Punjab Power Crisis - Sach Kahoon Punjabi

Punjab Power Crisis: ਪੰਜਾਬ ’ਚ ਬਿਜਲੀ ਸੰਕਟ ਵਿਚਕਾਰ ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਬੰਦ
Punjab Power Crisis: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਦਰਮਿਆਨ ਬਿਜਲੀ ਉਤਪਾਦਨ ਨੂੰ ਝਟਕਾ ਲੱਗਾ ਹੈ। ਸਰਕਾਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ ਦੋ ਯੂਨਿਟ ਮੰਗਲਵਾਰ ਦੁਪਹਿਰ ਤੋਂ ਬੰਦ ਸਨ ਅਤੇ ਹੁਣ ਬੁੱਧਵਾਰ ਸਵੇਰੇ ਕਰੀਬ 9:30 ਵਜੇ ਤੀਜਾ ਯੂਨਿਟ ਵੀ ਬੰਦ ਹੋ ਗਿਆ। ਇਸ ਕਾਰਨ ਪਲਾਂਟ ਤੋਂ ਬਿਜਲੀ ਉਤਪਾਦਨ ਵਿੱਚ ਕਮੀ ਆਈ ਹੈ।

ਪਿਛਲੇ ਕਈ ਦਿਨਾਂ ਤੋਂ ਸੂਬੇ ਵਿੱਚ ਬਿਜਲੀ ਦੀ ਮੰਗ 16,000 ਮੈਗਾਵਾਟ ਤੋਂ ਉੱਪਰ ਦਰਜ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਰੋਪੜ ਥਰਮਲ ਪਲਾਂਟ ਦੇ ਤਿੰਨ ਯੂਨਿਟ ਬੰਦ ਹੋਣ ਨਾਲ ਬਿਜਲੀ ਸਪਲਾਈ ’ਤੇ ਵਾਧੂ ਦਬਾਅ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ ਬੰਦ ਹੋਣ ਦੇ ਬਾਵਜ਼ੂਦ ਸੂਬੇ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਅਤੇ ਬਿਜਲੀ ਦੀ ਕਮੀ ਕਾਰਨ ਕਿਤੇ ਵੀ ਕੱਟ ਨਹੀਂ ਲਗਾਇਆ ਗਿਆ।

ਇਹ ਵੀ ਪੜ੍ਹੋ: Jalandhar News: ਜਲੰਧਰ ’ਚ ਬਿਸਕੁਟ ਤੇ ਨਮਕੀਨ ਫੈਕਟਰੀ ’ਚ ਭਿਆਨਕ ਅੱਗ, ਲੋਕਾਂ ਨੇ ਉੱਪਰਲੀ ਮੰਜ਼ਿਲ ’ਤੇ ਪਰਿਵਾਰ ਨੂੰ ਬਚਾਇਆ

ਉਨ੍ਹਾਂ ਦੱਸਿਆ ਸੀ ਕਿ ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ, ਜਿਨ੍ਹਾਂ ਦੀ ਕੁੱਲ ਸਮਰੱਥਾ 150 ਮੈਗਾਵਾਟ ਹੈ, ਉਸ ਸਮੇਂ ਬੰਦ ਸਨ। ਹੁਣ ਤੀਜਾ ਯੂਨਿਟ ਵੀ ਬੰਦ ਹੋਣ ਕਾਰਨ ਪਲਾਂਟ ਦੀ ਉਤਪਾਦਨ ਸਮਰੱਥਾ ’ਤੇ ਹੋਰ ਅਸਰ ਪਿਆ ਹੈ। ਬਿਜਲੀ ਮੰਤਰੀ ਵੱਲੋਂ ਦਿੱਤੇ ਅੰਕੜਿਆਂ ਮੁਤਾਬਕ ਪੰਜਾਬ ਨੇ 12 ਸਤੰਬਰ ਨੂੰ ਦੁਪਹਿਰ 2:15 ਵਜੇ 16,268 ਮੈਗਾਵਾਟ, 13 ਸਤੰਬਰ ਨੂੰ ਸਵੇਰੇ 11:45 ਵਜੇ 16,455 ਮੈਗਾਵਾਟ ਅਤੇ 14 ਸਤੰਬਰ ਨੂੰ ਦੁਪਹਿਰ 3 ਵਜੇ 17,281 ਮੈਗਾਵਾਟ ਦੀ ਬਿਜਲੀ ਮੰਗ ਪੂਰੀ ਕੀਤੀ। 14 ਸਤੰਬਰ ਨੂੰ ਪੂਰੀ ਕੀਤੀ ਗਈ 17,281 ਮੈਗਾਵਾਟ ਦੀ ਮੰਗ ਸੂਬੇ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਧ ਪੂਰੀ ਕੀਤੀ ਗਈ ਮੰਗ ਦੱਸੀ ਗਈ ਹੈ।

ਰੋਪੜ ਥਰਮਲ ਪਲਾਂਟ ਦੇ ਤਿੰਨ ਯੂਨਿਟ ਬੰਦ ਹੋਣ ਕਾਰਨ ਸੂਬੇ ਦੇ ਬਿਜਲੀ ਉਤਪਾਦਨ ’ਤੇ ਅਸਰ ਪਿਆ ਹੈ। ਵਧਦੀ ਮੰਗ ਦੇ ਮੱਦੇਨਜ਼ਰ ਹੁਣ ਬਿਜਲੀ ਸਪਲਾਈ ਨੂੰ ਸੰਤੁਲਿਤ ਰੱਖਣਾ ਚੁਣੌਤੀ ਬਣ ਸਕਦਾ ਹੈ। ਹਾਲਾਂਕਿ, ਮੌਜੂਦਾ ਸਥਿਤੀ ਵਿੱਚ ਸਰਕਾਰ ਵੱਲੋਂ ਬਿਜਲੀ ਦੀ ਘਾਟ ਜਾਂ ਅਣਐਲਾਨੇ ਕੱਟਾਂ ਸਬੰਧੀ ਕੋਈ ਨਵਾਂ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ। ਰੋਪੜ ਪਲਾਂਟ ਦੇ ਬੰਦ ਯੂਨਿਟਾਂ ਦੀ ਸਥਿਤੀ ਅਤੇ ਬਿਜਲੀ ਸਪਲਾਈ ’ਤੇ ਇਸ ਦੇ ਪ੍ਰਭਾਵ ’ਤੇ ਨਜ਼ਰ ਰੱਖੀ ਜਾ ਰਹੀ ਹੈ।

Congress Protest Patiala: ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ਪਟਿਆਲਾ ’ਚ ਪ੍ਰਦਰਸ਼ਨ, ਰਾਜਾ ਵੜਿੰਗ ਨੇ ‘ਆਪ’ ਸਰਕਾਰ ’ਤੇ ਲਾਏ ਗੰਭੀਰ ਦੋਸ਼
Congress Protest Patiala: ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਅੱਜ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹਜ਼ਾਰਾਂ ਕਾਂਗਰਸੀ ਵਰਕਰ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਕਾਂਗਰਸੀ ਵਰਕਰ ਪੀਐਸਪੀਸੀਐਲ ਦੇ ਮੁੱਖ ਦਫ਼ਤਰ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲਿਸ ਨੇ ਭਾਰੀ ਬਲ ਤਾਇਨਾਤ ਕਰਕੇ ਰਸਤੇ ਵਿੱਚ ਬੈਰੀਕੇਡਿੰਗ ਕਰਦਿਆਂ ਉਨ੍ਹਾਂ ਨੂੰ ਰੋਕ ਲਿਆ।

ਇਸ ਮੌਕੇ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪੈਦਾ ਹੋਇਆ ਬਿਜਲੀ ਸੰਕਟ ਕੁਦਰਤੀ ਨਹੀਂ, ਸਗੋਂ ਸਰਕਾਰ ਦੇ ਕਥਿਤ ਕੁਪ੍ਰਬੰਧਨ ਅਤੇ ਭ੍ਰਿਸ਼ਟਾਚਾਰ ਦਾ ਨਤੀਜਾ ਹੈ। ਉਨ੍ਹਾਂ ਸਾਬਕਾ ਪੀਐਸਪੀਸੀਐਲ ਸੀਐਮਡੀ ਡਾ. ਬਸੰਤ ਗਰਗ ਦੀ ਨਿਯੁਕਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਤਕਨੀਕੀ ਮਾਹਿਰ ਨਾ ਹੋਣ ਦੇ ਬਾਵਜ਼ੂਦ ਉਨ੍ਹਾਂ ਨੂੰ ਅਹੁਦਾ ਦਿੱਤਾ ਗਿਆ ਅਤੇ ਨਿਯਮਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ।

ਵੜਿੰਗ ਨੇ ਦੋਸ਼ ਲਗਾਇਆ ਕਿ ਪੀਐਸਪੀਸੀਐਲ ਦੇ ਡਾਇਰੈਕਟਰ ਜਨਰੇਸ਼ਨ ਹਰਜੀਤ ਸਿੰਘ ਨੂੰ ਵੀ ਬਿਨਾਂ ਵਾਜਬ ਕਾਰਨ ਹਟਾਇਆ ਗਿਆ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਨੇ ਸਰਕਾਰ ਦੇ ਕਥਿਤ ਗਲਤ ਫ਼ੈਸਲਿਆਂ ਨੂੰ ਮੰਨਣ ਤੋਂ ਇਨਕਾਰ ਕੀਤਾ ਸੀ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਹਾਲਾਂਕਿ ਇਨ੍ਹਾਂ ਦੋਸ਼ਾਂ ’ਤੇ ਸਰਕਾਰ ਜਾਂ ਸਬੰਧਤ ਅਧਿਕਾਰੀਆਂ ਦਾ ਪੱਖ ਸਾਹਮਣੇ ਨਹੀਂ ਆਇਆ।

ਰਾਜਾ ਵੜਿੰਗ ਨੇ ਕਿਹਾ ਕਿ ਪੀਐਸਪੀਸੀਐਲ ਬਿਜਲੀ ਦੀ ਵਧਦੀ ਮੰਗ ਦਾ ਅੰਦਾਜ਼ਾ ਲਗਾਉਣ ਵਿੱਚ ਨਾਕਾਮ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਘੱਟ ਮਾਨਸੂਨ ਦੀ ਸੰਭਾਵਨਾ ਪਹਿਲਾਂ ਹੀ ਜ਼ਾਹਰ ਹੋਣ ਦੇ ਬਾਵਜ਼ੂਦ ਖੇਤੀਬਾੜੀ ਖੇਤਰ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਸਰਕਾਰ ਵੱਲੋਂ ਬਿਜਲੀ ਸੰਕਟ ਲਈ ਕੋਲੇ ਦੀ ਕਮੀ ਨੂੰ ਕਾਰਨ ਦੱਸਣ ’ਤੇ ਵੀ ਸਵਾਲ ਚੁੱਕੇ। ਵੜਿੰਗ ਨੇ ਕਿਹਾ ਕਿ ਪੰਜਾਬ ਕੋਲ ਆਪਣੀ ਕੋਲਾ ਖਾਣ ਹੋਣ ਦੇ ਬਾਵਜ਼ੂਦ ਬਿਜਲੀ ਉਤਪਾਦਨ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਹਿਰਾ ਮੁਹੱਬਤ ਅਤੇ ਰੋਪੜ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਘਟਿਆ ਹੈ।

ਕਾਂਗਰਸ ਪ੍ਰਧਾਨ ਨੇ ਬਿਜਲੀ ਖਰੀਦ ਦੀ ਕੀਮਤ ’ਤੇ ਵੀ ਸਵਾਲ ਉਠਾਉਂਦਿਆਂ ਦਾਅਵਾ ਕੀਤਾ ਕਿ ਕੁਝ ਸਾਲ ਪਹਿਲਾਂ ਲਗਭਗ 5 ਰੁਪਏ ਪ੍ਰਤੀ ਯੂਨਿਟ ਮਿਲਣ ਵਾਲੀ ਬਿਜਲੀ ਹੁਣ 8.10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖਰੀਦੀ ਜਾ ਰਹੀ ਹੈ। ਉਨ੍ਹਾਂ ਕਥਿਤ ਦਲਾਲੀ ਅਤੇ ਬਿਜਲੀ ਖਰੀਦ ਪ੍ਰਬੰਧ ਵਿੱਚ ਭ੍ਰਿਸ਼ਟਾਚਾਰ ਦੀ ਜਾਂਚ ਦੀ ਮੰਗ ਕੀਤੀ।

ਵੜਿੰਗ ਨੇ ਖੇਤੀਬਾੜੀ ਖੇਤਰ ਅਤੇ ਮੁਫ਼ਤ ਬਿਜਲੀ ਲਈ ਪੀਐਸਪੀਸੀਐਲ ਨੂੰ ਦਿੱਤੀ ਜਾਣ ਵਾਲੀ ਕਰੀਬ 22,000 ਕਰੋੜ ਰੁਪਏ ਦੀ ਸਬਸਿਡੀ ਵਿੱਚੋਂ 7,000 ਕਰੋੜ ਰੁਪਏ ਦੇ ਕਥਿਤ ਹਿਸਾਬ-ਕਿਤਾਬ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਸਰਕਾਰ ਤੋਂ ਪੁੱਛਿਆ ਕਿ ਇਹ ਰਕਮ ਕਿੱਥੇ ਗਈ। ਕਾਂਗਰਸ ਨੇ ਬਿਜਲੀ ਸੰਕਟ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੰਗ ਕੀਤੀ ਕਿ ਸੂਬੇ ਵਿੱਚ ਬਿਜਲੀ ਸਪਲਾਈ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ ਅਤੇ ਪੀਐਸਪੀਸੀਐਲ ਦੇ ਪ੍ਰਬੰਧ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਕਰਵਾਈ ਜਾਵੇ।

Electricity News Punjab: ਸੂਬੇ ਅੰਦਰ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੋਂ ਚੱਲ ਰਹੀ ਐ ਪਾਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ ਲਗਾਤਾਰ ਵੱਧ ਚੱਲ ਰਹੀ ਹੈ। ਅਗਸਤ ਮਹੀਨੇ ਦੌਰਾਨ ਵੀ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਅਤੇ ਇਸ ਤੋਂ ਪਾਰ ਹੀ ਰਹੀ। ਪਿਛਲੇ ਸਾਲ ਇਹ ਮੰਗ 14 ਮੈਗਾਵਾਟ ’ਤੇ ਪਾਸ ਹੀ ਰਹੀ ਸੀ। ਇੱਧਰ ਪਾਵਰਕੌਮ ਦੇ ਸਰਕਾਰੀ ਥਰਮਲਾਂ ਦੇ 5 ਯੂਨਿਟ ਬੰਦ ਚੱਲ ਰਹੇ ਹਨ, ਜਦਕਿ ਪ੍ਰਾਈਵੇਟ ਥਰਮਲਾਂ ਦੇ ਸਾਰੇ ਯੂਨਿਟ ਭਖੇ ਹੋਏ ਹਨ। ਜਾਣਕਾਰੀ ਅਨੁਸਾਰ ਇਸ ਵਾਰ ਬਿਜਲੀ ਦੀ ਮੰਗ ਅਗਸਤ ਮਹੀਨੇ ਦੌਰਾਨ ਵੀ 16 ਹਜ਼ਾਰ ਮੈਗਾਵਾਟ ਤੇ ਚੱਲਦੀ ਰਹੀ ਅਤੇ ਕਈ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਕੱਟਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਜੇਕਰ ਪਿਛਲੇ ਸਾਲ ਅਗਸਤ ਮਹੀਨੇ ਦੀ ਤੁਲਨਾ ਕੀਤੀ ਜਾਵੇ ਤਾਂ ਉਸ ਦੌਰਾਨ ਬਿਜਲੀ ਦੀ ਮੰਗ 12  ਹਜ਼ਾਰ ਮੈਗਾਵਾਟ ਜਾਂ ਇਸ ਤੋਂ ਹੇਠਾਂ ਹੀ ਦਰਜ ਕੀਤੀ ਗਈ ਹੈ। ਅੱਜ 31 ਅਗਸਤ ਨੂੰ ਬਿਜਲੀ ਦੀ ਮੰਗ 16478 ਮੈਗਾਵਾਟ ਦਰਜ ਕੀਤੀ ਗਈ ਹੈ, ਜਦਕਿ ਪਿਛਲੇ ਸਾਲ ਅੱਜ ਦੇ ਦਿਨ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ਤੋਂ ਪਾਰ ਸੀ। ਪਿਛਲੀ ਅਗਸਤ ਦੌਰਾਨ ਸੂਬੇ ਅੰਦਰ ਮੀਂਹਾਂ ਦਾ ਜ਼ੋਰ ਰਿਹਾ, ਜਿਸ ਕਾਰਨ ਬਿਜਲੀ ਦੀ ਮੰਗ ਘੱਟ ਰਹੀ ਹੈ। Electricity News Punjab

ਇੱਧਰ ਜੇਕਰ ਪਾਵਰਕੌਮ ਦੇ ਥਰਮਲਾਂ ਦੀ ਸਥਿਤੀ ਦੇਖੀ ਜਾਵੇ ਤਾ ਰੋਪੜ ਥਰਮਲ ਪਲਾਂਟ ਦੇ ਚਾਰ ਯੂਨਿਟਾਂ ਵਿੱਚੋਂ ਸਿਰਫ਼ 2 ਯੂਨਿਟ ਹੀ ਚੱਲ ਰਹੇ ਹਨ, ਜੋ ਕਿ ਨਾਮਾਤਰ ਬਿਜਲੀ ਪੈਦਾ ਕਰ ਰਹੇ ਹਨ। ਦੋਂ ਥਰਮਲਾਂ ਤੋਂ ਸਿਰਫ਼ 190 ਮੈਗਾਵਾਟ ਹੀ ਬਿਜਲੀ ਪੈਦਾ ਹੋ ਰਹੀ ਹੈ। ਇਸ ਦੇ ਨਾਲ ਹੀ ਲਹਿਰਾ ਮੁਹੱਬਤ ਥਰਮਲ ਪਲਾਂਟ ਚਾਰ ਯੂਨਿਟਾਂ ਵਿੱਚੋਂ ਸਿਰਫ਼ 1 ਯੂਨਿਟ ਹੀ ਚੱਲ ਰਿਹਾ ਹੈ, ਜਦਕਿ 3 ਬੰਦ ਪਏ ਹਨ। ਇੱਥੋਂ ਸਿਰਫ਼ 159 ਮੈਗਾਵਾਟ ਹੀ ਬਿਜਲੀ ਪੈਦਾ ਹੋ ਰਹੀ ਹੈ। ਸਰਕਾਰੀ ਗੋਇੰਦਵਾਲ ਸਾਹਿਬ ਦੇ ਦੋ ਯੂਨਿਟਾਂ ਵੱਲੋਂ 496 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਸਰਕਾਰੀ ਥਰਮਲਾਂ ਦੇ 10 ਯੂਨਿਟਾਂ ਵਿੱਚੋਂ 5 ਯੂਨਿਟ ਬੰਦ ਪਏ ਹਨ ਅਤੇ ਪੰਜ ਯੂਨਿਟਾਂ ਵੱਲੋਂ ਸਿਰਫ਼ 840 ਮੈਗਾਵਾਟ ਹੀ ਬਿਜਲੀ ਪੈਦਾ ਹੋ ਰਹੀ ਹੈ। ਇਸੇ ਤਰ੍ਹਾਂ ਹੀ ਪ੍ਰਾਈਵੇਟ ਥਰਮਲ ਰਾਜਪੁਰਾ ਅਤੇ ਤਲਵੰਡੀ ਸਾਬੋਂ ਦੇ ਕੁੱਲ 5 ਯੂਨਿਟਾਂ ਵੱਲੋਂ 2962 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਸਰਕਾਰੀ ਥਰਮਲ ਪਲਾਂਟਾਂ ਦੇ ਯੂਨਿਟਾਂ ਵਿੱਚ ਕੋਈ ਨਾ ਕੋਈ ਨੁਕਸ ਪੈਦਾ ਹੁੰਦਾ ਰਹਿੰਦਾ ਹੈ। ਅਗਸਤ ਮਹੀਨੇ ਦੌਰਾਨ ਵੀ ਦਿਹਾਤੀ ਇਲਾਕਿਆਂ ਵਿੱਚ ਕੱਟਾਂ ਕਾਰਨ ਲੋਕਾਂ ਵਿੱਚ ਮੁਸ਼ਕਲ ਬਣੀ ਹੋਈ ਹੈ। Electricity News Punjab

ਇਹ ਵੀ ਪੜ੍ਹੋ : Steffi Graf: ਸਟੇਫੀ ਗ੍ਰਾਫ, 17 ਸਾਲ ਲੰਮੇ ਕਰੀਅਰ ’ਚ ਦੁਨੀਆ ਦੇ ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਖਿਡਾਰੀਆਂ ’ਚ ਰਹੀ

Shiromani Akali Dal Protest: ਪੰਜਾਬ ’ਚ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦੇ ਧਰਨੇ, ਸਰਕਾਰ ’ਤੇ ਤਿੱਖੇ ਹਮਲੇ
Shiromani Akali Dal Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ ਵਿੱਚ ਵਿਆਪਕ ਧਰਨੇ ਪ੍ਰਦਰਸ਼ਨ ਕੀਤੇ ਗਏ। ਹਲਕਾ ਪੱਧਰ ’ਤੇ ਡਿਪਟੀ ਕਮਿਸ਼ਨਰ (ਡੀਸੀ) ਅਤੇ ਐਸਡੀਐਮ ਦਫ਼ਤਰਾਂ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: Happy Birthday Rohit Sharma: 39 ਸਾਲਾਂ ਦੀ ਉਮਰ ’ਚ ਵੀ ਕਈ ਰਿਕਾਰਡਾਂ ਦੇ ਬਾਦਸ਼ਾਹ, ਹਿਟਮੈਨ ਕਿਉਂ ਹਨ ਕ੍ਰਿਕੇਟ ਦੇ ਅਸਲੀ G.O.A.T?

ਪਾਰਟੀ ਆਗੂਆਂ ਪਰਮਬੰਸ ਸਿੰਘ ਬੰਟੀ ਰਮਾਣਾ ਨੇ ਦੋਸ਼ ਲਗਾਇਆ ਕਿ ਸੂਬੇ

Shiromani Akali Dal Protest: ਪੰਜਾਬ ’ਚ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦੇ ਧਰਨੇ, ਸਰਕਾਰ ’ਤੇ ਤਿੱਖੇ ਹਮਲੇ

ਦੇ ਲੋਕ ਲੰਬੇ ਬਿਜਲੀ ਕੱਟਾਂ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਕਈ ਇਲਾਕਿਆਂ ਵਿੱਚ ਅੱਠ-ਅੱਠ ਘੰਟਿਆਂ ਤੱਕ ਬਿਜਲੀ ਗਾਇਬ ਰਹਿੰਦੀ ਹੈ, ਜਿਸ ਨਾਲ ਇਨਵਰਟਰ ਚਾਰਜ ਨਹੀਂ ਹੋ ਰਹੇ ਅਤੇ ਗਰਮੀ ਤੇ ਮੱਛਰਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਦਿੱਕਤਾਂ ਆ ਰਹੀਆਂ ਹਨ।

ਧਰਨਿਆਂ ਦੌਰਾਨ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਕਣਕ ਵੇਚਣ ਲਈ ਮੰਡੀਆਂ ਵਿੱਚ ਕਈ ਦਿਨਾਂ ਤੱਕ ਰੁਲਣਾ ਪਿਆ ਸੀ ਅਤੇ ਹੁਣ ਬਿਜਲੀ ਸੰਕਟ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਅਕਾਲੀ ਦਲ ਨੇ ਦਾਅਵਾ ਕੀਤਾ ਕਿ 2007 ਵਿੱਚ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਦੀ ਬਿਜਲੀ ਉਤਪਾਦਨ ਸਮਰੱਥਾ ਲਗਭਗ 5,000 ਮੈਗਾਵਾਟ ਸੀ, ਜਿਸ ਨੂੰ ਵਧਾ ਕੇ ਕਰੀਬ 14,000 ਮੈਗਾਵਾਟ ਤੱਕ ਪਹੁੰਚਾਇਆ ਗਿਆ ਅਤੇ ਸੂਬੇ ਨੂੰ ਪਾਵਰ ਸਰਪਲਸ ਬਣਾਇਆ ਗਿਆ ਸੀ। ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਨੌ ਸਾਲਾਂ ਵਿੱਚ ਕੋਈ ਵੱਡਾ ਨਵਾਂ ਪਾਵਰ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਗਿਆ, ਜਦੋਂਕਿ ਹਰ ਸਾਲ ਬਿਜਲੀ ਦੀ ਮੰਗ ਵਧਦੀ ਜਾ ਰਹੀ ਹੈ। ਟਰਾਂਸਮਿਸ਼ਨ ਸਿਸਟਮ ’ਤੇ ਵੀ ਸਵਾਲ ਚੁੱਕਦੇ ਹੋਏ ਆਗੂਆਂ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਸੈਂਕੜੇ ਨਵੇਂ ਗ੍ਰਿਡ ਅਤੇ ਟਰਾਂਸਮਿਸ਼ਨ ਲਾਈਨਾਂ ਬਿਛਾਈਆਂ ਗਈਆਂ ਸਨ ਪਰ ਮੌਜੂਦਾ ਸਰਕਾਰ ਇਸ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਨਾਕਾਮ ਰਹੀ ਹੈ।

ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਲੋਕ ਬਿਜਲੀ ਅਤੇ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ, ਦੂਜੇ ਪਾਸੇ ਸਰਕਾਰ ਪ੍ਰਚਾਰ ਅਤੇ ਸੈਰ-ਸਪਾਟੇ ਵਿੱਚ ਵਿਅਸਤ ਹੈ। ਧਰਨਿਆਂ ਦੌਰਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿੱਚ ਵਰਕਰ ਇਕੱਠੇ ਹੋਏ

PSPCL Power Cuts News: ਸੂਬੇ ਅੰਦਰ ਬਿਜਲੀ ਦੀ ਮੰਗ 10800 ਮੈਗਾਵਾਟ ਨੇੜੇ ਪੁੱਜੀ, ਐਲਾਨੇ ਕੱਟਾਂ ਕਾਰਨ ਹਾਹਾਕਾਰ
ਕਈ ਜ਼ਿਲ੍ਹਿਆਂ ਨੂੰ 25 ਅਪਰੈਲ ਤੱਕ ਸਹਿਣੇ ਪੈਣਗੇ ਕੱਟ

PSPCL Power Cuts News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਗਰਮੀ ਦੇ ਜੋਰ ਫੜਦਿਆ ਹੀ ਬਿਜਲੀ ਦੀ ਮੰਗ ਲਗਾਤਾਰ ਉੱਪਰ ਜਾ ਰਹੀ ਹੈ। ਭਾਵੇਂ ਕਿ ਪਾਵਰਕੌਮ ਵੱਲੋਂ ਅੱਜ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੁਰੰਮਤ ਦੇ ਨਾਮ ’ਤੇ ਕੱਟਾਂ ਦਾ ਐਲਾਨ ਕੀਤਾ ਹੈ ਬਾਵਜ਼ੂਦ ਇਸ ਦੇ ਬਿਜਲੀ ਦੀ ਮੰਗ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਇੱਧਰ ਪਾਵਰਕੌਮ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲਾਂ ਦੇ 15 ਵਿੱਚੋਂ 14 ਯੂਨਿਟ ਚੱਲ ਰਹੇ ਹਨ।

ਇਕੱਤਰ ਜਾਣਕਾਰੀ ਮੁਤਾਬਿਕ ਸੂਬੇ ਅੰਦਰ ਅੱਜ ਸਵੇਰੇ ਬਿਜਲੀ ਦੀ ਮੰਗ 10800 ਮੈਗਾਵਾਟ ’ਤੇ ਪੁੱਜ ਗਈ। ਜਦਕਿ ਲੰਘੇ ਦਿਨੀਂ ਬਿਜਲੀ ਦੀ ਵੱਧ ਤੋਂ ਵੱਧ ਮੰਗ 10295 ਮੈਗਾਵਾਟ ਸੀ। ਅੱਜ ਵੱਖ-ਵੱਖ ਜ਼ਿਲ੍ਹਿਆਂ ਅੰਦਰ ਲੱਗੇ ਬਿਜਲੀ ਕੱਟਾਂ ਕਰਕੇ ਦੁਪਿਹਰ ਮੌਕੇ ਵੀ ਬਿਜਲੀ ਦੀ ਮੰਗ 8 ਹਜਾਰ ਮੈਗਾਵਾਟ ’ਤੇ ਚੱਲ ਰਹੀ ਸੀ। ਪਾਵਰਕੌਮ ਵੱਲੋਂ ਮੁਰੰਮਤ ਦੇ ਨਾਮ ’ਤੇ ਬਿਜਲੀ ਕੱਟਾਂ ਦੇ ਕੀਤੇ ਐਲਾਨ ਕਾਰਨ ਆਮ ਲੋਕਾਂ ਵਿੱਚ ਵੱਡੀ ਪੱਧਰ ਤੇ ਰੋਸ ਪਾਇਆ ਜਾ ਰਿਹਾ ਹੈ ਅਤੇ ਦੁਕਾਨਾਂ ਅਤੇ ਹੋਰ ਕਾਰੋਬਾਰੀਆਂ ਵੱਲੋਂ ਲਾਈਟ ਨਾ ਹੋਣ ਕਰਕੇ ਕੰਮ ਧੰਦੇ ਠੱਪ ਹੋਣ ਦੀ ਗੱਲ ਆਖੀ ਗਈ ਹੈ। ਸ਼ਾਮ 5 ਵਜੇ ਦੇ ਡਾਟੇ ਮੁਤਾਬਕ ਪਾਵਰਕੌਮ ਦੇ ਸਰਕਾਰੀ ਥਰਮਲਾਂ ਵੱੱਲੋਂ 1715 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ: Anganwadi News: ਆਂਗਣਵਾੜੀ ਵਰਕਰਾਂ ਨੂੰ ਸਰਕਾਰ ਕਰ ਰਹੀ ਪਰੇਸ਼ਾਨ : ਹਰਗੋਬਿੰਦ ਕੌਰ

ਰੋਪੜ ਥਰਮਲ ਪਲਾਂਟ ਦੇ ਚਾਰ ਯੂਨਿਟਾਂ ਵਿੱਚੋਂ 3 ਯੂਨਿਟ ਚੱਲ ਰਹੇ ਹਨ ਜਦਕਿ ਇੱਕ ਯੂਨਿਟ ਬੰਦ ਪਿਆ ਹੈ। ਰੋਪੜ ਥਰਮਲ ਪਲਾਂਟ 408 ਮੈਗਾਵਾਟ ਬਿਜਲੀ ਉਤਪਾਦਨ ਕਰ ਰਿਹਾ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰੇ ਯੂਨਿਟ ਚੱਲ ਰਹੇ ਹਨ ਅਤੇ ਇੱਥੋਂ 800 ਮੈਗਾਵਾਟ ਤੋਂ ਵੱਧ ਬਿਜਲੀ ਪ੍ਰਾਪਤ ਹੋ ਰਹੀ ਹੈ। ਇਸੇ ਤਰ੍ਹਾਂ ਹੀ ਸਰਕਾਰੀ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਚੱਲ ਰਹੇ ਹਨ ਅਤੇ ਇੱਥੋਂ 500 ਮੈਗਾਵਾਟ ਤੋਂ ਵੱਧ ਬਿਜਲੀ ਹਾਸਲ ਹੋ ਰਹੀ ਹੈ।

ਪ੍ਰਾਈਵੇਟ ਥਰਮਲ ਪਲਾਂਟ ਰਾਜਪੁਰਾ ਆਪਣੀ ਪੂਰੀ ਸਮਰਥਾ ’ਤੇ ਭਖਿਆ ਹੋਇਆ ਹੈ ਅਤੇ ਇਸ ਦੇ ਦੋਵੇਂ ਯੂਨਿਟਾਂ ਤੋਂ 1300 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨੇ ਯੂਨਿਟਾਂ ਤੋਂ 1514 ਮੈਗਾਵਾਟ ਬਿਜਲੀ ਮਿਲ ਰਹੀ ਹੈ। ਅੱਜ ਤੋਂ ਪਟਿਆਲਾ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ ਵਿਖੇ ਪਾਵਰਕੌਮ ਦੇ ਸਡਿਊਲ ਮੁਤਾਬਿਕ ਕੱਟ ਸ਼ੁਰੂ ਹੋ ਗਏ ਹਨ, ਜਿਸ ਕਾਰਨ ਇੱਥੋਂ ਦੇ ਲੋਕਾਂ ਵਿੱਚ ਕਈ ਘੰਟੇ ਬਿਜਲੀ ਨਾ ਆਉਣ ਕਾਰਨ ਮੁਸ਼ਕਿਲਾਂ 25 ਅਪਰੈਲ ਤੱਕ ਬਣੀਆਂ ਰਹਿਣਗੀਆਂ। ਅਧਿਕਾਰੀਆਂ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਬਿਜਲੀ ਲਾਇਨਾਂ ਦੀ ਮੁਰੰਮਤ ਕਾਰਨ ਬਿਜਲੀ ਬੰਦ ਰੱਖਣ ਦੀ ਗੱਲ ਆਖੀ ਗਈ ਹੈ।

ਹਾਈਡਲ ਪ੍ਰੋਜੈਕਟਾਂ ਤੋਂ ਘੱਟ ਹਾਸਲ ਹੋ ਰਹੀ ਐ ਬਿਜਲੀ

ਜੇਕਰ ਪਾਵਰਕੌਮ ਦੇ ਹਾਈਡਲ ਪ੍ਰੋਜੈਕਟਾਂ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ 154 ਮੈਗਾਵਾਟ ਬਿਜਲੀ ਹਾਸਲ ਹੋ ਰਹੀ ਹੈ। ਸ਼ਾਨਨ ਹਾਈਡਲ ਤੋਂ 100 ਮੈਗਾਵਾਟ ਤੋਂ ਵੱਧ ਬਿਜਲੀ ਪੈਦਾ ਕੀਤੀ ਜਾ ਰਹੀ ਹੈ ਜਦਕਿ ਛੋਟੇ ਮੋਟੇ ਹੋਰ ਚੱਲ ਰਹੇ ਹਨ। 600 ਮੈਗਾਵਾਟ ਦੇ ਆਰਐੱਸਡੀ ਹਾਈਡਲ ਪ੍ਰੋਜੈਕਟ ਦੇ ਸਾਰੇ ਯੂਨਿਟ ਬੰਦ ਪਏ ਹਨ ਅਤੇ ਇੱਥੋਂ ਬਿਲਕੁੱਲ ਵੀ ਬਿਜਲੀ ਹਾਸਲ ਨਹੀਂ ਕੀਤੀ ਜਾ ਰਹੀ।

PSPCL Power Cuts News: ਸੂਬੇ ਅੰਦਰ ਬਿਜਲੀ ਦੀ ਮੰਗ 10800 ਮੈਗਾਵਾਟ ਨੇੜੇ ਪੁੱਜੀ, ਐਲਾਨੇ ਕੱਟਾਂ ਕਾਰਨ ਹਾਹਾਕਾਰ

Electricity Cuts Punjab: ਗਰਮੀ ਤੋਂ ਪਹਿਲਾਂ ਹੀ 'ਬਿਜਲੀ ਗੁੱਲ', ਰਾਜੂ ਖੰਨਾ ਨੇ ਪੰਜਾਬ ਸਰਕਾਰ ਨੂੰ ਘੇਰਿਆ
Electricity Cuts Punjab: (ਅਨਿਲ ਲੁਟਾਵਾ) ਅਮਲੋਹ। ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੰਜਾਬ ’ਚ ਬਿਜਲੀ ਦੇ ਲੰਮੇ ਕੱਟਾਂ ’ਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਭਾਵੇਂ ਸੂਬੇ ’ਚ ਅਜੇ ਗਰਮੀ ਨੇ ਅੱਤ ਕਰਵਾਉਣੀ ਹੈ, ਪਰ ਬਿਜਲੀ ਪਹਿਲਾਂ ਹੀ ਗੁੱਲ ਹੋਣੀ ਸ਼ੁਰੂ ਹੋ ਗਈ ਹੈ। 15 ਤੋਂ 18 ਘੰਟੇ ਦੇ ਕੱਟਾਂ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ ਤੇ ਜਾਪਦਾ ਹੈ ਕਿ ਸਰਕਾਰ ਦੇ ਬਿਜਲੀ ਪ੍ਰਬੰਧ ਲੜਖੜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਰਾਤ ਨੂੰ ਕੁਝ ਘੰਟੇ ਹੀ ਬਿਜਲੀ ਮਿਲ ਰਹੀ ਹੈ ਜੋ ਮੱਕੀ, ਹਰੇ ਚਾਰੇ ਤੇ ਹੋਰ ਫਸਲਾਂ ਲਈ ਕਾਫ਼ੀ ਨਹੀਂ। ਜਿਨ੍ਹਾਂ ਪਿੰਡਾਂ ਨੂੰ 24 ਘੰਟੇ ਸਪਲਾਈ ਦਾ ਦਾਅਵਾ ਸੀ, ਉੱਥੇ ਵੀ 15 ਤੋਂ 18 ਘੰਟੇ ਕੱਟ ਲੱਗ ਰਹੇ ਹਨ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਨੂੰ 24 ਘੰਟੇ ਨਿਰਵਿਘਨ ਬਿਜਲੀ ਸਿਰਫ਼ ਅਕਾਲੀ ਦਲ ਦੀ ਸਰਕਾਰ ਨੇ ਦਿੱਤੀ ਸੀ ਤੇ ਸੂਬੇ ਨੂੰ ਸਰਪਲਸ ਬਣਾਇਆ ਸੀ। ਕਾਂਗਰਸ ਤੇ ‘ਆਪ’ ਸਰਕਾਰਾਂ ਦੇ ਰਾਜ ’ਚ ਸੂਬਾ ਪਿੱਛੇ ਗਿਆ ਹੈ।

ਇਹ ਵੀ ਪੜ੍ਹੋ: Robbery Gang Arrested: ਪਟਿਆਲਾ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ

‘ਆਪ’ ਸਰਕਾਰ ਨੇ ਨਵੇਂ ਥਰਮਲ ਪਲਾਂਟ ਲਗਾਉਣ ਦੀ ਬਜਾਏ ਅਕਾਲੀ ਰਾਜ ’ਚ ਲੱਗੇ ਪਲਾਂਟ ਹੀ ਬੰਦ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਇੰਡਸਟਰੀ, ਉਦਯੋਗਪਤੀ, ਕਿਸਾਨ, ਮਜ਼ਦੂਰ, ਵਪਾਰੀ, ਵਿਦਿਆਰਥੀ ਤੇ ਘਰੇਲੂ ਲੋਕ ਸਭ ਮੁਸ਼ਕਿਲ ’ਚ ਹਨ। ਅਧਿਕਾਰੀਆਂ ਨੇ ਫੋਨ ਚੁੱਕਣੇ ਬੰਦ ਕਰ ਦਿੱਤੇ ਹਨ। ਰਾਜੂ ਖੰਨਾ ਨੇ ਚੇਤਾਵਨੀ ਦਿੱਤੀ ਕਿ ਜੇ ਆਉਣ ਵਾਲੇ ਦਿਨਾਂ ’ਚ ਬਿਜਲੀ ਸਪਲਾਈ ’ਚ ਸੁਧਾਰ ਨਾ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ ਤੇ ਆਮ ਲੋਕਾਂ ਨੂੰ ਨਾਲ ਲੈ ਕੇ ਘਿਰਾਓ ਤੇ ਪ੍ਰਦਰਸ਼ਨ ਕਰੇਗਾ ਅਤੇ ਸਰਕਾਰ ਨੂੰ ਜਵਾਬਦੇਹ ਬਣਾਏਗਾ।

ਅਮਲੋਹ: ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ। ਤਸਵੀਰ : ਅਨਿਲ ਲੁਟਾਵਾ