Healthcare Schemes Punjab - Sach Kahoon Punjabi

Healthcare Schemes Punjab: ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਆਰਥਿਕ ਬਰਬਾਦੀ ਤੋਂ ਬਚਾਇਆ : ਵਿਧਾਇਕ ਰਾਏ
Healthcare Schemes Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਕਿ ਰਾਜ ਅੰਦਰ ਕੋਈ ਵੀ ਪਰਿਵਾਰ ਵਿੱਤੀ ਤੰਗੀ ਕਾਰਨ ਇਲਾਜ਼ ਕਰਵਾਉਣ ਤੋਂ ਵਾਂਝਾ ਨਾ ਰਹੇ। ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਗਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ ਕਰਜ਼ੇ, ਗਹਿਣੇ ਗਿਰਵੀ ਰੱਖਣ ਜਾਂ ਵਿੱਤੀ ਮੱਦਦ ਲਈ ਹਾੜੇ ਕੱਢੇ ਬਿਨਾਂ ਤੁਰੰਤ ਇਲਾਜ ਸ਼ੁਰੂ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਨੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 40 ਹਜ਼ਾਰ ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸਮੇਤ 2 ਲੱਖ ਤੋਂ ਵੱਧ  ਇਲਾਜਾਂ ਲਈ 300 ਕਰੋੜ ਰੁਪਏ ਤੋਂ ਵੱਧ ਦੀ ਨਗਦ ਰਹਿਤ ਸਿਹਤ ਸੇਵਾ ਪ੍ਰਦਾਨ ਕੀਤੀ ਹੈ। ਇਨ੍ਹਾਂ ਵਿੱਚੋਂ ਹਰੇਕ ਅੰਕੜਾ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੂੰ ਸਿਹਤ ਅਤੇ ਵਿੱਤੀ ਬਚਾਅ ਵਿੱਚੋਂ ਕਿਸੇ ਇੱਕ ਨੂੰ ਚੁਣਨ ਦੀ ਲੋੜ ਨਹੀਂ ਪਈ।  ਵਿਧਾਇਕ ਰਾਏ ਨੇ ਦੱਸਿਆ ਕਿ ਸਭ ਤੋਂ ਵੱਧ ਪ੍ਰਾਪਤ ਕੀਤੇ ਜਾਣ ਵਾਲੇ ਇਲਾਜਾਂ ਵਿੱਚ ਡਾਇਲਸਿਸ, ਦਿਲ ਦੀਆਂ ਬਿਮਾਰੀਆਂ ਦੇ ਇਲਾਜ, ਆਰਥੋਪੀਡਿਕ ਸਰਜਰੀਆਂ, ਕੈਂਸਰ ਦੀ ਦੇਖਭਾਲ ਅਤੇ ਸ਼ੂਗਰ ਨਾਲ ਸਬੰਧਤ ਪੇਚੀਦਗੀਆਂ ਤੇ ਸਾਹ ਦੀਆਂ ਬਿਮਾਰੀਆਂ ਦੇ ਇਲਾਜ ਸ਼ਾਮਲ ਹਨ, ਜੋ ਇਸ ਸਕੀਮ ਦੇ ਵਿਆਪਕ ਕਲੀਨਿਕਲ ਘੇਰੇ ਨੂੰ ਦਰਸਾਉਂਦੇ ਹਨ। ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਸਕੀਮ ਅਧੀਨ ਕੈਂਸਰ ਦੀ ਦੇਖ-ਭਾਲ ਵੀ ਵਿਆਪਕ ਰਹੀ ਹੈ, ਜਿਸ ਵਿੱਚ ਕੀਮੋਥੈਰੇਪੀ, ਰੇਡੀਏਸ਼ਨ ਅਤੇ ਸਰਜੀਕਲ ਓਨਕੋਲੋਜੀ ਸਮੇਤ 14 ਹਜ਼ਾਰ ਤੋਂ ਵੱਧ ਇਲਾਜ 35 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਪ੍ਰਦਾਨ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮਰੀਜ਼ਾਂ ਨੂੰ ਇਲਾਜ ਦੇ ਸਾਰੇ ਪੜਾਵਾਂ ਵਿੱਚ ਨਿਰਵਿਘਨ ਦੇਖਭਾਲ ਮਿਲੇ।

ਇਹ ਵੀ ਪੜ੍ਹੋ:  Punjab Road Accident: ਬੇਕਾਬੂ ਕੰਬਾਈਨ ਨੇ ਤਿੰਨ ਨੂੰ ਲਿਆ ਲਪੇਟ 'ਚ, ਇੱਕ ਨੇ ਤੋੜਿਆ ਦਮ

ਇਸੇ ਤਰ੍ਹਾਂ ਦਿਲ ਦੀਆਂ ਬਿਮਾਰੀਆਂ ਵਿੱਚ ਉੱਨਤ ਇਲਾਜ ਨੂੰ ਪਹੁੰਚਯੋਗ ਬਣਾਇਆ ਗਿਆ ਹੈ। ਪੀਜੀਆਈ ਐਮਈਆਰ  ਚੰਡੀਗੜ੍ਹ ਵਿਖੇ ਟਰਾਈਕਸਪਿਡ ਵਾਲਵ ਦੀ ਮੁਰੰਮਤ ਦੇ ਨਾਲ ਇੱਕ ਬਹੁਤ ਹੀ ਗੁੰਝਲਦਾਰ ’ਡਬਲ-ਸਵਿੱਚ ਕਾਰਡੀਅਕ ਆਪ੍ਰੇਸ਼ਨ’, ਜੋ ਕਿ ਭਾਰਤ ਵਿੱਚ ਦਿਲ ਦੀਆਂ ਸਰਜਰੀਆਂ ਵਿੱਚੋਂ ਸਭ ਤੋਂ ਵੱਧ ਤਕਨੀਕੀ ਤੌਰ ’ਤੇ ਮੁਸ਼ਕਲ ਸਰਜਰੀ ਹੈ, ਨੂੰ 4.41 ਲੱਖ ਰੁਪਏ ਵਿੱਚ ਪੂਰੀ ਤਰ੍ਹਾਂ ਕਵਰ ਕੀਤਾ ਗਿਆ। ਨਿਜੀ ਖੇਤਰ ਵਿੱਚ ਅਜਿਹੀਆਂ ਪ੍ਰਕਿਰਿਆਵਾਂ ਦੀ ਕੀਮਤ ਆਮ ਤੌਰ ’ਤੇ 5 ਲੱਖ ਤੋਂ 8 ਲੱਖ ਰੁਪਏ ਦੇ ਵਿਚਕਾਰ ਹੁੰਦੀ ਹੈ। ਕੁੱਲ ਮਿਲਾ ਕੇ ਇਸ ਸਕੀਮ ਅਧੀਨ ਐਂਜੀਓਪਲਾਸਟੀ ਅਤੇ ਸਥਾਈ ਪੇਸਮੇਕਰ ਇਮਪਲਾਂਟੇਸ਼ਨ ਸਮੇਤ 5,700 ਤੋਂ ਵੱਧ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਕਵਰ ਕੀਤੇ ਗਏ ਹਨ, ਜਿਸ ਵਿੱਚ ਦਿਲ ਦੇ ਇਲਾਜ ਦਾ ਕੁੱਲ ਖਰਚਾ 47 ਕਰੋੜ ਰੁਪਏ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ ਰਹਿਤ ਇਲਾਜ ਤੱਕ ਵਿਆਪਕ ਪਹੁੰਚ ਬਣਾਈ ਜਾ ਸਕੇ।

ਫ਼ਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ। ਤਸਵੀਰ: ਅਨਿਲ ਲੁਟਾਵਾ