Bribe Case - Sach Kahoon Punjabi

Punjab Vigilance Bureau: ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ
Punjab Vigilance Bureau: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਆਪਕ ਯਤਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਵਿਜੀਲੈਂਸ ਨਾਲ ਸਬੰਧਤ 13 ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਵਾਸਤੇ 3 ਵਿਜੀਲੈਂਸ ਤਫ਼ਤੀਸ਼ਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 23 ਮੁਲਜ਼ਮਾਂ ਵਿਰੁੱਧ 10 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ 'ਤੇ ਵੱਖ-ਵੱਖ ਸਮਰੱਥ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਅਤੇ ਇਨ੍ਹਾਂ ਮਾਮਲਿਆਂ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ 4 ਤੋਂ 5 ਸਾਲ ਦੀ ਕੈਦ ਅਤੇ 8,000 ਰੁਪਏ ਤੋਂ ਲੈ ਕੇ 1,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Ludhiana News: ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਾ ਐਸਐਚਓ ਰੰਗੇ ਹੱਥੀਂ ਕਾਬੂ
Ludhiana News: ਲੁਧਿਆਣਾ (ਸੱਚ ਕਹੂੰ ਨਿਊਜ਼)। ਮੰਗਲਵਾਰ ਨੂੰ ਇੱਕ ਵੱਡੀ ਕਾਰਵਾਈ ਕਰਦੇ ਹੋਏ, ਲੁਧਿਆਣਾ ਵਿਜੀਲੈਂਸ ਬਿਊਰੋ ਰੇਂਜ ਨੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 4 ਦੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਇੰਸਪੈਕਟਰ ਨੇ ਇੱਕ ਔਰਤ ਦੇ ਪੁੱਤਰ ਦੀ ਸੋਨੇ ਦੀ ਅੰਗੂਠੀ ਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ।

Ludhiana News: ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਾ ਐਸਐਚਓ ਰੰਗੇ ਹੱਥੀਂ ਕਾਬੂ

ਕੀ ਹੈ ਪੂਰਾ ਮਾਮਲਾ? | Ludhiana News

ਜਾਣਕਾਰੀ ਅਨੁਸਾਰ, ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਸ਼ਿਕਾਇਤਕਰਤਾ, ਵੀਨੂ, ਜੋ ਕਿ ਸ਼ਾਮ ਲਾਲ (ਨਿਵਾਸੀ ਨੂਰਵਾਲਾ ਰੋਡ) ਦੀ ਪਤਨੀ ਹੈ, ਨੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਕਿ ਉਸਦੇ ਪੁੱਤਰ ਸ਼ੁਭਮ ਨੂੰ 17 ਅਪਰੈਲ ਨੂੰ ਇੱਕ ਮਾਮਲੇ ਦੇ ਸਬੰਧ ’ਚ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਦੋਂ ਵੀਨੂ ਆਪਣੇ ਪੁੱਤਰ ਨੂੰ ਪੁਲਿਸ ਸਟੇਸ਼ਨ ’ਚ ਮਿਲੀ, ਤਾਂ ਸ਼ੁਭਮ ਨੇ ਉਸਨੂੰ ਦੱਸਿਆ ਕਿ ਪੁਲਿਸ ਉਸਦੀ ਸੋਨੇ ਦੀ ਅੰਗੂਠੀ ਤੇ ਚਾਂਦੀ ਦਾ ਬਰੇਸਲੇਟ ਲੈ ਗਈ ਹੈ ਤੇ ਉਸ ਨਾਲ ਕੁੱਟਮਾਰ ਕਰ ਰਹੀ ਹੈ।

Read Also : ਮੱਧ ਪ੍ਰਦੇਸ਼ ’ਚ ਪਹਿਲੀ ਵਾਰ ਰਾਤ ਸਮੇਂ Heatwave ਦਾ ਅਲਰਟ

ਮੋਬਾਈਲ ਰਿਕਾਰਡਿੰਗ ਬਣੀ ਮੁੱਖ ਸਬੂਤ

ਅਲਰਟ ਔਰਤ ਨੇ ਇੰਸਪੈਕਟਰ ਨਾਲ ਗੱਲਬਾਤ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕੀਤੀ ਤੇ ਇਸਦੀ ਸੂਚਨਾ ਵਿਜੀਲੈਂਸ ਬਿਊਰੋ ਨੂੰ ਦਿੱਤੀ। ਸ਼ਿਕਾਇਤ ਦੇ ਆਧਾਰ ’ਤੇ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ। ਮੰਗਲਵਾਰ ਨੂੰ ਜਿਵੇਂ ਹੀ ਇੰਸਪੈਕਟਰ ਗੁਰਜੀਤ ਸਿੰਘ ਨੇ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲਈ, ਵਿਜੀਲੈਂਸ ਟੀਮ ਨੇ ਉਸਨੂੰ ਸਰਕਾਰੀ ਗਵਾਹਾਂ ਦੀ ਮੌਜ਼ੂਦਗੀ ’ਚ ਗ੍ਰਿਫਤਾਰ ਕਰ ਲਿਆ।