Land Mortgage Bank - Sach Kahoon Punjabi

Land Mortgage Bank: ਲੈਂਡ ਮੋਰਗੇਜ ਬੈਂਕ ਮਾਮਲੇ ’ਚ ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਮੀਟਿੰਗ
Land Mortgage Bank: ਫਰੀਦਕੋਟ (ਗੁਰਪ੍ਰੀਤ ਪੱਕਾ)। ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਦੀ ਖੁਦਕੁਸ਼ੀ ਦੇ ਮਾਮਲੇ ’ਚ ਇਨਸਾਫ ਦੀ ਮੰਗ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦਬਾਅ ਹੇਠ ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਹੈ। ਇਸ ਦੇ ਮੱਦੇਨਜ਼ਰ ਜਥੇਬੰਦੀ ਨੇ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰ ਦੇ ਘਿਰਾਓ ਦਾ ਐਲਾਨ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਜਾਰੀ ਪ੍ਰੈਸ ਬਿਆਨ ’ਚ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਮੁੱਖ ਉਦੇਸ਼ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਤੇ ਆਰਥਿਕ ਮਦਦ ਕਰਨਾ ਹੁੰਦਾ ਹੈ।

ਪਰ ਲੈਂਡ ਮੋਰਗੇਜ ਬੈਂਕ ਦੀ ਕਾਰਵਾਈ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾ ਆਪਣੀਆਂ ਨਿੱਕੀਆਂ ਧੀਆਂ, ਬਜ਼ੁਰਗ ਮਾਪਿਆਂ ਤੇ ਪਰਿਵਾਰ ਦੀ ਜ਼ਿੰਮੇਵਾਰੀ ਪਿੱਛੇ ਛੱਡ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਏ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪਰਿਵਾਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਹੁਣ ਘਰ ਦੀਆਂ ਮਹਿਲਾਵਾਂ ਦੇ ਸਿਰ ਆ ਗਈਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨਾਂ ਦੇ ਭੋਗ ਸਮਾਗਮ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ, ਆਰਥਿਕ ਮੁਆਵਜ਼ਾ ਤੇ ਬੱਚੀਆਂ ਦੀ ਚੰਗੇ ਸਕੂਲ ’ਚ ਪੜ੍ਹਾਈ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਲੰਮਾ ਸਮਾਂ ਬੀਤਣ ਬਾਵਜੂਦ ਇਹ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਪੀੜਤਾਂ ਨੂੰ ਇਨਸਾਫ ਦੇਣ ਦੀ ਬਜਾਏ ਭ੍ਰਿਸ਼ਟ ਅਫਸਰਸ਼ਾਹੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। Land Mortgage Bank

ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ 30 ਜੁਲਾਈ ਨੂੰ ਸਪੀਕਰ ਦੇ ਘਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪ੍ਰਸ਼ਾਸਨ ਨੇ ਭਾਕਿਯੂ ਏਕਤਾ ਸਿੱਧੂਪੁਰ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ 31 ਜੁਲਾਈ ਨੂੰ ਚੰਡੀਗੜ੍ਹ ਵਿਖੇ ਸਬੰਧਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿੰਡ ਹਰੀ ਨੌ ਦੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਤੇ ਲੈਂਡ ਮੋਰਗੇਜ ਬੈਂਕ ਨਾਲ ਜੁੜੀਆਂ ਮੰਗਾਂ ਦੇ ਹੱਲ ਲਈ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਭਰੋਸੇ ਤੋਂ ਬਾਅਦ 30 ਜੁਲਾਈ ਦਾ ਘਿਰਾਓ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 31 ਜੁਲਾਈ ਦੀ ਮੀਟਿੰਗ ’ਚ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 2 ਅਗਸਤ ਨੂੰ ਹੋਰ ਵੱਡੇ ਪੱਧਰ ’ਤੇ ਇਕੱਠ ਕਰਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਲਈ ਜ਼ਿਲ੍ਹਾ ਤੇ ਪਿੰਡ ਪੱਧਰ ਤੱਕ ਆਗੂਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ ਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Read Also : Shaheed Udham Singh: ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ

Land Mortgage Bank: ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਧਰਨੇ ’ਚ ਨਵਾਂ ਸ਼ਹਿਰ ਤੋਂ ਵੱਡੇ ਜੱਥੇ ਦੀ ਸ਼ਮੂਲੀਅਤ
Land Mortgage Bank: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਨੂੰ ਪੁਲਿਸ ਛਾਉਣੀਆਂ ਵਿੱਚ ਤਬਦੀਲ ਕਰਕੇ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮੀਡੀਆ ਤੇ ਆਮ ਲੋਕਾਂ ਨੂੰ ਪ੍ਰੋਗਰਾਮਾਂ ਤੋਂ ਦੂਰ ਰੱਖਿਆ ਜਾ ਰਿਹਾ ਹੈ।

ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ 30 ਮਾਰਚ ਤੋਂ ਚੱਲ ਰਹੇ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡਾ. ਸਵਾਮੀਨਾਥਨ ਕਮਿਸ਼ਨ ਦੇ C²+50 ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾ ਦੇਣ ਅਤੇ ਐਮਐਸਪੀ ਦੀ ਗਾਰੰਟੀ ਕਾਨੂੰਨ ਨਾ ਬਣਾਉਣ ਕਾਰਨ ਕਿਸਾਨੀ ਲਗਾਤਾਰ ਘਾਟੇ ਵਿੱਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਲਈ ਮਜ਼ਬੂਰ ਹੋ ਰਹੇ ਹਨ।

ਇਹ ਵੀ ਪੜ੍ਹੋ: Farmers Good News: ਕਿਸਾਨਾਂ ਨੂੰ ਵੱਡਾ ਤੋਹਫ਼ਾ ਕੇਂਦਰ ਸਰਕਾਰ ਨੇ 14 ਸਾਉਣੀ ਫਸਲਾਂ ਲਈ ਕੀਤਾ ਵੱਡਾ ਐਲਾਨ

ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਨੂੰ ਲੈਂਡ ਮੋਰਗੇਜ਼ ਬੈਂਕ ਦੀ ਧੱਕੇਸ਼ਾਹੀ ਕਾਰਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਣਾ ਪਿਆ। ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਬੈਂਕਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਅਤੇ ਜਨਤਕ ਥਾਵਾਂ ’ਤੇ ਫੋਟੋਆਂ ਲਗਾ ਕੇ ਕਿਸਾਨਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਚੱਲ ਰਹੇ ਅੰਦੋਲਨਾਂ ਦੌਰਾਨ ਸਰਕਾਰ ਨੇ ਗੱਲਬਾਤ ਲਈ ਗਏ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਬਾਰਡਰਾਂ ’ਤੇ ਧਰਨਿਆਂ ਦੌਰਾਨ ਕਿਸਾਨਾਂ ਦੇ ਸਮਾਨ ਦੀ ਲੁੱਟ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਜਦੋਂ ਕਿਸਾਨ ਆਪਣੇ ਨੁਕਸਾਨ ਦੀ ਭਰਪਾਈ ਦੀ ਮੰਗ ਲਈ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਵਿੱਚ ਜਾਣਾ ਚਾਹੁੰਦੇ ਹਨ ਤਾਂ ਪੁਲਿਸ ਰਾਹੀਂ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਮੋਬਾਈਲ ਨਾਲ ਵੀਡੀਓ ਬਣਾਉਣ ਤੱਕ ’ਤੇ ਪਾਬੰਦੀ ਲਗਾਈ ਜਾ ਰਹੀ ਹੈ।

Land Mortgage Bank: ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਧਰਨੇ ’ਚ ਨਵਾਂ ਸ਼ਹਿਰ ਤੋਂ ਵੱਡੇ ਜੱਥੇ ਦੀ ਸ਼ਮੂਲੀਅਤ

ਅਤੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ 30 ਮਾਰਚ ਤੋਂ ਚੱਲ ਰਹੇ ਧਰਨੇ ਵਿੱਚ ਅੱਜ ਜ਼ਿਲ੍ਹਾ ਨਵਾਂ ਸ਼ਹਿਰ ਤੋਂ ਬੀਕੇਯੂ ਏਕਤਾ ਸਿੱਧੂਪੁਰ ਦੇ ਵੱਡੇ ਜੱਥੇ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਬੋਹੜ ਸਿੰਘ ਰੁਪੱਈਆਂ ਵਾਲਾ, ਬਲਕਾਰ ਸਿੰਘ ਢੀਂਡਸਾ, ਇੰਦਰਜੀਤ ਸਿੰਘ ਘਣੀਆ, ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ, ਬਲਜਿੰਦਰ ਸਿੰਘ ਵਾੜਾ ਭਾਈਕਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਨਿਰਮਲ ਸਿੰਘ ਢਿਲਵਾਂ, ਸੁਖਚਰਨ ਸਿੰਘ ਕਾਲਾ, ਤੇਜਾ ਸਿੰਘ ਪੱਕਾ, ਜਤਿੰਦਰਜੀਤ ਸਿੰਘ ਭਿੰਡਰ, ਰਾਜਵੀਰ ਸਿੰਘ ਪੱਖੀ ਅਤੇ ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

Land Mortgage Bank: ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਧਰਨੇ ’ਚ ਨਵਾਂ ਸ਼ਹਿਰ ਤੋਂ ਵੱਡੇ ਜੱਥੇ ਦੀ ਸ਼ਮੂਲੀਅਤ

Punjab Farmers: ਬੀਕੇਯੂ ਸਿੱਧੂਪੁਰ ਦਾ ਲੈਂਡ ਮੋਰਗੇਜ ਬੈਂਕਾਂ ਖਿਲਾਫ਼ ਵੱਡਾ ਐਕਸ਼ਨ,ਜਾਣੋ ਕੀ ਹੈ ਮਾਮਲਾ
Punjab Farmers: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਲੈਂਡ ਮੋਰਗੇਜ ਬੈਂਕ ਵੱਲੋਂ ਕਿਸਾਨਾਂ ਨਾਲ ਹੋ ਰਹੀ ਕਥਿਤ ਧੋਖਾਧੜੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ 11 ਮਈ ਤੋਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਬੈਂਕ ਦੀਆਂ ਜ਼ਿਲ੍ਹਾ ਪੱਧਰੀ ਮੇਨ ਬ੍ਰਾਂਚਾਂ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਇਹ ਫੈਸਲਾ ਬੀਕੇਯੂ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਅਗਵਾਈ ਜਥੇਬੰਦੀ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਭਰ ਤੋਂ ਜ਼ਿਲ੍ਹਾ ਆਗੂ ਸ਼ਾਮਲ ਹੋਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਅਤੇ ਲੈਂਡ ਮੋਰਗੇਜ ਬੈਂਕ ਰਾਹੀਂ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਕਰਜ਼ਾ ਮੁਕਾਉਣ ਦੇ ਬਾਵਜ਼ੂਦ ਕਿਸਾਨਾਂ ਤੋਂ ਲਏ ਗਏ ਖਾਲੀ ਚੈਕਾਂ ਦਾ ਗਲਤ ਇਸਤੇਮਾਲ ਕਰਕੇ ਉਨ੍ਹਾਂ ਨੂੰ ਅਦਾਲਤਾਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਜ਼ਮੀਨਾਂ ਕੁਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਪਿੰਡ ਹਰੀਨੌ ਦੇ ਦੋ ਭਰਾਵਾਂ ਨੂੰ ਵੀ ਇਸੇ ਤਰ੍ਹਾਂ ਪ੍ਰੇਸ਼ਾਨ ਕੀਤਾ ਗਿਆ, ਜਿਸ ਕਾਰਨ ਉਹਨਾਂ ਨੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ 30 ਮਾਰਚ ਤੋਂ ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਲਗਾਤਾਰ ਧਰਨਾ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 11 ਮਈ ਤੋਂ ਬਠਿੰਡਾ, ਪਟਿਆਲਾ, ਮੋਹਾਲੀ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਸੰਗਰੂਰ, ਫਾਜ਼ਿਲਕਾ, ਫਰੀਦਕੋਟ ਅਤੇ ਅੰਮ੍ਰਿਤਸਰ ਵਿੱਚ ਬੈਂਕ ਦੀਆਂ ਮੇਨ ਬ੍ਰਾਂਚਾਂ ਬੰਦ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: Cooler Tips: ਕੂਲਰ ਦੇ ਪਾਣੀ ’ਚ ਪਾਓ ਇਹ ਛੋਟੀ ਜਿਹੀ ਚੀਜ਼, ਬਦਬੂ ਅਤੇ ਮੱਛਰਾਂ ਤੋਂ ਮਿਲਗੀ ਰਾਹਤ

ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਥੇਬੰਦੀ ਕਿਸੇ ਵੀ ਵਰਗ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਦੇ ਸੰਘਰਸ਼ ਨੂੰ ਵੀ ਪੂਰਾ ਸਮਰਥਨ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨ ਆਗੂਆਂ ਨੇ ਆਮ ਆਦਮੀ ਪਾਰਟੀ ’ਤੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਜਿੱਥੇ

Punjab Farmers: ਬੀਕੇਯੂ ਸਿੱਧੂਪੁਰ ਦਾ ਲੈਂਡ ਮੋਰਗੇਜ ਬੈਂਕਾਂ ਖਿਲਾਫ਼ ਵੱਡਾ ਐਕਸ਼ਨ,ਜਾਣੋ ਕੀ ਹੈ ਮਾਮਲਾ