Punjab Sports Department - Sach Kahoon Punjabi

Punjab Sports Department: ਪੇਂਡੂ ਖੇਡਾਂ ਨੂੰ ਮਿਲੇਗਾ ਹੁਲਾਰਾ: ਵਿਧਾਇਕ ਰਾਏ ਨੇ ਕੀਤਾ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ
Punjab Sports Department: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪੋਲਾ ਵਿਖੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਰੀਬਨ ਕੱਟ ਕੇ ਮੁੱਖ ਮੰਤਰੀ ਖੇਡ ਮੈਦਾਨ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ 131 ਖੇਡ ਮੈਦਾਨ ਬਣਾਏ ਗਏ ਹਨ, ਜਿਨ੍ਹਾਂ ’ਚੋਂ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਪਿੰਡ ਪੋਲਾ ਦਾ ਖੇਡ ਮੈਦਾਨ ਇੱਕ ਹੈ। 66 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਸ ਮੈਦਾਨ ’ਚ ਵੱਖ-ਵੱਖ ਖੇਡਾਂ ਲਈ ਸਹੂਲਤਾਂ ਦੇ ਨਾਲ-ਨਾਲ ਵਧੀਆ ਕਿਸਮ ਦੀਆਂ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਇਹ ਵੀ ਪੜ੍ਹੋ: Bhagwant Mann: ਭਗਵੰਤ ਮਾਨ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ, 'ਲੋਕਤੰਤਰ ਦੀ ਹੱਤਿਆ' ਵਿਰੁੱਧ ਉਠਾਈ ਆਵਾਜ਼

ਨੌਜਵਾਨਾਂ ਲਈ ਕੋਚ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਦਾ ਰੁਝਾਨ ਖੇਡਾਂ ਵੱਲ ਵਧਾਇਆ ਜਾ ਸਕੇ। ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ ਤੇ ਤਸਕਰਾਂ ਨੂੰ ਜੇਲ੍ਹਾਂ ’ਚ ਭੇਜਿਆ ਗਿਆ ਹੈ। ਮਨਦੀਪ ਸਿੰਘ ਪੋਲਾ ਨੇ ਖੇਡ ਮੈਦਾਨ ਮਿਲਣ ’ਤੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੀਡੀਪੀਓ ਸਰਹਿੰਦ ਦੀਪ ਸ਼ਿਖਾ ਗਰਗ, ਸੈਕਟਰੀ ਰਜਿੰਦਰ ਸਿੰਘ, ਪ੍ਰਿਤਪਾਲ ਸਿੰਘ ਜੱਸੀ, ਅਵਤਾਰ ਪੰਜੋਲਾ, ਸਰਪੰਚ ਮਾਨ ਸਿੰਘ, ਕਲੱਬ ਪ੍ਰਧਾਨ ਗਗਨਜੀਤ ਸਿੰਘ, ਪ੍ਰੇਮ ਸਿੰਘ, ਭਰਪੂਰ ਸਿੰਘ, ਹਰਦੀਪ ਸਿੰਘ, ਮਨਜੀਤ ਕੌਰ, ਪਰਵਿੰਦਰ ਕੌਰ, ਸੁਰਿੰਦਰ ਸਿੰਘ, ਇਕਬਾਲ ਖਾਨ ਨੰਬਰਦਾਰ, ਦਲੇਰ ਸਿੰਘ, ਸਵਰਨ ਸਿੰਘ ਅਸ਼ਕਪੁਰਾ, ਨਿਧਾਨ ਸਿੰਘ ਜੀਵਨਪੁਰਾ, ਹੈਪੀ ਸਰਪੰਚ, ਸਤਨਾਮ ਭੈਣੀ ਆਦਿ ਹਾਜ਼ਰ ਸਨ।

ਫ਼ਤਹਿਗੜ੍ਹ ਸਾਹਿਬ : ਪਿੰਡ ਪੋਲਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਹੋਰ ਪਤਵੰਤੇ। ਤਸਵੀਰ : ਅਨਿਲ ਲੁਟਾਵਾ