Ludhiana Police Office - Sach Kahoon Punjabi

BJP Protest: ਧੱਕਾ-ਮੁੱਕੀ ਦੇ ਵਿਰੋਧ ’ਚ ਭਾਜਪਾ ਨੇ ਘੇਰਿਆ ਸੀਪੀ ਦਫ਼ਤਰ, ਮਾਹੌਲ ਹੋਇਆ ਤਣਾਅਪੂਰਨ
ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ

BJP Protest: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਲੁਧਿਆਣਾ ’ਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਚੱਲ ਰਿਹਾ ਸਿਆਸੀ ਟਕਰਾਅ ਹੁਣ ਸੜਕਾਂ ਤੱਕ ਪਹੁੰਚ ਗਿਆ ਹੈ। ਭਾਜਪਾ ਦਫ਼ਤਰ ਦੇ ਬਾਹਰ ਬੀਤੇ ਦਿਨ ਹੋਈ ਧੱਕਾ-ਮੁੱਕੀ ਤੇ ਹੰਗਾਮੇ ਦੇ ਵਿਰੋਧ ਵਜੋਂ ਅੱਜ ਭਾਜਪਾ ਆਗੂਆਂ ਅਤੇ ਵੱਡੀ ਗਿਣਤੀ ’ਚ ਵਰਕਰਾਂ ਨੇ ਸੀਪੀ ਦਫ਼ਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਹੌਲ ਉਸ ਵੇਲੇ ਹੋਰ ਵੀ ਤਣਾਅਪੂਰਨ ਬਣ ਗਿਆ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਪ੍ਰਤੀਕਾਤਮਕ ਰੋਸ ਵਜੋਂ ਸੀਪੀ ਦਫ਼ਤਰ ਨੂੰ ਜਿੰਦਰਾ ਜੜਨ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਮੌਜੂਦ ਭਾਰੀ ਪੁਲਿਸ ਬਲ ਨੇ ਤੁਰੰਤ ਦਖਲਅੰਦਾਜ਼ੀ ਕਰਦਿਆਂ ਉਨ੍ਹਾਂ ਨੂੰ ਰੋਕ ਲਿਆ ਅਤੇ ਜਿੰਦਰਾ ਤੇ ਚੇਨ ਆਪਣੇ ਕਬਜ਼ੇ ’ਚ ਲੈ ਲਈ।

ਇਹ ਵੀ ਪੜ੍ਹੋ: Iltija Mufti X Account Banned: ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਦਾ 'ਐਕਸ' ਅਕਾਊਂਟ ਬੈਨ

ਇਸ ਕਾਰਵਾਈ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਹੋਈ ਜੋ ਧੱਕਾ-ਮੁੱਕੀ ਤੱਕ ਪਹੁੰਚ ਗਈ। ਕੁਝ ਸਮੇਂ ਲਈ ਮੌਕੇ ’ਤੇ ਹਫੜਾ-ਦਫੜੀ ਵਾਲੇ ਹਾਲਾਤ ਬਣੇ ਰਹੇ ਅਤੇ ਪੁਲਿਸ ਨੂੰ ਭੀੜ ਨੂੰ ਕਾਬੂ ਕਰਨ ਲਈ ਕਾਫ਼ੀ ਮਸ਼ੱਕਤ ਕਰਨੀ ਪਈ। ਪ੍ਰਦਰਸ਼ਨ ਦੌਰਾਨ ਮਹਿਲਾ ਵਰਕਰ ਵੀ ਬੈਰੀਕੇਡਾਂ ’ਤੇ ਚੜ੍ਹ ਗਈਆਂ, ਜਿਸ ਕਾਰਨ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨੇ ਪਏ। ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਵਾਧੂ ਪੁਲਿਸ ਫੋਰਸ ਵੀ ਬੁਲਾਈ ਗਈ। ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਸੀ, ਪਰ ਪੁਲਿਸ ਨੇ ਉਨ੍ਹਾਂ ਦੇ ਵਰਕਰਾਂ ਨਾਲ ਧੱਕੇੇਸ਼ਾਹੀ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਆਪਣਾ ਅਗਲਾ ਐਕਸ਼ਨ ਤੈਅ ਕਰੇਗੀ। ਉਨ੍ਹਾਂ ਨੇ ਆਪ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਈਡੀ ਦੀ ਕਾਰਵਾਈ ’ਤੇ ਇਤਰਾਜ਼ ਹੈ ਤਾਂ ਉਹ ਈਡੀ ਦਫ਼ਤਰ ਅੱਗੇ ਧਰਨਾ ਦੇਣ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਆਪ ਅਤੇ ਭਾਜਪਾ ਵਰਕਰਾਂ ਵਿਚਾਲੇ ਤਿੱਖੀ ਬਹਿਸ ਅਤੇ ਧੱਕਾ-ਮੁੱਕੀ ਹੋਈ ਸੀ। ਸਥਿਤੀ ਇੰਨੀ ਤਣਾਭਰਪੂਰ ਹੋ ਗਈ ਸੀ ਕਿ ਪੁਲਿਸ ਨੂੰ ਦਖ਼ਲ ਦੇਣਾ ਪਿਆ। ਭਾਜਪਾ ਨੇ ਦੋਸ਼ ਲਾਇਆ ਸੀ ਕਿ ਪੁਲਿਸ ਦੀ ਮੌਜ਼ੂਦਗੀ ਵਿੱਚ ਉਨ੍ਹਾਂ ਦੇ ਵਰਕਰਾਂ ਨਾਲ ਬਦਸਲੂਕੀ ਕੀਤੀ ਗਈ।

ਲੁਧਿਆਣਾ ਸੀਪੀ ਦਫ਼ਤਰ ਘੇਰਨ ਜਾਂਦੇ ਭਾਜਪਾ ਵਰਕਰਾਂ ਨੂੰ ਰੋਕਦੀ ਹੋਈ ਪੁਲਿਸ।