Punjab Governor on Drugs - Sach Kahoon Punjabi

Drug Free Punjab Mission: ਨਸ਼ਿਆਂ ਦੇ ਖਾਤਮੇ ’ਚ ਵੀ ਪੰਜਾਬ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ : ਰਾਜਪਾਲ ਪੰਜਾਬ
Drug Free Punjab Mission:

Drug Free Punjab Mission: ਨਸ਼ਿਆਂ ਦੇ ਖਾਤਮੇ ’ਚ ਵੀ ਪੰਜਾਬ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ : ਰਾਜਪਾਲ ਪੰਜਾਬ

(ਰਾਜਨ ਮਾਨ) ਅੰਮ੍ਰਿਤਸਰ। ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵੱਲੋਂ ਅੱਜ ਸ੍ਰੀ ਗੁਰਦੁਆਰਾ ਸਾਹਿਬ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ, ਕਾਲੇ ਘਨੁਪੁਰ ਬਾਈਪਾਸ, ਅੰਮ੍ਰਿਤਸਰ ਵਿਖੇ ‘ਨਸ਼ਾ ਮੁਕਤ ਪੰਜਾਬ ਸੰਕਲਪ ਸਮਾਰੋਹ 2026’ ਦਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਨੇ ਹਰ ਮੁਹਾਜ ’ਤੇ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਵੀ ਪੰਜਾਬ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਕਈ ਤਾਕਤਾਂ ਕੰਮ ਕਰ ਰਹੀਆਂ ਹਨ, ਪਰ ਦੇਸ਼ ਦੇ ਲੋਕ ਇਨ੍ਹਾਂ ਨਾਪਾਕ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।

ਉਨ੍ਹਾਂ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸੰਘ ਨੇ ਕੇਵਲ ਤਿੰਨ ਸਾਲਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਵੱਡੀ ਜਾਗਰੂਕਤਾ ਲਹਿਰ ਖੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਮੂਹਕ ਯਤਨ ਕੀਤੇ ਜਾਣ ਤਾਂ ਪੰਜਾਬ ਦੁਬਾਰਾ ਮਜ਼ਬੂਤੀ ਨਾਲ ਖੜ੍ਹ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਦੇਖਣ ਨਾਲ ਨਹੀਂ, ਸਗੋਂ ਮਿਲਜੁਲ ਕੇ ਯਤਨ ਕਰਨ ਨਾਲ ਹੀ ਇਸ ਸਮੱਸਿਆ ਦਾ ਹੱਲ ਸੰਭਵ ਹੈ।

ਇਹ ਵੀ ਪੜ੍ਹੋ: Delhi News: ਡਾਕ ਵਿਭਾਗ ਦਾ ਸੀਨੀਅਰ ਅਧਿਕਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਇਸ ਮੌਕੇ ’ਤੇ ਸੰਬੋਧਨ ਕਰਦਿਆਂ ਸੁਪਰੀਮ ਕੋਰਟ ਦੇ ਸਾਬਕਾ ਮੁੱਖ ਜਸਟਿਸ ਜਗਦੀਸ਼ ਸਿੰਘ ਖੇਹਰ ਨੇ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦਾ ਪਸਾਰ ਬੇਹੱਦ ਚਿੰਤਾ ਦਾ ਕਾਰਨ ਹੈ। ਇਸ ਮੌਕੇ ਡਾ. ਕ੍ਰਿਸ਼ਨ ਗੋਪਾਲ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਾਨਦਾਰ ਰਿਹਾ ਹੈ ਅਤੇ ਇਹ ਸੂਬਾ ਨਸ਼ਿਆਂ ਵਿਰੁੱਧ ਲੜਾਈ ਵਿੱਚ ਵੀ ਡਟ ਕੇ ਖੜ੍ਹੇਗਾ। ਇਸ ਮੌਕੇ ਦਰਸ਼ਨ ਦਰਬਾਰ ਬਟਾਲਾ ਦੇ ਤ੍ਰਿਲੋਚਨ ਦਾਸ ਜੀ ਮਹਾਰਾਜ ਨੇ ਕਿਹਾ ਕਿ ਨੌਜਵਾਨ ਆਪਣੇ ਮੂਲ ਸਿਧਾਂਤਾਂ ਤੋਂ ਦੂਰ ਹੋ ਕੇ ਰਸਤੇ ਤੋਂ ਭਟਕ ਰਹੇ ਹਨ ਅਤੇ ਉਨ੍ਹਾਂ ਨੂੰ ਦੁਬਾਰਾ ਸਹੀ ਮਾਰਗ ’ਤੇ ਲਿਆਉਣਾ ਲਾਜ਼ਮੀ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਮੁਕਤੀ ਲਈ ਨੌਜਵਾਨਾਂ ਨੂੰ ਖੇਡਾਂ ਅਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਤੀਨਿਧਿ ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨਸ਼ਿਆਂ ਕਾਰਨ ਪ੍ਰਭਾਵਿਤ ਹੋ ਰਹੀ ਹੈ ਅਤੇ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਸੰਘ ਦੇ ਸੂਬਾ ਕਨਵੀਨਰ ਮਦਨਜੀਤ ਸਿੰਘ ਵੱਲੋਂ ਮਹਿਮਾਨਾਂ ਦੇ ਸਵਾਗਤ ਨਾਲ ਹੋਈ।