸਕੀਮ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚੇ।

Punjab Agriculture News: ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਗੁਰਲਾਲ ਸਿੰਘ ਵੱਲੋਂ ਪਸ਼ੂ ਪਾਲਣ, ਡਾ. ਗੁਰਦਰਸ਼ਨ ਸਿੰਘ ਵੱਲੋਂ ਬਾਗਬਾਨੀ ਫਸਲਾਂ, ਡਾ. ਗੁਰਪ੍ਰੀਤ ਸਿੰਘ ਵੱਲੋਂ ਮੰਡੀਕਰਨ, ਡਾ. ਪਵਿੱਤਰ ਸਿੰਘ ਵੱਲੋਂ ਮਿੱਟੀ ਅਤੇ ਪਾਣੀ ਦੀ ਪਰਖ, ਡਾ. ਪ੍ਰਦੀਪ ਗੋਇਲ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਡਾ. ਸਤਨਾਮ ਸਿੰਘ ਵੱਲੋਂ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇੰਜੀਨੀਅਰ ਆਰ.ਕੇ. ਸਿੰਘ ਵੱਲੋਂ ਪਰਾਲੀ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਨਾਲ ਹੀ ਕਿਸਾਨਾਂ ਅਤੇ ਕਿਸਾਨ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਨੁਮਾਇਸ਼ਾਂ ਅਤੇ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਖਾਸ ਆਕਰਸ਼ਣ ਰਹੀਆਂ। ਕੈਂਪ ਵਿੱਚ ਲਗਭਗ ਇੱਕ ਹਜ਼ਾਰ ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀ ਸਾਹਿਤ ਵੀ ਵੰਡਿਆ ਗਿਆ।

ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਦੀ ਯੋਗ ਅਗਵਾਈ ਅਤੇ ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਦੀ ਨਿਗਰਾਨੀ ਹੇਠ ਕੈਂਪ ਦਾ ਸੁਚੱਜਾ ਆਯੋਜਨ ਕੀਤਾ ਗਿਆ। ਸਟੇਜ ਸੰਚਾਲਨ ਡਾ. ਨਵਪ੍ਰੀਤ ਸਿੰਘ ਅਤੇ ਡਾ. ਭੂਪੇਸ਼ ਜੋਸ਼ੀ ਵੱਲੋਂ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਗੁਰਤੇਜ ਸਿੰਘ ਖੋਸਾ , ਚਚੇਅਰਮੈਨ ਅਮਨਦੀਪ ਸਿੰਘ ਬਾਬਾ , ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ , ਡਾ. ਅਵੀਨਿੰਦਰਪਾਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਰਣਬੀਰ ਸਿੰਘ, ਡਾ. ਯਾਦਵਿੰਦਰ ਸਿੰਘ, ਰਮਨਦੀਪ ਸਿੰਘ ਮਮਾਰਾ, ਸੁਖਵੰਤ ਸਿੰਘ ਪੱਕਾ , ਗੈਰੀ ਵਾੜਿੰਗ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।