Bhagwant Mann Announcement - Sach Kahoon Punjabi

Bhagwant Mann Announcement: ਸੂਬੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ ਭਗਵੰਤ ਮਾਨ
Bhagwant Mann Announcement: (ਨਰੇਸ਼ ਕੁਮਾਰ) ਸੰਗਰੂਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ। ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ’ਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ: Census Drive Punjab: ਡਿਪਟੀ ਕਮਿਸ਼ਨਰ ਨੇ ਸਵੈ ਜਨਗਣਨਾ ਦਾ ਫਾਰਮ ਭਰਕੇ ਮੁਹਿੰਮ ਦੀ ਕੀਤੀ ਸ਼ੁਰੂਆਤ

ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿਚਾਈ ਲਈ ਕੋਈ ਕਮੀ ਨਹੀਂ ਆਵੇਗੀ, ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਕਾਫ਼ੀ ਘਟ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ।

ਪੰਜਾਬ ਦੇ ਪਾਣੀਆਂ ’ਤੇ ਹੱਕ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਪਾਕਿਸਤਾਨ ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।

ਸਰਕਾਰ ਦੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਮਾਰਚ, 2026 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਸਿੰਚਾਈ ਪ੍ਰੋਜੈਕਟਾਂ ’ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ ਪਾਣੀ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਅਤੇ ਨੁਕਸਾਨ ਨੂੰ ਘੱਟ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਹੋਰ ਖਾਲੇ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਕਾਰਜਸ਼ੀਲ ਹੋ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ ਪ੍ਰਣਾਲੀਆਂ ਦੀ ਪਰਖ ਕਰਨ, ਰੁਕਾਵਟਾਂ ਦੀ ਪਛਾਣ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਵਿੱਚ ਵੀ ਮੱਦਦ ਮਿਲੇਗੀ।

ਸੰਗਰੂਰ : ਆਪਣੇ ਜੱਦੀ ਪਿੰਡ ਸਤੌਜ ਵਿਖੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।