Mukhyamantri Sehat Yojana - Sach Kahoon Punjabi

Mukhyamantri Sehat Yojana: ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ
ਚੰਡੀਗੜ੍ਹ। ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ। ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸਕੇ।”

ਇਹ ਖਬਰ ਵੀ ਪੜ੍ਹੋ : World Blood Donor Day: ‘ਟ੍ਰਿਊ ਬਲੱਡ ਪੰਪ’ ਦੇਸ਼-ਦੁਨੀਆ ’ਚ ਜਗਾਈ ਬੈਠੇ ਹਨ ਜ਼ਿੰਦਗੀ ਦੀ ਮਸ਼ਾਲ

ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ, “ਨਿੱਜੀ ਬੀਮੇ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਸਭ ਤੋਂ ਵੱਡਾ ਫ਼ਰਕ ਪ੍ਰੀਮੀਅਮ ਭੁਗਤਾਨ ਦਾ ਨਾ ਹੋਣਾ ਹੈ। ਜਿੱਥੇ ਨਿੱਜੀ ਸਿਹਤ ਬੀਮਾ ਪਾਲਿਸੀਆਂ ਲਈ ਹਰ ਸਾਲ ਹਜ਼ਾਰਾਂ ਰੁਪਏ ਦਾ ਪ੍ਰੀਮੀਅਮ ਦੇਣਾ ਪੈਂਦਾ ਹੈ, ਜੋ ਉਮਰ ਵਧਣ ਨਾਲ ਹੋਰ ਵਧ ਜਾਂਦਾ ਹੈ, ਉੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਨੂੰ ਇਹ ਸਿਹਤ ਕਵਰੇਜ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।” ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਕੈਂਸਰ ਇਲਾਜ, ਦਿਲ ਦੀਆਂ ਬੀਮਾਰੀਆਂ ਦਾ ਇਲਾਜ, ਡਾਇਲਿਸਿਸ, ਇੰਟੈਂਸਿਵ ਕੇਅਰ ਸੇਵਾਵਾਂ ਅਤੇ ਹੋਰ ਵਿਸ਼ੇਸ਼ ਇਲਾਜ ਪ੍ਰਕਿਰਿਆਵਾਂ ਸਮੇਤ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ ਕਰਵਾਏ ਜਾਂਦੇ ਹਨ।

ਨਿੱਜੀ ਬੀਮਾ ਯੋਜਨਾਵਾਂ ਵਿੱਚ ਜਿੱਥੇ ਕਵਰੇਜ ਦਾ ਦਾਇਰਾ ਭੁਗਤਾਨ ਕੀਤੇ ਪ੍ਰੀਮੀਅਮ ਅਤੇ ਚੁਣੀ ਗਈ ਪਾਲਿਸੀ 'ਤੇ ਨਿਰਭਰ ਕਰਦਾ ਹੈ, ਉੱਥੇ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਯੋਗ ਲਾਭਪਾਤਰੀਆਂ ਨੂੰ ਇੱਕੋ ਜਿਹੀਆਂ ਸਹੂਲਤਾਂ ਪ੍ਰਦਾਨ ਕਰਦੀ ਹੈ। ਯੋਜਨਾ ਦਾ ਇੱਕ ਹੋਰ ਵੱਡਾ ਫ਼ਾਇਦਾ ਇਹ ਹੈ ਕਿ ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਤੁਰੰਤ ਕਵਰੇਜ ਉਪਲੱਬਧ ਹੈ। ਨਿੱਜੀ ਬੀਮਾ ਕੰਪਨੀਆਂ ਆਮ ਤੌਰ 'ਤੇ ਡਾਇਬਿਟੀਜ਼, ਹਾਈਪਰਟੈਨਸ਼ਨ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਸਥਿਤੀਆਂ ਲਈ ਦੋ ਤੋਂ ਚਾਰ ਸਾਲ ਤੱਕ ਦੀ ਉਡੀਕ ਮਿਆਦ ਲਾਗੂ ਕਰਦੀਆਂ ਹਨ, ਜਿਸ ਤੋਂ ਬਾਅਦ ਹੀ ਇਲਾਜ 'ਤੇ ਹੋਏ ਖ਼ਰਚੇ ਦਾ ਦਾਅਵਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀ ਆਪਣੇ ਪੁਰਾਣੇ ਡਾਕਟਰੀ ਇਤਿਹਾਸ ਦੀ ਪਰਵਾਹ ਕੀਤੇ ਬਿਨਾਂ ਪਹਿਲੇ ਹੀ ਦਿਨ ਤੋਂ ਇਲਾਜ ਦਾ ਲਾਭ ਲੈ ਸਕਦੇ ਹਨ।” ਸਿਹਤ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ 'ਤੇ ਸੀਨੀਅਰ ਨਾਗਰਿਕਾਂ ਲਈ ਬਹੁਤ ਲਾਭਕਾਰੀ ਸਾਬਤ ਹੋਈ ਹੈ, ਜਿਨ੍ਹਾਂ ਨੂੰ ਨਿੱਜੀ ਬੀਮਾ ਯੋਜਨਾਵਾਂ ਵਿੱਚ ਅਕਸਰ ਵੱਧ ਪ੍ਰੀਮੀਅਮ ਅਤੇ ਕਵਰੇਜ ਸਬੰਧੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਜ਼ੁਰਗ ਨਾਗਰਿਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਦੇ ਸਮਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਯੋਜਨਾ ਤਹਿਤ ਪੰਜਾਬ ਭਰ ਵਿੱਚ 850 ਸੂਚੀਬੱਧ ਹਸਪਤਾਲਾਂ ਦੇ ਨੈੱਟਵਰਕ ਰਾਹੀਂ ਇਲਾਜ ਸਹੂਲਤਾਂ ਉਪਲੱਬਧ ਹਨ, ਜਿਨ੍ਹਾਂ ਵਿੱਚ ਨਿੱਜੀ ਹਸਪਤਾਲਾਂ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ, “ਰਿਇੰਬਰਸਮੈਂਟ ਆਧਾਰਿਤ ਬੀਮਾ ਪ੍ਰਣਾਲੀਆਂ ਦੇ ਉਲਟ, ਮੁੱਖ ਮੰਤਰੀ ਸਿਹਤ ਯੋਜਨਾ ਮੁੱਖ ਤੌਰ 'ਤੇ ਕੈਸ਼ਲੈੱਸ ਅਤੇ ਪੇਪਰਲੈੱਸ ਇਲਾਜ ਪ੍ਰਕਿਰਿਆ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਘੱਟੋ-ਘੱਟ ਦਸਤਾਵੇਜ਼ਾਂ ਨਾਲ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਦੇਰੀ ਤੋਂ ਵੀ ਬਚ ਸਕਦੇ ਹਨ।” ਦੋਵੇਂ ਸਿਹਤ ਸੁਰੱਖਿਆ ਮਾਡਲਾਂ ਦੀ ਤੁਲਨਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਿੱਜੀ ਬੀਮਾ ਯੋਜਨਾਵਾਂ ਅਨੁਕੂਲਿਤ ਕਵਰੇਜ ਅਤੇ ਵਾਧੂ ਲਾਭ ਪ੍ਰਦਾਨ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ, “ਹਾਲਾਂਕਿ, ਇਨ੍ਹਾਂ ਵਿੱਚ ਅਕਸਰ ਐਕਸਕਲੂਜ਼ਨ, ਸਹਿ-ਭੁਗਤਾਨ (ਕੋ-ਪੇਮੈਂਟ), ਸਬ-ਲਿਮਿਟ, ਉਡੀਕ ਮਿਆਦ ਅਤੇ ਉਮਰ ਦੇ ਨਾਲ ਵਧਣ ਵਾਲੇ ਪ੍ਰੀਮੀਅਮ ਵਰਗੀਆਂ ਸ਼ਰਤਾਂ ਹੁੰਦੀਆਂ ਹਨ, ਜੋ ਕਈ ਪਰਿਵਾਰਾਂ ਲਈ ਇਨ੍ਹਾਂ ਨੂੰ ਘੱਟ ਕਿਫ਼ਾਇਤੀ ਬਣਾਉਂਦੀਆਂ ਹਨ। ਇਸ ਤੋਂ ਇਲਾਵਾ, ਨਿੱਜੀ ਬੀਮਾ ਕਵਰੇਜ ਮੁੱਖ ਤੌਰ 'ਤੇ ਸ਼ਹਿਰੀ ਅਤੇ ਆਰਥਿਕ ਤੌਰ 'ਤੇ ਸਮਰੱਥ ਪਰਿਵਾਰਾਂ ਤੱਕ ਸੀਮਿਤ ਹੈ, ਜਦਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਹਰ ਯੋਗ ਰਜਿਸਟਰਡ ਪਰਿਵਾਰ ਲਈ ਉਪਲੱਬਧ ਹੈ।” ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਸਿਹਤ ਸੇਵਾਵਾਂ ਕਿਸੇ ਵਿਅਕਤੀ ਦੀ ਆਰਥਿਕ ਸਮਰੱਥਾ 'ਤੇ ਨਿਰਭਰ ਨਹੀਂ ਹੋਣੀਆਂ ਚਾਹੀਦੀਆਂ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪੰਜਾਬ ਦੇ ਹਰ ਯੋਗ ਨਾਗਰਿਕ ਲਈ ਆਸਾਨੀ ਨਾਲ ਅਤੇ ਕਿਫ਼ਾਇਤੀ ਢੰਗ ਨਾਲ ਉਪਲੱਬਧ ਹੋਣ।"

ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਤਹਿਤ ਹੁਣ ਤੱਕ 46.21 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਰਾਜ ਦੇ ਲਗਭਗ 22 ਲੱਖ ਪਰਿਵਾਰਾਂ ਨੂੰ ਕਵਰੇਜ ਮਿਲੀ ਹੈ। ਉਨ੍ਹਾਂ ਕਿਹਾ, “ਯੋਜਨਾ ਨੂੰ ਮਿਲ ਰਹੀ ਭਰਵੀਂ ਪ੍ਰਤੀਕਿਰਿਆ ਸਾਰਿਆਂ ਲਈ ਸਿਹਤ ਸੁਰੱਖਿਆ ਦੀ ਵਧ ਰਹੀ ਲੋੜ ਨੂੰ ਦਰਸਾਉਂਦੀ ਹੈ ਅਤੇ ਸਿਹਤ ਸੇਵਾਵਾਂ 'ਤੇ ਹੋਣ ਵਾਲੇ ਜੇਬ ਖ਼ਰਚੇ ਨੂੰ ਘਟਾਉਣ ਅਤੇ ਸਮਾਜ ਦੇ ਹਰ ਵਰਗ ਤੱਕ ਗੁਣਵੱਤਾ ਭਰਿਆ ਇਲਾਜ ਪਹੁੰਚਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਅੱਗੇ ਹੋਰ ਵਿਸਥਾਰ ਕਰਦੀ ਰਹੇਗੀ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਸਿਹਤ ਅਤੇ ਆਰਥਿਕ ਸੁਰੱਖਿਆ ਵਿਚੋਂ ਇੱਕ ਦੀ ਚੋਣ ਕਰਨ ਲਈ ਮਜ਼ਬੂਰ ਨਾ ਹੋਣਾ ਪਵੇ।”

ਭਗਵੰਤ ਮਾਨ ਸਰਕਾਰ ਨੇ Mukhyamantri Sehat Yojana ਦਾ ਕੀਤਾ ਵਿਸਥਾਰ, ਨਿੱਜੀ ਹਸਪਤਾਲਾਂ 'ਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ
ਚੰਡੀਗੜ੍ਹ ਜੂਨ: ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਸਨ।

ਇਸ ਫ਼ੈਸਲੇ ਨਾਲ ਕੇਵਲ ਸਰਕਾਰੀ ਹਸਪਤਾਲਾਂ ਲਈ ਰਾਖਵੀਆਂ ਪ੍ਰਕਿਰਿਆਵਾਂ ਦੀ ਸੂਚੀ ਹੋਰ ਛੋਟੀ ਹੋ ਗਈ ਹੈ ਅਤੇ ਹੁਣ ਲਾਭਪਾਤਰੀਆਂ ਨੂੰ ਕਾਫ਼ੀ ਵੱਡੇ ਸਿਹਤ ਸੇਵਾ ਨੈੱਟਵਰਕ ਤੋਂ ਇਲਾਜ ਕਰਵਾਉਣ ਦਾ ਮੌਕਾ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਨਾਲ ਖ਼ਾਸ ਕਰਕੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ ਦੀ ਉਪਲੱਬਧਤਾ ਵਿੱਚ ਸੁਧਾਰ ਹੋਵੇਗਾ, ਜਿੱਥੇ ਮਾਹਿਰ ਡਾਕਟਰੀ ਸੇਵਾਵਾਂ ਸੀਮਤ ਹਨ ਜਾਂ ਸਰਕਾਰੀ ਹਸਪਤਾਲਾਂ ਉੱਤੇ ਜ਼ਿਆਦਾ ਮਰੀਜਾਂ ਦੀ ਨਿਰਭਰਤਾ ਹੈ । ਉਨ੍ਹਾਂ ਕਿਹਾ, “ਇਸ ਨਾਲ ਵੱਡੇ ਸਰਕਾਰੀ ਹਸਪਤਾਲਾਂ ਉੱਤੇ ਦਬਾਅ ਘਟੇਗਾ, ਉਡੀਕ ਸਮਾਂ ਘਟੇਗਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ।”

Read Also : ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਨਵੀਆਂ ਮਨਜ਼ੂਰਸ਼ੁਦਾ ਪ੍ਰਕਿਰਿਆਵਾਂ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਨਾਲ ਸਬੰਧਤ ਹਨ, ਜਿਸ ਨਾਲ ਲੋਕਾਂ ਨੂੰ ਭੀੜ-ਭੜੱਕੇ ਵਾਲੇ ਵੱਡੇ ਹਸਪਤਾਲਾਂ ਵਿੱਚ ਖੱਜਲ -ਖੁਆਰ ਹੋਣ ਦੀ ਬਜਾਏ ਆਪਣੇ ਘਰ ਦੇ ਨੇੜੇ ਹੀ ਇਲਾਜ ਮਿਲ ਸਕੇਗਾ।

ਕੰਨ, ਨੱਕ ਅਤੇ ਗਲਾ (ਈਐਨਟੀ) ਇਲਾਜ ਦੇ ਤਹਿਤ ਹੁਣ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨੱਕ ਦੀ ਹੱਡੀ ਦੇ ਫ੍ਰੈਕਚਰ ਦੀ ਸੈਟਿੰਗ ਅਤੇ ਐਡੀਨੋਇਡੈਕਟੋਮੀ ਵਰਗੇ ਅਪ੍ਰੇਸ਼ਨ ਕਰਵਾਏ ਜਾ ਸਕਣਗੇ । ਇਹ ਆਮ ਅਪ੍ਰੇਸ਼ਨ ਹਨ ਜਿਨ੍ਹਾਂ ਵਿੱਚ ਖ਼ਾਸ ਤੌਰ ’ਤੇ ਬੱਚਿਆਂ ਅਤੇ ਹਾਦਸਿਆਂ ਦੇ ਪੀੜਤਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੁੰਦਾ ਹੈ।

ਜਨਰਲ ਸਰਜਰੀ ਦੇ ਖੇਤਰ ਵਿੱਚ ਸਭ ਤੋਂ ਵੱਡਾ ਵਿਸਥਾਰ ਕੀਤਾ ਗਿਆ ਹੈ। ਹਾਈਡ੍ਰੋਸੀਲ ਆਪਰੇਸ਼ਨ, ਫੋੜੇ ਦਾ ਇਲਾਜ, ਐਪੈਂਡਿਕਸ ਸਰਜਰੀ ਅਤੇ ਓਪਨ ਅਤੇ ਲੈਪ੍ਰੋਸਕੋਪਿਕ ਦੋਵੇਂ ਤਰ੍ਹਾਂ ਦੀ ਗਾਲ ਬਲੈਡਰ ਸਰਜਰੀਆਂ ਹੁਣ ਯੋਜਨਾ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹੋਣਗੀਆਂ। ਇਸ ਨਾਲ ਮਰੀਜ਼ਾਂ ਦੀ ਉਡੀਕ ਘਟੇਗੀ ਅਤੇ ਘਰ ਦੇ ਨੇੜੇ ਇਲਾਜ ਦਾ ਲਾਭ ਮਿਲੇਗਾ।

ਮਹਿਲਾ ਸਿਹਤ ਸੇਵਾਵਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿਸਥਾਰਿਤ ਸੂਚੀ ਵਿੱਚ 12 ਹਫ਼ਤਿਆਂ ਤੋਂ ਵੱਧ ਸਮੇਂ ਦੀ ਗਰਭ ਪਾਤ ਸਬੰਧੀ ਪ੍ਰਕਿਰਿਆ, ਹਿਸਟੈਰੋਟੋਮੀ, ਗਰਭ ਅਵਸਥਾ ਨਾਲ ਜੁੜੀਆਂ ਸਮੱਸਿਆਵਾਂ ਲਈ ਹਸਪਤਾਲ ਵਿੱਚ ਦਾਖ਼ਲਾ ਅਤੇ ਨਾਬਾਲਗ ਲੜਕੀਆਂ, ਅਣਵਿਆਹੀਆਂ ਯੌਨ ਤੌਰ ’ਤੇ ਨਿਸ਼ਕ੍ਰਿਆ ਮਹਿਲਾਵਾਂ ਅਤੇ ਯੌਨ ਸ਼ੋਸ਼ਣ ਦੀਆਂ ਪੀੜਤਾਵਾਂ ਦੀ ਐਨੇਸਥੀਸੀਆ ਅਧੀਨ ਜਾਂਚ ਨੂੰ ਸ਼ਾਮਲ ਕੀਤਾ ਗਿਆ ਹੈ।

ਇਨ੍ਹਾਂ ਸੇਵਾਵਾਂ ਦੇ ਸ਼ਾਮਲ ਹੋਣ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਨੂੰ ਹੋਰ ਆਸਾਨੀ ਨਾਲ ਤੇ ਸਮੇਂ-ਸਿਰ ਇਲਾਜ ਮਿਲ ਸਕੇਗਾ। ਇਸੇ ਤਰ੍ਹਾਂ ਨੇਤਰ ਰੋਗ ਅਤੇ ਆਰਥੋਪੀਡਿਕ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਹੁਣ ਪਟੈਰਿਜੀਅਮ ਐਕਸੀਜ਼ਨ ਅਤੇ ਐਂਟਰੋਪੀਅਨ ਕਰੈਕਸ਼ਨ ਵਰਗੀਆਂ ਅੱਖਾਂ ਨਾਲ ਸਬੰਧਤ ਪ੍ਰਕਿਰਿਆਵਾਂ ਵੀ ਨਿੱਜੀ ਹਸਪਤਾਲਾਂ ਵਿੱਚ ਕਰਵਾਈਆਂ ਜਾ ਸਕਣਗੀਆਂ। ਉੱਥੇ ਹੀ ਆਰਥੋਪੀਡਿਕ ਮਰੀਜ਼ਾਂ ਨੂੰ ਟੈਂਡਨ ਰਿਲੀਜ਼, ਛੋਟੇ ਜੋੜਾਂ ਦੀਆਂ ਸੱਟਾਂ ਦੇ ਇਲਾਜ ਅਤੇ ਗਿੱਟੇ ਦੇ ਫ੍ਰੈਕਚਰ ਦੇ ਆਪਰੇਸ਼ਨਾਂ ਵਰਗੀਆਂ ਸਰਜਰੀਆਂ ਦਾ ਲਾਭ ਮਿਲੇਗਾ। ਇਨ੍ਹਾਂ ਨਵੀਆਂ ਪ੍ਰਕਿਰਿਆਵਾਂ ਦੇ ਪੈਕੇਜ ਰੇਟ 2,000 ਰੁਪਏ ਤੋਂ ₹27,800 ਰੁਪਏ ਤੱਕ ਨਿਰਧਾਰਤ ਕੀਤੇ ਗਏ ਹਨ।

ਇਸ ਐਲਾਨ ਦੇ ਨਾਲ ਯੋਜਨਾ ਦੇ ਦਾਇਰੇ ਦਾ ਇੱਕ ਹੋਰ ਮਹੱਤਵਪੂਰਨ ਵਿਸਥਾਰ ਕੀਤਾ ਗਿਆ ਹੈ। ਹੁਣ ਇਕੱਲੇ ਰਹਿਣ ਵਾਲੇ ਵਿਅਕਤੀ , ਜਿਨ੍ਹਾਂ ਵਿੱਚ ਸੀਨੀਅਰ ਸਿਟੀਜ਼ਨ, ਵਿਧਵਾਵਾਂ ਅਤੇ ਸੁਤੰਤਰ ਤੌਰ ’ਤੇ ਰਹਿਣ ਵਾਲੇ ਹੋਰ ਵਿਅਕਤੀ ਸ਼ਾਮਲ ਹਨ, ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ।

ਸਭ ਲਈ ਉਪਲੱਬਧ ਇਹ ਸਿਹਤ ਬੀਮਾ ਪ੍ਰੋਗਰਾਮ ਪਹਿਲਾਂ ਕੇਵਲ ਦੋ ਜਾਂ ਇਸ ਤੋਂ ਵੱਧ ਮੈਂਬਰਾਂ ਵਾਲੇ ਪਰਿਵਾਰਾਂ ਤੱਕ ਸੀਮਤ ਸੀ। ਹੁਣ ਇਸ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਵੀ ਮਿਲੇਗਾ ਜਿਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਵੱਸਦੇ ਹਨ। ਅਰਜ਼ੀ ਦੇਣ ਲਈ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਪਛਾਣ ਪੱਤਰ ਪੇਸ਼ ਕਰਨਾ ਲਾਜ਼ਮੀ ਹੋਵੇਗਾ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬਿਨੈਕਾਰਾਂ ਨੂੰ ਜਨਮ ਸਰਟੀਫਿਕੇਟ ਦੇਣਾ ਹੋਵੇਗਾ। ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਨਾਮਾਂਕਨ ਲਈ ਇੱਕ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਹੋਵੇਗਾ, ਜਿਸ ਦੀ ਤਸਦੀਕ ਸਥਾਨਕ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੀ ਜਾਵੇਗੀ।

ਰਾਜ ਸਿਹਤ ਏਜੰਸੀ ਦੀ ਰਿਪੋਰਟ ਅਨੁਸਾਰ, ਮੌਜੂਦਾ ਸਮੇਂ ਵਿੱਚ ਲਗਭਗ 65 ਲੱਖ ਪਰਿਵਾਰ ਇਸ ਯੋਜਨਾ ਤਹਿਤ ਕਵਰ ਕੀਤੇ ਜਾ ਚੁੱਕੇ ਹਨ। ਇਸ ਵੇਲੇ 824 ਹਸਪਤਾਲ, ਜਿਨ੍ਹਾਂ ਵਿੱਚ ਸਰਕਾਰੀ, ਕੇਂਦਰ ਸਰਕਾਰ ਦੇ ਅਤੇ ਸੂਚੀਬੱਧ ਨਿੱਜੀ ਹਸਪਤਾਲ ਸ਼ਾਮਲ ਹਨ, ਯੋਜਨਾ ਤਹਿਤ ਇਲਾਜ ਪ੍ਰਦਾਨ ਕਰ ਰਹੇ ਹਨ। ਲਗਭਗ 2,300 ਬੀਮਾਰੀਆਂ ਅਤੇ ਮੈਡੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਨ ਵਾਲੀ ਅਤੇ ਲਗਾਤਾਰ ਵਿਕਸਤ ਹੁੰਦੀ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ ਬਣ ਚੁੱਕੀ ਹੈ, ਜੋ ਪਹਿਲਾਂ ਨਾਲੋਂ ਕਿਤੇ ਵੱਧ ਲੋਕਾਂ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਪਹੁੰਚਾ ਰਹੀ ਹੈ।

ਦਿਲ 'ਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ, Mukhyamantri Sehat Yojana ਨੇ ਦਿੱਤਾ ਨਵਾਂ ਜੀਵਨ
ਚੰਡੀਗੜ੍ਹ। ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ ਸਮਰਥਨ ਮਿਲਿਆ ਹੈ ਅਤੇ ਹੁਣ ਤੱਕ ਇਸ ਵਿੱਚ 45 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਖ਼ਾਸ ਤੌਰ ’ਤੇ ਮੈਡੀਕਲ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਕਈ ਲਾਭਪਾਤਰੀਆਂ ਨੇ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ।

ਅਜਿਹੀ ਹੀ ਇੱਕ ਲਾਭਪਾਤਰੀ ਹੈ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ, ਜਿਨ੍ਹਾਂ ਦੀ ਜ਼ਿੰਦਗੀ ਦਿਲ ਦੀ ਇੱਕ ਗੰਭੀਰ ਬੀਮਾਰੀ ਕਾਰਨ ਅਚਾਨਕ ਸੰਕਟ ਵਿੱਚ ਆ ਗਈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਦਿਲ ਵਿੱਚ ਇੱਕ ਵੱਡਾ ਛੇਦ ਹੈ, ਤਾਂ ਉਨ੍ਹਾਂ ਨੂੰ ਨਾ ਸਿਰਫ਼ ਸਿਹਤ ਸੰਬੰਧੀ ਗੰਭੀਰ ਚੁਣੌਤੀ ਦਾ ਸਾਹਮਣਾ ਕਰਨਾ ਪਿਆ, ਸਗੋਂ ਇਲਾਜ ਦੇ ਭਾਰੀ ਖ਼ਰਚ ਦੀ ਚਿੰਤਾ ਵੀ ਉਨ੍ਹਾਂ ਨੂੰ ਸਤਾਉਣ ਲੱਗੀ। ਪਰ ਏਮਸ ਬਠਿੰਡਾ ਵਿੱਚ ਸਫਲ ਇਲਾਜ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਜੀਵਨ ਦਾ ਨਵਾਂ ਮੌਕਾ ਮਿਲਿਆ।

Read Also : ਸੰਦੀਪ ਕੁਮਾਰ, ਰੇਸ ਵਾਕਿੰਗ ਨੂੰ ਦੇਸ਼ ’ਚ ਦਿਵਾਈ ਵੱਡੀ ਪਛਾਣ

ਜ਼ਿਆਦਾਤਰ ਲੋਕਾਂ ਲਈ ਦਿਲ ਦੀ ਧੜਕਣ ਇੱਕ ਅਜਿਹੀ ਚੀਜ਼ ਹੈ ਜਿਸ ਬਾਰੇ ਉਹ ਕਦੀ ਸੋਚਦੇ ਵੀ ਨਹੀਂ। ਇਹ ਜੀਵਨ ਦੇ ਹਰ ਸੁਖ-ਦੁੱਖ ਨਾਲ ਚੁੱਪਚਾਪ ਚਲਦੀ ਰਹਿੰਦੀ ਹੈ। ਪਰ ਗੁਰਪ੍ਰੀਤ ਕੌਰ ਦੀ ਹਰ ਧੜਕਣ ਅਣਜਾਣੇ ਹੀ ਇੱਕ ਛਿਪੇ ਹੋਏ ਖ਼ਤਰੇ ਨੂੰ ਆਪਣੇ ਨਾਲ ਲੈ ਕੇ ਚੱਲ ਰਹੀ ਸੀ।

ਹੁਣ ਤੱਕ ਗੁਰਪ੍ਰੀਤ ਦੀ ਜ਼ਿੰਦਗੀ ਪਰਿਵਾਰ ਪ੍ਰਤੀ ਆਪਣੀਆਂ ਆਮ ਜ਼ਿੰਮੇਵਾਰੀਆਂ ਦੇ ਆਲੇ-ਦੁਆਲੇ ਘੁੰਮਦੀ ਸੀ। ਉਹ ਆਪਣੇ ਪਰਿਵਾਰ ਦੀ ਦੇਖਭਾਲ ਕਰਦੀ ਸੀ, ਘਰ ਸੰਭਾਲਦੀ ਸੀ ਅਤੇ ਹਰ ਆਮ ਇਨਸਾਨ ਵਾਂਗ ਭਵਿੱਖ ਲਈ ਸੁਹਣੀਆਂ ਆਸਾਂ ਨਾਲ ਅੱਗੇ ਵਧ ਰਹੀ ਸੀ। ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਜਨਮ ਤੋਂ ਹੀ ਦਿਲ ਦੀ ਇੱਕ ਬੀਮਾਰੀ ਨਾਲ ਜੂਝ ਰਹੀ ਸੀ, ਜੋ ਸਾਲਾਂ ਤੱਕ ਸਾਹਮਣੇ ਹੀ ਨਾ ਆਈ।

ਜਾਂਚ ਦੌਰਾਨ ਡਾਕਟਰਾਂ ਨੇ ਪਾਇਆ ਕਿ ਗੁਰਪ੍ਰੀਤ ਦੇ ਦਿਲ ਦੇ ਉੱਪਰੀ ਦੋਹਾਂ ਹਿੱਸਿਆਂ ਵਿਚਕਾਰ 22 ਮਿਲੀਮੀਟਰ ਦਾ ਵੱਡਾ ਐਟਰੀਅਲ ਸੈਪਟਲ ਡਿਫੈਕਟ (ਏਐਸਡੀ) ਸੀ। ਇਸ ਕਾਰਨ ਖੂਨ ਦੇ ਪ੍ਰਵਾਹ ਵਿੱਚ ਗੜਬੜੀ ਆ ਗਈ ਅਤੇ ਦਿਲ ’ਤੇ ਵਾਧੂ ਦਬਾਅ ਪੈ ਰਿਹਾ ਸੀ। ਜੇ ਇਸ ਦਾ ਇਲਾਜ ਨਾ ਹੁੰਦਾ ਤਾਂ ਅੱਗੇ ਚੱਲ ਕੇ ਇਹ ਦਿਲ ਦੇ ਫੇਲ੍ਹ ਹੋਣ ਵਰਗੀਆਂ ਗੰਭੀਰ ਜਟਿਲਤਾਵਾਂ ਦਾ ਕਾਰਨ ਬਣ ਸਕਦਾ ਸੀ।

ਬੀਮਾਰੀ ਦਾ ਪਤਾ ਲੱਗਦੇ ਹੀ ਪਰਿਵਾਰ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ। ਇੱਕ ਪਾਸੇ ਉਨ੍ਹਾਂ ਦੀ ਸਿਹਤ ਦੀ ਚਿੰਤਾ ਸੀ, ਦੂਜੇ ਪਾਸੇ ਇਲਾਜ ਦੇ ਖ਼ਰਚ ਦਾ ਬੋਝ ਵੀ ਸੀ। ਗੁਰਪ੍ਰੀਤ ਕੌਰ ਨੇ ਦੱਸਿਆ,“ਸਭ ਤੋਂ ਪਹਿਲਾਂ ਮੇਰੇ ਮਨ ਵਿੱਚ ਇਲਾਜ ਦੇ ਖ਼ਰਚ ਦਾ ਹੀ ਖ਼ਿਆਲ ਆਇਆ। ਮੈਨੂੰ ਚਿੰਤਾ ਸੀ ਕਿ ਅਸੀਂ ਇਹ ਖ਼ਰਚ ਕਿਵੇਂ ਝੱਲਾਂਗੇ। ਅਜਿਹਾ ਲੱਗ ਰਿਹਾ ਸੀ ਜਿਵੇਂ ਸਾਡਾ ਪਰਿਵਾਰ ਇੱਕ ਬਹੁਤ ਮੁਸ਼ਕਲ ਮੋੜ ’ਤੇ ਖੜ੍ਹਾ ਹੋਵੇ।”

ਏਮਸ ਬਠਿੰਡਾ ਦੇ ਮਾਹਿਰਾਂ ਨੇ ਇਸ ਖਾਮੀ ਨੂੰ ਠੀਕ ਕਰਨ ਲਈ ਵਿਸ਼ੇਸ਼ ਪ੍ਰਕਿਰਿਆ ਦੀ ਸਲਾਹ ਦਿੱਤੀ। ਹਸਪਤਾਲ ਦੇ ਰਿਕਾਰਡ ਮੁਤਾਬਕ, 5 ਮਈ 2026 ਨੂੰ ਕਾਰਡਿਯਕ ਕੈਥੇਟਰਾਈਜ਼ੇਸ਼ਨ ਲੈਬ ਵਿੱਚ ਜਨਰਲ ਐਨੇਸਥੀਸੀਆ ਹੇਠ ਇਹ ਪ੍ਰਕਿਰਿਆ ਕੀਤੀ ਗਈ। ਇਸ ਦੌਰਾਨ 24 ਮਿਲੀਮੀਟਰ ਦਾ ਐਮਪਲੈਟਜ਼ਰ ਸੈਪਟਲ ਓਕਲੂਡਰ ਡਿਵਾਈਸ ਲਗਾ ਕੇ ਦਿਲ ਦੇ ਛੇਦ ਨੂੰ ਬੰਦ ਕੀਤਾ ਗਿਆ।

ਪਰਿਵਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ’ਤੇ ਭਰੋਸਾ ਕੀਤਾ, ਜਿਸ ਨੇ ਕਰੀਬ ਇੱਕ ਲੱਖ ਰੁਪਏ ਦੀ ਇਲਾਜ ਲਾਗਤ ਨੂੰ ਕਵਰ ਕੀਤਾ। ਇਹ ਪ੍ਰਕਿਰਿਆ ਖ਼ਤਰਿਆਂ ਨਾਲ ਭਰੀ ਹੋਈ ਸੀ। ਸਹਿਮਤੀ ਦਸਤਾਵੇਜ਼ਾਂ ਵਿੱਚ ਸੰਭਾਵਿਤ ਦਿਲੀ ਜਟਿਲਤਾਵਾਂ, ਹੀਮੋਡਾਇਨਾਮਿਕ ਅਸਥਿਰਤਾ ਅਤੇ ਗੰਭੀਰ ਚਿਕਿਤਸਕ ਸਹਾਇਤਾ ਦੀ ਲੋੜ ਵਰਗੀਆਂ ਚਿੰਤਾਵਾਂ ਦਾ ਜ਼ਿਕਰ ਸੀ।

ਕਾਰਡਿਯਕ ਕੈਥੇਟਰਾਈਜ਼ੇਸ਼ਨ ਲੈਬ ਦੇ ਬਾਹਰ ਪਰਿਵਾਰਕ ਮੈਂਬਰ ਹੱਥ ਜੋੜ ਕੇ ਅਰਦਾਸ ਕਰਦੇ ਹੋਏ ਉਡੀਕ ਕਰ ਰਹੇ ਸਨ। ਗੁਰਪ੍ਰੀਤ ਕੌਰ ਦੇ ਪਤੀ ਉਹ ਪਲ ਯਾਦ ਕਰਦੇ ਹੋਏ ਕਹਿੰਦੇ ਹਨ,“ਅਸੀਂ ਸਿਰਫ਼ ਅਰਦਾਸ ਹੀ ਕਰ ਸਕਦੇ ਸੀ। ਹਰ ਮਿੰਟ ਬਹੁਤ ਲੰਮਾ ਲੱਗ ਰਿਹਾ ਸੀ। ਜਦੋਂ ਡਾਕਟਰ ਬਾਹਰ ਆਏ ਅਤੇ ਦੱਸਿਆ ਕਿ ਸਭ ਕੁਝ ਸਫ਼ਲ ਰਿਹਾ, ਤਾਂ ਅਜਿਹਾ ਲੱਗਾ ਜਿਵੇਂ ਸਾਡੇ ਸਿਰ ਤੋਂ ਬਹੁਤ ਵੱਡਾ ਬੋਝ ਉੱਤਰ ਗਿਆ ਹੋਵੇ।”

ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਕੋਈ ਜਟਿਲਤਾ ਸਾਹਮਣੇ ਨਹੀਂ ਆਈ। ਗੁਰਪ੍ਰੀਤ ਲਈ ਇਹ ਸਿਹਤਮੰਦ ਭਵਿੱਖ ਵੱਲ ਇੱਕ ਨਵੀਂ ਸ਼ੁਰੂਆਤ ਸੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਆਰਥਿਕ ਸਹਾਰਾ ਬਹੁਤ ਮਹੱਤਵਪੂਰਨ ਸੀ, ਜਿਸ ਨੇ ਪਰਿਵਾਰ ਨੂੰ ਅਜਿਹੇ ਭਾਰੀ ਖ਼ਰਚ ਤੋਂ ਬਚਾ ਲਿਆ ਜੋ ਉਨ੍ਹਾਂ ਲਈ ਅਸਹਿਣਯੋਗ ਹੋ ਸਕਦਾ ਸੀ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਜਨਤਕ ਸਿਹਤ ਸਹਾਇਤਾ ਦੇ ਅਸਲ ਉਦੇਸ਼ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ,“ਕਿਸੇ ਵੀ ਪਰਿਵਾਰ ਨੂੰ ਆਰਥਿਕ ਤੰਗੀ ਕਾਰਨ ਮਿਆਰੀ ਇਲਾਜ ਤੋਂ ਵੰਚਿਤ ਨਹੀਂ ਰਹਿਣਾ ਚਾਹੀਦਾ। ਗੁਰਪ੍ਰੀਤ ਦੀ ਸਿਹਤਯਾਬੀ ਇਸ ਗੱਲ ਦਾ ਸਬੂਤ ਹੈ ਕਿ ਸਮੇਂ ਸਿਰ ਮੈਡੀਕਲ ਸਹੂਲਤ ਅਤੇ ਆਰਥਿਕ ਸੁਰੱਖਿਆ ਨਾ ਸਿਰਫ਼ ਜ਼ਿੰਦਗੀਆਂ ਬਚਾ ਸਕਦੀ ਹੈ, ਸਗੋਂ ਪਰਿਵਾਰਾਂ ਦੀ ਇੱਜ਼ਤ ਵੀ ਕਾਇਮ ਰੱਖ ਸਕਦੀ ਹੈ।” ਅੱਜ ਗੁਰਪ੍ਰੀਤ, ਮੁੱਖ ਮੰਤਰੀ ਸਿਹਤ ਯੋਜਨਾ ਦੇ ਹਜ਼ਾਰਾਂ ਹੋਰ ਲਾਭਪਾਤਰੀਆਂ ਵਾਂਗ, ਨਵੀਂ ਉਮੀਦ ਨਾਲ ਸਿਹਤਮੰਦ ਹੋਣ ਦੀ ਰਾਹ ’ਤੇ ਹੈ।

ਰਾਜ ਸਿਹਤ ਏਜੰਸੀ, ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਇਸ ਯੋਜਨਾ ਤਹਿਤ ਹੁਣ ਤੱਕ 1,75,210 ਮਰੀਜ਼ਾਂ ਨੂੰ ਲਾਭ ਮਿਲਿਆ ਹੈ ਅਤੇ ਕੁੱਲ 3,43,370 ਇਲਾਜ ਕੀਤੇ ਜਾ ਚੁੱਕੇ ਹਨ। ਇਸ ਯੋਜਨਾ ’ਤੇ ਹੁਣ ਤੱਕ 581.90 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜੋ ਰਾਜ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪੰਜਾਬ 'ਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, Mukhyamantri Sehat Yojana ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
ਚੰਡੀਗੜ੍ਹ: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ।

ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ।

ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਕੈਸ਼ਲੈੱਸ ਸਹੂਲਤ ਤਹਿਤ ਨਿਯਮਿਤ ਤੌਰ ‘ਤੇ ਕੀਤੇ ਜਾ ਰਹੇ ਹਨ।

Read Also : ਅਸੀਂ Punjab ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਹੁਣ ਤੱਕ 45 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜੋ ਕੈਸ਼ਲੈੱਸ ਸਿਹਤ ਸੇਵਾਵਾਂ ਦੇ ਵਿਆਪਕ ਉਪਯੋਗ ਨੂੰ ਦਰਸਾਉਂਦਾ ਹੈ। ਯੋਜਨਾ ਤਹਿਤ ਲੁਧਿਆਣਾ ਵਿੱਚ 4.8 ਲੱਖ ਤੋਂ ਵੱਧ ਅਤੇ ਪਟਿਆਲਾ ਵਿੱਚ ਕਰੀਬ 4.1 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ।

ਆਰਥੋਪੀਡਿਕ ਮਾਮਲਿਆਂ ਵਿੱਚ ਵਾਧਾ ਜਨ ਸਿਹਤ ਵਿੱਚ ਆ ਰਹੇ ਵੱਡੇ ਬਦਲਾਅ ਨੂੰ ਵੀ ਦਰਸਾਉਂਦਾ ਹੈ। ਖ਼ਾਸ ਤੌਰ ‘ਤੇ ਵਧਦੀ ਉਮਰ ਦੀ ਆਬਾਦੀ ਵਿੱਚ ਜੋੜਾਂ ਦੀ ਸਮਸਿਆ, ਲਗਾਤਾਰ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲਾਂ ਵਧ ਰਹੀਆਂ ਹਨ। ਗੋਡੇ ਅਤੇ ਚੂਲੇ ਦੀ ਸਮਸਿਆ, ਲੰਬੇ ਸਮੇਂ ਦੇ ਜੋੜਾਂ ਦੇ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲ ਵਾਲੇ ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਵਧਦੇ ਜਾ ਰਹੇ ਹਨ।

ਆਰਥੋਪੀਡਿਕ ਇਲਾਜਾਂ ਵਿੱਚ ਅਕਸਰ ਮਹਿੰਗੇ ਇੰਪਲਾਂਟ, ਲੰਬਾ ਇਲਾਜ ਅਤੇ ਪੁਨਰਵਾਸ ਦੀ ਲੋੜ ਹੁੰਦੀ ਹੈ, ਜੋ ਪਰਿਵਾਰਾਂ ‘ਤੇ ਭਾਰੀ ਆਰਥਿਕ ਬੋਝ ਪਾਉਂਦੇ ਹਨ।

ਰਾਜਪੁਰਾ ਨੇੜੇ ਖੇੜਾ ਗੱਜੂ ਦੇ ਰਹਿਣ ਵਾਲੇ 43 ਸਾਲਾ ਗੁਲਸ਼ਨ ਤਨੇਜਾ ਲਈ ਇਹ ਸਥਿਤੀ ਵਿਅਕਤੀਗਤ ਤੌਰ ‘ਤੇ ਕਾਫ਼ੀ ਚੁਣੌਤੀਪੂਰਨ ਰਹੀ।

ਫ਼ੈਕਟਰੀ ਵਿੱਚ ਕੰਮ ਕਰਦੇ ਸਮੇਂ 'ਤਨੇਜਾ' ਨਾਲ ਇੱਕ ਹਾਦਸਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਲਈ ਚੱਲਣਾ ਮੁਸ਼ਕਲ ਹੋ ਗਿਆ। ਚੱਲਦੇ ਹੋਏ ਅਚਾਨਕ ਹੋਣ ਵਾਲਾ ਦਰਦ ਉਨ੍ਹਾਂ ਨੂੰ ਰੁੱਕ ਕੇ ਦੀਵਾਰ ਦਾ ਸਹਾਰਾ ਲੈਣ ਲਈ ਮਜਬੂਰ ਕਰ ਦਿੰਦਾ ਸੀ। ਗੋਡੇ ਦੇ ਆਲੇ-ਦੁਆਲੇ ਸੋਜ ਲਗਾਤਾਰ ਬਣੀ ਰਹਿੰਦੀ ਅਤੇ ਜਕੜਨ ਨਾਲ ਆਮ ਗਤੀਵਿਧੀਆਂ ਕਰਨਾ ਵੀ ਔਖਾ ਹੋ ਜਾਂਦਾ। ਕਈ ਵਾਰ ਉਹ ਖੜ੍ਹੇ ਹੋਣ ਤੋਂ ਪਹਿਲਾਂ ਹੀ ਇਹ ਸੋਚ ਕੇ ਰੁੱਕ ਜਾਂਦੇ ਕਿ ਪੈਰ ਉਸਦਾ ਭਾਰ ਝੱਲ ਸਕੇਗਾ ਜਾਂ ਨਹੀਂ।

ਉਨ੍ਹਾਂ ਨੂੰ 6 ਮਈ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਗਲੇ ਦਿਨ ਲਿਗਾਮੈਂਟ ਟੀਅਰ ਦਾ ਇਲਾਜ ਕੀਤਾ ਗਿਆ। ਡਾਕਟਰਾਂ ਨੇ ਗੰਭੀਰ ਜੋੜਾਂ ਦੇ ਦਰਦ, ਸੋਜ, ਅਸਥਿਰਤਾ ਅਤੇ ਭਾਰ ਸਹਿਣ ਵਿੱਚ ਮੁਸ਼ਕਲ ਵਰਗੇ ਲੱਛਣ ਦਰਜ ਕੀਤੇ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ 86,750 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਮਿਲਿਆ। 12 ਮਈ ਨੂੰ ਉਨ੍ਹਾਂ ਨੂੰ ਛੁੱਟੀ ਮਿਲੀ ਅਤੇ ਉਹ ਬਿਨਾਂ ਭਾਰੀ ਮੈਡੀਕਲ ਬਿੱਲ ਦੀ ਚਿੰਤਾ ਦੇ ਘਰ ਵਾਪਸ ਆਏ।

ਗੁਲਸ਼ਨ ਤਨੇਜਾ ਨੇ ਕਿਹਾ,“ਮੈਂ ਹੁਣ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਸਿਹਤ ਕਾਰਡ ਕਰਕੇ ਮੈਨੂੰ ਆਪਣੇ ਇਲਾਜ ਲਈ ਕੋਈ ਪੈਸਾ ਨਹੀਂ ਦੇਣਾ ਪਿਆ। ਇਹ ਯੋਜਨਾ ਸਾਡੇ ਵਰਗੇ ਪਰਿਵਾਰਾਂ ਦਾ ਖ਼ਰਚ ਘਟਾ ਰਹੀ ਹੈ ਅਤੇ ਮਹਿੰਗਾ ਇਲਾਜ ਆਸਾਨ ਬਣਾ ਰਹੀ ਹੈ।”

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਆਰਥੋਪੀਡਿਕ ਬੀਮਾਰੀਆਂ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਕਿਫਾਇਤੀ ਅਤੇ ਆਸਾਨ ਸਰਜਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੋਰ ਵੱਧ ਸਪੱਸ਼ਟ ਹੋਈ ਹੈ।" ਉਨ੍ਹਾਂ ਨੇ ਅੱਗੇ ਕਿਹਾ ਕਿ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਕੈਸ਼ਲੈੱਸ ਗੋਡੇ ਬਦਲਣ, ਚੂਲੇ ਅਤੇ ਟ੍ਰੌਮਾ ਸਬੰਧੀ ਇਲਾਜ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਰਥਿਕ ਬੋਝ ਘਟ ਰਿਹਾ ਹੈ ਅਤੇ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਮਹੀਨਿਆਂ ਵਿੱਚ 84 ਕਰੋੜ ਰੁਪਏ ਤੋਂ ਵੱਧ ਖ਼ਰਚ ਸਿਰਫ਼ ਸਿਹਤ ਸੇਵਾਵਾਂ ਸਬੰਧੀ ਇਲਾਜ ਨੂੰ ਹੀ ਨਹੀਂ ਦਰਸਾਉਂਦਾ, ਸਗੋਂ ਇਹ ਸੂਬੇ ਵਿੱਚ ਮਰੀਜ਼ਾਂ ਦੀ ਚੱਲਣ-ਫਿਰਨ ਦੀ ਸਮਰੱਥਾ ਬਹਾਲ ਕਰਨ, ਅਪੰਗਤਾ ਘਟਾਉਣ ਅਤੇ ਜੀਵਨ ਪੱਧਰ ਸੁਧਾਰਨ ਵੱਲ ਇੱਕ ਵੱਡੇ ਬਦਲਾਅ ਦਾ ਸੰਕੇਤ ਵੀ ਹੈ।

ਪੰਜਾਬ ਭਰ 'ਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ Mukhyamantri Sehat Yojana ਬਣੀ ਜੀਵਨਰੇਖਾ
ਚੰਡੀਗੜ੍ਹ। ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ।

ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (CDC) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦਾ ਅਸਲ ਕਾਰਨ ਸ਼ੁਰੂਆਤੀ ਪੜਾਅ ਵਿੱਚ ਸਪੱਸ਼ਟ ਨਹੀਂ ਹੋ ਪਾਉਂਦਾ।

Read Also : ਪੰਚਾਇਤ ਬੱਲ੍ਹੋ ਦੀ ਪਹਿਲਕਦਮੀ, ਸਿੱਧੀ ਬਿਜਾਈ ਅਤੇ ਬਦਲਵੀਆਂ ਫਸਲਾਂ ’ਤੇ ਮਿਲੇਗਾ ਇਨਾਮ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਐਕਿਊਟ ਫੈਬਰਾਈਲ ਇਲਨੈੱਸ ਕੈਸ਼ਲੈੱਸ ਇਲਾਜ ਦੇ ਦਾਅਵਿਆਂ ਦੀਆਂ ਸਭ ਤੋਂ ਵੱਡੀਆਂ ਸ਼੍ਰੇਣੀਆਂ ਵਿੱਚ ਸ਼ਾਮਲ ਰਹੀ। ਰਾਜ ਸਿਹਤ ਏਜੰਸੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਐਕਿਊਟ ਫੈਬਰਾਈਲ ਇਲਨੈੱਸ ਦੇ 5,840 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ’ਤੇ ₹1.31 ਕਰੋੜ ਦੇ ਦਾਅਵਿਆਂ ਦਾ ਭੁਗਤਾਨ ਕੀਤਾ ਗਿਆ।

ਇਸ ਤੋਂ ਇਲਾਵਾ, ਪਾਣੀ ਰਾਹੀਂ ਫੈਲਣ ਵਾਲੀਆਂ ਅਤੇ ਸਾਹ ਨਾਲ ਸੰਬੰਧਤ ਬੀਮਾਰੀਆਂ ਦੇ ਮਾਮਲੇ ਵੀ ਸਾਹਮਣੇ ਆਏ। ਐਂਟੇਰਿਕ ਫੀਵਰ ਦੇ 1,396 ਮਾਮਲੇ ਦਰਜ ਹੋਏ, ਜਿਨ੍ਹਾਂ ’ਤੇ ₹30.47 ਲੱਖ ਦੇ ਦਾਅਵੇ ਕੀਤੇ ਗਏ। ਨਿਮੋਨੀਆ ਦੇ 377 ਮਾਮਲਿਆਂ ’ਤੇ ₹11.06 ਲੱਖ, ਜਦਕਿ ਐਕਿਊਟ ਬ੍ਰੋਂਕਾਈਟਿਸ ਦੇ 326 ਮਾਮਲਿਆਂ ’ਤੇ ₹9.24 ਲੱਖ ਖ਼ਰਚ ਹੋਏ। ਉੱਥੇ ਹੀ ਮਾਨਸੂਨ ਦੌਰਾਨ ਅਕਸਰ ਚਰਚਾ ਵਿੱਚ ਰਹਿਣ ਵਾਲੀਆਂ ਬੀਮਾਰੀਆਂ ਦੇ ਮਾਮਲੇ ਤੁਲਨਾਤਮਕ ਤੌਰ ’ਤੇ ਘੱਟ ਰਹੇ। ਡੇਂਗੂ ਦੇ ਕੇਵਲ 12 ਮਾਮਲੇ ਦਰਜ ਹੋਏ, ਜਿਨ੍ਹਾਂ ’ਤੇ ₹40,880 ਦਾ ਦਾਅਵਾ ਹੋਇਆ। ਮਲੇਰੀਆ ਦੇ ਸਿਰਫ਼ 3 ਮਾਮਲੇ, ਚਿਕਨਗੁਨਿਆ ਦੇ 6 ਮਾਮਲੇ, ਅਤੇ ਹੀਟ ਸਟ੍ਰੋਕ ਦੇ 4 ਮਾਮਲੇ ਸਾਹਮਣੇ ਆਏ।

ਹਾਲਾਂਕਿ, ਜਨ ਸਿਹਤ ਮਾਹਿਰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਦੇ ਇੱਕ ਅਧਿਐਨ ਅਨੁਸਾਰ ਮੀਂਹ, ਮੱਛਰਾਂ ਦੀ ਵਧਦੀ ਗਿਣਤੀ ਅਤੇ ਸਥਾਨਕ ਸਫ਼ਾਈ ਦੀਆਂ ਸਥਿਤੀਆਂ ਮੁਤਾਬਕ ਮੌਸਮੀ ਪ੍ਰਕੋਪ ਤੇਜ਼ੀ ਨਾਲ ਬਦਲ ਸਕਦੇ ਹਨ।

ਸਿਵਲ ਹਸਪਤਾਲ,ਪਟਿਆਲਾ ਦੇ ਮੈਡੀਕਲ ਸੁਪਰਿੰਟੈਂਡੈਂਟ ਡਾ. ਵਿਕਾਸ ਗੋਇਲ ਨੇ ਦੱਸਿਆ ਕਿ ਇਹ ਸਥਿਤੀ ਹਰ ਸਾਲ ਓਪੀਡੀ ਵਿੱਚ ਵੇਖੇ ਜਾਣ ਵਾਲੇ ਆਮ ਮੌਸਮੀ ਦਬਾਅ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲੇ ਪ੍ਰਾਇਮਰੀ ਸਿਹਤ ਸੰਭਾਲ ਪੱਧਰ ’ਤੇ ਆਸਾਨੀ ਨਾਲ ਸੰਭਾਲੇ ਜਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੇਹੱਦ ਗਰਮੀ ਕਾਰਨ ਐਕਿਊਟ ਫੈਬਰਾਈਲ ਇਲਨੈੱਸ, ਉਲਟੀਆਂ, ਦਸਤ, ਸਿਰਦਰਦ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਚਮੜੀ ਤੇ ਅੱਖਾਂ ਨਾਲ ਸੰਬੰਧਤ ਐਲਰਜੀ ਦੇ ਮਾਮਲੇ ਵਧ ਜਾਂਦੇ ਹਨ। ਗਰਮ ਮੌਸਮ ਕਾਰਨ ਲੋਕ ਅਕਸਰ ਇਲਾਜ ਵਿੱਚ ਦੇਰੀ ਕਰਦੇ ਹਨ, ਜਿਸ ਨਾਲ ਹਾਲਤ ਗੰਭੀਰ ਹੋ ਸਕਦੀ ਹੈ।

ਡਾ. ਵਿਕਾਸ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬਿਨਾਂ ਆਰਥਿਕ ਬੋਝ ਦੇ ਹਸਪਤਾਲ ਵਿੱਚ ਦਾਖ਼ਲ ਹੋ ਕੇ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਮਰੀਜ਼ ਅਗਾਊਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਸਮੇਂ ਸਿਰ ਇਲਾਜ ਪ੍ਰਾਪਤ ਕਰ ਸਕਣ। ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ।”

ਬੱਚੇ ਬੇਹੱਦ ਗਰਮੀ ਅਤੇ ਉਮਸ ਵਾਲੇ ਮੌਸਮ ਵਿੱਚ ਸਭ ਤੋਂ ਵੱਧ ਸੰਵੇਦਨਸ਼ੀਲ ਰਹਿੰਦੇ ਹਨ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਮੁਖੀ ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੱਤੀ ਕਿ ਸ਼ਿਸ਼ੂ ਅਤੇ ਛੋਟੇ ਬੱਚੇ ਸੰਕਰਮਣਾਂ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਠੀਕ ਤਰ੍ਹਾਂ ਖ਼ੁਰਾਕ ਨਾ ਲੈਣਾ, ਵਾਰ-ਵਾਰ ਉਲਟੀਆਂ ਹੋਣਾ, ਤੇਜ਼ ਸਾਹ ਚੱਲਣਾ, ਡੀਹਾਈਡ੍ਰੇਸ਼ਨ, ਦੌਰੇ ਪੈਣਾ ਅਤੇ ਲਗਾਤਾਰ ਬੁਖ਼ਾਰ ਵਰਗੇ ਲੱਛਣਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਖ਼ਾਸ ਤੌਰ ’ਤੇ ਕਿਹਾ ਕਿ ਤਿੰਨ ਮਹੀਨੇ ਤੋਂ ਘੱਟ ਉਮਰ ਦੇ ਸ਼ਿਸ਼ੂ ਵਿੱਚ ਕਿਸੇ ਵੀ ਤਰ੍ਹਾਂ ਦੇ ਬੁਖ਼ਾਰ ਨੂੰ ਤੁਰੰਤ ਮੈਡੀਕਲ ਐਮਰਜੈਂਸੀ ਮੰਨਿਆ ਜਾਣਾ ਚਾਹੀਦਾ ਹੈ।

ਡਾ. ਸ਼ਸ਼ੀ ਕਾਂਤ ਧੀਰ ਨੇ ਇਹ ਵੀ ਕਿਹਾ ਕਿ ਜਾਗਰੂਕਤਾ ਮੁਹਿੰਮਾਂ, ਸਫ਼ਾਈ-ਸਿੱਖਿਆ, ਟੀਕਾਕਰਨ ਅਤੇ ਮੱਛਰ ਕੰਟਰੋਲ ਉਪਾਆਂ ਰਾਹੀਂ ਇਨਫੈਕਸ਼ਨ ਦੇ ਫੈਲਾਅ ਨੂੰ ਰੋਕਣ ਵਿੱਚ ਮਾਪਿਆਂ, ਆਸ਼ਾ ਵਰਕਰਾਂ, ਆਂਗਣਵਾੜੀ ਕਰਮਚਾਰੀਆਂ ਅਤੇ ਸਕੂਲਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।

ਫ਼ਿਲਹਾਲ, ਜਿਵੇਂ-ਜਿਵੇਂ ਪੰਜਾਬ ਇੱਕ ਹੋਰ ਲੰਬੀ ਗਰਮੀ ਲਈ ਤਿਆਰੀ ਕਰ ਰਿਹਾ ਹੈ, ਹਸਪਤਾਲਾਂ ਦੇ ਭੀੜਭਰੇ ਗਲਿਆਰੇ ਇਹ ਯਾਦ ਦਿਵਾ ਰਹੇ ਹਨ ਕਿ ਮੌਸਮੀ ਬੀਮਾਰੀਆਂ ਅੱਜ ਵੀ ਪਰਿਵਾਰਾਂ ਅਤੇ ਜਨ ਸਿਹਤ ਪ੍ਰਣਾਲੀ ਦੋਹਾਂ ਲਈ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ।

Mukhyamantri Sehat Yojana: 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
ਚੰਡੀਗੜ੍ਹ / ਹੁਸ਼ਿਆਰਪੁਰ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਸੀ। ਉਹ ਬਿਨਾਂ ਸਹਾਰੇ ਤੋੰ ਚੱਲ ਨਹੀਂ ਸੀ ਸਕਦੀ ਅਤੇ ਹਰ ਦਿਨ ਸੰਘਰਸ਼ ਜਿਹਾ ਲੱਗਦਾ ਸੀ।

ਅੱਜ, ਕੇਵਲ ਕੌਰ ਫਿਰ ਤੋਂ ਆਪਣੇ ਪੈਰਾਂ ‘ਤੇ ਖੜ੍ਹੀ ਹੋਣ ਵੱਲ ਵਧ ਰਹੀ ਹੈ, ਉਹ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ—ਜਿਸ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੀ ਸਿਹਤ ਪਹਿਲਕਦਮੀ ਨੂੰ ਜਾਂਦਾ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਉਹਨਾਂ ਦੇ ਗੋਡਿਆਂ ਦਾ ਅਪ੍ਰੇਸ਼ਨ 'ਪੰਜਾਬ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼' ਜਲੰਧਰ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ। ਕਿਸੇ ਵਕਤ ਪਰਿਵਾਰ ਨੂੰ ਇਹ ਇਲਾਜ ਵਿਤੋਂ ਬਾਹਰ ਲਗਦਾ ਸੀ ਕਿਓਂਕਿ ਆਪ੍ਰੇਸ਼ਨ ਤੇ ਪਹਿਲਾਂ ਕਰੀਬ 1.5 ਲੱਖ ਰੁਪਏ ਦਾ ਖਰਚ ਹੁੰਦਾ ਸੀ, ਜੋ ਹੁਣ ਬਿਲਕੁਲ ਮੁਫ਼ਤ ਕੀਤਾ ਗਿਆ।

ਕੇਵਲ ਕੌਰ ਦੇ ਪੁੱਤਰ ਮਨਦੀਪ ਸਿੰਘ, ਜੋ ਕਿਸਾਨ ਹੈ , ਇਹਨਾਂ ਮੁਸ਼ਕਿਲ ਸਮਿਆਂ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਜਾਂਦਾ ਹੈ । ਲਗਭਗ ਪੰਜ ਸਾਲ ਤੱਕ ਉਸਦੀ ਮਾਂ ਲਗਾਤਾਰ ਦਰਦ ਵਿੱਚ ਰਹੀ। ਉਨ੍ਹਾਂ ਨੇ ਕਈ ਡਾਕਟਰਾਂ ਨਾਲ ਸਲਾਹ ਕੀਤੀ, ਦਵਾਈਆਂ ਲਈਆਂ, ਪਰ ਕੋਈ ਸਥਾਈ ਰਾਹਤ ਨਹੀਂ ਮਿਲੀ। ਆਖ਼ਿਰਕਾਰ ਹਾਲਤ ਐਸੀ ਹੋ ਗਈ ਕਿ ਬਿਨਾਂ ਸਹਾਰੇ ਇੱਕ ਕਦਮ ਵੀ ਚੱਲਣਾ ਔਖਾ ਹੋ ਗਿਆ। ਉਹ ਦੱਸਦੇ ਹਨ, “ਜਦੋਂ ਮੇਰੇ ਮਾਤਾ ਜੀ ਪੂਰੀ ਤਰ੍ਹਾਂ ਨਿਰਭਰ ਹੋ ਗਏ, ਤਦ ਸਰਜਰੀ ਹੀ ਇਕੱਲੀ ਉਮੀਦ ਸੀ।”

ਮਨਦੀਪ ਨੇ ਪਹਿਲਾਂ ਅਖ਼ਬਾਰ ਵਿੱਚ ਇਸ ਯੋਜਨਾ ਬਾਰੇ ਪੜ੍ਹਿਆ ਸੀ ਅਤੇ ਹੈਲਥ ਕਾਰਡ ਬਣਵਾਇਆ, ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲੈ ਕੇ ਆਇਆ। ਹਸਪਤਾਲ ਦੀਆਂ ਕਾਰਵਾਈਆਂ ਤੋਂ ਬਾਅਦ 17 ਅਪ੍ਰੈਲ ਨੂੰ ਡਾ. ਅਨਿਤ ਸੱਚਰ ਅਤੇ ਉਨ੍ਹਾਂ ਦੀ ਟੀਮ ਨੇ ਲਗਭਗ ਦੋ ਘੰਟਿਆਂ ਦੀ ਪ੍ਰਕਿਰਿਆ ਵਿੱਚ ਸਰਜਰੀ ਸਫ਼ਲਤਾਪੂਰਵਕ ਪੂਰੀ ਕੀਤੀ।

ਹੁਣ ਰਿਕਵਰੀ ਸ਼ੁਰੂ ਹੋ ਚੁੱਕੀ ਹੈ, ਅਤੇ ਨਾਲ ਹੀ ਆਤਮ-ਸਨਮਾਨ ਤੇ ਸਕੂਨ ਦੀ ਵਾਪਸੀ ਵੀ। ਹਾਲਾਂਕਿ ਟਾਂਕੇ ਅਜੇ ਲੱਗੇ ਹੋਏ ਹਨ ਅਤੇ ਜਲਦੀ ਹੀ ਕੱਟ ਦਿੱਤੇ ਜਾਣਗੇ, ਪਰ ਜੋ ਦਰਦ ਸਾਲਾਂ ਤੋਂ ਉਹਨਾਂ ਦੀ ਜ਼ਿੰਦਗੀ ਦਾ ਹਿੱਸਾ ਸੀ, ਉਹ ਹੁਣ ਘਟਣ ਲੱਗਾ ਹੈ।

ਭਾਵੁਕ ਹੋ ਕੇ ਕੇਵਲ ਕੌਰ ਕਹਿੰਦੇ ਹਨ, “ਮੁੱਖ ਮੰਤਰੀ ਭਗਵੰਤ ਮਾਨ ਮੇਰੇ ਲਈ ਤੀਜੇ ਪੁੱਤਰ ਵਰਗੇ ਹਨ। ਮੇਰਾ ਆਪ੍ਰੇਸ਼ਨ ਬਿਨਾਂ ਇੱਕ vi ਪੈਸਾ ਖ਼ਰਚ ਕੀਤੇ ਹੋ ਗਿਆ। ਹੁਣ ਮੈਂ ਕਿਸੇ ‘ਤੇ ਬੋਝ ਨਹੀਂ ਹਾਂ। ਜ਼ਿੰਦਗੀ ਹੁਣ ਆਸਾਨ ਹੋਵੇਗੀ।”

ਪਰਿਵਾਰ ਲਈ ਇਹ ਸਿਰਫ਼ ਇੱਕ ਮੈਡੀਕਲ ਪ੍ਰਕਿਰਿਆ ਨਹੀਂ ਸੀ, ਬਲਕਿ ਆਤਮ-ਸਨਮਾਨ ਦੀ ਵਾਪਸੀ ਸੀ। ਮਨਦੀਪ ਦੱਸਦੇ ਹਨ ਕਿ ਭਾਵੇਂ ਉਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਆਰਥਿਕ ਮਦਦ ਵੀ ਸੰਭਵ ਸੀ, ਪਰ ਇਸ ਯੋਜਨਾ ਨੇ ਉਨ੍ਹਾਂ ਨੂੰ ਆਜ਼ਾਦੀ ਅਤੇ ਮਾਣ ਦਿੱਤਾ ।

ਉਨ੍ਹਾਂ ਇਹ ਵੀ ਦੱਸਿਆ ਕਿ ਕੇਵਲ ਕੌਰ ਦੇ ਨਾਲ —ਮੋਹਾਲੀ, ਹੁਸ਼ਿਆਰਪੁਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲਗਭਗ ਪੰਜ ਹੋਰ ਬਜ਼ੁਰਗ ਮਰੀਜ਼ਾਂ ਦਾ ਵੀ ਇਸੇ ਯੋਜਨਾ ਅਧੀਨ ਗੋਡਿਆਂ ਦਾ ਅਪ੍ਰੇਸ਼ਨ ਹੋਇਆ। ਸ਼ੁਰੂਆਤੀ ਟੈਸਟਾਂ ਵਿੱਚ ਕਰੀਬ 2,400 ਰੁਪਏ ਦਾ ਖ਼ਰਚ ਆਇਆ, ਪਰ ਪੂਰਾ ਇਲਾਜ ਮੁਫ਼ਤ ਰਿਹਾ।

ਮਨਦੀਪ ਅਨੁਸਾਰ, ਇਸ ਯੋਜਨਾ ਤਹਿਤ ₹10 ਲੱਖ ਤੱਕ ਦਾ ਮੁਫ਼ਤ ਇਲਾਜ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਕੇਵਲ ਕੌਰ ਦੀ ਕਹਾਣੀ ਸਿਰਫ਼ ਇੱਕ ਸਫਲ ਆਪ੍ਰੇਸ਼ਨ ਦੀ ਕਹਾਣੀ ਨਹੀਂ ਹੈ ਸਗੋਂ ਇਹ ਇਸ ਗੱਲ ਦਾ ਸਪਸ਼ਟ ਉਦਾਹਰਨ ਹੈ ਕਿ ਜਦੋਂ ਸਹੀ ਸਮੇਂ ‘ਤੇ ਸਹੀ ਮਦਦ ਮਿਲਦੀ ਹੈ, ਤਾਂ ਉਹ ਸਿਰਫ਼ ਸਿਹਤ ਹੀ ਨਹੀਂ ਵਾਪਸ ਲਿਆਉਂਦੀ, ਬਲਕਿ ਉਮੀਦ, ਆਤਮ-ਸਨਮਾਨ ਅਤੇ ਜੀਵਨ ਜਿਉਣ ਦੀ ਇੱਛਾ ਵੀ ਵਾਪਸ ਲਿਆਉਂਦੀ ਹੈ।