DC and SSP Inspection - Sach Kahoon Punjabi

Stubble Burning: ਨਾੜ ਸਾੜਨ ਦੇ ਮਾਮਲੇ ’ਤੇ ਪ੍ਰਸ਼ਾਸਨ ਸਖ਼ਤ, ਡੀਸੀ ਅਤੇ ਐਸਐਸਪੀ ਵੱਲੋਂ ਮੌਕੇ ਦਾ ਜਾਇਜ਼ਾ
Stubble Burning: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਵਿਖੇ ਸੈਟਲਾਈਟ ਰਾਹੀਂ ਦਰਜ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੇ ਖੇਤਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਮੁਢਲੀ ਜਾਂਚ ਦੌਰਾਨ ਅੱਗ ਲੱਗਣ ਦਾ ਸੰਭਾਵਿਤ ਕਾਰਨ ਤੇਜ਼ ਹਵਾਵਾਂ ਕਾਰਨ ਹੋਇਆ ਸ਼ਾਰਟ ਸਰਕਟ ਸਾਹਮਣੇ ਆਇਆ।

ਇਹ ਵੀ ਪੜ੍ਹੋ: Faridkot Central Jail: ਫ਼ਰੀਦਕੋਟ ਕੇਂਦਰੀ ਜੇਲ੍ਹ ’ਚ ਕੈਦੀ ਵੱਲੋਂ ਖੁਦਕੁਸ਼ੀ, 10 ਦਿਨਾਂ ਵਿੱਚ ਤਿੰਨ ਮੌਤਾਂ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਾੜ ਅਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਾਗੂ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Stubble Burning: ਨਾੜ ਸਾੜਨ ਦੇ ਮਾਮਲੇ ’ਤੇ ਪ੍ਰਸ਼ਾਸਨ ਸਖ਼ਤ, ਡੀਸੀ ਅਤੇ ਐਸਐਸਪੀ ਵੱਲੋਂ ਮੌਕੇ ਦਾ ਜਾਇਜ਼ਾ

ਅਧਿਕਾਰੀਆਂ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਾੜ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲੋਕਾਂ ਦੀ ਸਿਹਤ ’ਤੇ ਨੁਕਸਾਨਦਾਇਕ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਉਪਲੱਬਧ ਕਰਵਾਈ ਜਾ ਰਹੀ ਆਧੁਨਿਕ ਮਸ਼ੀਨਰੀ ਅਤੇ ਹੋਰ ਵਿਕਲਪਾਂ ਦੀ ਵਰਤੋਂ ਕਰਕੇ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ “ਜ਼ੀਰੋ ਸਟੱਬਲ ਬਰਨਿੰਗ” ਦਾ ਟੀਚਾ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਨਿਗਰਾਨੀ ਦੇ ਨਾਲ-ਨਾਲ ਵਿਸ਼ਾਲ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੀ ਸਹਿਯੋਗ ਨਾਲ ਹੀ ਅੱਗਾਂ ਲਗਾਉਣ ਦੀ ਘਟਨਾਵਾਂ ਵਿੱਚ ਕਮੀ ਲਿਆਂ

Stubble Burning: ਨਾੜ ਸਾੜਨ ਦੇ ਮਾਮਲੇ ’ਤੇ ਪ੍ਰਸ਼ਾਸਨ ਸਖ਼ਤ, ਡੀਸੀ ਅਤੇ ਐਸਐਸਪੀ ਵੱਲੋਂ ਮੌਕੇ ਦਾ ਜਾਇਜ਼ਾ

ਦੀ ਜਾ ਸਕਦੀ ਹੈ। ਇਸ ਮੌਕੇ ਐਸ.ਡੀ.ਐਮ. ਹਰਬੰਸ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜ਼ੂਦ ਸਨ।