New SSP Malerkotla - Sach Kahoon Punjabi

New SSP Malerkotla: ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ ਐਸ.ਐਸ.ਪੀ. ਮਾਲੇਰਕੋਟਲਾ ਦਾ ਅਹੁਦਾ
New SSP Malerkotla: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐਸ. ਨੇ ਅੱਜ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਵਧੀਕ ਇੰਸਪੈਕਟਰ ਜਨਰਲ (ਏ.ਆਈ.ਜੀ.), ਐਨ.ਆਰ.ਆਈ. ਵਿੰਗ, ਜਲੰਧਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਦੇ ਨਾਲ ਉਹ ਕਮਾਂਡੈਂਟ, ਆਈ.ਐਸ.ਟੀ.ਸੀ., ਕਪੂਰਥਲਾ ਅਤੇ ਕਮਾਂਡੈਂਟ, 7ਵੀਂ ਬਟਾਲੀਅਨ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.), ਜਲੰਧਰ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ। ਐਸ.ਐਸ.ਪੀ. ਦਫ਼ਤਰ ਪਹੁੰਚਣ ’ਤੇ ਸ੍ਰੀ ਖੱਖ ਨੂੰ ਮਾਲੇਰਕੋਟਲਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਸ.ਪੀ., ਡੀ.ਐਸ.ਪੀ. ਅਤੇ ਐਸ.ਐਚ.ਓ. ਸਮੇਤ ਸੀਨੀਅਰ ਪੁਲਿਸ ਅਧਿਕਾਰੀ ਹਾਜ਼ਰ ਰਹੇ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: Punjab Government News: ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀਆਂ ਅਹਿਮ ਮੀਟਿੰਗਾਂ

ਅਹੁਦਾ ਸੰਭਾਲਣ ਉਪਰੰਤ ਐਸ.ਐਸ.ਪੀ. ਖੱਖ ਨੇ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਅਤੇ ਅਪਰਾਧ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪੇਸ਼ੇਵਰਤਾ ਬਣਾਈ ਰੱਖਣ, ਲੋਕਾਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਅਤੇ ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ।

ਪੁਲਿਸ ਫੋਰਸ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਹਰ ਤਰ੍ਹਾਂ ਦੇ ਅਪਰਾਧ ਵਿਰੁੱਧ ਜ਼ੀਰੋ ਟੌਲਰੈਂਸ ਨੀਤੀ ਅਪਣਾਉਣ ਦਾ ਐਲਾਨ ਕੀਤਾ। ਉਨ੍ਹਾਂ ਫੀਲਡ ਯੂਨਿਟਾਂ ਨੂੰ ਨਸ਼ਾ ਤਸਕਰਾਂ, ਗੈਂਗਸਟਰਾਂ, ਜਾਇਦਾਦੀ ਅਪਰਾਧੀਆਂ ਅਤੇ ਹੋਰ ਅਪਰਾਧਿਕ ਤੱਤਾਂ ਵਿਰੁੱਧ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਬਣਨ ਦਿੱਤਾ ਜਾਵੇਗਾ। ਨਸ਼ਾ ਤਸਕਰੀ, ਡਕੈਤੀ, ਚੋਰੀ, ਜਬਰੀ ਵਸੂਲੀ ਜਾਂ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਸਮੇਤ ਹਰ ਮਾਮਲੇ ਵਿੱਚ ਸਖ਼ਤ, ਤੇਜ਼ ਅਤੇ ਨਿਰਪੱਖ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਪਰਾਧੀ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਐਸ.ਐਸ.ਪੀ. ਖੱਖ ਨੇ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ, ਅਦਾਲਤਾਂ ਵਿੱਚ ਸਮੇਂ ਸਿਰ ਚਲਾਨ ਪੇਸ਼ ਕਰਨ ਅਤੇ ਪੀੜਤਾਂ ਨੂੰ ਢੁਕਵੀਂ ਸਹਾਇਤਾ ਮੁਹੱਈਆ ਕਰਵਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਤਿਉਹਾਰਾਂ, ਇਕੱਠਾਂ ਅਤੇ ਸੰਵੇਦਨਸ਼ੀਲ ਮੌਕਿਆਂ ਦੌਰਾਨ ਅਮਨ-ਸ਼ਾਂਤੀ ਕਾਇਮ ਰੱਖਣ, ਗੰਭੀਰ ਅਪਰਾਧਾਂ ਦੀ ਤੁਰੰਤ ਜਾਂਚ ਅਤੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ਨੂੰ ਮੁੱਖ ਤਰਜੀਹਾਂ ਵਿੱਚ ਸ਼ਾਮਲ ਕੀਤਾ।

ਉਨ੍ਹਾਂ ਮਾਲੇਰਕੋਟਲਾ ਦੇ ਵਸਨੀਕਾਂ, ਸਰਪੰਚਾਂ ਅਤੇ ਭਾਈਚਾਰਕ ਆਗੂਆਂ ਨਾਲ ਨਿਰੰਤਰ ਸੰਪਰਕ ਰਾਹੀਂ ਕਮਿਊਨਿਟੀ ਪੁਲਿਸਿੰਗ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਦੀ ਰੋਕਥਾਮ, ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗਸ਼ਤ ਅਤੇ ਰਾਤ ਦੇ ਨਾਕੇ ਮਜ਼ਬੂਤ ਕਰਨ, ਸੜਕ ਸੁਰੱਖਿਆ ਵਿੱਚ ਸੁਧਾਰ ਅਤੇ ਸੀ.ਸੀ.ਟੀ.ਵੀ. ਕੈਮਰਿਆਂ, ਡਿਜੀਟਲ ਸਾਧਨਾਂ ਤੇ ਡਾਟਾ ਵਿਸ਼ਲੇਸ਼ਣ ਦੀ ਵਰਤੋਂ ਵਧਾਉਣ ਦੇ ਨਿਰਦੇਸ਼ ਦਿੱਤੇ।

ਐਸ.ਐਸ.ਪੀ. ਖੱਖ ਨੇ ਜ਼ਿਲ੍ਹਾ ਵਾਸੀਆਂ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਬਿਨਾਂ ਝਿਜਕ ਸੂਚਨਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਫ਼ੋਨ, ਈਮੇਲ ਜਾਂ ਵਿਅਕਤੀਗਤ ਤੌਰ ’ਤੇ ਮਿਲਣ ਵਾਲੀ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿਗਰਾਨੀ ਲਈ ਜਵਾਬਦੇਹੀ ਵਾਲਾ ਢਾਂਚਾ ਯਕੀਨੀ ਬਣਾਇਆ ਜਾਵੇਗਾ।

New SSP Malerkotla: ਗੁਰਮੀਤ ਸਿੰਘ ਪੀ.ਪੀ.ਐਸ. ਨੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ
New SSP Malerkotla: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੁਲਿਸ ਵਿਭਾਗ ਵਿੱਚ ਹੋਏ ਤਬਾਦਲਿਆਂ ਦੌਰਾਨ ਗੁਰਮੀਤ ਸਿੰਘ, ਪੀ.ਪੀ.ਐਸ. ਨੇ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਵਜੋਂ ਅਹੁਦਾ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਸ਼ਾਨਦਾਰ “ਗਾਰਡ ਆਫ਼ ਆਨਰ” ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਇਸ ਤੋਂ ਪਹਿਲਾਂ ਐਸ.ਐਸ.ਪੀ. ਫਾਜ਼ਿਲਕਾ, ਐਸ.ਐਸ.ਪੀ.ਜਲੰਧਰ ਦਿਹਾਤੀ, ਏ.ਆਈ.ਜੀ. ਸੀ.ਆਈ.ਡੀ., ਏ.ਆਈ.ਜੀ. ਵਿਜੀਲੈਂਸ ਸਮੇਤ ਕਈ ਮਹੱਤਵਪੂਰਨ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜ਼ਰਬੇ ਅਤੇ ਕਾਬਲੀਅਤ ਨੂੰ ਦੇਖਦਿਆਂ ਜ਼ਿਲ੍ਹਾ ਵਾਸੀਆਂ ਵਿੱਚ ਨਵੀਆਂ ਉਮੀਦਾਂ ਜਾਗੀਆਂ ਹਨ।

ਇਹ ਵੀ ਪੜ੍ਹੋ: New DC Faridkot: ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਅਹੁਦਾ ਸੰਭਾਲਣ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸੰਵੇਦਨਸ਼ੀਲ ਪੁਲਿਸ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਹਦਾਇਤ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣ ਲਈ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ, ਸਾਈਬਰ ਕਰਾਈਮ, ਜਾਇਦਾਦੀ ਅਪਰਾਧਾਂ, ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਸਮੇਤ ਸਨਸਨੀਖੇਜ਼ ਘਟਨਾਵਾਂ ਨੂੰ ਰੋਕਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਰਹਿਮ ਨਹੀਂ ਕੀਤਾ ਜਾਵੇਗਾ।

ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਨਿਡਰ ਹੋ ਕੇ ਸਾਥ ਦੇਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੀ ਆਪਸੀ ਸਾਂਝ ਨਾਲ ਹੀ ਸੁਰੱਖਿਅਤ ਅਤੇ ਸ਼ਾਂਤਮਈ ਸਮਾਜ ਦੀ ਸਿਰਜਣਾ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਅਤੇ ਭੜਕਾਊ ਸੰਦੇਸ਼ਾਂ ਤੋਂ ਸਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਣਪੁਸ਼ਟੀ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ ਹੈ ਅਤੇ ਹਰ ਨਾਗਰਿਕ ਨਾਲ ਪੂਰੇ ਮਾਣ-ਸਤਿਕਾਰ ਅਤੇ ਨਿਰਪੱਖਤਾ ਨਾਲ ਪੇਸ਼ ਆਇਆ ਜਾਵੇਗਾ।

ਇਸ ਮੌਕੇ ਐਸ.ਪੀ( ਐਚ) ਗੁਰਸ਼ਰਨਜੀਤ ਸਿੰਘ,ਐਸ.ਪੀ.(ਇੰਨ) ਰਾਜਵਿੰਦਰ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ,ਡੀ.ਐਸ.ਪੀ.(ਐਚ) ਸੁਮਿਤ ਸੂਦ,ਡੀ.ਐਸ.ਪੀ. (ਇੰਨ.) ਦੀਪਇੰਦਰ ਸਿੰਘ,ਡੀ.ਐਸ.ਪੀ.ਮਾਲੇਰਕੋਟਲਾ ਮਾਨਵਜੀਤ ਸਿੰਘ, ਡੀ.ਐਸ.ਪੀ.ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ,ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ,ਡੀ.ਐਸ.ਪੀ.ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

ਮਾਲੇਰਕੋਟਲਾ: ਅਹੁਦਾ ਸੰਭਾਲਣ ਮੌਕੇ ਜ਼ਿਲਾ ਪੁਲਿਸ ਮੁਖੀ ਗੁਰਮੀਤ ਸਿੰਘ।