Panchayat News - Sach Kahoon Punjabi

Panchayat News: ਪ੍ਰਬੰਧਕ ਲਾਏ ਜਾਣੇ ’ਤੇ ਨਰਾਜ਼ ਸਰਪੰਚ ਪੈਟਰੋਲ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜਿਆ
Panchayat News: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਹਲਕੇ ਦੇ ਪਿੰਡ ਕਲਾਲ ਮਾਜਰਾ ’ਚ ਮੰਗਲਵਾਰ ਨੂੰ ਪੁਲਿਸ ਨੂੰ ਹੱਥਾਂ- ਪੈਰਾਂ ਦੀ ਪੈ ਗਈ ਜਦੋਂ ਮੌਜੂਦਾ ਸਰਪੰਚ ਜਗਜੀਵਨ ਸਿੰਘ ਆਪਣੇ ਤਿੰਨ ਪੰਚਾਇਤ ਮੈਂਬਰਾਂ ਸਣੇ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਜਾ ਚੜਿਆ। ਇਸ ਦੌਰਾਨ ਚਿੰਤਾਜਨਕ ਗੱਲ ਇਹ ਸੀ ਕਿ ਸਰਪੰਚ ਦੇ ਹੱਥਾਂ ਵਿੱਚ ਪੈਟਰੋਲ ਵਾਲੀ ਬੋਤਲ ਸੀ। ਜਿਸ ਦੇ ਦਮ ’ਤੇ ਉਹ ਪ੍ਰਸ਼ਾਸਨ ਨੂੰ ਖੁਦਕੁਸ਼ੀ ਕਰਨ ਦੀ ਧਮਕੀ ਵੀ ਦੇ ਰਿਹਾ ਸੀ।

ਟੈਂਕੀ ਉੱਪਰੋਂ ਰੋਸ ਪ੍ਰਗਟ ਕਰਦਿਆਂ ਸਰਪੰਚ ਜਗਜੀਵਨ ਸਿੰਘ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ’ਤੇ ਦੋਸ ਲਾਇਆ ਕਿ ਵਿਧਾਇਕ ਸੱਤਾ ਦੇ ਜ਼ੋਰ ’ਤੇ ਪਿੰਡ ਦੇ ਵਿਕਾਸ ਕਾਰਜਾਂ ’ਚ ਨਾਜਾਇਜ਼ ਦਖਲਅੰਦਾਜ਼ੀ ਕਰ ਰਹੇ ਹਨ। ਸਰਪੰਚ ਅਨੁਸਾਰ ਪਿੰਡ ਦੀ ਪੰਚਾਇਤ ਨੂੰ ਕੰਮ ਕਰਨ ਤੋਂ ਰੋਕਣ ਲਈ ਸਰਕਾਰ ਵੱਲੋਂ ਪ੍ਰਬੰਧਕ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਅਜਿਹਾ ਕੀਤਾ ਗਿਆ ਸੀ ਜਿਸ ਨੂੰ ਹਾਈਕੋਰਟ ’ਚ ਚੁਣੌਤੀ ਦੇ ਕੇ ਸਟੇਅ ਲਈ ਗਈ ਸੀ ਪਰ ਹੁਣ ਦੁਬਾਰਾ ਪ੍ਰਬੰਧਕ ਲਗਾ ਕੇ ਲੋਕਤੰਤਰੀ ਪ੍ਰਕਿਰਿਆ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਪਿੰਡ ਦੀਆਂ ਸਾਂਝੀਆਂ ਥਾਵਾਂ ’ਤੇ ਹੋਏ ਨਾਜਾਇਜ਼ ਕਬਜ਼ੇ ਛੁਡਵਾਉਣਾ ਚਾਹੁੰਦੇ ਹਨ ਪਰ ਵਿਧਾਇਕ ਕਥਿਤ ਤੌਰ ’ਤੇ ਆਪਣੇ ਪ੍ਰਭਾਵ ਰਾਹੀਂ ਇਸ ਕੰਮ ’ਚ ਅੜਿੱਕਾ ਡਾਹ ਰਹੇ ਹਨ। ਜਦੋਂਕਿ ਪਿੰਡ ਦੀ ਸਾਰੀ ਪੰਚਾਇਤ ਤੇ ਲੋਕ ਉਨ੍ਹਾਂ ਦੇ ਕੰਮਾਂ ਤੋਂ ਸੰਤੁਸ਼ਟ ਹਨ ਪਰ ਵਿਧਾਇਕ ਪ੍ਰਬੰਧਕ ਦੇ ਜ਼ਰੀਏ ਪਿੰਡ ਦੀ ਵਾਂਗਡੋਰ ਆਪਣੇ ਹੱਥ ’ਚ ਰੱਖਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ: Stubble Burning: ਨਾੜ ਸਾੜਨ ਦੇ ਮਾਮਲੇ ’ਤੇ ਪ੍ਰਸ਼ਾਸਨ ਸਖ਼ਤ, ਡੀਸੀ ਅਤੇ ਐਸਐਸਪੀ ਵੱਲੋਂ ਮੌਕੇ ਦਾ ਜਾਇਜ਼ਾ

ਸਰਪੰਚ ਵੱਲੋਂ ਖੁਦਕੁਸ਼ੀ ਦੀ ਚੇਤਾਵਨੀ ਦਿੱਤੇ ਜਾਣ ਕਾਰਨ ਪੂਰੇ ਪਿੰਡ ’ਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਪਿੰਡ ’ਚ ਵਧਦੇ ਤਣਾਅ ਨੂੰ ਦੇਖਦਿਆਂ ਨਾਇਬ ਤਹਿਸੀਲਦਾਰ ਸੁਖਵੀਰ ਸਿੰਘ ਵੀ ਆਪਣੀ ਟੀਮ ਸਮੇਤ ਪਿੰਡ ਕਲਾਲ ਮਾਜਰਾ ਪਹੁੰਚੇ। ਜਿਨ੍ਹਾਂ ਵੱਲੋਂ ਸਰਪੰਚ ਤੇ ਪੰਚਾਂ ਨੂੰ ਹੇਠਾਂ ਉਤਾਰਨ ਲਈ ਗੱਲਬਾਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵਿਧਾਇਕ ਨੇ ਕਿਹਾ ਦੋਸ਼ਾਂ ਬੇਬੁਨਿਆਦ ਤੇ ਝੂਠੇ

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਰਪੰਚ ਜਗਜੀਵਨ ਸਿੰਘ ਵੱਲੋਂ ਲਾਏ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠੇ ਕਰਾਰ ਦਿੰਦਿਆਂ ਕਿਹਾ ਕਿ ਇਸਦੀ ਸਰਪੰਚ ਬਣਾਉਣ ਸਮੇਂ ਉਨ੍ਹਾਂ ਨੇ ਮੱਦਦ ਕੀਤੀ ਸੀ। ਹੁਣ ਕੋਰਮ ਪੂਰਾ ਨਾ ਹੋਣ ਕਰਕੇ ਪ੍ਰਸ਼ਾਸਨ ਪ੍ਰਬੰਧਕ ਲਗਾਇਆ ਹੈ, ਸਰਪੰਚ ਕੋਰਮ ਪੂਰਾ ਕਰ ਲਵੇ ਤਾਂ ਉਹ ਮੁੜ ਸਰਪੰਚ ਬਹਾਲ ਹੋ ਜਾਵੇਗਾ। ਦੂਜੇ ਪਾਸੇ ਬੀਡੀਪੀਓ ਮਹਿਲ ਕਲਾਂ ਭੂਸ਼ਣ ਕੁਮਾਰ ਨੇ ਕਿਹਾ ਕਿ ਕਲਾਲ ਮਾਜਰਾ ਦੀ ਪੰਚਾਇਤ ਦਾ ਕੋਰਮ ਪੂਰਾ ਨਾ ਹੋਣ ਕਾਰਨ ਉੱਚ ਅਧਿਕਾਰੀਆਂ ਨੇ ਪ੍ਰਬੰਧਕ ਲਗਾਇਆ ਹੈ।

ਬਰਨਾਲਾ: ਪਿੰਡ ਕਲਾਲ ਮਾਜਰਾ ਵਿਖੇ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀ ਬੋਤਲ ਲੈ ਕੇ ਚੜਿਆ ਸਰਪੰਚ ਜਗਜੀਵਨ ਸਿੰਘ।