Ludhiana Bomb Threat - Sach Kahoon Punjabi

Ludhiana News: ਲੁਧਿਆਣਾ ਦੇ 3 ਸਕੂਲਾਂ ਅਤੇ ਰੇਲਵੇ ਟਰੈਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ludhiana Bomb Threat: ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ’ਚ ਵੀਰਵਾਰ ਨੂੰ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ’ਚ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ, ਡੀਏਵੀ ਸਕੂਲ ਬੀਆਰਏਐੱਸ ਨਗਰ ਅਤੇ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ। ਕੌਂਸਲਰ ਨੇ ਦੱਸਿਆ ਕਿ ਸਕੂਲਾਂ ਦੇ ਨਾਲ ਰੇਲਵੇ ਟਰੈਕ ਨੂੰ ਵੀ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਬਾਅਦ, ਸਪਰਿੰਗ ਡੇਲ ਪਬਲਿਕ ਸਕੂਲ ਪ੍ਰਬੰਧਨ ਨੇ 2,500 ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ’ਤੇ ਪਹੁੰਚੀ ਤੇ ਤਲਾਸ਼ੀ ਸ਼ੁਰੂ ਕੀਤੀ। ਸਪਰਿੰਗ ਡੇਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਨਿਲ ਸ਼ਰਮਾ ਨੇ ਦੱਸਿਆ ਕਿ ਸਕੂਲ ਨੂੰ ਸਵੇਰੇ 9:15 ਵਜੇ ਈਮੇਲ ਰਾਹੀਂ ਧਮਕੀ ਮਿਲੀ।

Read Also : Vaibhav Sooryavanshi: ਵੈਭਵ ਸੂਰਿਆਵੰਸ਼ੀ ਤੋਂ ਦਿੱਗਜ਼ ਹੋਏ ਪ੍ਰਭਾਵਿਤ, ਦਿੱਤੀ ਇਹ ਖਾਸ ਸਲਾਹ

ਈਮੇਲ ’ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਧਮਕੀ ਮਿਲਣ ’ਤੇ, ਸਕੂਲ ਪ੍ਰਬੰਧਨ ਨੇ ਤੁਰੰਤ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਚਿਤ ਕੀਤਾ। ਪ੍ਰਿੰਸੀਪਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਸਕੂਲ ਨੂੰ ਅਜਿਹੀ ਧਮਕੀ ਮਿਲੀ ਹੈ, ਜਿਸ ਨਾਲ ਸਟਾਫ ਤੇ ਮਾਪਿਆਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਸਕੂਲ ਪ੍ਰਬੰਧਨ ਨੇ ਈਮੇਲ ਆਈਡੀ ਪੁਲਿਸ ਨੂੰ ਸੌਂਪ ਦਿੱਤੀ ਹੈ, ਤੇ ਸ਼ੱਕੀ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮੋਤੀ ਨਗਰ ਪੁਲਿਸ ਸਟੇਸ਼ਨ ਦੇ ਐਸਐਸਆਈ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 10 ਵਜੇ ਸੂਚਨਾ ਮਿਲੀ। ਬੰਬ ਸਕੁਐਡ ਟੀਮਾਂ ਤਲਾਸ਼ੀ ਲੈ ਰਹੀਆਂ ਹਨ। ਸਕੂਲ ਦੇ ਨੇੜੇ ਰੇਲਵੇ ਟਰੈਕ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। Ludhiana Bomb Threat

Ludhiana News: ਲੁਧਿਆਣਾ ਦੇ 3 ਸਕੂਲਾਂ ਅਤੇ ਰੇਲਵੇ ਟਰੈਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ