Punjab Power Cuts - Sach Kahoon Punjabi

Punjab Power Cuts: ਚੇਅਰਮੈਨ ’ਤੇ ਡਿੱਗੀ ਬਿਜਲੀ ਕੱਟਾਂ ਦੀ ਗਾਜ, ਸੂਬਾ ਸਰਕਾਰ ਨੇ ਬਸੰਤ ਗਰਗ ਨੂੰ ਹਟਾਇਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Electricity News: ਪੰਜਾਬ ’ਚ ਬਿਜਲੀ ਸੰਕਟ ਦੇ ਲਗਾਤਾਰ ਗੰਭੀਰ ਹੋਣ ਦਰਮਿਆਨ ਅਤੇ ਸਿਆਸੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਲਗਾਤਾਰ ਚੁੱਕੀ ਜਾ ਰਹੀ ਉਂਗਲੀ ਸਬੰਧੀ ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਡਾ. ਬਸੰਤ ਗਰਗ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ 2001 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਬਿਜਲੀ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਦੇ ਨਾਲ ਪੰਜਾਬ ਰਾਜ ਬਿਜਲੀ ਨਿਗਮ ਅਤੇ ਪੰਜਾਬ ਰਾਜ ਬਿਜਲੀ ਸੰਚਾਰ ਨਿਗਮ ਦੇ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਰਕਾਰੀ ਹੁਕਮਾਂ ਅਨੁਸਾਰ ਬਸੰਤ ਗਰਗ ਨੂੰ ਉਦਯੋਗ ਅਤੇ ਵਣਜ, ਨਿਵੇਸ਼ ਉਤਸ਼ਾਹ ਅਤੇ ਸੂਚਨਾ ਤਕਨਾਲੋਜੀ ਨਾਲ ਸਬੰਧਿਤ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਅਗਲੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਵਧਦੇ ਬਿਜਲੀ ਕੱਟ ਸਰਕਾਰ ਲਈ ਵੱਡੀ ਚੁਣੌਤੀ ਬਣ ਰਹੇ ਹਨ। ਕਿਸਾਨ ਬਿਜਲੀ ਸਪਲਾਈ ਸਬੰਧੀ ਚਿੰਤਤ ਹਨ, ਉਦਯੋਗਪਤੀ ਉਤਪਾਦਨ ਪ੍ਰਭਾਵਿਤ ਹੋਣ ਦੀ ਗੱਲ ਕਰ ਰਹੇ ਹਨ ਅਤੇ ਆਮ ਲੋਕ ਗਰਮੀ ਦੇ ਦਿਨਾਂ ਵਿੱਚ ਲੰਮੇ ਕੱਟਾਂ ਤੋਂ ਪਰੇਸ਼ਾਨ ਹਨ। ਪੰਜਾਬ ਸਰਕਾਰ ਨੂੰ ਲੱਗ ਰਿਹਾ ਸੀ ਕਿ ਇਸ ਦਾ ਅਗਾਮੀ ਵਿਧਾਨ ਸਭਾ ਚੋਣਾਂ ’ਤੇ ਵੀ ਅਸਰ ਪੈ ਸਕਦਾ ਹੈ, ਜਿਸ ਕਾਰਨ ਹੀ ਬਸੰਤ ਗਰਗ ਦੀ ਛੁੱਟੀ ਕਰਦੇ ਹੋਏ ਸੀਨੀਅਰ ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਦੀ ਤੈਨਾਤੀ ਕੀਤੀ ਗਈ ਹੈ। ਇਸ ਸਮੇਂ ਸਤੰਬਰ ਮਹੀਨੇ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ 16,500 ਮੈਗਾਵਾਟ ਤੋਂ ਉੱਪਰ ਜਾ ਚੁੱਕੀ ਹੈ ਅਤੇ ਮੰਗ 16,619 ਮੈਗਾਵਾਟ ਤੱਕ ਪਹੁੰਚਣ ਦੀ ਗੱਲ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : Murder Case Punjab: ਵੈਟਰਨਰੀ ਡਾਕਟਰ ਦੇ ਕਤਲ ਦੇ ਦੋਸ਼-ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ

ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ ਸਮੇਤ ਕਈ ਉਦਯੋਗਿਕ ਇਲਾਕਿਆਂ ਵਿੱਚ 14 ਘੰਟਿਆਂ ਤੱਕ ਦੇ ਕੱਟਾਂ ਨੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਘਰੇਲੂ ਅਤੇ ਪੇਂਡੂ ਖਪਤਕਾਰ ਵੀ ਲੰਬੇ ਅਤੇ ਅਣਐਲਾਨੇ ਬਿਜਲੀ ਕੱਟਾਂ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਇਸ ਸਮੇਂ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਪੰਜਾਬ ਵਿੱਚ ਬਿਜਲੀ ਦੀ ਮੰਗ ਵਧਣ ਦੇ ਮੁਕਾਬਲੇ ਉਤਪਾਦਨ ਅਤੇ ਸਪਲਾਈ ਦੀ ਤਿਆਰੀ ਕਿੰਨੀ ਸੀ। ਉਪਲਬਧ ਬਿਜਲੀ ਉਤਪਾਦਨ ਸਮਰੱਥਾ ਵਿੱਚ ਵੀ ਕਮੀ ਆਈ ਹੈ। ਪਿਛਲੇ ਸਮੇਂ ਵਿੱਚ ਜਿੱਥੇ ਇਹ ਸਮਰੱਥਾ ਲਗਭਗ 6,580 ਮੈਗਾਵਾਟ ਦੱਸੀ ਜਾਂਦੀ ਸੀ, ਉੱਥੇ ਹੁਣ ਇਹ ਕਰੀਬ 5,680 ਮੈਗਾਵਾਟ ਰਹਿ ਗਈ ਹੈ। ਦੋ ਨਿੱਜੀ ਤਾਪ ਬਿਜਲੀ ਘਰਾਂ ਦੀਆਂ ਇਕਾਈਆਂ ਬੰਦ ਹੋਣ ਕਾਰਨ ਲਗਭਗ 1,360 ਮੈਗਾਵਾਟ ਬਿਜਲੀ ਉਤਪਾਦਨ ਵੀ ਘੱਟ ਹੋਣਗੀਆਂ ਖਬਰਾਂ ਸਾਹਮਣੇ ਆਈਆਂ ਹਨ। Punjab Electricity News

Punjab Power Cuts: ਜੇਕਰ ਬਿਜਲੀ ਕੱਟ ਬੰਦ ਨਾ ਹੋਏ ਤਾਂ ਹਰ ਰੋਜ਼ ਹੋਣਗੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ : ਰਾਜੂ ਖੰਨਾ
Punjab Power Cuts: (ਅਨਿਲ ਲੁਟਾਵਾ) ਅਮਲੋਹ। ਪੰਜਾਬ ’ਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹਲਕਾ ਅਮਲੋਹ ਦੇ ਵਰਕਰਾਂ ਤੇ ਆਗੂਆਂ ਵੱਲੋਂ ਐਸਡੀਐਮ ਦਫ਼ਤਰ ਅਮਲੋਹ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੀਤੀ।

ਇਸ ਮੌਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ਅਤੇ ‘ਆਪ’ ਸਰਕਾਰ ਦੀ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਪਿੱਠ-ਸਿਆਪਾ ਕੀਤਾ ਗਿਆ। ਧਰਨੇ ਨੂੰ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ ਟੋਨੀ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜੁਨ ਸਿੰਘ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਕੈਪਟਨ ਜਸਵੰਤ ਸਿੰਘ ਬਾਜਵਾ, ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਬੰਸ ਸਿੰਘ ਬਡਾਲੀ ਅਤੇ ਜਥੇਦਾਰ ਬਲਜਿੰਦਰ ਸਿੰਘ ਸੇਖੋਂ ਨੇ ਸੰਬੋਧਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ‘ਆਪ’ ਸਰਕਾਰ ਨੂੰ ਜਲਦ ਚੱਲਦਾ ਕਰਨ ਦੀ ਗੱਲ ਕਹੀ।

ਇਹ ਵੀ ਪੜ੍ਹੋ: Shiromani Akali Dal Protest: ਪੰਜਾਬ ’ਚ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦੇ ਧਰਨੇ, ਸਰਕਾਰ ’ਤੇ ਤਿੱਖੇ ਹਮਲੇ

ਧਰਨੇ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ’ਚ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਕੱਟ ਬੰਦ ਕਰਕੇ ਸਪਲਾਈ ’ਚ ਸੁਧਾਰ ਨਾ ਕੀਤਾ ਗਿਆ ਤਾਂ ਉਹ ਹਲਕੇ ਦੇ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਲੋਕਾਂ ਨੂੰ ਨਾਲ ਲੈ ਕੇ ਹਰ ਰੋਜ਼ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖ਼ਿਲਾਫ਼ ਧਰਨੇ ਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।

ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਭਗਵੰਤ ਮਾਨ ਸਰਕਾਰ ਦੇ ਸਤਾਏ ਹੋਏ ਹਨ ਅਤੇ ਹਰ ਸਮੱਸਿਆ ਦਾ ਹੱਲ ਚਾਹੁੰਦੇ ਹਨ ਤਾਂ 2027 ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸਰਕਾਰ ਬਣਾਉਣ ਤਾਂ ਜੋ ਪੰਜਾਬ ਅਤੇ ਹਲਕਾ ਅਮਲੋਹ ਦੀ ਤਰੱਕੀ ਤੇ ਨੁਹਾਰ ਬਦਲੀ ਜਾ ਸਕੇ। ਇਸ ਮੌਕੇ ਸੀਨੀਅਰ ਆਗੂ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਹਰਿੰਦਰ ਸਿੰਘ ਦੀਵਾ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਨਾਜ਼ਰ ਸਿੰਘ ਮੰਡੀ, ਜਥੇਦਾਰ ਸੋਮਨਾਥ ਅਜਨਾਲੀ, ਡਾ. ਜਸਵੰਤ ਸਿੰਘ ਅਲਾਦਪੁਰ ਸਮੇਤ ਵੱਡੀ ਗਿਣਤੀ ’ਚ ਵਰਕਰ ਤੇ ਆਗੂ ਮੌਜ਼ੂਦ ਸਨ।

ਅਮਲੋਹ : ਹਲਕਾ ਅਮਲੋਹ ਦੇ ਵਰਕਰਾਂ ਤੇ ਆਗੂਆਂ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ’ਚ ਐਸਡੀਐਮ ਦਫ਼ਤਰ ਅਮਲੋਹ ਅੱਗੇ ਲਗਾਏ ਗਏ ਵਿਸ਼ਾਲ ਧਰਨੇ ’ਚ ਹਾਜ਼ਰ ਲੋਕਾਂ ਦਾ ਠਾਠਾਂ ਮਾਰਦਾ ਇਕੱਠ। ਤਸਵੀਰ : ਅਨਿਲ ਲੁਟਾਵਾ