Mukh Mantri Sehat Yojana Punjab - Sach Kahoon Punjabi

Mukh Mantri Sehat Yojana Punjab: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬਿਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ
‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

Mukh Mantri Sehat Yojana Punjab: ਚੰਡੀਗੜ੍ਹ /ਪਟਿਆਲਾ (ਸੱਚ ਕਹੂੰ ਨਿਊਜ਼)। ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ

ਹਰਮਨਪ੍ਰੀਤ ਕੌਰ

ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ, ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।

ਕਰੀਬ ਦੋ ਸਾਲਾਂ ਤੋਂ, ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ।

ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ 'ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ,ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ। ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ। ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।”

ਡਾ. ਸਿਬੀਆ ਨੇ ਅੱਗੇ ਦੱਸਿਆ,“ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”

ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ

ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ 'ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ 'ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ।

ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।

ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜ਼ਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ,“ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”

Mukh Mantri Sehat Yojana Punjab: ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ।

ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ।

Read Also : ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ, ਮੁੱਖ ਮੰਤਰੀ ਨੇ Mukhyamantri Mawan Dhian Sarkar Yojana ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪ੍ਰੋਗਰਾਮ ਦੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰ ਕਵਰ ਹਨ। ਇਨ੍ਹਾਂ ਕਾਰਡ-ਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਸ਼ਹਿਰੀ ਖੇਤਰਾਂ ਵਿੱਚ ਲਗਪਗ 31 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ, ਜਦੋਂ ਕਿ ਪੇਂਡੂ ਖੇਤਰਾਂ ਵਿੱਚ 69 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ।”

ਪ੍ਰੋਗਰਾਮ ਦੀ ਪਹੁੰਚ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਨ੍ਹਾਂ ਕਾਰਡਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਸ਼ਹਿਰੀ ਖੇਤਰਾਂ ਵਿੱਚ ਲਗਪਗ 31 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ, ਜਦੋਂ ਕਿ ਪੇਂਡੂ ਖੇਤਰਾਂ ਵਿੱਚ 69 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ।”

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਹੋਰ ਪਹੁੰਚਯੋਗ ਅਤੇ ਉਪਭੋਗਤਾ-ਅਨੁਕੂਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਲੋਕਾਂ ਨੂੰ ਸਿਹਤ ਕਾਰਡ ਡਾਊਨਲੋਡ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਇੱਕ ਸਮਰਪਿਤ ਵਟਸਐਪ-ਅਧਾਰਤ ਸਹੂਲਤ ਅਤੇ ਇੱਕ ਵੈੱਬਸਾਈਟ ਪੇਜ ਬਣਾਇਆ ਜਾ ਰਿਹਾ ਹੈ ਤਾਂ ਜੋ ਲਾਭਪਾਤਰੀ ਆਪਣੇ ਈ-ਕਾਰਡ ਆਸਾਨੀ ਨਾਲ ਡਾਊਨਲੋਡ ਕਰ ਸਕਣ। ਇਸੇ ਤਰ੍ਹਾਂ ਇੱਕ ਨਵੀਂ ਮੋਬਾਈਲ ਐਪ-ਅਧਾਰਤ ਰਜਿਸਟ੍ਰੇਸ਼ਨ ਪ੍ਰਣਾਲੀ ’ਤੇ ਵੀ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ।”

ਇਸ ਸਕੀਮ ਤਹਿਤ ਦਿੱਤੇ ਜਾਣ ਵਾਲੇ ਇਲਾਜ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ 3.79 ਲੱਖ ਮਰੀਜ਼ਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ 654 ਕਰੋੜ ਰੁਪਏ ਦਾ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ 835 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 223 ਸਰਕਾਰੀ ਹਸਪਤਾਲ ਅਤੇ 612 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਲਾਭਪਾਤਰੀਆਂ ਨੂੰ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣ।

ਇਸ ਪਹਿਲਕਦਮੀ ਦੇ ਪੈਮਾਨੇ ਅਤੇ ਮਹੱਤਵ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਪ੍ਰਮੁੱਖ ਸਕੀਮ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਹੱਕਦਾਰ ਹੈ।”

ਇਸ ਸਕੀਮ ਨੂੰ ਸੂਬੇ ਵਿੱਚ ਸਿਹਤ ਸੰਭਾਲ ਵਿੱਚ ਨਵਾਂ ਮੀਲ ਪੱਥਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਡਾਕਟਰੀ ਇਲਾਜ ’ਤੇ ਵੱਡੀ ਰਕਮ ਖਰਚ ਕਰਨੀ ਪੈਂਦੀ ਸੀ। ਪਰ ਇਹ ਸਕੀਮ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪਰਿਵਾਰ ਆਰਥਿਕ ਤੰਗੀਆਂ ਕਾਰਨ ਮਿਆਰੀ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ।” ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Healthcare Schemes Punjab: ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਆਰਥਿਕ ਬਰਬਾਦੀ ਤੋਂ ਬਚਾਇਆ : ਵਿਧਾਇਕ ਰਾਏ
Healthcare Schemes Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਕਿ ਰਾਜ ਅੰਦਰ ਕੋਈ ਵੀ ਪਰਿਵਾਰ ਵਿੱਤੀ ਤੰਗੀ ਕਾਰਨ ਇਲਾਜ਼ ਕਰਵਾਉਣ ਤੋਂ ਵਾਂਝਾ ਨਾ ਰਹੇ। ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਗਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ ਕਰਜ਼ੇ, ਗਹਿਣੇ ਗਿਰਵੀ ਰੱਖਣ ਜਾਂ ਵਿੱਤੀ ਮੱਦਦ ਲਈ ਹਾੜੇ ਕੱਢੇ ਬਿਨਾਂ ਤੁਰੰਤ ਇਲਾਜ ਸ਼ੁਰੂ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਨੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 40 ਹਜ਼ਾਰ ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸਮੇਤ 2 ਲੱਖ ਤੋਂ ਵੱਧ  ਇਲਾਜਾਂ ਲਈ 300 ਕਰੋੜ ਰੁਪਏ ਤੋਂ ਵੱਧ ਦੀ ਨਗਦ ਰਹਿਤ ਸਿਹਤ ਸੇਵਾ ਪ੍ਰਦਾਨ ਕੀਤੀ ਹੈ। ਇਨ੍ਹਾਂ ਵਿੱਚੋਂ ਹਰੇਕ ਅੰਕੜਾ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੂੰ ਸਿਹਤ ਅਤੇ ਵਿੱਤੀ ਬਚਾਅ ਵਿੱਚੋਂ ਕਿਸੇ ਇੱਕ ਨੂੰ ਚੁਣਨ ਦੀ ਲੋੜ ਨਹੀਂ ਪਈ।  ਵਿਧਾਇਕ ਰਾਏ ਨੇ ਦੱਸਿਆ ਕਿ ਸਭ ਤੋਂ ਵੱਧ ਪ੍ਰਾਪਤ ਕੀਤੇ ਜਾਣ ਵਾਲੇ ਇਲਾਜਾਂ ਵਿੱਚ ਡਾਇਲਸਿਸ, ਦਿਲ ਦੀਆਂ ਬਿਮਾਰੀਆਂ ਦੇ ਇਲਾਜ, ਆਰਥੋਪੀਡਿਕ ਸਰਜਰੀਆਂ, ਕੈਂਸਰ ਦੀ ਦੇਖਭਾਲ ਅਤੇ ਸ਼ੂਗਰ ਨਾਲ ਸਬੰਧਤ ਪੇਚੀਦਗੀਆਂ ਤੇ ਸਾਹ ਦੀਆਂ ਬਿਮਾਰੀਆਂ ਦੇ ਇਲਾਜ ਸ਼ਾਮਲ ਹਨ, ਜੋ ਇਸ ਸਕੀਮ ਦੇ ਵਿਆਪਕ ਕਲੀਨਿਕਲ ਘੇਰੇ ਨੂੰ ਦਰਸਾਉਂਦੇ ਹਨ। ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਸਕੀਮ ਅਧੀਨ ਕੈਂਸਰ ਦੀ ਦੇਖ-ਭਾਲ ਵੀ ਵਿਆਪਕ ਰਹੀ ਹੈ, ਜਿਸ ਵਿੱਚ ਕੀਮੋਥੈਰੇਪੀ, ਰੇਡੀਏਸ਼ਨ ਅਤੇ ਸਰਜੀਕਲ ਓਨਕੋਲੋਜੀ ਸਮੇਤ 14 ਹਜ਼ਾਰ ਤੋਂ ਵੱਧ ਇਲਾਜ 35 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਪ੍ਰਦਾਨ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮਰੀਜ਼ਾਂ ਨੂੰ ਇਲਾਜ ਦੇ ਸਾਰੇ ਪੜਾਵਾਂ ਵਿੱਚ ਨਿਰਵਿਘਨ ਦੇਖਭਾਲ ਮਿਲੇ।

ਇਹ ਵੀ ਪੜ੍ਹੋ:  Punjab Road Accident: ਬੇਕਾਬੂ ਕੰਬਾਈਨ ਨੇ ਤਿੰਨ ਨੂੰ ਲਿਆ ਲਪੇਟ 'ਚ, ਇੱਕ ਨੇ ਤੋੜਿਆ ਦਮ

ਇਸੇ ਤਰ੍ਹਾਂ ਦਿਲ ਦੀਆਂ ਬਿਮਾਰੀਆਂ ਵਿੱਚ ਉੱਨਤ ਇਲਾਜ ਨੂੰ ਪਹੁੰਚਯੋਗ ਬਣਾਇਆ ਗਿਆ ਹੈ। ਪੀਜੀਆਈ ਐਮਈਆਰ  ਚੰਡੀਗੜ੍ਹ ਵਿਖੇ ਟਰਾਈਕਸਪਿਡ ਵਾਲਵ ਦੀ ਮੁਰੰਮਤ ਦੇ ਨਾਲ ਇੱਕ ਬਹੁਤ ਹੀ ਗੁੰਝਲਦਾਰ ’ਡਬਲ-ਸਵਿੱਚ ਕਾਰਡੀਅਕ ਆਪ੍ਰੇਸ਼ਨ’, ਜੋ ਕਿ ਭਾਰਤ ਵਿੱਚ ਦਿਲ ਦੀਆਂ ਸਰਜਰੀਆਂ ਵਿੱਚੋਂ ਸਭ ਤੋਂ ਵੱਧ ਤਕਨੀਕੀ ਤੌਰ ’ਤੇ ਮੁਸ਼ਕਲ ਸਰਜਰੀ ਹੈ, ਨੂੰ 4.41 ਲੱਖ ਰੁਪਏ ਵਿੱਚ ਪੂਰੀ ਤਰ੍ਹਾਂ ਕਵਰ ਕੀਤਾ ਗਿਆ। ਨਿਜੀ ਖੇਤਰ ਵਿੱਚ ਅਜਿਹੀਆਂ ਪ੍ਰਕਿਰਿਆਵਾਂ ਦੀ ਕੀਮਤ ਆਮ ਤੌਰ ’ਤੇ 5 ਲੱਖ ਤੋਂ 8 ਲੱਖ ਰੁਪਏ ਦੇ ਵਿਚਕਾਰ ਹੁੰਦੀ ਹੈ। ਕੁੱਲ ਮਿਲਾ ਕੇ ਇਸ ਸਕੀਮ ਅਧੀਨ ਐਂਜੀਓਪਲਾਸਟੀ ਅਤੇ ਸਥਾਈ ਪੇਸਮੇਕਰ ਇਮਪਲਾਂਟੇਸ਼ਨ ਸਮੇਤ 5,700 ਤੋਂ ਵੱਧ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਕਵਰ ਕੀਤੇ ਗਏ ਹਨ, ਜਿਸ ਵਿੱਚ ਦਿਲ ਦੇ ਇਲਾਜ ਦਾ ਕੁੱਲ ਖਰਚਾ 47 ਕਰੋੜ ਰੁਪਏ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ ਰਹਿਤ ਇਲਾਜ ਤੱਕ ਵਿਆਪਕ ਪਹੁੰਚ ਬਣਾਈ ਜਾ ਸਕੇ।

ਫ਼ਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ। ਤਸਵੀਰ: ਅਨਿਲ ਲੁਟਾਵਾ