Agriculture Punjab - Sach Kahoon Punjabi

Agriculture Punjab: ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ : ਬਰਿੰਦਰ ਕੁਮਾਰ ਗੋਇਲ
Agriculture Punjab: ਚੰਡੀਗੜ੍ਹ/ਪਾਤੜਾਂ। ਪੰਜਾਬ ਦੇ ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ’ਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68, 500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਬਰਿੰਦਰ ਕੁਮਾਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ’ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ’ਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ’ਚ ਬਹੁਤਾਤ ’ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ’ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ ਤਰ੍ਹਾਂ ਗੇਜ ਲਾਈ ਜਾਵੇਗੀ। Agriculture Punjab

Read Also : Maharashtra Building Collapse: ਦਰਦਨਾਕ ਹਾਦਸਾ, ਮਹਾਰਾਸ਼ਟਰ ’ਚ 4 ਮੰਜ਼ਿਲਾ ਇਮਾਰਤ ਡਿੱਗਣ ਕਾਰਨ 8 ਮੌਤਾਂ

ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ’ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ। ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਆਕਾਸ਼ ਅਗਰਵਾਲ, ਸਮੇਤ ਵੱਡੀ ਗਿਣਤੀ ਕਿਸਾਨ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ। Agriculture Punjab

Agriculture Punjab: ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ 'ਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ : ਮੁੱਖ ਮੰਤਰੀ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ।

ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਸੂਬੇ ਦੇ ਕਿਸਾਨਾਂ ਨੇ ਉਪਜਾਊ ਜ਼ਮੀਨ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਨੀਦਰਲੈਂਡ, ਪੰਜਾਬ ਦੀ ਬਹੁਤ ਮਦਦ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਰੋਟਰਡੈਮ ਵਿੱਚ ਐਲਟੀ ਫੂਡਜ਼ ਦੀ ਸਹੂਲਤ ਦਾ ਦੌਰਾ ਕੀਤਾ ਜਿੱਥੇ ਕੰਪਨੀ ਨੇ 80 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਮੌਜੂਦਗੀ ਅਤੇ ਇੱਕ ਲੱਖ ਤੋਂ ਵੱਧ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਟਿਕਾਊ ਖੇਤੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ‘ਤੇ ਖਰਾ ਉਤਰਨ ਲਈ ਕੀਟਨਾਸ਼ਕਾਂ ਦੀ ਵਰਤੋਂ ਘਟਾਉਣਾ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਬਾਸਮਤੀ ਚੌਲਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ। ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਐਲਟੀ ਫੂਡਜ਼ ਨੇ ਪੰਜਾਬ ਵਿੱਚ ਬਾਸਮਤੀ ਚੌਲਾਂ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਹਾਮੀ ਭਰੀ ਅਤੇ ਯਕੀਨਨ ਖਰੀਦ ਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਨਾਲ ਕਾਸ਼ਤ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਖੋਜ ਤੇ ਟਿਕਾਊ ਖੇਤੀਬਾੜੀ ਅਭਿਆਸਾਂ ਲਈ ਡੱਚ ਬਹੁ-ਕੌਮੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ ਘਟਦੇ ਮੁਨਾਫ਼ੇ ਦੇ ਨਾਲ ਖੇਤੀਬਾੜੀ ਹੁਣ ਲਾਭਦਾਇਕ ਧੰਦਾ ਨਹੀਂ ਰਿਹਾ ਜਿਸ ਕਾਰਨ ਕਿਸਾਨਾਂ ਨੂੰ ਆਪਣੇ ਗੁਜ਼ਾਰੇ ਲਈ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਸਲਾਂ ਲਈ ਤਕਨਾਲੋਜੀ ਦੀ ਉਤਪਾਦਨ ਸਮਰੱਥਾ ਦਾ ਪਹਿਲਾਂ ਹੀ ਲੋੜੋਂ ਵੱਧ ਇਸਤੇਮਾਲ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਅਸਲ ਖੇਤੀ ਆਮਦਨ ਵਧਾਉਣ ਅਤੇ ਬਾਸਮਤੀ ਉਤਪਾਦਨ ਨੂੰ ਵਧਾ ਕੇ ਕੁਦਰਤੀ ਸਰੋਤਾਂ ‘ਤੇ ਲੋੜੋਂ ਵੱਧ ਸ਼ੋਸ਼ਣ ਨੂੰ ਰੋਕਣ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ। ਇਸੇ ਤਰ੍ਹਾਂ ਉਨ੍ਹਾਂ ਨੇ ਆਲਸਮੀਰ ਵਿਖੇ ਫਲੌਰੀਕਲਚਰ ਆਕਸ਼ਨ ਮਾਰਕੀਟ ਦਾ ਵੀ ਦੌਰਾ ਕੀਤਾ, ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਫੁੱਲ ਅਤੇ ਪੌਦਾ ਬਾਜ਼ਾਰ ਹੈ, ਜਿੱਥੇ ਉਨ੍ਹਾਂ ਨੇ ਜਾਣਿਆ ਕਿ ਡੱਚ ਨਿਲਾਮੀ ਪ੍ਰਣਾਲੀ ਉਤਪਾਦਨ, ਲੌਜਿਸਟਿਕਸ ਅਤੇ ਵਿਸ਼ਵਵਿਆਪੀ ਵੰਡ ਦੀ ਉੱਚ ਏਕੀਕ੍ਰਿਤ ਪ੍ਰਣਾਲੀ ਦਾ ਹੈ। ਭਗਵੰਤ ਸਿੰਘ ਮਾਨ ਨੇ ਖੇਤੀਬਾੜੀ-ਮੁੱਲ ਲੜੀ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਸੇ ਤਰ੍ਹਾਂ ਦੇ ਮਾਡਲ ਅਪਨਾਉਣ ਦੇ ਪੰਜਾਬ ਦੇ ਇਰਾਦੇ ਦਾ ਜ਼ਿਕਰ ਕੀਤਾ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਖੇਤੀਬਾੜੀ ਡਾਇਰੈਕਟਰ-ਜਨਰਲ ਸਮੇਤ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਨੀਦਰਲੈਂਡ ਸਰਕਾਰ ਦੇ ਖੇਤੀਬਾੜੀ, ਮੱਛੀ ਪਾਲਣ, ਖੁਰਾਕ ਸੁਰੱਖਿਆ ਅਤੇ ਕੁਦਰਤ ਬਾਰੇ ਮੰਤਰਾਲੇ ਨਾਲ ਵਿਸਤ੍ਰਿਤ ਮੀਟਿੰਗ ਵੀ ਕੀਤੀ। ਖੇਤੀਬਾੜੀ ਵਿੱਚ ਮਜ਼ਬੂਤ ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਰਤ-ਨੀਦਰਲੈਂਡ ਸਾਂਝੇਦਾਰੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਪਾਣੀ ਦੀ ਕੁਸ਼ਲ ਵਰਤੋਂ ਅਧਾਰਿਤ ਖੇਤੀਬਾੜੀ ਅਤੇ ਫਸਲੀ ਵਿਭਿੰਨਤਾ, ਤਕਨਾਲੋਜੀ ਅਤੇ ਸਹੀ ਖੇਤੀ ਢੰਗ-ਤਰੀਕਿਆਂ ਰਾਹੀਂ ਉਤਪਾਦਕਤਾ ਵਧਾਉਣ ਅਤੇ ਟਿਕਾਊ ਤੇ ਪੁਨਰ-ਉਤਪਾਦਨਸ਼ੀਲ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਡੱਚ ਮੁਹਾਰਤ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ, ਨੀਦਰਲੈਂਡ ਦੀਆਂ ਉੱਨਤ ਖੇਤੀਬਾੜੀ ਪ੍ਰਣਾਲੀਆਂ ਨੂੰ ਅਪਣਾਉਣ ਲਈ ਉਤਸੁਕ ਹੈ, ਜਿਸ ਵਿੱਚ ਆਟੋਮੇਸ਼ਨ, ਏ.ਆਈ., ਡਰੋਨ, ਅਤੇ ਅੰਕੜਾ-ਅਧਾਰਿਤ ਫਸਲ ਪ੍ਰਬੰਧਨ ਦੀ ਵਰਤੋਂ ਦੇ ਨਾਲ-ਨਾਲ ਗ੍ਰੀਨਹਾਊਸ ਖੇਤੀ ਵਿੱਚ ਨਵੀਨਤਾਵਾਂ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਸੀਂ ਜਾਣਦੇ ਹਾਂ ਕਿ ਗ੍ਰੀਨਹਾਊਸ ਖੇਤੀ, ਪਾਣੀ ਅਤੇ ਊਰਜਾ ਦੀ ਵਰਤੋਂ ਵਿੱਚ ਕੁਸ਼ਲਤਾ ਪ੍ਰਦਾਨ ਕਰਦੀ ਹੈ, ਇਹ ਉੱਚ-ਮੁੱਲ ਵਾਲੀਆਂ ਫਸਲਾਂ ਲਈ ਸਭ ਤੋਂ ਅਨੁਕੂਲ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਵੈਗਨਿੰਗਨ ਯੂਨੀਵਰਸਿਟੀ ਐਂਡ ਰਿਸਰਚ (ਡਬਲਯੂ.ਯੂ.ਆਰ.) ਵਰਗੀਆਂ ਪ੍ਰਮੁੱਖ ਡੱਚ ਸੰਸਥਾਵਾਂ ਦਰਮਿਆਨ ਖਾਸ ਕਰਕੇ ਲਾਗੂ ਖੋਜ, ਨਵੀਨਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਵਿੱਚ ਸੰਭਾਵੀ ਸਾਂਝੇਦਾਰੀ ਦਾ ਪ੍ਰਸਤਾਵ ਰੱਖਿਆ। ਵੀ.ਐਨ.ਓ.-ਐਨ.ਸੀ.ਡਬਲਯੂ. (ਕਨਫੈਡਰੇਸ਼ਨ ਆਫ ਨੀਦਰਲੈਂਡਜ਼ ਇੰਡਸਟਰੀ ਐਂਡ ਇੰਪਲਾਇਰਜ਼) ਦੀ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਡੱਚ ਕੰਪਨੀਆਂ ਅਤੇ ਪੰਜਾਬ ਦਰਮਿਆਨ ਨਿਰੰਤਰ ਸ਼ਮੂਲੀਅਤ ਨੂੰ ਸੁਵਿਧਾਜਨਕ ਬਣਾਉਣ ਲਈ ਢਾਂਚਾਗਤ ਸਾਂਝੇਦਾਰੀ ਕਾਇਮ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਲ ਵਿੱਚ ਆ ਰਹੇ ਭਾਰਤ-ਈ.ਯੂ. ਮੁਕਤ ਵਪਾਰ ਸਮਝੌਤੇ (ਐਫਟੀਏ) ਤੋਂ ਵਪਾਰ ਅਤੇ ਨਿਵੇਸ਼ ਲਈ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਹ ਵੀ ਕਿਹਾ ਕਿ ਪੰਜਾਬ ਅਤੇ ਨੀਦਰਲੈਂਡ ਦੋਵਾਂ ਨੂੰ ਆਈ.ਟੀ./ਆਈ.ਟੀ.ਈ.ਐਸ., ਡੇਅਰੀ, ਫੂਡ ਪ੍ਰੋਸੈਸਿੰਗ ਅਤੇ ਆਲੂ ਉਤਪਾਦਨ ਸਮੇਤ ਖੇਤੀਬਾੜੀ-ਮੁੱਲ ਲੜੀ ਵਰਗੇ ਖੇਤਰਾਂ ਵਿੱਚ ਦੁਵੱਲਾ ਲਾਭ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਡੱਚ ਕੰਪਨੀਆਂ ਨੂੰ ਪੰਜਾਬ ਦੇ ਜਲਦ ਸ਼ੁਰੂ ਹੋਣ ਵਾਲੇ ਖੇਤੀਬਾੜੀ-ਤਕਨੀਕੀ ਤੇ ਉਦਯੋਗ ਪਲੇਟਫਾਰਮਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ, ਜਿਸ ਵਿੱਚ ਸੀ.ਆਈ.ਆਈ. ਨਾਲ ਜੁੜਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਹੈ। ਉਨ੍ਹਾਂ ਨੇ ਪੰਜਾਬ ਦੇ ਪ੍ਰਗਤੀਸ਼ੀਲ ਨੀਤੀ ਢਾਂਚੇ, ਜਿਸ ਵਿੱਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਫਾਸਟਟ੍ਰੈਕ ਪੰਜਾਬ ਪੋਰਟਲ ਸ਼ਾਮਲ ਹੈ, ਬਾਰੇ ਵੀ ਭਾਈਵਾਲਾਂ ਨੂੰ ਜਾਣੂ ਕਰਵਾਇਆ, ਜੋ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਂਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਤਕਨਾਲੋਜੀ-ਅਧਾਰਤ, ਟਿਕਾਊ ਅਤੇ ਵਿਸ਼ਵ ਪੱਧਰ 'ਤੇ ਏਕੀਕ੍ਰਿਤ ਖੇਤੀਬਾੜੀ ਤੇ ਉਦਯੋਗਿਕ ਆਰਥਿਕਤਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।