Punjab School Merit List - Sach Kahoon Punjabi

Punjab Education Result: ਕਿਰਤੀ ਪਰਿਵਾਰ ਦੀ ਬੇਟੀ ਆਈ ਪੂਰੇ ਜ਼ਿਲ੍ਹੇ ’ਚੋਂ ਅੱਵਲ, ਮੈਰਿਟ ’ਚ ਕਰਵਾਇਆ ਨਾਂਅ ਦਰਜ
Punjab Education Result: (ਅਨਿਲ ਲੁਟਾਵਾ) ਅਮਲੋਹ। ਪੀਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਪੁੱਤਰੀ ਸ਼ੰਭੂ ਯਾਦਵ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚੋਂ ਅੱਵਲ ਆ ਕੇ ਸਕੂਲ ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਆਰ.ਕੇ ਸ਼ਰਮਾ ਅਤੇ ਸਕੂਲ ਇੰਚਾਰਜ ਪ੍ਰੇਮ ਲਤਾ ਦੀ ਅਗਵਾਈ ਹੇਠ ਅੱਠਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਆਈ ਵਿਦਿਆਰਥਣ ਅੰਸ਼ੂ ਕੁਮਾਰੀ ਪੁੱਤਰੀ ਸ਼ੰਭੂ ਯਾਦਵ ਦਾ ਸਨਮਾਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਕੁਲਦੀਪ ਸਿੰਘ ਫਤਿਹਪੁਰ ਨੇ ਦੱਸਿਆ ਕਿ ਇਸ ਵਿਦਿਆਰਥਣ ਅੰਸ਼ੂ ਕੁਮਾਰੀ ਨੇ 587/600 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਇਆ ਅਤੇ ਪੰਜਾਬ ਵਿੱਚੋਂ 13 ਵਾਂ ਸਥਾਨ ਪ੍ਰਾਪਤ ਕੀਤਾ। ਸਕੂਲ ਵੱਲੋਂ ਵਿਦਿਆਰਥਣ ਨੂੰ 5100 ਰੁਪਏ ਮਾਣ ਸਤਿਕਾਰ ਵਜੋਂ ਭੇਂਟ ਕੀਤੇ ਗਏ। ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਪ੍ਰਿੰਸੀਪਲ ਵੱਲੋਂ ਇਸ ਸਮੇਂ ਐਲਾਨ ਕੀਤਾ ਗਿਆ ਕਿ ਹਰੇਕ ਮੈਰਿਟ ਸੂਚੀ ਵਿੱਚ ਆਉਣ ਵਾਲੇ ਵਿਦਿਆਰਥੀ ਨੂੰ 5100 ਰੁਪਏ ਮਾਣ ਸਤਿਕਾਰ ਵਜੋਂ ਭੇਂਟ ਕੀਤੇ ਜਾਣਗੇ।

ਇਹ ਵੀ ਪੜ੍ਹੋ: Healthy Breakfast Tips: ਸਵੇਰ ਦੇ ਨਾਸ਼ਤੇ ’ਚ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ? ਇੰਜ ਕਰੋ ਬਚਾਅ

ਐਸਐਮਸੀ ਕਮੇਟੀ ਦੇ ਚੇਅਰਮੈਨ ਕੁਲਦੀਪ ਕੁਮਾਰ ਦੀਪਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਿਰਤੀ ਪਰਿਵਾਰ ਦੀ ਇਸ ਬੱਚੀ ਨੇ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ। ਅੱਠਵੀਂ ਜਮਾਤ ਦੇ ਇੰਚਾਰਜ ਸ੍ਰੀਮਤੀ ਦੀਪਿਕਾ ਵੱਲੋਂ ਇਸ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਚਾਰ ਹੋਰ ਵਿਦਿਆਰਥੀਆਂ ਵੱਲੋਂ ਵੀ 90 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਗਏ ਹਨ। ਸਕੂਲ ਪ੍ਰਬੰਧਕਾਂ ਵੱਲੋਂ ਇਸ ਵਿਦਿਆਰਥਣ ਦਾ ਬਾਰ੍ਹਵੀਂ ਜਮਾਤ ਤੱਕ ਦਾ ਸਾਰਾ ਖਰਚਾ ਚੁੱਕਣ ਦਾ ਐਲਾਨ ਵੀ ਕੀਤਾ ਗਿਆ। ਇਸ ਸਮੇਂ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਸਕੂਲ ਪੜ੍ਹਾਈ ਦੇ ਖੇਤਰ ਵਿੱਚ ਹਮੇਸ਼ਾਂ ਪਹਿਲੇ ਨੰਬਰ ’ਤੇ ਰਿਹਾ ਹੈ।

ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥਣ ਨੂੰ ਸਕੂਲ ਬੈਂਡ ਦੁਆਰਾ ਸਲਾਮੀ ਦਿੱਤੀ ਗਈ ਅਤੇ ਢੋਲ ਢਮੱਕਿਆਂ ਨਾਲ ਪੂਰੇ ਸ਼ਹਿਰ ਦਾ ਚੱਕਰ ਲਾਇਆ ਗਿਆ। ਮਨਦੀਪ ਕੌਰ ਬੈਨੀਪਾਲ ਅਤੇ ਮੋਨਿਕਾ ਨੇ ਇਸ ਵਿਦਿਆਰਥਣ ਵੱਲੋਂ ਆਪਣੇ ਘਰ ਵਿੱਚ ਮਾਪਿਆਂ ਦੀ ਕੀਤੀ ਜਾਂਦੀ ਸੇਵਾ ਬਾਰੇ ਚਾਨਣਾ ਪਾਇਆ। ਲੈਕਚਰਾਰ ਬਲਜੀਤ ਸਿੰਘ ਅਤੇ ਸਕੂਲ ਪ੍ਰੀਖਿਆ ਇੰਚਾਰਜ ਕੁਲਦੀਪ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਲੈਕਚਰਾਰ ਬਲਜੀਤ ਸਿੰਘ, ਕੁਲਦੀਪ ਕੌਰ, ਗੌਰਵ ਸ਼ਰਮਾ, ਕੁਲਬੀਰ ਸਿੰਘ ਮੀਆਂਪੁਰ, ਦੀਪਿਕਾ, ਚੇਅਰਮੈਨ ਕੁਲਦੀਪ ਕੁਮਾਰ ਦੀਪਾ, ਅਮਨਦੀਪ ਕੌਰ, ਕਵਿਤਾ,ਅਨੂੰ, ਅਵਤਾਰ ਸਿੰਘ, ਮਨਦੀਪ ਕੌਰ ਬੈਨੀਪਾਲ ਅਤੇ ਮੋਨਿਕਾ ਆਦਿ ਮੌਜੂਦ ਸਨ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਲੈਕਚਰਾਰ ਕੁਲਦੀਪ ਸਿੰਘ ਫਤਿਹਪੁਰ ਨੇ ਨਿਭਾਈ।

ਅਮਲੋਹ : ਸਕੂਲ ਸਟਾਫ਼  ਵਿਦਿਆਰਥਣ ਅੰਸ਼ੂ ਕੁਮਾਰੀ ਦਾ ਸਨਮਾਨ ਕਰਨ ਮੌਕੇ। ਤਸਵੀਰ: ਅਨਿਲ ਲੁਟਾਵਾ

Punjab School Merit List: ਸੰਤ ਮੋਹਨ ਦਾਸ ਸਕੂਲ ਨੇ ਰਚਿਆ ਇਤਿਹਾਸ, ਅੱਠਵੀਂ ਦੇ ਨਤੀਜਿਆਂ 'ਚ ਪੰਜਾਬ ਦੇ ਚੋਟੀ ਦੇ ਰੈਂਕਾਂ 'ਤੇ ਕਬਜ਼ਾ
Punjab School Merit List: ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੋਹਰੀ ਵਿੱਦਿਅਕ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਭਰ ’ਚੋਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਿਆ।

ਇਸ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਜਸ਼ਨਦੀਪ ਕੌਰ ਸਪੁੱਤਰੀ ਹਰਪ੍ਰੀਤ ਸਿੰਘ ਨਿਵਾਸੀ ਭਲੂਰ ਨੇ 598/600 ਅੰਕ (99.67 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ਵਿੱਚ ਦੂਜਾ ਰੈਂਕ ਤੇ ਲਛਮੀ ਸਪੁੱਤਰੀ ਮਲਕੀਤ ਸਿੰਘ ਨਿਵਾਸੀ ਸੰਧਵਾਂ ਨੇ 597/600 ਅੰਕ (99.50 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ਵਿੱਚ ਤੀਜਾ ਰੈਂਕ, ਸੁਖਮਨਦੀਪ ਕੌਰ ਸਪੁੱਤਰੀ ਲਖਵੀਰ ਸਿੰਘ ਨਿਵਾਸੀ ਨਾਥੇ ਵਾਲਾ ਨੇ 595/600 ਅੰਕ (99.17 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ’ਚੋਂ ਪੰਜਵਾਂ ਰੈਂਕ, ਨੂਰ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਨਿਵਾਸੀ ਕੋਟਕਪੂਰਾ ਨੇ 592/600 ਅੰਕ(98.67 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ’ਚੋਂ ਅੱਠਵਾਂ ਰੈਂਕ, ਏਕਮ ਸਿੰਘ ਸਪੁੱਤਰ ਗੁਰਭੇਜ ਸਿੰਘ ਨਿਵਾਸੀ ਚੰਦਬਾਜਾ ਨੇ 586/600 ਅੰਕ (97.67 ਪ੍ਰਤੀਸ਼ਤ) ਪੰਜਾਬ ਭਰ ’ਚੋਂ 14ਵਾਂ ਰੈਂਕ ਅਤੇ ਸੁਖਪਰੀਤ ਸਿੰਘ ਸਪੁੱਤਰ ਗੁਰਤੇਜ ਸਿੰਘ ਨਿਵਾਸੀ ਭਲੂਰ 586/600 ਅੰਕ (97.67 ਪ੍ਰਤੀਸ਼ਤ) ਪੰਜਾਬ ਭਰ ’ਚੋਂ 14ਵਾਂ ਰੈਂਕ, ਜੈਸਮੀਨ ਕੌਰ ਸਪੁੱਤਰੀ ਮਨਪ੍ਰੀਤ ਸਿੰਘ ਨਿਵਾਸੀ ਧੂੜਕੋਟ 586/600 ਅੰਕ (97.67 ਪ੍ਰਤੀਸ਼ਤ) ਪੰਜਾਬ ਭਰ ’ਚੋਂ 14ਵਾਂ ਰੈਂਕ ਅਤੇ ਰਮਨਦੀਪ ਕੌਰ ਸਪੁੱਤਰੀ ਜਸਕਰਨ ਸਿੰਘ ਨਿਵਾਸੀ ਬੱਗੇਆਣਾ 585/600 ਅੰਕ (97.50 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ’ਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਆਪਣੀ ਸੰਸਥਾ, ਮਾਤਾ/ਪਿਤਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ।

ਇਹ ਵੀ ਪੜ੍ਹੋ: PSEB 8th Result: ਅੱਠਵੀਂ ਦੇ ਨਤੀਜਿਆਂ 'ਚ ਤਮੰਨਾ ਰਹੀ ਅੱਵਲ, 600 'ਚੋਂ 600 ਅੰਕ ਹਾਸਲ ਕਰਕੇ ਬਣੀ ਪੰਜਾਬ ਦੀ ਟੌਪਰ

ਮਾਨਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵਿਦਿਆਰਥਣਾਂ ਨਾਲ ਵੀਡੀਓ ਕਾਨਫਰੰਸਿਂਗ ਰਾਹੀਂ ਗੱਲਬਾਤ ਕਰਦਿਆਂ ਇਹਨਾਂ ਵਿਦਿਆਰਥੀਆਂ,ਸਮੂਹ ਸਟਾਫ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹਨਾਂ ਹੋਣਹਾਰ ਵਿਦਿਆਰਥਣਾਂ ਦੀ ਉਚੇਰੀ ਸਿੱਖਿਆ ਅਤੇ ਉਜਵਲ ਭਵਿੱਖ ਲਈ ਅਗਵਾਈ ਕੀਤੀ ਜਾਵੇਗੀ।
ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਰੇਣੂਕਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ(ਸੈ.ਸਿੱ.) ਸ਼੍ਰੀਮਤੀ ਅੰਜਨਾ ਕੌਸ਼ਲ ਜੀ ਦੀ ਯੋਗ ਅਗਵਾਈ ਹੇਠ ਫਰੀਦਕੋਟ ਜਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੰਸਥਾਪਕ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਜਿੱਥੇ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ‘ਚ ਦੂਜਾ, ਤੀਜਾ ਅਤੇ ਪੰਜਵਾਂ ਰੈਂਕ ਹਾਸਲ ਕਰਕੇ ਇੱਕ ਮਾਣਮੱਤੀ ਪ੍ਰਾਪਤੀ ਕੀਤੀ ਹੈ, ਉੱਥੇ ਹੀ ਸਕੂਲ ਦੇ 17 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ, 11ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 11 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅਤੇ 9 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਅਤੇ ਸਕੂਲ ਦਾ ਸਮੁੱਚਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਪ੍ਰਿੰਸੀਪਲ ਮੈਡਮ ਰੇਣੂਕਾ ਨੇ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਵਿੱਚ 100 ਪ੍ਰਤੀਸ਼ਤ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ‘ਚ ਪੰਜਾਬੀ ਵਿਸ਼ੇ ਵਿੱਚ 14 ਵਿਦਿਆਰਥੀ, ਸਾਇੰਸ ਵਿਸ਼ੇ ਵਿੱਚ 9 ਵਿਦਿਆਰਥੀ, ਹਿਸਾਬ ਵਿਸ਼ੇ ਵਿੱਚ 7 ਵਿਦਿਆਰਥੀ, ਸਮਾਜਿਕ ਸਿੱਖਿਆ ਵਿਸ਼ੇ ਵਿੱਚ 3 ਵਿਦਿਆਰਥੀ, ਅੰਗਰੇਜ਼ੀ ਵਿਸ਼ੇ ਵਿੱਚ 3 ਵਿਦਿਆਰਥੀ ਅਤੇ ਹਿੰਦੀ ਵਿਸ਼ੇ ਵਿੱਚ 1 ਵਿਦਿਆਰਥੀ ਸ਼ਾਮਲ ਹਨ।

ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫਸਰ(ਐ.ਸਿੱ.) ਪਵਨ ਕੁਮਾਰ, ਜਿਲ੍ਹਾ ਗਾਈਡੈਂਸ ਕੌਸਲਰ ਜਸਬੀਰ ਜੱਸੀ, ਜਿਲ੍ਹਾ ਖੇਤਰੀ ਬੁੱਕ ਡਿੱਪੂ ਫਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਤੇ ਪ੍ਰਿੰ: ਐੱਚ ਐੱਸ ਸਾਹਨੀ ਨੇ ਸੰਸਥਾ ਦਾ ਇਹ ਨਤੀਜਾ ਮਰਹੂਮ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ ਥਾਪਰ’ ਨੂੰ ਸਮਰਪਿਤ ਕੀਤਾ। ਇਸ ਮੌਕੇ ਟਰੱਸਟੀ ਸੰਤੋਖ ਸਿੰਘ ਸੋਢੀ ਤੇ ਪ੍ਰਬੰਧਕ ਮੈਡਮ ਮੇਘਾ ਥਾਪਰ, ਪ੍ਰਿੰ: ਨਰਿੰਦਰ ਮੱਕੜ,ਕੈਂਪਸ ਕੋਆਰਡੀਨਟਰ ਮਨਜੀਤ ਕੌਰ, ਕੋਆਰਡੀਨੇਟਰ ਦਰਸ਼ਨਾ ਦੇਵੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ , ਸੁਪਰਡੈਂਟ ਲਖਵੀਰ ਸ਼ਰਮਾਂ, ਜਸਪਾਲ ਸਿੰਘ ,ਗੁਰਮੇਜ ਸਿੰਘ, ਰਾਜ ਕੁਮਾਰ ਕੋਚਰ ਤੇ ਸਮੂਹ ਸਟਾਫ ਹਾਜ਼ਰ ਸਨ।

ਕੋਟਕਪੂਰਾ: ਪੰਜਾਬ ਭਰ ‘ਚ ਦੂਜਾ ਰੈਂਕ , ਤੀਜਾ ਰੈਂਕ ,ਪੰਜਵਾਂ ਰੈਂਕ ਅਤੇ ਅੱਠਵਾਂ ਰੈਂਕ ਹਾਸਲ ਕਰਨ ਵਾਲੀਆ ਵਿਦਿਆਰਥਣਾਂ ਤੋਂ ਇਲਾਵਾ ਪੰਜਾਬ ਭਰ ਵਿੱਚੋਂ ਮੈਰਿਟ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀ।